ਤਾਜਾ ਖ਼ਬਰਾਂ


ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  59 minutes ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 2 hours ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 2 hours ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 3 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 4 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 4 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 5 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 5 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 5 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 6 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 7 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 7 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 7 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 8 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 9 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 9 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 9 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 minute ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 10 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 10 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 11 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 11 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਪਟਿਆਲਾ

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ

ਪਟਿਆਲਾ, 11 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਅੱਜ ਤੋਂ ਬਿਜਲੀ ਨਿਗਮ ਦਫ਼ਤਰ ਪਟਿਆਲਾ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕੀਤਾ ਗਿਆ | ਮਨਜੀਤ ਸਿੰਘ ਨਿਆਲ, ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੁਰਮੇਲ ਸਿੰਘ ਢਕੜੱਬਾ, ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਫਸਲ ਪੱਕਣ ਲਈ ਤਿਆਰ ਖੜ੍ਹੀ ਹੈ | ਇਸ ਸਮੇਂ ਅਖੀਰਲੀ ਵਾਰ ਇਕ ਪਾਣੀ ਦੇਣ ਦੀ ਲੋੜ ਹੈ | ਝੋਨੇ ਦੀ ਵਾਢੀ ਤੋਂ ਬਾਅਦ ਕਣਕ ਦੀ ਬਿਜਾਈ, ਆਲੂ, ਸਰ੍ਹੋਂ ਸਮੇਤ ਹੋਰ ਫ਼ਸਲਾਂ ਦੀ ਬਿਜਾਈ ਵੀ ਇਸ ਅਖੀਰਲੇ ਪਾਣੀ ਦੀ ਗਿੱਲ ਨਾਲ ਹੀ ਕਰਨੀ ਹੁੰਦੀ ਹੈ ਪਰ ਵਾਪਰ ਇਸ ਦੇ ਉਲਟ ਰਿਹਾ ਹੈ | ਕਿਸਾਨਾਂ ਨੂੰ ਬਿਜਲੀ ਜੋ ਤੀਜੇ ਦਿਨ 10 ਘੰਟੇ ਦੇਣੀ ਬਣਦੀ ਸੀ, ਉਸ ਵਿਚ ਭਾਰੀ ਕਟੌਤੀ ਕਰਕੇ ਇੱਕ-ਦੋ ਘੰਟੇ ਹੀ ਦਿੱਤੀ ਜਾ ਰਹੀ ਹੈ | ਝੋਨੇ ਦੀ ਫਸਲ ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਸੋਕੇ ਦਾ ਸ਼ਿਕਾਰ ਹੋ ਰਹੀ ਹੈ ਜਿਸ ਨਾਲ ਝਾੜ 'ਤੇ ਕਾਫੀ ਅਸਰ ਪੈ ਰਿਹਾ ਹੈ | ਕਈ ਕਿਸਾਨ ਇਸ ਸੋਕਾ ਪੀੜਤ ਫਸਲ ਨੂੰ ਕਟਵਾਉਣ ਲਈ ਮਜਬੂਰ ਹੋ ਰਹੇ ਹਨ ਕਿਉਂਕਿ ਪੌਦੇ ਦਾ ਤਣਾ ਸੋਕੇ ਕਾਰਨ ਕਮਜ਼ੋਰ ਹੋ ਰਿਹਾ ਹੈ ਤੇ ਫਸਲ ਡਿਗ ਰਹੀ ਹੈ | ਦਾਣਿਆਂ ਦੀ ਗੁਣਵੱਤਾ ਵਿਚ ਗਿਰਾਵਟ ਤੇ ਮਾਜੂਪੁਣਾ ਪਾਇਆ ਜਾ ਰਿਹਾ ਹੈ | ਆਗੂਆਂ ਵਲੋਂ ਦੱਸਿਆ ਗਿਆ ਕਿ ਇਸ ਸਮੱਸਿਆ ਸਬੰਧੀ ਬੀਤੀ 4 ਅਕਤੂਬਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਪ੍ਰਸ਼ਾਸਨ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਇਸ ਸਬੰਧੀ ਪ੍ਰਸ਼ਾਸਨ ਹੱਲ ਕਰਨ ਦੀ ਥਾਂ ਟਾਲਮਟੋਲ ਕਰਦੇ ਹੋਏ ਬਿਜਲੀ ਕੱਟ ਦੇ ਬਹਾਨੇ ਘੜ ਰਿਹਾ ਹੈ | ਜੇਕਰ ਖੇਤਾਂ ਲਈ ਬਿਜਲੀ ਸਪਲਾਈ ਰੋਜ਼ਾਨਾ ਅੱਠ ਘੰਟੇ ਅਗਲੇ ਕੁਝ ਦਿਨ ਮੁਹੱਈਆ ਨਹੀਂ ਕਰਵਾਈ ਜਾਂਦੀ ਤਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ, ਇਹਨਾਂ ਨੁਕਸਾਨਾਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਆਗੂਆਂ ਵਲੋਂ ਕਿਹਾ ਗਿਆ ਕਿ ਇਕ ਪਾਸੇ ਕਿਸਾਨ ਦਿੱਲੀ ਵਿਖੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜ ਰਹੇ ਹਨ, ਦੂਜੇ ਪਾਸੇ ਨਰਮਾ ਪੱਟੀ ਵਿਚ ਕਿਸਾਨ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਫਸਲ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੇ ਹਨ ਤੇ ਤੀਜਾ ਹੁਣ ਇਸ ਨਵੇਂ ਸੰਕਟ ਵਿਚ ਘਿਰ ਰਹੇ ਹਨ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਇਥੇ ਵੀ ਸੰਘਰਸ਼ ਵਿੱਢਣਾ ਪੈ ਰਿਹਾ ਹੈ | ਅਜਿਹੇ ਵਿਚ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਵਾਜਬ ਮੰਗ ਨੂੰ ਮੰਨਦੇ ਹੋਏ ਕਿਸਾਨਾਂ ਨੂੰ ਬਰਬਾਦੀ ਦੇ ਰਾਹ ਜਾਣ ਤੋਂ ਰੋਕੇ | ਨਾਲ ਹੀ ਹੋਰ ਮੰਗਾਂ ਜਿਵੇਂ ਡੀ.ਏ.ਪੀ. ਖਾਦ ਦੀ ਉਪਲਬਧਤਾ, ਸਹੀ ਤੇ ਯੋਗ ਬੀਜ ਵੇਚਣ ਲਈ ਡੀਲਰਾਂ ਨੂੰ ਪਾਬੰਦ ਕਰਨਾ, ਮੰਡੀਆਂ ਵਿਚ ਫਸਲ ਦੀ ਵਿੱਕਰੀ, ਖ਼ਰੀਦ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕੀਤੇ ਸਾਂਝੇ ਐਕਸ਼ਨ ਸਦਕਾ ਕਿਸਾਨਾਂ ਦੇ ਰੋਹ ਅੱਗੇ ਬਿਜਲੀ ਨਿਗਮ ਮੈਨੇਜਮੈਂਟ ਵਲੋਂ ਮੰਗ ਮੰਨਦੇ ਹੋਏ ਛੇ ਘੰਟੇ ਰੋਜ਼ਾਨਾ ਬਿਜਲੀ ਪੂਰਾ ਅਕਤੂਬਰ ਮਹੀਨਾ ਦੇਣ ਦੀ ਸਹਿਮਤੀ ਬਣੀ ਦੱਸੀ ਗਈ ਹੈ |

'ਜ਼ਮੀਰ ਜਗਾਓ ਦਿੱਲੀ ਜਾਓ' ਮੁਹਿੰਮ ਤਹਿਤ ਮੁੱਖ ਮਾਰਗ 'ਤੇ ਕੀਤਾ ਰੋਸ ਪ੍ਰਦਰਸ਼ਨ

ਭੁੱਨਰਹੇੜੀ, 11 ਅਕਤੂਬਰ (ਧਨਵੰਤ ਸਿੰਘ)-'ਜ਼ਮੀਰ ਜਗਾਓ ਦਿੱਲੀ ਜਾਓ' ਮੁਹਿੰਮ ਤਹਿਤ ਪਟਿਆਲਾ-ਪਹੇਵਾ ਮੁੱਖ ਮਾਰਗ ਉੱਪਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਹੋਇਆ | ਇਸ ਮੌਕੇ ਲਖੀਮਪੁਰ ਖੀਰੀ 'ਚ ਵਿੱਛੜ ਗਏ ਕਿਸਾਨਾਂ ਨੂੰ ਮੋਮਬੱਤੀਆਂ ਜਗਾ ਕੇ ਯਾਦ ਕੀਤਾ ਗਿਆ | ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਪਿਤਾ ਦਾ ਰਿਵਾਲਵਰ ਲੈ ਕੇ ਆਏ ਨੌਜਵਾਨ 'ਤੇ ਪਰਚਾ ਦਰਜ

ਸਮਾਣਾ, 11 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਰਿਆਣਾ ਰਾਜ ਦੇ ਪਿੰਡ ਮਸਤਗੜ੍ਹ ਤੋਂ ਆਈ ਬਰਾਤ 'ਚ ਸ਼ਾਮਿਲ ਨੌਜਵਾਨ ਨੂੰ ਟੌਹਰ ਬਣਾਉਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਪੁਲਿਸ ਨੇ ਮੁਖ਼ਬਰੀ ਦੇ ਅਧਾਰ 'ਤੇ ਨੌਜਵਾਨ ਨੂੰ ਰਿਵਾਲਵਰ ਸਮੇਤ ਕਾਬੂ ਕਰਦਿਆਂ ਅਸਲਾ ਐਕਟ ...

ਪੂਰੀ ਖ਼ਬਰ »

ਸ਼ਿਲੌਂਗ 'ਚ ਦੋ ਸੌ ਸਾਲਾਂ ਤੋਂ ਵਸ ਰਹੇ ਸਿੱਖਾਂ ਦੇ ਉਜਾੜੇ ਨੂੰ ਪ੍ਰਧਾਨ ਮੰਤਰੀ ਤੁਰੰਤ ਦਖ਼ਲ ਦੇ ਕੇ ਰੋਕਣ: ਪ੍ਰੋ. ਬਡੂੰਗਰ

ਭੁੱਨਰਹੇੜੀ, 11 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੇਘਾਲਿਆ ਰਾਜ ਦੀ ਰਾਜਧਾਨੀ ਸ਼ਿਲੌਂਗ 'ਚ ਸਿੱਖਾਂ ਦੇ ਕੀਤੇ ਜਾ ਰਹੇ ਉਜਾੜੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਡੇਂਗੂ, ਕੋਵਿਡ ਤੇ ਸਿਹਤ ਨਾਲ ਸਬੰਧਿਤ ਹੋਰ ਮਾਮਲਿਆਂ ਦੀ ਸਮੀਖਿਆ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ 'ਚ ਡੇਂਗੂ, ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ, ਕੋਵਿਡ ਟੀਕਾਕਰਨ, ਆਕਸੀਜਨ ਅਤੇ ਸਿਹਤ ਨਾਲ ਸਬੰਧਿਤ ਹੋਰ ਮਾਮਲਿਆਂ 'ਤੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)- ਲੰਘੇ ਦਿਨ ਵਾਪਰੇ ਇਕ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸ਼ਹਿਰ ਦੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਡੇਂਗੂ, ਕੋਵਿਡ ਤੇ ਸਿਹਤ ਨਾਲ ਸਬੰਧਿਤ ਹੋਰ ਮਾਮਲਿਆਂ ਦੀ ਸਮੀਖਿਆ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ 'ਚ ਡੇਂਗੂ, ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਤਿਆਰੀਆਂ, ਕੋਵਿਡ ਟੀਕਾਕਰਨ, ਆਕਸੀਜਨ ਅਤੇ ਸਿਹਤ ਨਾਲ ਸਬੰਧਿਤ ਹੋਰ ਮਾਮਲਿਆਂ 'ਤੇ ਸਰਕਾਰੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ

ਪਟਿਆਲਾ, 11 ਅਕਤੂਬਰ (ਅ. ਸ. ਆਹਲੂਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਅਤੇ ਖੇਤਾਂ ਵਿਚ ਵਾਹੁਣ ਨਾਲ ਹੋਣ ਵਾਲੇ ਲਾਭ ਦੱਸਣ ਦੇ ਮਕਸਦ ਨਾਲ ਪਟਿਆਲਾ ਜ਼ਿਲ੍ਹੇ ਦੇ 934 ਪਿੰਡਾਂ ਲਈ ਛੇ ...

ਪੂਰੀ ਖ਼ਬਰ »

ਜੂਆ ਖੇਡਦੇ 2 ਵਿਅਕਤੀਆਂ ਨੂੰ ਪੁਲਿਸ ਨੇ ਚੁੱਕਿਆ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਤਫੱਜਲਪੁਰਾ ਲਾਗੇ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡਦੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਜੂਏ ਦੇ 4370 ਰੁਪਏ ਬਰਾਮਦ ਹੋਣ 'ਤੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਜੂਆ ਐਕਟ ਤਹਿਤ ਕੇਸ ...

ਪੂਰੀ ਖ਼ਬਰ »

2 ਪੇਟੀਆਂ ਹਰਿਆਣਾ ਦੀ ਸ਼ਰਾਬ ਤੇ 100 ਲੀਟਰ ਲਾਹਣ ਬਰਾਮਦ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਵੱਖ-ਵੱਖ ਥਾਵਾਂ ਤੋਂ 2 ਪੇਟੀਆਂ ਹਰਿਆਣਾ ਦੀ ਦੇਸੀ ਸ਼ਰਾਬ ਅਤੇ 100 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਸਿਵਲ ਲਾਈਨ ਦੇ ਸਹਾਇਕ ...

ਪੂਰੀ ਖ਼ਬਰ »

ਕਸ਼ਮੀਰ 'ਚ ਹਿੰਦੂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ 'ਆਪ' ਵਲੋਂ ਕੈਂਡਲ ਮਾਰਚ

ਨਾਭਾ, 11 ਅਕਤੂਬਰ (ਕਰਮਜੀਤ ਸਿੰਘ)-ਜੰਮੂ ਕਸ਼ਮੀਰ ਵਿਚ ਘੱਟ ਗਿਣਤੀ ਹਿੰਦੂ ਤੇ ਸਿੱਖ ਲੋਕਾਂ ਤੇ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਕਰਕੇ ਵੱਡੀ ਗਿਣਤੀ 'ਚ ਲੋਕ ਮਾਰੇ ਜਾ ਰਹੇ ਹਨ ਜਿਸ ਕਸ਼ਮੀਰ 'ਚ ਹਿੰਦੂ ਤੇ ਸਿੱਖਾਂ ਦਾ ਰਹਿਣਾ ਮੁਸ਼ਕਿਲ ਹੋ ਗਿਆ | ਪਿਛਲੇ ਦਿਨੀਂ ਇਕ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕਿਸਾਨਾਂ ਨੂੰ ਮਾਰਨ 'ਤੇ ਤੁਲੀ-ਜੋੜਾਮਾਜਰਾ

ਸਮਾਣਾ, 11 ਅਕਤੂਬਰ (ਗੁਰਦੀਪ ਸ਼ਰਮਾ)-ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦੇ ਹੱਥਾਂ ਦੀ ਕਠਪੁਤਲੀ ਬਣਦਿਆਂ ਕਿਸਾਨ ਸੰਘਰਸ਼ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਸੀਲਾ ਵਰਤਦਿਆਂ ਕਿਸਾਨਾਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ...

ਪੂਰੀ ਖ਼ਬਰ »

ਬਿਜਲੀ ਦੇ ਅਨ ਐਲਾਨੇ ਕੱਟਾਂ ਨਾਲ ਲੋਕਾਂ ਦੇ ਸਾਹ ਸੂਤੇ

ਰਾਜਪੁਰਾ, 11 ਅਕਤੂਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਇਲਾਕੇ 'ਚ ਬੀਤੇ ਕਈ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਇਸ ਦੇ ਨਾਲ ਲੋਕਾਂ ਦੇ ਛੋਟੇ-ਵੱਡੇ ਕੰਮਾਂ ਕਾਰਾਂ 'ਤੇ ਵੀ ਬਹੁਤ ਹੀ ਮਾੜਾ ਅਸਰ ਪੈ ਰਿਹਾ ਹੈ | ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ 'ਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਸ਼ੁਤਰਾਣਾ, 11 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਲਖੀਮਪੁਰ ਖੀਰੀ (ਯੂ.ਪੀ.) 'ਚ ਵਾਪਰੀ ਮੰਦਭਾਗੀ ਘਟਨਾ 'ਚ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ | ਸਥਾਨਕ ਗੁਰਦੁਆਰਾ ਨਾਮ ਜਪ ਸਾਹਿਬ ਵਿਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਨੀਤਾ ਰਾਣੀ ਨੇ ਬੀ.ਡੀ.ਪੀ.ਓ. ਪਾਤੜਾਂ ਦਾ ਚਾਰਜ ਸੰਭਾਲਿਆ

ਪਾਤੜਾਂ, 11 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਵਨੀਤਾ ਰਾਣੀ ਨੇ ਬੀ.ਡੀ.ਪੀ.ਓ ਪਾਤੜਾਂ ਦਾ ਅਹੁਦਾ ਸੰਭਾਲ ਲਿਆ, ਇਸ ਮੌਕੇ ਬਲਾਕ ਸੰਮਤੀ ਦੀ ਚੇਅਰਪਰਸਨ ਕਿਰਨਾਂ ਰਾਣੀ ਦੀ ਅਗਵਾਈ 'ਚ ਸਮੂਹ ਬਲਾਕ ਸੰਮਤੀ ਮੈਂਬਰ ਅਤੇ ਪੰਚਾਇਤ ਸਕੱਤਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਬਹਾਦਰਗੜ੍ਹ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੌਣ ਕਲਾਂ ਵਿਖੇ ਕਿਸਾਨਾਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ 'ਚ 65 ਦੇ ਕਰੀਬ ...

ਪੂਰੀ ਖ਼ਬਰ »

ਸ਼ਾਸਤਰੀ ਸੰਗੀਤ ਸਬੰਧੀ ਸਮਾਗਮ ਹੋਇਆ

ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੀ ਯੂਨੀਵਰਸਿਟੀ ਰਿਹਾਇਸ਼ ਵਿਖੇ ਸ਼ਾਸਤਰੀ ਸੰਗੀਤ ਦੀ ਪਹਿਲੀ ਬੈਠਕ ਕਰਵਾਈ ਗਈ ਜਿਸ 'ਚ ਵੱਖ-ਵੱਖ ਡੀਨ ਅਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਸ਼ਮੂਲੀਅਤ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਜਾਗਰਨ ਵਿਚ ਕੀਤੀ ਸ਼ਿਰਕਤ

ਪਟਿਆਲਾ, 11 ਅਕਤੂਬਰ (ਅ. ਸ. ਆਹਲੂਵਾਲੀਆ)-ਸਥਾਨਕ ਹਨੂਮਾਨ ਮੰਦਿਰ ਕਮੇਟੀ ਆਨੰਦ ਨਗਰ ਬੀ, ਗਲੀ ਨੰਬਰ 9 ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ 12ਵੇਂ ਜਾਗਰਣ ਵਿਚ ਸ਼ਿਰਕਤ ਕੀਤੀ, ਇਸ ਦੌਰਾਨ ਉਨ੍ਹਾਂ ਨੇ ਜੈ ਬਜਰੰਗ ਬਲੀ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਸਮਾਣਾ, 11 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਪੀਰ ਬਾਬਾ ਲੱਖ ਦਾਤਾ ਲਾਲਾਂ ਵਾਲਾ ਸਖੀ ਸੁਲਤਾਨ ਦੀ ਦਰਗਾਹ (ਨੇੜੇ ਮਿੰਨੀ ਟਰੱਕ ਯੂਨੀਅਨ, ਘੱਗਾ ਰੋਡ) ਵਿਖੇ ਸਲਾਨਾ ਮੇਲਾ ਧੂਮਧਾਮ ਤੇ ਸ਼ਰਧਾ ਪੂਰਵਕ ਮਨਾਇਆ ਗਿਆ ਜਿੱਥੇ ਸ਼ਹਿਰ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਦੇ ਦਾਅ ਪੇਚ ਸਿਖਾਉਣ ਲਈ ਕਰਵਾਇਆ ਤਾਇਕਵਾਂਡੋ ਤੇ ਸਵੈ-ਸੁਰੱਖਿਆ ਪ੍ਰੋਗਰਾਮ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਐਨ.ਐੱਸ.ਐੱਸ. ਸ਼ਾਖਾ ਵਲੋਂ ਨਿਰਦੇਸ਼ਕ ਪਿ੍ੰਸੀਪਲ ਡਾ. ਅਵਨੀਸ਼ ਕੁਮਾਰ ਦੀ ਰਹਿਨੁਮਾਈ ਅਤੇ ਪ੍ਰੋਗਰਾਮ ਅਫ਼ਸਰ ਡਾ. ਡੀ.ਐੱਸ. ਭੁੱਲਰ ਦੀ ਅਗਵਾਈ ਹੇਠ ਚੱਲ ਰਹੀਆਂ ਐਨ.ਐੱਸ.ਐੱਸ. ...

ਪੂਰੀ ਖ਼ਬਰ »

ਪਾਣੀ ਬਚਾਉ ਸਬੰਧੀ ਮੁਕਾਬਲੇ ਕਰਵਾਏ

ਭਾਦਸੋਂ, 11 ਅਕਤੂਬਰ (ਪ੍ਰਦੀਪ ਦੰਦਰਾਲਾ)-ਨੇੜਲੇ ਪਿੰਡ ਮਾਂਗੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਲ ਸਪਲਾਈ ਵਿਭਾਗ ਵਲੋਂ ਪਾਣੀ ਬਚਾਉ ਮੁਹਿੰਮ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਤੇ ਨਾਲ ਹੀ ਪਿੰਡ 'ਚ ਰੈਲੀ ਵੀ ਕੱਢੀ ਗਈ | ਇਸ ਪ੍ਰਤੀਯੋਗਤਾ 'ਚ ਸਕੂਲ ਦੇ 60 ...

ਪੂਰੀ ਖ਼ਬਰ »

ਡੈਪੋ ਟਰੇਨਿੰਗ ਕੈਂਪ ਲਗਾਇਆ

ਬਸੀ ਪਠਾਣਾਂ, 11 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)- ਸਬ-ਡਵੀਜ਼ਨ ਬਸੀ ਪਠਾਣਾਂ ਪ੍ਰਸ਼ਾਸਨ ਵਲੋਂ ਸ਼ਹੀਦਗੜ੍ਹ ਵਿਖੇ ਡੈਪੋ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਐਸ.ਐਮ.ਓ. ਸੁਖਵਿੰਦਰ ਦਿਉਲ, ਡਾ. ਪ੍ਰਭਜੋਤ ਕÏਰ, ਫੂਡ ਸਪਲਾਈ ਇੰਸਪੈਕਟਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੇ ਬੱਚਿਆਂ ਨੇ ਮਨਾਇਆ 'ਅੰਤਰਰਾਸ਼ਟਰੀ ਬੱਚੀ ਦਿਵਸ'

ਮੰਡੀ ਗੋਬਿੰਦਗੜ੍ਹ, 11 ਅਕਤੂਬਰ (ਮੁਕੇਸ਼ ਘਈ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਲਾਲਪੁਰ ਦੀ ਮੁੱਖ ਅਧਿਆਪਕਾ ਦਿਵਿਆ ਮਹਿਤਾ ਅਤੇ ਵਿਦਿਆਰਥੀਆਂ ਦੁਆਰਾ ਅੰਤਰਰਾਸ਼ਟਰੀ ਬੱਚੀ ਦਿਵਸ 'ਤੇ ਫ਼ਤਹਿਗੜ੍ਹ ਸਾਹਿਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਜਣੇਪਾ ਸੁਵਿਧਾਵਾਂ ਦਾ ਲਿਆ ਜਾਇਜ਼ਾ

ਨੰਦਪੁਰ ਕਲੌੜ, 11 ਅਕਤੂਬਰ (ਜਰਨੈਲ ਸਿੰਘ ਧੁੰਦਾ)-ਸਿਵਲ ਸਰਜਨ ਫ਼ਤਹਿਗੜ੍ਹ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਰਨ ਸਾਗਰ ਵਲੋਂ ਨੰਦਪੁਰ ਕਲੌੜ ਦਾ ਦੌਰਾ ਕੀਤਾ ਗਿਆ | ਡਾ. ਕਰਨ ਸਾਗਰ ਨੇ ਲੇਬਰ ਰੂਮ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਖਮਾਣੋਂ, 11 ਅਕਤੂਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਪਿੰਡ ਭਾਂਬਰੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਇਕ ਜਾਗਰੂਕਤਾ ਕੈਂਪ ਬਲਾਕ ਖਮਾਣੋਂ ਦੇ ਮੁੱਖ ਖੇਤੀਬਾੜੀ ਅਫ਼ਸਰ ਦਮਨ ਝਾਂਜੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਸਥਾਨਕ ਜ਼ਿਲ੍ਹਾ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਪ੍ਰਧਾਨ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਤੇ ਸਰਪ੍ਰਸਤ ਲਾਲ ਮਿਸਤਰੀ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਅੱਗੇ ਹੋ ਕੇ ਸ਼ਮਸ਼ਾਨਘਾਟ ਦੀ ਹਾਲਤ ਸੁਧਾਰੀ

ਨੰਦਪੁਰ ਕਲੌੜ, 11 ਅਕਤੂਬਰ (ਜਰਨੈਲ ਸਿੰਘ ਧੁੰਦਾ)-ਉਪ ਮੰਡਲ ਬਸੀ ਪਠਾਣਾਂ ਅਧੀਨ ਪਿੰਡ ਬਾਸੀਆਂ ਬੈਦਵਾਣ ਦੇ ਨੌਜਵਾਨਾਂ ਨੇ ਪੁਆਧੀ ਲੇਖਕ ਡਾ. ਗੁਰਮੀਤ ਸਿੰਘ ਬੈਦਵਾਣ ਦੀ ਅਗਵਾਈ ਵਿਚ ਕਿਸੇ ਸਰਕਾਰੀ ਜਾਂ ਗ੍ਰਾਮ ਪੰਚਾਇਤ ਦੀ ਸਹਾਇਤਾ ਤੋਂ ਬਗ਼ੈਰ ਹੀ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਇੱਥੇ ਸੂਬਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਖਾਣੇ ਵਿਚ ਜ਼ਹਿਰੀਲੀ ਚੀਜ਼ ਮਿਲ ਜਾਣ ਨਾਲ 7 ਪਰਵਾਸੀ ਮਜ਼ਦੂਰ ਹੋਏ ਬਿਮਾਰ

ਪਾਤੜਾਂ, 11 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ ਵਿਚ ਮਜ਼ਦੂਰੀ ਕਰਨ ਵਾਸਤੇ ਆਏ ਪਰਵਾਸੀ ਮਜ਼ਦੂਰਾਂ ਦੇ ਖਾਣੇ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲ ਜਾਣ ਕਾਰਨ ਬੱਚਿਆਂ ਸਮੇਤ 7 ਪਰਵਾਸੀ ਮਜ਼ਦੂਰਾਂ ਦੀ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਇਲਾਜ ਲਈ ਭਾਰਤ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਔਰਤ ਦੀ ਮੌਤ

ਪਾਤੜਾਂ, 11 ਅਕਤੂਬਰ (ਖ਼ਾਲਸਾ)-ਘੱਗਾ ਵਿਖੇ ਪਾਤੜਾਂ-ਪਟਿਆਲਾ ਸੜਕ 'ਤੇੇ ਮੋਟਰਸਾਈਕਲ ਵੱਜਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ | ਚੰਨਾ ਰਾਮ ਪੁੱਤਰ ਬੱਲੂ ਰਾਮ ਵਾਸੀ ਘੱਗਾ ਨੇ ਪੁਲਿਸ ...

ਪੂਰੀ ਖ਼ਬਰ »

ਖਾਣੇ ਵਿਚ ਜ਼ਹਿਰੀਲੀ ਚੀਜ਼ ਮਿਲ ਜਾਣ ਨਾਲ 7 ਪਰਵਾਸੀ ਮਜ਼ਦੂਰ ਹੋਏ ਬਿਮਾਰ

ਪਾਤੜਾਂ, 11 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਅਨਾਜ ਮੰਡੀ ਵਿਚ ਮਜ਼ਦੂਰੀ ਕਰਨ ਵਾਸਤੇ ਆਏ ਪਰਵਾਸੀ ਮਜ਼ਦੂਰਾਂ ਦੇ ਖਾਣੇ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲ ਜਾਣ ਕਾਰਨ ਬੱਚਿਆਂ ਸਮੇਤ 7 ਪਰਵਾਸੀ ਮਜ਼ਦੂਰਾਂ ਦੀ ਹਾਲਤ ਵਿਗੜ ਗਈ ਜਿਨ੍ਹਾਂ ਨੂੰ ਇਲਾਜ ਲਈ ਭਾਰਤ ...

ਪੂਰੀ ਖ਼ਬਰ »

ਮੋਬਾਈਲ ਦੀ ਖੋਹ ਕਰਨ ਦੇ ਮਾਮਲੇ 'ਚ 2 ਨਾਮਜ਼ਦ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਮੋਬਾਈਲ ਦੀ ਖੋਹ ਕਰਕੇ ਫ਼ਰਾਰ ਹੋਣ ਦੇ ਦੋਸ਼ ਹੇਠ 2 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਅਨਿਲ ਕੁਮਾਰ ਵਾਸੀ ਬਿਹਾਰ ਹਾਲ ਆਬਾਦ ਅਨਾਜ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ ਇਕ ਲੱਖ ਮੀਟਿ੍ਕ ਟਨ ਤੋਂ ਪਾਰ-ਡੀ. ਸੀ.

ਪਟਿਆਲਾ, 11 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਵਿਚ ਸਥਾਪਤ 109 ਖ਼ਰੀਦ ਕੇਂਦਰਾਂ 'ਚੋਂ ਹੁਣ ਤੱਕ 83 ਵਿਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ, 78 ਖ਼ਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ, ਅੱਜ ਤੱਕ ਮੰਡੀਆਂ 'ਚ 1,01,716 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿਚੋਂ ...

ਪੂਰੀ ਖ਼ਬਰ »

40 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ 73 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ 2 ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪਟਿਆਲਾ ਪੁਲਿਸ ਨੇ ਮੋਗੇ ਤੋਂ ਇਕ ਹੋਰ ਮੁਲਜ਼ਮ ਨੂੰ 40 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਦੀ ਪਹਿਚਾਣ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ 4 ਦੇ ਖਿਲਾਫ਼ ਕੇਸ ਦਰਜ

ਪਾਤੜਾਂ, 11 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਥਾਣਾ ਘੱਗਾ ਦੀ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਨਾਜਾਇਜ ਮਾਈਨਿੰਗ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਟ੍ਰੈਕਟਰ ਟਰਾਲੀ ਨੂੰ ਜਬਤ ਕੀਤਾ ਹੈ | ਦਰਜ ਕੀਤੇ ਗਏ ਮਾਮਲੇ ਅਨੁਸਾਰ ਗੁਰਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮੌਨ ਵਰਤ ਦੇ ਰੂਪ 'ਚ ਰੋਸ ਪ੍ਰਦਰਸ਼ਨ

ਪਟਿਆਲਾ, 11 ਅਕਤੂਬਰ (ਸਿੱਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਅਤੇ ਦਿਹਾਤੀ ਵਲੋਂ ਮਹਾਰਾਣੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ ਪਟਿਆਲਾ ਦੀ ਰਹਿਨੁਮਾਈ 'ਚ ਬੀਜੇਪੀ ਸਰਕਾਰ ਦੇ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਤੁਰੰਤ ਸਖ਼ਤ ਸਜਾ ਦਿਵਾਉਣ ਲਈ ਸਵੇਰੇ 10 ...

ਪੂਰੀ ਖ਼ਬਰ »

ਸਰਕਾਰੀ ਸਕੂਲ ਗਾਂਧੀ ਨਗਰ ਦਾ ਵਿਦਿਆਰਥੀ ਕੁਇਜ਼ ਮੁਕਾਬਲੇ 'ਚ ਸੈਕੰਡ

ਪਟਿਆਲਾ, 11 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਲਾਹੌਰੀ ਗੇਟ ਪਟਿਆਲਾ ਦੇ 8ਵੀਂ ਜਮਾਤ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਮਿਲੇ ਲਖਵੀਰ ਸਿੰਘ ਲੌਟ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੀ ਜਰਨਲ ਕੌਂਸਲ ਦੇ ਮੈਂਬਰ ਅਤੇ ਸਾਬਕਾ ਕੌਂਸਲਰ ਲਖਵੀਰ ਸਿੰਘ ਲੌਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਮਿਲ ਕੇ ਪਟਿਆਲਾ ਦਿਹਾਤੀ ਤੋਂ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ ਹੈ | ...

ਪੂਰੀ ਖ਼ਬਰ »

ਸਕਾਲਰਸ਼ਿਪ ਸਕੀਮਾਂ ਸੰਬੰਧੀ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ 'ਚ ਲਗਾਇਆ ਵਿਸ਼ੇਸ਼ ਕੈਂਪ

ਪਟਿਆਲਾ, 11 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਸਕਾਲਰਸ਼ਿਪ ਬਰਾਂਚ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸਕਾਲਰਸ਼ਿਪ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ ਕੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜ ਸਾਲਾ ਤੋਂ ਨਿਊ ਮਹਾਂਵੀਰ ਸੇਵਾ ਦਲ ਨੂੰ ਰਾਵਣ ਦਾ ਪੁਤਲਾ ਸਾੜਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ-ਅਕਾਸ਼ ਬਾਕਸਰ

ਪਟਿਆਲਾ, 11 ਅਕਤੂਬਰ (ਔਲਖ)-ਨਿਊ ਮਹਾਂਵੀਰ ਸੇਵਾ ਦਲ ਦੇ ਆਗੂ ਆਕਾਸ਼ ਬਾਕਸਰ ਨੇ ਦੁਸ਼ਹਿਰਾ ਮਨਾਉਣ ਨੂੰ ਲੈ ਕੇ ਵੀ ਰਾਜਨੀਤੀ ਕਰਨ 'ਤੇ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਆਕਾਸ਼ ਬਾਕਸਰ ਨਿਊ ਮਹਾਂਵੀਰ ਸੇਵਾ ਦਲ ਦੇ ਪ੍ਰਮੁੱਖ ...

ਪੂਰੀ ਖ਼ਬਰ »

ਜ਼ਬਾਨ ਕਰਕੇ ਭੱਜਣ ਵਾਲੀ ਸ਼ਖ਼ਸੀਅਤ ਦਾ ਨਾਮ ਹੈ ਨਵਜੋਤ ਸਿੰਘ ਸਿੱਧੂ- ਅਬਲੋਵਾਲ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਨਵਜੋਤ ਸਿੰਘ ਸਿੱਧੂ ਅਜਿਹੀ ਸ਼ਖ਼ਸੀਅਤ ਹੈ ਜਿਸ ਨੂੰ ਰਾਜਨੀਤੀ ਵਿਚ ਵੱਡੇ ਅਹੁਦੇ ਦੀ ਚਾਹਨਾਂ ਦੀ ਲਾਲਸਾ ਨੇ ਬੌਖਲਾਹਟ ਵਿਚ ਲਿਆਂਦਾ ਹੈ ਅਤੇ ਉਹ ਨਿੱਤ ਦਿਨ ਨਵੇਂ ਸਟੈਂਡ ਅਚਾਨਕ ਲੈ ਲੈਂਦਾ ਹੈ ਅਤੇ ਮੁੜ ਉਸ ਵਾਅਦੇ ...

ਪੂਰੀ ਖ਼ਬਰ »

ਸਿੱਖ ਕੌਮ ਨਾਲ ਮੱਥਾ ਲਾਉਣ ਵਾਲੇ ਔਰੰਗਜ਼ੇਬ ਦਾ ਹਸ਼ਰ ਦੇਖ ਲੈਣ : ਬਾਬਾ ਬੇਦੀ

ਪਟਿਆਲਾ, 11 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਮਾਣਾ ਹਲਕੇ ਅੰਦਰ ਧਬਲਾਨ ਰੋਡ 'ਤੇ ਸਥਿਤ ਕੈਂਬਰਿਜ਼ ਗਲੋਬਲ ਸਕੂਲ ਰੱਖੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ 14ਵੇਂ ਦਿਨ 'ਚ ਦਾਖ਼ਲ

ਪਟਿਆਲਾ, 11 ਅਕਤੂਬਰ (ਸਿੱਧੂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੇ ਸੂਬਾ ਵਰਕਿੰਗ ਪ੍ਰਧਾਨ ਬੂਟਾ ਸਿੰਘ ਜਖੇਪਲ ਦੀ ਅਗਵਾਈ ਹੇਠ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਪਟਿਆਲਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 2 ਔਰਤਾਂ ਸਣੇ 7 ਨਾਮਜ਼ਦ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਰਸਤੇ ਵਿਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਔਰਤਾਂ ਸਣੇ 7 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਨਰਿੰਦਰ ਸ਼ਰਮਾ ...

ਪੂਰੀ ਖ਼ਬਰ »

ਤਿੰਨ ਪੰਜਾਬੀ ਤੀਰ-ਅੰਦਾਜ਼ਾਂ ਦੀ ਏਸ਼ੀਅਨ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ 11 ਅਕਤੂਬਰ (ਅ. ਸ. ਆਹਲੂਵਾਲੀਆ)-ਤਿੰਨ ਪੰਜਾਬੀ ਤੀਰਅੰਦਾਜ਼ ਖਿਡਾਰੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਲਈ ਚੁਣੀ ਗਈ ਭਾਰਤੀ ਟੀਮ 'ਚ ਥਾਂ ਬਣਾਈ ਹੈ | ਟਾਟਾ ਨਗਰ (ਝਾਰਖੰਡ) ਵਿਖੇ ਉਕਤ ਚੈਂਪੀਅਨਸ਼ਿਪ ਲਈ ਟਰਾਇਲ ਹੋਏ ਸਨ, 'ਚ ਜੂਨੀਅਰ ਵਿਸ਼ਵ ਚੈਂਪੀਅਨ ਪ੍ਰਨੀਤ ਕੌਰ ...

ਪੂਰੀ ਖ਼ਬਰ »

ਖੋ-ਖੋ 'ਚ ਪਟਿਆਲਵੀ ਖਿਡਾਰਨਾਂ ਬਣੀਆਂ ਪੰਜਾਬ ਚੈਂਪੀਅਨ

ਪਟਿਆਲਾ, 11 ਅਕਤੂਬਰ (ਅ. ਸ. ਆਹਲੂਵਾਲੀਆ)-ਪਟਿਆਲਾ ਜ਼ਿਲੇ੍ਹ ਦੀਆਂ ਲੜਕੀਆਂ ਦੀ ਟੀਮ ਨੇ ਪੰਜਾਬ ਜੂਨੀਅਰ ਖੋ-ਖੋ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਜਿਲ੍ਹਾ ਪਟਿਆਲਾ ਖੋ-ਖੋ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਰੌਣੀ ਤੇ ਜਨਰਲ ਸਕੱਤਰ ਉਪਕਾਰ ਸਿੰਘ ਵਿਰਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੁਸ਼ਤੀ ਦੰਗਲ ਕਰਵਾਇਆ

ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਸਾਬਕਾ ਵਿਧਾਇਕਾ ਇੰਚਾਰਜ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਹਲਕਾ ਘਨੌਰ ਦੇ ਪਿੰਡ ਹਰੀਗੜ੍ਹ ਦੀ ਪੰਚਾਇਤ ਵਲੋਂ ਸਰਪੰਚ ਬਲਵੀਰ ਸਿੰਘ ਪ੍ਰਧਾਨ ਬੀ.ਸੀ ਵਿੰਗ ...

ਪੂਰੀ ਖ਼ਬਰ »

ਕੈਨੇਡਾ ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਓਾਟਾਰੀਓ ਵਲੋਂ ਹਰਮਿੰਦਰ ਸਿੰਘ ਸਨਮਾਨਿਤ

ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-ਰਾਮਗੜ੍ਹੀਆ ਸਿੱਖ ਫਾਉਂਡੇਸ਼ਨ ਓਾਟਾਰੀਓ ਕੈਨੇਡਾ ਵਲੋਂ ਜ਼ੂਮ ਐਪ ਦੇ ਮਾਧਿਅਮ ਰਾਹੀਂ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਮਾਣਾ ਦੇ ਸ਼ਾਇਰ ਹਰਮਿੰਦਰ ਸਿੰਘ ਨੇ ਭਾਗ ਲਿਆ, ਫਾਊਾਡੇਸ਼ਨ ਵਲੋਂ ਉਨ੍ਹਾਂ ਨੂੰ ਭਾਈ ਲਾਲੋ ਜੀ ਐਵਾਰਡ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਤੋਂ ਬਿਨਾਂ ਲਖੀਮਪੁਰ ਖੀਰੀ ਘਟਨਾ ਦੀ ਸੁਤੰਤਰ ਜਾਂਚ ਸੰਭਵ ਨਹੀਂ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਹੈ ਕਿ ਅਜੇ ਮਿਸ਼ਰਾ ਦੇ ਅਸਤੀਫ਼ੇ ਤੋਂ ਬਿਨਾਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਤਲ ਕਾਂਡ ਦੀ ਨਿਰਪੱਖ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ

ਸਮਾਣਾ, 11 ਅਕਤੂਬਰ (ਗੁਰਦੀਪ ਸ਼ਰਮਾ)-ਲਗਾਤਾਰ ਵੱਧਦੀ ਮਹਿੰਗਾਈ ਅਤੇ ਬਿਜਲੀ ਦੇ ਲੰਬੇ ਕੱਟ ਕਾਰਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਚੇਤਨ ਸਿੰਘ ਜੋੜਾਮਾਜਰਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਦੇ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ...

ਪੂਰੀ ਖ਼ਬਰ »

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪਟਿਆਲਾ ਨੇ ਸ਼ੁਰੂ ਕੀਤਾ ਈ-ਨਿਊਜ਼ਲੈਟਰ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਕੌਮਾਂਤਰੀ ਬਾਲੜੀ ਦਿਵਸ ਮੌਕੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਪਟਿਆਲਾ ਨੇ ਆਪਣੀਆਂ ਗਤੀਵਿੱਧੀਆਂ ਤੇ ਪ੍ਰੋਗਰਾਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦਾ ਕਰਨ ਲਈ ਆਪਣਾ ਮਹੀਨਾਵਾਰ ਈ-ਨਿਊਜ਼ਲੈਟਰ ...

ਪੂਰੀ ਖ਼ਬਰ »

ਕੌਮਾਂਤਰੀ ਬਾਲੜੀ ਦਿਵਸ ਮੌਕੇ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਵਿਲੱਖਣ ਪ੍ਰਾਪਤੀਆਂ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅੱਜ ਕੌਮਾਂਤਰੀ ਬਾਲੜੀ ਦਿਵਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਮੌਕੇ ਜ਼ਿਲ੍ਹੇ ਦੀਆਂ ਖੇਡਾਂ ਅਤੇ ਸਿੱਖਿਆ ਦੇ ਖੇਤਰ 'ਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦਾ ਵਫ਼ਦ ਉਚੇਰੀ ਸਿੱਖਿਆ ਮੰਤਰੀ ਨੂੰ ਮਿਲਿਆ

ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਇਕ ਵਫ਼ਦ ਵਲੋਂ ਉਚੇਰੀ ਸਿੱਖਿਆ ਮੰਤਰੀ ਪੰਜਾਬ ਸਰਕਾਰ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਸੰਬੰਧੀ ਪੈੱ੍ਰਸ ਬਿਆਨ ਜਾਰੀ ਕਰਦਿਆਂ ਪੂਟਾ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX