ਤਾਜਾ ਖ਼ਬਰਾਂ


ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  20 minutes ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  44 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 1 hour ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 2 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 2 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 minute ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 4 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 5 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 5 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 5 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 6 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 7 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 7 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 8 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਲੁਧਿਆਣਾ

ਸਵਾ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਵਾ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਨਛੱਤਰ ਸਿੰਘ ਵਾਸੀ ਰਾਮਗੜ੍ਹ ਰੋਡ ਅਤੇ ਹਰਸੇਵਕ ਸਿੰਘ ਉਰਫ਼ ਸੇਵਕ ਵਾਸੀ ਹਾਊਸਿੰਗ ਬੋਰਡ ਕਾਲੋਨੀ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਸਵਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ 6 ਕਰੋੜ ਰੁਪਏ ਹੈ | ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਆਪਣੀ ਕਾਰ 'ਤੇ ਡਿਊਟੀ ਸਿਹਤ ਮਹਿਕਮਾ ਦਾ ਸਟਿੱਕਰ ਲਗਾ ਕੇ ਹੈਰੋਇਨ ਦੀ ਤਸਕਰੀ ਕਰਦੇ ਸਨ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਕਥਿਤ ਦੋਸ਼ੀ ਲੁਧਿਆਣਾ ਦਿੱਲੀ ਮੁੱਖ ਸੜਕ 'ਤੇ ਹੈਰੋਇਨ ਸਪਲਾਈ ਦੇਣ ਲਈ ਆ ਰਹੇ ਹਨ | ਪੁਲਿਸ ਵਲੋਂ ਜਦੋਂ ਨਾਕੇ 'ਤੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਆਪਣੀ ਕਾਰ ਭਜਾ ਲਈ | ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ ਅਤੇ ਦੋਵੇਂ ਪੇਸ਼ੇ ਤੋਂ ਡਰਾਈਵਰ ਹਨ | ਗੁਰਪ੍ਰੀਤ ਸਿੰਘ ਉਰਫ ਲਵਲੀ ਖਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਤਿੰਨ ਮੁਕੱਦਮੇ ਦਰਜ ਹਨ ਅਤੇ ਇਕ ਸਾਲ ਪਹਿਲਾਂ ਹੀ ਜੇਲ੍ਹ ਤੋਂ ਉਹ ਜ਼ਮਾਨਤ 'ਤੇ ਰਿਹਾਅ ਹੋ ਕੇ ਬਾਹਰ ਆਇਆ ਸੀ ਅਤੇ ਬਾਹਰ ਆ ਕੇ ਉਸ ਨੇ ਮੁੜ ਤੋਂ ਇਹ ਧੰਦਾ ਸ਼ੁਰੂ ਕਰ ਦਿੱਤਾ | ਜਦਕਿ ਦੂਜਾ ਕਥਿਤ ਦੋਸ਼ੀ ਹਰਸੇਵਕ ਸਿੰਘ ਦਾ ਕੰਮਕਾਰ ਵਿਚ ਮੰਦਾ ਹੋਣ ਕਾਰਨ ਉਸ ਨੇ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ | ਕਥਿਤ ਦੋਸ਼ੀ ਹੈਰੋਇਨ ਦਿੱਲੀ ਤੋਂ ਲਿਆਂਦੇ ਸਨ ਅਤੇ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿਚ ਸਪਲਾਈ ਕਰਦੇ ਸਨ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦਾ ਸਨਮਾਨ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦਾ ਸਨਮਾਨ ਕਰਨ ਲਈ ਵਾਰਡ ਨੰਬਰ 19 ਤੇ 11 ਵਿਚ ਕਰਵਾਏ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਤਾਰਾਂ ਸਹਾਰੇ ਹਵਾ ਵਿਚ ਝੂਲਦਾ ਖੰਭਾ ਕਿਸੇ ਸਮੇਂ ਵੀ ਬਣ ਸਕਦੈ ਵੱਡੇ ਹਾਦਸੇ ਦਾ ਕਾਰਨ

ਫੁੱਲਾਂਵਾਲ, 11 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਮੇਨ ਫੁੱਲਾਂਵਾਲ ਚੌਕ ਦੇ ਐਨ ਵਿਚਕਾਰ ਸਟਰੀਟ ਲਾਈਟ ਦਾ ਜੜ੍ਹੋਂ ਉਖੜਿਆ ਖੰਭਾ ਸਿਰਫ਼ ਤਾਰਾਂ ਦੇ ਸਹਾਰੇ ਹੀ ਟਿਕਿਆ ਹੋਇਆ ਹੈ, ਜੋ ਥੋੜ੍ਹੀ ਜਿਹੀ ਅਣਗਹਿਲੀ ਵਾਪਰਨ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਮੰਝਫੱਗੂਵਾਲ ਦੇ ਵਿਕਾਸ ਕੰਮਾਂ ਲਈ ਦਿੱਤਾ 10 ਲੱਖ ਦਾ ਚੈੱਕ

ਲਾਡੋਵਾਲ, 11 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਜ਼ਰੂਰੀ ਅਤੇ ਬੁਨਿਆਦੀ ਸਹੂਲਤਾਂ ਦੇ ਗੱਫੇ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿਚ ਵਸਦੇ ਲੋਕਾਂ ਨੂੰ ਸ਼ਹਿਰੀ ਸਹੂਲਤਾਂ ਦਾ ਆਨੰਦ ਮਿਲ ਸਕੇ, ...

ਪੂਰੀ ਖ਼ਬਰ »

ਘਰ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਤਿੰਨ ਨਕਲੀ ਆਮਦਨ ਕਰ ਅਧਿਕਾਰੀਆਂ ਵਿਚੋਂ ਇਕ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਾਜੀ ਨਗਰ ਵਿਚ ਘਰ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਤਿੰਨ ਨਕਲੀ ਆਮਦਨ ਕਰ ਅਧਿਕਾਰੀਆਂ ਵਿਚੋਂ ਇਕ ਨੂੰ ਲੋਕਾਂ ਨੇ ਫੜ ਕੇ ਪੁਲਿਸ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਨਿਰਦੇਸ਼ਕ ਵਲੋਂ ਨਿਰੀਖਣ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਡੇਂਗੂ ਬੁਖਾਰ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੋ ਗਈ ਹੈ ਅਤੇ ਇਸੇ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਓ.ਪੀ. ਗੋਜਰਾ ਵਲੋਂ ਲੁਧਿਆਣਾ ਦਾ ਅਚਾਨਕ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਹੁੱਕੇ ਵੇਚਦੇ ਪਾਨ ਵਿਕਰੇਤਾ ਗਿ੍ਫ਼ਤਾਰ, ਹੁੱਕੇ ਬਰਾਮਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਾਬੰਦੀਸ਼ੁਦਾ ਹੁੱਕਾ ਵੇਚਣ ਦੇ ਮਾਮਲੇ ਵਿਚ ਦੋ ਪਾਨ ਵਿਕਰੇਤਾਵਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਹੁੱਕੇ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਕੇਂਦਰ ਦੇ 3 ਮਾਈਨਿੰਗ ਆਰਡੀਨੈਂਸ ਦੇਸ਼ 'ਚ ਬਿਜਲੀ ਤੇ ਕੋਲੇ ਦੀ ਘਾਟ ਲਈ ਜ਼ਿੰਮੇਵਾਰ-ਬੈਂਸ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਦੇ 3 ਮਾਈਨਿੰਗ ਆਰਡੀਨੈਂਸ ਦੇਸ਼ ਅੰਦਰ ਬਿਜਲੀ ਤੇ ਕੋਲੇ ਦੀ ਘਾਟ ਦਾ ਅਸਲ ਕਾਰਨ ਹਨ | ਇਹ ਆਰਡੀਨੈਂਸ 2015 ਵਿਚ ਨਰਿੰਦਰ ਤੋਮਰ ਵਲੋਂ ਲਿਆਂਦੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਕਰਨ ਦੀ ਚਿਤਾਵਨੀ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਡਾਕਟਰਾਂ ਦੀ ਸਿਰਮੌਰ ਜਥੇਬੰਦੀ ਆਈ. ਐਮ. ਏ. ਪੰਜਾਬ ਦੀ ਇਕ ਅਹਿਮ ਮੀਟਿੰਗ ਲੁਧਿਆਣਾ ਵਿਚ ਸੂਬਾ ਪ੍ਰਧਾਨ ਡਾ. ਕੇ. ਡੀ. ਸਿੰਘ ਦੀ ਅਗਵਾਈ ਹੇਠ ਹੋਈ ਜਦਕਿ ਮੀਟਿੰਗ ਦੀ ਪ੍ਰਧਾਨਗੀ ਲੁਧਿਆਣਾ ਸ਼ਾਖਾ ਦੀ ਪ੍ਰਧਾਨ ਡਾ. ਸਰੋਜ ਅਗਰਵਾਲ ਨੇ ...

ਪੂਰੀ ਖ਼ਬਰ »

ਲੁੱਟ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਚਾਰ ਦੋਸ਼ੀ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁੱਟ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਚਾਰ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਵੀ ਬਰਾਮਦ ...

ਪੂਰੀ ਖ਼ਬਰ »

ਕਾਂਗਰਸ ਨੇ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਰੱਖਿਆ ਮੌਨ ਵਰਤ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਲਖੀਮਪੁਰ ਖੀਰੀ ਦੀ ਘਟਨਾ ਦੇ ਰੋਸ ਵਜੋਂ ਅੱਜ ਮੌਨ ਵਰਤ ਰੱਖਿਆ ਗਿਆ, ਜਿਸ ਵਿਚ ਭਾਰੀ ਗਿਣਤੀ 'ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ | ਸਥਾਨਕ ਭਾਰਤ ਨਗਰ ਚੌਕ ਨੇੜੇ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 11 ਮੈਂਬਰੀ ਕਮੇਟੀ ਬਣੇਗੀ

ਲੁਧਿਆਣਾ 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਆਪਣਾ ਨੁੰਮਾਇੰਦਾ ਭੇਜ ਕੇ ਸਨਅਤਕਾਰਾਂ ਨੂੰ ਗਿਆਰਾਂ ਮੈਂਬਰੀ ਕਮੇਟੀ ਬਣਾਉਣ ਲਈ ਕਿਹਾ ਹੈ ਤਾਂ ਕਿ ਕਮੇਟੀ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਬਾਜ਼ਾਰਾਂ 'ਚ ਤਲਾਸ਼ੀ ਮੁਹਿੰਮ
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ ਵਿਚ ਚੌਕਸੀ ਵਧਾਈ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਅੱਜ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ | ਅੱਜ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ | ਜਾਣਕਾਰੀ ਅਨੁਸਾਰ ਪਿਛਲੇ ਕੁਝ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ ਵਿਚ ਚੌਕਸੀ ਵਧਾਈ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਅੱਜ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ | ਅੱਜ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ | ਜਾਣਕਾਰੀ ਅਨੁਸਾਰ ਪਿਛਲੇ ਕੁਝ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਟਾਵੀਂ ਟਾਵੀਂ, ਬਾਰਦਾਨੇ ਦੀ ਘਾਟ ਰੜਕੀ

ਫੁੱਲਾਂਵਾਲ, 11 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਬਲਾਕ 1 ਅਧੀਨ ਪੈਂਦੀਆਂ ਅਨਾਜ ਮੰਡੀਆਂ ਪਿੰਡ ਧਾਂਦਰਾ ਅਤੇ ਲਲਤੋਂ ਕਲਾਂ ਵਿਖੇ ਅੱਜ ਮਾੜੀ ਮੋਟੀ ਹੀ ਝੋਨੇ ਦੀ ਆਮਦ ਦੇਖਣ ਨੂੰ ਮਿਲੀ | ਇੱਕ ਦੋ ਢੇਰੀਆਂ ਤੋਂ ਇਲਾਵਾ ਜ਼ਿਆਦਾਤਰ ਫੜ੍ਹਾਂ 'ਤੇ ਲੇਬਰ ਫੜ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਕੋਈ ਦੋ ਨੰਨ੍ਹੀਆਂ ਬੱਚੀਆਂ ਨੂੰ ਛੱਡ ਗਿਆ

ਰਾੜਾ ਸਾਹਿਬ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅੱਜ 10 ਵਜੇ ਕਰੀਬ ਕੋਈ ਦੋ ਬੱਚੀਆਂ ਨੂੰ ਛੱਡ ਕੇ ਚਲਾ ਗਿਆ¢ ਗੁਰਦੁਆਰਾ ਸਾਹਿਬ ਦੀ ਸਿਕਿਉਰਿਟੀ ਦੇ ਇੰਚਾਰਜ ਕੈਪ: ਰਣਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਚੇਅਰਮੈਨ ਪੀ. ਐਸ. ਆਈ. ਡੀ. ਸੀ. ਬਾਵਾ ਨੇ ਦਫ਼ਤਰ ਪੁੱਜਣ 'ਤੇ ਸਵਾਗਤ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅੱਜ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੇ ਦਫ਼ਤਰ ਪੁੱਜੇ ਤਾਂ ਬਾਵਾ ਨੇ ਕੋਟਲੀ ਨੂੰ ਬੁੱਕੇ ਭੇਟ ਕਰਕੇ ਸਵਾਗਤ ਕਰਦਿਆਂ ਮਠਿਆਈ ਭੇਟ ...

ਪੂਰੀ ਖ਼ਬਰ »

ਨਕਲੀ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ ਵਿਦੇਸ਼ ਜਾਣ ਦੇ ਇੱਛੁਕ ਲੋਕ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ ਵਿਚ ਅੱਜਕੱਲ੍ਹ ਨਕਲੀ ਟ੍ਰੈਵਲ ਏਜੰਟਾਂ ਦੀ ਭਰਮਾਰ ਹੈ ਅਤੇ ਇਹ ਟ੍ਰੈਵਲ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀਆਂ ਕਰ ਰਹੇ ਹਨ | ਟਰੈਵਲ ਏਜੰਟਾਂ ਦੀ ਠੱਗੀ ਦਾ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਸਿਲੰਡਰ ਅਤੇ ਹੋਰ ਸਾਮਾਨ ਲੈ ਰਿਹੈ ਕਬਜ਼ੇ 'ਚ

ਲੁਧਿਆਣਾ, 11 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿੱਚ ਸਿਲੈਂਡਰ ਅਤੇ ਹੋਰ ਸਮਾਨ ...

ਪੂਰੀ ਖ਼ਬਰ »

ਟ੍ਰੈਵਲ ਏਜੰਟਾਂ ਦੀ ਧੋਖਾਧੜੀ ਦੀ ਸ਼ਿਕਾਇਤ ਹੁਣ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੋ ਸਕੇਗੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਟ੍ਰੈਵਲ ਏਜੰਟਾਂ ਦੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪਹਿਲਾਂ ਆਪਣੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਉਣੀ ਪੈਂਦੀ ਸੀ ਪਰ ਹੁਣ ਵਿਦੇਸ਼ ਵਿਚ ਪੜ੍ਹਾਈ, ਯਾਤਰਾ ਅਤੇ ਰੁਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸ਼ਿਕਾਇਤ ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਨਾ ਦੇਣ ਵਾਲੇ ਮਕਾਨ ਮਾਲਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਾ ਦੇਣ ਵਾਲੇ ਮਾਲਕ ਮਕਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਿਨ੍ਹਾਂ ਮਾਲਕਾਂ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਭਾਵਾਧਸ ਵਲੋਂ 19 ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀ ਤਿਆਰੀਆਂ ਮੁਕੰਮਲ-ਵਿਜੈ ਦਾਨਵ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ 'ਚ ਸਥਾਨਕ ਛਾਉਣੀ ਮੁਹੱਲਾ ਵਿਖੇ ਹੋਈ, ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ...

ਪੂਰੀ ਖ਼ਬਰ »

ਨਾਜਾਇਜ਼ ਹੋਰਡਿੰਗ ਉੱਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਫੋਟੋ ਨਾ ਲਗਾਈ ਜਾਵੇ-ਮਮਤਾ ਆਸ਼ੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਨੇ ਹਲਕਾ ਪੱਛਮੀ ਦੇ ਲੋਕਾਂ ਨੂੰ ਨਾਜਾਇਜ਼ ਹੋਰਡਿੰਗਾਂ 'ਤੇ ਭਾਰਤ ਭੂਸ਼ਣ ਆਸ਼ੂ ਦੀ ਤਸਵੀਰ ਨਾ ਲਗਾਉਣ ਲਈ ਕਿਹਾ ਹੈ | ਮਮਤਾ ਆਸ਼ੂ ਵਲੋਂ ਅੱਜ ਆਪਣੇ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ.ਐਸ.ਐਮ.ਐਸ.ਯੂ. ਸ਼ਾਖਾ ਲੁਧਿਆਣਾ ਵਲੋਂ ਸੂਬਾ ਇਕਾਈ ਦੇ ਬੁਲਾਵੇ ਦੇ ਸਮਰਥਨ ਵਿਚ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਦਫ਼ਤਰਾਂ ਵਿਚ ਅੱਜ ਚੌਥੇ ...

ਪੂਰੀ ਖ਼ਬਰ »

ਬੀਬੀ ਭਾਨੀ ਭਲਾਈ ਕੇਂਦਰ ਮਾਡਲ ਟਾਊਨ ਵਿਖੇ ਕਰਾਇਆ ਗੁਰਮਤਿ ਸਮਾਗਮ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਬੀਬੀ ਭਾਨੀ ਜੀ ਭਲਾਈ ਕੇਂਦਰ ਲੁਧਿਆਣਾ ਵਿਖੇ ਮੁੱਖ ਸੇਵਾਦਾਰ ਭਾਈ ਹਰਭਝਨ ਸਿੰਘ ਅਤੇ ਬੀਬੀ ਦਲਜੀਤ ਕੌਰ ਵਲੋਂ ਕਰਾਏ ਗੁਰਮਤਿ ਸਮਾਗਮ ਦੌਰਾਨ ਭਾਈ ਸਾਹਿਬ ਭਾਈ ਹਰਵਿੰਦਰ ਸਿੰਘ ਲਿਟਲਵੀਰ ਜੀ ਨੇ ਗੁਰਬਾਣੀ ਦੇ ਮਨੋਹਰ ਕੀਰਤਨ ...

ਪੂਰੀ ਖ਼ਬਰ »

ਅਣਐਲਾਨੇ ਕੱਟਾਂ ਤੋਂ ਦੁਖੀ ਸਮਾਲ ਸਕੇਲ ਮੈਨੂਫੈਕਚਰਜ ਐਸੋਸੀਏਸਨ ਦੇ ਵਫ਼ਦ ਵਲੋਂ ਚੀਫ਼ ਇੰਜੀਨੀਅਰ ਨਾਲ ਮੁਲਾਕਾਤ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਬਿਜਲੀ ਦੇ ਅਣਐਲਾਨੇ ਕੱਟਾ ਤੋਂ ਦੁਖੀ ਸਨਅਤਕਾਰਾਂ ਦੇ ਵਫ਼ਦ ਵਲੋਂ ਸਮਾਲ ਸਕੇਲ ਮੈਨੂੰ ਐਸੋਸੀਏਸਨ (ਰਜਿ) ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਪਾਵਰਕਾਮ ਦੇ ਚੀਫ਼ ਇੰਜੀਨੀਅਰ ਭੁਪਿੰਦਰ ਖੋਸਲਾ ਨਾਲ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਹੰਗਾਮੀ ਮੀਟਿੰਗ ਹੋਈ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਚੀਮਾ ਅਤੇ ਅਜੀਤਪਾਲ ਸਿੰਘ ਜੱਸੋਵਾਲ ਨੇ ਦੱਸਿਆ ਕਿ ਮੁਲਾਜ਼ਮ ਵਰਗ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਹਿੰਦੀ ਫ਼ਿਲਮ 'ਕਿਆ ਮੇਰੀ ਸੋਨਮ ਗੁਪਤਾ ਬੇਵਫ਼ਾ ਹੈ' ਦੇ ਪ੍ਰਬੰਧਕਾਂ ਸਮੇਤ 6 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਿੰਦੀ ਫ਼ਿਲਮ 'ਕਿਯਾ ਮੇਰੀ ਸੋਨਮ ਗੁਪਤਾ ਬੇਵਫ਼ਾ ਹੈ' ਦੇ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਵਲੋਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਿਵ ਸੈਨਾ ਆਗੂ ਚੰਦਰਕਾਂਤ ਚੱਢਾ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਢੰਗ ਨਾਲ ਗੈਸ ਸਿਲੰਡਰ ਭਰਦਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਵੱਡੇ ਸਿਲੰਡਰਾਂ ਵਿਚੋਂ ਗੈਸ ਕੱਢ ਕੇ ਛੋਟੇ ਸਿਲੰਡਰਾਂ ਵਿਚ ਭਰਨ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਿਛਲੇ ਹਫ਼ਤੇ ਅਣ-ਅਧਿਕਾਰਤ ਕਹਿ ਕੇ ਬੰਦ ਕਰਵਾਈ ਮੰਡੀ ਫੇਰ ਧੜੱਲੇ ਨਾਲ ਲੱਗੀ

ਫੁੱਲਾਂਵਾਲ, 11 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਫੁੱਲਾਂਵਾਲ ਦੇ ਮੇਨ ਚੌਕ ਵਿਚ ਲੰਘੇ ਹਫ਼ਤੇ ਦੇ ਸ਼ੁੱਕਰਵਾਰ ਨੂੰ ਲੱਗੀ ਸਬਜ਼ੀ ਮੰਡੀ ਪ੍ਰਸ਼ਾਸਨ ਵਲੋਂ ਅਣ-ਅਧਿਕਾਰਤ ਕਰਾਰ ਦੇ ਕੇ ਬੰਦ ਕਰਵਾਉਣ ਦੇ ਬਾਵਜੂਦ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੀ ਚੁਫੇਰਿਓਾ ਹੋ ਰਹੀ ਹੈ ਨਿੰਦਿਆ-ਪਿ੍ੰਸ

ਲੁਧਿਆਣਾ, 11 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਮੈਂਬਰ ਅਤੇ ਵਪਾਰੀ ਆਗੂ ਰਵਿੰਦਰ ਸਿੰਘ ਪਿ੍ੰਸ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੀ ਚੁਫੇਰਿਓ ਨਿੰਦਾ ਹੋ ਰਹੀ ਹੈ ਅਤੇ ਇਸ ...

ਪੂਰੀ ਖ਼ਬਰ »

ਉਦਯੋਗਿਕ ਇਲਾਕੇ ਦੀਆਂ ਸੜਕਾਂ ਨੂੰ ਸੜਕਾਂ ਹੀ ਨਹੀਂ ਕਿਹਾ ਜਾ ਸਕਦਾ

ਢੰਡਾਰੀ ਕਲਾਂ, 11 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਹਲਕਾ ਦੱਖਣੀ ਦੇ ਉਦਯੋਗਿਕ ਇਲਾਕੇ ਢੰਡਾਰੀ ਕਲਾਂ, ਕੰਗਣਵਾਲ, ਜੁਗਿਆਣਾ ਅਤੇ ਜਸਪਾਲ ਬਾਂਗਰ ਵਿਖੇ ਸੜਕਾਂ ਦੀ ਹਾਲਤ ਇੰਨੀ ਖਰਾਬ ਹੋਈ ਪਈ ਹੈ ਕਿ ਇਨ੍ਹਾਂ ਨੂੰ ਸੜਕਾਂ ਹੀ ਕਹਿਣਾ ਬੇ ਇਨਸਾਫ਼ੀ ਹੋਵੇਗੀ | ਡੀ ਡੀ ਸੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੱਪ ਹੋਣ ਕਾਰਨ ਪਾਣੀ ਸਪਲਾਈ ਵੀ ਹੋ ਰਹੀ ਹੈ ਪ੍ਰਭਾਵਿਤ
ਬਿਜਲੀ ਦੇ ਅਣਐਲਾਨੇ ਕੱਟਾਂ ਵਿਰੁੱਧ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਰਾਜ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਜੇਕਰ 3 ਦਿਨ ਅੰਦਰ ਬਿਜਲੀ ਦੇ ਅਣਐਲਾਨੇ ਕੱਟ ਬੰਦ ਨਾ ਕੀਤੇ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਮੈਂਬਰ ਪਾਰਲੀਮੈਂਟ ਵਿਧਾਇਕਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਮੈਡੀਵੇਜ਼ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਭਾਊ ਭਗਵਾਨ ਸਿੰਘ ਦੀ ਸਰਪ੍ਰਸਤੀ ਹੇਠ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ ...

ਪੂਰੀ ਖ਼ਬਰ »

ਜੱਸੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਕੈਂਪ

ਲਾਡੋਵਾਲ, 11 ਅਕਤੂਬਰ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਜੱਸੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਂਪ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਐਡਵੋਕੇਟ ਹਰਸਿਮਰਤ ਕੌਰ ਅਤੇ ਮੁਕੇਸ਼ ਕੁਮਾਰ ਹਾਜ਼ਰ ਹੋਏ | ਉਨ੍ਹਾਂ ਹਾਜ਼ਰੀਨ ਨਾਲ ਗੱਲਬਾਤ ...

ਪੂਰੀ ਖ਼ਬਰ »

ਰਣਜੀਤ ਸਿੰਘ ਲੱਕੀ 'ਆਪ' ਦੇ ਐਸ. ਸੀ. ਵਿੰਗ ਦਿਹਾਤੀ ਦੇ ਪ੍ਰਧਾਨ ਬਣੇ

ਭਾਮੀਆਂ ਕਲਾਂ, 11 ਅਕਤੂਬਰ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਵਲੋਂ ਜਿੱਥੇ ਵੱਖ ਵੱਖ ਵਰਗਾਂ ਲਈ ਸਕੀਮਾਂ ਦੀ ਝੜੀ ਲਗਾਈ ਜਾ ਰਹੀ ਹੈ, ਉਥੇ ਹੀ ਪਾਰਟੀ ਲਈ ਦਿਨ ਰਾਤ ਇੱਕ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਜਾ ਰਿਹਾ ਹੈ | ਇਸੇ ਤਹਿਤ ਪਾਰਟੀ ਲਈ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਠੇਕੇਦਾਰ ਵਲੋਂ ਸੜਕਾਂ ਦੇ ਨਿਰਮਾਣ 'ਚ ਵਰਤੀਆਂ ਜਾ ਰਹੀਆਂ ਬੇਨਿਯਮੀਆਂ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸ ਲਈ 350 ਕਰੋੜ ਰੁਪਏ ਦੇ ਟੈਂਡਰ ਮੰਗਣ ਤੋਂ ਬਾਅਦ ਜਿਆਦਾਤਰ ਕੰਮਾਂ ਲਈ ਵਰਕ ਆਰਡਰ ਵੀ ਜਾਰੀ ਕਰ ਦਿੱਤੇ ਹਨ, ਕਈ ਠੇਕੇਦਾਰ ਕੰਪਨੀਆਂ ਵਲੋਂ ਆਪਣੀ ਸਮਰੱਥਾ ਤੋਂ ਵੱਧ ਕੰਮ ਲੈ ਲਏ ...

ਪੂਰੀ ਖ਼ਬਰ »

ਭਾਜਪਾ ਵਲੋਂ ਲੁਧਿਆਣਾ ਸ਼ਹਿਰ 'ਚ ਚੋਣ ਸਰਗਰਮੀਆਂ ਤੇਜ਼, ਕਈ ਹਲਕਿਆਂ 'ਚ ਕੀਤੀਆਂ ਮੀਟਿੰਗਾਂ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਅਗਾਮੀ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਲੁਧਿਆਣਾ ਸ਼ਹਿਰ ਵਿਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਤਹਿਤ ਭਾਜਪਾ ਲੁਧਿਆਣਾ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਸੁਨੀਲ ਮੌਦਗਿੱਲ ਦੀ ...

ਪੂਰੀ ਖ਼ਬਰ »

ਲਾਡੋਵਾਲ ਵਿਖੇ 24ਵਾਂ ਵਿਸ਼ਾਲ ਜਾਗਰਣ ਕਰਵਾਇਆ

ਲਾਡੋਵਾਲ, 11 ਅਕਤੂਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਅੰਦਰ 24ਵਾਂ ਵਿਸ਼ਾਲ ਜਾਗਰਣ ਸ਼ੀਤਲਾ ਮਾਤਾ ਮੰਦਰ ਵਿਖੇ ਮੰਦਰ ਦੀ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਨਵਚੇਤਨਾ ਕਮੇਟੀ ਨੇ ਪ੍ਰਧਾਨ ਸੇਖੋਂ ਅਤੇ ਜਨਰਲ ਸਕੱਤਰ ਕੰਗ ਦੇ ਜਨਮ ਦਿਨ 'ਤੇ ਲਗਾਏ ਬੂਟੇ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਨਵਚੇਤਨਾ ਦੇ ਚੇਅਰਮੈਨ ਪਰਮਜੀਤ ਸਿੰਘ ਪਨੇਸਰ ਅਤੇ ਮੁੱਖ ਸਲਾਹਕਾਰ ਅਨਿਲ ਸ਼ਰਮਾ ਨੇ ਦੱਸਿਆ ਕਿ ਸੰਸਥਾ ਦੁਆਰਾ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਅਤੇ ...

ਪੂਰੀ ਖ਼ਬਰ »

ਬਿਜਲੀ ਸਮੱਸਿਆ ਦਾ ਹੱਲ ਕਰ ਸਰਕਾਰ ਲੋਕਾਂ ਨੂੰ ਦੁਆਵੇ ਲੰਮੇ ਕੱਟਾਂ ਤੋਂ ਨਿਯਾਤ-ਬੈਂਸ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਕੋਲੇ ਦੀ ਤੋਟ ਦੇ ਕਾਰਨ ਪੰਜਾਬ ਵਿਚ ਬਿਜਲੀ ਦਾ ਸੰਕਟ ਗਹਿਰਾਉਂਦਾ ਜਾ ਰਿਹਾ ਹੈ | ਰਾਜ 'ਚ ਬਿਜਲੀ ਉਤਪਾਦਨ ਲਈ ਕੋਲੇ ਦਾ ਲੋੜੀਦਾ ਭੰਡਾਰ ਨਾ ਰੱਖ ਕੇ ਬਿਜਲੀ ਦੇ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਖਤਪਕਾਰਾਂ ਨੂੰ ਭਾਰੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਦੂਸਰੀ ਗਰੰਟੀ ਸੰਬੰਧੀ 'ਆਪ' ਹਲਕਾ ਲੁਧਿਆਣਾ ਉਤਰੀ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਵਿਖੇ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਕੇਜਰੀਵਾਲ ਦੂਜੀ ਗੰਰਟੀ ਸੰਬੰਧੀ ਮੀਟਿੰਗੀ ਰੱਖੀ ਗਈ, ਜਿਸ ਵਿਚ ਭਾਰੀ ਗਿਣਤੀ ਵਿਚ ਅਹੁੱਦੇਦਾਰ ਸਹਿਬਾਨ ਵਾਰਡ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ.ਵੈਦ ਵਲੋਂ ਬਲਾਕ ਡੇਹਲੋਂ ਦੇ ਪਿੰਡਾਂ 'ਚ ਗ੍ਰਾਂਟਾ ਦੀ ਵੰਡ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਅੱਜ ਬਲਾਕ ਡੇਹਲੋਂ ਦੇ ਪਿੰਡਾਂ ਅੰਦਰ ਵਿਕਾਸ ਕਾਰਜ਼ਾਂ ਦੇ ਚੈਕ ਵੰਡਣ ਸਮੇਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਦੀ ਅਕਾਲੀ ਸਰਕਾਰ ਦੇ 10 ਸਾਲਾਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅੰਬੇਦਕਰ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਕਮਲਜੀਤ ਸਿੰਘ ਵਜੋਂ ...

ਪੂਰੀ ਖ਼ਬਰ »

ਔਰਤਾਂ ਦੇ ਕੰਨਾਂ ਵਿਚੋਂ ਵਾਲੀਆਂ ਖੋਹਣ ਵਾਲੇ ਗਿਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਔਰਤਾਂ ਦੇ ਗਲੇ ਵਿਚੋਂ ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ ਸਰਗਣੇ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸਦੇ ਕਬਜ਼ੇ ਵਿਚੋਂ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਨੂੰ 'ਐਕਸੀਲੈਂਸ ਅਵਾਰਡ' ਪ੍ਰਦਾਨ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੀ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵਲੋਂ ਕੌਮੀ ਸਵੈ-ਇੱਛਾ ਖੂਨਦਾਨ ਦਿਵਸ ਮੌਕੇ ਅੰਮਿ੍ਤਸਰ ਵਿਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਦੀ ਬਲੱਡ ਬੈਂਕ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦਾ ਖਮਿਆਜ਼ਾ ਭਾਜਪਾ ਨੂੰ ਯੂ.ਪੀ., ਉਤਰਾਖੰਡ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ-ਮੱਕੜ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ ਮਿਸ਼ਰਾ ਵਲੋਂ ਸਾਥੀਆਂ ਸਮੇਤ ਲਖੀਮਪੁਰ ਖੀਰੀ 'ਚ ਕਿਸਾਨਾਂ ਤੇ ਚੜ੍ਹਾਈ ਗੱਡੀ ਜਿਸ ...

ਪੂਰੀ ਖ਼ਬਰ »

ਕੜਵਲ ਅਤੇ ਬੀਬੀ ਬਰਜਿੰਦਰ ਕੌਰ ਨੇ ਵਾਰਡ 45 ਅਧੀਨ ਪੈਂਦੀਆਂ 3 ਪਾਰਕਾਂ ਦਾ ਨਵੀਨੀਕਰਨ ਉਪਰੰਤ ਕੀਤਾ ਉਦਘਾਟਨ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਾਰਡ ਨੰਬਰ 45 ਵਿਚ ਅੱਜ ਤਿੰਨ ਪਾਰਕਾਂ ਦੇ ਨਵੀਨੀਕਰਨ ਦਾ ਉਦਘਾਟਨ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਬੀਬੀ ਬਲਜਿੰਦਰ ਕੌਰ ਨੇ ਕੀਤਾ | ਹਲਕਾ ਆਤਮ ਨਗਰ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਵਿਚ 2 ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਇਸਤਰੀ ਵਿੰਗ ਦੀਆਂ ਬੀਬੀਆਂ ਸਖ਼ਤ ਮਿਹਨਤ ਕਰਨਗੀਆਂ-ਬੀਬੀ ਦਿਆਲ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਇਸਤਰੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਬੀਬੀਆਂ ਸਖਤ ਮਿਹਨਤ ਕਰਨਗੀਆਂ ਅਤੇ ਰਾਜ ਸਰਕਾਰ ...

ਪੂਰੀ ਖ਼ਬਰ »

ਬੈਂਸ ਅਤੇ ਕਲੇਰ ਨੇ ਪ੍ਰੀਤ ਨਗਰ ਸ਼ਿਮਲਾਪੁਰੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ

ਡਾਬਾ/ਲੁਹਾਰਾ, 11 ਅਕਤੂਬਰ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਾਰਡ ਨੰਬਰ 36 ਦੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਵਲੋਂ ਵਾਰਡ ਵਾਸੀਆਂ ਦੀ ਹਾਜ਼ਰੀ ਵਿਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬੈਂਸ ਭਰਾਵਾਂ ਦੇ ਨੇੜਲੇ ਸਾਥੀ ਹਰਜਿੰਦਰ ਸਿੰਘ ਬਾਲੀ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਉੱਤਰੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿਚ ਵਾਰਡ ਨੰਬਰ 87 ਵਿਖੇ ਹੋਈ | ਜਿਸ ਵਿਚ ਲੋਕ ਸਭਾ ਹਲਕਾ ਲੁਧਿਆਣਾ ਦੇ ਇੰਚਾਰਜ ਅਮਨਦੀਪ ਸਿੰਘ ਮੋਹੀ ਵਿਸ਼ੇਸ਼ ...

ਪੂਰੀ ਖ਼ਬਰ »

ਡੇਂਗੂ ਅਤੇ ਕੋਵਿਡ ਤੋਂ ਪ੍ਰਭਾਵਿਤ ਬੱਚਿਆਂ ਦਾ ਇਲਾਜ ਅਤੇ ਸਾਵਧਾਨੀਆਂ ਉਪਰ ਸੈਮੀਨਾਰ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਸੀ.ਐਮ.ਸੀ. ਅਤੇ ਹਸਪਤਾਲ ਦੇ ਬੱਚਾ ਰੋਗ ਵਿਭਾਗ ਦੇ ਡਾਕਟਰਾਂ ਵਲੋਂ ਹਸਪਤਾਲ ਦੇ ਨਿਰਦੇਸ਼ਕ ਡਾ. ਵਿਲੀਅਮ ਭੱਟੀ ਦੀ ਅਗਵਾਈ ਹੇਠ ਡੇਂਗੂ ਅਤੇ ਕੋਵਿਡ ਤੋਂ ਪ੍ਰਭਾਵਿਤ ਬੱਚਿਆਂ ਦਾ ਇਲਾਜ ਕਰਨ ਸਮੇਂ ਕਿਹੜੀਆਂ ਕਿਹੜੀਆਂ ਸਾਵਧਾਨੀਆਂ ...

ਪੂਰੀ ਖ਼ਬਰ »

ਕੌਂਸਲਰ ਰਾਏ ਦੀ ਅਗਵਾਈ 'ਚ ਵਾਰਡ ਵਾਸੀਆਂ ਨੇ ਕਾਂਗਰਸ ਅਤੇ ਨਿਗਮ ਅਧਿਕਾਰੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਾਮੀਆਂ ਕਲਾਂ, 11 ਅਕਤੂਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 26 'ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਵਲੋਂ ਇਲਾਕਾ ਕੌਂਸਲਰ ਸੁਰਜੀਤ ਰਾਏ ਦੀ ਅਗਵਾਈ ਹੇਠ ਮੌਜੂਦਾ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਪੰਜਾਬ ਦੀ ਸਰਵੋਤਮ ਐਨ. ਜੀ. ਓ ਕਰਾਰ

ਲੁਧਿਆਣਾ , 11 ਅਕਤੂਬਰ (ਕਵਿਤਾ ਖੁੱਲਰ)-ਮਨੁੱਖੀ ਸੇਵਾ ਕਾਰਜਾਂ ਵਿਚ ਆਪਣਾ ਮੋਹਰੀ ਰੋਲ ਨਿਭਾ ਰਹੀ ਪੰਜਾਬ ਰਾਜ ਦੀ ਪ੍ਰਮੁੱਖ ਐਨ.ਜੀ.ਓ. ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੂੰ ਇਸ ਵਾਰ ਫਿਰ ਤੋਂ ਪੰਜਾਬ ਦੀ ਸਰਵੋਤਮ ਐਨ.ਜੀ.ਓ.ਬਣਨ ਦਾ ਮਾਣ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX