ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦਾਂ ਦੇ ਸੁਪਨਿਆਂ 'ਤੇ ਖ਼ਰੇ ਨਹੀਂ ਉਤਰੇ ਕਾਂਗਰਸੀ, ਅਕਾਲੀ ਅਤੇ ਭਾਜਪਾ ਵਾਲੇ: ਮੀਤ ਹੇਅਰ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਸੂਬਾ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਜੈ ਸਿੰਘ ਰੌੜੀ ਦੀ ਅਗਵਾਈ ਵਿਚ ਸ਼ਹੀਦ- ਏ -ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ 'ਤੇ ਨਵਾਂਸ਼ਹਿਰ ਤੋਂ ਖਟਕੜ ਕਲਾਂ ਤੱਕ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਕੱਢਿਆ ਅਤੇ ਨੌਜਵਾਨਾਂ ਨੂੰ ਨਸ਼ੇ ਅਤੇ ਨਸ਼ਾ ਤਸਕਰਾਂ ਵਿਰੁਧ ਲਾਮਬੰਦ ਹੋਣ ਦਾ ਸੱਦਾ ਦਿੱਤਾ | ਖਟਕੜ ਕਲਾਂ ਪਹੁੰਚਣ ਉਪਰੰਤ ਮੀਤ ਹੇਅਰ, ਜੈ ਸਿੰਘ ਰੌੜੀ, ਅਹੁਦੇਦਾਰਾਂ ਤੇ ਵਲੰਟੀਅਰ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਨਤਮਸਤਕ ਹੋਏ ਅਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ | ਇਸ ਮੌਕੇ ਮੀਤ ਹੇਅਰ ਨੇ ਕਿਹਾ 75 ਸਾਲਾਂ 'ਚ ਸਾਡੇ ਰਿਵਾਇਤੀ ਸੱਤਾਧਾਰੀ ਦਲ ਸ਼ਹੀਦਾਂ ਦੇ ਸੁਪਨਿਆਂ 'ਤੇ ਖ਼ਰੇ ਨਹੀਂ ਉਤਰੇ | ਇਸ ਲਈ ਕਾਲੇ ਅੰਗਰੇਜ਼ਾਂ ਦੇ ਭੇਸ ਵਿਚ ਦਹਾਕਿਆਂ ਤੋਂ ਰਾਜ ਕਰ ਰਹੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾ ਵਾਲਿਆਂ ਦਾ ਹਮੇਸ਼ਾ ਲਈ ਬੋਰੀਆ ਬਿਸਤਰਾ ਬੰਨ੍ਹਣ ਦਾ ਵਕਤ ਆ ਗਿਆ ਹੈ | ਇਸ ਮੌਕੇ ਮੀਤ ਹੇਅਰ ਨੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਵੀ ਤਿੱਖੇ ਹਮਲੇ ਬੋਲੇ | ਰੋਸ ਮਾਰਚ ਬਾਰੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਜੋ ਜਵਾਨੀ ਨਸ਼ਿਆਂ ਦੀ ਦਲ-ਦਲ ਵਿਚ ਫਸਾ ਦਿੱਤੀ ਗਈ ਹੈ | ਉਸ ਨੂੰ ਜਾਗਰੂਕ ਕਰਨ ਲਈ ਇਹ ਮਾਰਚ ਇਕ ਉਪਰਾਲਾ ਹੈ | ਉਨ੍ਹਾਂ ਕਿਹਾ ਕਾਂਗਰਸ ਨੂੰ ਸੱਤਾ ਵਿਚ ਆਏ ਸਾਢੇ ਚਾਰ ਸਾਲ ਹੋ ਚੁੱਕੇ ਹਨ | ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਖੋਖਲੇ ਸਾਬਤ ਹੋਏ | ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ, ਜੋ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰ ਰਿਹਾ ਹੈ | ਇਸ ਮੌਕੇ ਜੈ ਸਿੰਘ ਰੋੜੀ ਨੇ ਕਿਹਾ ਕਿ ਕੈਪਟਨ ਵੱਲੋਂ ਨਸ਼ਿਆਂ ਬਾਰੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤਾ ਵਾਅਦਾ ਪੂਰਾ ਨਾ ਕਰਕੇ ਬਾਦਲਾਂ ਵਾਂਗ ਹੀ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ | ਇਸ ਮੌਕੇ ਸ਼ਿਵਕਰਨ ਚੇਚੀ ਜ਼ਿਲ੍ਹਾ ਪ੍ਰਧਾਨ, ਮਨਦੀਪ ਸਿੰਘ ਅਟਵਾਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸਤਨਾਮ ਸਿੰਘ ਜਲਵਾਹਾ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ, ਡਾ. ਸੰਨੀ ਆਹਲੂਵਾਲੀਆ ਪ੍ਰਧਾਨ ਲੋਕ ਸਭਾ ਹਲਕਾ, ਮਨੋਹਰ ਲਾਲ ਗਾਬਾ ਸੈਕਟਰੀ, ਸੰਤੋਸ਼ ਕਟਾਰੀਆ, ਲਲਿਤ ਮੋਹਨ ਪਾਠਕ ਬੱਲੂ, ਸ਼ਿਵ ਕੌੜਾ, ਸਤਨਾਮ ਚੇਚੀ ਜਲਾਲਪੁਰ, ਗਗਨ ਅਗਨੀਹੋਤਰੀ, ਸੁਰਿੰਦਰ ਸਿੰਘ ਸੰਘਾ, ਰਾਜਦੀਪ ਸ਼ਰਮਾ, ਜਗਜੀਤ ਕੌਰ ਕਰਨਾਣਾ, ਰਾਜ ਰਾਣੀ, ਕਮਲਜੀਤ ਕੌਰ, ਬਲਵੀਰ ਕਰਨਾਣਾ, ਰਾਜੇਸ਼ ਕੁਮਾਰ ਚੈਂਬਰ, ਰਣਬੀਰ ਰਾਣਾ, ਬਿੱਟਾ ਰਾਣਾ, ਵਨੀਤ ਜਾਡਲਾ, ਰਾਜਕੁਮਾਰ, ਤੇਜਿੰਦਰ ਤੇਜਾ ਕੁਲਦੀਪ ਰਕਾਸਣ, ਭੁਪਿੰਦਰ ਉੜਾਪੜ, ਸੁਰਿੰਦਰ ਬੈਂਸ, ਆਤਮਾ ਰਾਮ, ਰਜਿੰਦਰ ਲੋਹਟੀਆ, ਰਮਨ ਕਸਾਣਾ, ਸਿਮਰਜੀਤ ਸਿੰਘ ਆਦਿ ਸੈਂਕੜੇ ਵਲੰਟੀਅਰ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਤੇ ਸੁਪਨਿਆਂ ਨੂੰ ਪੂਰਾ ਕਰਨ ਦੀ ਲੋੜ-ਮਜੀਠੀਆ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) -ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਫੁੱਲ ਮਾਲਾ ਭੇਟ ਕਰਨ ਉਪਰੰਤ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਹਮਲਾਵਰਾਂ ਵਿਰੁੱਧ ਕਾਰਵਾਈ ਦੀ ਮੰਗ

ਸੜੋਆ, 28 ਸਤੰਬਰ (ਨਾਨੋਵਾਲੀਆ)- ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਗੀਚਾ ਸਿੰਘ ਸਹੂੰਗੜ੍ਹਾ ਅਤੇ ਸਾਥੀਆਂ ਨੇ ਪਿੰਡ ਮਧਾਣੀਆ ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਪੇਂਡੂ ਧਨਾਢਾਂ ਵਲੋਂ ਪੰਚਾਇਤੀ ਜ਼ਮੀਨ 'ਚੋਂ ਰਾਖਵੇਂ ਹਿੱਸੇ ਦਾ ਹੱਕ ਮੰਗਦੇ ਦਲਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਲੋਕ ਪੱਖੀ ਸਕੀਮਾਂ ਲਾਗੂ ਕਰਕੇ ਪੰਜਾਬ ਦੇ ਲੋਕਾਂ ਦਾ ਮਨ ਜਿੱਤਿਆ-ਤਾਹਰਪੁਰੀ

ਬਹਿਰਾਮ, 28 ਸਤੰਬਰ (ਨਛੱਤਰ ਸਿੰਘ ਬਹਿਰਾਮ)- ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਥੋੜ੍ਹੇ ਦਿਨਾਂ ਵਿਚ ਹੀ ਲੋਕ ਪੱਖੀ ਸਕੀਮਾਂ ਲਾਗੂ ਕਰਕੇ ਲੋਕਾਂ ਦਾ ਮਨ ਜਿੱਤਿਆ | ਇਹ ਸ਼ਬਦ ਸ. ਮੱਖਣ ਸਿੰਘ ਤਾਹਰਪੁਰੀ ਪ੍ਰਧਾਨ ਸਮਾਜ ਭਲਾਈ ਪ੍ਰੀਸ਼ਦ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ 'ਚ ਮਨਾਇਆ ਸ਼ਹੀਦ ਦਾ ਜਨਮ ਦਿਨ

ਬੰਗਾ, 28 ਸਤੰਬਰ (ਕਰਮ ਲਧਾਣਾ) - ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪਿ੍ੰਸੀਪਲ ਮਹੇਸ਼ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਗਿਆ | ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਅਤੇ ...

ਪੂਰੀ ਖ਼ਬਰ »

ਸ਼ਹੀਦ ਦਾ ਜੱਦੀ ਘਰ ਮੋਮਬੱਤੀਆਂ ਨਾਲ ਜਗਮਗਾਇਆ

ਬੰਗਾ, 28 ਸਤੰਬਰ (ਕਰਮ ਲਧਾਣਾ) - ਸ਼ਹੀਦੀ ਯਾਦਗਾਰ ਕਮੇਟੀ ਇਲਾਕਾ ਬੰਗਾ ਵਲੋਂ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਘਰ-ਘਰ, ਪਿੰਡ-ਪਿੰਡ ਲੈ ਕੇ ਜਾਣ ਦਾ ਬੀੜਾ ਚੁੱਕਿਆ ਹੋਇਆ ਹੈ | ਕਈ ਵਰਿ੍ਹਆਂ ਤੋਂ ਕਮੇਟੀ ਸ਼ਹੀਦ ਦੇ ਜਨਮ ਦਿਨ 'ਤੇ ਮੋਮਬੱਤੀਆਂ ਜਗਾ ਦੇ ਸ਼ਰਧਾਂਜਲੀ ...

ਪੂਰੀ ਖ਼ਬਰ »

ਖੰਡ ਮਿੱਲ ਦਾ ਆਮ ਇਜਲਾਸ ਅੱਜ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)- ਦੀ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਗਿਰੀਸ਼ ਚੰਦਰ ਸ਼ੁੰਕਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਲ ਵਲੋਂ ਆਪਣੇ ਸਮੂਹ ਹਿੱਸੇਦਾਰਾਂ ਦਾ ਸਾਲਾਨਾ ਆਮ ਇਜਲਾਸ 29 ਸਤੰਬਰ ਨੂੰ ...

ਪੂਰੀ ਖ਼ਬਰ »

ਜਦੋਂ ਮੁੱਖ ਮੰਤਰੀ ਚੰਨੀ ਖੁਦ ਪੱਤਰਕਾਰਾਂ ਪਾਸ ਆਏ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਇਕ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਸੁਰੱਖਿਆ ਘਟਾਉਣ ਲਈ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖਿਆ ਗਿਆ ਹੈ, ਦੂਜੇ ਪਾਸੇ ਜਿਆਦਾ ਸੁਰੱਖਿਆ ਦੇ ਨਾਂਅ 'ਤੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਾਨੀ ਸੱਜਣਾਂ ਦਾ ਸਕੂਲ 'ਚ ਵਿਸ਼ੇਸ਼ ਸਨਮਾਨ

ਮੁਕੰਦਪੁਰ, 28 ਸਤੰਬਰ (ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ ਪਿ੍ੰਸੀਪਲ ਅਮਰਜੀਤ ਖਟਕੜ ਵਲੋਂ ਸਮਾਰਟ ਸਕੂਲ ਦੀ ਹੋਰ ਬਿਹਤਰੀ ਲਈ ਦਾਨੀ ਸੱਜਣਾਂ ਨੂੰ ਪ੍ਰੇਰਿਤ ਕਰਕੇ ਸਕੂਲ ਲਈ ਧਨ ਰਾਸ਼ੀ ਇਕੱਠੀ ਕੀਤੀ ਗਈ | ਜਗਦੰਬੇ ਜਿਊਲਰਸ ਦੇ ...

ਪੂਰੀ ਖ਼ਬਰ »

ਰੇਬੀਜ਼ ਤੋਂ ਬਚਾਅ ਲਈ ਜਾਨਵਰ ਦੇ ਕੱਟੇ ਜਾਂ ਖਰੋਚਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ-ਸਿਵਲ ਸਰਜਨ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਰੇਬੀਜ ਦਿਵਸ ਮਨਾਇਆ ਗਿਆ, ਇਸ ਸਾਲ ਵਿਸ਼ਵ ਰੇਬੀਜ ਦਿਵਸ ਦਾ ਥੀਮ ਹਲਕਾਅ ਤੋਂ ਨਾ ਡਰੋ, ਤੱਥਾਂ ਨੂੰ ਜਾਣੋ ਸੀ | ਇਸ ਮੌਕੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ...

ਪੂਰੀ ਖ਼ਬਰ »

ਵਿਰਸੇ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਸਰਕਾਰ ਸ਼ਹੀਦਾਂ ਨੂੰ ਨੀਵਾਂ ਵਿਖਾ ਰਹੀ ਹੈ-ਕਾ: ਸੇਖੋਂ

ਜਾਡਲਾ, 28 ਸਤੰਬਰ (ਬੱਲੀ)- ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਬੱਬਰ ਅਕਾਲੀਆਂ ਅਤੇ ਹੋਰ ਦੇਸ਼ ਭਗਤ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਉਸ ਪਾਰਟੀ ਦੀ ਸਰਕਾਰ ਨੀਵਾਂ ਵਿਖਾਉਣ ਦੇ ਰਾਹ ਤੁਰੀ ਹੋਈ ਹੈ ਜਿਸ ਦੇ ਆਗੂ ਆਜ਼ਾਦੀ ਦੀ ਜੰਗ ਵਿਚ ਅੰਗਰੇਜ਼ਾਂ ਤੋਂ ...

ਪੂਰੀ ਖ਼ਬਰ »

ਸੰਤ ਬਾਬਾ ਘਨੱਯਾ ਸਿੰਘ ਹੈਲਥ ਕਲੱਬ ਪਠਲਾਵਾ ਦਾ ਨਵੀਨੀਕਰਨ

ਬੰਗਾ, 28 ਸਤੰਬਰ (ਕਰਮ ਲਧਾਣਾ)-ਸੰਤ ਬਾਬਾ ਘਨੱਯਾ ਸਿੰਘ ਹੈਲਥ ਕਲੱਬ ਪਠਲਾਵਾ 'ਚ ਨਵੀਂ ਤਕਨੀਕ ਦੀਆਂ ਕਸਰਤ ਮਸ਼ੀਨਾਂ ਲਿਆ ਕੇ ਨਵੀਨੀਕਰਨ ਕੀਤਾ ਗਿਆ | ਇਹ ਸੇਵਾ ਸੰਤ ਬਾਬਾ ਘਨੱਯਾ ਸਿੰਘ ਹੈਲਥ ਕਲੱਬ ਕਮੇਟੀ, ਗ੍ਰਾਮ ਪੰਚਾਇਤ, ਸਪੋਰਟਸ ਕਲੱਬ ਤੇ ਏਕ ਨੂਰ ਸਵੈ ਸੇਵੀ ...

ਪੂਰੀ ਖ਼ਬਰ »

ਡਾਇਟ ਨੌਰਾ ਵਿਖੇ 'ਨੈਸ' ਸੰਬੰਧੀ ਸੈਮੀਨਾਰ ਲਗਾਇਆ

ਪੱਲੀ ਝਿੱਕੀ, 28 ਸਤੰਬਰ (ਪਾਬਲਾ) - ਨਵ ਨਿਯੁਕਤ ਮਾਸਟਰ/ ਮਿਸਟ੍ਰੈਸ (ਅੰਗਰੇਜੀ) ਦਾ ਇਕ ਰੋਜ਼ਾ 'ਨੈਸ' ਸਬੰਧੀ ਸੈਮੀਨਾਰ ਡਾਇਟ ਨੌਰਾ ਵਿਖੇ ਲਗਾਇਆ ਗਿਆ ਜਿਸ ਦੀ ਰਸਮੀ ਸ਼ੁਰੂਆਤ ਡਾਇਟ ਨੌਰਾ ਦੇ ਪਿ੍ੰਸੀਪਲ ਵਰਿੰਦਰ ਕੁਮਾਰ ਵਲੋਂ ਕੀਤੀ ਗਈ | ਇਸ ਮੌਕੇ ਨਵ ਨਿਯੁਕਤ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਕੀਤੀ ਰੀਵਿਊ ਮੀਟਿੰਗ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)- ਭਾਰਤ ਸਰਕਾਰ ਵਲੋਂ 12 ਨਵੰਬਰ, 2021 ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਹੀਉਂ ਵਿਖੇ ਧਾਰਮਿਕ ਸਮਾਗਮ

ਬੰਗਾ, 28 ਸਤੰਬਰ (ਕਰਮ ਲਧਾਣਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪੱਦੀ ਮੱਠਵਾਲੀ ਰੋਡ ਕਲੋਨੀਆਂ ਹੀਉਂ ਵਿਖੇ ਧਾਰਮਿਕ ਸਮਾਗਮ ਪਿੰਡ ਵਾਸੀਆਂ ਵਲੋਂ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਤਹਿਤ ਨੌਕਰੀਆਂ ਲਈ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਰਜਿਸਟਰੇਸ਼ਨ 30 ਤੱਕ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੀਆਂ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਸਮਗਰ ਸਿੱਖਿਆ ਅਭਿਆਨ ਵਲੋਂ ਅਸੈਸਮੈਂਟ ਕੈਂਪ 29 ਤੇ 30 ਨੂੰ

ਪੋਜੇਵਾਲ ਸਰਾਂ, 28 ਸਤੰਬਰ (ਨਵਾਂਗਰਾਈਾ)-ਸਮੱਗਰਾ ਸਿੱਖਿਆ ਅਭਿਆਨ, ਨਵਾਂਸ਼ਹਿਰ ਵਲੋਂ ਦਿਵਿਆਂਗ ਬੱਚਿਆਂ ਨੂੰ ਜ਼ਰੂਰੀ ਸਹਾਇਤਾ ਸਮਗਰੀ ਦੇਣ ਲਈ ਅਸੈਸਮੈਂਟ ਕੈਂਪ 29 ਸਤੰਬਰ ਨੂੰ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਅਤੇ 30 ਸਤੰਬਰ ਨੂੰ ਖ਼ਾਲਸਾ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਦਾ ਸਾਲਾਨਾ ਛਿੰਝ ਮੇਲਾ ਸਮਾਪਤ

ਔੜ/ਝਿੰਗੜਾ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਪਰਾਗਪੁਰ ਵਿਖੇ ਪੰਜ ਪੀਰ ਦਰਬਾਰ ਛਿੰਝ ਕਮੇਟੀ ਵਲੋਂ ਐੱਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਦੋ ਦਿਨਾਂ ਸਾਲਾਨਾ ਛਿੰਝ ਮੇਲਾ ਸਮਾਪਤ ਹੋ ਗਿਆ | ਸਵੇਰ ਵੇਲੇ ਕਈ ਧਾਰਮਿਕ ਰਸਮਾਂ ਕਰਨ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਦੇ ਦੂਸਰੇ ਦਿਨ 152 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਮੁਕੰਦਪੁਰ, 28 ਸਤੰਬਰ (ਅਮਰੀਕ ਸਿੰਘ ਢੀਂਡਸਾ)-ਕੌਮੀ ਮਾਈਗਰੇਟਰੀ ਪਲਸ ਪੋਲੀਓ ਪ੍ਰੋਗਰਾਮ ਤਹਿਤ ਪੋਲੀਓ ਜਿਹੀ ਨਾਮੁਰਾਦ ਬਿਮਾਰੀ ਨੂੰ ਜੜੋ੍ਹਾ ਖਤਮ ਕਰਨ ਲਈ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਦੇ ...

ਪੂਰੀ ਖ਼ਬਰ »

ਮੁੱਖ ਇੰਜੀ: ਦਾਨੀਆਂ ਨੇ ਬਿਜਲੀ ਬਿੱਲਾਂ ਸਬੰਧੀ ਸ਼ਿਕਾਇਤਾਂ ਸੁਣੀਆਂ

ਬਲਾਚੌਰ, 28 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਬਿਜਲੀ ਘਰ ਬਲਾਚੌਰ ਵਿਖੇ ਬਿਜਲੀ ਬਿੱਲਾਂ ਸੰਬੰਧੀ ਸ਼ਿਕਾਇਤਾਂ ਤੇ ਹੋਰ ਫੁੱਟਕਲ ਸਮੱਸਿਆਵਾਂ ਦੇ ਨਿਪਟਾਰੇ ਸੰਬੰਧੀ ਬਿਜਲੀ ਪੰਚਾਇਤ ਕੈਂਪ ਲਾਇਆ ਗਿਆ, ਜਿਸ ਵਿਚ ਮੁੱਖ ਇੰਜੀਨੀਅਰ ਜਤਿੰਦਰ ਦਾਨੀਆਂ ਉੱਤਰ ਜ਼ੋਨ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਤਿੰਨ ਨਵੇਂ ਬੁੱਤ ਸਥਾਪਤ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਉਂਡੇਸ਼ਨ ਖਟਕੜ ਕਲਾਂ ਤੇ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਖੱਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਨਵੇਂ ਲਗਾਏ ਬੁੱਤਾਂ ਤੋਂ ਪਰਦੇ ਹਟਾਕੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਕੂੜੇਦਾਨ ਵੰਡੇ

ਉਸਮਾਨਪੁਰ, 28 ਸਤੰਬਰ (ਸੰਦੀਪ ਮਝੂਰ)- ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਵਾਂਸ਼ਹਿਰ ਰਾਜੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਗਰਾਮ ਪੰਚਾਇਤ ਉਸਮਾਨਪੁਰ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ ਸਰਪੰਚ ਸੁਰਿੰਦਰ ਪਾਲ ਦੀ ਅਗਵਾਈ ਹੇਠ ਪੂਰੇ ਪਿੰਡ ਵਿਚ ਕੂੜੇਦਾਨ ...

ਪੂਰੀ ਖ਼ਬਰ »

ਸਰਬ-ਧਰਮ ਮਹਾਂ ਸਭਾ ਨੇ ਦੁਸਹਿਰੇ ਦੇ ਸਬੰਧ 'ਚ ਝੰਡਾ ਚਾੜਿ੍ਹਆ

ਸੰਧਵਾਂ, 28 ਸਤੰਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਦੇ ਖੇਡ ਮੈਦਾਨ 'ਚ ਦੁਸਹਿਰੇ ਦੇ ਸਬੰਧ ਵਿਚ ਸਰਬ ਧਰਮ ਮਹਾਂ ਸਭਾ ਫਰਾਲਾ ਵਲੋਂ ਪ੍ਰਧਾਨ ਸ. ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਦੀ ਅਗਵਾਈ 'ਚ ਭਗਤ ਸੇਵਾ ਰਾਮ ਵਲੋਂ ਅਰਦਾਸ ਕਰਨ ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਮਹਾਂਉਤਸਵ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਬੱਚਿਆਂ ਨੇ ਕੀਤੀ ਚੇਤਨਾ ਰੈਲੀ

ਨਵਾਂਸ਼ਹਿਰ, 28 ਸਤੰਬਰ (ਗੁਰਬਖ਼ਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਆਜ਼ਾਦੀ ਦੇ 75ਵੇਂ ਮਹਾਂਉਤਸਵ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸ਼ਹਿਰ ਵਿਚ ਚੇਤਨਾ ਰੈਲੀ ਕੱਢੀ ਗਈ ਜੋ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ-ਚੇਅਰਮੈਨ ਕਮਲਜੀਤ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)- ਸਥਾਨਕ ਬੱਕਰਖਾਨਾ ਚੌਂਕ 'ਤੇ ਸਥਿਤ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਵਿਖੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਪੰਜਾਬ ਬਣਨ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਲਕਸ਼ੇ ਪ੍ਰੋਗਰਾਮ ਦਾ ਮੁੱਖ ਉਦੇਸ਼ ਬਿਹਤਰ ਜੱਚਾ-ਬੱਚਾ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ-ਸਿਵਲ ਸਰਜਨ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ''ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ'' (ਲਕਸ਼ੇ) ਸਬੰਧੀ ਜ਼ਿਲ੍ਹਾ ਪੱਧਰੀ ਦੋ ਦਿਨਾ ਟਰੇਨਿੰਗ ਸ਼ੁਰੂ ਕਰਵਾਈ ...

ਪੂਰੀ ਖ਼ਬਰ »

ਨਵਾਂਸ਼ਹਿਰ ਐਕਟਿਵ ਲਾਇਨ ਕਲੱਬ ਦਾ ਸਨਮਾਨ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)- ਸਮਾਜ ਸੇਵੀ ਕੰਮ, ਸਾਫ਼-ਸੁਥਰੇ ਅਤੇ ਸ਼ੁੱਧ ਵਾਤਾਵਰਨ ਲਈ ਬੂਟੇ ਲਾਉਣਾ, ਵੈਕਸੀਨੇਸ਼ਨ ਕੈਂਪ, ਫ਼ਰੀ ਸ਼ੂਗਰ ਜਾਂਚ ਕੈਂਪ, ਰਾਸ਼ਨ ਵੰਡ ਅਤੇ ਥੋੜੇ੍ਹ ਹੀ ਸਮੇਂ ਵਿਚ ਕਈ ਸਮਾਜ ਭਲਾਈ ਦੇ ਕੰਮਾਂ ਲਈ ਲਾਇਨ ਕਲੱਬ ਨਵਾਂਸ਼ਹਿਰ ...

ਪੂਰੀ ਖ਼ਬਰ »

ਬਾਬਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕੱਲ੍ਹ ਤੋਂ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਸੰਗਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਪ੍ਰੀਤਮ ਦਾਸ ਤੇ ਮਾਤਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2076 ਬੱਚਿਆਂ ਨੂੰ ਪਿਲਾਈਆਂ 'ਪੋਲੀਓ ਰੋਕੂ ਬੂੰਦਾਂ'

ਨਵਾਂਸ਼ਹਿਰ, 28 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਦੇ 2076 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ...

ਪੂਰੀ ਖ਼ਬਰ »

ਤਹਿਸੀਲ ਬੰਗਾ ਵਿਖੇ ਨਵੇਂ ਕਾਨੂੰਗੋਆਂ ਨੇ ਚਾਰਜ ਸੰਭਾਲਿਆ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਵਲੋਂ 4 ਪਟਵਾਰੀਆਂ ਨੂੰ ਤਰੱਕੀ ਦੇ ਕੇ ਕਾਨੂੰਗੋ ਬਣਾਇਆ ਗਿਆ | ਤਹਿਸੀਲ ਬੰਗਾ ਵਿਖੇ ਦਵਿੰਦਰ ਪਾਲ ਬੇਗਮਪੁਰੀ ਮੀਤ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰਾਮ ਲੁਭਾਇਆ ਬਸਰਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪਿੰਡ ਗੜ੍ਹੀ ਅਜੀਤ ਸਿੰਘ ਦਾ ਸੱਭਿਆਚਾਰਕ ਤੇ ਛਿੰਝ ਮੇਲਾ ਅੱਜ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ )-ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਲੱਖ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਵਲੋਂ ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਭਿਆਚਾਰਕ ਤੇ ਛਿੰਝ ਮੇਲਾ 29 ਸਤੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ...

ਪੂਰੀ ਖ਼ਬਰ »

ਮਾਜਰਾ ਜੱਟਾਂ ਸੜਕ 'ਤੇ ਪ੍ਰੀਮਿਕਸ ਪਾਉਣ ਲਈ ਵਿਧਾਇਕ ਮੰਗੂਪੁਰ ਦਾ ਧੰਨਵਾਦ

ਕਾਠਗੜ੍ਹ, 28 ਸਤੰਬਰ (ਬਲਦੇਵ ਸਿੰਘ ਪਨੇਸਰ)-ਰੋਪੜ-ਬਲਾਚੌਰ ਕੌਮੀ ਮਾਰਗ 'ਤੇ ਸਥਿਤ ਬੱਸ ਅੱਡਾ ਮਾਜਰਾ ਜੱਟਾਂ ਤੋਂ ਪਿੰਡ ਮਾਜਰਾ ਜੱਟਾਂ ਤੱਕ 2.29 ਕਿੱਲੋਮੀਟਰ ਲੰਬੀ ਸੜਕ ਜੋ ਪਹਿਲਾ ਪ੍ਰਧਾਨ ਮੰਤਰੀ ਗਰਾਮ ਯੋਜਨਾ ਅਧੀਨ ਬਣਾਈ ਗਈ ਸੀ | ਉਸ ਉੱਪਰ 5 ਸਾਲ ਬਾਅਦ ਮੰਡੀ ਬੋਰਡ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਜਾਰੀ/ਸਾਹਿਬ, 28 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹਰਦੀਪ ਫਿਜਿਓਥੈਰੇਪੀ ਸੈਂਟਰ ਮਜਾਰੀ ਵਲੋਂ ਸੇਠੀ ਮਾਰਕੀਟ ਮਜਾਰੀ ਵਿਖੇ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ...

ਪੂਰੀ ਖ਼ਬਰ »

ਆਜ਼ਾਦੀ 'ਚ ਸ਼ਹੀਦ ਭਗਤ ਸਿੰਘ ਦੀ ਵੱਡੀ ਦੇਣ - ਲਾਦੀਆਂ, ਜੱਸੋਮਜਾਰਾ

ਸੰਧਵਾਂ, 28 ਸਤੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਮੈਡਮ ਜਸਵਿੰਦਰ ਕੌਰ ਜਲੰਧਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਿਸੇ ਵਿਸ਼ੇਸ਼ ਦਾ ਨਹੀਂ ਸਾਡਾ ਵੀ ਹੈ-ਡਾ: ਬਾਲੀ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)- ਇੱਥੋਂ ਦੇ ਡਾ: ਅੰਬੇਡਕਰ ਚੌਕ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿੱਜਦਾ ਕਰਨ ਲਈ ਖਟਕੜ ਕਲਾਂ ਲਈ ਰਵਾਨਾ ਹੋਣ ਲਈ ਇਕੱਠ ਕੀਤਾ ਗਿਆ | ਮੈਡੀਕਲ ਪ੍ਰੈਕਟੀਸ਼ਨਰਜ਼ ਜਦੋਂ ਇਕ ਰੈਲੀ ...

ਪੂਰੀ ਖ਼ਬਰ »

ਕਟਾਰੀਆਂ-ਬੰਗਾ ਸੜਕ ਦੀ ਖਸਤਾ ਹਾਲਤ ਭਿ੍ਸ਼ਟਾਚਾਰ ਦੀ ਮੂੰਹ ਬੋਲਦੀ ਤਸਵੀਰ - ਤਾਹਰਪੁਰੀ

ਕਟਾਰੀਆਂ, 28 ਸਤੰਬਰ (ਨਵਜੋਤ ਸਿੰਘ ਜੱਖੂ) - ਕਟਾਰੀਆਂ-ਬੰਗਾ ਸੜਕ ਦੀ ਹਾਲਤ ਖਸਤਾ ਹੋ ਚੁੱਕੀ ਹੈ ਅਤੇ ਥਾਂ-ਥਾਂ 'ਤੇ ਡੂੰਘੇ-ਡੂੰਘੇ ਟੋਏ ਪਏ ਹੋਏ ਹਨ | ਚਾਰ ਸਾਲ ਪਹਿਲਾਂ ਇਹ ਸੜਕ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਚ ਦੁਬਾਰਾ ਬਣਾਈ ਗਈ ਸੀ ਪਰ ਬਾਅਦ ਵਿਚ ਇਸ ਸੜਕ ਵੱਲ ...

ਪੂਰੀ ਖ਼ਬਰ »

ਬੀਬੀ ਰੇਸ਼ਮ ਕੌਰ ਪੰਚ ਦੀ ਯਾਦ ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਔੜ/ਝਿੰਗੜਾਂ, 28 ਸਤੰਬਰ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਝਿੰਗੜਾਂ ਵਿਖੇ ਪੰਚਾਇਤ ਮੈਂਬਰ ਬੀਬੀ ਰੇਸ਼ਮ ਕੌਰ ਦੀ ਯਾਦ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਪੋਜੇਵਾਲ ਦੀ ਟੀਮ ਰਹੀ ਜੇਤੂ

ਰੱਤੇਵਾਲ, 28 ਸਤੰਬਰ (ਸੂਰਾਪੁਰੀ)- ਪਿੰਡ ਸੁੱਧਾ ਮਾਜਰਾ ਵਿਖੇ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਪੰਥ ਰਤਨ ਸੰਤ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਲਈ ਵਿਦਾਇਗੀ ਸਮਾਗਮ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਆਪਣੇ ਕਾਰਜਕਾਲ ਦੌਰਾਨ ਸ਼ਾਨਦਾਰ ਸੇਵਾਵਾ ਨਿਭਾਉਣ ਤੇ ਪੋ੍ਰ. ਪਰਗਣ ਸਿੰਘ ਅਟਵਾਲ, ਡਾ. ਚਰਨਜੀਤ ਸਿੰਘ ਪੱਡਾ ਅਤੇ ਪ੍ਰੋ. ਰਾਜਾ ਮਨਚੰਦਾ ਲਈ ਇਕ ਵਿਦਾਇਗੀ ਸਮਾਗਮ ਕਾਲਜ ਦੇ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚ ਮਹਿਮੂਦਪੁਰ ਦੀ ਟੀਮ ਨੇ ਗੱਡੇ ਜਿੱਤ ਦੇ ਝੰਡੇ

ਔੜ, 28 ਸਤੰਬਰ (ਜਰਨੈਲ ਸਿੰਘ ਖੁਰਦ)- ਸ਼ੇਰ-ਏ-ਪੰਜਾਬ ਐਂਡ ਵੈੱਲਫੇਅਰ ਕਲੱਬ ਅਤੇ ਗਰਾਮ ਪੰਚਾਇਤ ਗੜ੍ਹੀ ਭਾਰਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਵਾਲੀਬਾਲ ਟੂਰਨਾਮੈਂਟ ਤੇ ਪੇਂਡੂ ਖੇਡ ਮੇਲਾ ਉੱਘੇ ਸਮਾਜ ਸੇਵਕ ਬਰਜਿੰਦਰ ...

ਪੂਰੀ ਖ਼ਬਰ »

ਪਿੰਡ ਬਹਿਰਾਮ ਦੀ ਸੁੱਖ ਸ਼ਾਂਤੀ ਲਈ ਸਮਾਗਮ ਕਰਵਾਇਆ

ਬਹਿਰਾਮ, 28 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਬਹਿਰਾਮ ਤੇ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ ਲਈ ਬਾਬਾ ਸਿੱਧ ਚਾਨੋ ਥੜ੍ਹੇ ਵਾਲੀ ਸਰਕਾਰ ਦੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ, ਐੱਨ. ਆਰ. ਆਈ. ਵੀਰਾਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਸਾਲ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਰੋਤੇ ਸਦਾ ਸਾਫ਼ ਸੁਥਰੇ ਅਤੇ ਮਿਆਰੀ ਗੀਤਾਂ ਨੂੰ ਤਰਜੀਹ ਦਿੰਦੇ - ਵਿਜੇ ਹੰਸ

ਬਹਿਰਾਮ, 28 ਸਤੰਬਰ (ਸਰਬਜੀਤ ਸਿੰਘ) - ਪੰਜਾਬੀ ਸਰੋਤੇ ਬਹੁਤ ਹੀ ਸੂਝਵਾਨ ਹਨ ਜਿਨ੍ਹਾਂ ਨੇ ਸਦਾ ਉਨ੍ਹਾਂ ਦੇ ਸਾਫ਼ ਸੁਥਰੇ ਅਤੇ ਮਿਆਰੀ ਗੀਤਾਂ ਨੂੰ ਰੱਜਵਾਂ ਪਿਆਰ ਦਿੱਤਾ ਜੋ ਪਰਿਵਾਰ 'ਚ ਬੈਠ ਕੇ ਸੁਣੇ ਜਾ ਸਕਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਤੇ ਸੁਰੀਲੇ ...

ਪੂਰੀ ਖ਼ਬਰ »

ਸਕੂਲ 'ਚੋਂ ਕੀਮਤੀ ਸਾਮਾਨ ਚੋਰੀ

ਨਸਰਾਲਾ, 28 ਸਤੰਬਰ (ਸਤਵੰਤ ਸਿੰਘ ਥਿਆੜਾ)-ਪਿੰਡ ਜਾਦੂਜੰਡਾ ਦੇ ਸਰਕਾਰੀ ਸਕੂਲ ਵਿਖੇ ਰਾਤ ਅਣਪਛਾਤਿਆਂ ਵਲੋਂ ਕਮਰਿਆਂ ਦੀਆਂ ਤਾਕੀਆਂ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਿਕੰਦਰ ਕੁਮਾਰ, ਗਗਨਦੀਪ ਸਿੰਘ ਤੇ ਸਕੂਲ ...

ਪੂਰੀ ਖ਼ਬਰ »

ਮੇਹਲੀਆਣਾ 'ਚ ਸਾਲਾਨਾ ਜੋੜ ਮੇਲਾ ਮਨਾਇਆ

ਘੁੰਮਣਾਂ, 28 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਢਾਡੀ ਜਥੇ ਪਰਮਜੀਤ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 28 ਸਤੰਬਰ (ਹਰਵਿੰਦਰ ਸਿੰਘ)-ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਅਨੰਦਸਰ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਬਲੱਡ ਸੈਂਟਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਨਗਰ ਵਾਸੀਆਂ ਅਤੇ ਐੱਨ.ਆਰ.ਆਈਜ਼ ਦੀ ਮਦਦ ਨਾਲ ਲਗਾਏ ਖ਼ੂਨਦਾਨ ਕੈਂਪ ਵਿਚ 75 ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੁਕੰਦਪੁਰ, 28 ਸਤੰਬਰ (ਦੇਸ ਰਾਜ ਬੰਗਾ)-ਲਾਇਨ ਕਲੱਬ ਮੁਕੰਦਪੁਰ ਵਲੋਂ ਆਪਣੇ ਸੇਵਾ ਕਾਰਜਾਂ ਲੜੀ ਨੂੰ ਅੱਗੇ ਤੋਰਦੇ ਹੋਏ ਕਲੱਬ ਪ੍ਰਧਾਨ ਅਰਜਨ ਦੇਵ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਅਰਮਾਨ ਦੁੱਗ ਪੁੱਤਰ ਅਮਰਜੀਤ ਖਟਕੜ ਦੇ ਜਨਮ ਦਿਨ 'ਦੇ ...

ਪੂਰੀ ਖ਼ਬਰ »

ਕੇ. ਸੀ. ਪੋਲੀਟੈਕਨਿਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ (ਪੀ.ਐੱਸ.ਬੀ.ਟੀ.ਈ.) ਦਾ ਕੇ. ਸੀ. ਪੋਲੀਟੈਕਨਿਕ ਕਾਲਜ ਦੇ ਸਿਵਲ ਇੰਜੀਨੀਅਰਿੰਗ ਤੇ ਇਲੈਕਟ੍ਰੀਕਲ ਵਿਭਾਗ ਦਾ ਮਈ 2021 ਦਾ ਨਤੀਜਾ ਸ਼ਾਨਦਾਰ ਰਿਹਾ ...

ਪੂਰੀ ਖ਼ਬਰ »

ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)-ਕਰਿਆਮ ਰੋਡ 'ਤੇ ਸਥਿਤ ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੀ. ਐੱਡ ਦੇ ਦੂਸਰੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਮੰਚ 'ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਕਟਾਰੀਆਂ, 28 ਸਤੰਬਰ (ਨਵਜੋਤ ਸਿੰਘ ਜੱਖੂ) - ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਵਲੋਂ ਸਕੂਲ ਵੈੱਲਫੇਅਰ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਤੇ ਉਹਨਾਂ ਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਮਿਲਿਆ ਇਕ ਹੋਰ ਮੈਡੀਕਲ ਆਕਸੀਜਨ ਪਲਾਂਟ

ਨਵਾਂਸ਼ਹਿਰ, 28 ਸਤੰਬਰ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਮਾਣਯੋਗ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮੈਡੀਕਲ ਆਕਸੀਜਨ ਦੀ ਲੋੜ, ਉਪਲਬਧਤਾ ਤੇ ਨਿਰਵਿਘਨ ਸਪਲਾਈ ਲਈ ਕੀਤੇ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX