ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ 'ਚ ਨਰਮੇ ਦੇ ਘੱਟ ਭਾਅ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਗਏ ਸੰਘਰਸ਼ ਨੂੰ ਸਫ਼ਲਤਾ ਮਿਲੀ ਅਤੇ 'ਅਜੀਤ' ਵਲੋਂ ਵੀ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਇਆ ਗਿਆ, ਜਿਸ ਮਗਰੋਂ ਹਰਕਤ 'ਚ ਆਏ ਪ੍ਰਸ਼ਾਸਨ ਨੇ ਕਾਟਨ ਮਿੱਲਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ 'ਚ ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਜਗਤਪਾਲ ਸਿੰਘ ਬਰਾੜ, ਸੈਕਟਰੀ ਬਲਕਾਰ ਸਿੰਘ, ਮੰਡੀ ਸੁਪਰਵਾਈਜ਼ਰ ਕਲਗਾ ਸਿੰਘ ਤੇ ਹੋਰ ਅਧਿਕਾਰੀ ਸ਼ਾਮਿਲ ਹੋਏ | ਇਸ ਮੌਕੇ ਕਿਸਾਨ ਆਗੂ ਬੋਹੜ ਸਿੰਘ ਜਟਾਣਾ, ਗੋਬਿੰਦ ਸਿੰਘ ਕੋਟਲੀ ਦੇਵਨ, ਬੇਅੰਤ ਸਿੰਘ ਬੱਲਮਗੜ੍ਹ ਅਤੇ ਆੜ੍ਹਤੀਆ ਵਰਗ ਵਲੋਂ ਤੇਜਿੰਦਰ ਬੱਬੂ ਬਾਂਸਲ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਪਿੱਪਲ ਸਿੰਘ ਚੜ੍ਹੇਵਣ, ਨਵਦੀਪ ਸਿੰਘ ਬਿੱਲੂ, ਰੀਤਮਹਿੰਦਰ ਸਿੰਘ ਬੌਬੀ ਬਰਾੜ ਆਦਿ ਵੀ ਹਾਜ਼ਰ ਸਨ ਜਦਕਿ ਕਾਟਨ ਫ਼ੈਕਟਰੀਆਂ ਵਲੋਂ ਮਾਲਕ ਬਾਬੂ ਰਾਮ ਗਰੋਵਰ, ਸੁਪਨੀਤ ਗਰੋਵਰ, ਹੈਪੀ ਸ਼ਰਮਾ, ਸਾਗਰ ਸੇਤੀਆ, ਰਾਜ ਮਿਗਲਾਨੀ ਅਤੇ ਸ਼ੰਭੂ ਰਾਮ ਸ਼ਾਮਿਲ ਹੋਏ | ਇਸ ਮੌਕੇ ਨਰਮੇ ਦੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਦੂਜੇ ਸ਼ਹਿਰਾਂ ਦੀਆਂ ਮੰਡੀਆਂ ਵਾਂਗ ਕਿਸਾਨਾਂ ਨੂੰ ਨਰਮੇ ਦਾ ਭਾਅ ਸਹੀ ਦੇਣ, ਜਿਸ ਮਗਰੋਂ ਸਹਿਮਤੀ ਬਣਨ 'ਤੇ ਅੱਜ ਅਨਾਜ ਮੰਡੀ ਵਿਚ 7000 ਰੁਪਏ ਪ੍ਰਤੀ ਕੁਇੰਟਲ ਨਰਮਾ ਵਿਕਿਆ ਜਦਕਿ ਪਹਿਲਾਂ 6400 ਰੁਪਏ ਪ੍ਰਤੀ ਕੁਇੰਟਲ ਹੀ ਵਿਕਦਾ ਸੀ | ਇਸ ਉਪਰੰਤ 'ਅਜੀਤ' ਉੱਪ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਜਗਤਪਾਲ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਈ ਦਿਨਾਂ ਤੋਂ ਨਰਮੇ ਦੀ ਖ਼ਰੀਦ ਸਬੰਧੀ ਪਿਆ ਰੇੜਕਾ ਅੱਜ ਸੁਖਾਵੇਂ ਮਾਹੌਲ ਵਿਚ ਸਮਾਪਤ ਹੋ ਗਿਆ ਅਤੇ ਹੁਣ ਨਰਮੇ ਦੀ ਖ਼ਰੀਦ ਬਾਕੀ ਮੰਡੀਆਂ ਵਾਂਗ ਹੀ ਵਪਾਰੀ ਪੂਰੇ ਭਾਅ 'ਤੇ ਕਰਨਗੇ | ਕਿਸਾਨ ਆਗੂ ਬੋਹੜ ਸਿੰਘ ਜਟਾਣਾ ਨੇ ਮੀਡੀਆ ਵਲੋਂ ਆਵਾਜ਼ ਬੁਲੰਦ ਕਰਨ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਕਿਸਾਨੀ ਸੰਘਰਸ਼ ਦੀ ਜਿੱਤ ਹੋਈ ਹੈ ਅਤੇ ਨਰਮੇ ਦਾ ਭਾਅ ਹੁਣ ਕਿਸਾਨਾਂ ਨੂੰ ਪੂਰਾ ਮਿਲੇਗਾ | ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਵਲੋਂ ਉਨ੍ਹਾਂ ਅਨਾਜ ਮੰਡੀ 'ਚ ਪਹੁੰਚ ਕੇ ਨਰਮੇ ਦੀ ਖ਼ਰੀਦ ਘੱਟ ਭਾਅ 'ਤੇ ਹੋਣ ਦਾ ਮੁੱਦਾ ਚੁੱਕਿਆ, ਜਿਸ ਮਗਰੋਂ ਹੋਰ ਕਿਸਾਨ ਜਥੇਬੰਦੀਆਂ ਨੇ ਵੀ ਸਹਿਯੋਗ ਦਿੱਤਾ ਅਤੇ ਨਰਮਾ ਮੰਡੀ 'ਚੋਂ ਵਾਪਸ ਲਿਜਾਣ ਦਾ ਫੈਸਲਾ ਕੀਤਾ ਤੇ ਕਿਹਾ ਕਿ ਜੇਕਰ ਇੱਥੋਂ ਦੇ ਵਪਾਰੀ ਸਹੀ ਭਾਅ ਨਹੀਂ ਦੇਣਗੇ ਤਾਂ ਬਾਹਰਲੇ ਵਪਾਰੀਆਂ ਨੂੰ ਮੰਡੀ 'ਚ ਨਰਮੇ ਦੀ ਖ਼ਰੀਦ ਕਰਵਾਉਣ ਲਈ ਬੁਲਾਇਆ ਜਾਵੇਗਾ, ਜਿਸ ਮਗਰੋਂ ਮਾਰਕਿਟ ਕਮੇਟੀ ਨੇ ਵੀ ਇਸ ਮਸਲੇ ਦੇ ਹੱਲ ਲਈ ਮੀਟਿੰਗ ਸੱਦੀ, ਜਿਸ 'ਚ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਨੂੰ ਬੁਲਾਇਆ ਗਿਆ ਤੇ ਇਸ ਮਸਲੇ ਦਾ ਹੱਲ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਵਲੋਂ ਵੀ ਵੀਡੀਓ ਜਾਰੀ ਕਰਕੇ ਕਿਹਾ ਗਿਆ ਸੀ ਕਿ ਜੇਕਰ ਇਹ ਮਸਲਾ ਹੱਲ ਨਾ ਹੋਇਆ ਤਾਂ ਉਹ ਖ਼ੁਦ ਅਨਾਜ ਮੰਡੀ ਵਿਚ ਪਹੁੰਚਣਗੇ, ਇਸ ਨਾਲ ਵੀ ਕਿਸਾਨੀ ਸੰਘਰਸ਼ ਨੂੰ ਬਲ ਮਿਲਿਆ | ਉਨ੍ਹਾਂ ਮਾਰਕੀਟ ਕਮੇਟੀ ਅਧਿਕਾਰੀਆਂ ਤੇ ਮੀਡੀਆ ਦਾ ਧੰਨਵਾਦ ਕੀਤਾ |
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਐੱਸ. ਐੱਮ. ਓ. ਡਾ. ਸੁਨੀਲ ਕੁਮਾਰ ਬਾਂਸਲ ਦੀ ਅਗਵਾਈ 'ਚ ਰੈਬੀਜ਼ ਅਤੇ ਇਸ ਦੀ ਰੋਕਥਾਮ ਬਾਰੇ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਉਂਦੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੰਡੀ ਬੋਰਡ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਵਲੋਂ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਦੀ ਗੱਲ ਕਰੀਏ ਤਾਂ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਵਿਕਾਸ ਸਿਰਫ਼ ਕਾਗ਼ਜ਼ਾਂ 'ਚ ਹੀ ਜ਼ਿਆਦਾਤਰ ਦੇਖਿਆ ਜਾ ਸਕਦਾ ਹੈ ਕਿਉਂਕਿ ਇਸ ਸ਼ਹਿਰ ਦੀ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ 'ਚ ਇਰੀਗੇਸ਼ਨ ਵਿਭਾਗ ਵਲੋਂ ਸਰਹਿੰਦ ਫ਼ੀਡਰ ਨਹਿਰ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਵਿਭਾਗ ਦੇ ਠੇਕੇਦਾਰਾਂ ਵਲੋਂ ਲਿੰਕ ਸੜਕਾਂ ਉੱਪਰ ਦੀ ਭਾਰੀ ਟਿੱਪਰ ਤੇ ਘੋੜੇ ਟਰਾਲੇ ਲੰਘਾ ਕੇ ਸੜਕਾਂ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਪੈਸ਼ਲ ਨੈਸ਼ਨਲ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 26 ਤੋਂ 28 ਸਤੰਬਰ ਤੱਕ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਕੁੱਲ 4009 ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਸੌ ...
ਮਲੋਟ, 28 ਸਤੰਬਰ (ਪਾਟਿਲ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ ਗਿਆ | ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ 'ਚ ਕੱਢੇ ਗਏ ਮਾਰਚ ਮੌਕੇ ਪਾਰਟੀ ਦੇ ਸਾਰੇ ...
ਲੰਬੀ, 28 ਸਤੰਬਰ (ਮੇਵਾ ਸਿੰਘ)-ਯੰਗਰ ਪਾਵਰ ਵੈੱਲਫੇਅਰ ਕਲੱਬ ਤੇ ਬ੍ਰਦਰਹੁੱਡ ਗਰੁੱਪ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਆਸ-ਪਾਸ ਦੇ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਲੰਬੀ 'ਚ ਬੂਟਿਆਂ ਦਾ ਲੰਗਰ ਲਗਾਇਆ ਗਿਆ | ਦੋਵਾਂ ਹੀ ਸਮਾਜ ਸੇਵੀ ਕਲੱਬਾਂ ਵਲੋਂ ਬੂਟੇ ...
ਫ਼ਰੀਦਕੋਟ, 28 ਸਤੰਬਰ (ਸ. ਰਿ.)-ਮਹਾਂਵੀਰ ਜੈਨ ਯੁਵਕ ਮੰਡਲ ਪੂਰਵ ਫ਼ਰੀਦਕੋਟ ਦੀ ਇਕ ਮੀਟਿੰਗ ਜੈਨ ਸਭਾ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਡਵੋਕੇਟ ਪਿਊਸ਼ ਜੈਨ ਜੋਜੀ ਨੂੰ ਮੰਡਲ ਦਾ ਪ੍ਰਧਾਨ ਬਣਾਇਆ ਗਿਆ | ਇਸ ਤੋਂ ਇਲਾਵਾ ਮੀਤ ਪ੍ਰਧਾਨ ਅਭਿਨੰਵ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਧੀਰ ਸਿੰਘ ਸਾਗੂ)-ਸ੍ਰੀ ਮੁਕਤਸਰ ਸਾਹਿਬ ਦੀ ਮੋਹਨ ਲਾਲ ਸਟਰੀਟ ਦੇ ਲੋਕ ਸੀਵਰੇਜ ਸਮੱਸਿਆ ਤੋਂ ਡਾਹਢੇ ਦੁਖੀ ਹਨ | ਵਿਭਾਗ ਵਲੋਂ ਨਾ ਤਾਂ ਲੋਕਾਂ ਦੀ ਸ਼ਿਕਾਇਤ ਨੋਟ ਕੀਤੀ ਜਾ ਰਹੀ ਹੈ ਅਤੇ ਨਾ ਹੀ ਸੀਵਰੇਜ ਸਮੱਸਿਆ ਦਾ ਕੋਈ ਹੱਲ ਕੀਤਾ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਚਾਇਤ ਮੈਂਬਰ ਮਨਜੀਤ ਸਿੰਘ ਭੁੱਲਰ ਤੇ ਨਿਰਮਲ ਸਿੰਘ ਭੁੱਲਰ ਦੇ ਪਿਤਾ ਸ. ਬੋਹੜ ਸਿੰਘ ਭੁੱਲਰ ਵਾਸੀ ਚੱਕ ਰਾਮ ਨਗਰ ਬਸਤੀ ਨਮਿਤ ਪਾਠ ਦਾ ਭੋਗ ਸਥਾਨਕ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸਾਹਿਬ ਵਿਖੇ ਪਾਇਆ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਸ. ਡੀ. ਐੱਮ. ਸ੍ਰੀਮਤੀ ਸਵਰਨਜੀਤ ਕੌਰ ਨੇ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਬੀ. ਡੀ. ਪੀ. ਓ. ਸ੍ਰੀ ਮੁਕਤਸਰ ਸਾਹਿਬ ਤੇ ਮਲੋਟ ਨੂੰ ਆਖਿਆ ਕਿ ਉਹ ਡੇਂਗੂ ਅਤੇ ...
ਸ੍ਰੀ ਮੁਕਤਸਰ ਸਾਹਿਬ 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਅਧੀਨ ਸੰਕਲਪ ਕਿਤਾਬ-ਘਰ ਚਲਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਤੇ ਸੰਕਲਪ ਕਿਤਾਬ-ਘਰ ਦੇ ਪ੍ਰਬੰਧਕ ਨਰਿੰਦਰ ਸਿੰਘ ਨੇ ਦੱਸਿਆ ਕਿ ਇੰਟਰਨੈੱਟ ਦੀ ਦੁਨੀਆ 'ਚ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਕਲੱਬ ...
ਮਲੋਟ, 28 ਸਤੰਬਰ (ਪਾਟਿਲ)-ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਮਿਊਨਟੀ ਅਫ਼ਸਰ ਕਪਤਾਨ ਪੁਲਿਸ ਸ੍ਰੀ ਕੁਲਵੰਤ ਰਾਏ ਐੱਸ.ਪੀ./ਪੀ. ਬੀ. ਆਈ. ਅਤੇ ਸਬ-ਇੰਸਪੈਕਟਰ ਭਾਵਨਾ ਬਿਸ਼ਨੋਈ ਇੰਚਾਰਜ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦੇਸ਼ ਨੂੰ ਆਜ਼ਾਦੀ ਦਿਵਾਉਣ 'ਚ ਸ਼ਹੀਦ ਭਗਤ ਸਿੰਘ ਦਾ ਮਹੱਤਵਪੂਰਨ ਯੋਗਦਾਨ ਹੈ, ਜਿਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਕਿਉਂਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ 'ਤੇ ਬਣਾਈਆਂ ਡੇਂਗੂ ਸਰਵੇ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵਲੋਂ ਰਵਾਨਾ ਕੀਤਾ ਗਿਆ | ਇਸ ਸਮੇਂ ਡਾ. ਰੰਜੂ ...
ਮਲੋਟ, 28 ਸਤੰਬਰ (ਪਾਟਿਲ)-ਸਰਕਾਰੀ ਬਹੁ-ਤਕਨੀਕੀ ਕਾਲਜ ਪਿੰਡ ਫਤੂਹੀਖੇੜਾ ਦੇ ਪਿ੍ੰਸੀਪਲ ਕੇ. ਕੇ. ਚੋਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਖੇ ਕੋਰਸਾਂ 'ਚ ਖ਼ਾਲੀ ਰਹਿ ਗਈਆਂ ਸੀਟਾਂ ਲਈ ਯੋਗ ਉਮੀਦਵਾਰ 1 ਅਕਤੂਬਰ ਸ਼ਾਮ 5 ਵਜੇ ਤੱਕ ਬਿਨੈ-ਪੱਤਰ ਦੀ ਮੰਗ ਕੀਤੀ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਕਾਮਿਆਂ ਵਲੋਂ ਸ਼ਹੀਦ ਭਗਤ ਸਿੰਘ ਦੇ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਥਾਨਕ ਗੁਰਦੁਆਰਾ ਸ੍ਰੀ ਸਾਂਝੀਵਾਲ ਸਾਹਿਬ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਵਿਖੇ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਸਟਰ ਸਾਈਕਲ, ਫਿਰਕੀ ਰਾਈਡਰ ਕਲੱਬ, ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ, ਐੱਮ. ਸੀ. ਆਰ. ਕਲੱਬ, ਪੀ. ਬੀ. 30 ਕਲੱਬ, ਮੁਕਤਸਰ ਰਨਰ ਕਲੱਬ, ਮੁਕਤਸਰ ਸਾਈਕਲ ਕਲੱਬ ਵਲੋਂ ਅੱਜ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਬੋਨੀ ਬੇਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਪੰਜਾਬ 'ਚ ਤੀਜਾ ਬਦਲ ਪੈਦਾ ਕਰੇਗਾ ਤੇ ਤੀਜੀ ਧਿਰ ਦੀ ਅਗਵਾਈ ਕਰੇਗਾ ਕਿਉਂਕਿ ਕਾਂਗਰਸ ਅਤੇ ਬਾਦਲ ਲੋਕਾਂ ਵਿਚੋਂ ਆਪਣਾ ਵਿਸ਼ਵਾਸ ਗੁਆ ਚੁੱਕੇ ਹਨ ਤੇ ਦੋਵੇਂ ਪਾਰਟੀਆਂ ਰਲ ਕੇ ...
ਮਲੋਟ, 28 ਸਤੰਬਰ (ਅਜਮੇਰ ਸਿੰਘ ਬਰਾੜ)-ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਡੇਂਗੂ ਦੇ ਬਚਾਅ ਤੋਂ ਛਿੜਕੀ ਦਵਾਈ ਉਸ ਵੇਲੇ ਵਿਵਾਦਾਂ 'ਚ ਪੈ ਗਈ, ਜਦ ਅੱਜ ਸਵੇਰੇ ਸਕੂਲ ਗਏ ਬੱਚਿਆਂ ਦੇ ਸਰੀਰ ਉੱਪਰ ਧੱਫੜ ਵਗੈਰਾ ਹੋਣ ਲੱਗੇ | ਇਸ ਗੱਲ ਦਾ ਪਤਾ ਲੱਗਦਿਆਂ ਹੀ ਤੁਰੰਤ ਬੱਚਿਆਂ ਦੇ ...
ਦੋਦਾ, 28 ਸਤੰਬਰ (ਰਵੀਪਾਲ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ 'ਚ ਸਥਾਨ ਦੇ ਕੇ ਟਰਾਂਸਪੋਰਟ ਮੰਤਰੀ ਬਣਾਉਣਾ ਵੋਟਰਾਂ ਦੀ ਦੇਣ ਹੈ | ਇਹ ਪ੍ਰਗਟਾਵਾ ਚੇਅਰਮੈਨ ਜਗਦੀਸ਼ ਕਟਾਰੀਆ ਨੇ ਕਟਾਰੀਆ ਮਾਰਕੀਟ ਦੋਦਾ 'ਚ ਰੱਖੇ ਖ਼ੁਸ਼ੀ ਸਮਾਗਮ ਮੌਕੇ ਵੱਡੀ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਹਰੀਕੇ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਹਰੀਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ 'ਚ ਫਿੱਟ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਕੋਟਕਪੂਰਾ ਹਲਕੇ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਚੰਡੀਗੜ੍ਹ ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖ਼ਮੀ ...
ਮਲੋਟ, 28 ਸਤੰਬਰ (ਪਾਟਿਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੈਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਸਿਵਲ ਹਸਪਤਾਲ ਮਲੋਟ ਵਿਖੇ ਵਿਸ਼ਵ ਰੈਬੀਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਜਾਗਰੂਕਤਾ ਸੈਮੀਨਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਸ਼ਮੀ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਸੰਯੁਕਤ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਅਸਤੀਫ਼ੇ 'ਤੇ ਤੰਜ਼ ਕਸਦਿਆਂ ਕਿਹਾ ਕਿ ਉਹ ਇਕ ...
ਮਲੋਟ, 28 ਸਤੰਬਰ (ਪਾਟਿਲ)-ਮਲੋਟ ਸ਼ਹਿਰ 'ਚ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਤੇ ਕਾਰਜਸਾਧਕ ਅਫ਼ਸਰ ਵਿਸ਼ਾਲਦੀਪ ਨਗਰ ਕੌਂਸਲ ਦੇ ਨਿਰਦੇਸ਼ਾਂ ਤਹਿਤ ਰਾਜ ਕੁਮਾਰ ਸੈਨਟਰੀ ਇੰਸਪੈਕਟਰ ਦੀ ਅਗਵਾਈ ਹੇਠ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਆਪਣਾ ਸ਼ਹਿਰ, ਆਪਣੀ ...
ਮੰਡੀ ਬਰੀਵਾਲਾ, 28 ਸਤੰਬਰ (ਨਿਰਭੋਲ ਸਿੰਘ)-ਬਰੀਵਾਲਾ 'ਚ ਰੇਲਵੇ ਪਾਰਕ ਵਿਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਸਬ ਤਹਿਸੀਲ ਬਰੀਵਾਲਾ ਦੀ ਮੀਟਿੰਗ ਬਲਵਿੰਦਰ ਸਿੰਘ ਸੱਕਾਂਵਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਹਰੀ ਰਾਮ ਚੱਕ ...
ਮੰਡੀ ਬਰੀਵਾਲਾ, 28 ਸਤੰਬਰ (ਨਿਰਭੋਲ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੰਤਰੀ ਬਣਨ ਦੀ ਖ਼ੁਸ਼ੀ 'ਚ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ 'ਚ ਲੱਡੂ ਵੰਡੇ ਗਏ | ਇਸ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚਚੇਰੇ ਭਰਾ ਗੁਰਭਾਰਤ ਸਿੰਘ ਯੂਥ ਕਾਂਗਰਸੀ ਆਗੂ ਨੇ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਦੇ ਵਸਨੀਕ ਜਿਥੇ ਲੋਕ ਕੀਟਾਣੂ ਯੁਕਤ ਪਾਣੀ ਪੀਣ ਲਈ ਮਜ਼ਬੂਰ ਹਨ | ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰ ਚੰਦ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ, ਗਿਆਨ ਸਿੰਘ, ਜਸਵਿੰਦਰ ਸਿੰਘ, ...
ਰੁਪਾਣਾ, 28 ਸਤੰਬਰ (ਜਗਜੀਤ ਸਿੰਘ)-ਬਹੁਮੰਤਵੀ ਸਹਿਕਾਰੀ ਸਭਾ ਲਿਮ: ਰੁਪਾਣਾ ਦੀ ਕਮੇਟੀ ਦੀ ਚੋਣ ਪਿਛਲੇ ਡੇਢ ਸਾਲ ਤੋਂ ਨਾ ਹੋਣ ਕਰਕੇ ਜਿੱਥੇ ਸਭਾ ਨਾਲ ਜੁੜੇ ਕਿਸਾਨਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਸਭਾ ਅੰਦਰ ਪਈ ਲੱਖਾਂ ਰੁਪਏ ਦੀ ਮਿਸ਼ਨਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX