ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਸੰਪਾਦਕੀ

ਅਦਾਲਤਾਂ ਅੰਦਰ ਵਧਦੀਆਂ ਵਾਰਦਾਤਾਂ

ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਵੱਡੀ ਅਦਾਲਤ 'ਚ ਦਿਨ-ਦਿਹਾੜੇ ਕੁਝ ਬਦਮਾਸ਼ਾਂ ਵਲੋਂ ਇਕ ਕਥਿਤ ਗੈਂਗਸਟਰ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦੇਣ ਦੀ ਸਨਸਨੀਖ਼ੇਜ਼ ਘਟਨਾ ਨੇ ਇਕ ਪਾਸੇ ਜਿੱਥੇ ਪੂਰੇ ਦੇਸ਼ ਨੂੰ ਹੈਰਾਨ ਕੀਤਾ, ਉੱਥੇ ਦੇਸ਼ ਦੀ ਨਿਆਇਕ ਵਿਵਸਥਾ, ਨਿਆਇਕ ਇਮਾਰਤਾਂ ਅਤੇ ਜੱਜਾਂ ਦੀ ਸੁਰੱਖਿਆ ਦੇ ਮਾਪਦੰਡਾਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਘਟਨਾ ਕੌਮੀ ਰਾਜਧਾਨੀ ਦੀ ਰੋਹਿਣੀ ਜ਼ਿਲ੍ਹਾ ਅਦਾਲਤ ਅੰਦਰ ਉਸ ਸਮੇਂ ਵਾਪਰੀ ਜਦੋਂ ਗੈਂਗਸਟਰ ਜਿਤੇਂਦਰ ਗੋਗੀ ਨੂੰ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਸੀ। ਇਹ ਘਟਨਾ ਇਸ ਲਈ ਵੀ ਹੈਰਾਨ ਕਰਦੀ ਹੈ ਕਿ ਹਮਲਾਵਰ ਬਦਮਾਸ਼ਾਂ ਜਿਨ੍ਹਾਂ ਦੀ ਗਿਣਤੀ ਦੋ ਦੱਸੀ ਗਈ, ਨੇ ਅਦਾਲਤ ਅੰਦਰ ਨਿਡਰ ਹੋ ਕੇ ਦਾਖ਼ਲ ਹੋਣ ਲਈ ਵਕੀਲਾਂ ਵਾਲੇ ਕਾਲੇ ਕੋਟ ਪਹਿਨੇ ਹੋਏ ਸਨ। ਬੇਸ਼ੱਕ ਅਦਾਲਤ ਅੰਦਰ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਕਮਾਂਡੋ ਜਵਾਨਾਂ ਨੇ ਦੋਵਾਂ ਹਮਲਾਵਰਾਂ ਨੂੰ ਵੀ ਮਾਰ ਦਿੱਤਾ, ਪਰ ਇਹ ਘਟਨਾ ਜਿਸ ਤਰ੍ਹਾਂ ਵਾਪਰੀ ਅਤੇ ਅਪਰਾਧੀਆਂ ਨੇ ਇਸ ਲਈ ਜਿਸ ਤਰ੍ਹਾਂ ਨਿਡਰਤਾ ਦਿਖਾਈ ਉਸ ਨੇ ਜੱਜਾਂ ਦੀ ਸੁਰੱਖਿਆ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਦੱਸਣਯੋਗ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਅਦਾਲਤ ਦੇ ਦੁਆਰ ਅਤੇ ਸਬੰਧਿਤ ਕਮਰੇ ਦੇ ਨੇੜੇ-ਤੇੜੇ ਸੁਰੱਖਿਆ ਦੇ ਨਾਂਅ 'ਤੇ ਕੁਝ ਵੀ ਖ਼ਾਸ ਨਹੀਂ ਸੀ। ਇਸੇ ਲਈ ਬਦਮਾਸ਼ ਹਥਿਆਰਾਂ ਸਣੇ ਅਦਾਲਤ ਅੰਦਰ ਬੈਠਣ 'ਚ ਸਫਲ ਹੋਏ। ਅਦਾਲਤਾਂ 'ਚ ਬੇਸ਼ੱਕ ਅਪਰਾਧੀਆਂ ਦੀ ਪੇਸ਼ੀ ਦੌਰਾਨ ਪੁਲਿਸ ਬਲ ਦੇ ਜਵਾਨ ਤਾਇਨਾਤ ਹੁੰਦੇ ਹਨ, ਪਰ ਉਨ੍ਹਾਂ ਦੀ ਡਿਊਟੀ ਸਿਰਫ਼ ਆਪਣੇ ਜ਼ਿੰਮੇ ਸੌਂਪੇ ਵਿਅਕਤੀ ਤੱਕ ਸੀਮਤ ਹੁੰਦੀ ਹੈ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਹਥਿਆਰਾਂ ਤੋਂ ਬਿਨਾਂ ਹੀ ਹੁੰਦੇ ਹਨ। ਅਦਾਲਤੀ ਇਮਾਰਤ 'ਚ ਵੱਡੀਆਂ ਅਦਾਲਤਾਂ ਦੇ ਜੱਜਾਂ, ਵੱਡੇ ਵਕੀਲਾਂ ਦਾ ਆਪਣਾ ਸੁਰੱਖਿਆ ਤੰਤਰ ਹੁੰਦਾ ਹੈ, ਪਰ ਸਮੂਹਿਕ ਤੌਰ 'ਤੇ ਅਦਾਲਤਾਂ ਤੇ ਜੱਜਾਂ ਆਦਿ ਦੀ ਸੁਰੱਖਿਆ ਵਿਵਸਥਾ ਅੱਜ ਵੀ ਰੱਬ ਭਰੋਸੇ ਹੀ ਕਹੀ ਜਾ ਸਕਦੀ ਹੈ।
ਜਿਸ ਤਰ੍ਹਾਂ ਬੇਖ਼ੌਫ਼ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ, ਉਹ ਦੇਸ਼ ਦੀ ਰਾਜਧਾਨੀ 'ਚ ਵਾਪਰੇ ਜਾਣ ਕਾਰਨ ਹੋਰ ਵੀ ਚਿੰਤਾਜਨਕ ਹੋ ਜਾਂਦੀ ਹੈ। ਗੋਲੀਬਾਰੀ ਦੌਰਾਨ ਜੱਜ ਨੇ ਆਪਣੇ ਚੈਂਬਰ 'ਚ ਵੜ ਕੇ ਆਪਣੀ ਜਾਨ ਬਚਾਈ। ਬੇਸ਼ੱਕ ਇਸ ਦੌਰਾਨ ਅਪਰਾਧੀ ਜੇਕਰ ਚਾਹੁੰਦੇ ਤਾਂ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਸੀ। ਅਜਿਹੀ ਸਥਿਤੀ 'ਚ ਇਹ ਸਵਾਲ ਉੱਠਣਾ ਵੀ ਬਹੁਤ ਸੁਭਾਵਿਕ ਹੈ ਕਿ ਦੇਸ਼ ਅਤੇ ਸਮਾਜ 'ਚ ਨਿਆਂ ਪ੍ਰਦਾਨ ਕਰਨ ਵਾਲੀਆਂ ਕਚਹਿਰੀਆਂ ਅਤੇ ਨਿਆਂ ਨਾਲ ਸਬੰਧਿਤ ਅਧਿਕਾਰੀਆਂ ਦੀ ਸੁਰੱਖਿਆ 'ਚ ਭੁੱਲ ਕਿਵੇਂ ਹੋਈ। ਇਹ ਵੀ ਇਕ ਸਵਾਲ ਹੈ ਕਿ ਭਵਿੱਖ 'ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਹੋਣ ਤੋਂ ਰੋਕਣ ਲਈ ਕਿਵੇਂ ਪੁਖ਼ਤਾ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਅਦਾਲਤਾਂ ਅੰਦਰ ਹਥਿਆਰਾਂ ਨਾਲ ਹਮਲੇ ਅਤੇ ਆਪਸੀ ਗੋਲੀਬਾਰੀ ਦੀਆਂ ਘਟਨਾਵਾਂ ਦੇਸ਼ ਦੇ ਕਈ ਹਿੱਸਿਆਂ 'ਚ ਪਹਿਲਾਂ ਵੀ ਹੁੰਦੀਆਂ ਆਈਆਂ ਹਨ। ਪਿਛਲੇ ਦਿਨੀਂ ਝਾਰਖੰਡ ਦੇ ਧਨਬਾਦ 'ਚ ਇਕ ਜੱਜ ਦੀ ਇਕ ਆਟੋ-ਰਿਕਸ਼ਾ ਵਲੋਂ ਟੱਕਰ ਮਾਰਨ ਨਾਲ ਮੌਤ ਹੋ ਗਈ ਸੀ, ਜਿਸ ਨੂੰ ਸ਼ੁਰੂਆਤੀ ਜਾਂਚ ਤੋਂ ਬਾਅਦ ਸੋਚੀ ਸਮਝੀ ਹੱਤਿਆ ਪਾਇਆ ਗਿਆ। ਪੀੜਤ ਜੱਜ ਦੀ ਅਦਾਲਤ 'ਚ ਕਈ ਗੈਂਗਸਟਰਾਂ ਅਤੇ ਮਾਫ਼ੀਆ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਸੀ। ਦਿੱਲੀ ਦੀ ਤੀਸ ਹਜ਼ਾਰੀ ਅਤੇ ਕੜਕੜਡੂਮਾ ਅਦਾਲਤਾਂ 'ਚ ਵੀ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਦਹਾਕਿਆਂ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਕਚਹਿਰੀ 'ਚ ਵੀ ਅਜਿਹੀ ਹੀ ਇਕ ਗੰਭੀਰ ਘਟਨਾ 'ਚ ਇਕ ਧਿਰ ਨੇ ਹੱਤਿਆ ਦੇ ਦੋਸ਼ ਦਾ ਸਾਹਮਣਾ ਕਰ ਰਹੇ ਦੂਜੀ ਧਿਰ ਦੇ ਕੁਝ ਲੋਕਾਂ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਸਨ। ਇਸ ਤਰ੍ਹਾਂ ਦੀਆਂ ਘਟਨਾਵਾਂ ਸਮੇਂ-ਸਮੇਂ 'ਤੇ ਵਾਪਰਨੀਆਂ ਸਾਫ਼ ਤੌਰ 'ਤੇ ਇਹ ਸਿੱਟਾ ਕੱਢਦੀਆਂ ਹਨ ਕਿ ਇਨ੍ਹਾਂ ਨਿਆਂ ਦੇ ਮੰਦਰਾਂ ਦੀ ਸੁਰੱਖਿਆ ਵਿਵਸਥਾ ਨੂੰ ਪੁਖ਼ਤਾ ਤੇ ਖ਼ਾਮੀ ਰਹਿਤ ਬਣਾਏ ਜਾਣ ਲਈ ਕਈ ਪੱਖਾਂ ਤੋਂ ਸਲਾਹ-ਮਸ਼ਵਰਾ ਤੇ ਯੋਜਨਾਬੰਦੀ ਕੀਤੇ ਜਾਣ ਦੀ ਵੱਡੀ ਜ਼ਰੂਰਤ ਹੈ।
ਅਸੀਂ ਸਮਝਦੇ ਹਾਂ ਕਿ ਸੰਪੂਰਨ ਨਿਆਇਕ ਵਿਵਸਥਾ ਅਤੇ ਜੱਜਾਂ ਅਤੇ ਵਕੀਲਾਂ ਦੀ ਸੁਰੱਖਿਆ ਵਿਵਸਥਾ 'ਤੇ ਪੂਰੇ ਵਿਵੇਕ ਅਤੇ ਪੂਰੀ ਗੰਭੀਰਤਾ ਦੇ ਨਾਲ ਨਜ਼ਰਸਾਨੀ ਕੀਤੀ ਜਾਣੀ ਚਾਹੀਦੀ ਹੈ। ਇਸ ਪ੍ਰਕਿਰਿਆ 'ਚ ਬਾਰ ਐਸੋਸੀਏਸ਼ਨ ਤੇ ਹੋਰ ਵਕੀਲ ਸੰਗਠਨਾਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਅਕਸਰ ਪੁਲਿਸ ਪ੍ਰਸ਼ਾਸਨ ਨੂੰ ਇਹ ਸ਼ਿਕਾਇਤ ਰਹਿੰਦੀ ਹੈ ਕਿ ਅਦਾਲਤਾਂ ਦੇ ਦੁਆਰ 'ਤੇ ਜੇਕਰ ਸਰਗਰਮੀ ਵਧਾਈ ਜਾਂਦੀ ਹੈ ਤਾਂ ਇਸ ਦਾ ਵਕੀਲਾਂ ਵਲੋਂ ਭਾਰੀ ਵਿਰੋਧ ਕੀਤਾ ਜਾਂਦਾ ਹੈ। ਮੌਜੂਦਾ ਘਟਨਾ 'ਚ ਵੀ ਅਪਰਾਧੀਆਂ ਨੇ ਵਕੀਲਾਂ ਦੇ ਕੱਪੜੇ ਪਹਿਨ ਕੇ ਇਸੇ ਖ਼ਾਮੀ ਦਾ ਫ਼ਾਇਦਾ ਚੁੱਕਿਆ ਪ੍ਰਤੀਤ ਹੁੰਦਾ ਹੈ। ਉਂਜ ਵੀ ਦੇਸ਼ ਦੀ ਨਿਆਇਕ ਵਿਵਸਥਾ ਨੂੰ ਸੁਤੰਤਰ ਤੇ ਨਿਰਪੱਖ ਬਣਾਏ ਜਾਣ ਲਈ ਜੱਜਾਂ ਤੇ ਅਦਾਲਤੀ ਇਮਾਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਏ ਜਾਣ ਦੀ ਵੱਡੀ ਜ਼ਰੂਰਤ ਹੈ। ਦੇਸ਼ 'ਚ ਪਿਛਲੇ ਸਮੇਂ 'ਚ ਅਪਰਾਧ ਅਤੇ ਅਪਰਾਧੀਆਂ ਦੀ ਗਿਣਤੀ ਬੇਹੱਦ ਬੇਤਰਤੀਬੀ ਨਾਲ ਵਧੀ ਹੈ। ਬਹੁਤ ਸੁਭਾਵਿਕ ਹੈ ਕਿ ਇਨ੍ਹਾਂ ਦੋਵਾਂ ਖੇਤਰਾਂ ਨੂੰ ਰਾਜਨੀਤਕ ਸੁਰੱਖਿਆ ਤੇ ਪਨਾਹ ਤੋਂ ਬਿਨਾਂ ਇਹ ਸਭ ਕੁਝ ਸੰਭਵ ਨਹੀਂ ਹੋ ਸਕਦਾ ਸੀ। ਅਖੀਰ 'ਚ ਇਸ ਦੇ ਲਈ ਜਿੱਥੇ ਪੁਲਿਸ ਤੇ ਪ੍ਰਸ਼ਾਸਨਿਕ ਪੱਧਰ ਦੀ ਬਹੁਤ ਚੌਕਸੀ ਜ਼ਰੂਰੀ ਹੈ, ਉੱਥੇ ਬਾਰ ਐਸੋਸੀਏਸ਼ਨਾਂ ਦਾ ਸਹਿਯੋਗ ਤੇ ਰਾਜਨੀਤਕ ਇੱਛਾ ਸ਼ਕਤੀ ਵੀ ਓਨੀ ਹੀ ਮਹੱਤਵਪੂਰਨ ਹੈ। ਖ਼ੁਦ ਨਿਆਇਕ ਵਿਵਸਥਾ ਦੀ ਨਿਗਰਾਨੀ ਤੇ ਨਿਰਦੇਸ਼-ਭੂਮਿਕਾ ਵੀ ਇਸ ਵਿਵਸਥਾ ਨੂੰ ਖ਼ਾਮੀ ਰਹਿਤ ਬਣਾਏ ਜਾਣ ਲਈ ਬਹੁਤ ਅਹਿਮ ਰਹੇਗੀ।

 

ਜਸਟਿਸ ਚੰਦਰਚੂੜ ਵਲੋਂ ਸੱਤਾ ਨੂੰ ਸੱਚ ਵਿਖਾਉਣ ਦੀ ਪ੍ਰੇਰਨਾ

ਹਾਲਾਂਕਿ ਸੁਪਰੀਮ ਕੋਰਟ ਦੇ ਜਸਟਿਸ ਡੀ.ਵਾਈ. ਚੰਦਰਚੂੜ ਦੇ ਇਸ ਬਿਆਨ ਦੀ ਜ਼ਿਆਦਾ ਚਰਚਾ ਹੋਈ ਹੈ ਕਿ ਸੱਤਾ ਦੇ ਸਾਹਮਣੇ ਸੱਚ ਬੋਲਣਾ ਹਰੇਕ ਨਾਗਰਿਕ ਦਾ ਨਾ ਸਿਰਫ਼ ਅਧਿਕਾਰ ਹੈ, ਸਗੋਂ ਉਸ ਦਾ ਫ਼ਰਜ਼ ਵੀ ਹੈ। ਪਰ ਇਸ ਤੋਂ ਵੀ ਮਹੱਤਵਪੂਰਨ ਉਨ੍ਹਾਂ ਦੀ ਇਹ ਗੱਲ ਹੈ ਕਿ ਰਾਜ ਜਿਸ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਕੀ ਹੋਵੇਗਾ?

ਪੰਜਾਬ ਵਿਚ ਆਉਣ ਵਾਲੀ ਸਰਕਾਰ ਕਿਸ ਪਾਰਟੀ ਦੀ ਹੋਵੇਗੀ, ਸਿਰਫ ਚਾਰ ਜਾਂ ਪੰਜ ਮਹੀਨਿਆਂ ਵਿਚ ਇਸ ਦਾ ਫ਼ੈਸਲਾ ਹੋ ਜਾਵੇਗਾ। ਕੌਣ ਸਰਕਾਰ ਬਣਾਏਗਾ ਅਤੇ ਉਸ ਪਾਰਟੀ ਦੀਆਂ ਆਉਣ ਵਾਲੀਆਂ ਨੀਤੀਆਂ ਕੀ ਹੋਣਗੀਆਂ, ਇਸ ਦਾ ਪੰਜਾਬ ਅਤੇ ਪੰਜਾਬੀਆਂ 'ਤੇ ਮਹੱਤਵਪੂਰਨ ਕੀ ਅਸਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਾਲੀ ਖ਼ਬਰ ਦਾ ਚੈਨਲਾਂ ਨੇ ਬਣਾਇਆ ਤਮਾਸ਼ਾ

ਕੋਈ ਵੀ ਖ਼ਬਰ ਪ੍ਰਸਾਰਿਤ ਤੇ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਦੋ ਵਾਰ ਜਾਂਚ ਲੈਣੀ ਚਾਹੀਦੀ ਹੈ। ਉਸ ਦੇ ਸਰੋਤ ਸਬੰਧੀ ਜਾਣ ਲੈਣਾ ਚਾਹੀਦਾ ਹੈ। ਉੱਡਦੀ-ਉੱਡਦੀ, ਸੁਣੀ ਸੁਣਾਈ ਖ਼ਬਰ ਨੂੰ ਪ੍ਰਸਾਰਿਤ ਕਰਨ ਤੋਂ ਗੁਰੇਜ਼ ਕਰਨ ਦੀ ਲੋੜ ਹੁੰਦੀ ਹੈ। 19 ਸਤੰਬਰ ਨੂੰ ਸਾਰਾ ਦਿਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX