ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਜਲੰਧਰ

ਸ਼ਹਿਰ ਦੀ ਮਾੜੀ ਹਾਲਤ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਹਰਕਤ 'ਚ

ਜਲੰਧਰ, 26 ਸਤੰਬਰ (ਸ਼ਿਵ ਸ਼ਰਮਾ)- ਸਿਆਸੀ ਫੇਰਬਦਲ ਹੋਣ ਤੇ ਪ੍ਰਗਟ ਸਿੰਘ ਦੇ ਮੰਤਰੀ ਬਣਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੂੰ ਸ਼ਹਿਰ ਦੀ ਮਾੜੀ ਹਾਲਤ ਵਿਚ ਸੁਧਾਰ ਕਰਨ ਦੀ ਯਾਦ ਆ ਗਈ ਹੈ ਕਿਉਂਕਿ ਸ਼ਹਿਰ ਵਿਚ ਇਸ ਵੇਲੇ ਕਈ ਠੇਕੇਦਾਰ ਨੇ ਤਾਂ ਸੜਕਾਂ, ਗਲੀਆਂ ਤੋੜ ਤਾਂ ਦਿੱਤੀਆਂ ਹਨ, ਪਰ ਉਨ੍ਹਾਂ ਨੂੰ ਜਲਦੀ ਪੂਰਾ ਨਹੀਂ ਕੀਤਾ ਜਾਂਦਾ ਹੈ ਜਿਸ ਕਰਕੇ ਹੁਣ ਨਿਗਮ ਪ੍ਰਸ਼ਾਸਨ ਨੇ ਨਾ ਸਿਰਫ਼ ਵਿਕਾਸ ਦੇ ਕੰਮ ਲਟਕਣ ਵਾਲਿਆਂ 'ਤੇ ਨਜ਼ਰ ਰੱਖਣ ਲਈ, ਸਗੋਂ ਸਫ਼ਾਈ ਅਤੇ ਐੱਲ.ਈ.ਡੀ. ਲਾਈਟਾਂ ਬਾਰੇ ਆ ਰਹੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਨਿਗਰਾਨੀ ਲਈ ਚਾਰ ਅਧਿਕਾਰੀਆਂ ਦੀ ਅਲੱਗ-ਅਲੱਗ ਹਲਕਿਆਂ ਵਿਚ ਤਾਇਨਾਤੀ ਕਰ ਦਿੱਤੀ ਹੈ | ਇਹ ਇਸ ਕਰਕੇ ਵੀ ਅਸਰ ਪਿਆ ਹੈ ਕਿਉਂਕਿ ਪ੍ਰਗਟ ਸਿੰਘ ਦੇ ਕੈਬਨਿਟ ਵਿਚ ਸ਼ਾਮਿਲ ਹੋਣ ਤੋਂ ਬਾਅਦ ਜਿੱਥੇ ਉਹ ਹੁਣ ਆਪਣੇ ਸ਼ਹਿਰ ਵਿਚ ਸੁਧਾਰ ਲਈ ਕਿਸੇ ਤਰਾਂ ਦੀ ਕਮੀ ਨਹੀਂ ਆਉਣ ਦੇਣ ਚਾਹੁਣਗੇ ਤੇ ਉਹ ਹੁਣ ਆਉਂਦੀਆਂ ਚੋਣਾਂ ਨੂੰ ਲੈ ਕੇ ਨਿਗਮ ਅਤੇ ਕਾਂਗਰਸੀ ਦੀ ਆਪਸੀ ਪਾਟੋਧਾੜ ਨੂੰ ਖ਼ਤਮ ਕਰਵਾਉਣ ਲਈ ਵੀ ਯਤਨ ਕਰ ਸਕਦੇ ਹਨ | ਸ਼ਹਿਰ ਦੀ ਮਾੜੀ ਹਾਲਤ ਕਰਕੇ ਨਿਗਮ ਦੀ ਕਾਰਗੁਜ਼ਾਰੀ ਦੀ ਹਰ ਪਾਸੇ ਚਰਚਾ ਹੈ, ਸਗੋਂ ਨਿਗਮ ਦੀ ਮਾੜੀ ਕਾਰਗੁਜ਼ਾਰੀ ਕਰਕੇ ਤਾਂ ਨਿਗਮ ਦੇ ਕੌਂਸਲਰ ਹੀ ਕਈ ਵਾਰ ਨਾਰਾਜ਼ਗੀ ਜ਼ਾਹਿਰ ਕਰ ਚੁੱਕੇ ਹਨ | ਹੋਰ ਤਾਂ ਹੋਰ ਮਾਡਲ ਟਾਊਨ ਦੀ ਇਕ ਗਲੀ ਵਿਚ ਲੱਗੇ ਗੇਟ ਨੂੰ ਖੁਲ੍ਹਵਾਉਣ ਲਈ ਪ੍ਰਗਟ ਸਿੰਘ ਨੂੰ ਆਪ ਚਿੱਠੀ ਨਿਗਮ ਨੂੰ ਲਿਖਣੀ ਪਈ ਸੀ | ਪਹਿਲਾਂ ਤਾਂ ਗੇਟ ਨਹੀਂ ਖੁੱਲਿ੍ਹਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੇ ਹਟਣ ਤੋਂ ਬਾਅਦ ਵੀ ਕੁਝ ਸਮੇਂ ਵਿਚ ਗੇਟ ਖੁੱਲ ਗਿਆ ਹੈ | ਕੁਝ ਸਮੇਂ ਤੋਂ ਸ਼ਹਿਰ ਵਿਚ ਮਾੜੀਆਂ ਸੜਕਾਂ ਅਤੇ ਨਹਿਰੀ ਪਾਣੀ ਪ੍ਰਾਜੈਕਟ ਅਤੇ ਹੋਰ ਪ੍ਰਾਜੈਕਟਾਂ ਦੇ ਇਕੱਠੇ ਹੀ ਸ਼ੁਰੂ ਹੋਣ ਨਾਲ ਸ਼ਹਿਰ ਦੀ ਕੀਤੀ ਗਈ ਮਾੜੀ ਹਾਲਤ ਤੋਂ ਕਾਂਗਰਸੀ ਆਗੂ ਵੀ ਅੰਦਰਖਾਤੇ ਨਾਰਾਜ਼ ਸੀ | ਕਾਂਗਰਸੀ ਆਗੂ ਇਸ ਗੱਲ ਤੋਂ ਨਾਰਾਜ਼ ਸੀ ਕਿ ਇਕ ਪਾਸੇ ਅਗਲੇ ਸਾਲ ਚੋਣਾਂ ਆ ਰਹੀਆਂ ਸਨ ਤੇ ਮੌਕੇ 'ਤੇ ਨਿਗਮ ਨੇ ਸਾਰੀਆਂ ਸੜਕਾਂ ਤੋੜ ਕੇ ਲੋਕਾਂ ਨੂੰ ਉਨ੍ਹਾਂ ਦੇ ਖ਼ਿਲਾਫ਼ ਕਰ ਦਿੱਤਾ ਹੈ | ਹੋਰ ਤਾਂ 50 ਕਰੋੜ ਦੀ ਲਾਗਤ ਨਾਲ ਤਾਂ ਸ਼ਹਿਰ ਵਿਚ ਐੱਲ.ਈ.ਡੀ. ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਪਰ ਲਾਈਟਾਂ ਲਗਾਉਣ ਦੇ ਤਰੀਕੇ ਤੋਂ ਕਾਂਗਰਸ ਦੇ ਕੌਂਸਲਰ ਹੀ ਖ਼ੁਸ਼ ਨਹੀਂ ਹਨ | 50 ਕਰੋੜ ਦੀ ਲਾਗਤ ਨਾਲ ਤਾਂ ਨਵੀਆਂ ਲੱਗ ਰਹੀਆਂ ਐੱਲ.ਈ.ਡੀ. ਲਾਈਟਾਂ ਖ਼ਰਾਬ ਹੋ ਰਹੀਆਂ ਹਨ, ਸਗੋਂ ਇਸ ਲਈ ਨਵੀਆਂ ਬਿਜਲੀ ਤਾਰਾਂ ਨਹੀਂ, ਸਗੋਂ ਪੁਰਾਣੀਆਂ ਬਿਜਲੀ ਤਾਰਾਂ ਹੀ ਲਗਾਈਆਂ ਜਾ ਰਹੀਆਂ ਹਨ, ਜਿਸ ਕਰਕੇ ਕਈ ਵਾਰ ਕੌਂਸਲਰਾਂ ਨੇ ਇਸ ਦੀ ਨਾਰਾਜ਼ਗੀ ਸਮਾਰਟ ਸਿਟੀ ਦੇ ਸੀ.ਈ.ਓ. ਕੋਲ ਕੀਤੀ ਹੈ | ਨਿਗਮ ਨੇ ਹੁਣ ਚਾਰ ਜੁਆਇੰਟ ਕਮਿਸ਼ਨਰਾਂ ਨੂੰ ਨਿਗਰਾਨੀ ਕਰਨ 'ਤੇ ਲਗਾ ਦਿੱਤਾ ਹੈ, ਪਰ ਹੁਣ ਇਸ ਦਾ ਲੋਕਾਂ ਨੂੰ ਵੀ ਇੰਤਜ਼ਾਰ ਹੈ ਕਿ ਸ਼ਹਿਰ ਦੀ ਹਾਲਤ ਕਦੋਂ ਤੱਕ ਸੁਧਾਰੀ ਜਾ ਸਕੇਗੀ |

ਨਾਜਾਇਜ਼ ਇਮਾਰਤਾਂ, ਕਾਲੋਨੀਆਂ ਨੂੰ ਲੈ ਕੇ ਵਿਜੀਲੈਂਸ ਖੋਲ੍ਹ ਸਕਦਾ ਫ਼ਾਈਲਾਂ

ਜਲੰਧਰ, 26 ਸਤੰਬਰ (ਸ਼ਿਵ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਗਏ ਸੰਕੇਤ ਤੋਂ ਬਾਅਦ ਕਈ ਵਿਭਾਗਾਂ ਵਿਚ ਇਸ ਦੀ ਹਲਚਲ ਦੇਖੀ ਜਾ ਰਹੀ ਹੈ ਤੇ ਹੁਣ ਮੁੱਖ ਮੰਤਰੀ ਵਲੋਂ ਇਸ ਮਾਮਲੇ ਵਿਚ ਸਖ਼ਤ ਹਦਾਇਤਾਂ ਦੇਣ ਤੋਂ ...

ਪੂਰੀ ਖ਼ਬਰ »

ਸੇਵਾਂ ਕੇਂਦਰਾਂ 'ਚ ਫੂਡ ਐਂਡ ਡਰੱਗ ਪ੍ਰਬੰਧਨ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਅੱਜ ਤੋਂ ਸ਼ੁਰੂ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ) ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ 27 ਸਤੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ...

ਪੂਰੀ ਖ਼ਬਰ »

ਲੋੜੀਂਦਾ ਦੋਸ਼ੀ ਬਾਹਰ ਭੱਜਣ ਦੀ ਕੋਸ਼ਿਸ਼ ਦੌਰਾਨ ਦਿੱਲੀ ਹਵਾਈ ਅੱਡੇ ਤੋਂ ਕਾਬੂ

ਲਾਂਬੜਾ, 26 ਸਤੰਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਦੀ ਪੁਲਿਸ ਵਲੋਂ 307 ਦੇ ਮੁੱਕਦਮੇ ਚ ਲੋੜੀਂਦੇ ਵਿਅਕਤੀ ਨੂੰ ਦੇਸ਼ ਛੱਡ ਬਾਹਰ ਭੱਜਣ ਦੀ ਕੋਸ਼ਿਸ਼ ਦੌਰਾਨ ਦਿੱਲੀ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਕਾਬੂ ਕਰ ਉਸ ਪਾਸੋਂ ਵਾਰਦਾਤ ਦੌਰਾਨ ਵਰਤਿਆ ਪਿਸਟਲ, 2 ਜ਼ਿੰਦਾ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਅੱਜ ਬੰਦ ਰਹੇਗੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਜੰਗ ਏ ਆਜ਼ਾਦੀ ਯਾਦਗਾਰ ਕਰਤਾਰਪੁਰ 27 ਸਤੰਬਰ ਸੋਮਵਾਰ ਨੂੰ ਦਰਸ਼ਕਾਂ ਲਈ ਬੰਦ ਰਹੇਗੀ | ਇਸ ਸਬੰਧੀ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਸਕੱਤਰ ਡਾ ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਯਾਦਗਾਰ ਆਮ ਵਾਂਗ ਸਵੇਰੇ 10 ਵਜੇ ...

ਪੂਰੀ ਖ਼ਬਰ »

ਅੱਜ ਪੀ.ਏ.ਪੀ. ਚੌਕ ਤੇ ਪਰਾਗਪੁਰ ਜੀ.ਟੀ. ਰੋਡ 'ਤੇ ਕਿਸਾਨ ਦੇਣਗੇ ਧਰਨਾ

ਜਲੰਧਰ, 26 ਸਤੰਬਰ (ਜਸਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਬੰਦ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਦੁਆਬਾ ਤੇ ਹੋਰਨਾਂ ਕਿਸਾਨ ਜਥੇਬੰਦੀਆਂ ਵਲੋਂ ਪੀ.ਏ.ਪੀ.ਚੌਕ ਤੇ ਪਰਾਗਪੁਰ ...

ਪੂਰੀ ਖ਼ਬਰ »

ਮਾਡਲ ਟਾਊਨ ਤੋਂ ਬਾਅਦ ਚੀਮਾ ਨਗਰ 'ਚ ਵੀ ਬੰਦ ਗੇਟਾਂ ਨੂੰ ਖੋਲ੍ਹਣ ਦੀ ਉੱਠੀ ਮੰਗ

ਜਲੰਧਰ, 26 ਸਤੰਬਰ (ਸ਼ਿਵ)- ਸਿਆਸੀ ਸਮੀਕਰਨ ਬਦਲਣ ਤੋਂ ਬਾਅਦ ਤਾਂ ਨਿਗਮ ਪ੍ਰਸ਼ਾਸਨ ਨੇ ਮਾਡਲ ਟਾਊਨ ਦੀ ਇਕ ਗਲੀ ਬਾਹਰ ਲੱਗੇ ਗੇਟ ਨੂੰ ਤਾਂ ਖੁਲ੍ਹਵਾ ਦਿੱਤਾ ਹੈ, ਸਗੋਂ ਹੁਣ ਬਾਕੀ ਕਈ ਥਾਵਾਂ 'ਤੇ ਗਲੀਆਂ ਨੂੰ ਆਪਣੇ ਤੌਰ 'ਤੇ ਲਗਾਏ ਗੇਟਾਂ ਨੂੰ ਖੁਲ੍ਹਵਾਉਣ ਦੀ ਮੰਗ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਦੇ ਗਠਨ 'ਤੇ ਯੂਥ ਕਾਂਗਰਸ ਨੇ ਭੰਗੜੇ ਪਾ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਜਲੰਧਰ, 26 ਸਤੰਬਰ (ਜਸਪਾਲ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਨਵੇਂ ਮੰਤਰੀਆਂ ਵਲੋਂ ਸਹੁੰ ਚੁੱਕਣ 'ਤੇ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ ਦੀ ਅਗਵਾਈ ਹੇਠ ਯੂਥ ਵਰਕਰਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਭਰਤੀ ਲਈ ਦੂਜੇ ਦਿਨ ਵੀ ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ

ਜਲੰਧਰ, 26 ਸਤੰਬਰ (ਸ਼ੈਲੀ)- ਪੰਜਾਬ ਪੁਲਿਸ 'ਚ ਸਿਪਾਹੀ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੇ ਦੇ ਚਲਦੇ ਜਲੰਧਰ ਵਿਚ ਅੱਜ ਦੂਜੇ ਦਿਨ ਪ੍ਰੀਖਿਆ ਦਿੱਤੀ | ਦੂਜੇ ਦਿਨ ਵੀ ਪ੍ਰੀਖਿਆ ਕੇਂਦਰਾਂ ਵਿਚ ਪੂਰੀ ਸਖਤੀ ਰਹੀ | ਇਸ ਪ੍ਰੀਖਿਆ ਲਈ ਇਕੱਲੇ ਜ਼ਿਲ੍ਹ•ਾ ਜਲੰਧਰ 'ਚੋਂ ਹੀ 88 ...

ਪੂਰੀ ਖ਼ਬਰ »

ਕੋਰੋਨਾ ਪੀੜਤ 4 ਨਵੇਂ ਮਾਮਲੇ

ਜਲੰਧਰ, 26 ਸਤੰਬਰ (ਸ਼ੈਲੀ)- ਜ਼ਿਲੇ 'ਚ ਐਤਵਾਰ ਨੂੰ ਕੋਰੋਨਾ ਪੀੜਟ 4 ਨਵੇਂ ਮਾਮਲੇ ਮਿਲੇ ਮਿਲੇ ਹਨ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 63,300 ਹੋ ਗਈ ਹੈ ਤੇ ਮਿ੍ਤਕਾਂ ਦੀ ਗਿਣਤੀ 1505 ਹੈ | ਐਤਵਾਰ ਸਿਹਤ ਵਿਭਾਗ ਵਲੋਂ ਕੁੱਲ 2994 ਨਵੇਂ ...

ਪੂਰੀ ਖ਼ਬਰ »

ਭਾਕਿਯੂ ਦੋਆਬਾ ਸਰਕਲ ਪਤਾਰਾ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅੱਜ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਾਲੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਆਖਰੀ ਸਾਹ ਤੱਕ ਸੰਘਰਸ਼ ...

ਪੂਰੀ ਖ਼ਬਰ »

ਨਸ਼ਾ ਛਡਾਊ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਬੈਠਕ

ਜਲੰਧਰ, 26 ਸਤੰਬਰ (ਸ਼ੈਲੀ)- ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਨੇ ਸਥਾਨਕ ਪ੍ਰੈੱਸ ਕਲੱਬ ਵਿਖੇ ਕੀਤੀ ਸੂਬਾ ਪੱਧਰੀ ਬੈਠਕ ਦੌਰਾਨ ਉਮੀਦ ਪ੍ਰਗਟਾਈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨਗੇ | ਇਸ ਮੌਕੇ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਵਲੋਂ ਸ਼ਾਹਿਰ ਵਾਸੀਆਂ ਨੂੰ ਮੁਕੰਮਲ ਬੰਦ ਦੀ ਅਪੀਲ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਜੋ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ | ਉਸ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਨੂੰ ...

ਪੂਰੀ ਖ਼ਬਰ »

ਐਂਟੀ ਕਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੀ ਹੋਈ ਵਿਸ਼ੇਸ਼ ਮਟਿੰਗ

ਮਕਸੂਦਾਂ, 26 ਸਤੰਬਰ (ਸਤਿੰਦਰ ਪਾਲ ਸਿੰਘ)- ਐਂਟੀ ਕਰਾਇਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਵਿਸ਼ੇਸ਼ ਅਗਵਾਹੀ ਵਿਚ ਗੁਰੂ ਨਾਨਕ ਮਾਰਕੀਟ ਲੰਮਾਂ ਪਿੰਡ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਜਲੰਧਰ 'ਚ ਇਕ ਲੱਖ ਤੋਂ ਵੱਧ ਨਵੇਂ ਲਾਭਪਾਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਲਿਆਂਦੇ-ਡੀ. ਸੀ.

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਲਿਆਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਪਿਛਲੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਕਮੇਟੀ ਦੀ ਅਗਵਾਈ 'ਚ ਵਿਖਾਵਾ 20 ਨੂੰ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਜਲਿਆਂਵਾਲਾ ਬਾਗ਼ ਦਾ ਮੂਲ ਸਰੂਪ ਬਹਾਲ ਕਰਵਾਉਣ ਲਈ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਪੰਜਾਬ ਭਰ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਬੁਲਾਈ ਮੀਟਿੰਗ 'ਚ ਗੰਭੀਰ ਵਿਚਾਰ ਚਰਚਾ ਉਪਰੰਤ 20 ਅਕਤੂਬਰ ਸਵੇਰੇ 11 ਵਜੇ ਭੰਡਾਰੀ ਪੁਲ 'ਤੇ ...

ਪੂਰੀ ਖ਼ਬਰ »

ਰੈਣਕ ਬਾਜ਼ਾਰ ਦੀਆਂ ਅੱਜ ਬੰਦ ਰਹਿਣਗੀਆਂ ਦੁਕਾਨਾਂ

ਜਲੰਧਰ, 26 ਸਤੰਬਰ (ਸ਼ਿਵ)- ਰੈਣਕ ਬਾਜ਼ਾਰ ਐਸੋਸੀਏਸ਼ਨ ਨੇ ਇਕ ਮੀਟਿੰਗ ਕਰਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਸੋਮਵਾਰ ਨੂੰ ਦੁਕਾਨਾਂ ਬੰਦ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਸੂਚਨਾ 'ਤੇ ਥਾਣਾ-8 ਦੀ ਪੁਲਿਸ ਨੇ ਟ੍ਰੈਵਲ ਏਜੰਟ ਚੁੱਕਿਆ

ਮਕਸੂਦਾਂ, 26 ਸਤੰਬਰ (ਸਤਿੰਦਰ ਪਾਲ ਸਿੰਘ)- ਲੋਕਾਂ ਦੇ ਫਰਜ਼ੀ ਦਸਤਾਵੇਜ਼ ਬਣਾ ਕੇ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੇ ਗਰੋਹ ਦੇ ਇਕ ਮੈਂਬਰ ਨੂੰ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਸ਼ਾਮ ਜਲੰਧਰ ਤੋਂ ਗਿ੍ਫ਼ਤਾਰ ਕੀਤਾ | ਦਿੱਲੀ ਪੁਲਿਸ ਦੀ ਸੂਚਨਾ 'ਤੇ ਜਲੰਧਰ ਦੇ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਬਲਵੰਤ ਸਿੰਘ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਜਲੰਧਰ, 26 ਸਤੰਬਰ (ਸ਼ੈਲੀ)-ਸਿਹਤ ਵਿਭਾਗ ਵਲੋਂ ਅੱਜ ਤੋਂ ਸ਼ੁਰੂ ਤਿੰਨ ਦਿਨਾਂ ਮਾਈਗੇਟਰੀ ਪਲਸ ਪੋਲੀਓ ਮੁਹਿੰਮ ਦੀ ਜਲੰਧਰ ਜਿਲੇ ਵਿੱਚ ਰਸਮੀ ਸ਼ੁਰੂਆਤ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਵਲੋਂ ਪੀ.ਪੀ. ਯੂਨਿਟ, ਸਿਵਲ ਹਸਪਤਾਲ ਜਲੰਧਰ ਵਿਖੇ ਕੀਤੀ ਗਈ¢ ਸਿਵਲ ਸਰਜਨ ...

ਪੂਰੀ ਖ਼ਬਰ »

ਲੇਖਰਾਜ ਸ਼ਰਮਾ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਜਲੰਧਰ, 26 ਸਤੰਬਰ (ਜਸਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਲੇਬਰ ਸੈੱਲ ਦੇ ਵਾਈਸ ਚੇਅਰਮੈਨ ਲੇਖ ਰਾਜ ਸ਼ਰਮਾ ਵਲੋਂ ਅੱਜ ਉਚੇਚੇ ਤੌਰ 'ਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਸ. ਚੰਨੀ ਨੂੰ ਮੁੱਖ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਗੁਰੂ ਨਾਨਕ ਦੀ ਦੂਸਰੀ ਜੋਤ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਸਜਾਏ ਗਏ ਦੀਵਾਨ ਵਿਚ ਹਜ਼ੂਰੀ ...

ਪੂਰੀ ਖ਼ਬਰ »

ਪ੍ਰਗਟ ਸਿੰਘ ਦੇ ਮੰਤਰੀ ਬਣਨ ਨਾਲ ਹਲਕੇ ਦਾ ਮਾਣ ਵਧਿਆ-ਰਾਏਪੁਰ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਹਾਕੀ ਉਲੰਪੀਅਨ ਸ. ਪ੍ਰਗਟ ਸਿੰਘ ਦੇ ਮੰਤਰੀ ਬਣਨ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਬਣਨ ...

ਪੂਰੀ ਖ਼ਬਰ »

ਰਾਜਾ ਸਾਹਿਬ ਕਿ੍ਕਟ ਕਲੱਬ ਨੇ ਪੀ.ਏ.ਪੀ. ਅਕੈਡਮੀ ਨੂੰ 37 ਦੌੜਾਂ ਨਾਲ ਹਰਾਇਆ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)- ਪੀ.ਏ.ਪੀ. ਵਿਖੇ ਅੱਜ ਰਾਜਾ ਸਾਹਿਬ ਕਿ੍ਕਟ ਕਲੱਬ ਅਤੇ ਪੀ.ਏ.ਪੀ. ਅਕੈਡਮੀ ਦਰਮਿਆਨ ਹੋਏ ਮੈਚ ਦੌਰਾਨ ਰਾਜਾ ਸਾਹਿਬ ਕਿ੍ਕਟ ਕਲੱਬ ਨੇ ਸ਼ਾਨਦਾਰ ਬੱਲੇਬਾਜ਼ੀ ਤੇ ਗੇਂਦਬਾਜ਼ੀ ਕਰਦੇ ਹੋਏ ਪੀ.ਏ.ਪੀ. ਅਕੈਡਮੀ ਨੂੰ 37 ਦੌੜਾਂ ਨਾਲ ਹਰਾ ...

ਪੂਰੀ ਖ਼ਬਰ »

ਭਾਰਤ ਬੰਦ ਦਾ ਆਜ਼ਾਦ ਸਮਾਜ ਪਾਰਟੀ ਵਲੋਂ ਸਮਰਥਨ ਦਾ ਐਲਾਨ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਅਤੇ ਤੀਸਰੇ ਫਰੰਟ ਵਲੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸਰਗਰਮ ਪਾਰਟੀ ਆਗੂ ਰਾਮ ...

ਪੂਰੀ ਖ਼ਬਰ »

18ਵੀਂ ਸੀਨੀਅਰ ਨੈਸ਼ਨਲ ਸਾਫ਼ਟਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਰਵਾਨਾ

ਜਲੰਧਰ, 26 ਸਤੰਬਰ (ਸਾਬੀ)- 18ਵੀਂ ਸੀਨੀਅਰ ਨੈਸ਼ਨਲ ਸਾਫਟਬਾਲ ਚੈਂਪੀਅਨਸ਼ਿਪ ਜੋ ਮੱਧ ਪ੍ਰਦੇਸ਼ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਟੀਮ ਦੀ ਅਗਵਾਈ ਸਿਮਰਨਜੀਤ ਸਿੰਘ ਕਰ ਰਹੇ ਹਨ ਤੇ ਬਿਕਰਮਜੀਤ ਸਿੰਘ ਬਤੌਰ ਕੋਚ ਨਾਲ ਜਾ ਰਹੇ ਹਨ ...

ਪੂਰੀ ਖ਼ਬਰ »

ਮਹਿਲਾ ਸਾਈਕਲਿੰਗ ਸਿਖਲਾਈ ਕੈਂਪ ਲਗਾਇਆ

ਜਲੰਧਰ, 26 ਸਤੰਬਰ (ਸ਼ਿਵ)- ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਅੱਜ ਸਮਾਰਟ ਸਿਟੀ ਦੇ ਸੀ.ਈ.ਓ. ਤੇ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਦੀ ਹਦਾਇਤ 'ਤੇ ਧੀ ਦਿਵਸ ਨੂੰ ਸਮਰਪਿਤ ਮਹਿਲਾ ਸਾਈਕਲਿੰਗ ਸਿਖਲਾਈ ਕੈਂਪ ਦਾ ਸੈਵਨ ਡੇ ਸਕੂਲ ਡਿਫੈਂਸ ਕਾਲੋਨੀ ...

ਪੂਰੀ ਖ਼ਬਰ »

ਅੱਜ ਦੇ ਬੰਦ ਦੀ ਗੁਰਦੁਆਰਾ ਕਮੇਟੀ ਵਲੋਂ ਹਮਾਇਤ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਸਬੰਧੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਹਸਪਤਾਲ ਵਲੋਂ ਲੋੜਵੰਦਾਂ ਦੇ ਮਫ਼ਤ ਆਪ੍ਰੇਸ਼ਨ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ 23 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ...

ਪੂਰੀ ਖ਼ਬਰ »

'ਮਨ ਕੀ ਬਾਤ' ਪ੍ਰੋਗਰਾਮ ਦਾ ਹਿੱਸਾ ਬਣੇ ਜਲੰਧਰ ਦੇ ਬੈਡਮਿੰਟਨ ਖਿਡਾਰੀ

ਜਲੰਧਰ, 26 ਸਤੰਬਰ (ਸਾਬੀ)- ਆਕਾਸ਼ਵਾਣੀ ਦੇ ਮਾਹੀਨਵਾਰ ਪ੍ਰੋਗਰਾਮ 'ਮਨ ਕੀ ਬਾਤ' ਦੀ 18ਵੀਂ ਲੜੀ ਵਿਚ ਅੱਜ ਦੇਸ਼-ਦੁਨੀਆ ਦੇ ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਚਾਰਾਂ ਨੂੰ ਸਾਂਝਾ ਕੀਤਾ | ਇਸ ਪ੍ਰੋਗਰਾਮ ਲਈ ਦੇਸ਼ ਦੀਆਂ 10 ਥਾਵਾਂ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਦੇਵੇਗੀ ਧਰਨਾ

ਜਲੰਧਰ, 26 ਸਤੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਰਕਲ ਜਲੰਧਰ ਛਾਉਣੀ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਬੀ. ਕੇ. ਯੂ. ਲੱਖੋਵਾਲ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਕਾਲਜਾਂ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ ਸ਼ੁਰੂ

ਜਲੰਧਰ, 26 ਸਤੰਬਰ (ਸਾਬੀ)- ਪੰਜਾਬ ਖੇਡ ਵਿਭਾਗ ਵੱਲੋਂ ਕਾਲਜਾਂ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ ਅੱਜ ਜਲੰਧਰ ਦੇ ਵੱਖ-ਵੱਖ ਸਟੇਡੀਅਮਾਂ ਦੇ ਵਿਚ ਸੁਰੂ ਹੋਏ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਜਲੰਧਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਕਰਵਾਏ ਗਏ ...

ਪੂਰੀ ਖ਼ਬਰ »

ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ 'ਚ ਕਰਵਾਏ ਜਾਣ ਵਾਲੇ ਮੇਲੇ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਬਿਰਦੀ ਜਠੇਰਿਆਂ ਦੀ ਯਾਦ 'ਚ ਸੁੱਚੀ ਪਿੰਡ 'ਚ ਬਣਾਏ ਗਏ ਅਸਥਾਨ ਵਿਖੇ 3 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਪ੍ਰਗਟ ਸਿੰਘ ਦੇ ਮੰਤਰੀ ਬਣਨ ਨਾਲ ਜ਼ਿਲ੍ਹੇ ਦੇ ਕਾਂਗਰਸੀ ਆਗੂ ਤੇ ਵਰਕਰ ਬਾਗੋ ਬਾਗ-ਭਾਪਾ, ਕੋਹਲੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਹਾਕੀ ਪੰਜਾਬ ਦੇ ਪ੍ਰਧਾਨ ਸ੍ਰੀ ਨਿਤਨ ਕੋਹਲੀ, ਹਾਕੀ ਪੰਜਾਬ ਦੇ ਜੁਆਇੰਟ ਸਕੱਤਰ ਸੁਰਿੰਦਰ ਸਿੰਘ ਭਾਪਾ, ਰਜਿੰਦਰ ਸਿੰਘ ਸੇਵਾ-ਮੁਕਤ ਐੱਸ. ਐੱਸ. ਪੀ. ਅਤੇ ਭਵਨੂਰ ਸਿੰਘ ਬੇਦੀ ਐੱਮ. ਡੀ. ਪਿਰਾਮਿਡ ਨੇ ਅੱਜ ਉਲੰਪੀਅਨ ਪ੍ਰਗਟ ਸਿੰਘ ਅਤੇ ...

ਪੂਰੀ ਖ਼ਬਰ »

ਜਲੰਧਰ ਦੇ ਤਿੰਨ ਖਿਡਾਰੀਆਂ ਦੀ ਪੰਜਾਬ ਟੀਮ 'ਚ ਚੋਣ

ਜਲੰਧਰ, 26 ਸਤੰਬਰ (ਸਾਬੀ)- ਆਲ ਇੰਡੀਆ ਸਿਵਲ ਸਰਵਿਸਿਜ ਅਥਲੈਟਿਕਸ ਚੈਂਪੀਅਨਸ਼ਿਪ ਜੋ 28 ਤੋਂ 30 ਸਤੰਬਰ ਤੱਕ ਕਰਨਾਲ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਵਾਲੀ ਪੰਜਾਬ ਅਥਲੈਟਿਕਸ ਟੀਮ ਦੇ ਚੋਣ ਟਰਾਇਲ ਪੋਲੋ ਗਰਾਂਊਡ ਪਟਿਆਲਾ ਵਿਖੇ ਹੋਏ ਤੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX