ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਝੋਨੇ ਦੇ ਸੀਜ਼ਨ ਵਿਚ ਮੰਡੀਕਰਨ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ | ਇਹ ਸਮੱਸਿਆ ਚਾਹੇ ਖ਼ਰੀਦ ਦੇਰੀ ਨਾਲ ਸ਼ੁਰੂ ਕਰਨ ਦੇ ਆਦੇਸ਼ ਹੋਣ, ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿਚ ਆਮਦ ਦਾ ਹੋਵੇ ਜਾਂ ਫਿਰ ਆੜ੍ਹਤੀਆਂ ਵਲੋਂ ਤੋਲ 'ਚ ਕੀਤਾ ਜਾ ਰਿਹਾ ਫ਼ਰਕ ਹੋਵੇ, ਕਿਸਾਨਾਂ ਨੂੰ ਹਰ ਪਾਸਿਓਾ ਮਾਰ ਝੱਲਣੀ ਪੈ ਰਹੀ ਹੈ | ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ 1 ਦੀ ਥਾਂ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਤੁਗ਼ਲਕੀ ਫ਼ਰਮਾਨ ਤੋਂ ਗੁਸਾਏ ਕਿਸਾਨਾਂ ਵਲੋਂ ਕੀਤੇ ਵਿਰੋਧ ਤੋਂ ਬਾਅਦ 3 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਹੋਈ ਪਰ ਸਰਕਾਰੀ ਖ਼ਰੀਦ ਦੇ ਅੱਜ 8 ਦਿਨ ਬਾਅਦ ਤੱਕ ਵੀ ਫ਼ਿਰੋਜ਼ਪੁਰ ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਵਿਚ ਝੋਨੇ ਦੇ ਅੰਬਾਰ ਲੱਗ ਗਏ ਹਨ | ਮਾਰਕੀਟ ਕਮੇਟੀ ਦੇ ਅਧਿਕਾਰੀ ਮੰਡੀ ਵਿਚ ਜਗ੍ਹਾ ਦੀ ਘਾਟ ਨੂੰ ਲੈ ਕੇ ਵੱਧ ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਨੂੰ ਮੰਡੀ ਵਿਚ ਦਾਖ਼ਲ ਨਹੀਂ ਹੋਣ ਦੇ ਰਹੇ, ਜਿਸ ਨਾਲ ਮਾਹੌਲ ਤਣਾਅਪੂਰਨ ਹੋ ਰਿਹਾ ਹੈ, ਜਦਕਿ ਖ਼ੁਰਾਕ ਸਪਲਾਈ ਵਿਭਾਗ ਇਸ ਸਭ ਤੋਂ ਅਣਜਾਣ ਬਣਿਆ ਹੋਇਆ ਹੈ | ਫਿਰੋਜ਼ਪੁਰ ਸ਼ਹਿਰ ਦੀ ਮੰਡੀ ਵਿੱਚ ਝੋਨਾ ਲੈ ਕੇ ਆਏ ਕਿਸਾਨ ਨਿਰਮਲ ਸਿੰਘ, ਰਾਜ ਸਿੰਘ ਨੇ ਰੋਸ ਜ਼ਾਹਿਰ ਕੀਤਾ ਕਿ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਉਨ੍ਹਾਂ ਦੀਆਂ ਝੋਨੇ ਦੀਆਂ ਟਰਾਲੀਆਂ ਨੂੰ ਮੰਡੀ ਦੇ ਗੇਟ 'ਤੇ ਹੀ ਰੋਕ ਲਿਆ ਗਿਆ ਹੈ | ਕਿਸਾਨਾਂ ਦਾ ਕਹਿਣਾ ਸੀ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਦੇ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੈ ਪਰ ਜਦੋਂ ਖ਼ਰੀਦ ਵੇਲੇ ਪੱਖਾ ਲਾਇਆ ਜਾਂਦਾ ਹੈ ਤਾਂ ਇਹ ਨਮੀ ਵੀ ਖ਼ਤਮ ਹੋ ਜਾਂਦੀ ਹੈ ਪਰ ਮਾਰਕੀਟ ਕਮੇਟੀ ਦੇ ਅਧਿਕਾਰੀ ਜਾਣ ਬੁੱਝ ਕੇ ਕਿਸਾਨਾਂ ਨੂੰ ਖੱਜਲ-ਖ਼ੁਆਰ ਕਰ ਰਹੇ ਹਨ | ਕਿਸਾਨਾਂ ਨੇ ਕਿ ਕਿ ਮੰਡੀਆਂ 'ਚ ਆਉਣ ਤੋਂ ਬਾਅਦ ਝੋਨੇ ਦੀ ਨਮੀ ਕੁਝ ਘੰਟਿਆਂ ਚ ਹੀ ਦੂਰ ਹੋ ਜਾਂਦੀ ਹੈ ਪਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਦ ਮਾਰਕੀਟ ਕਮੇਟੀ ਦੇ ਸਕੱਤਰ ਮੁਕੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਨਸਪ, ਵੇਅਰ ਹਾਊਸ, ਪਨਗ੍ਰੇਨ ਅਤੇ ਮਾਰਕਫੈੱਡ ਚਾਰ ਏਜੰਸੀਆਂ ਸਰਕਾਰੀ ਖ਼ਰੀਦ ਕਰ ਰਹੀਆਂ ਹਨ ਅਤੇ ਮੰਡੀ ਵਿੱਚ ਝੋਨੇ ਆਮਦ ਜ਼ਿਆਦਾ ਅਤੇ ਲਿਫ਼ਟਿੰਗ ਸ਼ੁਰੂ ਨਾ ਹੋਣ ਕਾਰਨ ਮੰਡੀ ਵਿਚ ਝੋਨਾ ਰੱਖਣ ਦੀ ਆ ਰਹੀ ਸਮੱਸਿਆ ਕਾਰਨ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਲਈ ਕਿਹਾ ਗਿਆ ਹੈ | ਉੱਧਰ ਅੱਜ ਸ਼ਾਮ ਜਦੋਂ ਮਨਪ੍ਰੀਤ ਕੌਰ ਏ.ਡੀ.ਓ ਮਾਰਕੀਟਿੰਗ ਦੀ ਅਗਵਾਈ ਵਿਚ ਸਪੈਸ਼ਲ ਚੈਕਿੰਗ ਟੀਮ ਨੇ ਫਿਰੋਜ਼ਪੁਰ ਸ਼ਹਿਰ ਦੀ ਮੰਡੀ ਦਾ ਦੌਰਾ ਕੀਤਾ ਤਾਂ ਇਕ ਫ਼ਰਮ ਵਲੋਂ ਕਿਸਾਨ ਮੁਲਤਾਨ ਸਿੰਘ ਵਾਸੀ ਪਿੰਡ ਕੁਤਬੇਵਾਲਾ ਦੇ ਤੋਲੇ ਗਏ ਝੋਨੇ ਦਾ ਦੁਬਾਰਾ ਤੋਲ ਕਰਨ 'ਤੇ ਵੱਧ ਪਾਇਆ ਗਿਆ | ਅਜੀਤ ਨਾਲ ਗੱਲਬਾਤ ਕਰਦਿਆਂ ਏ.ਡੀ.ਓ. ਮਨਪ੍ਰੀਤ ਕੌਰ ਨੇ ਕਿਹਾ ਕਿ ਵੱਧ ਤੋਲ ਦੇ ਮਾਮਲੇ ਵਿੱਚ ਉਕਤ ਫ਼ਰਮ ਨੂੰ ਇਕ ਵਾਰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ ਅਤੇ ਜੇਕਰ ਭਵਿੱਖ ਵਿਚ ਅਜਿਹਾ ਪਾਇਆ ਜਾਂਦਾ ਹੈ ਤਾਂ ਉਕਤ ਫ਼ਰਮ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਮੰਡੀ ਸੁਪਰਵਾਈਜ਼ਰ ਸੁਖਜੀਤ ਸਿੰਘ ਤੇ ਸੁਰਜੀਤ ਸਿੰਘ ਵੀ ਮੌਜੂਦ ਸਨ | ਮੰਡੀਆਂ ਵਿਚ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਦ ਜਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਫ਼ਿਰੋਜ਼ਪੁਰ ਸ਼ਹਿਰ ਦੀ ਮੰਡੀ ਵਿਚ ਲਿਫ਼ਟਿੰਗ ਨਾ ਹੋਣ 'ਤੇ ਅਨਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ | ਜਦ ਉਨ੍ਹਾਂ ਨੂੰ ਆੜ੍ਹਤੀਆਂ ਵਲੋਂ ਵੱਧ ਤੋਲ ਰਾਹੀਂ ਕਿਸਾਨਾਂ ਨੂੰ ਲਾਏ ਜਾ ਰਹੇ ਚੂਨੇ ਬਾਰੇ ਪੁੱਛਿਆ ਤਾਂ ਉਨ੍ਹਾਂ ਇਸ ਬਾਰੇ ਕੋਈ ਜਾਣਕਾਰੀ ਹੋਣ ਤੋਂ ਹੀ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਪਤਾ ਕਰਵਾਉਣਗੇ ਅਤੇ ਦੋਸ਼ੀ ਪਾਈ ਜਾਣ ਵਾਲੀ ਫ਼ਰਮ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਉਣਗੇ |
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਹੱਦੀ ਅਤੇ ਦਰਿਆਈ ਮਾਰਾਂ ਪੈਣ ਕਾਰਨ ਵਿਕਾਸ ਦੀ ਲੀਹੋਂ ਪੂਰੀ ਤਰ੍ਹਾਂ ਲੱਥੇ ਇਲਾਕੇ ਦੇ ਪਿੰਡ ਅਲੀ ਕੇ ਰੋਡ ਵਾਰਡ ਨੰਬਰ ਇਕ ਅੰਦਰ ਬਾਬਾ ਜੱਸਾ ਸਿੰਘ ਰੋਡ ਉੱਪਰ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ...
ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਇੰਚਾਰਜ ਰਣਬੀਰ ਭੁੱਲਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਹਾਰ ਲਗਾਈ ਗਈ ਹੈ | ਆਗੂ ਰਣਬੀਰ ਭੁੱਲਰ ਨੇ ...
ਮੱਲਾਂਵਾਲਾ, 11 ਅਕਤੂਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਕ੍ਰਾਂਤੀਕਾਰੀ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਥਾਣਾ ਮੱਲਾਂਵਾਲਾ ਵਿਚ ਦਰਜ ਮ: ਨੰ: 55 ਨੰਬਰ ਮੁਕੱਦਮੇ 'ਚ ਨਾਮਜ਼ਦ ਜਸਪਾਲ ਸਿੰਘ ...
ਫ਼ਿਰੋਜ਼ਪੁਰ, 11ਅਕਤੂਬਰ (ਗੁਰਿੰਦਰ ਸਿੰਘ)- ਭਵਿੱਖ ਲਈ ਸੁਨਹਿਰੇ ਸੁਪਨੇ ਲੈ ਕੇ ਵਿਦੇਸ਼ ਪੜ੍ਹਾਈ ਕਰਨ ਗਏ ਫ਼ਿਰੋਜ਼ਪੁਰ ਦੇ ਕੈਨੇਡਾ ਰਹਿੰਦੇ 22 ਸਾਲਾ ਨੌਜਵਾਨ ਨਿਤਿਨ ਸ਼ਰਮਾ ਦੀ ਮੌਤ ਭੇਦਭਰੀ ਹਾਲਾਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੇ ਪਰਿਵਾਰਕ ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਿ ਅੰਬੇਦਕਰ ਅੰਦੋਲਨ (ਅੰਤਰਗਤ) ਆਧਸ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 20 ਅਕਤੂਬਰ 2021 ਨੂੰ ਅਸ਼ੀਰਵਾਦ ਯਾਤਰਾ ਕੱਢੀ ਜਾ ਰਹੀ ...
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਹਰਜੀਤ ਸਿੰਘ ਨੂੰ ਮਮਦੋਟ ਬਲਾਕ ਦਾ ਬੀ.ਡੀ.ਪੀ.ਓ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਫ਼ਰੀਦਕੋਟ ਤੋਂ ਬਦਲ ਕੇ ਇੱਥੇ ਆਏ ਹਨ | ਇਸ ਮੌਕੇ ...
ਫ਼ਿਰੋਜ਼ਪੁਰ, 11 ਅਕਤੂਬਰ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਨੌਜਵਾਨ ਵਰਗ ਨੂੰ ਲਾਮਬੰਦ ਕਰਨ ਦੇ ਮਨੋਰਥ ਨਾਲ ਸੋਈ (ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਨੌਜਵਾਨਾਂ ...
ਫ਼ਿਰੋਜ਼ਪੁਰ, 11 ਅਕਤੂਬਰ (ਤਪਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਦੀ ਮੁੱਢਲੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਵਿਦਿਆਰਥਣਾਂ ਨੂੰ ਸਿੱਖਿਅਤ ਕਰਨ ਦੇ ਮਕਸਦ ਨਾਲ ਦੂਸਰੀ ਪ੍ਰਤਿਭਾ ਕੰਨਿਆ ਸਕਾਲਰਸ਼ਿਪ ਸਮਾਰੋਹ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਮਾਨਕ ਸ਼ਾਹ ...
ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਬੀ.ਕੇ.ਯੂ. ਲੱਖੋਵਾਲ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕਾਈ ਨੇ ਡੀ.ਏ.ਪੀ. ਖਾਦ ਦੀ ਜਮਾਂ ਖੋਰੀ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਆਵਾਜ਼ ਉਠਾਉਂਦੇ ਹੋਏ ਜ਼ਿਲ੍ਹੇ ਦੇ ਮੱੁਖ ਖੇਤੀਬਾੜੀ ਅਧਿਕਾਰੀ ਨਾਲ ਮੁਲਾਕਾਤ ...
ਤਲਵੰਡੀ ਭਾਈ, 11 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਾਵਰਕਾਮ ਵਲੋਂ ਖੇਤੀ ਸੈਕਟਰ ਦੀ ਬਿਜਲੀ ਸਪਲਾਈ 'ਚ ਭਾਰੀ ਕਟੌਤੀ ਕੀਤੀ ਗਈ ਹੈ ਅਤੇ ਕਿਸਾਨਾਂ ਦੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਸੁੱਕਣ ਲੱਗੀ ਹੈ | ਝੋਨੇ ਨੂੰ ਆਖ਼ਰੀ ਪਾਣੀ ਨਾ ਲੱਗਣ ਕਾਰਨ ਝੋਨੇ ਦੇ ਝਾੜ 'ਚ ਗਿਰਾਵਟ ...
ਫ਼ਿਰੋਜ਼ਪੁਰ, 11 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਦੀ ਜ਼ਮੀਨ ਐਕਵਾਇਰ ਕਰਕੇ ਬਾਈਪਾਸ ਐਨ.ਐੱਚ. 354 ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਬਾਈਪਾਸ ਜੋ ਪਿੰਡ ...
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਬਾਲਾ ਜੀ ਉੱਤਰ ਰੇਲਵੇ ਰਾਮ-ਲੀਲ੍ਹਾ ਅਤੇ ਦਸਹਿਰਾ ਕਮੇਟੀ ਵਲੋਂ ਮੋਜਮ ਰੇਲਵੇ ਫਾਟਕ ਨੇੜੇ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਬੀਤੀ ਰਾਮ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੇ ਬਤੌਰ ਮੁੱਖ ...
ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜੰਮੂ-ਕਸ਼ਮੀਰ ਵਿਖੇ ਕੁਝ ਦਿਨ ਪਹਿਲਾਂ ਸ਼ਰੇਆਮ ਇਕ ਔਰਤ ਅਤੇ ਮਰਦ ਦੀ ਗੋਲੀਆਂ ਚਲਾ ਕੇ ਕੀਤੀ ਗਈ ਹੱਤਿਆ ਨੂੰ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ 'ਤੇ ਹਮਲਾ ਕਰਾਰ ਦਿੰਦਿਆਂ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਆਤਮਾ ਦੀ ...
ਫ਼ਿਰੋਜ਼ਸ਼ਾਹ, 11 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਇਲਾਕੇ ਅੰਦਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਦਿਨ ਪ੍ਰਤੀ ਦਿਨ ਹੋ ਰਹੇ ਵਾਧੇ ਕਾਰਨ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਹੈ, ਉੱਥੇ ਹੀ ਚੋਰਾਂ ਦੇ ਹੌਸਲੇ ਬੁਲੰਦ ਹਨ, ਉਹ ਹਰ ਰੋਜ਼ ਕਿੱਤੇ ਨਾ ਕਿੱਤੇ ...
ਗੁਰੂਹਰਸਹਾਏ, 11 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸ਼ਰੀਂਹ ਵਾਲਾ ਬਰਾੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ...
ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਗ੍ਰੰਥੀ-ਰਾਗੀ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੱਲੋ ਕੇ ਰੋਡ ਜ਼ੀਰਾ ਵਿਖੇ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਡੇਂਗੂ ਸੀਜ਼ਨ ਨੂੰ ਮੁੱਖ ਰੱਖ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਹਰਿੰਦਰ ਕੌਰ, ਡਾ: ਯੁਵਰਾਜ ਨਾਰੰਗ, ਡਾ: ਰਾਕੇਸ਼ ਪਾਲ ਐਪੀਡਮੋਲਜਿਸਟ ਦੇ ਹੁਕਮਾਂ ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਸਰਕਾਰ ਦੀ ਟਾਲ-ਮਟੋਲ ਨੀਤੀ ਤੰਗ ਆ ਕੇ ਸੰਘਰਸ਼ ਨੂੰ ਤੇਜ਼ ਕਰਦਿਆਂ 18 ...
ਮਮਦੋਟ, 11 ਅਕਤੂਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਲੋਂ ਜੰਮੂ ਕਸ਼ਮੀਰ ਵਿਚ ਮਾਰੇ ਗਏ ਹਿੰਦੂ ਅਤੇ ਸਿੱਖ ਘੱਟ ਗਿਣਤੀਆਂ ਦੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਨੂੰ ਇਨਸਾਫ਼ ਦੁਆਉਣ ਲਈ ਇਕ ਮੋਮਬੱਤੀ ਮਾਰਚ ...
ਲੱਖੋਂ ਕੇ ਬਹਿਰਾਮ, 11 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਹਲਕੇ ਦੇ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਕੀਤੇ ਜਾ ...
ਗੁਰੂਹਰਸਹਾਏ, 11 ਅਕਤੂਬਰ (ਹਰਚਰਨ ਸਿੰਘ ਸੰਧੂ)- ਮੰਡੀ ਪੰਜੇ ਕੇ ਉਤਾੜ ਦੇ ਸਮੂਹ ਆੜ੍ਹਤੀਆ ਤੇ ਕਿਸਾਨਾਂ ਨੇ ਆਪਣੀ ਮੁਸ਼ਕਿਲ ਨੂੰ ਲੈ ਕੇ ਭਰਵੀਂ ਮੀਟਿੰਗ ਕੀਤੀ, ਜਿਸ ਤਹਿਤ ਸਮੂਹ ਆੜ੍ਹਤੀਆਂ ਨੇ ਇਹ ਵਿਚਾਰ-ਵਟਾਂਦਰਾ ਕੀਤਾ ਹੈ ਕਿ ਉਹ ਆਪਣੀ ਮੰਡੀ ਪੰਜੇ ਕੇ ਉਤਾੜ ਨੂੰ ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਸਰਕਾਰ ਦੀ ਟਾਲ-ਮਟੋਲ ਨੀਤੀ ਤੰਗ ਆ ਕੇ ਸੰਘਰਸ਼ ਨੂੰ ਤੇਜ਼ ਕਰਦਿਆਂ 18 ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਤਰ ਪ੍ਰਦੇਸ਼ ਅੰਦਰ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਬੀ.ਐੱਸ.ਐਨ.ਐਲ. ਵਿਭਾਗ ਦੇ ਦਫ਼ਤਰ ਸਾਹਮਣੇ ...
ਜ਼ੀਰਾ, 11 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਕਿੱਕ ਬਾਕਸਿੰਗ ਐਸੋਸੀਏਸ਼ਨ ਪੰਜਾਬ ਵਲੋਂ ਤਿੰਨ ਰੋਜ਼ਾ ਸੂਬਾ ਪੱਧਰੀ ਸਬ ਜੂਨੀਅਰ ਕਿੱਕ ਬਾਕਸਿੰਗ ਟੂਰਨਾਮੈਂਟ ਸਥਾਨਕ ਐਮਬਰੋਜਿਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX