ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਸੰਪਾਦਕੀ

ਨਵੀਂ ਵਜ਼ਾਰਤ ਤੋਂ ਉਮੀਦਾਂ

ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਤੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਕੁਝ ਦਿਨ ਨਵੀਂ ਵਜ਼ਾਰਤ ਦੇ ਗਠਨ ਬਾਰੇ ਵੱਡੀ ਚਰਚਾ ਚਲਦੀ ਰਹੀ ਹੈ। ਕੁਝ ਮੰਤਰੀਆਂ ਨੂੰ ਹਟਾਉਣ ਅਤੇ ਕੁਝ ਹੋਰ ਨਵੇਂ ਚਿਹਰੇ ਸ਼ਾਮਿਲ ਕੀਤੇ ਜਾਣ ਦੇ ਚਰਚਿਆਂ ਕਾਰਨ ਸੂਬਾ ਪਾਰਟੀ ਅੰਦਰ ਵੀ ਹਲਚਲ ਮਚੀ ਰਹੀ। ਹੁਣ ਕੁਝ ਪੁਰਾਣੇ ਮੰਤਰੀਆਂ ਨੂੰ ਹਟਾਉਣ ਅਤੇ ਕੁਝ ਨਵੇਂ ਚਿਹਰੇ ਲਿਆਉਣ ਤੋਂ ਬਾਅਦ ਅਜਿਹੇ ਚਰਚੇ ਹੋਰ ਵੀ ਤੇਜ਼ ਹੋਏ ਹਨ। ਨਵੀਂ ਸਰਕਾਰ ਦਾ ਕਾਰਜਕਾਲ ਆਉਂਦੀ ਫਰਵਰੀ ਤੱਕ ਹੀ ਸੀਮਤ ਹੈ। ਭਾਵ ਕੁਝ ਮਹੀਨਿਆਂ ਬਾਅਦ ਸੂਬੇ ਵਿਚ ਨਵੀਆਂ ਚੋਣਾਂ ਕਰਵਾਉਣ ਦੀ ਕਵਾਇਦ ਚੱਲ ਪਵੇਗੀ ਪਰ ਇਸ ਸੀਮਤ ਅਰਸੇ ਲਈ ਪਦਵੀਆਂ ਪ੍ਰਾਪਤ ਕਰਨ ਲਈ ਏਨੀ ਹੋੜ ਕਿਉਂ ਮਚੀ ਰਹੀ, ਇਸ ਦੀ ਸਮਝ ਆਉਣੀ ਮੁਸ਼ਕਿਲ ਹੈ ਕਿਉਂਕਿ ਏਨੇ ਥੋੜ੍ਹੇ ਸਮੇਂ ਵਿਚ ਪੰਜਾਬ ਦੇ ਗੁੰਝਲਦਾਰ ਹੋਏ ਵੱਡੇ ਮਸਲੇ ਹੱਲ ਨਹੀਂ ਕੀਤੇ ਜਾ ਸਕਦੇ।
ਬੇਅਦਬੀਆਂ ਸੰਬੰਧੀ ਕੇਸ ਅਦਾਲਤਾਂ ਵਿਚ ਚੱਲ ਰਹੇ ਹਨ। ਉਨ੍ਹਾਂ ਬਾਰੇ ਫੌਰੀ ਕੋਈ ਵੱਡੀਆਂ ਕਾਰਵਾਈਆਂ ਕੀਤੀਆਂ ਜਾਣੀਆਂ ਮੁਸ਼ਕਿਲ ਹਨ। ਸੂਬੇ ਸਾਹਮਣੇ ਬੇਰੁਜ਼ਗਾਰੀ ਦੀ ਸਮੱਸਿਆ ਮੂੰਹ ਅੱਡੀ ਖੜ੍ਹੀ ਹੈ। ਇਸ 'ਤੇ ਕਰਜ਼ੇ ਦੀ ਪੰਡ ਬੇਹੱਦ ਭਾਰੀ ਹੋ ਗਈ ਹੈ। ਕਾਂਗਰਸ ਵਲੋਂ ਚੋਣਾਂ ਸਮੇਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਦੀ ਟੋਕਰੀ 'ਚੋਂ ਸਿਰਫ ਕੁਝ ਪੂਣੀਆਂ ਹੀ ਕੱਤੀਆਂ ਗਈਆਂ ਨਜ਼ਰ ਆਉਂਦੀਆਂ ਹਨ। ਸਰਕਾਰ ਦੀ ਪਿਛਲੇ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਸੰਤੁਸ਼ਟੀਜਨਕ ਨਹੀਂ ਰਹੀ। ਜੇ ਇਹ ਸੰਤੁਸ਼ਟੀ ਭਰੀ ਹੁੰਦੀ ਤਾਂ ਸ਼ਾਇਦ ਪਾਰਟੀ ਅੰਦਰੋਂ ਵੀ ਏਨਾ ਵਾਵੇਲਾ ਖੜ੍ਹਾ ਨਾ ਹੁੰਦਾ। ਸਰਕਾਰ ਦੇ ਕਾਰਜਕਾਲ ਦੀ ਸ਼ੁਰੂਆਤ ਵਿਚ ਕੈਪਟਨ ਅਮਰਿੰਦਰ ਸਿੰਘ ਨਾਇਕ ਦੇ ਰੂਪ ਵਿਚ ਉੱਭਰੇ ਸਨ ਪਰ ਸਮਾਂ ਪਾ ਕੇ ਉਨ੍ਹਾਂ 'ਤੇ ਆਪਣਿਆਂ ਵਲੋਂ ਹੀ ਲਗਾਤਾਰ ਉਂਗਲੀਆਂ ਚੁੱਕੀਆਂ ਜਾਣ ਲੱਗੀਆਂ। ਅਜਿਹਾ ਪ੍ਰਭਾਵ ਵੀ ਬਣਦਾ ਨਜ਼ਰ ਆਇਆ ਕਿ ਆਉਂਦੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਦੀ ਲੜਖੜਾਉਂਦੀ ਬੇੜੀ ਪਾਰ ਨਹੀਂ ਹੋ ਸਕੇਗੀ। ਦਿੱਲੀ ਦਰਬਾਰ ਵਿਚ ਵੀ ਕੈਪਟਨ ਸਾਹਿਬ ਦੇ ਬਹੁਤੇ ਸਾਥੀਆਂ ਨੇ ਸ਼ਿਕਾਇਤਾਂ ਦੀ ਭਰਮਾਰ ਲਗਾ ਦਿੱਤੀ ਜਿਸ ਕਰਕੇ ਹਾਈਕਮਾਨ ਨੂੰ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣ ਲਈ ਕਹਿਣ ਦਾ ਮੌਕਾ ਮਿਲ ਗਿਆ। ਚਾਹੇ ਆਪਣੇ ਪਿਛਲੇ ਬਿਆਨਾਂ ਵਿਚ ਉਨ੍ਹਾਂ ਨੇ ਹਾਈਕਮਾਨ ਦੇ ਇਸ ਫ਼ੈਸਲੇ ਸੰਬੰਧੀ ਬੁਰਾ ਮਨਾਇਆ ਹੈ ਅਤੇ ਇਸ ਦੀ ਆਲੋਚਨਾ ਵੀ ਕੀਤੀ ਹੈ ਪਰ ਪਿਛਲੇ ਕੁਝ ਮਹੀਨਿਆਂ ਤੋਂ ਜੋ ਦੀਵਾਰ 'ਤੇ ਲਿਖਿਆ ਜਾ ਰਿਹਾ ਸੀ ਕੈਪਟਨ ਸਾਹਿਬ ਉਸ ਨੂੰ ਪੜ੍ਹ ਸਕਣ ਤੋਂ ਅਸਮਰੱਥ ਰਹੇ। ਚਾਹੇ ਨਵੀਂ ਟੀਮ ਦਾ ਫ਼ੈਸਲਾ ਲੰਮੀ ਸੋਚ-ਵਿਚਾਰ ਤੋਂ ਬਾਅਦ ਕੀਤਾ ਗਿਆ ਹੈ ਪਰ ਇਸ ਸੰਬੰਧੀ ਹਰ ਤਰ੍ਹਾਂ ਦੇ ਪ੍ਰਤੀਕਰਮ ਆਉਣੇ ਸੁਭਾਵਿਕ ਹਨ। ਚਾਹੇ ਨਵੀਂ ਟੀਮ ਦੇ ਐਲਾਨ ਨਾਲ ਕਾਂਗਰਸ ਇਹ ਸੋਚ ਰਹੀ ਹੋਵੇਗੀ ਕਿ ਇਸ ਤਰ੍ਹਾਂ ਕਰਨ ਨਾਲ ਸੂਬੇ ਦੀ ਜਨਤਾ ਸਰਕਾਰ ਦੀ ਪਿਛਲੀ ਕਾਰਗੁਜ਼ਾਰੀ ਭੁੱਲ ਜਾਵੇਗੀ ਪਰ ਥੋੜ੍ਹੇ ਸਮੇਂ ਵਿਚ ਅਜਿਹਾ ਹੋਣਾ ਮੁਸ਼ਕਿਲ ਹੈ। ਇਸ ਦੇ ਨਾਲ ਹੀ ਨਵੀਂ ਸਰਕਾਰ ਸਾਹਮਣੇ ਹੋਰ ਵੀ ਨਵੀਆਂ ਚੁਣੌਤੀਆਂ ਆ ਖੜ੍ਹੀਆਂ ਹੋਈਆਂ ਹਨ।
ਪਾਰਟੀ ਨੇ ਆਪਣੇ ਵੱਕਾਰ ਨੂੰ ਫਿਰ ਕਿਵੇਂ ਕਾਇਮ ਕਰਨਾ ਹੈ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕੈਪਟਨ ਤੋਂ ਬਾਗ਼ੀ ਹੋਏ ਆਗੂਆਂ ਨੇ ਪਿਛਲੇ ਸਮੇਂ ਵਿਚ ਵੱਖ-ਵੱਖ ਮੁੱਦਿਆਂ 'ਤੇ ਆਪਣੇ ਵਲੋਂ ਦਿੱਤੇ ਗਏ ਬਿਆਨਾਂ 'ਤੇ ਕਿਵੇਂ ਪਹਿਰਾ ਦੇਣਾ ਹੈ, ਹੁਣ ਹਰੇਕ ਦੀਆਂ ਨਜ਼ਰਾਂ ਇਨ੍ਹਾਂ ਗੱਲਾਂ 'ਤੇ ਲੱਗੀਆਂ ਹੋਣਗੀਆਂ। ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਅੰਦਰੋਂ ਉੱਠਦੀਆਂ ਬਾਗ਼ੀ ਸੁਰਾਂ ਅਤੇ ਆਪਸੀ ਫੁੱਟ ਨੇ ਹੁਣ ਤੱਕ ਇਸ ਦਾ ਹੋਰ ਵੀ ਵੱਡਾ ਨੁਕਸਾਨ ਕਰ ਦਿੱਤਾ ਹੈ। ਇਸ ਸਮੇਂ ਵਿਚ ਹੀ ਸੂਬੇ ਦੀਆਂ ਦੂਸਰੀਆਂ ਵਿਰੋਧੀ ਪਾਰਟੀਆਂ ਨੇ ਅਗਲੀ ਉਡਾਣ ਲਈ ਆਪਣੇ ਪਰ ਹੋਰ ਮਜ਼ਬੂਤ ਕਰ ਲਏ ਜਾਪਦੇ ਹਨ। ਕਿਸਾਨ ਅੰਦੋਲਨ ਦਾ ਮਸਲਾ ਵੀ ਪਹਿਲਾਂ ਦੀ ਤਰ੍ਹਾਂ ਉਲਝਿਆ ਖੜ੍ਹਾ ਦਿਖਾਈ ਦੇ ਰਿਹਾ ਹੈ ਪਰ ਇਸ ਸਭ ਦੇ ਬਾਵਜੂਦ ਅਸੀਂ ਨਵੀਂ ਵਜ਼ਾਰਤ ਨੂੰ ਸ਼ੁੱਭ ਇੱਛਾਵਾਂ ਦਿੰਦੇ ਹਾਂ ਅਤੇ ਇਹ ਉਮੀਦ ਕਰਦੇ ਹਾਂ ਕਿ ਆਉਂਦੇ ਸੀਮਤ ਸਮੇਂ ਵਿਚ ਵੀ ਉਹ ਸੂਬੇ ਦੀ ਬਿਹਤਰੀ ਲਈ ਆਪਣੇ ਯਤਨਾਂ ਵਿਚ ਕਾਮਯਾਬ ਹੋਣ ਲਈ ਪੂਰੇ-ਪੂਰੇ ਯਤਨ ਕਰੇਗੀ।

-ਬਰਜਿੰਦਰ ਸਿੰਘ ਹਮਦਰਦ

 

ਮਜ਼ਬੂਤ ਹੁੰਦੀ ਜਾ ਰਹੀ ਹੈ ਹਾਈਕਮਾਨਾਂ ਦੀ ਬਾਦਸ਼ਾਹਤ-ਕਠਪੁਤਲੀਆਂ ਵਾਂਗ ਬਦਲੇ ਜਾ ਰਹੇ ਹਨ ਮੁੱਖ ਮੰਤਰੀ

ਪਾਠਕਾਂ ਨੂੰ ਯਾਦ ਹੋਵੇਗਾ ਕਿ ਇਸੇ ਸੰਬੰਧ 'ਚ ਮੈਂ ਕਰੀਬ ਤਿੰਨ ਮਹੀਨੇ ਪਹਿਲਾਂ ਲਿਖਿਆ ਸੀ ਕਿ ਸਾਡੀ ਰਾਜਨੀਤੀ 'ਚ ਮੁੱਖ ਮੰਤਰੀਆਂ ਨੂੰ ਲਗਾਤਾਰ ਆਕਸੀਜਨ ਦੇ ਰੂਪ 'ਚ ਆਪਣੀ ਪਾਰਟੀ ਦੀ ਹਾਈਕਮਾਨ ਦਾ ਆਸ਼ੀਰਵਾਦ ਲੈਂਦੇ ਰਹਿਣਾ ਪੈਂਦਾ ਹੈ। ਚਾਹੇ ਇੰਦਰਾ ਗਾਂਧੀ ਦਾ ...

ਪੂਰੀ ਖ਼ਬਰ »

ਪੁਲਿਸ ਨਾਕਿਆਂ 'ਤੇ ਪ੍ਰੇਸ਼ਾਨ ਹੁੰਦੇ ਹਨ ਆਮ ਲੋਕ

ਇਕ ਦਿਨ ਇਕ ਟੈਕਸੀ ਡਰਾਈਵਰ ਨਾਲ ਸਫ਼ਰ ਕਰਨ ਦਾ ਮੌਕਾ ਮਿਲਿਆ। ਬਹੁਤ ਹੀ ਦਿਲਚਸਪ ਕਿੱਸੇ ਉਸ ਨੇ ਸੁਣਾਏ। ਉਸ ਨੇ ਦੱਸਿਆ ਕਿ ਕਿਸ ਤਰ੍ਹਾਂ ਬਹੁਤ ਸਾਰੇ ਪੁਲਿਸ ਵਾਲੇ ਆਮ ਲੋਕਾਂ ਅਤੇ ਡਰਾਈਵਰਾਂ ਦੀ ਲੁੱਟਮਾਰ ਕਰਦੇ ਹਨ। ਕਾਗਜ਼ ਸਾਰੇ ਪੂਰੇ ਹੋਣ ਦੇ ਬਾਵਜੂਦ ਮੌਕਾ ...

ਪੂਰੀ ਖ਼ਬਰ »

ਪੰਜਾਬ ਦੇ ਘਟਨਾਕ੍ਰਮ ਤੋਂ ਚਿੰਤਤ ਹਨ ਜੀ-23 ਦੇ ਕਾਂਗਰਸੀ ਨੇਤਾ

ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦਾ ਦਾਅ ਕਾਂਗਰਸ ਦੇ ਪੁਰਾਣੇ ਦਿੱਗਜ ਨੇਤਾਵਾਂ ਦੀ ਚਿੰਤਾ ਵਧਾਉਣ ਵਾਲਾ ਹੈ। ਇਸ 'ਚ ਕੋਈ ਸ਼ੱਕ ਨਹੀਂ ਕਿ ਜਿਸ ਤਰ੍ਹਾਂ ਕੈਪਟਨ ਨੂੰ ਹਟਾਇਆ ਗਿਆ, ਉਹ ਆਮ ਨਹੀਂ ਸੀ। ਭਾਜਪਾ ਨੇ ਜਿਸ ਤਰ੍ਹਾਂ ਪਿਛਲੇ ਛੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX