ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  24 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  27 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  1 minute ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਵਦੀਪ ਸਿੰਘ ਗਿੱਲ ਦੀ ਪੁਸਤਕ 'ਟੋਕੀਓ ਉਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਜਾਰੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਟੋਕੀਓ ਉਲੰਪਿਕ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ 'ਤੇ ਆਧਾਰਿਤ ਪੁਸਤਕ 'ਟੋਕੀਓ ਉਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਜਾਰੀ ਕੀਤੀ ਗਈ | ਪੰਜਾਬ ਉਲੰਪਿਕ ਐਸੋਸੀਏਸ਼ਨ ਵਲੋਂ ਪੰਜਾਬ ਦੇ ਉਲੰਪਿਕ ਜੇਤੂ ਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ 'ਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ. ਐਸ. ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮਸ੍ਰੀ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਉਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵਲੋਂ ਇਹ ਕਿਤਾਬ ਜਾਰੀ ਕੀਤੀ ਗਈ | ਖੇਡ ਲਿਖਾਰੀ ਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕ ਗੀਤ ਪ੍ਰਕਾਸ਼ਨ ਵਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ | ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰ ਕੇ ਰਿਕਾਰਡ ਸਾਂਭਣ ਵਧੀਆ ਉਪਰਾਲਾ ਕੀਤਾ ਹੈ | ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਬਣੇਗੀ | ਪੁਸਤਕ 'ਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ | ਇਸ ਤੋਂ ਇਲਾਵਾ ਉਲੰਪਿਕ ਖੇਡਾਂ 'ਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ਵਿਚ ਮਿਲਦੀ ਹੈ | ਪੰਜਾਬ ਸਰਕਾਰ ਵਿਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ | ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ, ਜਿਨ੍ਹਾਂ ਦੇ ਨਾਂਅ 'ਖੇਡ ਅੰਬਰ ਦੇ ਪੰਜਾਬੀ ਸਿਤਾਰੇ', 'ਮੈਂ ਇਵੇਂ ਵੇਖੀਆ ਏਸ਼ਿਆਈ ਖੇਡਾਂ', 'ਅੱਖੀ ਵੇਖੀਆਂ ਓਲੰਪਿਕ ਖੇਡਾਂ' ਤੇ 'ਨੌਲੱਖਾ ਬਾਗ਼' ਹਨ | ਕਿਤਾਬ ਜਾਰੀ ਕਰਨ ਵਾਲਿਆਂ 'ਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕਿ੍ਸ਼ਨ ਬਹਾਦਰ ਪਾਠਕ ਵੀ ਸ਼ਾਮਿਲ ਸਨ | ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ ਤੇ ਤੇਜਬੀਰ ਸਿੰਘ ਅਤੇ ਦਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ |

ਬੀ.ਬੀ.ਐਮ.ਬੀ. ਨੇ 'ਪਰਿਵਾਰ ਸਹਾਇਤਾ ਫ਼ੰਡ' ਸਕੀਮ ਅਧੀਨ ਚੈੱਕ ਵੰਡੇ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਕੁਦਰਤੀ ਮੌਤ, ਆਤਮ ਹੱਤਿਆ, ਲਾਪਤਾ ਹੋਏ ਕਰਮਚਾਰੀਆਂ ਤੇ ਸਥਾਈ ਅੰਗਹੀਣਤਾ ਹੋਣ ਕਾਰਨ ਵਿੱਤੀ ਸਹਾਇਤਾ ਦੇਣ ਲਈ ਆਪਣੇ ਕਰਮਚਾਰੀਆਂ ਲਈ ਪਿਛਲੇ ਸਾਲ ਤੋਂ ਨਵੀਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਨਵਾਂਗਰਾਓਾ ਦੇ ਵਾਰਡ ਨੰ. 2 ਨੇੜੇ ਬਣੀ ਕਾਲੋਨੀ ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ

ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਵਾਰਡ ਨੰ. 2 ਸਿੰਘਾ ਦੇਵੀ ਮੰਦਰ ਨੇੜੇ ਬਣੀ ਕਾਲੋਨੀ ਦੇ ਵਸਨੀਕ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ ਹਨ ਕਿਉਂਕਿ ਸਿੰਘਾ ਦੇਵੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਬਣੀ ਕਾਲੋਨੀ ਨੂੰ ਜਾਣ ਵਾਲਾ ਰਸਤਾ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਟੈਗੋਰ ਥੀਏਟਰ 'ਚ 'ਸੁਰੀਲਾ ਸਫ਼ਰ' ਨਾਮੀ ਸੰਗੀਤਕ ਪ੍ਰੋਗਰਾਮ ਨੇ ਸਰੋਤਿਆਂ ਦੇ ਦਿਲ ਜਿੱਤੇ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਕੋਰੋਨਾ ਮਹਾਂਮਾਰੀ ਕਾਰਨ ਕਾਫ਼ੀ ਅਰਸੇ ਤੋਂ ਸੁੰਨਸਾਨ ਪਏ ਟੈਗੋਰ ਥੀਏਟਰ 'ਚ ਮੁੜ ਰੌਣਕਾਂ ਸ਼ੁਰੂ ਹੋ ਗਈਆਂ ਹਨ | ਇਸੇ ਲੜੀ ਤਹਿਤ ਰਾਘਵ ਬ੍ਰਦਰਜ਼ ਦੀ ਪੇਸ਼ਕਸ਼ ਹੇਠ ਏ. ਆਰ. ਮੈਲੋਡੀਜ਼ ਦੇ ਸਹਿਯੋਗ ਨਾਲ 'ਸੁਰੀਲਾ ਸਫ਼ਰ' ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਦੀ ਡੇਢ ਲੱਖ ਰੁਪਏ ਕੀਮਤ ਦੀ ਤਾਰ ਚੋਰੀ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-34/44 ਨੂੰ ਵੰਡਦੀ ਸੜਕ ਤੋਂ ਬੀ. ਐਸ. ਐਨ. ਐਲ. ਕੰਪਨੀ ਦੀਆਂ ਤਾਰਾਂ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੀ. ਐਸ. ਐਨ. ਐਲ. ਦੀ ਐਸ. ਡੀ. ਪੀ. ਓ. ਸਾਊਥ ਮਮਤਾ ਅਹੂਜਾ ...

ਪੂਰੀ ਖ਼ਬਰ »

ਡਾਕਟਰ ਦੇ ਘਰ 'ਚੋਂ 6 ਲੱਖ ਨਕਦ ਤੇ ਗਹਿਣੇ ਚੋਰੀ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-19 ਦੇ ਰਹਿਣ ਵਾਲੇ ਇਕ ਡਾਕਟਰ ਦੇ ਘਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਘਰ 'ਚੋਂ 6 ਲੱਖ ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਿਆ | ਪੁਲਿਸ ਨੂੰ ਇਕ ਹਸਪਤਾਲ ਦੇ ਸੁਰੱਖਿਆ ਕਰਮੀ 'ਤੇ ਸ਼ੱਕ ਹੈ, ਜੋ ...

ਪੂਰੀ ਖ਼ਬਰ »

ਕਰਜ਼ ਦੀਆਂ ਕਿਸ਼ਤਾਂ ਨੂੰ ਲੈ ਕੇ ਧੋਖਾਧੜੀ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਫਾਇਨਾਂਸ ਕੰਪਨੀ ਦੇ ਕਰਮਚਾਰੀਆਂ 'ਤੇ ਕਰਜ਼ ਦੀਆਂ ਕਿਸ਼ਤਾਂ ਨੂੰ ਲੈ ਕੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨੇ ਨਿਗਮ ਕਮਿਸ਼ਨਰ ਤੇ ਮੇਅਰ ਨੂੰ ਦੱਸੀਆਂ ਸਮੱਸਿਆਵਾਂ

ਚੰਡੀਗੜ੍ਹ, 26 ਸਤੰਬਰ (ਮਨਜੋਤ ਸਿੰਘ ਜੋਤ)-ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਚੰਡੀਗੜ੍ਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗਾਂਧੀ ਸਮਾਰਕ ਭਵਨ ਸੈਕਟਰ-16 'ਚ ਹੋਈ | ਮੀਟਿੰਗ 'ਚ ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ ਤੇ ਨਗਰ ਨਿਗਮ ਦੇ ...

ਪੂਰੀ ਖ਼ਬਰ »

ਪੀ.ਯੂ. ਸੈਨੇਟ ਲਈ ਸਿਰਫ਼ 14.66 ਫੀਸਦੀ ਵੋਟਿੰਗ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ ਗ੍ਰੈਜੂਏਟ ਹਲਕੇ ਦੀਆਂ ਪਹਿਲੇ ਪੜ੍ਹਾਅ 'ਚ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਤੇ ਚੰਡੀਗੜ੍ਹ ਰਾਜਾਂ 'ਚ ਬਣੇ 211 ਪੋਿਲੰਗ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮ ਮੰਗਾਂ ਨੂੰ ਲੈ ਕੇ 2 ਨੂੰ ਨਗਰ ਨਿਗਮ ਦਫ਼ਤਰ ਅੱਗੇ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਸਤੰਬਰ (ਮਨਜੋਤ ਸਿੰਘ ਜੋਤ)-ਯੂਨਾਈਟਿਡ ਫਰੰਟ ਆਫ਼ ਮਾਸ ਆਰਗੇਨਾਈਜ਼ੇਸ਼ਨ ਚੰਡੀਗੜ੍ਹ ਨੇ ਮਜ਼ਦੂਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹੱਲ ਨਾ ਕਰਨ ਦੇ ਵਿਰੋਧ ਵਿਚ ਦੋ ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੁਹਾਲੀ ਛੇਤੀ ਕਾਰਜਸ਼ੀਲ ਹੋਵੇਗਾ-ਮੁੱਖ ਮੰਤਰੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਸਰਕਾਰ ਡਾ. ਬੀ. ਆਰ. ਅੰਬੇਡਕਰ ਇੰਸਟਿਚਿਊਟ ਆਫ਼ ਮੈਡੀਕਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਕੈਂਪਸ 'ਚ ਘਰ ਅੰਦਰ ਮਿਲੀ ਐਸਿਸਟੈਂਟ ਪ੍ਰੋਫੈਸਰ ਦੀ ਲਾਸ਼

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਯੂਨੀਵਰਸਿਟੀ ਕੈਂਪਸ 'ਚ ਪੈਂਦੇ ਇਕ ਸਰਕਾਰੀ ਮਕਾਨ ਅੰਦਰ ਐਸਿਸਟੈਂਟ ਪ੍ਰੋਫੈਸਰ ਦੀ ਲਾਸ਼ ਭੇਦਭਰੇ ਹਾਲਾਤ 'ਚ ਮਿਲੀ | ਮਿ੍ਤਕ ਪ੍ਰੋਫੈਸਰ ਦੀ ਪਹਿਚਾਣ ਕੋਮਲ ਸਿੰਘ ਵਜੋਂ ਹੋਈ ਹੈ | ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਵਿਦੇਸ਼ ਸਹਿਯੋਗ ਵਿਭਾਗ ਦੀ ਅਧਿਕਾਰਕ ਵੈੱਬਸਾਈਟ ਦੀ ਲਾਂਚ

ਚੰਡੀਗੜ੍ਹ, 26 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਦੇਸ਼ ਸਹਿਯੋਗ ਵਿਭਾਗ (ਐਫਸੀਡੀ) ਦੀ ਅਧਿਕਾਰਿਕ ਵੈਬਸਾਈਟ http://www.fcd.haryana.gov.in. ਦੀ ਸ਼ੁਰੂਆਤ ਕੀਤੀ | ਵੈਬਸਾਈਟ 'ਚ ਹਰਿਆਣਾ ਦੀ ਪਹਿਚਾਣ ਬਣਾਉਣ ਦੇ ਰਾਜ ਸਰਕਾਰ ਦੇ ਦਿ੍ਸ਼ਟੀਕੋਣ ...

ਪੂਰੀ ਖ਼ਬਰ »

ਅਦਾਲਤ ਵਿਚ ਪੇਸ਼ੀ ਨਾ ਭੁਗਤਣ 'ਤੇ ਮਾਮਲਾ ਦਰਜ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਅਦਾਲਤ 'ਚ ਪੇਸ਼ੀ ਨਾਲ ਭੁਗਤਣ 'ਤੇ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲਾ ਪਿੰਡ ਬਲੌਂਗੀ ਜ਼ਿਲ੍ਹਾ ਮੋਹਾਲੀ ਦੇ ਰਹਿਣ ਵਾਲੇ ਮਿûਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ 1 ਨਵਾਂ ਮਾਮਲਾ

ਚੰਡੀਗੜ੍ਹ, 26 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 41 ਹੈ | ਸਿਹਤਯਾਬ ਹੋਣ ਤੋਂ ਬਾਅਦ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਅੱਜ ਆਇਆ ਕੋਰੋਨਾ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਵਪਾਰੀਆਂ ਨਾਲ ਦੁਕਾਨਾਂ ਬੰਦ ਰੱਖਣ ਸੰਬੰਧੀ ਕੀਤੀ ਮੀਟਿੰਗ

ਖਰੜ, 26 ਸਤੰਬਰ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਸੰਯੂਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਦੁਕਾਨਦਾਰਾਂ ਨੇ ਕਿਸਾਨ ...

ਪੂਰੀ ਖ਼ਬਰ »

ਪਾਰਕ 'ਚ ਘੁੰਮ ਰਹੇ ਲੜਕਿਆਂ ਦੇ ਮੋਬਾਈਲ ਫੋਨ ਝਪਟੇ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-53 ਦੇ ਪਾਰਕ 'ਚੋਂ ਲੜਕਿਆਂ ਦੇ ਮੋਬਾਈਲ ਫੋਨ ਝਪਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਬੁੜੈਲ ਪਿੰਡ ਦੇ ਰਹਿਣ ਵਾਲੇ ਨਾਬਾਲਗ ਲੜਕੇ ਨੇ ਪੁਲਿਸ ਨੂੰ ਦਿੱਤੀ ਹੈ, ...

ਪੂਰੀ ਖ਼ਬਰ »

'ਗੱਡੀਆਂ ਦੇ ਜੰਗ ਵੱਜਦੇ' ਪੁਸਤਕ ਕੀਤੀ ਲੋਕ ਅਰਪਣ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਰੱਬੀ ਬੈਰੋਂਪੁਰੀ ਟਿਵਾਣਾ ਦੀ ਕਾਵਿ-ਪੁਸਤਕ 'ਗੱਡੀਆਂ ਦੇ ਜੰਗ ਵੱਜਦੇ' ਸ਼ਿਵਾਲਿਕ ਪਬਲਿਕ ਸਕੂਲ ਫੇਜ਼ 6 ਮੁਹਾਲੀ ਵਿਖੇ ਲੋਕ ਅਰਪਣ ਕੀਤੀ ਗਈ | ...

ਪੂਰੀ ਖ਼ਬਰ »

ਉਮੀਦ ਹੈ ਬਾਰਡਰ 'ਤੇ ਬੰਦ ਰਸਤੇ ਜਲਦੀ ਖੁੱਲ੍ਹਣਗੇ-ਮਨੋਹਰ ਲਾਲ

ਚੰਡੀਗੜ੍ਹ, 26 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਬਾਰਡਰ 'ਤੇ ਬੰਦ ਰਸਤੇ ਜਲਦੀ ਖੁਲ੍ਹਣਗੇ | ਉਹ ਇਥੇ ਹਰਿਆਣਾ ਨਿਵਾਸ 'ਤੇ ਸਮਰਪਣ ਪੋਰਟਲ, ਹੁਨਰ ਐਪਲੀਕੇਸ਼ਨ ਤੇ ਵਿਦੇਸ਼ ਸਹਿਯੋਗ ਵਿਭਾਗ ਦੀ ...

ਪੂਰੀ ਖ਼ਬਰ »

ਅਟਵਾਲ ਬਾਪ ਬੇਟਾ ਨਿਰਾਸ਼, ਅਕਾਲੀ ਟਿਕਟ ਸੰਭਵ ਨਹੀਂ

ਚੰਡੀਗੜ੍ਹ, 26 ਸਤੰਬਰ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਸੀਨੀਅਰ ਅਕਾਲੀ ਲੀਡਰ ਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਹੁਣ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੋਂ ਨਿਰਾਸ਼ ਹੋ ਗਏ ਲੱਗਦੇ ਹਨ | ਉਹ ਤੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਲੋਂ ਖੋਜ ਸੰਮੇਲਨ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਐਸ. ਡੀ. ਕਾਲਜ ਸੈਕਟਰ 32 ਵਲੋਂ ਏ. ਬੀ. ਐਸ. ਈ. ਆਈ. ਦੇ ਸਹਿਯੋਗ ਨਾਲ ਦੋ ਦਿਨਾਂ ਦਾ ਖੋਜ ਸੰਮੇਲਨ ਕੀਤਾ ਗਿਆ | ਖੋਜ ਸੰਮੇਲਨ ਦਾ ਉਦਘਾਟਨ ਮੁੱਖ ਵਣਪਾਲ ਚੰਡੀਗੜ੍ਹ ਦੇਬੇਂਦਰ ਦਲਾਈ ਆਈ. ਐਫ. ਐਸ ਨੇ ਕੀਤਾ | ਉਨ੍ਹਾਂ ਨੇ ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 3 ਨਵੇਂ ਮਾਮਲੇ, 1 ਮੌਤ

ਐੱਸ. ਏ. ਐੱਸ. ਨਗਰ, 26 ਸਤੰਬਰ (ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 68717 ਮਿਲੇ ਹਨ, ਜਿਨ੍ਹਾਂ 'ਚੋਂ 67625 ਮਰੀਜ਼ ਠੀਕ ਹੋ ਗਏ ਤੇ 28 ਕੇਸ ਐਕਟਿਵ ਹਨ ਜਦ ਕਿ 1064 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਤਹਿਪੁਰ ਵਾਸੀ ਸਤਵੀਰ ਸਿੰਘ ਰਾਠੌਰ ਦੇ ਅੰਤਿਮ ਸੰਸਕਾਰ ਮੌਕੇ ਬੀ. ਐਸ. ਐਫ. ਦੇ ਜਵਾਨਾਂ ਨੇ ਦਿੱਤੀ ਸਲਾਮੀ

ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਤਿ੍ਪਰਾ ਬਾਰਡਰ 'ਤੇ ਗੋਲੀ ਲੱਗਣ ਨਾਲ ਸ਼ਹੀਦ ਹੋਏ ਪਿੰਡ ਫਤਿਹੇਪੁਰ ਸਿਆਲਬਾ ਦੇ ਵਸਨੀਕ ਹੈੱਡ ਕਾਂਸਟੇਬਲ ਸਤਵੀਰ ਸਿੰਘ ਰਾਠੌਰ (57) ਦੇ ਅੰਤਿਮ ਸੰਸਕਾਰਾਂ ਮੌਕੇ ਬੀ. ਐਸ. ਐਫ. ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ ਤੇ ਨਾਇਬ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ-ਰੁਕਮਣੀ ਦਾ ਵਿਆਹ ਖਰੜ ਦੀਆਂ ਸੰਗਤਾਂ ਨੇ ਮਨਾਇਆ

ਖਰੜ, 26 ਸਤੰਬਰ (ਗੁਰਮੁੱਖ ਸਿੰਘ ਮਾਨ)-ਨੈਣਾ ਦੇਵੀ ਮੰਦਰ ਜਨਤਾ ਚੌਕ ਖਰੜ ਵਿਖੇ ਸ੍ਰੀ ਮੰਦ ਭਾਗਵਤ ਕਥਾ ਤੇ ਸਪਤਾਹ ਗਿਆਨ ਯੱਗ ਮੌਕੇ ਰੂਕਮਣੀ ਵਿਆਹ ਦਾ ਉਤਸਵ ਮਨਾਇਆ ਗਿਆ ਤੇ ਵਿਆਹ ਉਤਸਵ ਦੌਰਾਨ ਮਨਮੋਹਕ ਝਾਂਕੀਆਂ ਸਜਾਈਆਂ ਗਈਆਂ | ਸ੍ਰੀ ਕ੍ਰਿਸ਼ਨ ਦੀ ਬਰਾਤ ਸ਼ਹਿਰ ...

ਪੂਰੀ ਖ਼ਬਰ »

ਗੰਨ ਹਾਊਸ ਮਾਲਕ ਕਪਲ ਦੇਵ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਹਥਿਆਰ ਤੇ ਹੋਰ ਸਮਗਰੀ ਬਰਾਮਦ ਹੋਣ ਦੇ ਮਾਮਲੇ 'ਚ ਨਾਮਜ਼ਦ ਗੰਨ ਹਾਊਸ ਦੇ ਮਾਲਕ ਕਪਲ ਦੇਵ ਵਾਸੀ ਜਲਾਲਾਬਾਦ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਪੇਸ਼ੀ ਤੋਂ ਲਗਾਤਾਰ ...

ਪੂਰੀ ਖ਼ਬਰ »

ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਰੇਨੂੰ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ 25 ਲੱਖ ਰੁਪਏ ਦੀ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਨਾਮਜ਼ਦ ਰੇਨੂੰ ਨਾਂਅ ਦੀ ਮੁਲਜਮ ਵਲੋਂ ਅਦਾਲਤ 'ਚੋਂ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ...

ਪੂਰੀ ਖ਼ਬਰ »

ਏੇਮਜ਼ ਮੁਹਾਲੀ 'ਚ 100 ਸੀਟਾਂ 'ਤੇ ਹੋਵੇਗਾ ਐਮ.ਬੀ.ਬੀ.ਐਸ. ਲਈ ਦਾਖਲਾ-ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੁਹਾਲੀ ਵਿਚ ਇਸੇ ਅਕਾਦਮਿਕ ਵਰ੍ਹੇ ਤੋਂ 100 ਸੀਟਾਂ 'ਤੇ ਦਾਖਲਾ ਲਿਆ ਜਾ ਸਕੇਗਾ | ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਘਰਾਂ 'ਚੋਂ ਨਕਦੀ ਤੇ ਗਹਿਣੇ ਚੋਰੀ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਵੱਖ-ਵੱਖ ਇਲਾਕਿਆਂ ਦੇ ਘਰਾਂ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲਾ ਮਾਮਲਾ ਥਾਣਾ ਫੇਜ਼-8 ਨਾਲ ਸਬੰਧਿਤ ਹੈ | ਇਸ ਮਾਮਲੇ 'ਚ ਸ਼ਿਕਾਇਤਕਰਤਾ ਮਨਜੋਤ ਸਿੰਘ ਵਾਸੀ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਦੀ ਓਮੈਕਸ ਸਿਟੀ ਦੇ ਵਸਨੀਕਾਂ ਵਲੋਂ ਸਹੂਲਤਾਂ ਨਾ ਮਿਲਣ 'ਤੇ ਰੋਸ ਪ੍ਰਦਰਸ਼ਨ

ਮੁੱਲਾਂਪੁਰ ਗਰੀਬਦਾਸ, 26 ਸਤੰਬਰ (ਦਿਲਬਰ ਸਿੰਘ ਖੈਰਪੁਰ)-ਓਮੈਕਸ ਕੈਸੀਆ ਨਿਊ ਚੰਡੀਗੜ੍ਹ ਦੇ 200 ਤੋਂ ਵੱਧ ਪਰਿਵਾਰਾਂ ਨੇ ਓਮੈਕਸ ਮੈਨੇਜਮੈਂਟ ਦੇ ਮਾੜੀ ਕਾਰਗੁਜਾਰੀ ਵਿਰੁੱਧ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ | ਵਸਨੀਕਾਂ ਨੇ ਦੱਸਿਆ ਕਿ ਕੰਪਨੀ ਨੇ ਸਾਲ 2011 'ਚ 2 ...

ਪੂਰੀ ਖ਼ਬਰ »

ਪਿੰਡ ਸ਼ਿੰਗਾਰੀਵਾਲ ਵਿਖੇ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗਰੀਬਦਾਸ, 26 ਸਤੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸ਼ਿੰਗਾਰੀਵਾਲ ਵਿਖੇ ਛਿੰਝ ਕਮੇਟੀ ਵਲੋਂ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ | ਸਰਪੰਚ ਚਰਨਜੀਤ ਸਿੰਘ, ਕੁਲਦੀਪ ਸਿੰਘ ਪੰਚ, ਬਹਾਦਰ ਸਿੰਘ ਪੰਚ, ਜਿੰਦਰ ਸਿੰਘ ਪੰਚ, ਕੇਸਰ ਸਿੰਘ ਖਜਾਨਚੀ, ਧਰਮਿੰਦਰ ...

ਪੂਰੀ ਖ਼ਬਰ »

ਸੀ.ਜੀ.ਸੀ. ਝੰਜੇੜੀ ਕੈਂਪਸ ਨੇ ਓਰੀਐਂਟੇਸ਼ਨ 2021 ਦਾ ਆਫੀਸ਼ੀਅਲ ਵੈੱਬ ਪੇਜ ਕੀਤਾ ਲਾਂਚ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਝੰਜੇੜੀ ਕੈਂਪਸ ਵਲੋਂ ਆਪਣੇ ਨਵੇਂ ਆ ਰਹੇ ਵਿਦਿਆਰਥੀਆਂ ਨੂੰ ਜੀ ਆਇਆ ਕਹਿਣ ਲਈ ਨਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ | ਇਸ 10 ਦਿਨਾਂ ਓਰੀਐਂਟੇਸ਼ਨ 2021 'ਚ ਮਸ਼ਹੂਰ ਅਦਾਕਾਰ ਤੇ ਐਮ. ਟੀ. ਵੀ. ...

ਪੂਰੀ ਖ਼ਬਰ »

ਖਿਜ਼ਰਾਬਾਦ ਦੀ ਅਨਾਜ ਮੰਡੀ 'ਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ

ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਮੁਹਾਲੀ ਦੀ ਸਬ ਡਵੀਜਨ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡਾਂ 'ਚ ਝੋਨੇ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਵਲੋਂ ਝੋਨੇ ਫਸਲ ਦੀ ਖਰੀਦ 1 ਅਕਤੂੁਬਰ ਤੋਂ ਸ਼ੁਰੂ ਕਰਨੀ ਹੈ | ਕਿਸਾਨਾਂ ਵਲੋਂ ਆਪਣੇ ...

ਪੂਰੀ ਖ਼ਬਰ »

ਡੇਅਰੀ ਫਾਰਮ ਬਣਾਉਣ ਦੇ ਨਾਂਅ 'ਤੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ-ਆਜ਼ਾਦ ਗਰੁੱਪ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਸ਼ਹਿਰ 'ਚ ਮੁਹਾਲੀ ਕਾਰਪੋਰੇਸ਼ਨ ਦੇ ਮੇਅਰ ਵਲੋਂ ਪਸ਼ੂ ਪਾਲਕਾਂ ਦੇ ਨਾਂਅ 'ਤੇ ਆਪਣੇ ਨਜ਼ਦੀਕੀਆਂ ਨੂੰ ਜ਼ਮੀਨ ਲੀਜ਼ 'ਤੇ ਦਿੱਤੀ ਜਾ ਰਹੀ ਹੈ ਤੇ ਆਧਾਰ ਬਣਾਇਆ ਜਾ ਰਿਹਾ ਹੈ ਕਿ ਪਸ਼ੂ ਪਾਲਕਾਂ ਨੂੰ ਮੁਹਾਲੀ ਕਾਰਪੋਰੇਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ 'ਚ ਪਹਿਲੇ ਦਿਨ 66,834 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ 'ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਸ. ਐਨ. ਆਈ. ਡੀ)' ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੋਂ ਘੱਟ ਉਮਰ ਦੇ 66,834 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਮੁਹਿੰਮ 26 ਸਤੰਬਰ ਤੋਂ 28 ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਕਲੱਬ ਵਲੋਂ 11 ਜੋੜਿਆਂ ਦੇ ਵਿਆਹ ਸਮਾਗਮ ਦੀਆਂ ਤਿਆਰੀਆਂ

ਰੂਪਨਗਰ, 26 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦਾ ਖੇਡਾਂ ਤੇ ਸਮਾਜ ਸੇਵਾ ਨੂੰ ਸਮਰਪਿਤ ਪ੍ਰਸਿੱਧ ਕਲੱਬ ਬਾਬਾ ਗ਼ਾਜ਼ੀ ਦਾਸ ਕਲੱਬ ਵਲੋਂ 28 ਸਤੰਬਰ (ਮੰਗਲਵਾਰ) ਨੂੰ ਗੁਰਦੁਆਰਾ ਬਾਬਾ ਗ਼ਾਜ਼ੀ ਦਾਸ ਰੋਡਮਾਜਰਾ ਵਿਖੇ 11 ਜੋੜਿਆਂ ਦੇ ਵਿਆਹਾਂ ਲਈ ਸਮਾਗਮ ...

ਪੂਰੀ ਖ਼ਬਰ »

ਪੀ.ਐਚ.ਸੀ. ਬੂਥਗੜ੍ਹ 'ਚ 6385 ਬੱਚਿਆਂ ਨੂੰ ਪਿਲਾਈ ਦਵਾਈ

ਮਾਜਰੀ, 26 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ (ਪੀ. ਐਚ. ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ 'ਚ ਪਹਿਲੇ ਦਿਨ ਪੰਜ ਸਾਲ ਤੋਂ ਘੱਟ ਉਮਰ ਦੇ 6385 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ | ਸੀਨੀਅਰ ਮੈਡੀਕਲ ਅਫਸਰ ਡਾ. ਜਸਕਿਰਨਦੀਪ ਕੌਰ ...

ਪੂਰੀ ਖ਼ਬਰ »

10 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਲਾਲੜੂ, 26 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਰਕਾਰੀ ਖੇਡ ਸਟੇਡੀਅਮ ਨੇੜੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕੋਲੋ ਕਥਿਤ ਤੌਰ 'ਤੇ 10 ਕਿਲੋ ਭੁੱਕੀ ਚੂਰੀ ਪੋਸਤ ਬਰਾਮਦ ਕੀਤਾ ਹੈ | ਥਾਣਾ ਮੁਖੀ ਲਾਲੜੂ ਸਬ ...

ਪੂਰੀ ਖ਼ਬਰ »

ਸਾਰਾ ਦਿਨ ਮੁਹਾਲੀ ਦੇ ਲੋਕਾਂ 'ਚ ਵਿਚਰੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 26 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰਾ ਦਿਨ ਮੁਹਾਲੀ ਦੇ ਵੱਖ-ਵੱਖ ਇਲਾਕਿਆਂ 'ਚ ਵਿਚਰੇ ਅਤੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਲਗਪਗ 18 ਲੱਖ ਰੁਪਏ ਦੀਆਂ ਗਰਾਂਟਾਂ ...

ਪੂਰੀ ਖ਼ਬਰ »

ਰਾਹਗੀਰਾਂ ਦੇ ਮੋਬਾਈਲ ਤੇ ਨਕਦੀ ਖੋਹਣ ਦੇ 2 ਵੱਖ-ਵੱਖ ਮਾਮਲੇ ਦਰਜ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਇਲਾਕੇ 'ਚ ਦੋ ਵੱਖ-ਵੱਖ ਖੋਹ ਕਰਨ ਦੀਆਂ ਵਾਰਦਾਤਾਂ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ 'ਚ ਪ੍ਰਭੂ ਚੌਧਰੀ ਨਾਂਅ ਦੇ ਸ਼ਿਕਾਇਤਕਰਤਾ ਨੇ ...

ਪੂਰੀ ਖ਼ਬਰ »

ਕੁਇੰਟਲ ਭੁੱਕੀ ਸਮੇਤ ਗਿ੍ਫ਼ਤਾਰ ਟਰੱਕ ਮਾਲਕ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਐੱਸ. ਏ. ਐੱਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਵਲੋਂ ਰਾਧਾ ਸੁਆਮੀ ਚੌਕ ਕੋਲੋਂ ਇਕ ਟਰੱਕ ਚਾਲਕ ਜੋ ਕਿ ਟਰੱਕ ਦਾ ਮਾਲਕ ਵੀ ਹੈ, ਨੂੰ 1 ਕੁਇੰਟਲ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX