ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਤਰਨਤਾਰਨ

ਖਡੂਰ ਸਾਹਿਬ ਦੇ ਜੋੜ ਮੇਲੇ 'ਤੇ ਵਿਸ਼ਾਲ ਕਾਨਫ਼ਰੰਸ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ 'ਤੇ ਅੱਜ ਆਲ ਇੰਡੀਆ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ, ਸਰਬ ਭਾਰਤ ਨੌਜਵਾਨ ਸਭਾ ਅਤੇ ਪੰਜਾਬ ਇਸਤਰੀ ਸਭਾ ਵਲੋਂ ਸਰਬ ਸਾਂਝੀ ਵਿਸ਼ਾਲ ਕਾਨਫ਼ਰੰਸ ਖਡੂਰ ਸਾਹਿਬ ਬੱਸ ਅੱਡੇ 'ਤੇ ਕੀਤੀ ਗਈ | ਕਾਨਫਰੰਸ ਦੀ ਪ੍ਰਧਾਨਗੀ ਦਰਸ਼ਨ ਸਿੰਘ ਬਿਹਾਰੀਪੁਰ, ਜਗੀਰ ਸਿੰਘ ਭਰੋਵਾਲ ਤੇ ਬਲਦੇਵ ਸਿੰਘ ਧੂੰਦਾ ਕੀਤੀ | ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਟਕ ਦੇ ਸੂਬਾ ਪ੍ਰਧਾਨ ਬੰਤ ਸਿੰਘ ਬਰਾੜ ਨੇ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸਾਨੂੰ ਪੰਜਾਬੀ ਬੋਲੀ ਲਿਪੀ ਦੀ ਦਾਤ ਬਖ਼ਸ਼ੀ ਹੈ | ਗੁਰੂ ਅੰਗਦ ਦੇਵ ਜੀ ਨੇ ਲਿਪੀ ਲਿਖਣ ਵਾਸਤੇ ਡੂੰਘਾਈ 'ਚ ਖੋਜ ਕੀਤੀ ਅਤੇ ਲਿਪੀ ਤਿਆਰ ਕੀਤੀ | ਗੁਰੂ ਅੰਗਦ ਦੇਵ ਜੀ ਨੇ ਮਿਹਨਤਕਸ਼ ਆਵਾਮ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਉਸ ਵਕਤ ਦੇ ਹਾਕਮਾਂ ਖ਼ਿਲਾਫ਼ ਆਵਾਜ਼ ਚੁੱਕੀ ਕਿ ਜਿੰਨਾ ਚਿਰ ਕਿਰਤ ਕਰਨ ਵਾਲੇ ਲੋਕ ਇਕਜੁੱਟ ਤੇ ਜਾਗਿ੍ਤ ਨਹੀਂ ਹੁੰਦੇ, ਓਨਾ ਚਿਰ ਤੱਕ ਸਮਾਜ 'ਚ ਖੁਸ਼ਹਾਲੀ ਨਹੀਂ ਆ ਸਕਦੀ | ਬਰਾੜ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਅੱਜ ਇਕੱਲਾ ਪੰਜਾਬ ਦਾ ਕਿਸਾਨ ਹੀ ਨਹੀਂ ਦਿੱਲੀ ਦੇ ਬਾਰਡਰ 'ਤੇ ਸੰਘਰਸ਼ ਕਰ ਰਿਹਾ, ਸਗੋਂ ਸਮੁੱਚਾ ਦੇਸ਼ ਅਤੇ ਹਿੰਦੁਸਤਾਨ ਦਾ ਆਵਾਮ ਉਨ੍ਹਾਂ ਦੇ ਨਾਲ ਖੜ੍ਹ ਗਿਆ | ਅੱਜ ਕਿਸਾਨ ਸਮੁੱਚੇ ਮਿਹਨਤਕਸ਼ ਆਵਾਮ ਦਾ ਸੰਘਰਸ਼ ਲੜ ਰਹੇ ਹਨ, ਇਸ ਕਰਕੇ ਸਾਨੂੰ ਵੀ ਬਿਨਾਂ ਮਤਭੇਦ ਤੋਂ ਇਸ ਸੰਘਰਸ਼ ਦੀ ਪੂਰਨ ਹਮਾਇਤ ਕਰਨੀ ਚਾਹੀਦੀ ਹੈ | ਕਿਸਾਨਾਂ ਨੇ ਸੱਦਾ ਦਿੱਤਾ ਹੈ ਕਿ 27 ਸਤੰਬਰ ਨੂੰ ਭਾਰਤ ਬੰਦ ਹਰ ਹਾਲਤ 'ਚ ਕਾਮਯਾਬ ਕਰਨਾ ਚਾਹੀਦਾ ਹੈ ਤਾਂ ਜੋ ਮੋਦੀ ਦੀ ਕਿਸਾਨ ਵਿਰੋਧੀ ਸੋਚ ਨੂੰ ਇਕ ਵੰਗਾਰ ਦੇ ਰੂਪ 'ਚ ਲਿਆ ਜਾ ਸਕੇ | ਆਲ ਇੰਡੀਆ ਕਿਸਾਨ ਸਭਾ ਦੇ ਉੱਘੇ ਆਗੂ ਬਲਕਾਰ ਸਿੰਘ ਵਲਟੋਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਵਿਚੋਂ ਹੁਣ ਤੱਕ ਵੱਡੀ ਗਿਣਤੀ 'ਚ ਕਿਸਾਨ, ਮਜ਼ਦੂਰ ਤੇ ਔਰਤਾਂ ਪਰਿਵਾਰਾਂ ਸਮੇਤ ਦਿੱਲੀ ਦੇ ਬਾਰਡਰ ਤੇ ਸੰਘਰਸ਼ 'ਚ ਹਿੱਸਾ ਲੈ ਚੁੱਕੇ ਹਨ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕੱਲੇ-ਕੱਲੇ ਨਾ ਜਾਣ, ਉਹ ਸਗੋਂ ਆਪਣੇ ਪਰਿਵਾਰਾਂ ਦੇ ਵਿਚੋਂ ਵੱਧ ਤੋਂ ਵੱਧ ਸਾਥੀਆਂ ਨੂੰ ਸੰਘਰਸ਼ ਦੇ ਵਿਚ ਲੈ ਕੇ ਜਾਣ | ਆਲ ਇੰਡੀਆ ਖੇਤ ਮਜ਼ਦੂਰ ਯੂਨੀਅਨ ਦੇ ਸੀਨੀਅਰ ਆਗੂ ਕਾਮਰੇਡ ਗੁਰਦਿਆਲ ਸਿੰਘ ਖਡੂਰ ਸਾਹਿਬ ਨੇ ਕਿਹਾ ਕਿ ਗੁਰੂਆਂ ਦੀ ਸੋਚ ਪਰਉਪਕਾਰੀ ਸੀ | ਉਨ੍ਹਾਂ ਅਪੀਲ ਕੀਤੀ ਕਿ 28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਹੈ ਅਤੇ ਨੌਜਵਾਨ-ਵਿਦਿਆਰਥੀ ਜਥੇਬੰਦੀਆਂ ਇਸ ਦਿਨ 'ਤੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੀ 25 ਵਰ੍ਹੇਗੰਢ ਮਨਾ ਰਹੇ ਹਨ, ਜਿਸ ਦੀ ਮੁੱਖ ਮੰਗ ਹੈ ਕਿ 18 ਸਾਲ ਦੀ ਉਮਰ ਤੋਂ ਹਰੇਕ ਵਿਅਕਤੀ ਨੂੰ ਕੰਮ ਦਿੱਤਾ ਜਾਵੇ | ਇਸ ਕਰਕੇ ਸਾਨੂੰ ਇਸ ਪ੍ਰੋਗਰਾਮ ਦੇ ਵਿਚ ਹੁੰਮਹੰੁਮਾ ਕੇ ਸ਼ਾਮਿਲ ਹੋਣਾ ਚਾਹੀਦਾ ਹੈ | ਕਾਨਫ਼ਰੰਸ ਨੂੰ ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਦਵਿੰਦਰ ਸੋਹਲ, ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ, ਕੁਲਵਿੰਦਰ ਸਿੰਘ ਬਹਾਦਰਪੁਰ, ਬਲਵਿੰਦਰ ਸਿੰਘ ਦਦਹੇਰ ਸਾਹਿਬ, ਹਰਜੀਤ ਕੌਰ ਫਤਿਆਬਾਦ, ਚੈਂਚਲ ਸਿੰਘ ਧੂੰਦਾ, ਗੁਰਚਰਨ ਸਿੰਘ ਕੰਡਾ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਖਡੂਰ ਸਾਹਿਬ, ਸਰਬਜੀਤ ਸਿੰਘ ਮੁਗਲਾਣੀ, ਜਸਵੰਤ ਸਿੰਘ ਖਡੂਰ ਸਾਹਿਬ, ਹੀਰਾ ਸਿੰਘ ਖਡੂਰ ਸਾਹਿਬ, ਪਾਲ ਸਿੰਘ ਖਡੂਰ ਸਾਹਿਬ, ਸੁੱਚਾ ਸਿੰਘ ਖਹਿਰਾ, ਬਚਿੱਤਰ ਸਿੰਘ ਬਬਲਾ, ਬਲੀ ਸਿੰਘ ਖਡੂਰ ਸਾਹਿਬ, ਜਗਤਾਰ ਸਿੰਘ ਜੱਗਾ, ਜੋਗਾ ਸਿੰਘ ਖਡੂਰ ਸਹਿਬ, ਭਗਵੰਤ ਸਿੰਘ ਤੇ ਘੁੱਕ ਸਿੰਘ ਵੇਈਾਪੂਈਾ, ਡਾ. ਜਸਬੀਰ ਸਿੰਘ ਗੋਇੰਦਵਾਲ, ਸਰਵਣ ਸਿੰਘ ਭਿੰਡੀਆਂ, ਡਾ. ਧਨਵੰਤ ਸਿੰਘ ਕੀੜੀਸ਼ਾਹੀ, ਦੀਪਕ ਅਰੋੜਾ ਦਾਰਾਪੁਰ, ਜਰਮਨਜੀਤ ਸਿੰਘ ਬਿਹਾਰੀਪੁਰ, ਕਸ਼ਮੀਰ ਸਿੰਘ ਖੁਵਾਸਪੁਰ, ਸੰਤੋਸ਼ ਕੌਰ ਵੇਈਾਪੂਈਾ, ਦਵਿੰਦਰ ਸਿੰਘ ਛਾਪੜੀ ਸਾਹਿਬ, ਕਰਨੈਲ ਸਿੰਘ ਗੋਇੰਦਵਾਲ ਨੇ ਵੀ ਹਾਜ਼ਰੀ ਭਰੀ |

ਡਾ. ਸੋਹਲ ਦੀ ਅਗਵਾਈ 'ਚ ਹਲਕਾ ਤਰਨ ਤਾਰਨ 'ਚ 'ਆਪ' ਹੋਈ ਮਜ਼ਬੂਤ-ਖਹਿਰਾ, ਬਹਿੜਵਾਲ

ਤਰਨ ਤਾਰਨ, 26 ਸਤੰਬਰ (ਵਿਕਾਸ ਮਰਵਾਹਾ)¸ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੀ ਮੀਟਿੰਗ ਹਲਕਾ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹਲਕਾ ਦਫ਼ਤਰ ਵਿਖੇ ਤਰਨ ਤਾਰਨ ਵਿਖੇ ਹੋਈ, ਜਿਸ 'ਚ ਲੋਕ ਸਭਾ ਹਲਕਾ ਖਡੂਰ ...

ਪੂਰੀ ਖ਼ਬਰ »

ਅੱਜ ਦਾ ਮੁਕੰਮਲ ਬੰਦ ਭਾਰਤ ਦੇ ਏਕੇ ਦੀ ਬਾਤ ਪਾਵੇਗਾ-ਸਭਰਾ

ਹਰੀਕੇ ਪੱਤਣ, 26 ਸਤੰਬਰ (ਸੰਜੀਵ ਕੁੰਦਰਾ)-­27 ਸਤੰਬਰ ਦਾ ਮਕੁੰਮਲ ਬੰਦ ਭਾਰਤ ਦੇ ਏਕੇ ਦੀ ਬਾਤ ਪਾਵੇਗਾ ਤੇ ਕਾਰਪੋਰੇਟ ਜਗਤ ਅਤੇ ਦਲਾਲਾਂ ਨੂੰ ਹਰਾਏਗਾ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਦੇ ਗਠਨ ਦੀ ਖੁਸ਼ੀ 'ਚ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਲੱਡੂ ਵੰਡੇ

ਚੋਹਲਾ ਸਾਹਿਬ, 26 ਸਤੰਬਰ (ਬਲਵਿੰਦਰ ਸਿੰਘ)¸ਪੰਜਾਬ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਦੀ ਖੁਸ਼ੀ 'ਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਿਆਸੀ ਸਕੱਤਰ ਜਸਵਿੰਦਰ ਸਿੰਘ ਅਤੇ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਪੁਲਿਸ ਅਫ਼ਸਰ ਦੇ ਨਾਂਅ 'ਤੇ 90 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ ਕੇਸ ਦਰਜ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਪੁਲਿਸ ਅਫ਼ਸਰ ਦੇ ਨਾਂਅ 'ਤੇ ਇਕ ਵਿਅਕਤੀ ਨਾਲ 90 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵੈਰੋਵਾਲ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਪਿੰਡ ਉੱਪਲ ਤੋਂ 14 ਸਾਲਾ ਬੱਚਾ ਅਗਵਾ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਉਪਲ ਵਿਖੇ ਇਕ 14 ਸਾਲਾ ਬੱਚੇ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਗੋਲੀ ਚਲਾਉਣ ਵਾਲਾ ਵਿਅਕਤੀ ਪਿਸਤੌਲ ਤੇ ਰੌਂਦ ਸਮੇਤ ਕਾਬੂ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਬੀਤੀ ਰਾਤ ਨੂੰ ਇਕ ਘਰ ਦੇ ਬਾਹਰ ਪਿਸਤੌਲ ਨਾਲ ਫਾਇਰ ਕਰਨ 'ਤੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਉਸ ਨੂੰ ਪਿਸਤੌਲ ਅਤੇ ਰੌਂਦ ਸਮੇਤ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 4 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 26 ਸਤੰਬਰ (ਵਿਕਾਸ ਮਰਵਾਹਾ)-ਥਾਣਾ ਖੇਮਕਰਨ ਦੀ ਪੁਲਿਸ ਨੇ ਵਾਰਡ ਨੰਬਰ-9 'ਚ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਸਾਰੇ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਰਿਫਾਇੰਡ ਨਾਲ ਭਰਿਆ ਘੋੜਾ ਟਰਾਲਾ ਚੋਰੀ ਕਰਨ ਵਾਲੇ 3 ਵਿਅਕਤੀ ਕਾਬੂ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਚੂਸਲੇਵੜ ਮੋੜ 'ਤੇ ਸਥਿਤ ਇਕ ਪੀਰ ਦੀ ਜਗ੍ਹਾ 'ਤੇ ਖੜ੍ਹਾ ਕੀਤਾ ਰਿਫਾਇੰਡ ਨਾਲ ਭਰਿਆ ਘੋੜਾ ਟਰਾਲਾ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਮੁੱਲਾਂਪੁਰ ਦਾਖਾ ਤੋਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤੇ ਗਏ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ-ਵਿਰੋਧੀ ਵਤੀਰੇ ਵਿਰੁੱਧ ਕੱਢਿਆ ਝੰਡਾ ਮਾਰਚ

ਸੁਰ ਸਿੰਘ, 26 ਸਤੰਬਰ (ਧਰਮਜੀਤ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਸਤਨਾਮ ਪੰਨੂੰ) ਦੇ ਜ਼ੋਨ ਅਗਾੜਾ ਪਿਛਾੜਾ ਵਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ-ਵਿਰੋਧੀ ਵਤੀਰੇ ਵਿਰੁੱਧ ਪ੍ਰਧਾਨ ਸਲਵਿੰਦਰ ਸਿੰਘ ਜੀਉਬਾਲਾ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਝੰਡਾ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਇਸਤਰੀ ਇਕਾਈ ਚੋਹਲਾ ਸਾਹਿਬ ਦਾ ਗਠਨ

ਚੋਹਲਾ ਸਾਹਿਬ, 26 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਦੀਵਾਨ ਹਾਲ ਵਿਖੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਕਾਮਾਗਾਟਾਮਾਰੂ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਉਸਮਾਂ, ਮੀਤ ਪ੍ਰਧਾਨ ਹਰਜਿੰਦਰ ਸਿੰਘ ਸ਼ੱਕਰੀ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਹਾਈਕਮਾਨ ਦਾ ਤੇਜਿੰਦਰ ਸਿੰਘ ਸ਼ਾਹ ਮੀਆਂਵਿੰਡ ਨੇ ਕੀਤਾ ਧੰਨਵਾਦ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਕੈਬਨਿਟ 'ਚ ਕੀਤੇ ਫੇਰ ਬਦਲ ਦੌਰਾਨ ਨਵੇਂ ਬਣੇ ਉੱਪ ਮੁੱਖ ਓ.ਪੀ. ਸੋਨੀ, ਉੱਪ ਮੁੱਖ ਮੰਤਰੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਾਜਾ ਵੜਿੰਗ, ਪ੍ਰਗਟ ਸਿੰਘ, ਡਾ. ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ...

ਪੂਰੀ ਖ਼ਬਰ »

ਬਿੱਟੂ ਖੁਵਾਸਪੁਰ ਵਲੋਂ ਅੱਖਾਂ ਦੇ ਮੁਫ਼ਤ ਕੈਂਪਾਂ ਦੀ ਸ਼ੂਰੂਆਤ 5 ਤੋਂ

ਫਤਿਆਬਾਦ, 26 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਜਿੱਥੇ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਘਰ-ਘਰ ਪਹੁਚਾਉਣ ਲਈ ਇਕ ਟੀਮ ਬਣਾ ਕੇ ਪਿੰਡਾਂ ...

ਪੂਰੀ ਖ਼ਬਰ »

ਮਾਤਾ ਸੰਤੋਸ਼ ਰਾਣੀ ਚੋਪੜਾ ਫਤਿਆਬਾਦ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਫਤਿਆਬਾਦ, 26 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੇ ਨਾਮਵਰ ਚੋਪੜਾ ਪਰਿਵਾਰ ਦੇ ਉੱਘੇ ਕਾਰੋਬਾਰੀ ਭੂਸ਼ਣ ਕੁਮਾਰ ਚੋਪੜਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਗਰੁੱਪ ਦੇ ਮੈਂਬਰ ਪ੍ਰਦੀਪ ਕੁਮਾਰ ਚੋਪੜਾ ਦੇ ਸਤਿਕਾਰਯੋਗ ਮਾਤਾ ਅਤੇ ਸਰਪੰਚ ਸੁਨੈਨਾ ...

ਪੂਰੀ ਖ਼ਬਰ »

ਦਵਿੰਦਰ ਸਿੰਘ ਲਾਲੀ ਢਾਲੇ ਨੇ ਪਰਗਟ ਸਿੰਘ ਨੂੰ ਮੰਤਰੀ ਬਣਾਉਣ 'ਤੇ ਦਿੱਤੀ ਵਧਾਈ

ਸਰਾਏ ਅਮਾਨਤ ਖਾਂ, 26 ਸਤੰਬਰ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨੀਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ, ਜਿਸ 'ਚ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਆਪਣੇ ਮੰਤਰੀ ਮੰਡਲ 'ਚ ਸ਼ਾਮਿਲ ...

ਪੂਰੀ ਖ਼ਬਰ »

ਖਡੂਰ ਸਾਹਿਬ ਦੇ ਜੋੜ ਮੇਲੇ 'ਤੇ ਛਬੀਲ ਲਗਾਉਣ ਵਾਲੇ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਅਮਰਦਾਸ ਛਬੀਲ ਧੂੰਦਾਂ ਵਲੋਂ ਸ੍ਰੀ ਗੁਰੁੂ ਅੰਗਦ ਦੇਵ ਜੀ ਮਹਾਰਾਜ ਦੇ ਗੁਰਗੱਦੀ ਦਿਵਸ ਅਤੇ ਖਡੂਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਉਣ ਦੀ ਸੇਵਾ ਕਰਨ ਵਾਲੇ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਸਰਹੱਦੀ ਖੇਤਰ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ

ਅਮਰਕੋਟ, 26 ਸਤੰਬਰ (ਗੁਰਚਰਨ ਸਿੰਘ ਭੱਟੀ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਕਸਬਾ ਅਮਰਕੋਟ ਦੇ ਇਤਿਹਾਸਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਵਪਾਰਕ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 9 ਵਿਅਕਤੀ ਜੂਆ ਖੇਡਦੇ ਕੀਤੇ ਕਾਬੂ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਥਾਣਾ ਪੱਟੀ ਸਿਟੀ ਵਿਖੇ ਦੋ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਜੂਆ ਖੇਡਦੇ 9 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9130 ਰੁਪਏ ਬਰਾਮਦ ਕੀਤੇ ਹਨ | ਇਸ ਸਬੰਧ 'ਚ ਪੁਲਿਸ ਨੇ ਗੈਂਬਿਲੰਗ ਐਕਟ ਤਹਿਤ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਲਾਹਣ ਸਮੇਤ 2 ਕਾਬੂ

ਤਰਨ ਤਾਰਨ, 26 ਸਤੰਬਰ (ਵਿਕਾਸ ਮਰਵਾਹਾ)-ਥਾਣਾ ਗੋਇੰਦਵਾਲ ਸਾਹਿਬ ਅਤੇ ਖੇਮਕਰਨ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਲਾਹਣ ਸਮੇਤ 2 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰ ਦੇ ਪਤੀ ਖ਼ਿਲਾਫ਼ ਕਾਨੂੰਨ ਅਨੁਸਾਰ ਕੀਤੀ ਗਈ ਕਾਰਵਾਈ-ਐੱਸ.ਐੱਚ.ਓ.

ਪੱਟੀ, 26 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਲਿਸ ਥਾਣਾ ਸਿਟੀ ਪੱਟੀ 'ਚ 24 ਸਤੰਬਰ ਨੂੰ ਜਬਰ ਜਨਾਹ ਦੇ ਕੀਤੇ ਗਏ ਪਰਚੇ 'ਚ ਪੁਲਿਸ ਵਲੋਂ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਕੀਤੀ ਗਈ, ਕਾਨੂੰਨ ਅਨੁਸਾਰ ਹੀ ਕਾਂਗਰਸੀ ਮਹਿਲਾ ਕੌਂਸਲਰ ਦੇ ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ-ਚੀਮਾ

ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਸ਼ੁਰੂ ਕੀਤੇ ਸੰਘਰਸ਼ 'ਚ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹਿੱਸਾ ਲੈ ਰਹੀ ਹੈ ਤੇ ਅੱਜ ਵੀ ਕਿਸਾਨਾਂ ਨਾਲ ...

ਪੂਰੀ ਖ਼ਬਰ »

ਕਿਸਾਨ ਹਰਜਿੰਦਰ ਸਿੰਘ ਬੱਗਾ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਤੋਂ ਕਿਸਾਨਾਂ ਦਾ ਇਕ ਜਥਾ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ (ਸਿੰਘੂ ਬਾਰਡਰ) 'ਚ ਲਗਾਏ ਧਰਨੇ 'ਚ ਸ਼ਾਮਿਲ ਹੋਣ ਲਈ ਗਿਆ ਸੀ | ਇਸ ਮੌਕੇ ਅੰਬਾਲਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਲਾਇਸੰਸੀ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ 'ਚ ਕਿਸੇ ਵੀ ਵਿਅਕਤੀ ਦੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਇੰਮੂਨਾਈਜ਼ੇਸ਼ਨ ਰਾਊਾਡ ਦੇ ਤਹਿਤ 2695 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ-ਸਿਵਲ ਸਰਜਨ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਵਿਸ਼ਵ ਸਿਹਤ ਸੰਗਠਨ ਵਲੋਂ ਮਾਈਗ੍ਰੇਟਰੀ ਇੰਮੂਨਾਈਜੇਸ਼ਨ ਰਾਊਾਡ ਦੇ ਤਹਿਤ ਆਮ ਲੋਕਾਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ ਅਤੇ ਘਰ-ਘਰ 'ਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਜੋ ਕਿ ਮਿਤੀ 26-27-28 ਸਤੰਬਰ 2021 ਚਲਾਈ ਜਾ ਰਹੀ ਹੈ, ਬਾਰੇ ...

ਪੂਰੀ ਖ਼ਬਰ »

ਐੱਨ. ਆਈ. ਏ. ਤੇ ਪੰਜਾਬ ਪੁਲਿਸ ਵਲੋਂ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਦੀ ਨਿਰਪੱਖ ਪੜਤਾਲ ਹੋਵੇ-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬੀਬੀ ਪ੍ਰਮਜੀਤ ਕੌਰ ਖਾਲੜਾ, ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਕਿਰਪਾਲ ਸਿੰਘ ਰੰਧਾਵਾ, ਗੁਰਜੀਤ ਸਿੰਘ ਤਰਸਿੱਕਾ, ਪ੍ਰਵੀਨ ਕੁਮਾਰ, ਬਲਦੇਵ ਸਿੰਘ ਸਾਂਘਣਾ, ਵਿਰਸਾ ਸਿੰਘ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਨ 'ਤੇ ਸ਼ਾਹ ਬ੍ਰਦਰਜ਼ ਵਧਾਈ ਦੇਣ ਪੁੱਜੇ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਕੈਬਨਿਟ ਵਲੋਂ ਅੱਜ ਚੁੱਕੀ ਗਈ ਸਹੁੰ 'ਚ ਕੈਬਨਿਟ ਮੰਤਰੀ ਬਣੇ ਰਾਣਾ ਗੁਰਜੀਤ ਸਿੰਘ ਨੂੰ ਉਨ੍ਹਾਂ ਦੇ ਅਤਿ ਨਜ਼ਦੀਕੀ ਸਾਥੀ ਕਸ਼ਮੀਰ ਸਿੰਘ ਸ਼ਾਹ ਖਡੂਰ ਸਾਹਿਬ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਤੇ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ ਹੇਠ ਸੂਬਾ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਸਰਪੰਚ ਜਗਤਪੁਰਾ

ਝਬਾਲ, 26 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਯੋਗ ਅਗਵਾਈ ਹੇਠ ਸੂਬਾ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੇਗੀ, ਜਿਸ ਨਾਲ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਰਾਜ ਸਿੰਘ ਗਿੱਲ ਮੁੜ ਅਕਾਲੀ ਦਲ 'ਚ ਸ਼ਾਮਿਲ

ਖੇਮਕਰਨ, 26 ਸਤੰਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ 'ਚ ਅਕਾਲੀ ਦਲ ਨੂੰ ਸਫ਼ਲਤਾ ਤੇ ਕਾਂਗਰਸ ਨੂੰ ਅੱਜ ਝਟਕਾ ਲੱਗਾ, ਜਦ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਰਾਜ ਸਿੰਘ ਗਿੱਲ ਸਪੁੱਤਰ ਸਾਬਕਾ ਵਿਧਾਇਕ ਸਵ. ਹਜਾਰਾ ਸਿੰਘ ਗਿੱਲ ਮੁੜ ਅਕਾਲੀ ਦਲ 'ਚ ਸ਼ਾਮਿਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੱਲ ਅਖਾੜਾ ਖਡੂਰ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਮੱਲ ਅਖਾੜਾ ਖਡੂਰ ਸਾਹਿਬ ਦੂਸਰੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ ਮੁਫ਼ਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸ) ਭਾਰਤ ਬੰਦ ਨੂੰ ਪੂਰਾ ਸਮਰਥਨ ਦੇਵੇਗਾ-ਕਰਮਵੀਰ ਸਿੰਘ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੀ ਪੂਰਨ ਹਮਾਇਤ ਕਰਦਿਆਂ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲਵਾਂਗੇ | ਇਹ ਪ੍ਰਗਟਾਵਾ ਪਾਰਟੀ ...

ਪੂਰੀ ਖ਼ਬਰ »

ਪਿੰਡ ਸਭਰਾ 'ਚ 'ਜਨ ਕੀ ਸੇਵਾ' ਟੀਮ ਵਲੋਂ ਐਂਬੂਲੈਂਸ ਸੇਵਾ ਸ਼ੁਰੂ

ਪੱਟੀ, 26 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਵਿਧਾਨ ਸਭਾ ਹਲਕਾ ਪੱਟੀ ਪੰਜਾਬ ਦੇ ਸਭ ਤੋਂ ਵੱਡੇ ਇਤਿਹਾਸਿਕ ਪਿੰਡ ਸਭਰਾ ਵਿਖੇ ਮਨੁੱਖਤਾ ਦੇ ਭਲੇ ਲਈ ਬਣੀ 'ਜਨ ਕੀ ਸੇਵਾ' ਟੀਮ ਵਲੋਂ ਐਤਵਾਰ ਨੂੰ ਐਬੂਲੈਂਸ ਦੀ ਸੇਵਾ ਸ਼ੁਰੂ ਕੀਤੀ ਗਈ | ਪਿੰਡ ...

ਪੂਰੀ ਖ਼ਬਰ »

ਤਰਨ ਤਾਰਨ ਦੀਆਂ 13 ਦੁਕਾਨਦਾਰ ਯੂਨੀਅਨਾਂ ਵਲੋਂ ਭਾਰਤ ਬੰਦ ਦੇ ਸੱਦੇ ਦੀ ਪੂਰਨ ਹਮਾਇਤ

ਤਰਨ ਤਾਰਨ, 26 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੇ ਸਬੰਧ 'ਚ ਤਰਨ ਤਾਰਨ ਸ਼ਹਿਰ ਦੀਆਂ 23 ਦੁਕਾਨਦਾਰ ਯੂਨੀਅਨਾਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX