ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਛਾਪੇਮਾਰੀ
. . .  2 minutes ago
ਚੰਡੀਗੜ੍ਹ, 18 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਪੰਜਾਬ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਛਾਪੇਮਾਰੀ ਕਰ ਰਿਹਾ ਹੈ | ਅਧਿਕਾਰੀਆਂ ਨੇ ਦੱਸਿਆ ਹੈ ਕਿ ਈ.ਡੀ. ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਨਾਲ ...
13 ਆਧੁਨਿਕ ਪਿਸਤੌਲ ਅਤੇ 38 ਜਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
. . .  8 minutes ago
ਨਵੀਂ ਦਿੱਲੀ,18 ਜਨਵਰੀ - ਦਿੱਲੀ ਪੁਲਿਸ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਡੀ.ਸੀ.ਪੀ. ਬਾਹਰੀ ਉੱਤਰੀ ਬ੍ਰਿਜੇਂਦਰ ਯਾਦਵ ਦੇ ਅਨੁਸਾਰ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੇ ਬੈਕਪੈਕ ਵਿਚ 13 ਆਧੁਨਿਕ ਪਿਸਤੌਲ ਅਤੇ 38 ਜਿੰਦਾ ਕਾਰਤੂਸ ...
ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  58 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  about 1 hour ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਡੇਂਗੂ ਦੀ ਰੋਕਥਾਮ ਲਈ ਘਰਾਂ ਤੇ ਸਰਕਾਰੀ ਦਫ਼ਤਰਾਂ 'ਚ ਲਾਰਵਾ ਮਿਲਣ 'ਤੇ ਕੀਤਾ ਜਾਵੇ ਚਲਾਨ- ਡੀ. ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਂਗੂ ਨਿਗਰਾਨੀ ਟੀਮ ਵਲੋਂ ਕਈ ਰਾਊਾਡ ਦਾ ਸਰਵੇ ਕੀਤਾ ਜਾ ਚੁੱਕਾ ਹੈ ਤੇ ਲੋਕਾਂ ਨੂੰ ਜਿੱਥੇ ਡੇਂਗੂ ਦੀ ਰੋਕਥਾਮ ਬਾਰੇ ਵਾਰ-ਵਾਰ ਜਾਗਰੂਕ ਕੀਤਾ, ਉੱਥੇ ਲਾਰਵੇ ਪਾਏ ਜਾਣ 'ਤੇ ਉਨ੍ਹਾਂ ਨੂੰ ਚੇਤਾਵਨੀ ਵੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਜੇਕਰ ਕਿਸੇ ਵੀ ਘਰ ਜਾਂ ਦਫ਼ਤਰ ਵਿਚ ਡੇਂਗੂ ਦਾ ਲਾਰਵਾ ਮਿਲਦਾ ਹੈ, ਭਾਵੇਂ ਉਹ ਸਰਕਾਰੀ ਹੀ ਕਿਉਂ ਨਾ ਹੋਵੇ, ਉਨ੍ਹਾਂ ਦੇ ਚਲਾਨ ਕੀਤੇ ਜਾਣਗੇ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਡੇਂਗੂ ਨਿਗਰਾਨੀ ਟੀਮ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਡੇਂਗੂ ਨਿਗਰਾਨੀ ਟੀਮਾਂ ਨੂੰ ਹਦਾਇਤਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ, ਇਸ ਲਈ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ ਅਤੇ ਸਾਰੇ ਘਰਾਂ ਦੀ ਚੈਕਿੰਗ ਨੂੰ ਧਿਆਨ ਨਾਲ ਯਕੀਨੀ ਬਣਾਉਣਾ | ਉਨ੍ਹਾਂ ਕਿਹਾ ਕਿ ਜੇਕਰ ਕੋਈ ਘਰ ਜਾਂ ਦਫ਼ਤਰ ਉਨ੍ਹਾਂ ਨੂੰ ਸਹਿਯੋਗ ਨਹੀਂ ਦੇ ਰਿਹਾ ਤਾਂ ਉਹ ਉਸ ਦੀ ਜਾਣਕਾਰੀ ਨੋਟ ਕਰਕੇ ਨਗਰ ਨਿਗਮ ਨੂੰ ਭੇਜਣ ਅਜਿਹੇ ਘਰਾਂ ਤੇ ਦਫ਼ਤਰਾਂ ਦੇ ਚਲਾਨ ਨਗਰ ਨਿਗਮ ਦੁਆਰਾ ਕੀਤੇ ਜਾਣਗੇ | ਉਨ੍ਹਾਂ ਵਲੰਟੀਅਰਾਂ ਨੂੰ ਕਿਹਾ ਕਿ ਉਹ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਕਲੋਨੀਆਂ ਦੀ ਨਿਰੰਤਰ ਚੈਕਿੰਗ ਨੂੰ ਯਕੀਨੀ ਬਣਾਉਣ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਦਫ਼ਤਰ ਦੇ ਇੰਚਾਰਜ ਦਾ ਚਲਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਘਰ ਜਾਂ ਦਫ਼ਤਰ ਵਿਚ ਲਾਰਵਾ ਪਾਇਆ ਗਿਆ ਤਾਂ 500 ਰੁਪਏ ਦਾ ਚਲਾਨ ਕੀਤਾ ਜਾਵੇਗਾ ਤੇ ਹਰ ਵਾਰ ਜਦੋਂ ਲਾਰਵਾ ਮਿਲੇਗਾ ਤਾਂ 2000 ਰੁਪਏ ਦਾ ਚਲਾਨ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਵਿਚ ਡੇਂਗੂ ਦਾ ਲਾਰਵਾ ਪਾਇਆ ਗਿਆ ਤਾਂ ਸਬੰਧਿਤ ਪਿ੍ੰਸੀਪਲ ਜਾਂ ਹੈੱਡਮਾਸਟਰ ਇਸ ਦੇ ਜ਼ਿੰਮੇਵਾਰ ਹੋਣਗੇ | ਇਸੇ ਤਰ੍ਹਾਂ ਉਨ੍ਹਾਂ ਜੀ. ਐੱਮ. ਜ਼ਿਲ੍ਹਾ ਉਦਯੋਗ ਕੇਂਦਰ, ਜੀ. ਐੱਮ. ਰੋਡਵੇਜ਼ ਤੇ ਜ਼ਿਲ੍ਹਾ ਮੰਡੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਿਤ ਅਦਾਰਿਆਂ ਵਿਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕਣ | ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਸਰਵੇਖਣ ਕਰਨ ਵਾਲਿਆਂ ਡੇਂਗੂ ਨਿਗਰਾਨੀ ਟੀਮਾਂ ਨਾਲ ਦੁਰਵਿਹਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਡੇਂਗੂ ਦੀ ਰੋਕਥਾਮ ਲਈ ਸਰਵੇ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਡੇਂਗੂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ, ਪਰ ਅਜਿਹੀਆਂ ਘਟਨਾਵਾਂ ਨਾਲ ਸਰਵੇ ਸਟਾਫ਼ ਦੇ ਮਨੋਬਲ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਸਬੰਧੀ ਡਿਊਟੀ ਕਰ ਰਹੇ ਸਟਾਫ਼ ਦਾ ਸਾਥ ਦੇਣ |

ਮੋਟਰ 'ਚੋਂ ਤਾਰ ਚੋਰੀ ਕਰਨ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਟਰ 'ਚੋਂ ਤਾਰ ਚੋਰੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਵਲੋਂ 2 ਦੋੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਤਾਰਾਗੜ੍ਹ ਦੇ ਵਾਸੀ ਹਰਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,718 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1248 ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕੀਤੀ ਪੂਰੀ- ਜੀ. ਐੱਮ. ਸੰਜੇ ਸਿੰਘ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਇੰਡੀਅਨ ਸੁਕਰੋਜ ਲਿਮਟਿਡ ਗੰਨਾ ਮਿਲ ਮੁਕੇਰੀਆਂ ਦੇ ਪ੍ਰਬੰਧਕਾਂ ਵਲੋਂ ਇਕ ਪ੍ਰੈੱਸ ਬਿਆਨ ਰਾਹੀਂ ਦਸਿਆ ਗਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਅਦਾਇਗੀ ਲਗਪਗ ਪੂਰੀ ਕਰ ਦਿੱਤੀ ਗਈ ਹੈ | ਇੰਡੀਅਨ ਸ਼ੁਕਰੋਜ ਲਿਮਟਿਡ ...

ਪੂਰੀ ਖ਼ਬਰ »

ਨੌਕਰੀ ਤੋਂ ਕਢਵਾਉਣ ਦੀ ਰੰਜਿਸ਼ ਨੂੰ ਲੈ ਕੇ ਕੀਤਾ ਕਤਲ, ਦੋਸ਼ੀ ਕਾਬੂ

ਹੁਸ਼ਿਆਰਪੁਰ/ਮੁਕੇਰੀਆਂ, 11 ਅਕਤੂਬਰ (ਬਲਜਿੰਦਰਪਾਲ ਸਿੰਘ/ਰਾਮਗੜ੍ਹੀਆ)-ਚੋਰੀ ਦਾ ਇਲਜ਼ਾਮ ਲਗਾ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਤੇ ਕੰਮ ਤੋਂ ਕਢਵਾਉਣ ਦੀ ਰੰਜਿਸ਼ ਨੂੰ ਲੈ ਕੇ ਕੀਤੇ ਕਤਲ ਦੀ ਗੁੱਥੀ ਨੂੰ 36 ਘੰਟਿਆਂ 'ਚ ਸੁਲਝਾਉਂਦਿਆਂ ਜ਼ਿਲ੍ਹਾ ਪੁਲਿਸ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਿੱਜੀ ਘਰਾਣਿਆਂ ਨੂੰ ਦੇ ਰਹੀ ਹੈ ਫਾਇਦਾ- ਬਲਵੀਰ ਸਿੰਘ ਰਾਜੇਵਾਲ

ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਤਿੰਨ ਕਿਸਾਨ ਮਾਰੂ ਕਾਨੂੰਨ ਪਾਸ ਕੀਤੇ ਹਨ, ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ...

ਪੂਰੀ ਖ਼ਬਰ »

ਗੋਲਡੀ ਵਲੋਂ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਝੋਨੇ ਦੀ ਖ਼ਰੀਦ ਦਾ ਉਦਘਾਟਨ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਲਵ ਕੁਮਾਰ ਗੋਲਡੀ ਵਲੋਂ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਝੋਨੇ ਦੀ ਖ਼ਰੀਦ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਮੌਕੇ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਯੂਨੀਅਨ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 11 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਬ੍ਰਾਂਚ ਟਾਂਡਾ ਗੜ੍ਹਦੀਵਾਲਾ ਦੀ ਸ਼ਿਮਲਾ ਪਹਾੜੀ ਪਾਰਕ ਟਾਂਡਾ ਵਿਖੇ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਨੇ ...

ਪੂਰੀ ਖ਼ਬਰ »

ਰਾਜਸੀ ਪਾਰਟੀਆਂ ਵਲੋਂ ਵਿਤਕਰਾ ਕਰਨ 'ਤੇ ਸੈਣੀ ਬਿਰਾਦਰੀ ਖ਼ੁਦ ਲੜੇਗੀ ਚੋਣ- ਆਗੂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਸਭਾ ਯੂਨਾਈਟਿਡ ਲੁਧਿਆਣਾ ਵਲੋਂ ਰਾਜ ਬਾਲਾ ਸੈਣੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਸੈਣੀ ਸਭਾ ਯੂਨਾਈਟਿਡ ਦੇ ਅਹੁਦੇਦਾਰ ਡਾ: ਜਤਿੰਦਰ ਸਿੰਘ ਸੈਣੀ, ਰਣਜੀਤ ਸਿੰਘ ਸੈਣੀ, ਗੁਰਮੀਤ ਸਿੰਘ ਸੈਣੀ, ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਡੈਂਟਲ ਕਲੀਨਿਕ ਤੇ ਇੰਪਲਾਂਟ ਸੈਂਟਰ ਦਾ ਉਦਘਾਟਨ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਆਧੁਨਿਕ ਤਰੀਕੇ ਨਾਲ ਲੈਸ ਕਿਲ੍ਹਾ ਰੋਡ ਮੁਕੇਰੀਆਂ ਵਿਖੇ ਨਵੇਂ ਖੁੱਲ੍ਹੇ ਸ੍ਰੀ ਗੁਰੂ ਰਾਮ ਦਾਸ ਡੈਂਟਲ ਕਲੀਨਿਕ ਤੇ ਇੰਪਲਾਟ ਸੈਂਟਰ ਦਾ ਉਦਘਾਟਨ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਕੋਵਿਡ ਟੀਕਾਕਰਨ ਦੀਆਂ 1448882 ਡੋਜ਼ਾਂ ਲਗਾਈਆਂ- ਡੀ. ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਕੋਵਿਡ-19 ਟੀਕਾਕਰਨ ਦੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਜ਼ਿਲੇ੍ਹ ਭਰ ਵਿਚ ਮੈਗਾ ਟੀਕਾਕਰਨ ਕੈਂਪ ਲਗਾਏ ਗਏ, ਜਿਸ ਵਿਚ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸੁਖਬੀਰ ਅੱਜ ਦਸੂਹਾ ਵਿਖੇ ਅਕਾਲੀ-ਬਸਪਾ ਦੇ ਉਮੀਦਵਾਰ ਸੁਸ਼ੀਲ ਪਿੰਕੀ ਦੇ ਹੱਕ 'ਚ ਕਰਨਗੇ ਬੈਠਕ

ਦਸੂਹਾ, 11 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਇਕ ਅਹਿਮ ਬੈਠਕ ਦਸੂਹਾ ਦੇ ਪ੍ਰਧਾਨ ਹੋਟਲ ਵਿਖੇ ਅੱਜ ਦੁਪਹਿਰ 12 ਵਜੇ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਹਲਕਾ ਇੰਚਾਰਜ ਵਿਧਾਨ ਸਭਾ ...

ਪੂਰੀ ਖ਼ਬਰ »

ਮਨਜੀਤ ਦਸੂਹਾ ਵੱਲੋਂ ਨੌਜਵਾਨਾਂ ਨੂੰ ਕਿ੍ਕਟ ਕਿੱਟ ਭੇਟ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)- ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵੱਲੋਂ ਪਿੰਡ ਭੱਟਲਾਂ ਦੇ ਨੌਜਵਾਨਾਂ ਨੂੰ ਕਿ੍ਕਟ ਕਿੱਟ ਭੇਂਟ ਕੀਤੀ ਗਈ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦੇ ਹਰ ...

ਪੂਰੀ ਖ਼ਬਰ »

ਕਿੱਤਣਾ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਦਾ ਸਮਾਨ ਭੇਟ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿੰਡ ਕਿੱਤਣਾ ਵਿਖੇ ਸ਼ਹੀਦ ਸਰਵਣ ਦਾਸ ਮਿਡਲ ਸਕੂਲ ਦੇ ਸੁਧਾਰ ਲਈ ਦਿੱਲੀ ਵਾਸੀ ਦਾਨੀ ਸੱਜਣ ਸੁਧੀਰ ਕੁਮਾਰ ਚੱਢਾ ਤੇ ਪ੍ਰਦੀਪ ਕੁਮਾਰ ਚੱਢਾ ਤੇ ਪਰਿਵਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੇ ਸਕੂਲ ਦੇ ਬੱਚਿਆਂ ਨੂੰ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਬੀਣੇਵਾਲ ਤੋਂ ਸਿੰਗਾ ਸੜਕ ਦੀ ਹਾਲਤ ਤਰਸਯੋਗ

ਬੀਣੇਵਾਲ, 11 ਅਕਤੂਬਰ (ਬੈਜ ਚੌਧਰੀ)-ਬੀਤ ਇਲਾਕੇ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੀ ਮੁੱਖ ਸੜਕ(ਬੀਣੇਵਾਲ-ਸਿੰਗਾ ਮਾਰਗ) ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ | ਸੜਕ ਵਿਚ ਥਾਂ-ਥਾਂ 'ਤੇ ਖੱਡੇ ਬਣੇ ਹੋਏ ਹਨ ਤੇ ਕਾਜਵੇ ਬੁਰੀ ਤਰਾਂ ਟੁੱਟ ਚੁੱਕੇ ਹਨ | ਸੜਕ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਧਰਨਾ ਮੁਹਾਲੀ 'ਚ 14 ਨੂੰ

ਬੀਣੇਵਾਲ, 11 ਅਕਤੂਬਰ (ਬੈਜ ਚੌਧਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿਚ 14 ਅਕਤੂਬਰ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਦਫ਼ਤਰ ਵਿਕਾਸ ਭਵਨ ...

ਪੂਰੀ ਖ਼ਬਰ »

ਦਸੂਹਾ ਵਲੋਂ ਪਿੰਡ ਜਾਜਾ ਵਿਖੇ ਭਗਵਤੀ ਜਾਗਰਣ ਦਾ ਉਦਘਾਟਨ

ਟਾਂਡਾ ਉੜਮੜ, 11 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਚਿੰਤਪੁਰਨੀ ਮੰਦਿਰ ਜਾਜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਵਾਂ ਸਲਾਨਾ ਭਗਵਤੀ ਜਾਗਰਣ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਇਸ ਭਗਵਤੀ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ 'ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)-ਸ੍ਰੀ ਗੁਰੁ ਨਾਨਕ ਦੇਵ ਜੀ ਦੇ 552 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਛੋਟੇ ਬੱਚਿਆਂ ਨੂੰ ਸਿੱਖ ਵਿਰਸੇ ਅਤੇ ...

ਪੂਰੀ ਖ਼ਬਰ »

ਬੇਜ਼ਮੀਨੇ ਪਰਿਵਾਰਾਂ ਨੂੰ ਕਰਜ਼ੇ ਮੁਆਫ਼ੀ ਦੇ ਚੈੱਕ ਵੰਡੇ

ਘੋਗਰਾ, 11 ਅਕਤੂਬਰ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਜਲਾਲਚੱਕ ਵਿਖੇ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਧਰਮ ਪਤਨੀ ਮੀਨਾਕਸ਼ੀ ਡੋਗਰਾ ਵਲੋਂ ਰਣਸੋਤਾ ਸੁਸਾਇਟੀ ਅਧੀਨ ਆਉਂਦੇ 88 ਬੇਜ਼ਮੀਨੇ ਪਰਿਵਾਰਾਂ ਦੇ ਸਾਢੇ 22 ਲੱਖ ਰੁਪਏ ਦੇ ਕਰੀਬ ਲੋਕਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਪਰਾਲੀ ਨਾ ਸਾੜਨ ਸਬੰਧੀ ਸੈਮੀਨਾਰ ਕਰਵਾਇਆ

ਦਸੂਹਾ, 11 ਅਕਤੂਬਰ (ਭੁੱਲਰ)-ਡੀ. ਏ. ਵੀ. ਕਾਲਜ ਦਸੂਹਾ ਦੇ ਐੱਨ. ਐੱਸ. ਐੱਸ. ਯੂਨਿਟ ਤੇ ਐੱਨ. ਸੀ. ਸੀ. ਵਿੰਗ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ 'ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ' ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਜ਼ਿਲ੍ਹੇ ਦੇ ਨਿਰਮਾਣ ਵਿਭਾਗ, ਸਿਵਲ ਸਰਜਨ ਦਫ਼ਤਰ, ਡੀ.ਸੀ. ਦਫ਼ਤਰ, ਐੱਸ.ਡੀ. ਐਮਜ਼ ਦਫ਼ਤਰ, ਕਰ ਤੇ ਆਬਕਾਰੀ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਵਿਖੇ ਪਿ੍ੰਸੀਪਲ ਸਮੀਰ ਸ਼ਰਮਾ ਦੀ ਅਗਵਾਈ ਹੇਠ ਕਾਲਜ ਦੇ ਵੁਮੈਨ ਸੈੱਲ, ਐੱਨ.ਐੱਸ.ਐੱਸ. ਵਿੰਗ ਤੇ ਨਗਰ ਕੌਂਸਲ ਮੁਕੇਰੀਆਂ ਦੇ ਸਾਂਝੇ ਯਤਨਾਂ ਸਦਕਾ ਸਿੰਗਲ ਯੂਜ਼ ਪਲਾਸਟਿਕ ਦੇ ਉਪਯੋਗ ਤੋਂ ...

ਪੂਰੀ ਖ਼ਬਰ »

ਭਾਈ ਚਤਰ ਸਿੰਘ ਮਾਡਲ ਟਾਊਨ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ

ਜਲੰਧਰ, 11 ਅਕਤੂਬਰ (ਅ.ਬ)-ਪੰਥ ਦੇ ਮਹਾਨ ਕੀਰਤਨੀਏ ਭਾਈ ਚਤਰ ਸਿੰਘ ਮਾਡਲ ਟਾਊਨ ਜਲੰਧਰ ਵਾਲਿਆਂ ਦੀ ਦੂਸਰੀ ਬਰਸੀ ਗੁ. ਸ੍ਰੀ ਗੁਰੂ ਅਮਰਦਾਸ ਜੀ ਮਾਡਲ ਹਾਊਸ ਜਲੰਧਰ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਕਥਾ ਕੀਰਤਨ ਦੇ ਪ੍ਰਵਾਹ ...

ਪੂਰੀ ਖ਼ਬਰ »

ਉਮੀਦਵਾਰ 31 ਦਸੰਬਰ ਤੱਕ ਰਜਿਸਟ੍ਰੇਸ਼ਨ ਕਾਰਡ ਰੀਨਿਊ ਕਰਵਾਉਣ- ਗੁਰਮੇਲ ਸਿੰਘ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ, ਜੋ ਵੀ ਯੋਗ ਉਮੀਦਵਾਰ ਆਪਣੇ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਦਸੂਹਾ, 11 ਅਕਤੂਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਪੰਜਾਬੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਮੈਡਮ ਨਰਿੰਦਰ ਕੌਰ ਘੁੰਮਣ ਨੇ ਦੱਸਿਆ ਕਿ ਕਾਲਜ ਦੀ ਸੁਮਨਜੀਤ ਕੌਰ ਨੇ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਬੀ. ਐੱਡ. ਦੇ ਨਤੀਜੇ 'ਚੋਂ ਸ਼ਿਵਾਮੀ ਯੂਨੀਵਰਸਿਟੀ 'ਚੋਂ ਅੱਵਲ

ਦਸੂਹਾ, 11 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਨਵਾ (ਦਸੂਹਾ) ਦੇ ਪਿ੍ੰਸੀਪਲ ਰਜੇਸ਼ ਮੰਗਲ ਦੀ ਹੋਣਹਾਰ ਸਪੁੱਤਰੀ ਸ਼ਿਵਾਮੀ ਮੰਗਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਨੇ ਤੇਜ਼ ਕੀਤੀ ਮੁਹਿੰਮ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਨੇ ਮੁਹਿੰਮ ਤੇਜ਼ ਕਰਦਿਆਂ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਸਬੰਧੀ ਨਗਰ ਨਿਗਮ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਫ਼ਾਈ ਮੁਲਾਜਮਾਂ ਤੇ ਸੈਨਟਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 45,842 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ- ਡੀ.ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ 'ਚ ਆਉਣ ਵਾਲੇ ਝੋਨੇ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਅਤੇ ਸਮੇਂ ਸਿਰ ਕਿਸਾਨਾਂ ਦੀ ਫ਼ਸਲ ...

ਪੂਰੀ ਖ਼ਬਰ »

ਡਘਾਮ ਦੇ ਫੁੱਟਬਾਲ ਟੂਰਨਾਮੈਂਟ 'ਚ ਚੱਕ ਗੁਰੂ ਨੇ ਟਰਾਫ਼ੀ ਜਿੱਤੀ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿੰਡ ਡਘਾਮ ਵਿਖੇ ਨਗਰ ਨਿਵਾਸੀਆਂ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 50 ਦੇ ਕਰੀਬ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਚੱਕ ਗੁਰੂ ਨੇ ਡਘਾਮ ਦੀ ਟੀਮ ਨੂੰ 3-2 ਗੋਲਾਂ ਦੇ ਫ਼ਰਕ ...

ਪੂਰੀ ਖ਼ਬਰ »

ਦਸੂਹਾ ਦੇ ਵੱਖ-ਵੱਖ ਵਾਰਡਾਂ 'ਚ ਫੌਗਿੰਗ ਦੀ ਸ਼ੁਰੂਆਤ

ਦਸੂਹਾ, 11 ਅਕਤੂਬਰ (ਭੁੱਲਰ)-ਦਸੂਹਾ ਦੇ ਵੱਖ-ਵੱਖ ਵਾਰਡਾਂ ਦੇ 'ਚ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਮੀਰੀ ਪੀਰੀ ਸੇਵਾ ਸੋਸਾਇਟੀ ਦੇ ਸਹਿਯੋਗ ਦੇ ਨਾਲ ਵੱਖ-ਵੱਖ ਮੁਹੱਲਿਆਂ ਵਿਚ ਫੌਗਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਐਡਵੋਕੇਟ ਕਰਮਵੀਰ ਸਿੰਘ ਘੁੰਮਣ ...

ਪੂਰੀ ਖ਼ਬਰ »

ਨੌਜਵਾਨ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ - ਡਾ : ਰਵਜੋਤ ਸਿੰਘ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਬਾਗਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਦੂਸਰਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਪੰਜਾਬ ਪ੍ਰਧਾਨ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਦਸੂਹਾ, 11 ਅਕਤੂਬਰ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਇੰਚਾਰਜ ਬਲੱਡ ਬੈਂਕ ਸਿਵਲ ਹਸਪਤਾਲ ਦਸੂਹਾ, ਡਾ. ਸਤਬੀਰ ਸਿੰਘ ਸਾਇਕੈਟਰਿਸਟ ਤੋਂ ਇਲਾਵਾ ...

ਪੂਰੀ ਖ਼ਬਰ »

ਸੈਣੀ ਯੂਥ ਫੈੱਡਰੇਸ਼ਨ ਦੀ ਬੈਠਕ ਹੋਈ - ਸੈਣੀ ਸੰਮੇਲਨ 23 ਨੂੰ

ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਸੈਣੀ ਯੂਥ ਫੈਡਰੇਸ਼ਨ ਦੀ ਵਿਸ਼ੇਸ਼ ਬੈਠਕ ਵਖੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਵਿਚ ਕਰਵਾਈ ਗਈ | ਬੈਠਕ ਵਿਚ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਨਰਿੰਦਰ ਸਿੰਘ ਸੈਣੀ ਨੇ ਉਚੇਚੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਿਸ਼ਵ ਸਿਹਤ ਦਿਵਸ ਮਨਾਇਆ

ਦਸੂਹਾ, 11 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਸਿਹਤ ਦਿਵਸ ਪਿ੍ੰ. ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਨਾਇਆ ਗਿਆ | ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੇ ਲੜੀਵਾਰ ਅੰਮਿ੍ਤਮਈ ਕੀਰਤਨ ਦਰਬਾਰ 14 ਤੋਂ 19 ਤੱਕ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)-ਸਲਾਨਾ ਇਕੋਤਰੀ ਸਮਾਗਮ ਦੇ ਚਲਦਿਆਂ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਵਿਖੇ ਪੂਰਨ ਗੁਰਮਰਿਆਦਾ ਹੇਠ ਅੱਜ ਅੰਮਿ੍ਤ ਵੇਲੇ ਸੰਗਤ ਦੇ ਭਾਰੀ ਉਤਸ਼ਾਹ ਹੇਠ 9ਵੀਂ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਕਰਵਾਏ ਗਏ ਗੁਰਮਤਿ ...

ਪੂਰੀ ਖ਼ਬਰ »

'ਆਪ' ਲੋਕਾਂ ਨੂੰ ਸਹੂਲਤਾਂ ਦੇਣ ਲਈ ਤਿਆਰ ਕਰ ਰਹੀ ਰੋਡ ਮੈਪ- ਪ੍ਰੋ. ਮੁਲਤਾਨੀ

ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਪੰਜਾਬ ਵਿਚ 2022 'ਚ ਸਰਕਾਰ ਬਣਾਉਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਸਹੂਲਤਾਂ ਦੇਵੇਗੀ ਉਸ ਦਾ ਰੋਡ ਮੈਪ ਤਿਆਰ ਕਰ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਮੁਕੇਰੀਆਂ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਕਰਵਾਇਆ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ 70ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸੁਸਾਇਟੀ ਵਲੋਂ ਲਗਪਗ 350 ਦੇ ਕਰੀਬ ...

ਪੂਰੀ ਖ਼ਬਰ »

ਬਾਹੋਵਾਲ ਦੀ ਪੰਚਾਇਤ ਵਲੋਂ ਓਪਨ ਜਿੰਮ ਦਾ ਉਦਘਾਟਨ

ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ)-ਪਿੰਡ ਬਾਹੋਵਾਲ ਦੀ ਪੰਚਾਇਤ ਵਲੋਂ ਪਿੰਡ ਵਾਸੀ ਤੇ ਪ੍ਰਵਾਸੀਆਂ ਦੇ ਸਹਿਯੋਗ ਨਾਲ ਬੀਬੀ ਗੁਰਮੀਤ ਕੌਰ ਦੀ ਅਗਵਾਈ 'ਚ ਲੱਖਾਂ ਦੀ ਲਾਗਤ ਵਾਲੀ ਓਪਨ ਜਿੰਮ ਖੋਲਿ੍ਹਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਉੱਘੇ ਸਮਾਜ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਵਿਸ਼ੇ 'ਤੇ ਲੈਕਚਰ ਦਾ ਆਯੋਜਨ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਕਾਲਜ ਦੀ ਸਵੱਛਤਾ ਐਕਸ਼ਨ ਪਲਾਨ ਕਮੇਟੀ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਪਾਣੀ ਦੀ ਸਾਂਭ-ਸੰਭਾਲ ਵਿਸ਼ੇ 'ਤੇ ਲੈਕਚਰ ਦਾ ਆਯੋਜਨ ...

ਪੂਰੀ ਖ਼ਬਰ »

ਦਸੂਹਾ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਟਾਂਡਾ ਉੜਮੁੜ, 11 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਵਿਖੇ ਅਰਜਨ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦਾ ਉਦਘਾਟਨ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬਸੀ ਬੱਲੋਂ ਵਿਖੇ ਅਕਾਲੀ ਦਲ (ਸੰਯੁਕਤ) ਦੀ ਭਰਵੀਂ ਇਕੱਤਰਤਾ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਪਹਿਲਾਂ ਹੀ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਜਿਸ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਹੁਣ ਬੀਤੇ ਦਿਨੀਂ ਯੂ.ਪੀ. ਦੇ ...

ਪੂਰੀ ਖ਼ਬਰ »

ਬੱਜਰੀ ਨਾਲ ਭਰਿਆ ਟਿੱਪਰ ਪਿੱਪਲ ਨਾਲ ਟਕਰਾਇਆ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਸਵੇਰ ਸਮੇਂ ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਥਿਤ ਪਿੰਡ ਮਹਿਤਾਬਪੁਰ ਵਿਖੇ ਬੱਜਰੀ ਨਾਲ ਭਰਿਆ ਟਿੱਪਰ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਇਸ ਹਾਦਸੇ 'ਚ 4 ਵਿਅਕਤੀ ਵਾਲ-ਵਾਲ ਬਚ ਗਏ | ਇਕੱਤਰ ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਨਿਰਮਲ ਸਿੰਘ ਸ਼ਾਹਪੁਰ ਸਾਥੀਆਂ ਸਮੇਤ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਦਸੂਹਾ, 11 ਅਕਤੂਬਰ (ਭੁੱਲਰ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਸਮੇਂ ਬਹੁਤ ਵੱਡੀ ਮਜ਼ਬੂਤੀ ਮਿਲੀ ਜਦੋਂ ਜਥੇਦਾਰ ਨਿਰਮਲ ਸਿੰਘ ਸਾਹਪੁਰ ਆਪਣੇ ਸਾਥੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਪਿਛੋਕੜ ਬਾਰੇ ਜਾਣਕਾਰੀ ਮਿਲਦੀ ਹੈ- ਐਡ. ਘੁੰਮਣ

ਤਲਵਾੜਾ, 11 ਅਕਤੂਬਰ (ਅ. ਪ.)-ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਦੇਪੁਰ ਵਿਖੇ ਯੁਵਾ ਸ਼ਕਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ-ਲੀਲ੍ਹਾ ਸ਼ੁਰੂ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਆਮ ਆਦਮੀ ਪਾਰਟੀ ਦੇ ਹਲਕਾ ਦਸੂਹਾ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਈਸ਼ਰ ਸਿੰਘ ਮੰਝਪੁਰ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਮੁਲਾਜ਼ਮ ਵਿੰਗ ਦੀ ਸੂਚੀ ਜਾਰੀ

ਭੰਗਾਲਾ, 11 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ, ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਚੱਬੇਵਾਲ ਸੁਪਰ ਲੀਗ 'ਚ ਪ੍ਰੇਮ ਕੁਮਾਰ ਬਣਿਆ 'ਪਲੇਅਰ ਆਫ਼ ਦਾ ਵੀਕ'

ਚੱਬੇਵਾਲ, 11 ਅਕਤੂਬਰ (ਥਿਆੜਾ)-ਚੱਬੇਵਾਲ ਸੁਪਰ ਲੀਗ ਪ©ਬੰਧਕ ਕਮੇਟੀ (ਰਜਿ.) ਚੱਬੇਵਾਲ ਵਲੋਂ ਗਰਾਮ ਪੰਚਾਇਤ, ਯੰਗ ਐੱਫ. ਸੀ. ਐਂਡ ਰੂਰਲ ਡਿਵੈਲਪਮੈਂਟ ਫਾੳਾੂਡੇਸ਼ਨ ਕੈਨੇਡਾ, ਸਤਲੁਜ ਫੁੱਟਬਾਲ ਕਲੱਬ ਬਿਛੋਹੀ, ਜੀ.ਐੱਨ.ਏ. ਐਕਸਲ ਪ੍ਰਾ. ਲਿਮ., ਫੋਰਟੈਲ ਕੈਨੇਡਾ, ਬੀ.ਐੱਸ. 15 ...

ਪੂਰੀ ਖ਼ਬਰ »

ਅਰੋੜਾ ਵਲੋਂ ਸ੍ਰੀ ਰਾਮ ਲੀਲ੍ਹਾ ਗਰਾਊਾਡ 'ਚ ਪੌੜੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ 'ਚ ਆਪਸੀ ਭਾਈਚਾਰਾ ਬਣਾਈ ਰੱਖਣ ਵਿਚ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਿਸ਼ੇਸ਼ ਭੂਮਿਕਾ ਨਿਭਾ ਰਹੀਆਂ ਹਨ | ਇਨ੍ਹਾਂ ਵਿਚੋਂ ਸ੍ਰੀ ਰਾਮ ਲੀਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੌਨ ਵਰਤ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਹਾਈਕਮਾਂਡ ਦੇ ਹੁਕਮਾਂ ਤਹਿਤ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਨੰਦਾ ਦੀ ਅਗਵਾਈ 'ਚ ਮੌਨ ਵਰਤ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਸਵ. ਚਿੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 11 ਅਕਤੂਬਰ (ਭੁੱਲਰ)-ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਤੇ ਐੱਸ. ਐੱਮ. ਓ. ਡਾ. ਹਰਜੀਤ ਸਿੰਘ ਸਾਇਕੈਟਰਿਸਟ ਡੀ ਅਡਿਕਸ਼ਨ ਸੈਂਟਰ ਸਿਵਲ ਹਸਪਤਾਲ ਦਸੂਹਾ ਦੀ ਨਾਨੀ ਚਿੰਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 11 ਅਕਤੂਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ.ਸੀ. (ਮੈਡੀਕਲ) ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਓਵਰਟੇਕ ਕਰਦੇ ਦੋ ਕਾਰਾਂ ਦੀ ਟੱਕਰ ਇਕ ਜ਼ਖ਼ਮੀ

ਨੰਗਲ ਬਿਹਾਲਾਂ, 11 ਅਕਤੂਬਰ (ਵਿਨੋਦ ਮਹਾਜਨ)-ਹਾਜੀਪੁਰ-ਦਸੂਹਾ ਰੋਡ 'ਤੇ ਪੈਂਦੇ ਪਿੰਡ ਰਣਸੋਤਾ ਅੱਡਾ ਵਿਖੇ ਕਰੀਬ ਰਾਤ 8 ਵਜੇ ਇਕ ਕਾਰ ਦੂਸਰੀ ਕਾਰ ਨੂੰ ਓਵਰਟੇਕ ਕਰਦੇ ਹੋਏ ਆਪਸ ਵਿਚ ਟਕਰਾ ਗਈਆਂ, ਜਿਸ ਵਿਚ ਇਕ ਕਾਰ ਚਾਲਕ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਕੋਵਿਡ ਟੀਕਾਰਨ ਕੈਂਪ ਅੱਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਰਣ ਅਧਿਕਾਰੀ ਦੇ ਮਾਰਗਦਰਸ਼ਨ 'ਚ ਕੋਵਿਡ-19 ਦੇ ਵਿਰੁੱਧ ਤੀਸਰਾ ਟੀਕਾਰਣ ਕੈਂਪ 12 ਅਕਤੂਬਰ ਨੂੰ ਐੱਸ. ਡੀ ਕਾਲਜ ਹੁਸ਼ਿਆਰਪੁਰ 'ਚ ਲਗਾਇਆ ਜਾ ਰਿਹਾ ਹੈ | ਜਿਸ 'ਚ ਕਾਲਜ ਦੇ ਅਧਿਆਪਕਾਂ, ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਸਕੂਟਰ ਚੋਰੀ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਸਥਾਨਕ ਡਾਕਘਰ ਦੇ ਬਾਹਰੋਂ ਮੋਟਰਸਾਈਕਲ ਤੇ ਪਿੰਡ ਪਨਾਮ ਦੇ ਕਾਲਜ ਬਾਹਰੋਂ ਸਕੂਟਰ ਚੋਰੀ ਹੋ ਜਾਣ ਦੀ ਖ਼ਬਰ ਹੈ | ਦੋਜ਼ੀ ਰਾਮ ਪੁੱਤਰ ਤੁਫੈਲ ਵਾਸੀ ਜੌੜਿਆਂ ਮੁਹੱਲਾ, ਵਾਰਡ ਨੰਬਰ-13 ਗੜ੍ਹਸ਼ੰਕਰ ਨੇ ਦੱਸਿਆ ਕਿ ਉਹ ਦੁਪਹਿਰ ਕਰੀਬ 2.30 ...

ਪੂਰੀ ਖ਼ਬਰ »

ਕਿਸਾਨੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਚਨਬੱਧ- ਰਸੂਲਪੁਰ

ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਪਾਸ ਕੀਤੇ ਖੇਤੀ ਕਾਨੂੰਨ ਪੰਜਾਬ ਦੇ ਕਿਸਾਨਾਂ ਲਈ ਮੌਤ ਦੇ ਵਰੰਟ ਸਾਬਤ ਹੋ ਰਹੇ ਹਨ ਤੇ ਅੱਜ ਬੀ.ਜੇ.ਪੀ. ਦੇ ਆਗੂਆਂ ਵਲੋਂ ਸੱਤਾ ਦੇ ਨਸ਼ੇ 'ਚ ਚੂਰ ਹੋ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨੂੰ ਅਪਸ਼ਬਦ ਬੋਲਣ ਦਾ ਮਾਮਲਾ ਸੁਲਝਿਆ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿਛਲੇ ਦਿਨੀਂ ਕਾਰਜ ਸਾਧਕ ਅਫ਼ਸਰ ਹਰਜੀਤ ਸਿੰਘ ਵਲੋਂ ਕੌਂਸਲਰ ਦੀਪਕ ਕੁਮਾਰ ਤੇ ਕੌਂਸਲਰ ਸੁਮਿਤ ਸੋਨੀ ਖ਼ਿਲਾਫ਼ ਡਿਊਟੀ ਸਮੇਂ ਅਪਸ਼ਬਦ ਬੋਲਣ, ਦੁਰਵਿਵਹਾਰ ਕੀਤੇ ਜਾਣ ਸਬੰਧੀ ਸਥਾਨਕ ਪੁਲਿਸ ਤੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਰੰਜਿਸ਼ ਦੇ ਚਲਦਿਆਂ ਕੀਤੇ ਹਵਾਈ ਫਾਇਰ, 11 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਜਾਗੋਂ ਦੌਰਾਨ ਹੋਏ ਵਿਵਾਦ ਦੀ ਰੰਜ਼ਿਸ਼ ਦੇ ਚੱਲਦਿਆਂ ਹਵਾਈ ਫਾਇਰ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਦੀ ਪੁਲਿਸ ਨੇ 5 ਨੂੰ ਨਾਮਜਦ ਕਰਕੇ 11 ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਚੱਕ ਮੂਸਾ ਦੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤਕਾ ਕੱਪ ਕਰਵਾਇਆ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)-ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਤੇ ਵੈੱਲਫੇਅਰ ਸੁਸਾਇਟੀ ਡੱਫਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਪਹਿਲਾ ਗੱਤਕਾ ਕੱਪ ਕਰਵਾਇਆ ਗਿਆ, ਜਿਸ ਦੌਰਾਨ ਸਵੇਰੇ ਪਹਿਲਾਂ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਸਥਾਨਕ ਦਸੂਹਾ ਰੋਡ 'ਤੇ ਸਥਿਤ ਗ੍ਰੀਨ ਵੈਲੀ ਵਿਖੇ ਘਰ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਕਪਿਲ ਗੁਪਤਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਆਪਣੇ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਬਿਜਲੀ ਦੀਆਂ ਖਸਤਾ ਹਾਲਤ ਤਾਰਾਂ ਸੰਬੰਧੀ ਵਧੀਕ ਚੀਫ਼ ਇੰਜੀਨੀਅਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਬਾਗਵਾਨੀ ਵਿਭਾਗ ਅੰਦਰ ਧਰਤੀ ਤੋਂ 3,4 ਫੁੱਟ ਉਚਾਈ 'ਤੇ ਮੇਨ ਲਾਇਨ ਦੀਆਂ ਝੂਲ ਰਹੀਆਂ ਤਾਰਾਂ ਦੀ ਦਰੁਸਤੀ ਤੇ ਛਾਉਣੀ ਕਲਾਂ ਬੰਗਲਾ 'ਚ ਸਬੰਧਿਤ ਅਧਿਕਾਰੀਆਂ ਵਲੋਂ ਘਟੀਆ ਤਰੀਕੇ ਵਰਤ ...

ਪੂਰੀ ਖ਼ਬਰ »

ਬਾਜਵਾ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ- ਚੌਹਾਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਬੀ.ਐੱਸ.ਸੀ. ਨਾਨ ਮੈਡੀਕਲ ...

ਪੂਰੀ ਖ਼ਬਰ »

ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਦੁਕਾਨਦਾਰ ਤੇ ਆਮ ਲੋਕ ਪ੍ਰੇਸ਼ਾਨ

ਘੋਗਰਾ, 11 ਅਕਤੂਬਰ (ਆਰ.ਐਸ. ਸਲਾਰੀਆ)- ਪਿਛਲੇ ਲੰਮੇਂ ਸਮੇਂ ਤੋਂ ਮੰਦੀ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਦਾ ਹੁਣ ਤਿਉਹਾਰੀ ਸੀਜਨ ਜਿਵੇਂ ਹੀ ਸ਼ੁਰੂ ਹੋਣ ਲੱਗਾ ਸੀ, ਪਾਵਰਕਾਮ ਵਿਭਾਗ ਨੇ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਪ੍ਰੇਸ਼ਾਨ ਕਰਨਾਂ ਸ਼ੁਰੂ ਕਰ ਦਿੱਤਾ, ਇਲਾਕੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਦਸੂਹਾ, 11 ਅਕਤੂਬਰ (ਕੌਸ਼ਲ)-ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਹਰੀ ਗੋਪਾਲ ਦੀ ਅਗਵਾਈ ਹੇਠ ਲੰਬੇ ਅਰਸੇ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿਚ ਸੂਬਾ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਾਮਰੇਡ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ 'ਚ ਕੌਮਾਂਤਰੀ ਬਾਲਿਕਾ ਦਿਵਸ ਮਨਾਇਆ

ਅੱਡਾ ਸਰਾਂ, 11 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ 'ਚ ਵਰਲਡ ਗਰਲ ਚਾਈਲਡ ਦਿਵਸ ਮਨਾਇਆ ਗਿਆ, ਜਿਸ 'ਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਮੌਕੇ ਸੱਤਵੀ ਤੋਂ ਦਸਵੀ ਜਮਾਤ ਦੇ ਬੱਚਿਆਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX