ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ ਵਿਖੇ ਪੱਬ ਦੇ ਬਾਹਰ ਗੋਲੀਬਾਰੀ 'ਚ ਔਰਤ ਸਮੇਤ ਤਿੰਨ ਦੀ ਮੌਤ

ਸਿਆਟਲ, 27 ਸਤੰਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਦੇਸਮੋਇਨਸ ਇਲਾਕੇ 'ਚ ਅੱਜ ਰਾਤ ਇਕ ਪੱਬ ਦੇ ਬਾਹਰ ਹੋਈ ਗੋਲੀਬਾਰੀ 'ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੇਸਮੋਇਨਸ ਦੀ ਲਾ ਫੈਮਿਲਿਆ ਸਪੋਰਟਸ ਪੱਬ ਦੇ ਬਾਹਰ ਹੋਈ ਭਿਆਨਕ ਗੋਲੀਬਾਰੀ 'ਚ 2 ਮਰਦ ਅਤੇ 1 ਔਰਤ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਪੱਬ ਦੇ ਅੰਦਰ ਦੋ ਵਿਅਕਤੀਆਂ 'ਚ ਝਗੜਾ ਸ਼ੁਰੂ ਹੋਇਆ ਅਤੇ ਬਾਹਰ ਆ ਕੇ ਗੋਲੀਆਂ ਵਿਚ ਬਦਲ ਗਿਆ | ਗੋਲੀਆਂ ਚਲਾਉਣ ਤੋਂ ਬਾਅਦ ਇਹ ਵਿਅਕਤੀ ਫਰਾਰ ਹੋ ਗਏ, ਜਿਸ ਦੀ ਪੁਲਿਸ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਤੇਜ਼ੀ ਨਾਲ ਭਾਲ ਕਰ ਰਹੀ ਹੈ | ਇਲਾਕੇ'ਚ ਦਹਿਸ਼ਤ ਦਾ ਮਾਹੌਲ ਬਣ ਗਿਆ |

ਅਮਰੀਕੀ ਜਲ ਸੈਨਾ ਦੇ ਸਿੱਖ ਅਧਿਕਾਰੀ ਨੂੰ ਡਿਊਟੀ ਦੌਰਾਨ ਦਸਤਾਰ ਸਜਾਉਣ ਦੀ ਮਿਲੀ ਇਜਾਜ਼ਤ

ਨਿਊਯਾਰਕ, 27 ਸਤੰਬਰ (ਏਜੰਸੀ)-ਅਮਰੀਕੀ ਜਲ ਸੈਨਾ ਦੇ ਸਿੱਖ ਅਧਿਕਾਰੀ ਨੂੰ ਕੁੱਝ ਪਾਬੰਦੀਆਂ ਦੇ ਨਾਲ ਡਿਊਟੀ ਦੌਰਾਨ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਗਈ ਹੈ | ਅਮਰੀਕੀ ਜਲ ਸੈਨਾ ਦੇ 246 ਸਾਲ ਦੇ ਇਤਿਹਾਸ 'ਚ ਲੈਫ਼ਟੀਨੈਂਟ ਸੁਖਬੀਰ ਤੂਰ (26) ਪਹਿਲੇ ਵਿਅਕਤੀ ਹਨ, ...

ਪੂਰੀ ਖ਼ਬਰ »

ਸਕਾਟਲੈਂਡ 'ਚ ਭਾਰਤ ਬੰਦ ਦੇ ਹੱਕ 'ਚ ਵਿਸ਼ਾਲ ਰੋਸ ਪ੍ਰਦਰਸ਼ਨ

ਗਲਾਸਗੋ, 27 ਸਤੰਬਰ (ਹਰਜੀਤ ਸਿੰਘ ਦੁਸਾਂਝ)-ਭਾਰਤ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਯੂ.ਕੇ. 'ਚ ਲੰਡਨ ਅਤੇ ਬਰਮਿੰਘਮ ਵਿਖੇ ਵੀ ਭਾਰਤੀ ਦੂਤਘਰ ਦੇ ਬਾਹਰ ਵੱਡੇ ਰੋਸ ...

ਪੂਰੀ ਖ਼ਬਰ »

ਜਰਮਨੀ ਦੀਆਂ ਚੋਣਾਂ 'ਚ ਸ਼ੋਸ਼ਲ ਡੈਮੋਕ੍ਰੇਟਸ ਨੇ ਮਾਰਕਲ ਦੇ ਬਲਾਕ ਨੂੰ ਹਰਾਇਆ

ਜਰਮਨੀ/ਫਰੈਂਕਫਰਟ 27 ਸਤੰਬਰ (ਏਜੰਸੀ, ਸੰਦੀਪ ਕੌਰ ਮਿਆਣੀ)- ਜਰਮਨੀ ਦੀਆਂ ਆਮ ਚੋਣਾਂ 'ਚ ਸੈਂਟਰ-ਲੈਫਟ ਸੋਸ਼ਲ ਡੈਮੋਕ੍ਰੇਟਸ ਨੇ ਸਭ ਤੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ ਅਤੇ ਬੇਹੱਦ ਕਰੀਬੀ ਮੁਕਾਬਲੇ 'ਚ ਵਰਤਮਾਨ ਚਾਂਸਲਰ ਏਾਜਲਾ ਮਾਰਕਲ ਦੇ ਦੱਖਣ ਪੰਥੀ ਝੁਕਾਅ ਵਾਲੇ ...

ਪੂਰੀ ਖ਼ਬਰ »

ਇਟਲੀ 'ਚ ਦੂਜੀ ਸੰਸਾਰ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਵੀਨਸ (ਇਟਲੀ), 27 ਸਤੰਬਰ (ਹਰਦੀਪ ਸਿੰਘ ਕੰਗ)- ਵਰਲਡ ਸਿੱਖ ਸ਼ਹੀਦ ਮਿਲੀਟਰੀ ਯਾਦਗਾਰੀ ਕਮੇਟੀ ਰਜਿ: ਇਟਲੀ ਵਲੋਂ ਪਾਲਾਸੋਲੋ ਸੁਲ ਸੇਨੀਓ ਜ਼ਿਲ੍ਹਾ ਫਿਰੈਂਸੇ ਵਿਖੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੂਜੀ ਸੰਸਾਰ ਜੰਗ 'ਚ ਸ਼ਹੀਦ ਸਿੱਖ ਫ਼ੌਜੀਆਂ ਦਾ ਸ਼ਹੀਦੀ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਭਾਰੀ ਮਾਤਰਾ 'ਚ ਨਸ਼ਾ ਬਰਾਮਦ

ਸੈਕਰਾਮੈਂਟੋ, 27 ਸਤੰਬਰ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀ ਪੁਲਿਸ ਨੇ ਤਕਰੀਬਨ 21 ਕਿੱਲੋ ਬਹੁਤ ਹੀ ਖਤਰਨਾਕ ਸਿੰਥੈਟਿਕ ਡਰੱਗ ਸਮੇਤ ਹੋਰ ਕਈ ਤਰਾਂ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਰਿਵਰਸਾਈਡ ਡਿਸਟਿ੍ਕਟ ਦਫ਼ਤਰ ...

ਪੂਰੀ ਖ਼ਬਰ »

ਸੀਨੀਅਰ ਪੰਜਾਬ ਵਾਲੀਬਾਲ ਚੈਂਪੀਅਨਸ਼ਿਪ ਪਹਿਲੀ ਤੋਂ-ਬਰਾੜ

ਜਲੰਧਰ, 27 ਸਤੰਬਰ (ਸਾਬੀ)- ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਪਾਲ ਸਿੰਘ ਬਰਾੜ ਅਰਜਨਾ ਐਵਾਰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਨੀਅਰ ਪੰਜਾਬ ਵਾਲੀਬਾਲ ਚੈਂਪੀਅਨਸ਼ਿਪ ਮਰਦ ਤੇ ਔਰਤਾਂ ਦੇ ਵਰਗ 'ਚ 1 ਤੋਂ 3 ਅਕਤੂਬਰ ਤੱਕ ਸਰਕਾਰੀ ਬਰਜਿੰਦਰਾ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਵੈਕਸੀਨ ਲੱਗਣ ਵਾਲੇ ਵਿਅਕਤੀਆਂ ਦਾ ਕੀਤਾ ਕਾਰਡ ਜਾਰੀ

ਐਡਮਿੰਟਨ, 27 ਸਤੰਬਰ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਸਰਕਾਰ ਨੇ ਲੋਕਾਂ ਨੂੰ ਚੌਕਸ ਕਰਨ ਲਈ ਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਇਕ ਕਾਰਡ ਜਾਰੀ ਕਰਵਾਇਆ, ਜਿਸ ਨਾਲ ਵੈਕਸੀਨ ਲੱਗਣ ਵਾਲਾ ਹਰ ਵਿਅਕਤੀ ਉਸ ਕਾਰਡ ਨੂੰ ਨਾਲ ਲਿਜਾ ਸਕਦਾ ਹੈ ਤੇ ਲੋੜ ਪੈਣ 'ਤੇ ਉਹ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸਾਹਮਣੇ ਸਕੂਲ ਬੱਸ ਦੇ ਡਰਾਈਵਰ ਦੀ ਹੱਤਿਆ

ਸੈਕਰਾਮੈਂਟੋ, 27 ਸਤੰਬਰ (ਹੁਸਨ ਲੜੋਆ ਬੰਗਾ)- ਪਾਸਕੋ (ਵਾਸ਼ਿੰਗਟਨ) 'ਚ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਸਾਹਮਣੇ ਸਕੂਲ ਬੱਸ ਡਰਾਈਵਰ ਦੀ ਹੱਤਿਆ ਕਰ ਦਿੱਤੀ ਗਈ | ਲੌਂਗਫੈਲੋ ਐਲੀਮੈਂਟਰੀ ਸਕੂਲ ਪਾਸਕੋ ਵਿਖੇ ਡਰਾਈਵਰ ਉਪਰ ਚਾਕੂ ਨਾਲ ਹਮਲਾ ਉਸ ਵੇਲੇ ਕੀਤਾ ਜਦੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਪੰਜਾਬ ਨੂੰ ਆਰਥਿਕ, ਸਮਾਜਿਕ ਤੇ ਸਿਆਸੀ ਸੰਕਟ 'ਚੋਂ ਕੱਢਣ ਦੇ ਸਮਰੱਥ-ਗਾਖਲ

ਸਾਨ ਫਰਾਂਸਿਸਕੋ, 27 ਸਤੰਬਰ (ਐੱਸ.ਅਸ਼ੋਕ ਭੌਰਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਸਿਆਸੀ ਸੰਕਟ ਵਿਚੋਂ ਕੱਢਣ ਦੇ ਪੂਰੀ ਤਰ੍ਹਾਂ ਸਮਰੱਥ ਹਨ ਕਿਉਂਕਿ ਉਹ ਆਮ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਨੇੜਿਓਾ ...

ਪੂਰੀ ਖ਼ਬਰ »

ਭਾਰਤ ਨੇ 150 ਤੋਂ ਜ਼ਿਆਦਾ ਪ੍ਰਾਚੀਨ ਵਸਤੂਆਂ ਵਾਪਸ ਕਰਨ 'ਤੇ ਅਮਰੀਕਾ ਦਾ ਕੀਤਾ ਧੰਨਵਾਦ

ਨਿਊ ਯਾਰਕ, 27 ਸਤੰਬਰ (ਏਜੰਸੀ)- ਭਾਰਤ ਸਰਕਾਰ ਨੇ 150 ਤੋਂ ਜ਼ਿਆਦਾ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰਨ 'ਚ ਭਰਪੂਰ ਸਮਰਥਨ ਕਰਨ ਲਈ ਨਿਊ ਯਾਰਕ ਜ਼ਿਲ੍ਹਾ ਅਟਾਰਨੀ ਦਫ਼ਤਰ ਦਾ ਧੰਨਵਾਦ ਕੀਤਾ ਹੈ ਅਤੇ ਬੇਸ਼ਕੀਮਤੀ ਪ੍ਰਾਚੀਨ ਕਲਾਕ੍ਰਿਤੀਆਂ ਦੀ ਵਾਪਸੀ ਦੇ ਮਾਧਿਅਮ ਨਾਲ ...

ਪੂਰੀ ਖ਼ਬਰ »

ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਕੈਬਨਿਟ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਲੰਡਨ, 27 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਕੈਬਨਿਟ ਮੰਤਰੀ ਬਣਨ 'ਤੇ ਯੂ.ਕੇ. ਦੇ ਕਾਰੋਬਾਰੀ ਹਰਦਿਆਲ ਸਿੰਘ (ਕਰਨ) ਬੱੁਟਰ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸ. ਬਾਜਵਾ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ...

ਪੂਰੀ ਖ਼ਬਰ »

ਹੁਣ 120 ਸਾਲਾਂ ਤੋਂ ਜ਼ਿਆਦਾ ਸਮਾਂ ਜੀ ਸਕਣਗੇ ਇਨਸਾਨ-ਖੋਜ

ਲੰਡਨ, 27 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੈਂਬਰਿਜ਼ ਯੂਨੀਵਰਸਿਟੀ ਦੇ ਮਾਹਿਰ ਸਰ ਸ਼ੰਕਰ ਬਾਲਾਸੁਬਰਾਮਨੀਅਨ ਨੇ ਮਨੁੱਖੀ ਜੀਨਸ ਨਾਲ ਸਬੰਧਿਤ ਇਕ ਵਿਸ਼ੇਸ਼ ਖੋਜ ਕੀਤੀ ਹੈ | ਉਸ ਨੇ ਜੀਨ ਸਿਕਵੈਂਸਿੰਗ ਦੇ ਇਕ ਨਵੇਂ ਰੂਪ ਨੂੰ ਤਿਆਰ ਕੀਤਾ ਹੈ, ਤਾਂ ਜੋ ਡਾਕਟਰ ...

ਪੂਰੀ ਖ਼ਬਰ »

ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬਿ੍ਸਬੇਨ ਵਲੋਂ ਕਵੀ ਦਰਬਾਰ, ਸਨਮਾਨ ਅਤੇ 'ਐਡਿਕਸ਼ਨ' ਦੀ ਪੇਸ਼ਕਾਰੀ

ਬਿ੍ਸਬੇਨ, 27 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬਿ੍ਸਬੇਨ ਵਲੋਂ ਕਵੀ ਦਰਬਾਰ ਉਪਰੰਤ ਪੰਜਾਬੀ ਕਲਾਕਾਰਾਂ ਵਲੋਂ ਨਸ਼ਿਆਂ ਖ਼ਿਲਾਫ਼ 'ਐਡਿਕਸ਼ਨ' ਦੀ ਪੇਸ਼ਕਸ਼ ਕੀਤੀ ਗਈ ਅਤੇ ਪੰਜਾਬੀ ਵਿਰਾਸਤ ਐਪ ਦੇ ਬਾਨੀ ਗਗਨਦੀਪ ਕੌਰ ਸਰਾਂ ਦਾ ...

ਪੂਰੀ ਖ਼ਬਰ »

ਐਡੀਲੇਡ 'ਚ ਹਰੀ ਸਿੰਘ ਨਲਵਾ ਸਪੋਰਟਸ ਕਲੱਬ ਵਲੋਂ ਸੈਮੀਨਾਰ

ਐਡੀਲੇਡ, 27 ਸਤੰਬਰ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਇਲਿੰਗਟਨ ਹਾਲ ਹੈਕਨੀ ਰੋਡ ਹੈਕਨੀ ਵਿਖੇ ਸਰਦਾਰ ਹਰੀ ਸਿੰਘ ਨਲੂੁਆ ਸਪੋਰਟਸ ਕਲੱਬ ਵਲੋਂ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਦਸਤਾਰ ਮੁਕਾਬਲੇ, ਫੋਟੋ ਅਤੇ ਪੁਸਤਕ ਪ੍ਰਦਰਸ਼ਨੀ ਦੇ ਨਾਲ ਪਰਵਾਸ ਦੇ ਵਿਸ਼ੇ 'ਤੇ ...

ਪੂਰੀ ਖ਼ਬਰ »

ਸਹਾਇਤਾ ਸੰਸਥਾ ਨੂੰ ਤਿੰਨ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ

ਟੋਰਾਂਟੋ, 27 ਸਤੰਬਰ (ਹਰਜੀਤ ਸਿੰਘ ਬਾਜਵਾ)- ਸਹਾਇਤਾ ਫਾਊਾਡੇਸ਼ਨ ਕੈਨੇਡਾ ਵਲੋਂ ਗੁਰੂ ਨਾਨਕ ਫਾਊਾਡੇਸ਼ਨ ਦੇ ਸਹਿਯੋਗ ਨਾਲ ਮਿਸੀਸਾਗਾ ਦੇ ਪੌਲ ਕੌਫੀ ਪਾਰਕ 'ਚ ਕਰਵਾਏ ਗਏ ਇਕ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੂੰ ਸਹਾਇਤਾ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ (ਯੂ.ਕੇ.) ਵਲੋਂ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਲੰਡਨ, 26 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸ: ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਭਾ ਦੇ ਪ੍ਰਧਾਨ ਜੋਗਰਾਜ ਅਹੀਰ, ਚੇਅਰਮੈਨ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਬਾਈਡਨ ਲੈਣਗੇ ਕੋਵਿਡ ਦੀ ਬੂਸਟਰ ਖ਼ੁਰਾਕ

ਨਿਊਯਾਰਕ, 27 ਸਤੰਬਰ (ਏਜੰਸੀ)-ਵਾਈਟ ਹਾਊਸ ਨੇ ਸੋਮਵਾਰ ਨੂੰ ਕਿਹਾ ਹੈ ਕਿ 78 ਸਾਲਾ ਨੇਤਾ ਨੂੰ ਅਮਰੀਕੀ ਸਰਕਾਰ ਦੇ ਸਿਹਤ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਕੋਵਿਡ-19 ਬੂਸਟਰ ਸ਼ਾਟ ਮਿਲੇਗਾ | ਜੋ ਬਾਈਡਨ ਨੇ ਨੇਵਾਰਕ ਡੇਲਾਵੇਅਰ 'ਚ ਕ੍ਰਿਸਟਯਾਨੋਕੇਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ (ਯੂ.ਕੇ.) ਵਲੋਂ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਲੰਡਨ, 26 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸ: ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸਭਾ ਦੇ ਪ੍ਰਧਾਨ ਜੋਗਰਾਜ ਅਹੀਰ, ਚੇਅਰਮੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX