ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  12 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  18 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  30 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  46 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਕੁੜੀਆਂ ਨੇ ਗੁਲਾਬੀ ਪੱਗਾਂ ਬੰਨ੍ਹ ਕੇ ਮਨੁੱਖੀ ਚੇਨ ਬਣਾਈ

ਚੰਡੀਗੜ੍ਹ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਰਾਸ਼ਟਰੀ ਬਾਲੜੀ ਦਿਵਸ 'ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਮਨੁੱਖੀ ਲੜੀ 'ਚ ਖੜ੍ਹੇ ਹੋ ਕੇ 'ਗਰਲਜ਼ ਇੰਡੀਆ ਪ੍ਰਾਜੈਕਟ' ਦੇ ਮੰਗ ਤੇ ਦਾਅਵੇ ਦੇ ਅਧਿਕਾਰਾਂ ਦੇ ਨਾਅਰੇ ਨੂੰ ਉਤਸ਼ਾਹਿਤ ਕਰਨ ਲਈ ਹੱਥ ਮਿਲਾਏ | 551 ਸਕੂਲੀ ਵਿਦਿਆਰਥਣਾਂ ਨੇ ਪਿੰਕ ਪੱਗਾਂ ਬੰਨ੍ਹ ਕੇ ਸੈਕਟਰ 15ਏ ਤੋਂ ਗਾਂਧੀ ਸਮਾਰਕ ਭਵਨ ਸੈਕਟਰ 16 ਚੰਡੀਗੜ੍ਹ ਤੱਕ ਮਾਰਚ ਕੀਤਾ | ਇਸ ਮੌਕੇ ਚੰਡੀਗੜ੍ਹ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਸ੍ਰੀ ਪੁਨੀਸ਼ ਜਿੰਦੀਆ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਥੇ ਡੀ. ਏ. ਵੀ. ਪ੍ਰਬੰਧਕ ਕਮੇਟੀ ਦੇ ਉਪ ਚੇਅਰਮੈਨ ਰਾਜੇਸ਼ਵਰ ਸਿੰਘ, ਕਾਨੂੰਨ ਅਧਿਕਾਰੀ ਰੀਟਾ ਕੋਹਲੀ, ਬਲਜਿੰਦਰ ਸਿੰਘ ਬਿੱਟੂ, ਸ੍ਰੀ ਪ੍ਰਦੀਪ ਆਦਿ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਮੁੱਖ ਮਹਿਮਾਨ ਨੇ ਰੰਗੀਨ ਗੁਬਾਰੇ ਛੱਡ ਕੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੜਕੀਆਂ ਤੇ ਔਰਤਾਂ ਦੀ ਸਿੱਖਿਆ, ਸਿਹਤ ਸੰਭਾਲ, ਸਮਾਨਤਾ ਤੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ | ਕੁਲਦੀਪ ਸਿੰਘ ਸੰਘਾ ਐਮ. ਡੀ. ਮਿਲਕਫੈੱਡ ਪੰਜਾਬ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਤੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ |
ਇਸ ਤੋਂ ਇਲਾਵਾ 'ਗਰਲ ਇੰਡੀਆ ਪ੍ਰੋਜੈਕਟ' ਅਧੀਨ ਸੈਕਟਰ 42 ਨਵੀਂ ਝੀਲ ਤੋਂ ਸਪੋਰਟਸ ਕੰਪਲੈਕਸ ਤੱਕ 30 ਦੇ ਕਰੀਬ ਲੜਕੀਆਂ ਨੇ ਦੌੜ 'ਚ ਹਿੱਸਾ ਲਿਆ | ਦੌੜ ਨੂੰ ਸ੍ਰੀ ਰਵੀਕਾਂਤ ਸ਼ਰਮਾ ਚੰਡੀਗੜ੍ਹ ਜੋ ਕਿ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਦੌੜ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ | ਇਸ ਮੌਕੇ ਡਾ. ਸੁਨੀਲ ਰਿਯਾਤ ਸੰਯੁਕਤ ਡਾਇਰੈਕਟਰ ਖੇਡਾਂ ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਚੇਅਰਪਰਸਨ ਤੇ ਮੈਂਬਰ ਹਰਜਿੰਦਰ ਕੌਰ, ਪੂਜਾ ਪੰਛੀ, ਡਾ. ਮੋਨਿਕਾ ਐਮ. ਸਿੰਘ, ਚੰਚਲ ਸਿੰਘ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਰਵਿੰਦਰ ਸਿੰਘ ਬਿੱਲਾ ਸੀ. ਸੀ. ਪੀ. ਸੀ. ਆਰ ਦੇ ਸਲਾਹਕਾਰ ਨੇ 'ਰਨ ਫਾਰ ਰਾਈਟਸ' ਵਿਚ ਭਾਗ ਲੈਣ ਵਾਲਿਆਂ 'ਤੇ ਫੁੱਲਾਂ ਦੀ ਵਰਖਾ ਕੀਤੀ ਤੇ ਸ਼ਾਨਦਾਰ ਸਮਾਗਮ ਦੀ ਸ਼ਲਾਘਾ ਕੀਤੀ |

ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਨੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤਾ ਮੰਗ-ਪੱਤਰ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੇ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ | ਇਸੇ ਦੌਰਾਨ ਉਨ੍ਹਾਂ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਕਰਮਚਾਰੀਆਂ ਦੀ ਮੰਗਾਂ ...

ਪੂਰੀ ਖ਼ਬਰ »

ਲਖੀਮਪੁਰ ਘਟਨਾ ਦੇ ਵਿਰੋਧ 'ਚ ਚੰਡੀਗੜ੍ਹ ਯੂਥ ਕਾਂਗਰਸ ਨੇ ਮੋਨ ਵਰਤ ਰੱਖ ਕੀਤਾ ਸ਼ਾਂਤਮਈ ਪ੍ਰਦਰਸ਼ਨ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲਖੀਮਪੁਰ ਖੀਰੀ ਘਟਨਾ ਦੇ ਵਿਰੋਧ 'ਚ ਚੰਡੀਗੜ੍ਹ ਯੂਥ ਕਾਂਗਰਸ ਨੇ ਮੌਨ ਵਰਤ ਰੱਖਿਆ ਤੇ ਭਾਜਪਾ ਸਰਕਾਰ 'ਤੇ ਦੋਸ਼ ਲਗਾਏ ਕੇ ਉਹ ਇਸ ਮਾਮਲੇ 'ਚ ਸਖ਼ਤੀ ਨਾਲ ਕਾਰਵਾਈ ਨਹੀਂ ਕਰ ਰਹੀ ਹੈ | ਯੂਥ ਕਾਂਗਰਸ ਦੇ ਵਰਕਰ ਰਾਜ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਨੂੰ ਵਰਲਡ ਕਰਾਟੇ ਕਨਫੈਡਰੇਸ਼ਨ ਏਸ਼ੀਆ ਦਾ ਪ੍ਰਧਾਨ ਚੁਣਿਆ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)-ਮਿਕਸਡ ਮਾਰਸਲ ਆਰਟਸ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ਼ਰਨਜੀਤ ਸਿੰਘ ਵਰਲਡ ਕਰਾਟੇ ਕਨਫੈਡਰੇਸ਼ਨ (ਡਬਲਿਊ. ਕੇ. ਸੀ.)-ਏਸ਼ੀਆ ਦੇ ਪ੍ਰਧਾਨ ਚੁਣੇ ਗਏ ਹਨ | ਇਸ ਦੀਆਂ ਚੋਣਾਂ ਹਾਲ ਹੀ ਵਿਚ ਰੋਮਾਨੀਆ ਵਿਚ ਹੋਈਆਂ ਸਨ | ...

ਪੂਰੀ ਖ਼ਬਰ »

ਜਨਰਲ ਹਸਪਤਾਲ ਸੈਕਟਰ-16 'ਚੋਂ ਕੱਢੇ ਸਟਾਫ਼ ਵਲੋਂ 11ਵੇਂ ਦਿਨ ਵੀ ਰੋਸ ਪ੍ਰਦਰਸ਼ਨ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)-ਜਨਰਲ ਹਸਪਤਾਲ ਸੈਕਟਰ 16 ਚੰਡੀਗੜ੍ਹ ਦੇ ਨੌਕਰੀ ਤੋਂ ਫਾਰਗ ਕੀਤੇ ਸਟਾਫ਼ ਵਲੋਂ 11ਵੇਂ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮਾਂ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਨਾਲ-ਨਾਲ ਹਸਪਤਾਲ ਦੇ ਪ੍ਰਬੰਧਕ ...

ਪੂਰੀ ਖ਼ਬਰ »

¸ਕੈਸ਼ ਵੈਨ 'ਚੋਂ 39 ਲੱਖ ਰੁਪਏ ਗਾਇਬ ਹੋਣ ਦਾ ਮਾਮਲਾ¸

ਵੈਨ ਚਾਲਕ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ. ਐਮ. ਐਸ. ਕੰਪਨੀ ਦੀ ਕੈਸ਼ ਵੈਨ 'ਚੋਂ 39 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ 'ਚ ਜਿਥੇ ਪੁਲਿਸ ਨੇ ਇਕ ਪਾਸੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ ਉਥੇ ਹੀ ਦੂਜੇ ਪਾਸੇ ਕੈਸ਼ ਵੈਨ ਦੇ ਡਰਾਈਵਰ ...

ਪੂਰੀ ਖ਼ਬਰ »

ਜਾਦੂ-ਟੂਣੇ ਦਾ ਝਾਂਸਾ ਦੇ ਔਰਤਾਂ ਤੋਂ ਠੱਗੇ ਗਹਿਣੇ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਜੱਗਰਾਂ ਦੀਆਂ ਰਹਿਣ ਵਾਲੀਆਂ 3 ਔਰਤਾਂ ਨੂੰ ਜਾਦੂ ਟੂਣੇ ਦੀਆਂ ਗੱਲਾਂ 'ਚ ਲਗਾ ਕੇ ਤਿੰਨ ਲੜਕਿਆਂ ਵਲੋਂ ਗਹਿਣੇ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ਮੀਨਾ ...

ਪੂਰੀ ਖ਼ਬਰ »

ਸਕਾਲਰਸ਼ਿਪ ਯੋਜਨਾਵਾਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਮਾਜਿਕ ਨਿਆਂ ਤੇ ਅਧਿਕਾਰਿਤਾ ਵਿਭਾਗ ਨੇ ਅਲਪਸੰਖਿਅਕ ਮੰਤਰਾਲੇ ਦੇ ਸਹਿਯੋਗ ਨਾਲ ਸਾਲ 2021-22 ਦੇ ਲਈ ਪ੍ਰੀ-ਮੈਟਿ੍ਕ, ਪੋਸਟ-ਮੈਟਿ੍ਕ ਤੇ ਮੈਰਿਟ-ਕਮ-ਮੀਂਸ ਸਕਾਲਰਸ਼ਿਪ ਯੋਜਨਾਵਾਂ ਦੇ ਲਈ 6 ਅਲਪਸੰਖਿਅਕ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦੇ ਮਾਮਲੇ 'ਚ ਜਾਰੀ ਕੀਤੇ ਨੋਟਿਸ ਵਾਪਸ ਨਾ ਲਏ ਤਾਂ ਆਸ਼ੂ ਦੇ ਘਰ ਦਾ ਘਿਰਾਓ ਕਰਾਂਗਾ-ਰੋਮਾਣਾ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਐਲਾਨ ਕੀਤਾ ਹੈ ਕਿ ਜੇਕਰ ਚੰਨੀ ਸਰਕਾਰ ਨੇ ਝੋਨੇ ਦੀ ਖ਼ਰੀਦ ਦੇ ਮਾਮਲੇ 'ਚ ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਨੂੰ ਜਾਰੀ ਕੀਤੇ ਨੋਟਿਸ 48 ਘੰਟਿਆਂ 'ਚ ਵਾਪਸ ਨਾ ਲਏ ਤਾਂ ਫਿਰ ...

ਪੂਰੀ ਖ਼ਬਰ »

ਸੂਬੇ 'ਚ ਨੌਵੇਂ ਦਿਨ 217547 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਅੱਜ ਝੋਨੇ ਦੀ ਖ਼ਰੀਦ ਦੇ ਨੌਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 217547 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸੰਬੰਧੀ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ...

ਪੂਰੀ ਖ਼ਬਰ »

ਨਿਰਵੈਰ ਫਾਊਾਡੇਸਨ ਵਲੋਂ ਇਕ ਰੁੱਖ, ਇਕ ਧੀ ਪੋ੍ਰਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਨਿਰਵੈਰ ਚੈਰੀਟੇਬਲ ਫਾਊਾਡੇਸਨ ਵਲੋਂ ਇਕ ਰੁੱਖ, ਇਕ ਧੀ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਗਈ ਚੈਰੀਟੇਬਲ ਦੀ ਫਾਊਾਡਰ ਤੇ ਪ੍ਰਧਾਨ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਸਾਡੀ ਟੀਮ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਜਾਣ ...

ਪੂਰੀ ਖ਼ਬਰ »

ਏਲਨਾਬਾਦ ਉਪ ਚੋਣ 'ਚ ਭਾਜਪਾ ਉਮੀਦਵਾਰ ਦਾ ਕਿਸਾਨਾਂ ਵਲੋਂ ਵਿਰੋਧ

ਚੰਡੀਗੜ੍ਹ, 11 ਅਕਤੂਬਰ (ਐਨ. ਐਸ. ਪਰਵਾਨਾ)-30 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਦੀ ਏਲਨਾਬਾਦ ਉਪ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੁਣ ਤੋਂ ਹੀ ਵਿਰੋਧਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਪ ਚੋਣ 'ਚ ਅਮਲੀ ...

ਪੂਰੀ ਖ਼ਬਰ »

ਫੀਸ ਦੀ ਅਦਾਇਗੀ ਲਈ ਡਾਟਾ ਅੱਪਡੇਟ ਕਰਨ ਲਈ 20 ਤੱਕ ਦਾ ਸਮਾਂ

ਚੰਡੀਗੜ੍ਹ,11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨਿਯਮ 134-ਏ ਦੇ ਤਹਿਤ ਵਿਦਿਆਰਥੀਆਂ ਦੀ ਫੀਸ ਦੀ ਅਦਾਇਗੀ ਤਹਿਤ ਸਕੂਲਾਂ ਲਈ ਆਪਣੇ ਡਾਟਾ ਨੂੰ ਅੱਪਡੇਟ ਕਰਨ ਦੇ ਲਈ 20 ਅਕਤੂਬਰ, 2021 ਤੱਕ ਸਮਾਂ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ...

ਪੂਰੀ ਖ਼ਬਰ »

ਉਦਯੋਗ ਤੇ ਵਣਜ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਸੂਬੇ ਦੀ ਨਿਵੇਸ਼ ਦੇ ਖੇਤਰ 'ਚ ਅਥਾਹ ਸੰਭਾਵਨਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਨਿਵੇਸ਼ਕਾਂ ਨੂੰ ਸੂਬੇ 'ਚ ਨਿਵੇਸ਼ ਕਰਨ ਤੇ ਐਗਰੋ-ਪ੍ਰੋਸੈਸਿੰਗ, ਫਾਰਮਾਸਿਊਟੀਕਲ, ਲੋਹਾ ਅਤੇ ਸਟੀਲ, ...

ਪੂਰੀ ਖ਼ਬਰ »

ਸੋਨੀ ਵਲੋਂ ਡੇਂਗੂ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਸਥਾਵਾਂ ਦਾ ਦੌਰਾ ਕਰਨ ਦੇ ਆਦੇਸ਼

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵਧਣ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਾਰੇ ਜ਼ਿਲਿ੍ਹਆਂ ਦੀ ਨਿਗਰਾਨੀ ਲਈ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ | ਅਧਿਕਾਰੀ ਉਨ੍ਹਾਂ ...

ਪੂਰੀ ਖ਼ਬਰ »

ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪਿ੍ਥੀਪਾਲ ਸਿੰਘ ਚੱਕ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪਿ੍ਥੀਪਾਲ ਸਿੰਘ ਚੱਕ ਅਲੀਸ਼ੇਰ ਦੀ 11ਵੀਂ ਬਰਸੀ ਮੌਕੇ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨੀ ਧਰਨਿਆਂ 'ਚ ਸ਼ਰਧਾਂਜਲੀ ਸਮਾਗਮ ਕਰਵਾਏ ਗਏ | ਭਾਰਤੀ ਕਿਸਾਨ ਯੂਨੀਅਨ-ਏਕਤਾ ...

ਪੂਰੀ ਖ਼ਬਰ »

ਪੀ. ਸੀ. ਆਰ. 'ਤੇ ਪੱਥਰ ਮਾਰ ਸ਼ੀਸ਼ਾ ਤੋੜਨ ਵਾਲੇ 2 ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ ਫੇਜ਼-2 ਅੰਦਰ ਪੀ. ਸੀ. ਆਰ. 'ਤੇ ਪੱਥਰ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੀ. ਸੀ. ਆਰ. ਵਿੰਗ ਦੇ ਏ. ਐਸ. ਆਈ. ਪ੍ਰੀਤਮ ਨੇ ...

ਪੂਰੀ ਖ਼ਬਰ »

ਐਡਵੋਕੇਟ ਪਰਵਿੰਦਰ ਸਿੰਘ ਚੌਹਾਨ ਸੀਨੀਅਰ ਵਧੀਕ ਏ. ਜੀ. ਲਾਏ

ਚੰਡੀਗੜ੍ਹ, 11 ਅਕਤੂਬਰ (ਬਿ੍ਜੇਂਦਰ ਗੌੜ)-ਹਰਿਆਣਾ ਦੇ ਰਾਜਪਾਲ ਨੇ ਐਡਵੋਕੇਟ ਪਰਵਿੰਦਰ ਸਿੰਘ ਚੌਹਾਨ ਨੂੰ ਐਡਵੋਕੇਟ ਜਨਰਲ, ਹਰਿਆਣਾ ਦੇ ਦਫ਼ਤਰ 'ਚ ਸੀਨੀਅਰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ | ਐਡਵੋਕੇਟ ਜਨਰਲ ਦੀ ਸਿਫ਼ਾਰਿਸ਼ਾਂ ਦੇ ਆਧਾਰ 'ਤੇ ਇਹ ਨਿਯੁਕਤੀ ...

ਪੂਰੀ ਖ਼ਬਰ »

ਬਿਜਲੀ ਸੰਕਟ ਲਈ ਚੰਨੀ ਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ-ਅਮਨ ਅਰੋੜਾ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਲੇ ਦੀ ਘਾਟ ਕਾਰਨ ਪੰਜਾਬ ਤੇ ਦੇਸ਼ 'ਚ ਗਹਿਰਾਏ ਬਿਜਲੀ ਸੰਕਟ ਲਈ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਬਰਾਬਰ ਦੀਆਂ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਹ ਸਭ ਕਾਰਪੋਰੇਟ ਘਰਾਣਿਆਂ ...

ਪੂਰੀ ਖ਼ਬਰ »

ਛੇਵੀਂ ਤੇ ਨੌਵੀਂ ਕਲਾਸ ਲਈ ਦਾਖ਼ਲਾ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਫੌਜੀ ਸਕੂਲਾਂ 'ਚ ਵਿਦਿਅਕ ਸੈਸ਼ਨ 2022-23 'ਚ ਕਲਾਸ ਛੇਵੀਂ ਤੇ ਨੌਵੀਂ ਵਿਚ ਦਾਖਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਤੋਂ 26 ਅਕਤੂਬਰ, 2021 ਤੱਕ ਆਨਲਾਈਨ ਬਿਨੈ ਮੰਗੇ ਹਨ | ਇਨ੍ਹਾਂ ਕਲਾਸਾਂ 'ਚ ਦਾਖਲੇ ਲਈ ਅਖਿਲ ਭਾਰਤੀ ਫੌਜੀ ਸਕੂਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਬੁਟੇਰਲਾ ਵਲੋਂ ਅਕਾਲੀ ਦਲ ਦਾ ਵਿਸਥਾਰ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਸ. ਹਰਦੀਪ ਸਿੰਘ ਬੁਟੇਰਲਾ ਵਲੋਂ ਪਾਰਟੀ ਦਾ ਹੋਰ ਵਿਸਥਾਰ ਕਰਦਿਆਂ ਸੈਕਟਰ 42 ਸਥਿਤ ਮੰਦਰ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਸਮੇਤ ਦੋ ਦਰਜਨ ਦੇ ਕਰੀਬ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਦੇ 12ਵੀਂ ਦੇ ਸਰਟੀਫਿਕੇਟ ਦੇ ਮਾਮਲੇ 'ਚ ਹਾਈਕੋਰਟ ਨੇ ਅਪਰਾਧਿਕ ਕਾਰਵਾਈ ਨਾ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 11 ਅਕਤੂਬਰ (ਬਿ੍ਜੇਂਦਰ ਗੌੜ)-ਪਰਮਜੀਤ ਕੌਰ ਨਾਂਅ ਦੀ ਮਹਿਲਾ ਆਪਣੀ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਪਿਛਲੇ ਲਗਪਗ 20 ਸਾਲਾਂ ਤੋਂ ਪ੍ਰੇਸ਼ਾਨ ਹੈ | ਉਨ੍ਹਾਂ ਦੀ ਪ੍ਰੀਖਿਆ ਦਾ ਨਤੀਜਾ ਸਾਲ 2001 'ਚ ਆਇਆ ਸੀ ਤੇ ਬਾਅਦ 'ਚ ਰੱਦ ਕਰ ਦਿੱਤਾ ਗਿਆ | ਦੋਸ਼ ...

ਪੂਰੀ ਖ਼ਬਰ »

ਕਿ੍ਕਟਰ ਯੁਵਰਾਜ ਸਿੰਘ ਦੀ ਪਟੀਸ਼ਨ 'ਚ ਪੁਲਿਸ ਨੂੰ ਆਦੇਸ਼ ਜਾਰੀ

ਚੰਡੀਗੜ੍ਹ, 11 ਅਕਤੂਬਰ (ਬਿ੍ਜੇਂਦਰ ਗੌੜ)-ਦਲਿਤਾਂ ਦੇ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਫਸੇ ਕਿ੍ਕਟਰ ਯੁਵਰਾਜ ਸਿੰਘ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਦੇਸ਼ ਦਿੱਤੇ ਹਨ ਕਿ ਜੇਕਰ ਪੁਲਿਸ ਜਾਂਚ ਜੁਆਇਨ ਕਰਨ ਦੌਰਾਨ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵੀ ਛਾ ਰਹੇ ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਸੋਸ਼ਲ ਮੀਡੀਆ ਅਕਾਊਾਟਾਂ 'ਤੇ ਪ੍ਰਸੰਸਕਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਬੀਤੇ ਦਿਨਾਂ ਵਿਚ ਮੁੱਖ ਮੰਤਰੀ ਚੰਨੀ ਦੇ ਕੀਤੇ ਕੰਮਾਂ ਨੂੰ ਲੈ ਕੇ ਸੋਸ਼ਲ ...

ਪੂਰੀ ਖ਼ਬਰ »

ਮੁਹਾਲੀ ਵਿਖੇ ਧਰਨੇ 'ਤੇ ਬੈਠੇ ਅੰਗਹੀਣਾਂ ਦਾ ਦੁੱਖ ਸੁਣਨ ਮੁੱਖ ਮੰਤਰੀ ਪੰਜਾਬ-ਸਤਵੀਰ ਸਿੰਘ ਧਨੋਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ (ਰਜਿ.) ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ ਕਿ ਅੰਗਹੀਣ ਵਿਅਕਤੀਆਂ ਨੂੰ ਉਨ੍ਹਾਂ ਦੇ ਕੋਟੇ ...

ਪੂਰੀ ਖ਼ਬਰ »

ਸੀਮਾ ਧੀਮਾਨ ਬਣੀ ਕੁਰਾਲੀ ਸਿਟੀ ਮਹਿਲਾ ਕਾਂਗਰਸ ਦੀ ਪ੍ਰਧਾਨ

ਕੁਰਾਲੀ, 11 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਮਹਿਲਾ ਕਾਂਗਰਸ ਆਗੂ ਸੀਮਾ ਧੀਮਾਨ ਨੂੰ ਸਥਾਨਕ ਸਿਟੀ ਮਹਿਲਾ ਕਾਂਗਰਸ ਦੀ ਪ੍ਰਧਾਨ ਥਾਪਿਆ ਗਿਆ ਹੈ | ਇਸ ਸੰਬੰਧੀ ਕਰਵਾਏ ਇਕ ਸਮਾਗਮ ਦੌਰਾਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ ਨੇ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਮਾਜਰੀ, 11 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ 'ਤੇ ਸਥਿਤ ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰ ਵਲੋਂ ਖੇਤਰ ਦੇ ਕਿਸਾਨਾਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ ਮਾਮਲਾ ਦਰਜ, ਟਰੈਕਟਰ ਚਾਲਕ ਕਾਬੂ

ਮਾਜਰੀ, 11 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਬੂਥਗੜ੍ਹ-ਤੋਗਾਂ ਰੋਡ 'ਤੇ ਸਥਿਤ ਪਿੰਡ ਰਾਣੀਮਾਜਰਾ ਵਿਖੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਰਵੀ ਕੁਮਾਰ ਪੁੱਤਰ ਗਿਰੀਸ਼ ਕੁਮਾਰ ਵਾਸੀ ਮੁੱਲਾਂਪੁਰ ਗਰੀਬਦਾਸ ਨੂੰ ਕਾਬੂ ਕਰਦਿਆਂ ਉਸ ਖ਼ਿਲਾਫ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਸ਼ਹਿਰ ਦੀ ਖੂਬਸੂਰਤੀ ਨੂੰ ਮੁੱਖ ਰੱਖਦਿਆਂ ਤਿਕੌਣੇ ਤੇ ਸੈਂਟਰ ਵਰਜ਼ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਿਵੇਕਲੀ ਪਹਿਲ ਕਰਦਿਆਂ ਟ੍ਰੈਫ਼ਿਕ ਲਾਈਟਾਂ ਦੇ ਨਾਲ ਪੈਂਦੇ ਤਿਕੌਣਿਆਂ ਤੇ ਸੜਕਾਂ ਦੇ ਸੈਂਟਰ ਵਰਜ਼ ਦੇ ਰੱਖ-ਰਖਾਓ ਦੀ ਜ਼ਿੰਮੇਵਾਰੀ ਪ੍ਰਾਈਵੇਟ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਡਾਟਾ ਸਾਇੰਸ ਐਪਲੀਕੇਸ਼ਨਜ਼ 'ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਯੂ. ਐਸ. ਈ. ਟੀ.) ਵਲੋਂ 'ਡਾਟਾ ਸਾਇੰਸ ਐਪਲੀਕੇਸ਼ਨ, ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਇੰਨ ਹੈਲਥ ਸਾਇੰਸ, ਸੋਸ਼ਲ ਐਂਡ ...

ਪੂਰੀ ਖ਼ਬਰ »

ਲਾਇਰਜ਼ ਐਸੋਸੀਏਸ਼ਨ ਨੇ ਈ. ਐਸ. ਆਈ. ਹਸਪਤਾਲ 'ਚ ਖਾਮੀਆਂ ਹੋਣ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਆਲ ਇੰਡੀਆ ਲਾਇਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆ ਵਲੋਂ ਈ. ਐਸ. ਆਈ. ਹਸਪਤਾਲ ਮੁਹਾਲੀ ਵਿਚ ਜ਼ਰੂਰਤਮੰਦ ਕਿਰਤੀਆਂ ਨੂੰ ਮਿਲ ਰਹੀਆਂ ਡਾਕਟਰੀ ਸਹੂਲਤਾਂ 'ਚ ਖਾਮੀਆਂ ਹੋਣ ਦਾ ਦੋਸ਼ ਲਗਾਇਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਨਾਗਰਿਕਾਂ ਨੂੰ ਮੋਮਬੱਤੀ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਜੰਮੂ ਕਸ਼ਮੀਰ 'ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਘੱਟ ਗਿਣਤੀ ਹਿੰਦੂ ਤੇ ਸਿੱਖਾਂ ਨੂੰ ਸ਼ਰਧਾਂਜਲੀ ਦਿੰਦੇ ਆਮ ਆਦਮੀ ਪਾਰਟੀ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ | ਕੁਲਜੀਤ ਸਿੰਘ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਭੰਖ਼ਰਪੁਰ ਵਿਖੇ ਲੋਕਾਂ ਦੀ ਸਮੱਸਿਆ ਸੁਣੀਆਂ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਪਿੰਡ ਭੰਖਰਪੁਰ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਦੀ ਸਮੱਸਿਆ ਸੁਣਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਵੇਖਦੇ ਹੋਏ ...

ਪੂਰੀ ਖ਼ਬਰ »

ਦਲਿਤ ਚੇਤਨਾ ਮੰਚ ਪੰਜਾਬ ਦੇ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਾ ਸਵਾਗਤ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦਾ ਸਮਾਜ ਸੇਵੀ ਜਥੇਬੰਦੀ ਦਲਿਤ ਚੇਤਨਾ ਮੰਚ ਪੰਜਾਬ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਭੂਤ ਕੱਢਣ ਦੇ ਨਾਂਅ 'ਤੇ ਬਾਬੇ ਨੇ ਨੌਜਵਾਨ ਦੇ ਨੱਕ ਦੀ ਹੱਡੀ ਤੋੜੀ, ਮਾਮਲਾ ਦਰਜ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਇਥੋਂ ਦੀ ਸਾਧੂ ਨਗਰ ਗਲੀ ਨੰ. 7 ਵਿਖੇ ਸਥਿਤ ਸ੍ਰੀ ਮਨਸ਼ਾ ਪੂਰਨ ਬਾਲਾ ਜੀ ਮੰਦਰ ਦੇ ਪੁਜਾਰੀ ਬਾਬਾ ਰਾਜਨ ਸ਼ਰਮਾ ਪੁੱਤਰ ਸੋਹਣ ਲਾਲ ਸ਼ਰਮਾ 'ਤੇ ਇਕ ਨੌਜਵਾਨ 'ਚੋਂ ਭੂਤ ਕੱਢਣ ਦੇ ਨਾਂਅ 'ਤੇ ਮਾਰਕੁੱਟ ਕਰਦੇ ਉਸ ਦੇ ਨੱਕ ਦੀ ਹੱਡੀ ...

ਪੂਰੀ ਖ਼ਬਰ »

ਸੁੱਤੇ ਪਏ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੰਗਿਆ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਪਿੰਡ ਤਿ੍ਵੈਦੀ ਕੈਂਪ ਵਿਖੇ ਬੀਤੀ ਰਾਤ ਕਮਰੇ 'ਚ ਸੁੱਤੇ ਪਏ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਵਲੋਂ ਡੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਮਜ਼ਦੂਰ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਕੌ ਾਸਲ ਖਰੜ ਵਲੋ ਸਾਂਝੇ ਤੌਰ 'ਤੇ ਡੇਂਗੂ ਖ਼ਿਲਾਫ਼ ਸ਼ਹਿਰ 'ਚ ਚਲਾਈ ਮੁਹਿੰਮ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਡੇਂਗੂ ਖ਼ਿਲਾਫ਼ ਡੱਟਦਿਆਂ ਖਰੜ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਮੁਹਿੰਮ ਚਲਾਈ ਗਈ ਅਤੇ ਮੁਸਤਰੀ ਮੁਨਿਆਦੀ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਸੁਚੇਤ ਕੀਤਾ ਗਿਆ | ਨਗਰ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਲਈ ਭਿ੍ਸ਼ਟ ਪਾਰਟੀਆਂ ਨੂੰ ਉਲਾਂਭੇ ਕਰਨਾ ਬੇਹੱਦ ਜ਼ਰੂਰੀ-ਘੜੂੰਆਂ/ਪੱਤੋਂ

ਖਰੜ, 11 ਅਕਤੂਬਰ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਜਗਤਾਰ ਸਿੰਘ ਘੜੂੰਆਂ ਤੇ ਸਰਕਲ ਪ੍ਰਧਾਨ ਸੋਹਾਣਾ ਕੰਵਲਜੀਤ ਸਿੰਘ ਪੱਤੋਂ ਨੇ ਨੌਜਵਾਨਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਮੇਂ ਦਾ ਹਾਣੀ ਬਣਾਉਣ ਲਈ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਜੀਤੀ ਪਡਿਆਲਾ ਵਲੋਂ ਪ੍ਰੋਗਰਾਮ ਦਾ ਪੋਸਟਰ ਜਾਰੀ

ਕੁਰਾਲੀ, 11 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਵਾਲਮੀਕਿ ਪ੍ਰਬੰਧਕ ਕਮੇਟੀ ਵਾਰਡ ਨੰ. 13 ਵਲੋਂ ਭਗਵਾਨ ਸ੍ਰੀ ਵਾਲੀਮਿਕ ਦੇ ਪ੍ਰਗਟ ਦਿਸਵ ਦੇ ਸੰਬੰਧ 'ਚ ਕਰਵਾਏ ਜਾਣ ਵਾਲੇ ਸਮਾਗਮਾਂ ਤੇ ਸੱਭਿਆਚਾਰਕ ਪ੍ਰੋਗਰਾਮ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਤੇ ਨਗਰ ਕੌਂਸਲ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਗੂ ਹੇਠਾ ਉਤਰੇ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)-ਈ. ਟੀ. ਟੀ-ਬੀ. ਐਡ ਪਾਸ ਯੂਨੀਅਨ ਵਲੋਂ ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ ਦੀ ਮੰਗ ਨੂੰ ਲੈ ਕੇ ਖਰੜ ਸਥਿਤ ਪਾਣੀ ਦੀ ਟੈਂਕੀ 'ਤੇ ਚੜੇ੍ਹ ਤਿੰਨ ਵਲੰਟੀਅਰ ਅੱਜ ਦੇਰ ਸ਼ਾਮ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਨਾਲ ...

ਪੂਰੀ ਖ਼ਬਰ »

ਅੱਜ ਐਸ. ਡੀ. ਐਮ. ਦਫ਼ਤਰ ਦੇ ਸਾਹਮਣੇ ਭੁੱਖ ਹੜਤਾਲ 'ਤੇ ਬੈਠਣਗੇ ਵਿਧਾਇਕ ਐਨ. ਕੇ. ਸ਼ਰਮਾ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਮਹਾਰਾਣੀ ਪ੍ਰਨੀਤ ਕੌਰ ਵਲੋਂ ਡੇਰਾਬੱਸੀ ਹਲਕੇ ਦੇ ਲਗਾਏ ਇੰਚਾਰਜ ਧਰਮ ਦੀ ਰਾਜਨੀਤੀ ਖੇਡ ਰਹੇ ਹਨ | ਉਨ੍ਹਾਂ ਨੂੰ ਇਹ ਬਰਦਾਸ਼ਤ ਨਹੀਂ ਕਿ ਡੇਰਾਬੱਸੀ ਹਲਕੇ 'ਚ ਹੋਣ ਵਾਲੇ ਧਾਰਮਿਕ ਸਮਾਗਮ 'ਚ ਕਿਸੇ ਹੋਰ ਪਾਰਟੀ ਦਾ ਆਗੂ ਮੁੱਖ ...

ਪੂਰੀ ਖ਼ਬਰ »

ਪੰਜਾਬ ਬੋਰਡ ਤੇ ਕਾਰਪੋਰੇਸ਼ਨ ਕਰਮਚਾਰੀ ਮਹਾਂਸੰਘ ਦਾ ਵਫ਼ਦ ਉਪ ਮੁੱਖ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਕਰਮਚਾਰੀ ਮਹਾਂਸੰਘ ਦਾ ਵਫ਼ਦ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰਨਾਂ ਅਦਾਰਿਆਂ 'ਚ ਕੰਮ ਕਰ ਰਹੇ ਕੱਚੇ, ਡੇਲੀਵੇਜ, ਵਰਕ ਚਾਰਜ, ਆਊਟਸੋਰਸ ਤੇ ਕੰਟਰੈਕਟ ਆਧਾਰਿਤ ...

ਪੂਰੀ ਖ਼ਬਰ »

ਪਾਰਕਾਂ 'ਚ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਨ ਲਈ ਨਗਰ ਨਿਗਮ ਲਗਵਾਏਗਾ ਬੈਨਰ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਨੇ ਡੇਂਗੂ ਦੀ ਰੋਕਥਾਮ ਲਈ ਸ਼ਹਿਰ 'ਚ ਡੇਂਗੂ ਦੇ ਲਾਰਵੇ ਦੀ ਚੈਕਿੰਗ 'ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ | ਸਥਾਨਕ ਮਿਊਾਸੀਪਲ ਭਵਨ 'ਚ ਰੱਖੀ ਮੀਟਿੰਗ ਦੌਰਾਨ ਡਾ. ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਖ਼ੁਦ ਘਰਾਂ ­'ਚ ਜਾ ਕੇ ਕੀਤੀ ਜਾਂਚ, 11 ਘਰਾਂ 'ਚ ਮਿਲਿਆ ਲਾਰਵਾ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਕਾਰਨ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ | ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ ਨੇ ਵਾਈ. ਪੀ. ਐਸ. ਚੌਕ ਵਿਖੇ ਲੇਬਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਅਸੰਗਠਿਤ ਕਿਰਤ ਖੇਤਰ ਨੂੰ ਸੰਗਠਿਤ ਖੇਤਰ 'ਚ ਬਦਲਣ ਦੀ ਕਵਾਇਦ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਓਰੋ (ਡੀ. ਬੀ. ਈ. ਈ.) ਵਲੋਂ ਵਾਈ. ਪੀ. ਐਸ. ਚੌਕ ਵਿਖੇ ਕਿਰਤ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਬਾਰੇ ਡਿਪਟੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਦੁਸਹਿਰਾ ਸਮਾਗਮ ਦੀ ਮਨਜ਼ੂਰੀ ਨਾ ਦੇਣ ਦਾ ਲਗਾਇਆ ਦੋਸ਼

ਲਾਲੜੂ, 11 ਅਕਤੂਬਰ (ਰਾਜਬੀਰ ਸਿੰਘ)-ਸਥਾਨਕ ਯੁਵਕ ਸੇਵਾਵਾਂ ਕਲੱਬ ਤੇ ਸ਼੍ਰੋਮਣੀ ਅਕਾਲੀ ਦਲ ਨੇ ਦੁਸਹਿਰਾ ਸਮਾਗਮ ਕਰਵਾਉਣ ਲਈ ਨਗਰ ਕੌਂਸਲ ਅਧਿਕਾਰੀਆਂ 'ਤੇ ਮਨਜ਼ੂਰੀ ਦੇਣ 'ਚ ਟਾਲ-ਮਟੋਲ ਕਰਨ ਦਾ ਦੋਸ਼ ਲਗਾਉਂਦਿਆਂ ਨਗਰ ਕੌਂਸਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਲਗਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ 26 ਸਾਲਾ ਨੌਜਵਾਨ ਦੀ ਮੌਤ

ਲਾਲੜੂ, 11 ਅਕਤੂਬਰ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲ ਮਾਰਗ 'ਤੇ ਪਿੰਡ ਲਾਲੜੂ ਨੇੜੇ ਅਣਪਛਾਤੀ ਰੇਲ ਗੱਡੀ ਦੀ ਲਪੇਟ 'ਚ ਆ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਉਮਰ ਕਰੀਬ 26 ਸਾਲ ਜਾਪਦੀ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ | ਲਾਲੜੂ ਰੇਲਵੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਅਨਾਜ ਮੰਡੀ ਦਾ ਦੌਰਾ

ਖਰੜ, 11 ਅਕਤੂਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਹਲਕਾ ਇੰਚਾਰਜ ਜਗਮੋਹਨ ਸਿੰਘ ਕੰਗ ਨੇ ਦੇਰ ਸ਼ਾਮ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਆੜ੍ਹਤੀਆਂ ਤੇ ਹੋਰਨਾਂ ਲੋਕਾਂ ਨੇ ਕੰਗ ਨੂੰ ਦੱਸਿਆ ਕਿ ਜੋ ਵੇਅਰ ਹਾਊਸ ਵਲੋਂ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਡੇਂਗੂ ਦੇ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਈਕਰੋ ਮੈਨੇਜਮੈਂਟ ਪੱਧਰ ਦੀ ਨੀਤੀ ਬਣਾਈ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਦੇ ਵਧਦੇ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਮਾਈਕਰੋ ਮੈਨੇਜਮੈਂਟ 'ਤੇ ਜ਼ੋਰ ਦਿੰਦਿਆਂ ਅਗਲੇ 7 ਦਿਨਾਂ ਦਾ ਟੀਚਾ ਨਿਰਧਾਰਤ ਕਰਕੇ ਵਿਆਪਕ ਰਣਨੀਤੀ ਉਲੀਕੀ ਹੈ, ਜਿਸ ਤਹਿਤ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਬੀ. ਸ੍ਰੀ ਨਿਵਾਸਨ ਨੇ ਡੀ. ਜੀ. ਐੱਸ. ਈ. ਪੰਜਾਬ ਵਜੋਂ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਬੀ. ਸ੍ਰੀ ਨਿਵਾਸਨ (ਆਈ. ਏ. ਐੱਸ.) (ਬੈਚ 2011) ਨੇ ਸਥਾਨਕ ਫੇਜ਼-8 ਸਥਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀ. ਜੀ. ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਪਿੰਡ ਝਾਂਮਪੁਰ ਦੀ ਪੰਚਾਇਤ ਨੂੰ ਦਿੱਤਾ 10 ਲੱਖ ਦਾ ਚੈੱਕ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਮੁਹਾਲੀ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਵਿਕਾਸ ਕਾਰਜਾਂ 'ਚ ਕੁਤਾਹੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮੁਹਾਲੀ ਦੇ ...

ਪੂਰੀ ਖ਼ਬਰ »

ਬੀ. ਐੱਡ ਤੇ ਐਮ. ਐੱਡ ਕੋਰਸ ਦੀ ਕਲਾਸਾਂ 21 ਤੋਂ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਇੰਦਰਾ ਗਾਂਧੀ ਯੂਨੀਵਰਸਿਟੀ ਮੀਰਪੁਰ ਦੇ ਤਹਿਤ ਆਉਣ ਵਾਲੇ ਕਾਲਜਾਂ 'ਚ ਬੀ. ਐਡ ਤੇ ਐਮ. ਐਡ ਕੋਰਸ ਦੀ ਕਲਾਸਾਂ 21 ਅਕਤੂਬਰ, 2021 ਤੋਂ ਸ਼ੁਰੂ ਹੋਣਗੀਆਂ | ਇਸ ਬਾਰੇ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਨੇ ਸ਼ਿਲਾਂਗ 'ਚੋਂ ਸਿੱਖਾਂ ਨੂੰ ਉਜਾੜਨ ਦੇ ਫ਼ੈਸਲੇ ਦਾ ਕੀਤਾ ਸਖ਼ਤ ਵਿਰੋਧ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੇਘਾਲਿਆ ਕੈਬਨਿਟ ਵਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) 'ਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ...

ਪੂਰੀ ਖ਼ਬਰ »

ਹੌਂਡਾ ਕੰਪਨੀ ਦੇ ਡੀਲਰ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਹੌਂਡਾ ਕੰਪਨੀ ਦੇ ਡੀਲਰ ਖ਼ਿਲਾਫ਼ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਧਾਰਾ-406 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਡੀਲਰ ਦੀ ਪਛਾਣ ਦੀਪਕ ਚੋਪੜਾ ਵਾਸੀ ਹੋਮਲੈਂਡ ਸੈਕਟਰ-70 ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰਜਨਾਹ ਕਰਨ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਅਕਾਸ਼ ਵਜੋਂ ਹੋਈ ਹੈ ਜੋ ਕਿ ਮੂਲ ਰੂਪ 'ਚ ਯੂ. ਪੀ. ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਦੀ ਸਰਬਸੰਮਤੀ ਨਾਲ ਚੋਣ

ਖਰੜ, 11 ਅਕਤੂਬਰ (ਜੰਡਪੁਰੀ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦਾ ਸਾਲਾਨਾ ਆਮ ਇਜਲਾਸ ਮਦਨ ਲਾਲ ਜਨਾਗਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਵਿਖੇ ਹੋਇਆ | ਇਸ ਮੌਕੇ ਜਿਥੇ ਸਭਾ ਨਾਲ ਜੁੜੇ ਪਰਿਵਾਰਾਂ ਦੇ ਵਿੱਛੜੇ ਮੈਂਬਰਾਂ ਤੇ ਲਖੀਮਪੁਰ ਖੀਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਾਬਕਾ ਡੀ. ਐਸ. ਪੀ. ਨੇ ਵਿਦੇਸ਼ ਜਾਣ ਦੀ ਮੰਗੀ ਇਜਾਜ਼ਤ, ਕੱਲ੍ਹ ਹੋਵੇਗੀ ਸੁਣਵਾਈ

ਐੱਸ. ਏ. ਐੱਸ. ਨਗਰ, 11 ਅਕਤੂਬਰ (ਜਸਬੀਰ ਸਿੰਘ ਜੱਸੀ)-ਸਾਬਕਾ ਆਈ. ਏ. ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਸਾਲ 1991 'ਚ ਅਗਵਾ ਕਰਨ ਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀ. ਐਸ. ਪੀ. ਕੰਵਲ ਇੰਦਰਪਾਲ ਸਿੰਘ (ਕੇ. ...

ਪੂਰੀ ਖ਼ਬਰ »

ਟਿਵਾਣਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਉਦਘਾਟਨ

ਖਰੜ, 11 ਅਕਤੂਬਰ (ਮਾਨ)-ਸ੍ਰੀ ਰਾਮ ਲੀਲ੍ਹਾ ਡਰਾਮੈਟਿਕ ਕਲੱਬ ਖਰੜ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ ਪੰਜਵੇਂ ਦਿਨ ਦਾ ਉਦਘਾਟਨ ਰੋਟਰੀ ਕਲੱਬ ਖਰੜ ਦੇ ਪ੍ਰਧਾਨ ਕਮਲਦੀਪ ਸਿੰਘ ਟਿਵਾਣਾ ਨੇ ਕੀਤਾ | ਇਸ ਮੌਕੇ ਕਲਾਕਾਰਾਂ ਦੁਆਰਾ ਸਰੂਪ ਨਖਾ ਦਾ ਲੱਛਮਣ ਦੁਆਰਾ ...

ਪੂਰੀ ਖ਼ਬਰ »

ਪਿੰਡ ਕੂੜਾਂਵਾਲਾ ਵਿਖੇ ਫੈਲਿਆ ਡਾਇਰੀਆ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਕੂੜਾਂਵਾਲਾ ਵਿਖੇ ਡਾਇਰੀਆ ਫੈਲਣ ਦੇ ਚਲਦਿਆਂ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ਬਾਵਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾ. ਜੈਨ ਨੇ ...

ਪੂਰੀ ਖ਼ਬਰ »

ਖਰੜ 'ਚ ਪੁਲਿਸ ਵਲੋਂ ਕੋਰੋਨਾ ਵਲੰਟੀਅਰ ਨਾਲ ਹੱਥੋਪਾਈ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੋਰੋਨਾ ਮਹਾਂਮਾਰੀ ਦੌਰਾਨ ਕੰਮ ਕਰਵਾ ਕੇ ਸਰਕਾਰ ਵਲੋਂ ਕੱਢੇ ਕੋਰੋਨਾ ਵਲੰਟੀਅਰਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੋਵਿਡ-19 ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਦੀ ਅਗਵਾਈ 'ਚ ਖਰੜ ਸਥਿਤ ਪੰਜਾਬ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX