ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਪੰਜਾਬ / ਜਨਰਲ

ਮੁੱਖ ਮੰਤਰੀ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਲਿਆ ਜਾਇਜ਼ਾ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੀ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ਦੇ ਪ੍ਰਭਾਵ ਨਾਲ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਠਿੰਡਾ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ | ਇਸ ਦੌਰਾਨ ਮੁੱਖ ਮੰਤਰੀ ਨੇ ਮੌਕੇ 'ਤੇ ਮੌਜੂਦ ਖੇਤੀਬਾੜੀ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਸੇ ਦੀ ਕੋਈ ਪ੍ਰਵਾਹ ਨਹੀਂ ਹੈ ਪਰ ਕਿਸਾਨਾਂ ਦੀ ਫ਼ਸਲ ਨਹੀਂ ਮਰਨੀ ਚਾਹੀਦੀ ਹੈ | ਮੁੱਖ ਮੰਤਰੀ ਨੇ ਘਟੀਆ ਕਿਸਮ ਦੇ ਕੀਟਨਾਸ਼ਕਾਂ ਦੀ ਸਪਲਾਈ ਨੂੰ ਠੱਲਣ ਲਈ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਭਰ 'ਚ ਬਲਾਕ-ਪੱਧਰ 'ਤੇ ਜਾਂਚ ਲੈਬਾਂ (ਲੈਬਾਰਟਰੀਜ਼) ਸਥਾਪਿਤ ਕੀਤੀਆਂ ਜਾਣ ਅਤੇ ਕੀਟਨਾਸ਼ਕਾਂ ਦੀ ਜਾਂਚ ਲਈ ਵਿਗਿਆਨੀ ਉਪਲਬਧ ਕੀਤੇ ਜਾਣ ਤੇ ਕੋਈ ਵੀ ਗ਼ਲਤ ਜਾਂ ਕਮਜ਼ੋਰ ਕੀਟਨਾਸ਼ਕ ਨਹੀਂ ਆਉਣੀ ਚਾਹੀਦੀ, ਜਿਸ ਨਾਲ ਕਿਸਾਨ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ | ਉਨ੍ਹਾਂ ਸਾਫ਼ ਸ਼ਬਦਾਂ 'ਚ ਕਿਹਾ ਕਿ ਬਹੁਤ ਧਿਆਨ ਨਾਲ ਬਹੁਤ ਵਧੀਆ ਦਵਾਈਆਂ ਮੰਗਵਾਓ, ਮੈਨੂੰ ਹਰ ਹਾਲਤ 'ਚ ਕਿਸਾਨ ਦੀ ਫ਼ਸਲ ਸੁਰੱਖਿਅਤ ਚਾਹੀਦੀ ਹੈ | ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਖ਼ਰਾਬ ਹੋਏ ਨਰਮੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਤੇ ਖ਼ਰਾਬ ਹੋਈ ਫ਼ਸਲ ਦੇ ਅਨੁਮਾਨ ਅਨੁਸਾਰ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਛੇਤੀ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੁੰਡੀ ਦਾ ਤੁਰੰਤ ਪ੍ਰਭਾਵ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੁਫ਼ਤ ਸਪਰੇਅ ਜਾਰੀ ਕਰ ਦਿੱਤੀ ਗਈ ਹੈ, ਜਿਸ ਦਾ ਕਿਸੇ ਵੀ ਕਿਸਾਨ ਤੋਂ ਕੋਈ ਪੈਸਾ ਨਹੀਂ ਵਸੂਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲੇ ਗੇੜ ਵਿਚ 5 ਹਜ਼ਾਰ ਹੈਕਟੇਅਰ ਖੇਤਰ ਲਈ ਮੁਫ਼ਤ ਸਪਰੇਅ ਜਾਰੀ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਸਾਨਾਂ ਲਈ ਇਕ ਹੋਰ ਰਾਹਤ ਜਾਰੀ ਕਰਦੇ ਕਿਹਾ ਕਿ ਅਗਲੀ ਕਣਕ ਦੀ ਬੀਜ਼ੀ ਜਾਣ ਲਈ ਵਾਲੀ ਫ਼ਸਲ ਦੇ ਬੀਜ਼ 'ਤੇ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇਗੀ | ਇਸ ਦੌਰਾਨ ਮੁੱਖ ਮੰਤਰੀ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ 'ਚ ਆਪਣੀ ਜਾਨ ਗਵਾਉਣ ਵਾਲੇ ਪਿੰਡ ਮੰਡੀਕਲਾਂ ਦੇ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਤੇ ਪਿੰਡ ਚਾਉਕੇ ਦੇ ਕਿਸਾਨ ਗੁਰਮੇਲ ਸਿੰਘ ਦੇ ਇਕਲੌਤੇ ਸਪੁੱਤਰ ਜਸ਼ਨਪ੍ਰੀਤ ਸਿੰਘ ਦੀ ਮੌਤ ਹੋਣ ਕਾਰਨ ਉਸ ਦੇ ਪਿਤਾ ਗੁਰਮੇਲ ਸਿੰਘ ਨੂੰ ਸਰਕਾਰੀ ਨੌਕਰੀ ਦੇ ਨਿਯੁੱਕਤੀ ਪੱਤਰ ਸੌਂਪੇ ਗਏ | ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਦੇ ਉਦਾਸੀਨਤਾ ਵਤੀਰੇ ਕਾਰਨ ਕਈ ਕਿਸਾਨਾਂ ਦੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ ਪਰ ਕਿਸਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਸਮਝਦਿਆਂ ਪੰਜਾਬ ਸਰਕਾਰ ਨੇ ਮਿ੍ਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਸਾਨਾਂ ਨਾਲ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਵਿਵਾਦਿਤ ਕਾਨੂੰਨਾਂ ਨੂੰ ਸੂਬੇ 'ਚ ਲਾਗੂ ਨਹੀਂ ਹੋਣ ਦੇਣਗੇ, ਜਦੋਂਕਿ ਪੰਜਾਬ ਸਰਕਾਰ ਇਨ੍ਹਾਂ ਕਾਨੂੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਪਹਿਲਾਂ ਹੀ ਰੱਦ ਕਰ ਚੁੱਕੀ ਹੈ | ਇਸ ਮੌਕੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਵਿਧਾਇਕ ਜਗਦੇਵ ਸਿੰਘ ਕਮਾਲੂ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਹਰੀਸ਼ ਨਈਅਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮਿਤ ਜਾਰੰਗਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ, ਆਈ.ਜੀ. ਪੁਲਿਸ ਬਠਿੰਡਾ ਰੇਂਜ ਜਸਕਰਨ ਸਿੰਘ, ਐਸ.ਐਸ.ਪੀ. ਬਠਿੰਡਾ ਅਜੈ ਮਲੂਜਾ, ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਤੇ ਖੁਸ਼ਬਾਜ਼ ਸਿੰਘ ਜਟਾਣਾ ਮੌਜੂਦ ਸਨ |

ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 26 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅੱਠ ਗੁਰੂੁ ਸਾਹਿਬਾਨਾਂ ਦੀ ਪਵਿੱਤਰ ਧਰਤੀ ਖਡੂਰ ਸਾਹਿਬ ਵਿਖੇ ਸ੍ਰੀ ਗੁਰੁੂ ਅੰਗਦ ਦੇਵ ਜੀ ਦਾ ਗੁਰਿਆਈ ਪੁਰਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ 'ਸੀਸ' ਨਾਟਕ ਦੀ ਭਾਵ ਭਰੀ ਪੇਸ਼ਕਾਰੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪ੍ਰਸਿੱਧ ਨਾਟ ਸੰਸਥਾ ਰੰਗਮੰਚ ਅੰਮਿ੍ਤਸਰ ਦੀ ਟੀਮ ਵਲੋਂ ਜੰਗ-ਏ-ਅਜ਼ਾਦੀ ਯਾਦਗਾਰ ਵਿਖੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ 'ਸੀਸ' ਦਾ ਮੰਚਣ ਕੀਤਾ ...

ਪੂਰੀ ਖ਼ਬਰ »

ਪਾਕਿ 'ਚ ਤਿੰਨ ਹਿੰਦੂ ਲੜਕੀਆਂ ਅਗਵਾ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਨਾਬਾਲਗ ਹਿੰਦੂ ਲੜਕੀਆਂ ਦੇ ਅਗਵਾ ਤੇ ਧਰਮ ਪਰਿਵਰਤਨ ਦੇ ਮਾਮਲਿਆਂ 'ਚ ਵੀ ਵੱਡੀ ਤੇਜ਼ੀ ਆਈ ਹੈ | ਜਾਣਕਾਰੀ ਅਨੁਸਾਰ ਸਿੰਧ ਦੇ ਜ਼ਿਲ੍ਹਾ ਨਾਸਰਪੁਰ ਦੇ ਪਿੰਡ ਇਬਰਾਹੀਮ ਸ਼ਾਹ 'ਚ ਨੀਤਜੂ ਮੱਲ ਦੀ 14 ...

ਪੂਰੀ ਖ਼ਬਰ »

ਪਾਰਟੀ ਦੇ ਸਮੂਹ ਆਗੂ ਤੇ ਵਰਕਰ ਭਾਰਤ ਬੰਦ 'ਚ ਸ਼ਾਮਿਲ ਹੋਣ-ਢੀਂਡਸਾ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ੋ੍ਰਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਅਤੇ ਖੰਨਾ ਤੋਂ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਕੀਤੇ ਘਪਲਿਆਂ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ-ਸੁਖਬੀਰ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਕਾਂਗਰਸੀ ਮੰਤਰੀਆਂ ਨੇ ਜੋ ਘਪਲੇ, ਭਿ੍ਸ਼ਟਾਚਾਰ ਕੀਤਾ ਹੈ, ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ...

ਪੂਰੀ ਖ਼ਬਰ »

ਸੁਰਜੀਤ ਧੀਮਾਨ ਨੂੰ ਅੱਖੋਂ-ਪਰੋਖੇ ਕਰਨਾ ਕਾਂਗਰਸ ਨੂੰ ਪੈ ਸਕਦੈ ਭਾਰੀ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਦੇ 5 ਮੰਤਰੀਆਂ ਦੀ ਛੁੱਟੀ ਕਰਕੇ 7 ਨਵੇਂ ਚਿਹਰਿਆਂ ਨੂੰ ਨਵੀਂ ਵਜ਼ਾਰਤ 'ਚ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਜਾਂਦੇ ਪੱਟੀ ਦੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਪੱਟੀ, 26 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਸੰਗਵਾਂ ਤੋਂ ਕਿਸਾਨਾਂ ਦਾ ਇਕ ਜਥਾ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਲੀ (ਸਿੰਘੂ ਬਾਰਡਰ) ਵਿਚ ਲਗਾਏ ਧਰਨੇ 'ਚ ਸ਼ਾਮਿਲ ਹੋਣ ਲਈ ਸੁਖਵਿੰਦਰ ਸਿੰਘ ਸਭਰਾ ਦੀ ...

ਪੂਰੀ ਖ਼ਬਰ »

'ਨੀਟ' ਦੀ ਪ੍ਰੀਖਿਆ 'ਚ ਸਿੱਖ ਪ੍ਰੀਖਿਆਰਥੀ ਦੇ ਕਕਾਰ ਉਤਰਵਾਉਣ ਦਾ ਪੰਜਾਬ ਭਾਜਪਾ ਵਲੋਂ ਵਿਰੋਧ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)-ਚੰਡੀਗੜ੍ਹ ਵਿਖੇ ਨੀਟ 2021 ਦੀ ਪ੍ਰਵੇਸ਼ ਪ੍ਰੀਖਿਆ ਦੇਣ ਗਏ ਇਕ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀ ਨੂੰ ਕੇਂਦਰ 'ਚ ਦਾਖਲ ਹੋਣ ਤੋਂ ਪਹਿਲਾਂ ਉਸ ਨੂੰ ਧਾਰਮਿਕ ਚਿੰਨ ਉਤਾਰਨ ਲਈ ਮਜਬੂਰ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਭਾਰਤੀ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਨਾਲ ਪੰਜਾਬੀਆਂ ਦੀਆਂ ਆਸਾਂ 'ਤੇ ਪਾਣੀ ਫਿਰਿਆ-ਚੀਮਾ, ਸੰਧਵਾਂ

ਚੰਡੀਗੜ੍ਹ, 26 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਵੱਖਰੇ-ਵੱਖਰੇ ਬਿਆਨ ਰਾਹੀਂ ਨਵੇਂ ਬਣੇ ਪੰਜਾਬ ਮੰਤਰੀ ਮੰਡਲ 'ਤੇ ਆਪਣਾ ...

ਪੂਰੀ ਖ਼ਬਰ »

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਬੰਦ ਦਾ ਸਮਰਥਨ

ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਾਰਨ ਸਿੰਘ ਤੇ ਚੇਅਰਮੈਨ ਚਰਨ ਸਿੰਘ ਲੁਹਾਰਾ ਨੇ ਕਿਹਾ ਕਿ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਜੋ ਵਿਵਾਦਿਤ ਤਿੰਨ ਖੇਤੀ ...

ਪੂਰੀ ਖ਼ਬਰ »

ਮਨੀ ਐਕਸਚੇਂਜ ਦੀ ਦੁਕਾਨ ਤੋਂ ਦਿਨ-ਦਿਹਾੜੇ ਲੁੱਟੇ 9.50 ਲੱਖ ਰੁਪਏ ਤੇ ਸੋਨੇ ਦੀ ਚੇਨ

ਅੰਮਿ੍ਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਸਥਾਨਕ ਸੁਲਤਾਨਵਿੰਡ ਰੋਡ ਇਲਾਕੇ 'ਚ ਮਨੀ ਐਕਸਚੇਂਜ ਦੀ ਦੁਕਾਨ 'ਤੇ ਦਿਨ-ਦਿਹਾੜੇ ਪਿਸਤੌਲ ਵਿਖਾ ਕੇ ਲੱਖਾਂ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਹੈ | ਲੁਟੇਰੇ ਜਾਂਦੇ ਸਮੇਂ ਦੁਕਾਨਦਾਰ ਦੇ ਗਲੇ 'ਚ ਪਈ ਸੋਨੇ ਦੀ ਚੇਨ ਵੀ ਖੋਹ ਕੇ ਲੈ ਗਏ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਸਬ-ਇੰਸਪੈਕਟਰਾਂ ਦੀ ਭਰਤੀ ਲਈ ਨਕਲ ਕਰਵਾਉਣ ਵਾਲੇ ਆਈ.ਟੀ. ਸੈਂਟਰ ਕੀਤੇ ਸੀਲ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-ਲੰਘੇ ਮਹੀਨੇ ਪੰਜਾਬ ਪੁਲਿਸ ਦੇ ਵੱਖ-ਵੱਖ ਚਾਰ ਕੇਡਰਾਂ 'ਚ 550 ਤੋਂ ਵੱਧ ਸਬ-ਇੰਸਪੈਕਟਰਾਂ ਦੀ ਭਰਤੀ ਲਈ ਕੰਪਿਊਟਰ ਰਾਹੀਂ ਹੋਈ ਓਬਜੈਕਟਿਵ ਪ੍ਰੀਖਿਆ ਦੌਰਾਨ ਇਕ ਸਾਫ਼ਟਵੇਅਰ ਜ਼ਰੀਏ ਮੋਟੀ ਰਕਮ ਦੇਣ ਵਾਲੇ ਪ੍ਰੀਖਿਆਰਥੀਆਂ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬਾ ਪੱਧਰੀ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕੱਲ੍ਹ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮÏਕੇ 28 ਸਤੰਬਰ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ ਸਾਮਰਾਜ ਵਿਰੋਧੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ | ਜੋ ਨਾ ਸਿਰਫ਼ ਇਕੱਠ ...

ਪੂਰੀ ਖ਼ਬਰ »

ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਨਮਿਤ ਅੰਤਿਮ ਅਰਦਾਸ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹਰਬਰਿੰਦਰ ਸਿੰਘ ਹੈਰੀ ਦੇ ਪਿਤਾ ਸ: ਗੁਰਦੇਵ ਸਿੰਘ ਹੁਡਿਆਰਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਜਲੰਧਰ ਪੁੱਤਰ ਸਵ: ਸ: ਗਿਆਨ ਸਿੰਘ ਹੁਡਿਆਰਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਆਪ ਮਨਜੀਤ ਸਿੰਘ ...

ਪੂਰੀ ਖ਼ਬਰ »

ਗੁਲਾਬੀ ਸੁੰਡੀ: ਕਿਸਾਨਾਂ ਦੇ ਚਿਹਰੇ ਮੁਰਝਾਏ, ਡੀਲਰ ਤੇ ਅਧਿਕਾਰੀ ਰੰਗੇ ਗਏ ਗੁਲਾਬੀ ਰੰਗ

ਰਾਮਪੁਰਾ ਫੂਲ, 26 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)- ਸੂਬੇ ਅੰਦਰ ਨਰਮੇ ਕਪਾਹ ਦੀ ਫ਼ਸਲ 'ਤੇ ਅਮਰੀਕਨ ਤੇ ਚਿੱਟੀ ਸੁੰਡੀ ਤੋਂ ਬਾਅਦ ਹੁਣ ਗੁਲਾਬੀ ਸੁੰਡੀ ਨੇ ਹੱਲਾ ਬੋਲ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਵੇਖਣ/ਸੁਣਨ 'ਚ ਆ ਰਿਹਾ ਹੈ | ਪੰਜਾਬ ਦੀਆਂ ...

ਪੂਰੀ ਖ਼ਬਰ »

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਯੱਗ ਤੇ ਬਰਸੀ ਸਮਾਗਮ ਸਮਾਪਤ

ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਮਹਾਨ ਤਪੱਸਵੀ ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਾਬਾ ਪ੍ਰਦੀਪ ਸਿੰਘ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਡਾ: ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਮੋਦੀ ਤੇ ਰਾਹੁਲ ਵਲੋਂ ਵਧਾਈ

ਨਵੀਂ ਦਿੱਲੀ, 26 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਐਤਵਾਰ ਨੂੰ ਵਧਾਈ ਦਿੰਦਿਆਂ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ | ਮੋਦੀ ਨੇ ਟਵੀਟ ਕਰਦਿਆਂ ਲਿਖਿਆ, ਸਾਡੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 33 ਨਵੇਂ ਮਾਮਲੇ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ, ਉਥੇ 31 ਮਰੀਜ਼ਾਂ ਦੇ ਠੀਕ ਹੋਣ ਦੀ ਖ਼ਬਰ ਵੀ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 33 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਗੁਰਦਾਸਪੁਰ ਤੋਂ 7, ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ...

ਪੂਰੀ ਖ਼ਬਰ »

ਕਾਂਗਰਸ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ-ਮੰਨਾ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਾਂਗਰਸ ਮੁੱਖ ਮੰਤਰੀ ਸਮੇਤ ਕੈਬਨਿਟ 'ਚ ਨਵੇਂ ਚਿਹਰੇ ਸ਼ਾਮਿਲ ਕਰਕੇ 2022 ਦੀਆਂ ਵਿਧਾਨ ਸਭਾ 'ਚ ਮੁੜ ਸੱਤਾ 'ਚ ਆਉਣ ਦੇ ਲਾਲਚ 'ਚ ਪੁਰਾਣੀ ਥਾਲੀ 'ਚ ਨਵੇਂ ਚਿਹਰੇ ਪਰੋਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ਦਲ ਤੇ 'ਆਪ' ਦੀ ਨੀਂਦ ਉਡਾਈ-ਵਿਧਾਇਕ ਭਲਾਈਪੁਰ

ਮੀਆਂਵਿੰਡ, 26 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਦੇ ਆਗੂਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਧ ਰਹੀ ਲੋਕਪਿ੍ਯਤਾ ਨੇ ਅਕਾਲੀ ...

ਪੂਰੀ ਖ਼ਬਰ »

ਬਟਾਲਾ ਹਲਕੇ ਦੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰਮਨਦੀਪ ਸਿੰਘ ਸੰਧੂ ਨੂੰ ਟਿਕਟ ਦੇਣ ਦੀ ਮੰਗ

ਨੌਸ਼ਹਿਰਾ ਮੱਝਾ ਸਿੰਘ, 26 ਸਤੰਬਰ (ਤਰਸੇਮ ਸਿੰਘ ਤਰਾਨਾ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕਰਨ ਲਈ ਵਿਧਾਨ ਸਭਾ ਹਲਕਾ ਬਟਾਲਾ ਦੇ ਸੀਨੀਅਰ ਅਕਾਲੀ ਵਰਕਰਾਂ, ਅਹੁਦੇਦਾਰਾਂ ਤੇ ਅਕਾਲੀ ਪੰਚਾਂ-ਸਰਪੰਚਾਂ ਦੀ ਭਰਵੀਂ ਇਕੱਤਰਤਾ ਨਜ਼ਦੀਕੀ ਪਿੰਡ ਕਲੇਰ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਨਕਸਲ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 26 ਸਤੰਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੇ 6 ਰਾਜਾਂ ਦੇ ਮੁੱਖ ਮੰਤਰੀਆਂ ਅਤੇ 4 ਰਾਜਾਂ ਦੇ ਚੋਟੀ ਦੇ ਅਧਿਕਾਰੀਆਂ ਨਾਲ ਨਕਸਲੀ ਸਮੱਸਿਆ ਨੂੰ ਲੈ ਕੇ ਵਿਚਾਰ-ਚਰਚਾ ਕੀਤੀ | ਬੈਠਕ 'ਚ ਅਮਿਤ ਸ਼ਾਹ ਨੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ...

ਪੂਰੀ ਖ਼ਬਰ »

ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਪਾਵਰਕਾਮ ਨੇ ਸਨਅਤੀ ਇਕਾਈਆਂ 'ਤੇ ਪਾਇਆ ਕਰੋੜਾਂ ਦਾ ਭਾਰ

ਸ਼ਿਵ ਸ਼ਰਮਾ ਜਲੰਧਰ, 26 ਸਤੰਬਰ-ਇਕ ਪਾਸੇ ਤਾਂ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪਾਵਰਕਾਮ ਵਲੋਂ ਸਨਅਤੀ ਇਕਾਈਆਂ 'ਤੇ ਸਕਿਉਰਿਟੀ ਰੀਵਿਊ ਦੇ ਨਾਂਅ 'ਤੇ ਕਰੋੜਾਂ ...

ਪੂਰੀ ਖ਼ਬਰ »

ਚੰਨੀ ਅਤੇ ਸਿੱਧੂ ਵਲੋਂ ਵਧਾਈ

ਚੰਡੀਗੜ੍ਹ, 26 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ | ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX