ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  28 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  34 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  46 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 minute ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 2 hours ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਖੰਨਾ / ਸਮਰਾਲਾ

ਭਾ.ਕਿ.ਯੂ. ਏਕਤਾ ਉਗਰਾਹਾਂ ਨੇ ਸ਼ਹੀਦ ਦੇ ਵਾਰਿਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਜੀ.ਟੀ ਰੋਡ ਕੀਤਾ ਜਾਮ

ਪਾਇਲ/ਬੀਜਾ, 11 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ/ਜੰਟੀ ਮਾਨ/ਬਗ਼ਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਕਿਸਾਨ ਮੋਰਚੇ ਦੌਰਾਨ ਪਿੰਡ ਸਿਰਥਲਾ ਦੇ ਲਾਭ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਖ਼ਿਲਾਫ਼ ਅਤੇ ਮੁਆਵਜ਼ਾ ਦਿਵਾਉਣ ਲਈ ਕਸਬਾ ਬੀਜਾ ਵਿਖੇ ਜੀ.ਟੀ ਰੋਡ ਜਾਮ ਕਰ ਕੇ ਰੋਸ ਧਰਨਾ ਦਿੱਤਾ ਗਿਆ ¢ ਸੈਂਕੜੇ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਮਿ੍ਤਕ ਕਿਸਾਨ ਲਾਭ ਸਿੰਘ ਸਿਰਥਲਾ ਨੂੰ ਸ਼ਹੀਦ ਕਰਾਰ ਦਿੰਦੇ ਹੋਏ ਉਸ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਸਨ | ਇਹ ਲੋਕ ਮੰਗ ਕਰ ਰਹੇ ਸਨ ਕਿ ਅੱਗ ਨਾਲ ਸੜੀ ਕਣਕ ਦਾ ਮੁਆਵਜ਼ਾ ਦਿੱਤਾ ਜਾਵੇ, ਬਿਜਲੀ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਫ਼ੌਰੀ ਤੌਰ ਤੇ ਪੂਰੀ ਬਿਜਲੀ ਤੁਰੰਤ ਦਿੱਤੀ ਜਾਵੇ ¢ ਜਾਮ ਨਾ ਖੁੱਲ੍ਹਦਾ ਦੇਖਦੇ ਹੋਏ ਪ੍ਰਸ਼ਾਸਨ ਨੇ ਟਰੈਫ਼ਿਕ ਦੂਜੇ ਰਸਤੇ ਕੱਢਣ ਦੀ ਕੋਸ਼ਿਸ਼ ਕੀਤੀ | ਪਰ ਲੋਕ ਰੋਹ ਅਗੇ ਦੂਜਾ ਰਸਤਾ ਵੀ ਬੰਦ ਕਰ ਦਿੱਤਾ ਗਿਆ ¢ਆਿਖ਼ਰਕਾਰ ਪ੍ਰਸ਼ਾਸਨ ਨੂੰ ਡੀ ਸੀ ਦਫ਼ਤਰ ਲੁਧਿਆਣਾ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਕਰਵਾਉਣੀ ਪਈ, ਜਿਸ ਵਿਚ ਮਿ੍ਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਅੱਗ ਨਾਲ ਸੜੀਆਂ ਫ਼ਸਲਾਂ ਦਾ ਮੁਆਵਜ਼ਾ, ਦਿੱਲੀ ਮੋਰਚੇ ਵਿਚ ਬਿਮਾਰ ਹੋ ਗਏ ਪਰਮਜੀਤ ਸਿੰਘ ਦੁਧਾਲ ਨੂੰ ਮੁਆਵਜ਼ਾ ਦੇਣ ਤੇ ਸਹਿਮਤੀ ਬਣੀ ¢ ਮੌਕੇ ਤੇ ਪੁੱਜੇ ਡੀ.ਆਰ.ਓ ਪ੍ਰਦੀਪ ਸਿੰਘ ਬੈਂਸ ਨੇ ਘਿਰਾਓ ਕਾਰੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਧਰਨਾ ਚੁੱਕ ਦੇਣ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ, ਉਨ੍ਹਾਂ 15 ਦਿਨ ਦੇ ਅੰਦਰ ਮੁਆਵਜ਼ਾ ਦਿਵਾਉਣ ਲਈ ਭਰੋਸਾ ਦਿੱਤਾ ¢ਆਿਖ਼ਰਕਾਰ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਲੋਕਾਂ ਨੇ ਆਕਾਸ਼ ਗੰਜਾਉ ਨਾਅਰਿਆਂ ਨਾਲ ਧਰਨਾ ਸਮਾਪਤ ਕਰ ਦਿੱਤਾ ¢ਅਜ ਦੇ ਵੱਡੇ ਇਕੱਠ ਵਿਚ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਅਜ ਦੇ ਧਰਨੇ ਨੂੰ ਹੋਰਾਂ ਤੋਂ ਇਲਾਵਾ ਸਾਧੂ ਸਿੰਘ ਪੰਜੇਟਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਪਰਮਵੀਰ ਘਲੋਟੀ, ਬਲਵੰਤ ਸਿੰਘ ਘੁਡਾਣੀ, ਲਖਵਿੰਦਰ ਸਿੰਘ ਉਕਸੀ, ਹਾਕਮ ਸਿੰਘ ਜਰਗੜੀ ਪਿ੍ੰਸੀਪਲ ਜਗਮੀਤ ਸਿੰਘ ਕਲਾਹੜ, ਰਾਜਿੰਦਰ ਸਿੰਘ ਖੱਟੜਾ, ਰਵਨਜੀਤ ਸਿੰਘ ਘਲੋਟੀ ਰਾਜਿੰਦਰ ਸਿੰਘ ਸਿਆੜ ਨੇ ਵੀ ਸੰਬੋਧਨ ਕੀਤਾ¢ ਇਸ ਮੌਕੇ ਨਾਇਬ ਤਹਿਸੀਲਦਾਰ ਜਗਦੀਪ ਇੰਦਰ ਸਿੰਘ ਸੋਢੀ, ਡੀ.ਐੱਸ.ਪੀ ਦਵਿੰਦਰ ਕੁਮਾਰ, ਐੱਸ.ਐੱਚ.ਓ ਕਰਨੈਲ ਸਿੰਘ ਪਾਇਲ, ਐੱਸ.ਐੱਚ.ਓ ਨਛੱਤਰ ਸਿੰਘ ਦੋਰਾਹਾ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਸੀ |
ਖੰਨਾ ਵਿਚ ਵੀ ਜਾਮ 'ਚ ਫਸੇ ਰਹੇ ਲੋਕ
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬੀਜਾ ਅਤੇ ਬਰਮਾਲੀਪੁਰ ਨੇੜੇ ਬੀਕੇਯੂ ਏਕਤਾ ਉਗਰਾਹਾਂ ਵਲੋਂ ਜੀ.ਟੀ ਰੋਡ ਤੇ ਲਗਾਏ ਜਾਮ ਕਾਰਨ ਖੰਨਾ ਅਤੇ ਗੋਬਿੰਦਗੜ੍ਹ ਤੱਕ ਲੋਕ ਪ੍ਰੇਸ਼ਾਨ ਰਹੇ | ਖੰਨਾ ਵਿਚ ਵੀ ਜੀ.ਟੀ ਰੋਡ ਤੇ ਟ੍ਰੈਫਿਕ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਰਹੀਆਂ | ਕਈ ਨਿੱਕੇ ਨਿੱਕੇ ਸੜਕ ਹਾਦਸੇ ਵੀ ਹੋਏ | ਕਈ ਮਰੀਜ਼ ਅਤੇ ਐੱਬੂਲੈਂਸ ਗੱਡੀਆਂ ਵੀ ਜਾਮ ਕਾਰਨ ਲੇਟ ਹੋਈਆਂ | ਸਿਰਫ ਜੀ.ਟੀ ਰੋਡ ਹੀ ਨਹੀਂ ਖੰਨਾ ਪੁਲਿਸ ਵਲੋਂ ਦੂਸਰਿਆਂ ਰਸਤਿਆਂ ਵਿਚੋਂ ਟ੍ਰੈਫਿਕ ਕੱਢਣ ਦੀ ਕੋਸ਼ਿਸ਼ ਵਿਚ ਬਾਕੀ ਰਸਤਿਆਂ 'ਤੇ ਵੀ ਟ੍ਰੈਫਿਕ ਦੀ ਚਾਲ ਕਾਫੀ ਹੌਲੀ ਰਹੀ |

ਬਿਜਲੀ ਕੱਟਾਂ ਤੋਂ ਦੁਖੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਮਰਾਲੇ 'ਚ 5 ਘੰਟੇ ਦਾ ਜਾਮ

ਸਮਰਾਲਾ, 11 ਅਕਤੂਬਰ (ਗੋਪਾਲ ਸੋਫਤ)-ਪੰਜਾਬ ਵਿਚ ਬਿਜਲੀ ਦੀ ਘਾਟ ਕਾਰਨ ਪਿਛਲੇ ਦਿਨਾਂ ਤੋਂ ਬਲੈਕ ਆਊਟ ਵਰਗੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਆਮ ਜਨਤਾ ਅਤੇ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ¢ ਬਿਜਲੀ ਦੇ ਲੰਬੇ ਕੱਟਾਂ ਤੋਂ ਰੋਹ ਵਿਚ ਆ ਕਿ ਅੱਜ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਵਿਸ਼ਵ ਮੈਂਟਲ ਹੈਲਥ ਦਿਵਸ ਨੂੰ ਸਮਰਪਿਤ ਹੋਮਿਓਪੈਥਿਕ ਕੈਂਪ ਲਗਾਇਆ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾਕਟਰ ਗੀਤਿਕਾ ਢੰਡ ਐੱਚ. ਐਮ.ਓ ਸੀ.ਐੱਚ. ਡੇਹਲੋਂ ਵਲੋਂ ਵਿਸ਼ਵ ਮੈਂਟਲ ਹੈਲਥ ਦਿਵਸ ਮੌਕੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਸੈਮੀਨਾਰ ਤੇ ਫ਼ਰੀ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ-ਏ.ਆਈ.ਜੀ. ਨਿਲਾਂਬਰੀ ਜਗਦਲੇ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੇ ਦਸਹਿਰਾ ਮੈਦਾਨ 'ਚ ਪਿਛਲੇ ਸੱਤ ਦਿਨਾਂ ਤੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਆਧਾਰਿਤ ਕਰਾਈ ਜਾ ਰਹੀ ਰਾਮ ਲੀਲਾ ਦੀ ਅੱਠਵੀਂ ਰਾਤ ਮੁੱਖ ਮਹਿਮਾਨ ਵਜੋਂ ਪੁੱਜੇ ਏ.ਆਈ.ਜੀ ਸਾਈਬਰ ਕ੍ਰਾਈਮ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਤੋਂ ਝੋਨਾ ਆਉਣ ਦੇ ਸ਼ੱਕ 'ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਚ ਵਿਜੀਲੈਂਸ ਜਾਂਚ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਗੈਰ ਕਾਨੂੰਨੀ ਆਮਦ ਦੀਆਂ ਰਿਪੋਰਟਾਂ ਮਿਲਣ ਤੇ ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਨਿਰੀਖਣ ਕੀਤਾ¢ ਡੀ.ਐੱਸ.ਪੀ ਜਸਵਿੰਦਰ ...

ਪੂਰੀ ਖ਼ਬਰ »

ਸਿਹੋੜਾ ਗਰਿੱਡ ਤੋਂ ਪੰਜ ਦਿਨਾਂ ਵਿਚ ਪੰਜ ਘੰਟੇ ਬਿਜਲੀ ਮਿਲੀ, ਕਿਸਾਨ ਪ੍ਰੇਸ਼ਾਨ

ਮਲੌਦ, 11 ਅਕਤੂਬਰ (ਦਿਲਬਾਗ ਸਿੰਘ ਚਾਪੜਾ)- 132 ਕੇ.ਵੀ ਗਰਿੱਡ ਸਿਹੌੜਾ ਤੋਂ ਮੋਟਰਾਂ ਨੂੰ ਮਿਲਣ ਵਾਲੀ ਸਪਲਾਈ ਦਾ ਮੰਦਾ ਹੈ | ਚਾਰ ਪਿੰਡ ਕੂਹਲੀ ਕਲ੍ਹਾਂ, ਚਾਪੜਾ, ਆਲਮਪੁਰ ਅਤੇ ਕੂਹਲੀ ਖ਼ੁਰਦ ਨੂੰ ਚਾਪੜਾ ਫੀਡਰ ਰਾਹੀ ਸਪਲਾਈ ਮਿਲਦੀ ਹੈ, ਜੋ ਕਿ ਇਕ ਦਿਨ ਦੇ ਵਕਫ਼ੇ ਤੋਂ ...

ਪੂਰੀ ਖ਼ਬਰ »

ਡਾਕਟਰਾਂ ਦੀਆਂ ਸਰਕਾਰੀ ਕੋਠੀਆਂ ਖਾਲੀ ਹੋਣ ਦੇ ਬਾਵਜੂਦ ਦਿੱਤਾ ਜਾ ਰਿਹੈ ਲੱਖਾਂ ਰੁਪਏ ਮਕਾਨ ਕਿਰਾਇਆ ਭੱਤਾ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਚ ਡਾਕਟਰਾਂ ਦੀ ਰਿਹਾਇਸ਼ ਲਈ ਬਣੇ 6 ਕੁਆਟਰਾਂ ਵਿਚੋਂ 5 ਕੁਆਟਰ ਪਿਛਲੇ ਲੰਮੇ ਸਮੇਂ ਤੋ ਖਾਲੀ ਪਏ ਹਨ ਪਰ ਡਾਕਟਰਾਂ ਨੂੰ ਲੱਖਾਂ ਰੁਪਏ ਮਹੀਨਾ ਐੱਚ.ਆਰ.ਏ. (ਮਕਾਨ ਕਿਰਾਇਆ ਭੱਤਾ) ਦਿੱਤਾ ਜਾ ਰਿਹਾ ਹੈ ਜੋ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ 'ਚ ਪਿੰਡਾਂ ਦੇ ਲੋਕਾਂ ਦੀ ਵੈਕਸੀਨੇਸ਼ਨ ਵਿਚ ਤੇਜ਼ੀ-ਐੱਸ.ਐਮ.ਓ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਰੰਭੇ ਟੀਕਾਕਰਨ ਅਭਿਆਨ ਤਹਿਤ ਪਿੰਡਾਂ ਦੇ ਲੋਕਾਂ ਦੀ ਵੈਕਸੀਨੇਸ਼ਨ ਵਿਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ¢ ਇਸੇ ਤਹਿਤ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਤੇ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਕੋਈ ਦੋ ਨੰਨ੍ਹੀਆਂ ਬੱਚੀਆਂ ਨੂੰ ਛੱਡ ਗਿਆ

ਰਾੜਾ ਸਾਹਿਬ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅੱਜ 10 ਵਜੇ ਕਰੀਬ ਕੋਈ ਦੋ ਬੱਚੀਆਂ ਨੂੰ ਛੱਡ ਕੇ ਚਲਾ ਗਿਆ¢ ਗੁਰਦੁਆਰਾ ਸਾਹਿਬ ਦੀ ਸਿਕਿਉਰਿਟੀ ਦੇ ਇੰਚਾਰਜ ਕੈਪ: ਰਣਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 11 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਕੁੱਬੇ ਟੋਲ ਪਲਾਜ਼ਾ ਵਿਖੇ ਬਲਾਕ ਪ੍ਰਧਾਨ ਸਪਿੰਦਰ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਨਰਮੇ ਦੀ ਕਾਸ਼ਤ ਕਰ ਰਹੇ ਕਿਸਾਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਜੈਨ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਸਰਵਾਈਕਲ ਦਾ ਆਪੇ੍ਰਸ਼ਨ ਸਫਲਤਾਪੂਰਵਕ ਹੋਇਆ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਜੈਨ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਪਿੰਡ ਸੇਹ ਦੀ ਨਿਰਭੈ ਸਿੰਘ ਦਾ ਸਰਵਾਈਕਲ ਦਾ ਆਪੇ੍ਰਸ਼ਨ ਸਫਲਤਾਪੂਰਵਕ ਹੋਇਆ | ਜਾਣਕਾਰੀ ਦਿੰਦੇ ਹੋਏ ਨਿਰਭੈ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹ ਘਰੋਂ ਬਾਹਰ ਕਿਸੇ ...

ਪੂਰੀ ਖ਼ਬਰ »

ਖੰਨਾ ਦੇ ਵਿਦਿਆਰਥੀ ਨੇ ਬਾਕਸਿੰਗ 'ਚ ਹਾਸਲ ਕੀਤਾ ਕਾਂਸੇ ਦਾ ਤਗਮਾ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦੇ ਨੌਵੀਂ ਡੀ ਜਮਾਤ ਦੇ ਵਿਦਿਆਰਥੀ ਪ੍ਰਣਬ ਨੇ ਦੂਸਰੀ ਸਬ ਜੂਨੀਅਰ ਲੜਕਿਆਂ ਦੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਵਲੋਂ 16 ਨੂੰ ਮੋਰਿੰਡਾ ਵਿਖੇ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਦੋਰਾਹਾ, 11 ਅਕਤੂਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਕਾਰਜਕਾਰਨੀ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਵਿਚ ਕਿਸਾਨਾਂ ਦੇ ਸ਼ਾਂਤੀ ਪੂਰਨ ਰੋਸ ਮਾਰਚ ਵਿਚ ਗੱਡੀਆਂ ਨਾਲ ਦਰੜ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੀਟਿੰਗ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ, ਪੰਜਾਬ ਦੀ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਨਾਲ ਮੀਟਿੰਗ ਹੋਈ¢ ਜਿਸ ਵਿਚ ਅਧਿਆਪਕ ਵਰਗ ਦੀਆਂ ਅਹਿਮ ਮੰਗਾਂ ਤੇ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ¢ ਪ੍ਰਾਇਮਰੀ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਬਾਬਰਪੁਰ ਵਾਲੇ ਸੰਤਾਂ ਨੇ ਡਾ. ਕਮਲਜੀਤ ਸਿੰਘ ਦੀ ਪੁਸਤਕ ਕੀਤੀ ਲੋਕ ਅਰਪਣ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਨੇ ਪਿੰਡ ਬਾਬਰਪੁਰ ਵਿਖੇ ਡਾ. ਕਮਲਜੀਤ ਸਿੰਘ ਟਿੱਬਾ ਦੀ ਪੁਸਤਕ ਸਿੱਖ ਇਨਕਲਾਬ ਦਾ ਫ਼ਲਸਫ਼ਾ ਜਪੁਜੀ ਨੂੰ ਲੋਕ ਅਰਪਣ ਕੀਤਾ ਗਿਆ¢ ਸੰਤਾਂ ਨੇ ਕਿਹਾ ਕਿ ਇਹ ਪੁਸਤਕ ...

ਪੂਰੀ ਖ਼ਬਰ »

ਬਾਕਸਿੰਗ ਵਿਚ ਖੰਨਾ ਦੇ ਰਾਜਵੀਰ ਸਿੰਘ ਨੇ ਕਾਂਸੇ ਦਾ ਤਗਮਾ ਕੀਤਾ ਹਾਸਲ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲਲਹੇੜੀ ਰੋਡ ਦੇ ਗੁਰਮਿੰਦਰ ਸਿੰਘ ਗੋਮੀ ਦੇ ਦੋ ਲੜਕਿਆਂ ਰਾਜਵੀਰ ਸਿੰਘ ਅਤੇ ਰਣਵੀਰ ਸਿੰਘ ਨੇ ਬਾਕਸਿੰਗ ਚੈਂਪੀਅਨਸ਼ਿਪ ਮੁਕਾਬਲੇ ਵਿਚ ਹਿੱਸਾ ਲੈਂਦੇ ਹੋਏ ਸ਼ਾਨਦਾਰ ਉਪਲਬਧੀ ਹਾਸਲ ਕਰ ਕੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤੀ ਜ਼ਰੂਰੀ-ਗੁਰਮੀਤ ਸਿੰਘ ਮੰੂਡੀਆਂ

ਸਾਹਨੇਵਾਲ, 11 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਲੋਕ ਇਨਸਾਫ਼ ਪਾਰਟੀ ਦੇ ਹਲਕਾ ਸਾਹਨੇਵਾਲ ਦੇ ਇੰਚਾਰਜ ਗੁਰਮੀਤ ਸਿੰਘ ਮੂੰਡੀਆਂ ਨੇ ਪਿੰਡ ਭੈਰੋਮੰਨਾਂ ਵਿਖੇ ਚੱਲ ਰਹੇ ਕਬੱਡੀ ਕੱਪ 'ਚ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ ਤੇ ਨੌਜਵਾਨਾਂ ਨੂੰ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਕਿਸਾਨਾਂ 'ਤੇ ਜਬਰ ਨਾਲ ਮੋਦੀ-ਯੋਗੀ ਤੇ ਕਾਰਪੋਰੇਟ ਘਰਾਣਿਆਂ ਦਾ ਕਰੂਪ ਚਿਹਰਾ ਹੋਇਆ ਬੇਨਕਾਬ-ਅਕਾਲੀ ਆਗੂ

ਬੀਜਾ, 11 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਦੇ ਮੁੰਡੇ ਵਲੋਂ ਆਪਣੇ ਗੁੰਡਿਆਂ ਨਾਲ ਮਿਲ ਕੇ ਉਨ੍ਹਾਂ ਉੱਪਰ ਗੱਡੀਆਂ ਚੜ੍ਹਾਂ ...

ਪੂਰੀ ਖ਼ਬਰ »

ਪਿੰਡ ਜਟਾਣਾ ਤੇ ਬੀਜਾ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਜਟਾਣਾ ਅਤੇ ਬੀਜਾ ਵਿਖੇ ਲਗਾਏ ਗਏ ¢ ਇਹ ਕੈਂਪ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਖੰਨਾ ਹਲਕੇ ਦੇ ਪੰਚਾਇਤ ਨੁਮਾਇੰਦਿਆਂ ਦਾ ਟਰੇਨਿੰਗ ਕੈਂਪ ਕੱਲ੍ਹ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਦਾ ਟਰੇਨਿੰਗ ਕੈਂਪ 13 ਅਕਤੂਬਰ ਤੋਂ 28 ਅਕਤੂਬਰ ਤੱਕ ਬੀ.ਡੀ.ਪੀ.ਓ ਦਫ਼ਤਰ ਖੰਨਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ ...

ਪੂਰੀ ਖ਼ਬਰ »

ਉਕਸੀ ਵਿਖੇ ਬੀਬੀ ਰਾਜਦੀਪ ਕੌਰ ਬੁਰਕੜਾ ਸਨਮਾਨਿਤ

ਮਲੌਦ, 11 ਅਕਤੂਬਰ (ਸਹਾਰਨ ਮਾਜਰਾ)-ਮਾਂ ਸਰਸਵਤੀ ਸੇਵਾ ਮੰਡਲ ਉਕਸੀ ਵਲੋਂ ਕਰਵਾਏ ਜਾਗਰਣ ਮੌਕੇ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ ਬਿੰਦਰੀ, ਸਰਬਜੀਤ ਸਿੰਘ ਉਕਸੀ ਅਤੇ ਸਮੂਹ ਮੈਂਬਰ ਸਹਿਬਾਨ ਵਲੋਂ ਜੈ ਜਵਾਨ, ਜੈ ਕਿਸਾਨ ਪਾਰਟੀ ਦੇ ਹਲਕਾ ਪਾਇਲ ਤੋਂ ਉਮੀਦਵਾਰ ਬੀਬੀ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ.ਵੈਦ ਵਲੋਂ ਬਲਾਕ ਡੇਹਲੋਂ ਦੇ ਪਿੰਡਾਂ 'ਚ ਗਰਾਂਟਾਂ ਦੀ ਵੰਡ

ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਅੱਜ ਬਲਾਕ ਡੇਹਲੋਂ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੇ ਚੈੱਕ ਵੰਡਣ ਸਮੇਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਦੀ ਅਕਾਲੀ ਸਰਕਾਰ ਦੇ 10 ਸਾਲਾਂ ...

ਪੂਰੀ ਖ਼ਬਰ »

6ਵਾਂ ਪੇ ਕਮਿਸ਼ਨ ਨਾ ਦੇਣ ਸੰਬੰਧੀ ਮੁਲਾਜ਼ਮਾਂ ਵਿਚ ਰੋਸ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਬਰਾਂਚ ਖੰਨਾ ਦੀ ਮੀਟਿੰਗ ਮੱਖਣ ਸਿੰਘ ਚਾਪੜਾ, ਸੁਖਵੀਰ ਸਿੰਘ ਭਾਡੇਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸੂਬੇ ਦੇ ਵਾਈਸ ਪ੍ਰਧਾਨ ਚੰਦ ਸਿੰਘ ਰਸੂਲੜਾ ਵੀ ...

ਪੂਰੀ ਖ਼ਬਰ »

ਟਰੱਕ ਅਤੇ ਕਾਰ ਆਪਸ 'ਚ ਟਕਰਾਏ, ਕਾਰ ਚਾਲਕ ਵਾਲ-ਵਾਲ ਬਚੇ

ਖੰਨਾ, 11 ਅਕਤੂਬਰ (ਮਨਜੀਤ ਧੀਮਾਨ)-ਸਥਾਨਕ ਲਲਹੇੜੀ ਚੌਂਕ ਜੀ.ਟੀ ਰੋਡ ਖੰਨਾ ਵਿਖੇ ਟਰੱਕ, ਕਾਰ ਦੀ ਆਪਸੀ ਟੱਕਰ ਹੋ ਜਾਣ ਦੀ ਖ਼ਬਰ ਹੈ | ਹਾਦਸੇ ਦੌਰਾਨ ਕਾਰ ਸਵਾਰ ਵਿਅਕਤੀਆਂ ਦਾ ਬਚਾਅ ਹੋ ਗਿਆ | ਮੌਕੇ ਤੇ ਜਾਣਕਾਰੀ ਦਿੰਦਿਆਂ ਕਾਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਬਾਜਪੁਰ ...

ਪੂਰੀ ਖ਼ਬਰ »

ਦੋ ਜਗਰਾਤਿਆਂ ਵਿਚ ਸ਼ਾਮਿਲ ਹੋਏ ਅਕਾਲੀ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਯਾਦੂ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜੈ ਦੁਰਗਾ ਕਲੱਬ ਖੰਨਾ ਵਲੋਂ 43ਵਾਂ ਵਿਸ਼ਾਲ ਭਗਵਤੀ ਜਾਗਰਣ ਪੰਡਿਤ ਰਾਮ ਮੂਰਤੀ ਮਾਰਗ,ਕਿਤਾਬ ਬਾਜ਼ਾਰ ਖੰਨਾ ਵਿਖੇ ਕਰਵਾਇਆ ਗਿਆ ਇਸ ਦੌਰਾਨ ਮਾਂ ਜਵਾਲਾ ਜੀ ਤੋਂ ਲਿਆਂਦੀ ਪਵਿੱਤਰ ਜੋਤੀ ਪ੍ਰਚੰਡ ਕੀਤੀ ਗਈ¢ ਸ਼ਰਧਾਲੂ ਸਾਰੀ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਦੋ ਰੋਜ਼ਾ ਪੰਜਾਬ ਸਟੇਟ ਕੁਸ਼ਤੀ ਚੈਂਪੀਅਨਸ਼ਿਪ ਸਮਾਪਤ

ਪਾਇਲ, 11 ਅਕਤੂਬਰ (ਰਾਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਵਿਖੇ ਕੁਸ਼ਤੀ ਸੰਸਥਾ ਦੇ ਬੈਨਰ ਹੇਠ ਬਾਬਾ ਕਾਲਾ ਮਿਹਰ ਸਾਹਿਬ ਕੁਸ਼ਤੀ ਕਲੱਬ, ਗ੍ਰਾਮ ਪੰਚਾਇਤ, ਐਨ ਆਰ ਵੀਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐੱਸ ਪੀ ਮੁਕੇਸ਼ ਕੁਮਾਰ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਖੰਨਾ ਦੀ ਮੀਟਿੰਗ, ਅਸ਼ਵਨੀ ਸ਼ਰਮਾ ਨੂੰ ਚੁਣਿਆ ਦੁਬਾਰਾ ਪ੍ਰਧਾਨ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਵਜੋਂ ਜਾਣੇ ਜਾਂਦੇ ਫਰੈਂਡਜ਼ ਕਲੱਬ ਖੰਨਾ ਦੀ ਮੀਟਿੰਗ ਵਿਚ ਨਵੇਂ ਪ੍ਰਧਾਨ ਲਈ ਕਲੱਬ ਦੇ ਜਨਰਲ ਸਕੱਤਰ ਰਾਕੇਸ਼ ਮਿੱਤਲ ਨੇ ਅਸ਼ਵਨੀ ਸ਼ਰਮਾ ਦਾ ਨਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਸਿਹੌੜਾ ਮੰਡੀ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਸਿਹੌੜਾ ਸੁਖਵਿੰਦਰ ਟ੍ਰੇਡਿੰਗ ਕੰਪਨੀ ਤੋਂ ਮਾਰਕਫੈੱਡ ਖ਼ਰੀਦ ਏਜੰਸੀ ਰਾਹੀਂ ਕਿਸਾਨ ਗੁਰਦੀਪ ਸਿੰਘ ਦੀ ਝੋਨੇ ਦੀ ਫ਼ਸਲ ਦਾ ਸਰਕਾਰੀ ਸਮਰਥਨ ਭਾਅ ਮਾਰਕੀਟ ...

ਪੂਰੀ ਖ਼ਬਰ »

ਖੰਨਾ ਨੂੰ ਸਾਫ਼ ਤੇ ਪਲਾਸਟਿਕ ਮੁਕਤ ਬਣਾਉਣ ਦਾ ਪ੍ਰਣ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਹਰਿਆਵਲ ਪੰਜਾਬ ਸੰਸਥਾ ਵਲੋੋਂ ਸੂਬਾਈ ਕੋਆਰਡੀਨੇਟਰ ਰਾਮ ਗੋਪਾਲ ਦੀ ਪ੍ਰੇਰਨਾ ਨਾਲ ਖੰਨਾ ਵਿਚ ਇੱਕ ਸੈਮੀਨਾਰ ਕਰਵਾਇਆ ਗਿਆ¢ ਇਸ ਦਾ ਵਿਸ਼ਾ 'ਪਲਾਸਟਿਕ ਮੁਕਤ ਖੰਨਾ, ਪੋਲੀਥੀਨ ਮੁਕਤ ਖੰਨਾ' ਸੀ | ਇਸ ਦੌਰਾਨ ਹਾਜ਼ਰ ਸ਼ਹਿਰ ...

ਪੂਰੀ ਖ਼ਬਰ »

ਮਾਨਸਿਕ ਰੋਗਾਂ ਤੋਂ ਬਚਾਓ ਸੰਬੰਧੀ ਜਾਗਰੂਕਤਾ ਕੈਂਪ

ਪਾਇਲ, 11 ਅਕਤੂਬਰ (ਨਿਜ਼ਾਮਪੁਰ)-ਡਾ.ਹਰਪ੍ਰੀਤ ਸਿੰਘ ਸੇਖੋਂ ਐੱਸ.ਐੱਮ.ਓ. ਪਾਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਪਾਇਲ ਵਿਖੇ ਮਾਨਸਿਕ ਰੋਗਾਂ ਤੋਂ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ਡਾ. ਸੇਖੋਂ ਨੇ ਕਿਹਾ ਅੱਜ ਦੇ ਸਮੇਂ 'ਚ ਜ਼ਿੰਦਗੀ ...

ਪੂਰੀ ਖ਼ਬਰ »

ਵਿਸ਼ਵ ਮੈਂਟਲ ਹੈਲਥ ਦਿਵਸ ਮੌਕੇ ਮਾਨਸਿਕ ਰੋਗਾਂ ਤੋਂ ਬਚਾਓ ਸੰਬੰਧੀ ਜਾਗਰੂਕਤਾ ਕੈਂਪ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਮੈਟਲ ਹੈਲਥ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸ.ਐਮ.ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਮਹਿੰਦੀਪੁਰ ਵਿਖੇ ਮਾਨਸਿਕ ਰੋਗਾਂ ਤੋਂ ਬਚਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ 'ਚ ਵਿਦਿਆਰਥੀਆਂ ਨੂੰ ਅਧਿਆਤਮਿਕ ਅਤੇ ਨੈਤਿਕ ਕੀਮਤਾਂ ਸਮਝਾਉਣ ਲਈ ਭਾਸ਼ਨ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ, ਖੰਨਾ ਵਿਚ ਵਿਦਿਆਰਥੀਆਂ ਨੂੰ ਅਧਿਆਤਮਿਕ ਅਤੇ ਨੈਤਿਕ ਕੀਮਤਾਂ ਨੂੰ ਸਮਝਾਉਣ ਦੇ ਲਈ ਗਿਆਨ ਵਰਧਕ ਅਤੇ ਪ੍ਰੇਰਣਾਪੂਰਨ ਭਾਸ਼ਣ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਹਲਕਾ ਵਿਧਾਇਕ ਢਿੱਲੋਂ ਵਲੋਂ ਆਗਾਮੀ ਚੋਣਾਂ ਦੇ ਸੰਬੰਧ 'ਚ ਭਾਗਪੁਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ

ਕੁਹਾੜਾ, 11 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਵਰਕਰਾਂ ਦੀ ਅਹਿਮ ਮੀਟਿੰਗ ਭਾਗਪੁਰ ਵਿਖੇ ਕੀਤੀ ਗਈ¢ ਜਿਸ ਵਿਚ ਸਰਕਲ ਪ੍ਰਧਾਨ ਪੰਚ, ਸਰਪੰਚਾਂ ਸਮੇਤ ...

ਪੂਰੀ ਖ਼ਬਰ »

ਸਵ: ਮੰਤਰੀ ਦੇ ਪੋਤਰੇ ਇੰਦਰਪ੍ਰੀਤ ਸਿੰਘ ਮਾਂਗੇਵਾਲ ਦਾ 'ਆਪ' 'ਚ ਸ਼ਾਮਿਲ ਹੋਣ 'ਤੇ ਪਾਇਲ ਵਿਖੇ ਵਿਸ਼ੇਸ਼ ਸਨਮਾਨ

ਪਾਇਲ, 11 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਵਰਗੀ ਮੰਤਰੀ ਹਰਨੇਕ ਸਿੰਘ ਮਾਂਗੇਵਾਲ ਦੇ ਪੋਤਰੇ ਇੰਦਰਪ੍ਰੀਤ ਸਿੰਘ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੇ ਪਾਇਲ ਵਿਖੇ ਸਨਮਾਨ ਕੀਤਾ ਗਿਆ ¢ ਇਸ ਮੌਕੇ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ...

ਪੂਰੀ ਖ਼ਬਰ »

ਮਾਂਗੇਵਾਲ ਦੇ ਪਾਰਟੀ ਛੱਡਣ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ-ਸਰਕਲ ਜਥੇਬੰਦੀ

ਮਲੌਦ, 11 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਹਲਕਾ ਪਾਇਲ ਦੇ ਸਰਪ੍ਰਸਤ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਪ੍ਰਧਾਨ ਸ਼ਹਿਰੀ ਜਗਜੀਤ ਸਿੰਘ ਦੌਲਤਪੁਰ ਅਤੇ ਸਰਕਲ ਦਿਹਾਤੀ ਮਲੌਦ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉੱਪਲਾਂ 'ਚ ਲੋੜਵੰਦ ਬੱਚਿਆਂ ਨੂੰ ਵੰਡੀਆਂ ਵਰਦੀਆਂ

ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਨਾਇਬ ਰਸਾਲਦਾਰ ਬਸਤਾ ਸਿੰਘ ਸਰਕਾਰੀ ਹਾਈ ਸਕੂਲ ਉੱਪਲਾਂ ਦੇ ਹੈੱਡਮਾਸਟਰ ਨਵੀਨ ਸ਼ਰਮਾ ਦੀ ਅਗਵਾਈ ਹੇਠ ਲੋੜਵੰਦ ਵਿਦਿਆਰਥੀਆਂ ਨੂੰ ਬਹਾਦਰ ਸਿੰਘ ਵਲੋਂ ਵਰਦੀਆਂ ਵੰਡੀਆਂ ਗਈਆਂ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਰੌਣੀ ਦੁੱਧ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ

ਜੌੜੇਪੁਲ ਜਰਗ, 11 ਅਕਤੂਬਰ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਵਿਖੇ ਸਹਿਕਾਰੀ ਦੁੱਧ ਸਭਾ ਰੌਣੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਗੁਰਜੰਟ ਸਿੰਘ, ਲਖਵਿੰਦਰ ਸਿੰਘ, ਇੰਦਰਜੀਤ ਕੌਰ, ਆਤਮਾ ਸਿੰਘ, ਬਲਵੀਰ ਸਿੰਘ, ਪੁਨੀਤਇੰਦਰ ਸਿੰਘ, ਨਰਿੰਦਰ ਸਿੰਘ, ਹਰਮਿੰਦਰ ਸਿੰਘ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX