ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਤਰਨਤਾਰਨ

ਜ਼ਿਲ੍ਹੇ 'ਚ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਦਿਖਾਈ ਦਿੱਤਾ ਪੂਰਾ ਅਸਰ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ 32 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਜ਼ਿਲ੍ਹਾ ਤਰਨ ਤਾਰਨ 'ਚ ਪੂਰਨ ਤੌਰ ਵਿਚ ਅਸਰ ਦਿਖਾਈ ਦਿੱਤਾ | ਇਸ ਬੰਦ ਨਾਲ ਜਿੱਥੇ ਸੜਕੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ, ਉੱਥੇ ਰੇਲ ਆਵਾਜਾਈ 'ਤੇ ਵੀ ਪੂਰਾ ਅਸਰ ਪਿਆ | ਤਰਨ ਤਾਰਨ ਦੇ ਨਾਲ-ਨਾਲ ਪੱਟੀ, ਖਡੂਰ ਸਾਹਿਬ, ਮੀਆਂਵਿੰਡ, ਗੋਇੰਦਵਾਲ ਸਾਹਿਬ, ਫਤਿਆਬਾਦ, ਚੋਹਲਾ ਸਾਹਿਬ, ਸਰਹਾਲੀ ਕਲਾਂ, ਨੌਸ਼ਹਿਰਾ ਪੰਨੂੰਆਂ, ਹਰੀਕੇ ਪੱਤਣ, ਪੱਟੀ, ਖੇਮਕਰਨ, ਅਮਰਕੋਟ, ਭਿੱਖੀਵਿੰਡ, ਖਾਲੜਾ, ਸੁਰਸਿੰਘ, ਝਬਾਲ, ਸ਼ਬਾਜਪੁਰ, ਜੀਓਬਾਲਾ, ਸਰਾਏ ਅਮਾਨਤ ਖਾਂ ਆਦਿ ਇਲਾਕਿਆਂ ਵਿਚ ਵੀ ਭਾਰਤ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ | ਜ਼ਿਲ੍ਹੇ ਦੇ ਸਾਰੇ ਸ਼ਹਿਰਾਂਤੇ ਕਸਬਿਆਂ 'ਚ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਵਲੋਂ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨਾਂ ਦਾ ਸਾਥ ਦਿੱਤਾ ਗਿਆ | ਭਾਵੇਂ ਕੁਝ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਦੇ ਨਮੁੰਇੰਦੇ 'ਤੇ ਵਰਕਰ ਖੁੱਲੀਆਂ ਦੁਕਾਨਾਂ ਨੂੰ ਬੰਦ ਵੀ ਕਰਵਾਉਂਦੇ ਦੇਖੇ ਗਏ | ਤਰਨ ਤਾਰਨ ਸ਼ਹਿਰ 'ਚ ਕੁਝ ਥਾਵਾਂ 'ਤੇ ਬੈਂਕ ਖੁੱਲੇ੍ਹ ਸਨ, ਜਿਨ੍ਹਾਂ ਨੂੰ ਬੰਦ ਕਰਵਾ ਦਿੱਤਾ ਗਿਆ | ਕੁੱਲ ਮਿਲਾ ਕੇ ਜ਼ਿਲ੍ਹਾ ਤਰਨ ਤਾਰਨ 'ਚ ਅੰਸ਼ੁਕ ਰੂਪ ਵਿਚ ਭਾਰਤ ਬੰਦ ਸਫ਼ਲ ਦਿਖਾਈ ਦਿੱਤਾ |
ਤਰਨ ਤਾਰਨ, (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਬਠਿੰਡਾ-ਅੰਮਿ੍ਤਸਰ ਹਾਈਵੇ ਨੰਬਰ-54 'ਤੇ ਪਿੰਡ ਉਸਮਾ ਦੇ ਟੋਲ ਪਲਾਜ਼ੇ 'ਤੇ ਸੜਕੀ ਆਵਾਜਾਈ ਜਾਮ ਕਰਕੇ ਮੋਦੀ ਸਰਕਾਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਭੜਾਸ ਕੱਢੀ ਗਈ ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖਰੀਦ ਕਰਨ ਵਾਸਤੇ ਕਿਸਾਨਾਂ ਕੋਲੋਂ ਫਰਦਾਂ ਦੀ ਮੰਗ ਕਰਨ ਦਾ ਵਿਰੋਧ ਵੀ ਕੀਤਾ ਗਿਆ | ਇਸ ਮੌਕੇ ਸੂਬਾ ਆਗੂ ਸਤਨਾਮ ਸਿੰਘ ਮਾਣੋਚਾਹਲ, ਦਿਆਲ ਸਿੰਘ ਮੀਆਵਿੰਡ, ਅਜੀਤ ਸਿੰਘ ਚੰਬਾ, ਬਲਵਿੰਦਰ ਸਿੰਘ ਚੋਹਲਾ ਸਾਹਿਬ ਤੇ ਸੁਖਵਿੰਦਰ ਸਿੰਘ ਦੁਗਲਵਾਲਾ ਨੇ ਕਿਹਾ ਕਿ ਅੱਜ ਦੇਸ਼ ਦੇ ਕਿਸਾਨਾਂ ਨੂੰ ਮੋਦੀ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ਲੜਦਿਆਂ ਇਕ ਸਾਲ ਤੋਂ ਉੱਤੇ ਹੋ ਚੁੱਕਾ ਹੈ, 600 ਤੋਂ ਉੱਪਰ ਕਿਸਾਨਾਂ ਮਜ਼ਦੂਰਾਂ ਦੀਆਂ ਸ਼ਹੀਦੀਆਂ ਹੋ ਚੁੱਕੀਆਂ ਹਨ | ਦੇਸ਼ਾਂ ਵਿਦੇਸ਼ਾਂ ਵਿਚ ਵੀ ਮੋਦੀ ਦਾ ਵਿਰੋਧ ਹੋ ਰਿਹਾ ਹੈ ਪਰ ਮੋਦੀ ਸਰਕਾਰ ਆਪਣੇ ਕਾਰਪੋਰੇਟ ਘਰਾਣਿਆਂ ਦੇ ਦੋਸਤਾਂ ਦੀ ਦੋਸਤੀ ਤੇ ਆਰ. ਐੱਸ. ਐੱਸ. ਦੀ ਫੰਡਿਗ ਕਾਰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ | ਕਿਸਾਨ ਆਗੂਆਂ ਨੇ ਅੱਗੇ ਦੱਸਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਝੋਨੇ ਦੀ ਫ਼ਸਲ ਖ਼ਰੀਦਣ ਵਾਲੇ ਮੋਦੀ ਦੇ ਕਾਲੇ ਖੇਤੀ ਕਾਨੂੰਨਾਂ ਤਹਿਤ ਸਰਕਾਰੀ ਮੰਡੀ ਦਾ ਢਾਂਚਾ ਫੇਲ ਕਰਨ ਵਾਸਤੇ ਕਿਸਾਨਾਂ ਕੋਲੋਂ ਜ਼ਮੀਨੀ ਰਿਕਾਰਡ ਨਾਂਹ ਦੇਣ ਦੀ ਸੂਰਤ ਵਿਚ ਝੋਨੇ ਦੀ ਫ਼ਸਲ ਨਾਂਹ ਖ਼ਰੀਦਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | 1 ਅਕਤੂਬਰ ਤੋਂ ਹਰ ਸਾਲ ਝੋਨੇ ਦੀ ਸਰਕਾਰੀ ਖਰੀਦ ਹੁੰਦੀ ਹੈ ਪਰ ਇਸ ਵਾਰ ਝੋਨੇ ਦੀ ਖਰੀਦ ਲਈ ਨਵੇਂ ਮਾਪਦੰਡ ਲਿਆਂਦੇ ਜਾ ਰਹੇ ਹਨ ਜੋ ਕਿਸਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਇਨ੍ਹਾਂ ਫੈਸਲਿਆਂ ਦੇ ਵਿਰੋਧ ਵਿਚ ਤੇ ਚੋਣ ਵਾਅਦੇ ਪੂਰੇ ਕਰਵਾਉਣ ਲਈ 28 ਤੋਂ 30 ਸਤੰਬਰ ਤੋਂ ਅਣਮਿੱਥੇ ਸਮੇਂ ਦੇ ਧਰਨਿਆਂ 'ਤੇ ਕੱਲ੍ਹ ਤੋਂ ਬੈਠਣ ਦੀ ਵੀ ਤਿਆਰੀ ਹੈ | ਇਸ ਮੌਕੇ ਸਤਨਾਮ ਸਿੰਘ ਧਾਰੜ, ਹਰਜਿੰਦਰ ਸਿੰਘ ਸ਼ਕਰੀ, ਨਵਤੇਜ ਸਿੰਘ ਪਿ੍ੰਸੀਪਲ, ਨਿਰਵੈਲ ਸਿੰਘ ਧੁੰਨ, ਕੁਲਵਿੰਦਰ ਸਿੰਘ ਦਦੇਹਰ ਸਾਹਿਬ, ਅਮਰਜੀਤ ਸਿੰਘ ਉਸਮਾ, ਸਰਤਾਜ਼ ਸਿੰਘ ਰੱਤੋਕੇ, ਬਲਜਿੰਦਰ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ |
ਟੀ-ਪੁਆਇੰਟ ਨੈਸ਼ਨਲ ਹਾਈਵ 'ਤੇ ਸੰਯੁਕਤ ਮੋਰਚੇ ਵਲੋਂ ਵਿਸ਼ਾਲ ਧਰਨਾ
ਤਰਨ ਤਾਰਨ, (ਹਰਿੰਦਰ ਸਿੰਘ, ਵਿਕਾਸ ਮਰਵਾਹਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 54 ਨੈਸ਼ਨਲ ਹਾਈਵੇ ਟੀ-ਪੁਆਇੰਟ ਤਰਨ ਤਾਰਨ ਵਿਖੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਕਰਕੇ ਵਿਸ਼ਾਲ ਧਰਨਾ ਲਗਾਇਆ ਗਿਆ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ, ਐੱਮ. ਐੱਸ. ਪੀ. ਗਰੰਟੀ ਬਿੱਲ ਪਾਸ ਕਰਨ ਅਤੇ 2020 ਬਿਜਲੀ ਬਿੱਲ ਵਾਪਿਸ ਕਰਵਾਉਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੰਦ ਨੂੰ ਪੂਰਨ ਹੁੰਗਾਰਾ ਮਿਲਿਆ | ਇਸ ਮੌਕੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ, ਔਰਤਾਂ, ਆੜ੍ਹਤੀਆਂ ਤਾ ਇਲਾਵਾ ਵੱਖ-ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ | ਵਿਸ਼ਾਲ ਇਕੱਠ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਠੇਕੇਦਾਰ ਅੰਮਿ੍ਤਪਾਲ ਸਿੰਘ ਜੌੜਾ, ਆਜ਼ਾਦ ਕਿਸਾਨ ਸ਼ੰਘਰਸ਼ ਕਮੇਟੀ ਦੇ ਆਗੂ ਜਸਵਿੰਦਰ ਸਿੰਘ ਕੱਦ ਗਿੱਲ, ਜਮਹੂਰੀ ਕਿਸਾਨ ਸਭਾ ਦੇ ਆਗੂ ਹਰਦੀਪ ਸਿੰਘ ਰਸੂਲਪੁਰ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਤਾਰਾ ਸਿੰਘ ਖਹਿਰਾ, ਕਿਸਾਨ ਸ਼ੰਘਰਸ਼ ਕਮੇਟੀ (ਕੋਟ ਬੁੱਢਾ) ਦੇ ਆਗੂ ਜਗਜੀਤ ਸਿੰਘ ਸਰਾਲੀ ਮੰਡ, ਕਿਸਾਨ ਸ਼ੰਘਰਸ਼ ਕਮੇਟੀ (ਪੰਨੂ) ਦੇ ਆਗੂ ਸਤਬੀਰ ਸਿੰਘ ਨੰਦਪੁਰ ਨੇ ਕੀਤੀ | ਇਸ ਮੌਕੇ ਜਸਪਾਲ ਸਿੰਘ, ਝਬਾਲ, ਤਰਸੇਮ ਸਿੰਘ ਲੁਹਾਰ, ਭੁਪਿੰਦਰ ਸਿੰਘ ਤਖਤਮੱਲ, ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਦੋ ਘਰਾਣਿਆਂ ਦੇ ਹਵਾਲੇ ਕਰਨ 'ਤੇ ਤੁਲੀ ਹੋਈ ਹੈ | ਇਸ ਮੌਕੇ ਉਕਤ ਆਗੂਆਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਨੂੰ ਵਿਕਣ ਤੋਂ ਬਚਾਉਣ ਲਈ ਚੱਲ ਰਹੇ ਸ਼ੰਘਰਸ਼ ਦਾ ਵੱਧ ਚੜ੍ਹ ਕੇ ਸਾਥ ਦਿਓ | ਇਸ ਮੌਕੇ ਕੁਲਦੀਪ ਸਿੰਘ, ਦਲਬੀਰ ਸਿੰਘ ਭੱਠਲ, ਬਲਦੇਵ ਸਿੰਘ ਪੰਡੋਰੀ, ਗੁਰਪ੍ਰਤਾਪ ਸਿੰਘ ਬਾਠ, ਸਤਨਾਮ ਸਿੰਘ ਜੌਹਲ, ਮਨਜੀਤ ਸਿੰਘ ਡਾਲੇਕੇ, ਦਵਿੰਦਰ ਸੋਹਲ, ਸੁਖਦੇਵ ਸਿੰਘ ਮਾਣੋਚਾਹਲ, ਪਲਵਿੰਦਰ ਸਿੰਘ ਪੰਨੂ, ਦਵਿੰਦਰ ਸਿੰਘ ਵਰਿਆ, ਪਾਲ ਸਿੰਘ, ਸੁਖਦੇਵ ਸਿੰਘ ਸਰਾਲੀ ਮੰਡ, ਗੁਰਜੀਤ ਸਿੰਘ , ਕੁਲਬੀਰ ਸਿੰਘ ਚੋਧਰੀ ਵਾਲਾ, ਸੁਖਜੀਤ ਸਿੰਘ ਬੁਰਜ, ਲੱਖਾ ਸਿੰਘ ਮੰਨਣ, ਚਰਨ ਸਿੰਘ ਸੈਕਟਰੀ, ਕੁਲਵੰਤ ਸਿੰਘ ਖਹਿਰਾ, ਬੁਰਬਚਨ ਸਿੰਘ ਸਵਰਗਾਪੁਰੀ, ਸਰਿੰਦਰ ਸਿੰਘ ਖੱਬੇ, ਅਮਰਜੀਤ ਸਿੰਘ ਪੰਨੂੰ, ਜੱਸਾ ਸਿੰਘ ਕੱਦਗਿੱਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਡਾ. ਸਤਨਾਮ ਸਿੰਘ ਦੇਉ, ਚਰਨ ਸਿੰਘ ਤਰਨਤਾਰਨ, ਬਲਬੀਰ ਸਿੰਘ ਭੱਠਲ ਸਕੱਤਰ, ਰਾਜਾ ਰਣਵੀਰ ਸਿੰਘ, ਹਰਜੀਤ ਸਿੰਘ ਦੁਲਗਵਾਲਾ, ਸੱਜਣ ਸਿੰਘ ਦੀਨਪੁਰ, ਭਾਗ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ ਵਲੋਂ ਭਉਵਾਲ ਪੁਲ 'ਤੇ ਮੋਦੀ ਸਰਕਾਰ ਵਿਰੁੱਧ ਧਰਨਾ
ਪੱਟੀ, (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਭਉਵਾਲ ਪੁਲ ਫਿਰੋਜ਼ਪੁਰ ਰੋਡ 'ਤੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਗੁਰਬੀਰ ਸਿੰਘ ਭਊਵਾਲ, ਕਾਰਜ ਸਿੰਘ ਸਭਰਾ, ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਮਸ਼ੇਰ ਸਿੰਘ, ਬਲਾਕ ਵਲਟੋਹਾ ਤੋਂ ਸੁਖਚੈਨ ਸਿੰਘ, ਸਿੰਦਰਪਾਲ ਸਿੰਘ ਰਸੂਲਪੁਰ, ਨਿਹਾਲ ਸਿੰਘ ਕੋਟ ਬੁੱਢਾ ਨੇ ਕੀਤੀ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਚੀਮਾ, ਸੁਖਦੇਵ ਸਿੰਘ ਸੀਤੋ, ਸੋਹਣ ਸਿੰਘ ਸਭਰਾ, ਸੂਬਾ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਰੱਦ ਨਹੀਂ ਕਰਵਾ ਲੈਂਦੇ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸਾਰਜ ਸਿੰਘ ਰਸੂਲਪੁਰ, ਸੁਖਵਿੰਦਰ ਸਿੰਘ ਝੱੁਗੀਆਂ ਪੀਰ ਬਖਸ਼, ਬਲਕਾਰ ਸਿੰਘ ਰਾਮ ਸਿੰਘ ਵਾਲਾ, ਧਰਵਿੰਦਰ ਸਿੰਘ ਮੁਠਿਆਂਵਾਲਾ, ਸੁਖਦੇਵ ਝੱੁਗੀਆਂ ਨੱਥਾ ਸਿੰਘ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ ਭੰਗਾਲਾ, ਰਾਣਾ ਸਿੰਘ, ਮੰਨੂ ਕਿਲਾ ਪੱਤੀ, ਦਲਜੀਤ ਸਿੰਘ ਜੋੜ ਸਿੰਘ ਵਾਲਾ, ਜੀਵਨ ਸਿੰਘ ਭਊਵਾਲ, ਸਰਵਨ ਸਿੰਘ ਤੁੰਗ, ਸੁਖਚੈਨ ਸਿੰਘ ਜੱਲੋਕੇ, ਰਨਜੀਤ ਸਿੰਘ, ਲਾਟੀ ਮਰੜ, ਅਰੂੜ ਸਿੰਘ, ਨਰੰਜਣ ਸਿੰਘ ਗਦਾਈਕੇ, ਅਮਰਜੀਤ ਸਿੰਘ ਬਰਵਾਲਾ, ਗੁਰਭੇਜ ਸਿੰਘ ਕੋਟ ਬੁੱਢਾ, ਸੁੱਖਾ ਸਿੰਘ ਤਲਵੰਡੀ, ਮੈਡੀਕਲ ਪ੍ਰੈਕਟੀਸ਼ਨਰਜ਼ ਗੁਰਸੇਵਕ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ ਕੋਟਲੀ, ਗੁਰਜੀਤ ਸਿੰਘ ਦੁੱਬਲੀ, ਸੁਖਵਿੰਦਰ ਸਿੰਘ ਬੱਬੂ, ਸੰਦੀਪ ਕੋਟ ਬੁੱਢਾ, ਮਹਿੰਦਰ ਸਿੰਘ ਜੱਲੋਕੇ, ਕੁਲਵੰਤ ਸਿੰਘ ਜਗਤਪੁਰਾ ਆਦਿ ਹਾਜ਼ਰ ਸਨ |
ਸੰਯੁਕਤ ਮੋਰਚੇ ਦੇ ਸੱਦੇ 'ਤੇ ਭਿੱਖੀਵਿੰਡ 'ਚ ਮੁਕੰਮਲ ਬੰਦ
ਭਿੱਖੀਵਿੰਡ, (ਬੌਬੀ)-ਭਿੱਖੀਵਿੰਡ ਵਿੱਚ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੰਦ ਦੇ ਸਮਰਥਨ 'ਚ ਬਲਦੇਵ ਸਿੰਘ, ਸੁੱਚਾ ਸਿੰਘ, ਮੇਜਰ ਸਿੰਘ, ਜਰਨੈਲ ਸਿੰਘ, ਬਿੱਕਰ ਸਿੰਘ, ਹੀਰਾ ਸਿੰਘ, ਤਰਸੇਮ ਸਿੰਘ ਦੀ ਆਗੂਆਂ ਦੀ ਸਾਂਝੀ ਅਗਵਾਈ 'ਚ ਕਿਸਾਨਾਂ-ਮਜ਼ਦੂਰ, ਮੁਲਾਜ਼ਮਾਂ, ਦੁਕਾਨਦਾਰਾਂ ਤੇ ਔਰਤਾਂ ਦਾ ਵਿਸ਼ਾਲ ਇਕੱਠ ਹੋਇਆ | ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂਆਂ ਸੁੱਚਾ ਸਿੰਘ ਲੱਧੂ, ਸੁੱਚਾ ਸਿੰਘ ਭਿੱਖੀਵਿੰਡ, ਇਕਬਾਲ ਸਿੰਘ, ਮਾਸਟਰ ਦਲਜੀਤ ਸਿੰਘ, ਮੇਜਰ ਸਿੰਘ ਅਤੇ ਤਰਸੇਮ ਸਿੰਘ ਕਲਸੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੀ ਅਗਵਾਈ 'ਚ ਬਣੀ ਕੇਂਦਰੀ ਸਰਕਾਰ ਚੋਣਾਂ ਦੌਰਾਨ ਹਰ ਕੀਤੇ ਵਾਅਦੇ ਤੋਂ ਮੱੁਕਰ ਗਈ ਹੈ ਜਿਵੇਂ ਸਵਾਮੀਨਾਥਨ ਕਮਿਸ਼ਨਰ ਦੀਆਂ ਸਿਫਾਰਸਾਂ, ਕਿਸਾਨੀ ਕਰਜ਼ੇ 'ਤੇ ਲੀਕ ਅਤੇ ਹੁਣ ਕਿਸਾਨਾਂ ਦੀ ਆਮਦਨ ਦੱੁਗਣੀ ਕਰਨ ਦਾ ਸ਼ੋਸਾ ਛੱਡ ਕਿ ਕਿਸਾਨਾਂ 'ਤੇ ਲੋਕਾਂ ਦੇ ਖ਼ਿਲਾਫ਼ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਧੋਖੇ ਦੀ ਸਿਖਰ ਕਰ ਦਿੱਤੀ ਹੈ | ਇਸ ਮੌਕੇ ਭਰਾਤਰੀ ਜਥੇਬੰਦੀਆ ਵਲੋਂ ਚਮਨ ਲਾਲ ਦਰਾਜਕੇ, ਦੀਪਕ ਕੁਮਾਰ ਤੇ ਪੂਰਨ ਸਿੰਘ ਬਿੱਕਰ ਸਿੰਘ ਅਤੇ ਕਿਸਾਨ ਆਗੂਆਂ ਵਲਾ ਹਰਦੀਪ ਸਿੰਘ ਜੌੜਾ, ਰਸਾਲ ਸਿੰਘ, ਗੁਰਭੇਜ ਸਿੰਘ, ਆਤਮਾ ਸਿੰਘ, ਗੁਰਦੇਵ ਸਿੰਘ ਮਨਿਆਲਾ, ਦਲੇਰ ਸਿੰਘ, ਕੇਵਲ ਸਿੰਘ, ਹਰਚਰਨ ਸਿੰਘ, ਹਰਨੰਦ ਸਿੰਘ, ਦਲਜੀਤ ਸਿੰਘ ਚੱਕ, ਦਿਲਬਾਗ ਸਿੰਘ, ਅਨੂਪ ਕੌਰ ਆਦਿ ਆਗੂਆ ਨੇ ਸੰਬੋਧਨ ਕੀਤਾ
ਬੰਦ ਦੇ ਸੱਦੇ ਨੂੰ ਦੁਕਾਨਦਾਰਾਂ ਨੇ ਕਾਰੋਬਾਰ ਰੱਖ ਕੇ ਦਿੱਤਾ ਭਰਵਾਂ ਸਮਰਥਨ
ਤਰਨ ਤਾਰਨ, (ਪਰਮਜੀਤ ਜੋਸ਼ੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਦੇ ਬੰਦ ਨੂੰ ਜਿੱਥੇ ਹਰ ਵਰਗ ਦੇ ਲੋਕਾਂ ਭਰਵਾਂ ਸਮਰਥਨ ਦਿੱਤਾ ਗਿਆ, ਉੱਥੇ ਤਰਨ ਤਾਰਨ ਸ਼ਹਿਰ ਦੇ ਦੁਕਾਨਾਦਾਰਾਂ ਨੇ ਆਪਣੇ ਕਾਰੋਬਾਰ ਰੱਖ ਕੇ ਕਿਸਾਨਾਂ ਦੇ ਡੱਟਵਾਂ ਸਾਥ ਦਿੱਤਾ | ਇਸ ਮੌਕੇ ਸ਼ਹਿਰ ਦੇ ਤਹਿਸੀਲ ਬਾਜ਼ਾਰ, ਅੱਡਾ ਬਾਜ਼ਾਰ, ਜੰਡਿਆਲਾ ਰੋਡ ਅਤੇ ਹੋਰਨਾਂ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਆਪਣੇ ਕਾਰੋਬਾਰ ਨੂੰ ਬੰਦ ਰੱਖ ਕੇ ਕਿਸਾਨਾਂ ਦੇ ਬੰਦ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ | ਇਸ ਮੌਕੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਬੰਦ ਦੇ ਦਿੱਤੇ ਸੱਦੇ ਤਹਿਤ ਬੀਤੇ ਦਿਨ ਤੋਂ ਹੀ ਸਮੂੰਹ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਰੱਖਣ ਲਈ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਦੁਕਾਨਦਾਰ ਯੂਨੀਅਨ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਪੂਰਨਤੌਰ 'ਤੇ ਬੰਦ ਰੱਖੇ ਸਨ | ਬੰਦ ਦਾ ਅਸਰ ਹਰ ਕਿਤੇ ਦੇਖਣ ਨੂੰ ਮਿਲਿਆ ਜਿਵੇਂ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜੋ ਕਿ ਲੋਕਾਂ ਦੀ ਸਿਹਤ ਸਹੂਲਤ ਲਈ ਖੁੱਲ੍ਹਾ ਸੀ ਪਰ ਉੱਥੇ ਲੋਕਾਂ ਦੀ ਆਵਾਜਾਈ ਨਾ ਹੋਣ ਕਾਰਨ ਹਸਪਤਾਲ ਵਿਚ ਬਿਲਕੁਲ ਵੀ ਕੋਈ ਮਰੀਜ ਦਿਖਾਈ ਨਹੀਂ ਦਿੱਤਾ ਅਤੇ ਹਸਪਤਾਲ ਵਿਖੇ ਓ. ਪੀ. ਡੀ. ਦੀ ਪਰਚੀ ਵਾਲੀਆਂ ਖ਼ਿੜਕੀਆਂ ਬਿਲਕੁਲ ਖਾਲੀ ਪਈਆਂ ਸਨ, ਜਿੱਥੇ ਕੋਈ ਵੀ ਮਰੀਜ ਪਰਚੀ ਕਟਾਉਂਦਾ ਦਿਖਾਈ ਨਹੀਂ ਦਿੱਤਾ | ਸ਼ਹਿਰ 'ਚ ਬੰਦ ਦਾ ਅਸਰ ਪੂਰੀ ਤਰ੍ਹਾਂ ਸਫਲ ਰਿਹਾ ਕਿਉਂਕਿ ਇਸ ਵਾਰ ਜਿੱਥੇ ਦੁਕਾਨਦਾਰਾਂ ਵਲੋਂ ਆਪਣੇ ਸਮੂਹ ਕਾਰੋਬਾਰ ਬੰਦ ਕੀਤੇ ਗਏ ਸਨ, ਉੱਥੇ ਰੇਹੜੀ, ਫੜੀ ਵਾਲਿਆਂ ਵਲੋਂ ਵੀ ਆਪਣੇ ਕੰਮ ਬੰਦ ਰੱਖੇ ਗਏ ਅਤੇ ਸੜਕਾਂ 'ਤੇ ਆਵਾਜਾਈ ਨਾ ਦੇ ਮਾਤਰ ਰਹੀ |
ਦਿਹਾਤੀ ਮਜ਼ਦੂਰ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਭਿੱਖੀਵਿੰਡ, (ਬੌਬੀ)¸ਕਿਸਾਨ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਚ ਦਿਹਾਤੀ ਮਜ਼ਦੂਰ ਸਭਾ ਵਲੋਂ ਵੱਡੇ ਪੱਧਰ 'ਤੇ ਮਜ਼ਦੂਰ ਔਰਤਾਂ ਤੇ ਮਰਦਾਂ ਸਮੇਤ ਵੱਡੀ ਗਿਣਤੀ 'ਚ ਭਾਰੀ ਸ਼ਮੂਲੀਅਤ ਕੀਤੀ ਗਈ ਅਤੇ ਭਿੱਖੀਵਿੰਡ ਦੇ ਮੁੱਖ ਚੌਂਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕੱਠੇ ਹੋਏ ਖੇਤ-ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਸਮਾਜ ਅੰਦਰ ਹਰ ਵਰਗ ਦਾ ਲੱਕ ਤੋੜਿਆ ਹੈ | ਇਨ੍ਹਾਂ ਆਗੂਆਂ ਨੇ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਮਜ਼ਦੂਰ ਵੱਡੇ ਪੱਧਰ 'ਤੇ ਅੱਗੇ ਆਉਣ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਮਾਹਣ ਸਿੰਘ ਭਿੱਖੀਵਿੰਡ, ਸੰਤੋਖ ਸਿੰਘ ਮੱਖੀ ਕਲਾਂ, ਜਸਵੰਤ ਸਿੰਘ ਭਿੱਖੀਵਿੰਡ, ਗੁਰਲਾਲ ਸਿੰਘ ਸਿੰਘਪੁਰਾ, ਸੁਖਵੰਤ ਸਿੰਘ ਕੰਬੋਕੇ, ਬਿੱਟੂ ਨਾਰਲਾ, ਬਲਦੇਵ ਸਿੰਘ ਕਲੋਨੀ, ਸੁਖਦੇਵ ਬੱਬੀ ਪਹਿਲਵਾਨਕੇ, ਨਾਜਰ ਲਾਖਣਾ ਆਦਿ ਆਗੂ ਹਾਜ਼ਰ ਸਨ |
ਅਮਰਕੋਟ, (ਗੁਰਚਰਨ ਸਿੰਘ ਭੱਟੀ)¸ਸੰਯੁਕਤ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਸਰਹੱਦੀ ਖੇਤਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ | ਇਸ ਨਾਲ ਵਿੱਦਿਅਕ ਸੰਸਥਾਵਾਂ ਤੇ ਹੋਰ ਕਾਰੋਬਾਰੀ ਅਦਾਰੇ ਵੀ ਮੁਕੰਮਲ ਤੌਰ 'ਤੇ ਬੰਦ ਰਹੇ | ਅੱਜ ਕਸਬਾ ਅਮਰਕੋਟ ਦੇ ਮੁੱਖ ਚੌਂਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਦਿੱਤਾ ਗਿਆ, ਜਿਸ ਨੂੰ ਸੁਖਵੰਤ ਸਿੰਘ ਵਲਟੋਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਦਲਜੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਸਮਾਜ ਸੇਵੀ ਹਰਦਿਆਲ ਸਿੰਘ ਘਰਿਆਲਾ, ਆੜ੍ਹਤੀ ਯੂਨੀਅਨ ਮੰਡੀ ਅਮਰਕੋਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਪਟਵਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦਿਓਲ, ਸੁਖਬੀਰ ਸਿੰਘ ਵਲਟੋਹਾ, ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਆਗੂ ਜਗਦੀਪ ਸਿੰਘ ਮਲਕਾ ਐਡਵੋਕੇਟ ਨੇ ਸੰਬੋਧਨ ਕੀਤਾ | ਇਸ ਮੌਕੇ ਰਾਜਵਿੰਦਰ ਸਿੰਘ, ਹੁਸ਼ਿਆਰ ਸਿੰਘ ਯੋਧ ਸਿੰਘ ਵਾਲਾ, ਮੱਖਣ ਸਿੰਘ ਕਾਲੀਆ, ਪਿ੍ਥੀਪਾਲ ਸਿੰਘ ਦੂਹਲ, ਸਤਬੀਰ ਸਿੰਘ ਕੋਟਲੀ, ਚਾਨਣ ਸਿੰਘ ਆਸਲ, ਤਸਬੀਰ ਸਿੰਘ, ਬਖ਼ਸ਼ੀਸ਼ ਸਿੰਘ ਬਹਾਦਰ ਨਗਰ, ਜਸਵਿੰਦਰ ਸਿੰਘ ਆਸਲ, ਤੇਗਾ ਸਿੰਘ, ਬਾਬਾ ਬਗੀਚਾ ਸਿੰਘ, ਨੱਥਾ ਸਿੰਘ ਢੋਲਣ, ਭੱਲਾ ਸਿੰਘ ਕਾਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਭਰ ਦੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਦੁਕਾਨਦਾਰਾਂ, ਆੜਤੀਆਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਆੜਤੀ ਐਸੋਸੀਏਸ਼ਨ ਮੰਡੀ ਅਮਰਕੋਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਵਲੋਂ ਧਰਨਾਕਾਰੀਆਂ ਲਈ ਚਾਹ ਪਾਣੀ ਦਾ ਪ੍ਰਬੰਧ ਵੱਡੇ ਪੱਧਰ 'ਤੇ ਕੀਤਾ ਗਿਆ |
ਸਰਹਾਲੀ ਕਲਾਂ, (ਅਜੇ ਸਿੰਘ ਹੁੰਦਲ)¸ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਜਿੱਥੇ ਸਰਹਾਲੀ ਕਲਾਂ ਮੁੱਖ ਮਾਰਗ 'ਤੇ ਵਿਸ਼ਾਲ ਇਕੱਠ ਕਰ ਕੇ ਸੜਕੀ ਆਵਾਜਾਈ ਦਾ ਚੱਕਾ ਜਾਮ ਕੀਤਾ, ਉੱਥੇ ਬਾਜ਼ਾਰ ਵੀ ਪੂਰੀ ਤਰ੍ਹਾਂ ਬੰਦ ਰਹੇ | ਅੱਜ ਦੇ ਇਕੱਠ ਦੀ ਅਗਵਾਈ ਸੁਖਜਿੰਦਰ ਸਿੰਘ ਰਾਜੂ ਰੂੜੀਵਾਲਾ, ਬਲਦੇਵ ਸਿੰਘ ਗੰਡੀਵਿੰਡ ਤੇ ਹਰਪਾਲ ਸਿੰਘ ਸਾਬਕਾ ਸਰਪੰਚ ਨੇ ਕੀਤੀ | ਕਿਸਾਨ ਔਰਤਾਂ ਅਤੇ ਆਦਮੀਆਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਹਰਜੀਤ ਸਿੰਘ ਰਵੀ ਅਤੇ ਜ਼ੋਨ ਚੋਹਲਾ ਸਾਹਿਬ ਦੇ ਪ੍ਰਧਾਨ ਪ੍ਰਗਟ ਸਿੰਘ ਚੰਬਾ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ ਅਤੇ ਛੋਟੇ ਵਪਾਰੀਆਂ ਦੇ ਵਪਾਰਾਂ ਨੂੰ ਤਬਾਹ ਕਰਕੇ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥ ਫੜਾਉਣ ਲਈ ਸੌਦੇਬਾਜ਼ੀ ਕਰ ਕੇ ਬੈਠੀ ਹੈ, ਜਿਸ ਦਾ ਭਾਰਤ ਦਾ ਹਰੇਕ ਨਾਗਰਿਕ ਲਗਾਤਾਰ ਵਿਰੋਧ ਕਰ ਰਿਹਾ ਹੈ | ਇਸ ਇਕੱਠ ਨੂੰ ਗੁਰਨਾਮ ਸਿੰਘ ਚੰਬਾ, ਗੁਰਚੇਤਨ ਸਿੰਘ, ਹਜ਼ਾਰਾ ਸਿੰਘ, ਜਗਤਾਰ ਸਿੰਘ, ਜੋਗਿੰਦਰ ਸਿੰਘ, ਸੁਖਪਾਲ ਸਿੰਘ, ਮਨਪ੍ਰੀਤ ਕੌਰ ਅਤੇ ਪਰਮਜੀਤ ਕੌਰ ਚੰਬਾ, ਲਖਵਿੰਦਰ ਸਿੰਘ, ਬਿੱਕਰ ਸਿੰਘ, ਪ੍ਰਭਜੋਤ ਸਿੰਘ, ਸਕੱਤਰ ਸਿੰਘ, ਕੈਪਟਨ ਸਵਰਨ ਸਿੰਘ, ਦਿਲਬਾਗ ਸਿੰਘ, ਬੁੱਧ ਸਿੰਘ ਰੂੜੀਵਾਲਾ, ਤੇਜਿੰਦਰ ਸਿੰਘ ਤੇਜੀ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਪੰਮਾ, ਮਨਜਿੰਦਰ ਸਿੰਘ, ਦਿਲਰਾਜ ਸਿੰਘ, ਜੱਸਾ ਖਾਰਾ, ਹਰਦੀਪ ਸਿੰਘ ਸੈਦਪੁਰ, ਸੁਖਬੀਰ ਸਿੰਘ, ਸਹਿਬਾਜ਼ ਸਿੰਘ ਅਤੇ ਸੁਖਦੇਵ ਸਿੰਘ ਪਿ੍ੰਗੜੀ, ਲਖਬੀਰ ਸਿੰਘ ਕਿਰਤੋਵਾਲ, ਤਰਸੇਮ ਸਿੰਘ ਅਤੇ ਕੁਲਦੀਪ ਸਿੰਘ ਨਬੀਪੁਰ, ਸੁਖਦੇਵ ਸਿੰਘ, ਲਖਬੀਰ ਸਿੰਘ ਗੰਡੀਵਿੰਡ, ਲਖਵਿੰਦਰ ਸਿੰਘ ਲੱਖੀ, ਸੁਖਬੀਰ ਸਿੰਘ ਨਦੋਹਰ, ਅਮਰਜੀਤ ਸਿੰਘ ਤੇ ਰਣਜੀਤ ਸਿੰਘ ਪਨਗੋਟਾ, ਲਖਬੀਰ ਸਿੰਘ ਕਿਰਤੋਵਾਲ, ਬਲਬੀਰ ਸਿੰਘ ਪਰਵਾਨਾ ਨੇ ਆਪਣੇ ਵਿਚਾਰ ਰੱਖੇ ਅਤੇ ਆੜ੍ਹ੍ਹਤੀ ਐਸੋਸੀਏਸ਼ਨ ਚੋਹਲਾ ਸਾਹਿਬ ਵਲੋਂ ਪਰਮਜੀਤ ਸਿੰਘ ਰੰਧਾਵਾ, ਅਮਿਤ ਕੁਮਾਰ ਨਈਅਰ, ਦਲਬੀਰ ਸਿੰਘ ਚੰਬਾ ਅਤੇ ਕੈਪਟਨ ਮਲੂਕ ਸਿੰਘ ਨੇ ਵੀ ਪੂਰਨ ਹਮਾਇਤ ਕੀਤੀ |
ਪੱਟੀ, (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਯੁਕਤ ਮੋਰਚੇ ਵਲੋਂ ਖੇਤੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਫੁਰਮਾਨ ਸਿੰਘ ਵਲੋਂ ਪਿੰਡ ਕੋਟਬੁੱਢਾ ਚੌਂਕ 'ਚ ਧਰਨਾ ਲਗਾ ਕੇ ਕੇੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਫੁਰਮਾਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪ੍ਰਮਜੀਤ ਸਿੰਘ, ਸੁਖਵੰਤ ਸਿੰਘ ਕਾਲੇਕੇ, ਜਨਰਲ ਸਕੱਤਰ ਨੌਨਿਹਾਲ ਸਿੰਘ, ਸਮਸ਼ੇਰ ਸਿੰਘ, ਨਿਰਵੈਲ ਸਿੰਘ ਭਉਵਾਲ, ਗੁਰਬਚਨ ਸਿੰਘ, ਚਮਕੌਰ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਸਾਹਿਬ ਸਿੰਘ, ਸੁਰਜੀਤ ਸਿੰਘ ਮਾਹੀ, ਬਾਬਾ ਬਲਜੀਤ ਸਿੰਘ, ਬਾਬਾ ਸੁੱਖਾ ਸਿੰਘ, ਨਿਸਾਨ ਸਿੰਘ ਭੰਗਾਲਾ, ਵਜੀਰ ਸਿੰਘ, ਮਹਿਲ ਸਿੰਘ, ਗੁਰਬੀਰ ਸਿੰਘ, ਸਰਪੰਚ ਰਾਜ ਸਿੰਘ ਆਦਿ ਕਿਸਾਨ ਮਜ਼ਦੂਰ ਧਰਨੇ 'ਚ ਮੌਜੂਦ ਸਨ |
ਤਰਨ ਤਾਰਨ, (ਪਰਮਜੀਤ ਜੋਸ਼ੀ)-ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਸੰਯੁਕਤ ਕਿਸਾਨ ਮਜ਼ਦੂਰ ਏਕਤਾ ਵਲੋਂ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਗਾਂਧੀ ਪਾਰਕ ਵਿਚ ਭਰਵੀਂ ਮੀਟਿੰਗ ਕਰਕੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਬੌਹੜੀ ਚੌਂਕ ਵਿਚ ਇਕ ਘੰਟਾ ਸ਼ਾਂਤਮਈ ਢੰਗ ਨਾਲ ਜਾਮ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਵੀ ਕਿਸਾਨ ਜਥੇਬੰਦੀਆਂ ਵਲੋਂ ਬੰਦ ਦੀ ਕਾਲ ਆਈ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਉਸ 'ਤੇ ਪਹਿਰਾ ਦਿੱਤਾ ਗਿਆ ਹੈ ਕਿਉਂਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਪਗ ਅਨੇਕਾਂ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ ਪਰ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਕਾਨੂੰਨ ਲਾਗੂ ਕਰਵਾਏ ਜਾ ਰਹੇ ਹਨ ਅਤੇ ਅੰਗਹੀਣ ਭਲਾਈ ਐਕਟ 2016 ਸਮਾਨ ਮੌਕੇ ਅਧਿਕਾਰਾਂ ਦੀ ਸੁਰੱਖਿਆ ਅਤੇ ਪੂਰਨ ਸ਼ਮੂਲੀਅਤ ਐਕਟ ਜੋ ਕਿ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਬਣਾਇਆ ਗਿਆ ਹੈ, ਉਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ, ਮਨਦੀਪ ਸਿੰਘ, ਸੁਖਵੰਤ ਸਿੰਘ, ਕਸ਼ਮੀਰ ਸਿੰਘ, ਸਟੇਟ ਕਮੇਟੀ ਮੈਂਬਰ ਲਖਵੀਰ ਸਿੰਘ ਚੱਕ ਸਿਕੰਦਰ, ਗਿਲਪ੍ਰੀਤ ਕਾਜ਼ੀਕੋਟ, ਸਤਨਾਮ ਸਿੰਘ, ਮਨਪ੍ਰੀਤ ਪਲਾਸੌਰ, ਪਰਮਜੀਤ ਪੰਜਵੜ੍ਹ, ਸੋਨੂੰ ਨਾਰਲੀ, ਵਿਕਰਮਜੀਤ ਸਿੰਘ, ਬਲਵੀਰ ਕੌਰ, ਸੁਖਵਿੰਦਰ ਸਿੰਘ ਕੱਕਾ ਕੰਡਿਆਲਾ, ਬਿੱਲੂ ਮੁਰਾਦਪੁਰਾ, ਬਾਬਾ ਸੋਮਾ ਸਿੰਘ, ਕਰਨਦੀਪ ਬ੍ਰਹਮਪੁਰਾ, ਮਹਿਲ ਸਿੰਘ ਆਲੋਵਾਲ, ਸੁਲੱਖਣ ਸਿੰਘ ਰਸੂਲਪੁਰ, ਸੁਖਰਾਜ ਸਿੰਘ, ਸਾਜਨ, ਸਮੇਤ ਵੱਡੀ ਗਿਣਤੀ ਵਿਚ ਅੰਗਹੀਣ ਅਤੇ ਬਲਾਈਾਡ ਯੂਨੀਅਨ ਦੇ ਆਗੂ ਹਾਜ਼ਰ ਸਨ |
ਸੰਯੁਕਤ ਮੋਰਚੇ ਨੇ ਚੂਸਲੇਵੜ ਮੋੜ ਚੌਂਕ ਕੀਤਾ ਜਾਮ
ਪੱਟੀ, (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਕੇਂਦਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਕੀਤੇ ਗਏ ਐਲਾਨ ਤਹਿਤ ਚੂਸਲੇਵੜ ਮੋੜ ਚੌਂਕ 'ਚ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ, ਪੰਜਾਬ ਖੇਤ ਮਜ਼ਦੂਰ, ਨਿਰਮਾਣ ਯੂਨੀਅਨ, ਪਨਬੱਸ ਯੂਨੀਅਨ, ਟੀਚਰ ਯੂਨੀਅਨ, ਪਟਵਾਰ ਯੂਨੀਅਨ, ਬਿਜਲੀ ਬੋਰਡ ਯੂਨੀਅਨ, ਬਾਰ ਐਸੋਸੀਏਸ਼ਨ ਆਦਿ ਵਲੋਂ ਸਾਂਝੇ ਤੌਰ 'ਤੇ ਧਰਨਾ ਲਗਾ ਕੇ ਕੇਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਬੀਤੇ ਦਿਨ ਪਿੰਡ ਸੰਗਵਾਂ ਦੇ ਸ਼ਹੀਦ ਹੋਏ ਕਿਸਾਨ ਹਰਜਿੰਦਰ ਸਿੰਘ ਬੱਗਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਮੌਕੇ ਮਹਾਂਬੀਰ ਸਿੰਘ, ਕੁਲਦੀਪ ਸਿੰਘ ਬੱਠੇਭੈਣੀ, ਧਰਮ ਸਿੰਘ, ਮਾ. ਹਰਭਜਨ ਸਿੰਘ, ਕਾਰਜ ਸਿੰਘ ਘਰਿਆਲਾ, ਮੁਖਤਾਰ ਸਿੰਘ ਤਲਵੰਡੀ, ਰੂੜ ਸਿੰਘ, ਗੁਰਵਿੰਦਰ ਸਿੰਘ, ਕੰਵਲਜੀਤ ਸਿੰਘ, ਜਨਵਾਦੀ ਇਸਤਰੀ ਸਭਾ ਦੀ ਆਗੂ ਨਰਿੰਦਰ ਕੌਰ, ਕਾਰਜ ਸਿੰਘ ਕੈਰੋਂ, ਸ਼ੇਰ ਸਿੰਘ ਘਰਿਆਲਾ, ਬਾਜ ਸਿੰਘ, ਤੇਜਿੰਦਰ ਕੌਰ, ਜਗੀਰ ਸਿੰਘ, ਕਲਵਿੰਦਰ ਸਿੰਘ, ਦਾਰਾ ਸਿੰਘ, ਰਣਧੀਰ ਸਿੰਘ, ਨਛੱਤਰ ਸਿੰਘ, ਜਰਨੈਲ ਸਿੰਘ, ਸਰਬਜੀਤ ਸਿੰਘ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਬਰਵਾਲਾ, ਦੇਵੀ ਕੁਮਾਰੀ, ਪਟਵਾਰੀ ਅੰਮਿ੍ਤਪਾਲ ਸਿੰਘ, ਬਲਜੀਤ ਕੌਰ, ਸੁਖਦੇਵ ਸਿੰਘ, ਮਿੰਟੂ ਸਭਰਾ, ਬਲਬੀਰ ਸਿੰਘ ਸੁੱਚਾ ਸਿੰਘ ਲੱਧੂ, ਦਵਿੰਦਰ ਸਿੰਘ, ਪਲਵਿੰਦਰ ਸਿੰਘ, ਵੀਰਮ ਸਿੰਘ, ਗੁਰਵਿੰਦਰ ਸਿੰਘ, ਸ਼ੱਮੀ ਕਪੂਰ, ਬੂਟਾ ਸਿੰਘ ਆਦਿ ਮੌਜੂਦ ਸਨ |
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ ਮਰਹਾਣਾ ਵਾਸੀਆਂ ਵਲੋਂ ਕੌਮੀ ਮਾਰਗ-54 'ਤੇ ਧਰਨਾ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕੌਮੀ ਮਾਰਗ-54 'ਤੇ ਆਵਾਜਾਈ ਠੱਪ ਰਹੀ | ਇਸ ਧਰਨੇ ਦੌਰਾਨ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਅਤੇ ਕਾਲੇ ਕਾਨੂੰਨਾ ਨੂੰ ਵਾਪਿਸ ਲੈਣ ਦੀ ਮੰਗ ਕੀਤੀ | ਇਸੇ ਤਰ੍ਹਾਂ ਪਿੰਡ ਜੌਣੇਕੇ ਵਾਸੀਆਂ ਵਲੋਂ ਕੌਮੀ ਮਾਰਗ-54 ਜੋਣੇਕੇ ਟੀ ਪੁਆਇੰਟ 'ਤੇ ਜਾਮ ਲਗਾ ਕੇ ਆਵਾਜਾਈ ਠੱਪ ਕੀਤੀ ਗਈ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਧਰਨੇ 'ਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਰਸ਼ਪਾਲ ਸਿੰਘ, ਹਰਭਜਨ ਸਿੰਘ ਜੌਣੇਕੇ, ਸੁਖਦੇਵ ਸਿੰਘ, ਹਰਵਿੰਦਰ ਸਿੰਘ ਜੋਣੇਕੇ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਰੂਪ ਸਿੰਘ, ਸੁਖਦੇਵ ਸਿੰਘ, ਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਸਰਵਨ ਸਿੰਘ ਅਤੇ ਹਰਦੀਪ ਸਿੰਘ ਜੌਣੇਕੇ ਆਦਿ ਹਾਜ਼ਰ ਸਨ |
ਝਬਾਲ, (ਸੁਖਦੇਵ ਸਿੰਘ)-ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਕਸਬਾ ਝਬਾਲ, ਗੱਗੋਬੂਹਾ, ਢੰਡ ਤੇ ਮੰਨਣ ਮੁਕੰਮਲ ਤੌਰ 'ਤੇ ਬੰਦ ਰਿਹਾ | ਪੈਟਰੋਲ ਪੰਪਾਂ ਨੂੰ ਛੱਡ ਕੇ ਵਿੱਦਿਅਕ ਅਦਾਰੇ, ਬੈਂਕਾਂ ਅਤੇ ਬਾਜ਼ਾਰ ਬੰਦ ਰਹੇ | ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਸੜਕਾਂ 'ਤੇ ਸੁੰਨ ਪਸਰੀ ਰਹੀ | ਮੁੱਖ ਮਾਰਗ ਕਿਸਾਨਾਂ ਵਲੋਂ ਬੰਦ ਕਰ ਦੇਣ ਕਰਕੇ ਜ਼ਰੂਰੀ ਕੰਮਾਂ ਲਈ ਜਾਣ ਵਾਲੇ ਲੋਕਾਂ ਨੂੰ ਪਿੰਡਾਂ ਦੇ ਵਿਚੋਂ ਲਿੰਕ ਸੜਕਾਂ ਰਾਹੀਂ ਆਪਣੀ ਮੰਜ਼ਿਲ 'ਤੇ ਪਹੁੰਚਣਾ ਪਿਆ |
ਖਾਲੜਾ, (ਜੱਜਪਾਲ ਸਿੰਘ ਜੱਜ)¸ਮੋਦੀ ਸਰਕਾਰ ਵਲੋਂ ਕਿਸਾਨੀ ਵਿਰੁੱਧ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਗਰਲੇ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਕਰਦਿਆਂ ਖਾਲੜਾ ਬਾਜ਼ਾਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਪੂਰਨ ਤੌਰ 'ਤੇ ਬੰਦ ਰਹੇ | ਮੈਡੀਕਲ ਸੇਵਾਵਾਂ ਨੂੰ ਛੱਡ ਕੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ | ਬੱਸਾਂ ਦੀ ਆਵਾਜਾਈ ਬਿਲਕੁਲ ਬੰਦ ਰਹੀ ਅਤੇ ਕੋਈ ਥੋੜ੍ਹੇ ਬਹੁਤੇ ਲੋਕ ਦੋ ਪਹੀਆ ਵਾਹਨਾਂ 'ਤੇ ਆਉਂਦੇ-ਜਾਂਦੇ ਵੇਖੇ ਗਏ, ਜਿਥੇ ਸਰਕਾਰੀ ਅਤੇ ਨਿੱਜੀ ਸਕੂਲ ਬਿਲਕੁਲ ਬੰਦ ਰਹੇ, ਉੱਥੇ ਨਿੱਜੀ ਬੈਂਕਾਂ ਵੀ ਬੰਦ ਰਹੀਆਂ | ਕੁੱਲ ਮਿਲਾ ਕੇ ਵੇਖੀਏ ਤਾਂ ਹਰੇਕ ਵਰਗ ਨੇ ਕਿਸਾਨਾਂ ਦਾ ਸਮਰਥਨ ਕਰਦਿਆਂ ਆਪੋ-ਆਪਣੇ ਕਾਰੋਬਾਰ ਬੰਦ ਰੱਖ ਕੇ ਮੋਦੀ ਸਰਕਾਰ ਵਿਰੁੱਧ ਰੋਸ ਦਰਜ ਕਰਵਾਇਆ |
ਸਰਹੱਦੀ ਖੇਤਰ 'ਚ ਕਿਸਾਨਾਂ ਦੇ ਬੰਦ ਨੂੰ ਜਬਰਦਸਤ ਹੰੁਗਾਰਾ
ਖੇਮਕਰਨ, (ਰਾਕੇਸ਼ ਬਿੱਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਇਸ ਸਰਹੱਦੀ ਇਲਾਕੇ 'ਚ ਬਹੁਤ ਜਬਰਦਸਤ ਹੰੁਗਾਰਾ ਮਿਲਿਆ | ਖੇਮਕਰਨ ਕਸਬੇ ਤੋਂ ਇਲਾਵਾ ਸਾਰਾ ਇਲਾਕਾ ਮੁਕੰਮਲ ਬੰਦ ਰਿਹਾ ਤੇ ਬਾਜ਼ਾਰ ਸੁੰਨਸਾਨ ਰਹੇ | ਸੜਕਾਂ 'ਤੇ ਵੀ ਕੋਈ ਆਵਾਜਾਈ ਨਜ਼ਰ ਨਹੀਂ ਆਈ, ਸਿਰਫ ਮੈਡੀਕਲ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਸਨ | ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜਗ੍ਹਾ-ਜਗ੍ਹਾ ਰੋਸ ਪ੍ਰਦਰਸ਼ਨ ਕੀਤੇ ਗਏ | ਖੇਮਕਰਨ ਤੋਂ ਅਮਿ੍ਤਸਰ ਜਾਂਦੀ ਮੇਨ ਸੜਕ ਕਿਸਾਨਾਂ ਨੇ ਸਵੇਰੇ ਤੋਂ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ, ਬਾਰਡਰ ਕਿਸਾਨ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਜਥੇਦਾਰ ਕਿੱਕਰ ਸਿੰਘ ਚੱਠੂ, ਫੈਡਰੇਸ਼ਨ ਆਫ ਆੜਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ, 'ਆਪ' ਆਗੂ ਬਲਜੀਤ ਸਿੰਘ ਖਹਿਰਾ, ਆੜਤੀ ਰਮਨ ਧਵਨ, ਕਾਂਗਰਸੀ ਆਗੂ ਪਵਨ ਵੇਦੀ, ਦੁਕਾਨਦਾਰ ਯੂਨੀਅਨ ਖੇਮਕਰਨ ਦੇ ਆਗੂ ਵਿਜੇ ਗੁਲਾਟੀ, ਜਸਵਿੰਦਰ ਸਿੰਘ ਭੰਬਾ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਇਕ ਲੋਕ ਰਾਜ 'ਚ ਵੋਟਾਂ ਨਾਲ ਚੁਣੀ ਸਰਕਾਰ ਦੇ ਰਾਜ ਵਿਚ ਅੰਨਦਾਤਾ ਕਿਸਾਨ ਸੜਕਾਂ 'ਤੇ ਇਕ ਸਾਲ ਤੋਂ ਆਪਣੇ ਹੱਕਾਂ ਲਈ ਰੁੱਲ ਰਿਹਾ ਹੈ ਪਰ ਇਸ ਹੰਕਾਰੀ ਪ੍ਰਧਾਨ ਮੰਤਰੀ ਤੇ ਉਸ ਦੇ ਸਾਥੀਆਂ ਨੂੰ ਕੋਈ ਪ੍ਰਵਾਹ ਨਹੀਂ ਹੈ | ਜਿੰਨਾ ਚਿਰ ਇਹ ਮੋਦੀ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲਵੇਗੀ, ਓਨਾ ਚਿਰ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਆੜਤੀ ਸਰਵਨ ਸਿੰਘ ਭੰਬਾ, ਗੁਲਾਬ ਸਿੰਘ ਸੋਖੋ, ਆੜਤੀ ਹਰਮੀਤ ਸਿੰਘ ਸੰਧੂ, ਕੁਲਦੀਪ ਸਿੰਘ ਵਿਰਕ, ਨਿਰਮਲ ਸਿੰਘ ਬੱਲ, ਪ੍ਰਗਟ ਸਿੰਘ ਪੱਤੂ, ਬਲਵੰਤ ਸਿੰਘ ਬੱਬੂ, ਰਣਜੀਤ ਸਿੰਘ ਸਰਹਾਲੀ, ਮੇਜਰ ਸਿੰਘ ਨੰਬਰਦਾਰ, ਨਛੱਤਰ ਸਿੰਘ ਮਾਛੀਕੇ, ਦਲੋਰ ਸਿੰਘ ਮਾਛੀਕੇ, ਹਰਜਿੰਦਰ ਸਿੰਘ ਬਿੱਟੂ, ਪਿਛੋਰਾ ਸਿੰਘ ਸੋਖੋਂ, ਸੁਖਦੇਵ ਸਿੰਘ ਅਲਗੋ, ਸਵਰਨ ਸਿੰਘ ਮਿਸਤਰੀ, ਆੜਤੀ ਅਸ਼ਵਨੀ ਅਰੋੜਾ, ਮੋਤੀ ਲਾਲ, ਰਜਵੰਤ ਸਿੰਘ ਪੱਤੂ, ਬਲਵੀਰ ਸਿੰਘ ਰੱਤੋਕੇ, ਪੂਰਨ ਸਿੰਘ ਖੇਮਕਰਨ, ਗੋਲਡੀ ਬਾਜਵਾ, ਬਲਵਿੰਦਰ ਸਿੰਘ ਮਨਾਂਵਾ, ਹਰਪਾਲ ਸਿੰਘ ਕਲਸ ਤੋਂ ਇਲਾਵਾ ਸੈਂਕੜੇ ਕਿਸਾਨ ਸ਼ਾਮਿਲ ਸਨ |
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਕੁਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਵੇਰਕਾ ਮਿਲਕ ਪਲਾਂਟ ਪੱਟੀ ਵਿਖੇ ਕਿਸਾਨ ਆਗੂ ਉੱਗਰ ਸਿੰਘ ਨਦੋਹਰ ਅਤੇ ਮਜ਼ਦੂਰ ਆਗੂ ਰਾਣਾ ਮਸੀਹ ਚੂਸਲੇਵੜ੍ਹ ਦੀ ਸਾਂਝੀ ਪ੍ਰਧਾਨਗੀ ਹੇਠ ਵਿਸ਼ਾਲ ਇਕੱਠ ਕੀਤਾ ਗਿਆ, ਜਿਸ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ਕਿਸਾਨ-ਮਜ਼ਦੂਰ ਨਾਅਰੇ ਮਾਰਦੇ ਕੁੱਲਾ ਚੌਂਕ ਪਹੁੰਚੇ ਅਤੇ ਆਵਾਜਾਈ ਠੱਪ ਕਰ ਦਿੱਤੀ | ਇਸ ਮੌਕੇ ਹੋਈ ਵਿਸ਼ਾਲ ਰੋਸ ਰੈਲੀ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਬਚਿੱਤਰ ਸਿੰਘ ਜੋਣੇਕੇ, ਕਾ: ਕਰਮ ਸਿੰਘ ਹੁੰਦਲ, ਹਰਵੰਤ ਸਿੰਘ ਆਸਲ, ਕਾ. ਬਲਵੰਤ ਸਿੰਘ ਜੋਣੇਕੇ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਾ: ਰਾਣਾ ਮਸੀਹ ਚੂਸਲੇਵੜ, ਕਾ. ਚਾਨਣ ਸਿੰਘ ਪਹਿਲਵਾਨਕੇ, ਕਾ. ਹੀਰਾ ਸਿੰਘ ਦਰਾਜਕੇ, ਕਾਮਰੇਡ ਕੁਲਦੀਪ ਸਿੰਘ ਚੂਸਲੇਵੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਦੇਸ਼ ਵਾਸੀਆਂ ਵਲੋਂ ਜ਼ਬਰਦਸਤ ਹੁੰਗਾਰਾ ਮਿਲਿਆ | ਐਡਵੋਕੇਟ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਦੇ ਬਾਰਡਰਾਂ ਉੱਪਰ ਸ਼ੁਰੂ ਕੀਤੇ ਸੰਘਰਸ਼ ਨੂੰ ਲਗਪਗ ਇਕ ਸਾਲ ਬੀਤ ਗਿਆ ਤੇ 700 ਦੇ ਕਰੀਬ ਕਿਸਾਨ-ਮਜ਼ਦੂਰ ਸ਼ਹੀਦੀਆਂ ਪਾ ਚੁੱਕੇ ਹਨ ਪਰ ਮੋਦੀ ਸਰਕਾਰ ਦੇ ਕੰਨਾਂ ਉੱਪਰ ਜੂੰ ਨਹੀਂ ਸਰਕ ਰਹੀ | ਇਸ ਮੌਕੇ ਮਾ. ਗੁਰਦਿਆਲ ਸਿੰਘ, ਜਥੇਦਾਰ ਬਲਦੇਵ ਸਿੰਘ ਤਲਵੰਡੀ, ਚੈਂਚਲ ਸਿੰਘ ਨਦੋਹਰ, ਅਵਤਾਰ ਸਿੰਘ, ਮੁਖਤਿਆਰ ਸਿੰਘ ਜੋੜ ਸਿੰਘ ਵਾਲਾ, ਕਾ. ਮਹਿੰਦਰ ਸਿੰਘ ਸੰਧੂ, ਕਾ. ਬਲਰਾਜ ਸਿੰਘ ਟੋਨਾ, ਕਾ. ਪਰਗਟ ਸਿੰਘ ਪੱਟੀ, ਮਨਜੀਤ ਸਿੰਘ ਬੁਰਜ, ਜਤਿੰਦਰ ਸਿੰਘ ਭਿੱਖੀਵਿੰਡ, ਰਛਪਾਲ ਸਿੰਘ ਸਹਿਦੇਵ, ਮਿਲਖਾ ਸਿੰਘ ਸਭਰਾ, ਕਾ. ਗੁਰਚਰਨ ਸਿੰਘ ਲੋਹਕਾ, ਗੁਰਜੀਤ ਸਿੰਘ ਠੱਕਰਪੁਰਾ, ਗੁਰਦਿਆਲ ਸਿੰਘ, ਕਾਬਲ ਸਿੰਘ ਗੰਡੀਵਿੰਡ, ਬਘੇਲ ਸਿੰਘ ਬੂਹ, ਪ੍ਰਗਟ ਸਿੰਘ, ਸ਼ਿੰਗਾਰਾ ਸਿੰਘ ਜੌਣੇਕੇ, ਨਛੱਤਰ ਸਿੰਘ ਕਿਰਤੋਵਾਲ, ਹਰਜਿੰਦਰ ਸਿੰਘ, ਸ਼ਿੰਦਾ ਸਿੰਘ ਖੱਬੇ, ਹਰਜਿੰਦਰ ਸਿੰਘ ਘੜੁੱਕੇ ਵਾਲੇ ਅਤੇ ਅਮਰਜੀਤ ਕੌਰ, ਬਿੰਦਰ ਕੌਰ, ਰਾਜਬੀਰ ਕੌਰ ਚੂਸਲੇਵੜ ਆਦਿ ਹਾਜ਼ਰ ਸਨ |
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਕਾਲੇ ਖੇਤੀ ਕਨੂੰਨਾਂ ਦੇ ਸਬੰਧ 'ਚ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਦੇ ਆਗੂਆਂ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ 27 ਦੇ ਭਾਰਤ ਬੰਦ ਦੇ ਸੱਦੇ ਸਬੰਧੀ ਪੱਤਰਕਾਰਾਂ ਵਲੋਂ ਇਕੱਤਰ ਜਾਣਕਾਰੀ ਅਨੁਸਾਰ ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ 'ਚ ਮੁਕੰਮਲ ਬੰਦ ਰਿਹਾ | ਇੱਥੋਂ ਤੱਕ ਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਵੀ ਇਕ ਅੱਧੇ ਘੰਟੇ ਤੋਂ ਬਾਅਦ ਬੰਦ ਕਰ ਦਿੱਤਾ | ਇਸ ਮੌਕੇ ਸੰਯੁਕਤ ਮੋਰਚੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਤਰ੍ਹਾਂ ਦਾ ਸਹਿਯੋਗ ਦੇ ਰਹੇ ਕਿਸਾਨ ਆਗੂ ਤੇਜਿੰਦਰ ਸਿੰਘ ਪਿ੍ੰਸ ਮੈਂਬਰ ਬਲਾਕ ਸੰਮਤੀ, ਚਰਨਜੀਤ ਸਿੰਘ ਦਿਓਲ, ਅਸ਼ੋਕ ਮਹਾਸ਼ਾ, ਗੁਰਭੇਜ ਸਿੰਘ ਭੇਜੀ, ਜਸਵਿੰਦਰ ਸਿੰਘ ਜੱਸ ਤੇ ਹੋਰਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਪੰਗਾ ਪਾ ਕੇ ਦੀ ਗਲਤ ਫੈਸਲਾ ਲਿਆ ਹੈ ਜਦੋ ਕਿ ਕਿਸਾਨਾਂ ਦੇ ਹੌਂਸਲੇ ਮੋਰਚੇ ਦੀ ਫਤਿਹ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਮੋਦੀ ਸਰਕਾਰ ਦੇ ਨੱਕ 'ਚ ਦਮ ਕਰ ਦੇਣਗੇ |
ਪੱਟੀ, (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਵਿਰੁੱਧ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਅੱਜ ਦਿੱਤੇ ਗਏ ਬੰਦ ਦੇ ਸੱਦੇ ਤਹਿਤ ਸ਼ਹਿਰ ਪੱਟੀ ਤੇ ਇਸ ਦੇ ਆਸ-ਪਾਸ ਲੱਗਦੇ ਛੋਟੇ-ਛੋਟੇ ਕਸਬੇ ਮੁਕੰਮਲ ਬੰਦ ਰਹੇ ਅਤੇ ਕਿਸਾਨਾਂ ਮਜ਼ਦੂਰਾਂ, ਦੁਕਾਨਦਾਰਾਂ, ਟਰਾਸਪੋਰਟਰਾਂ, ਵੱਖ-ਵੱਖ ਯੂਨੀਅਨਾਂ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਇਕ ਹੀ ਪਲੇਟਫਾਰਮ 'ਤੇ ਇਕੱਠਿਆਂ ਹੋ ਕੇ ਸਰਕਾਰ ਵਿਰੁੱਧ ਇਕਜੁੱਟਤਾ ਦਾ ਇਜ਼ਹਾਰ ਕੀਤਾ | ਬੰਦ ਦੇ ਅਸਰ ਜਿੱਥੇ ਸ਼ਹਿਰ ਪੱਟੀ 'ਚ ਵੇਖਣ ਨੂੰ ਮਿਲਿਆ, ਉੱਥੇ ਹੀ ਇਸ ਦੇ ਨਾਲ ਲੱਗਦੇ ਕਸਬੇ ਤੇ ਪਿੰਡਾਂ ਦੀਆਂ ਛੋਟੀਆਂ ਤੋਂ ਛੋਟੀਆਂ ਦੁਕਾਨਾਂ ਵੀ ਪੂਰੀ ਤਰ੍ਹਾਂ ਬੰਦ ਰਹੀਆਂ ਅਤੇ ਹਰੇਕ ਵਰਗ ਦੇ ਲੋਕਾਂ ਤੇ ਵਪਾਰੀਆਂ ਨੇ ਕਿਸਾਨਾਂ ਦੇ ਧਰਨਿਆਂ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਵਿਰੁੱਧ ਆਪਣੇ ਰੋਸ ਦਾ ਇਜ਼ਹਾਰ ਕੀਤਾ |
ਮੀਆਂਵਿੰਡ, (ਗੁਰਪ੍ਰਤਾਪ ਸਿੰਘ ਸੰਧੂ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਖਡੂਰ ਸਾਹਿਬ ਦੇ ਪ੍ਰਧਾਨ ਮੁਖਤਾਰ ਸਿੰਘ ਬਿਹਾਰੀਪੁਰ ਅਤੇ ਜ਼ੋਨ ਸਕੱਤਰ ਸਤਨਾਮ ਸਿੰਘ ਖੋਜਕੀਪੁਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਨਾਗੋਕੇ ਮੋੜ ਚੌਂਕ ਵਿਖੇ ਚੌਰਸਤਾ ਰੋਕ ਕੇ ਸੰਪੂਰਨ ਆਵਾਜਾਈ ਬੰਦ ਕੀਤੀ ਤੇ ਸੈਂਟਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਫੂਕੇ | ਇਸ ਮੌਕੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘੱਗੇ ਨੇ ਕਿਹਾ ਕਿ ਅਸੀਂ ਪਿਛਲੇ 10 ਮਹੀਨਿਆਂ ਤੋਂ ਦਿੱਲੀ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਹਾਂ ਪਰ ਇਸ ਗੂੰਗੀ ਬੋਲੀ ਸਰਕਾਰ ਦੇ ਕੰਨਾਂ 'ਚ ਸਾਡੇ ਸ਼ਾਂਤਮਈ ਧਰਨੇ ਦੀ ਆਵਾਜ਼ ਨਹੀਂ ਪੈ ਰਹੀ | ਇਸ ਮੌਕੇ ਸਾਹਿਬ ਸਿੰਘ, ਰਾਮਪੁਰ ਨਰੋਤਮਪੁਰ, ਸਤਨਾਮ ਸਿੰਘ ਜਲਾਲਾਬਾਦ, ਜਗਜੀਤ ਸਿੰਘ ਭਲੋਜਲਾ, ਜਸਬੀਰ ਸਿੰਘ ਜਲਾਲਾਬਾਦ ਖੁਰਦ, ਬਲਬੀਰ ਸਿੰਘ ਰਾਮਪੁਰ, ਮਨਜੀਤ ਸਿੰਘ ਵੈਰੋਵਾਲ, ਨਿਰਮਲ ਸਿੰਘ ਦਾਰਾਪੁਰ, ਬਲਬੀਰ ਸਿੰਘ ਦਾਰਾਪੁਰ, ਬਲਜਿੰਦਰ ਸਿੰਘ ਆਲਮਪੁਰ, ਬਲਜਿੰਦਰ ਸਿੰਘ ਘੱਗੇ, ਸੁਖਦੇਵ ਸਿੰਘ ਬਿਹਾਰੀਪੁਰ ਸਮੇਤ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ |
ਸਰਾਏ ਅਮਾਨਤ ਖਾਂ, (ਨਰਿੰਦਰ ਸਿੰਘ ਦੋਦੇ)-ਕਸਬਾ ਸਰਾਏ ਅਮਾਨਤ ਖਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੁੱਖ ਸੜਕਾਂ 'ਤੇ ਧਰਨਾ ਲਗਾ ਕੇ ਸੜਕੀ ਅਵਾਜਾਈ ਬੰਦ ਕੀਤੀ ਗਈ | ਇਸ ਸਮੇਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਮੇਜਰ ਸਿੰਘ ਭੋਲੇ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜਾਰੀ ਕੀਤੇ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਵਾਪਿਸ ਨਾ ਲੈ ਤਾਂ ਕਿਸਾਨਾਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਕੇਂਦਰ ਦੀ ਸਰਕਾਰ ਪੂਰੀ ਤਰ੍ਹਾਂ ਬੁਖਲਾਹਟ 'ਚ ਆਈ ਹੋਈ ਹੈ ਤੇ ਸਾਨੂੰ ਸਾਰਿਆਂ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਾ ਸਾਥ ਦੇਣ ਚਾਹੀਦੀ ਹੈ ਤਾਂ ਜੋ ਕੇਂਦਰ ਸਰਕਾਰ ਉੱਪਰ ਦਬਾਅ ਪਾ ਕੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਵਾਪਿਸ ਕਰਵਾਇਆ ਜਾ ਸਕੇ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਭੋਲਾ, ਨੰਬਰਦਾਰ ਜਸਬੀਰ ਸਿੰਘ, ਜੋਬਨਜੀਤ ਸਿੰਘ, ਰਾਜਵਿੰਦਰ ਸਿੰਘ ਪੰਨੂ, ਗੁਰਜੀਤ ਸਿੰਘ ਬਾਰੀਆ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ ਟਿੱਟੂ, ਗੋਲਡੀ, ਸਿਮਰਜੀਤ ਸਿੰਘ ਸਿੰਮਾ, ਬਚਿੱਤਰ ਸਿੰਘ, ਨਿਰਵੈਰ ਸਿੰਘ ਲਾਲੀ, ਗੁਰਦੇਵ ਸਿੰਘ ਰਾਂਝਾ, ਡਾ. ਜਗਦੀਸ਼ ਸਿੰਘ ਤੇ ਵੱਡੀ ਗਿਣਤੀ 'ਚ ਇਲਾਕੇ ਭਰ ਦੇ ਕਿਸਾਨ ਹਾਜ਼ਰ ਸਨ |
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲਿਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੌਮੀ ਮਾਰਗ-54 'ਤੇ ਹਰੀਕੇ ਪੱਤਣ ਬਾਈਪਾਸ 'ਤੇ ਵੱਡਾ ਇਕੱਠ ਕਰਕੇ ਹਾਈਵੇ ਜਾਮ ਕੀਤਾ ਅਤੇ ਮੋਦੀ ਸਰਕਾਰ ਦਾ ਸਿਆਪਾ ਕੀਤਾ | ਇਸ ਧਰਨੇ 'ਚ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ ਤੇ ਕਿਸਾਨਾਂ ਦਾ ਸਾਥ ਦਿੱਤਾ | ਇਸ ਮੌਕੇ ਕਿਸਾਨ ਆਗੂ ਗੁਰਭੇਜ ਸਿੰਘ ਧਾਰੀਵਾਲ ਅਤੇ ਸਤਨਾਮ ਸਿੰਘ ਹਰੀਕੇ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟ ਕੇ ਲੋਕਾਂ ਨੂੰ ਸੜਕਾਂ 'ਤੇ ਖੜ੍ਹਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਚਿਰ ਵਿਰੋਧ ਦਿਨ ਬ ਦਿਨ ਹੋਰ ਤਿੱਖਾ ਹੋਵੇਗਾ | ਇਸ ਮੌਕੇ ਸਤਨਾਮ ਸਿੰਘ ਹਰੀਕੇ, ਡਾ. ਪਰਮਜੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਮਾਨ, ਮਨਜੀਤ ਸਿੰਘ ਪੰਨੂ, ਕਿਰਪਾਲ ਸਿੰਘ ਮਾਨ, ਸੁਖਪਾਲ ਸਿੰਘ ਬੂਹ, ਡਾ. ਹਰਪਾਲ ਸਿੰਘ ਆਦਿ ਹਾਜ਼ਰ ਸਨ |
ਫਤਿਆਬਾਦ, (ਹਰਵਿੰਦਰ ਸਿੰਘ ਧੂੰਦਾ)¸ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਸੰਯੁਕਤ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਪਿੰਡ ਛਾਪੜੀ ਸਾਹਿਬ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਛਾਪੜੀ ਸਾਹਿਬ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਮਿੰਟੂ ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਬਖ਼ਸ਼ੀਸ਼ ਸਿੰਘ, ਜਰਨਲ ਸਕੱਤਰ ਬਲਦੇਵ ਸਿੰਘ, ਵਾਈਸ ਪ੍ਰਧਾਨ ਗੁਰਲਾਲ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ ਠੇਕੇਦਾਰ, ਗੁਰਵਿੰਦਰ ਸਿੰਘ ਲਾਲੀ, ਸਾਜਨ ਗਿੱਲ, ਤਰਸੇਮ ਸਿੰਘ ਬਾਜਵਾ, ਸਤਨਾਮ ਸਿੰਘ ਜੇ. ਈ. ਅਤੇ ਹੋਰਨਾਂ ਸਮੇਤ ਬੰਦ ਦੇ ਸਬੰਧ 'ਚ ਕਪੂਰਥਲਾ ਚੌਂਕ ਵਿਚ ਦਿੱਤੇ ਜਾ ਰਹੇ ਧਰਨੇ ਅਤੇ ਚੱਕਾ ਜਾਮ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ ਹੋਇਆ |
ਸ਼ਾਹਬਾਜ਼ਪੁਰ, (ਪਰਦੀਪ ਬੇਗੇਪੁਰ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ | ਕਸਬਾ ਸ਼ਾਹਬਾਜ਼ਪੁਰ ਦੇ ਦੁਕਾਨਦਾਰਾਂ ਵਲੋਂ ਸਾਰਾ ਦਿਨ ਦੁਕਾਨਾਂ ਬੰਦ ਰੱਖੀਆਂ ਗਈਆਂ | ਇਸ ਮੌਕੇ ਇਕ ਸਵਾਲ ਦੇ ਜਵਾਬ 'ਚ ਕਿਸਾਨ ਆਗੂ ਨਿਸ਼ਾਨ ਸਿੰਘ ਕੋਹਾੜਕਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਇਕੱਠ ਨੂੰ ਵੇਖ ਕੇ ਕੇਂਦਰ ਸਰਕਾਰ ਹੁਣ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ ਤੇ ਹੁਣ ਸਮਾਂ ਨੇੜੇ ਆ ਰਿਹਾ ਹੈ, ਜਦ ਤਿੰਨੇ ਕਾਨੂੰਨ ਰੱਦ ਹੋ ਜਾਣਗੇ ਅਤੇ ਕਿਸਾਨ ਜਥੇਬੰਦੀਆਂ ਦੀ ਜਿੱਤ ਹੋਵੇਗੀ | ਇਸ ਮੌਕੇ ਧੀਰਾ ਸਿੰਘ ਗਿੱਲ ਸ਼ਾਹਬਾਜ਼ਪੁਰ, ਸਾਹਿਬ ਸਿੰਘ ਕੋਹਾੜਕਾ, ਅੰਗਰੇਜ਼ ਸਿੰਘ, ਜਗਰੂਪ ਸਿੰਘ ਸ਼ਾਹਬਾਜ਼ਪੁਰ ਪ੍ਰਧਾਨ ਆਦਿ ਹਾਜ਼ਰ ਸਨ |
ਝਬਾਲ, (ਸੁਖਦੇਵ ਸਿੰਘ/ਸਰਬਜੀਤ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਅਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਝਬਾਲ ਚੌਂਕ 'ਚ ਧਰਨਾ ਲਗਾ ਕੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਸਲਾਹਕਾਰ ਜਗਬੀਰ ਸਿੰਘ ਬੱਬੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਧੰਨਾ ਸਿੰਘ ਲਾਲੂ ਘੁੰਮਣ ਨੇ ਖੇਤੀ ਕਾਨੂੰਨਾਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਸਮੂਹ ਲੋਕਾਂ ਨੂੰ ਸੰਘਰਸ਼ 'ਚ ਡੱਟਣ ਦਾ ਸੱਦਾ ਦਿੱਤਾ | ਇਸ ਮੌਕੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ 'ਚ ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ ਰਜਵੰਤ ਕੌਰ ਪੰਜਵੜ੍ਹ, ਸੁਖਬੀਰ ਸਿੰਘ ਗੱਗੋਬੂਹਾ, ਗੁਰਵਿੰਦਰ ਸਿੰਘ ਨਾਥੂ, ਕੁਲਦੀਪ ਸਿੰਘ ਮੂਸੇ, ਬਲਜਿੰਦਰ ਸਿੰਘ ਬਾਬਾ ਕਾਲਾ, ਭੋਲਾ ਸਿੰਘ, ਰਾਮ ਸਿੰਘ, ਬੱਲਾਂ ਸਿੰਘ, ਕਰਨਬੀਰ ਸਿੰਘ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਜੋਬਨਜੀਤ ਸਿੰਘ, ਬਲਜੀਤ ਸਿੰਘ ਝਬਾਲ, ਇਕਬਾਲ ਸਿੰਘ ਸ਼ਾਹ, ਬੂਟਾ ਸਿੰਘ, ਮਲਕੀਤ ਸਿੰਘ ਬੋਦੀਆਂ, ਮਹਿੰਦਰ ਸਿੰਘ ਭੋਜੀਆ, ਅਸ਼ੋਕ ਕੁਮਾਰ, ਜਰਨੈਲ ਸਿੰਘ ਨੂਰਦੀ, ਕੁਲਵਿੰਦਰ ਸਿੰਘ, ਕਸ਼ਮੀਰ ਸਿੰਘ, ਵੀਰ ਸਿੰਘ, ਗੁਰਸੇਵਕ ਸਿੰਘ,

ਏ. ਐੱਸ. ਆਈ. ਸਰਵਣ ਕੁਮਾਰ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਫਤਿਆਬਾਦ, 27 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਬੀਤੇ ਦਿਨੀਂ ਅੰਮਿ੍ਤਸਰ ਤੋਂ ਤਰਨ ਤਾਰਨ ਡਿਊਟੀ 'ਤੇ ਆ ਰਹੇ ਪੰਜਾਬ ਪੁਲਿਸ ਦੇ ਏ. ਐੱਸ. ਆਈ. ਸਰਵਣ ਕੁਮਾਰ ਸ਼ੰਮੀ ਦੀ ਕਾਰ ਦਾ ਇਕ ਬੱਸ ਨਾਲ ਐਕਸੀਡੈਂਟ ਹੋਣ ਕਰਕੇ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਸੀਵਰੇਜ ਦੇ ਸਰਕਾਰੀ ਪੋਰੇ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਸੀਵਰੇਜ ਦੇ ਸਰਕਾਰੀ ਪੋਰੇ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਪੀ. ਡੀ. ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਸਬੰਧੀ ਮੁਸ਼ਕਿਲਾਂ ਦਾ ਨਿਪਟਾਰਾ ਅੱਜ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਬਿਜਲੀ ਸਬੰਧੀ ਖ਼ਪਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਨਿਪਟਾਰਾ 28 ਸਤੰਬਰ ਨੂੰ ਕੀਤਾ ਜਾਵੇਗਾ | ਇਸ ਮੌਕੇ ਪਾਵਰਕਾਮ ਦੇ ਐੱਸ. ਡੀ. ਓ. ਨਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੰਗਲਵਾਰ ਸਵੇਰੇ 11 ਵਜੇ ਤੋਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 3 ਗਿ੍ਫ਼ਤਾਰ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ਼ ਦਬੁਰਜੀ ਏ. ਐੱਸ. ਆਈ. ਗੱਜਣ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸਿੱਧੂ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 27 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਉਨ੍ਹਾਂ ਦੇ ਸਾਥੀ ਵਿਧਾਇਕਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੰਡੀਗੜ੍ਹ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)-ਐੱਸ. ਐੱਸ. ਪੀ. ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾ 'ਤੇ ਕਾਰਵਾਈ ਕਰਦਿਆਂ ਥਾਣਾ ਸਰਹਾਲੀ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਏ. ਐੱਸ. ਆਈ ਦੀ ਮੌਤ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬੱਸ ਦੀ ਟੱਕਰ ਨਾਲ ਕਾਰ ਸਵਾਰ ਏ. ਐੱਸ. ਆਈ. ਦੀ ਮੌਤ ਹੋਣ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 2 ਹੋਰ ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ 2 ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਫੂਡ ਅਤੇ ਡਰੱਗ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਫੈੱਡਰੇਸ਼ਨ ਸਰਕਲ ਤਰਨ ਤਾਰਨ ਦੀ ਚੋਣ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਪੈਨਸ਼ਨਰਜ਼ ਵੈੱਲਫੇਅਰ ਫੈੱਡਰੇਸ਼ਨ ਸਰਕਲ ਤਰਨ ਤਾਰਨ ਪਾਵਰਕਾਮ ਤੇ ਟਰਾਂਸਕੋ ਦੀ ਚੋਣ ਸੂਬਾ ਆਗੂ ਬਾਬਾ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇੰਪਲਾਈਜ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਭੇਜ ਸਿੰਘ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਠੇਕੇਦਾਰ ਰਤਨ ਸਿੰਘ ਸੋਹਲ ਵਲੋਂ ਸਨਮਾਨ

ਝਬਾਲ, 27 ਸਤੰਬਰ (ਸਰਬਜੀਤ ਸਿੰਘ)- ਬੀਤੇ ਦਿਨੀਂ ਪੰਜਾਬ ਦੇ ਨਵੇਂ ਬਣੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਅਟਾਰੀ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਚੁੱਕੇ ਅਤੇ ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਰਤਨ ਸਿੰਘ ਸੋਹਲ ਨੇ ਮਿਲ ਕੇ ਵਧਾਈ ਦਿੰਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿੰਡ ਡਲੀਰੀ ਦੇ ਗੁਰਦੁਆਰਾ ਸਾਹਿਬ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਬੇਅਦਬੀ ਕਰਨ ਦੀ ਕੋਸ਼ਿਸ਼, ਮੁਕੱਦਮਾ ਦਰਜ

ਖਾਲੜਾ, 27 ਸਤੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਡਲੀਰੀ ਵਿਖੇ ਇਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦਾ ਸ਼ੀਸ਼ਾ ਤੋੜ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਕਾਰਜ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਡਲੀਰੀ ਜੋ ਮੌਜੂਦਾ ਪੰਚਾਇਤ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਕਾਂਗਰਸ ਵਲੋਂ ਕੀਤੇ ਵਾਅਦੇ ਪੂਰੇ ਕਰਨ-ਰਣੀਕੇ, ਡਿਆਲ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਐੱਸ. ਸੀ. ਵਰਗ 'ਤੇ ਪੱਤਾ ਖੇਡ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕਾਂਗਰਸ ਪਾਰਟੀ ਵਲੋਂ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦਾ ਯਤਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਣਨ 'ਤੇ ਰਾਣਾ ਗੁਰਜੀਤ ਸਿੰਘ ਨੂੰ ਕੀਤਾ ਸਨਮਾਨਿਤ

ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਮੰਤਰੀ ਮੰਡਲ ਦੇ ਕੀਤੇ ਵਿਸਥਾਰ ਦੌਰਾਨ ਨਵੇਂ ਬਣੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਵਧਾਈ ਦੇਣ ਲਈ ਤਰਨ ਤਾਰਨ ਹਲਕੇ ਦੇ ਨਾਮਵਰ ਕਾਂਗਰਸੀ ਆਗੂਆਂ 'ਚ ...

ਪੂਰੀ ਖ਼ਬਰ »

ਵਿੱਛੜੇ ਤਰਕਸ਼ੀਲ ਆਗੂਆਂ ਦੀ ਯਾਦ ਨੂੰ ਸਮਰਪਿਤ ਸਮਾਰੋਹ ਕਰਵਾਇਆ

ਤਰਨ ਤਾਰਨ, 27 ਸਤੰਬਰ (ਵਿਕਾਸ ਮਰਵਾਹਾ)-ਵਹਿਮਾਂ ਭਰਮਾਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਵਲੋਂ ਤਰਕਸ਼ੀਲ ਲਹਿਰ 'ਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿੱਛੜੇ ਤਰਕਸ਼ੀਲਾਂ ਦੀ ਯਾਦ ਨੂੰ ਸਮਰਪਿਤ ਸਤਿਕਾਰ ...

ਪੂਰੀ ਖ਼ਬਰ »

ਧੂੰਦਾ ਵਿਖੇ ਖੇਡ ਮੈਦਾਨ ਤਿਆਰ ਕਰਨ ਦਾ ਕੰਮ ਸ਼ੁਰੂ

ਫਤਿਆਬਾਦ, 27 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਸਰਪੰਚ ਸਵਰਨ ਸਿੰਘ ਧੂੰਦਾ ਦੀ ਅਗਵਾਈ ਹੇਠ ਪੰਚਾਇਤ ਦੇ ਮੈਂਬਰਾਂ ਰਾਜਿੰਦਰ ਸਿੰਘ ਜਿੰਦਾ, ਜਗਜੀਤ ਸਿੰਘ, ਤਰਸੇਮ ਸਿੰਘ, ਰੂਪ ਸਿੰਘ, ਨਾਇਬ ਸਿੰਘ ਤੋਂ ਇਲਾਵਾ ਸਮਾਜ ਸੇਵੀ ਮਾ. ਗੁਰਦਿਆਲ ਸਿੰਘ, ਹਰਿੰਦਰ ...

ਪੂਰੀ ਖ਼ਬਰ »

ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਨੇ ਗੁੱਜਰਾਂ ਵਲੋਂ ਸੜਕਾਂ 'ਤੇ ਚਰਾਉਣ ਲਈ ਲਿਆਂਦੇ ਜਾ ਰਹੇ ਪਸ਼ੂ

ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਪੰਜਾਬ 'ਚ ਆਏ ਦਿਨ ਸੜਕਾਂ ਉੱਪਰ ਹਾਦਸਿਆਂ 'ਚ ਬਹੁਤ ਸਾਰੀਆਂ ਅਜਾਈਾ ਜਾਨਾਂ ਜਾ ਰਹੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਕੋਈ ਗਲਤੀ ਵੀ ਨਹੀਂ ਹੁੰਦੀ | ਤਰਨ ਤਾਰਨ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਗੁੱਜਰਾਂ ਵਲੋਂ ਆਪਣੇ ਪਸ਼ੂਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX