ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਨੂੰ ਸਰਕਾਰ ਕੌਮੀ ਸ਼ਹੀਦ ਦਾ ਦਰਜਾ ਦੇਵੇ-ਗੋਸ਼ਾ, ਧਾਲੀਵਾਲ
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਬੁਲਾਰਾ ਗੁਰਦੀਪ ਸਿੰਘ ਗੋਸ਼ਾ ਅਤੇ ਯੂਥ ਅਕਾਲੀ ਦਲ ਯੂਥ ਵਿੰਗ ਦਿਹਾਤੀ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸੈਂਕੜੇ ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜਗਰਾਓਾ ਪੁੱਲ 'ਤੇ ਫੁੱਲਾਂ ਦੀ ਵਰਖਾ ਕਰੇ ਸ਼ਹੀਦਾਂ ਦੇ ਚਰਨਾਂ 'ਚ ਸਿਜਦਾ ਕਰਕੇ ਮਨਾਇਆ | ਇਸ ਮੌਕੇ ਸ. ਗੋਸ਼ਾ ਅਤੇ ਸ. ਧਾਲੀਵਾਲ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਹੋਰ ਅਨੇਕਾਂ ਸ਼ਹੀਦ ਜਿਨ੍ਹਾਂ ਨੂੰ ਅੱਜ ਤੱਕ ਕੌਮੀ ਸ਼ਹੀਦ ਨਹੀਂ ਐਲਾਨਿਆ ਗਿਆ ਜਿਸ ਕਰਕੇ ਹਮੇਸ਼ਾ ਤੋਂ ਹਿੰਦੁਸਤਾਨ ਦੇ ਲੋਕਾਂ ਵਿਚ ਇਸ ਗੱਲ ਦਾ ਭਾਰੀ ਰੋਸ ਹੈ, ਹਰ ਵਾਰ ਅਸੀਂ ਇਸ ਗੱਲ ਦੀ ਮੰਗ ਰੱਖਦੇ ਹਾਂ, ਪਤਾ ਨਹੀਂ ਕੇਂਦਰ ਸਰਕਾਰ ਦੀ ਕੀ ਮਜ਼ਬੂਰੀ ਹੈ | ਅੱਜ ਵੀ ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ | ਇਸ ਮੌਕੇ ਜਸਬੀਰ ਸਿੰਘ ਦੂਆ, ਹਰਮਨਪ੍ਰੀਤ ਸਿੰਘ ਅਰਨੇਜਾ, ਸਤਿੰਦਰਪਾਲ ਸਿੰਘ ਦੂਆ, ਬਲਜਿੰਦਰ ਸਿੰਘ ਸੋਨੂੰ, ਮੋਨੂੰ ਗਰੇਵਾਲ, ਤਰਨਦੀਪ ਸਿੰਘ ਸੰਨੀ, ਹਰਜੀਤ ਸਿੰਘ ਬੋਬੀ, ਰਜਤ ਸ਼ਰਮਾ, ਗਗਨ ਅਠਵਾਲ, ਗੁਰਦੇਵ ਸਿੰਘ ਗਗਨ, ਪ੍ਰਭਜੀਤ ਸਿੰਘ, ਅੰਮਿ੍ਤਪਾਲ ਸਿੰਘ, ਜੀਵਨਜੋਤ, ਸਾਹਿਲ, ਜਪਜੋਤ, ਵੀਰਪਾਲ ਸਿੰਘ, ਮੋਨੂੰ ਗਰੇਵਾਲ, ਕਾਲੀ ਜਮਾਲਪੁਰ, ਵਿੱਕੀ ਰੋਬਿਨ, ਅਟਵਾਲ ਲਾਡੀ, ਗੋਰਾ ਮਾਂਗਟ, ਬੰਟੀ ਢੀਂਡਸਾ ਆਦਿ ਹਾਜ਼ਰ ਸਨ |
ਮਨਪ੍ਰੀਤ ਮੰਨਾ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਜਗਰਾਉਂ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਫੁੱਲ ਭੇਟ ਕਰਕੇ ਮਨਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ-2 ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਛੱਡ ਕੇ ਦੇਸ਼ ਕੌਮ ਨੂੰ ਪਿਆਰ ਕਰਨ ਵਾਲੇ ਭਗਤ ਸਿੰਘ ਦੇ ਰਾਹ 'ਤੇ ਚੱਲਣ ਤੇ ਦੇਸ਼ ਦੀ ਸੇਵਾ ਵਿਚ ਹਿੱਸਾ ਪਾਉਣ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਲਵ ਦ੍ਰਾਵਿੜ, ਕੰਵਲਜੀਤ ਸਿੰਘ, ਗਗਨਦੀਪ ਸਿੰਘ ਸੇਠੀ, ਗੁਰਮੰਤਰ ਸਿੰਘ, ਕਾਲੀ ਘਈ, ਸਿਮਰਨ ਓਬਰਾਏ, ਰਾਹੁਲ ਸੂਦ, ਅਪਜਿੰਦਰ ਸਿੰਘ ਗੋਲਡੀ, ਸ਼ਗਨਦੀਪ ਸਿੰਘ, ਵਿਕਰਮਜੀਤ ਰੇਖੀ, ਬਲਵਿੰਦਰ ਦੁਗਲਚ, ਰਾਜਦੀਪ ਸਿੰਘ ਸ਼ੰਟੀ, ਗੌਰਵ ਆਦਿਆ ਮੌਜੂਦ ਸਨ |
ਪ੍ਰਧਾਨ ਸਰੂਪ ਸਿੰਘ ਮਠਾੜੂ ਦੀ ਅਗਵਾਈ 'ਚ ਸ਼ਹੀਦ ਭਗਤ ਦਾ ਜਨਮ ਦਿਨ ਮਨਾਇਆ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਸਰੂਪ ਸਿੰਘ ਮਠਾੜੂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਪ੍ਰਤਾਪ ਚੌਕ ਵਿਖੇ ਕੇਕ ਕੱਟਿਆ ਗਿਆ | ਇਸ ਮੌਕੇ ਹਲਕਾ ਸੈਂਟਰਲ ਵਿਧਾਨ ਸਭਾ ਤੋਂ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ, ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਜ਼ਿਲ੍ਹਾ ਲੁਧਿਆਣਾ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਡੰਗ, ਗੁਰਮੀਤ ਸਿੰਘ ਕੁਲਾਰ, ਕੁਲਦੀਪ ਸਿੰਘ ਖਾਲਸਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਮੌਕੇ ਸਮੂਹ ਕਲੱਬ ਮੈਂਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਤੋਂ ਸ. ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਦੀ ਪੁਰਜ਼ੋਰ ਅਪੀਲ ਵੀ ਕੀਤੀ | ਇਸ ਮੌਕੇ ਮਨਜੀਤ ਸਿੰਘ ਹਰਮਨ, ਹਰਚਰਨ ਸਿੰਘ ਮਠਾੜੂ, ਸਿਮਰਨਜੀਤ ਸਿੰਘ ਮਠਾੜੂ, ਇੰਦਰਪ੍ਰੀਤ ਸਿੰਘ ਟਿਵਾਣਾ, ਤਰੁਨ ਕੁਮਾਰ ਲਾਹੌਰੀ ਰਾਮ ਐਂਡ ਸੰਨਜ), ਨੈਬਸਨ ਗਰੁੱਪ, ਰਣਜੀਤ ਸਿੰਘ ਮਠਾੜੂ, ਕੁਲਦੀਪ ਘਟੌੜੇ, ਸੁੱਖੀ, ਪੀਟਰ, ਲਵਪ੍ਰੀਤ, ਮੰਨਾ ਮਿੰਟਾ, ਪਿ੍ੰਸੀ, ਲਵਲੀ, ਡਿੰਪਾ, ਰਿੰਕੂ ਭਾਜੀ, ਰਾਜੀ, ਗੁਰਿੰਦਰ ਰੂਬੀ ਆਦਿ ਹਾਜ਼ਰ ਸਨ |
ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਐਂਟੀ ਕ੍ਰਾਈਮ ਐਸੋਸੀਏਸ਼ਨ ਪੰਜਾਬ ਵਲੋਂ ਭਾਈ ਰਣਧੀਰ ਸਿੰਘ ਨਗਰ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੇਕ ਕੱਟਕੇ ਮਨਾਇਆ | ਇਸ ਮੌਕੇ ਗੁਰਿੰਦਰਪਾਲ ਸਿੰਘ ਪੱਪੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਹੋਏ ਹਨ ਜਿਨ੍ਹਾਂ ਸਦਕਾ ਅੱਜ ਭਾਰਤ ਵਾਸੀ ਅਜਾਦੀ ਦਾ ਨਿੱਘ ਮਾਣ ਰਹੇ ਹਨ, ਉਨ੍ਹਾਂ ਦੀ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਸੁਰਜੀਤ ਸਿੰਘ ਅਰੋੜਾ, ਗੁਰਚਰਨ ਸਿੰਘ ਮਿੰਟਾ, ਪਰਮਜੀਤ ਸਿੰਘ ਲਵਲੀ, ਬਲਜਿੰਦਰ ਸਿੰਘ ਮਠਾੜੂ, ਦਲਜੀਤ ਸਿੰਘ ਖਾਲਸਾ, ਨਰਿੰਦਰਪਾਲ ਸਿੰਘ ਮੱਕੜ, ਅਜੀਤ ਸਿੰਘ ਹੀਰਾ, ਰੋਕੀ ਬੰਸਲ, ਰਜਿੰਦਰ ਸਿੰਘ ਬਾਬਾ, ਪਲਵਿੰਦਰ ਸਿੰਘ ਉਪਲ, ਅਰਵਿੰਦਰ ਸਿੰਘ ਵਿੰਦਾ, ਨਗਿੰਦਰ ਸਿੰਘ, ਮਨਿੰਦਰ ਸਿੰਘ ਗੋਲਡੀ, ਮਾਸਟਰ ਦਿਆ ਸਿੰਘ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼ ਦੀ ਖੁਸ਼ਹਾਲੀ ਲਈ ਸੰਘਰਸ਼ ਕਰਨ ਲਈ ਪ੍ਰੇਰਨਾ ਦਿੰਦਾ ਹੈਬਾਵਾ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਦੇਸ਼ ਭਗਤ ਯਾਦਗਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਬਾਵਾ ਦੀ ਅਗਵਾਈ ਹੇਠ ਸ਼ਹੀਦਾਂ ਦੇ ਬੁੱਤਾਂ ਤੇ ਫੁੱਲ ਭੇਟ ਕਰਕੇ ਮਨਾਇਆ | ਉਨ੍ਹਾਂ ਕਿਹਾ ਕਿ ਸਾਡੀ ਆਜ਼ਾਦੀ ਦੇ ਪ੍ਰਵਾਨੇ ਹੀ ਸਾਡੇ ਅਸਲੀ ਹੀਰੋ ਹਨ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ 10 ਮਹੀਨਿਆਂ ਤੋਂ ਸੰਘਰਸ਼ ਕਰ ਰਿਹਾ ਹਾਂ ਕਿਉਂਕਿ ਮੋਦੀ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਕੇਵਲ ਮੋਦੀ ਅੰਬਾਨੀ ਅਤੇ ਅਡਾਨੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਕਾਨੂੰਨ ਵਾਪਸ ਨਹੀਂ ਲੈ ਰਹੇ | ਇਹ ਸੰਘਰਸ਼ ਹੁਣ ਕੇਵਲ ਕਿਸਾਨਾਂ ਤੱਕ ਸੀਮਤ ਨਹੀਂ | ਹਰ ਭਾਰਤੀ ਇਸ ਸੰਘਰਸ਼ 'ਚ ਯੋਗਦਾਨ ਪਾ ਰਿਹਾ ਹੈ | ਅਮਰੀਕਾ ਕਾਂਗਰਸ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਭਾਰਤ ਦੇਸ਼ ਦੀ ਆਜ਼ਾਦੀ ਦੇ ਹੀਰੋ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ |
ਟ੍ਰਾਂਸਪੋਰਟ ਕਾਮਿਆਂ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਲੁਧਿਆਣਾ, (ਸਲੇਮਪੁਰੀ)-ਅੱਜ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਥੇਬੰਦੀ ਦੇ ਲੁਧਿਆਣਾ ਡਿਪੂ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਅਤੇ ਡਿਪੂ ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਭਗਤ ਸਿੰਘ ਵਲੋਂ ਦਿੱਤੀ ਕੁਰਬਾਨੀ ਨੂੰ ਭੁੱਲ ਕੇ ਸਿਰਫ ਕੁਰਸੀ ਅਤੇ ਮਾਇਆ ਇਕੱਠੀ ਕਰਨ ਵਲ ਤੁਰ ਪਏ ਹਾਂ, ਜੋ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਖਿਲਵਾੜ ਕਰਨ ਬਰਾਬਰ ਹੈ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਅਰਪਣ ਕੀਤੇ ਗਏ |
<br/>
ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਨਗਰ ਨਿਗਮ ਫੀ. ਐਂਡ ਆਰ. ਸ਼ਾਖਾ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਇਕ ਹਫ਼ਤੇ ਦੇ ਅੰਦਰ ਸ਼ਹਿਰ ...
ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2496349 ਸ਼ੱਕੀ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਦੌਰਾ 29 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਸ੍ਰੀ ਕੇਜਰੀਵਾਲ ਜਿੱਥੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੀ ਜ਼ਿਲ੍ਹਾ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਅਤੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ, ਜਿਸ ਵਿਚ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 14 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਦੌਰਾ 29 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਸ੍ਰੀ ਕੇਜਰੀਵਾਲ ਜਿੱਥੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ ...
ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਤਲਵੰਡੀ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਇਕ ਵਿਅਕਤੀ ਦੀ ਪੁਲਿਸ ਨੇ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਦਲਬੀਰ ਸਿੰਘ (30) ਵਜੋਂ ਕੀਤੀ ਗਈ ਹੈ ਉਹ ਤਲਵੰਡੀ ਪਿੰਡ ਦਾ ਰਹਿਣ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਪ੍ਰਭਾਵਤ ਔਰਤ ਨੇ ਆਪਣੇ ਜੇਠ 'ਤੇ ਛੇੜਖਾਨੀ ਕਰਨ ਦੇ ਵੀ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ...
ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਸਥਾਨਕ ਵਾਰਡ 31 ਦੇ ਇਲਾਕਾ ਮਾਨ ਨਗਰ ਵਿਖੇ ਹਲਕਾ ਕੌਂਸਲਰ ਸੋਨੀਆ ਸ਼ਰਮਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਬੀਜੇਪੀ ਮੰਡਲ ਡਾਬਾ ਲੁਹਾਰਾ ਦੇ ਪ੍ਰਧਾਨ ਪੰਕਜ ਸ਼ਰਮਾ ਨੇ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਲੁਧਿਆਣਾ 'ਚ ਬਣ ਰਹੇ ਪੰਜਾਬ ਦੇ ਸਭ ਤੋਂ ਵੱਡੇ ਬਹੁਮੰਤਵੀ, ਅਤਿ-ਆਧੁਨਿਕ ਅਤੇ ਸੈਂਟਰਲੀ ਏਅਰ-ਕੰਡੀਸ਼ਨਰ ਡਾ: ਅੰਬੇਡਕਰ ਭਵਨ ਕਮ ਕਮਿਊਨਟੀ ਟ੍ਰੇਨਿੰਗ ਅਤੇ ਰਿਸਰਚ ਸੈਂਟਰ ਦਾ ਕੰਮ ਲਗਭਗ 70 ਫੀਸਦੀ ਮੁਕੰਮਲ ਹੋ ਚੁੱਕਾ ਹੈ, ਜਿਸ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ...
ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਦੁੱਗਰੀ ਨਹਿਰ ਪੁਲ ਤੇ ਮੰਗਲਵਾਰ ਸਵੇਰੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਨੂੰ ਲੋਕਾਂ ਨੇ ਸਟੈਟਿਕ ਕੰਪੈਕਟਰ ਦੇ ਨਾਲ ਬਣੇ ਸੈਕੰਡਰੀ ਪੁਆਇੰਟ ਵਿਚ ਕੂੜਾ ਨਾ ...
ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਲੁਧਿਆਣਾ ਮੈਡੀਵੇਜ ਹਸਪਤਾਲ ਫਿਰੋਜ਼ਪੁਰ ਰੋਡ ਵਲੋਂ ਹਸਪਤਾਲ ਦੇ ਮੁੱਖ ਪ੍ਰਬੰਧਕ ਭਗਵਾਨ ਸਿੰਘ ਭਾਊ ਦੀ ਅਗਵਾਈ ਹੇਠ ਸਿਵਲ ਹਸਪਤਾਲ ਲੁਧਿਆਣਾ ਲਾਗੇ ਗੁਰਮੇਲ ਮੈਡੀਕੇਅਰ ਵਿਚ ਸਵਰਗੀ ਰਵਿੰਦਰਪਾਲ ਸਿੰਘ ਮਿੰਕੂ ਦੀ ਯਾਦ ਵਿਚ ਇਕ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੇ ਸੰਸਥਾਪਕ ਪ੍ਰਧਾਨ ਰਾਜਿੰਦਰ ਸਿੰਘ ਬਿੰਦਰਾ ਦੀ ਸਾਲਾਨਾ ਯਾਦ ਨੂੰ ਸਮਰਪਿਤ ਖੂਨਦਾਨ ਅਤੇ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ | ...
ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਰਸੇਵਾ ਸੰਪ੍ਰਦਾਇ ਪਟਿਆਲਾ ਮੁੱਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਵਲੋਂ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਲਈ ਆਰੰਭੀਆਂ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਨਿਰਦੇਸ਼ਕ ਯੁਵਕ ਸੇਵਾਵਾਂ ਪੰਜਾਬ ਡੀ.ਪੀ.ਐੱਸ. ਖਰਬੰਦਾ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਲੁਧਿਆਣਾ ਦੇ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਗੁਰੂ ਨਾਨਕ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 90 ਲੱਖ ਦੀ ਲਾਗਤ ਨਾਲ ਵਾਰਡ ਨੰਬਰ 40 ਦੇ ਮੁਹੱਲਾ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕਈ ਰੈਸਟੋਰੈਂਟ ਅੱਜਕੱਲ੍ਹ ਲੜਾਈ ਦੇ ਅਖਾੜੇ ਬਣੇ ਹੋਏ ਹਨ ਅਤੇ ਦੇਰ ਰਾਤ ਇਨ੍ਹਾਂ ਰੈਸਟੋਰੈਂਟਾਂ ਵਿਚ ਲੜਾਈ ਦੀਆਂ ਘਟਨਾਵਾਂ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਪਰ ਪੁਲਿਸ ਵਲੋਂ ਅਜਿਹੇ ਰੈਸਟੋਰੈਂਟ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਕੀਟ ਵਿਗਿਆਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਨਵਾਂ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ | ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਵਲੋਂ ਪ੍ਰਦਾਨ ਕੀਤਾ ...
ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਹਰਨਾਮਪੁਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਵਿਚ ਸੀਵਰੇਜ ਲਾਈਨ ਵਿਛਾਉਣ ਲਈ 3 ਲੱਖ ...
ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਮੈਂਬਰ ਬਲਜੀਤ ਕੌਰ ਗਿੱਲ, ਪੰਜਾਬ ਕਾਂਗਰਸ ਦੇ ਸਕੱਤਰ ਨੰਬਰਦਾਰ ਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਐੱਸ. ਸੀ. ਭਾਈਚਾਰੇ ਦਾ ਮਾਣ ਵਧਾਉਂਦਿਆਂ ਚਰਨਜੀਤ ਸਿੰਘ ...
ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸ ਸਬੰਧ ...
ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਸੀੜਾ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੁੱਲ 32 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦੌਰਾਨ ਮੁੰਡੀਆਂ ...
ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੀਲਡ ਗੰਜ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਸ਼ਾਮ 6.30 ਵਜ਼ੇ ਤੋਂ ਰਾਤ 10.00 ਵੱਜੇ ਤੱਕ ਆਯੋਜਿਤ ਕੀਤਾ ਗਿਆ | ਸਮਾਗਮ ਵਿਚ ਭਾਈ ...
ਹਲਕੇ ਲਈ 30 ਸਾਲਾਂ 'ਚ ਕੋਈ ਪ੍ਰਾਜੈਕਟ ਨਹੀ ਲੈ ਕੇ ਆਏ ਵਿਧਾਇਕ ਪਾਂਡੇ- ਬੈਂਸ ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 1 ਵਿਚ ਲੋਕ ਇਨਸਾਫ ਪਾਰਟੀ ਦੀ ਹੰਗਾਮੀ ਮੀਟਿੰਗ ਹਲਕਾ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ...
ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਭਰ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਵਿਚ ਸੰਸਾਰ ਹਲਕਾਅ ਦਿਵਸ ਮਨਾਇਆ ਗਿਆ | ਸਿਵਲ ਹਸਪਤਾਲ ਵਿਚ ਮਨਾਏ ਗਏ ਹਲਕਾਅ ਬਚਾਅ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਫੇਰੀਆਂ ਦੇ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ ਇਨ੍ਹਾਂ ...
ਹੰਬੜਾਂ, 28 ਸਤੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਪਿ੍ੰਸੀਪਲ ਸੁਰਜੀਤ ਸਿੰਘ ਗੌਂਸਪੁਰ ਨੂੰ ਅਕਾਲੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ 'ਤੇ ਚੁਟਕੀ ਲੈਂਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਸਿੱਧੂ ਤੇ ਹੋਰ ਕਾਂਗਰਸੀਆਂ ਦਾ ...
ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਚੇਅਰਮੈਨ ਸੁਖਮਿੰਦਰ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਘਰੇਲੂ ਕਲੇਸ਼ ਨੂੰ ਲੈ ਕੇ ਇਕ ਔਰਤ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਤੇ ਜ਼ਬਰਦਸਤੀ ਆਪਣੇ ਸਹੁਰੇ ਘਰ ਦੇ ਅੰਦਰ ਦਾਖ਼ਲ ਹੋ ਗਈ | ਜਾਣਕਾਰੀ ਦਿੰਦਿਆਂ ਸੋਨੀਆ ਨਾਮੀ ਔਰਤ ਨੇ ਦੱਸਿਆ ਕਿ ...
ਲਾਡੋਵਾਲ, 28 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਸਪਾ-ਗਠਜੋੜ ਦੀ ਸਰਕਾਰ ਆਉਣ ਤੇ ਪੰਜਾਬ ਦੇ ਲੋਕਾਂ ਨੂੰ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ 13 ਨੁਕਤਿਆਂ ਵਾਲਾ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਵਫ਼ਦ ਦੀ ਅਗਵਾਈ ਉਪਕਾਰ ਸਿੰਘ ਆਹੂਜਾ ਪ੍ਰਧਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਮੁੜ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਮੁਲਾਕਾਤ ਕੀਤੀ, ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਅੱਜ ਤ੍ਰੈਮਾਸਿਕ ਪੱਤਿ੍ਕਾ 'ਪਰਵਾਸ' ਦਾ ਚੌਦਵਾਂ ਅੰਕ ਰਲੀਜ਼ ਕੀਤਾ ਗਿਆ | ਸਮਾਗਮ ਵਿਚ ਡਾ. ਲਖਵਿੰਦਰ ਸਿੰਘ ਜੋਹਲ ਸਕੱਤਰ ਜਨਰਲ ...
ਇਯਾਲੀ/ਥਰੀਕੇ, 28 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਵਰ੍ਹੇ ਲਾਗੂ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੀਆਂ ਸਮੂੰਹ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ...
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਦੇਸ਼ ਵਿਚ ਸਭ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨ ਵਾਲੇ ਨੌਜਵਾਨ ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਨੇ ਕਾਲੇ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੀ ਮੋਦੀ ਸਰਕਾਰ ਦੀ ਜਿੱਦ ਦੀ ਸਖਤ ਸ਼ਬਦਾਂ ਵਿਚ ...
ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿੱਚ ਗੁਰਦੁਆਰਾ ਰਵਿਦਾਸ ਪਿੰਡ ਸੀੜ੍ਹਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਪੰਚਾਂ ਸਰਪੰਚਾਂ ਤੋਂ ਇਲਾਵਾ ਸਮੂਹ ਪਿੰਡ ...
ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਹਲਕਾ ਗਿੱਲ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਅਨੁਸਾਰ ਪਾਰਟੀ ਦੇ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ੀਲਡ ਗੰਜ ਵਿਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜੋਤੀ ਨਾਮੀ ...
ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ 25 ਦੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਸਵਰਗੀ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਦੇ ਪਤੀ ਲਾਲੀ ਗਰੇਵਾਲ, ਵਾਰਡ 25 ਦੇ ਕੌਂਸਲਰ ਤੇ ਹਲਕਾ ...
ਮੁੱਲਾਂਪੁਰ-ਦਾਖਾ, 28 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਸਬ-ਡਵੀਜ਼ਨ ਦਾਖਾ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਦੇ ਆਦੇਸ਼ਾਂ ਨਾਲ ਦਾਖਾ ਪੁਲਿਸ ਮੁਖੀ ਹਰਸ਼ਪ੍ਰੀਤ ਸਿੰਘ ਵਲੋਂ ਨਸ਼ੇ ਦੀ ਬੁਰਾਈ ਖ਼ਤਮ ਕਰਨ ਲਈ ਜਿਥੇ ਅਹਿਮ ਟੀ-ਪੁਆਇੰਟਾਂ 'ਤੇ ਆਪਣੀ ਪੁਲਿਸ ਨੂੰ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਮਹਾਨ ਤੇ ਸੂਝਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਖਾਏ ਰਸਤੇ 'ਤੇ ਚੱਲਦੇ ਹੋਏ ਬੱਚਿਆਂ ਦੇ ਸੁਨਿਹਰੀ ਭਵਿੱਖ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ 'ਸੇਵਾ ਹੀ ਸੰਗਠਨ ਮੁਹਿੰਮ' ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਕਿ੍ਸ਼ਨ ਵਿਹਾਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਗੁਲਸ਼ਨ ਕੁਮਾਰ ਵਜੋਂ ਕੀਤੀ ਗਈ | ਉਸ ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਿੰਡ ਮੰਗਲੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ...
ਹੰਬੜਾਂ, 28 ਸਤੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਸਮੂਹ ਗ੍ਰਾਮ ਪੰਚਾਇਤ, ਖੇਡ ਕਲੱਬ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਅੰਡਰ-21 ਦੇ ਕਰਵਾਏ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਵਿਚ 32 ਟੀਮਾਂ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ | ਫੁੱਟਬਾਲ ...
ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਸਨਮਾਨਿਤ ਕਰਨ ਲਈ ਬਚਤ ਭਵਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਿਵਲ ਸਰਜਨ ਡਾ. ਕਿਰਨ ...
ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਮੁਤਾਬਿਕ ਲਗਭਗ ਇਹ ਕੰਮ ਮੁਕੰਮਲ ਹੋ ਗਿਆ ਹੈ | ...
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਰ ਖੰਭਾ ਚੌਕ ਵਿਚ ਬੀਤੇ ਦਿਨ ਗੁੰਡਾਗਰਦੀ ਕਰਕੇ ਮੋਬਾਇਲ ਸ਼ੋਅਰੂਮ ਦੇ ਮਾਲਕ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ...
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਰਾਸ਼ਟਰੀ ਖੇਤੀ ਵਿਗਿਆਨ ਅਕੈਡਮੀ (ਨਾਸ) ਦੀ ਪੀ.ਏ.ਯੂ. ਲੁਧਿਆਣਾ ਇਕਾਈ ਵਲੋਂ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਨਵੇਂ ਪੋਸ਼ਣ ਸਰੋਕਾਰਾਂ ਬਾਰੇ ਕਰਵਾਏ ਇਸ ਭਾਸ਼ਣ ਦੇ ਮੁੱਖ ਵਕਤਾ ਦਇਆਨੰਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX