ਤਾਜਾ ਖ਼ਬਰਾਂ


ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  11 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 1 hour ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 1 hour ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  1 day ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਸੰਪਾਦਕੀ

ਚੁਣੌਤੀ ਬਣਿਆ ਗੰਭੀਰ ਬਿਜਲੀ ਸੰਕਟ

ਦੇਸ਼ ਦੇ ਜਿਨ੍ਹਾਂ ਕੁਝ ਸੂਬਿਆਂ ਵਿਚ ਇਸ ਸਮੇਂ ਬਿਜਲੀ ਦਾ ਸੰਕਟ ਬਣਿਆ ਹੋਇਆ ਹੈ, ਉਨ੍ਹਾਂ ਵਿਚ ਪੰਜਾਬ ਵੀ ਸ਼ਾਮਿਲ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਵਨ ਔਖਾ ਕਰ ਦਿੱਤਾ ਹੈ। ਖੇਤੀ ਤੋਂ ਲੈ ਕੇ ਸਨਅਤਾਂ ਅਤੇ ਕੰਮਕਾਰ ਦੇ ਹੋਰ ਖੇਤਰ ਵੀ ਪ੍ਰਭਾਵਿਤ ਹੋਏ ਹਨ। ਚਾਹੇ ਅਧਿਕਾਰੀ ਇਹ ਆਖ ਰਹੇ ਹਨ ਕਿ ਇਸ ਸੰਕਟ ਦਾ ਹੱਲ ਛੇਤੀ ਹੀ ਕਰ ਲਿਆ ਜਾਵੇਗਾ, ਪਰ ਪੈਦਾ ਹੋਏ ਹਾਲਾਤ ਨੂੰ ਦੇਖੀਏ ਤਾਂ ਇਸ ਦੇ ਆਉਂਦੇ ਦਿਨਾਂ ਵਿਚ ਹੋਰ ਵੀ ਗੰਭੀਰ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਹਾਲਤ ਇਹ ਹੈ ਕਿ ਸਰਕਾਰੀ ਤਾਪ ਬਿਜਲੀ ਘਰਾਂ ਵਿਚ ਅਤੇ ਨਿੱਜੀ ਥਰਮਲ ਪਲਾਂਟਾਂ ਵਿਚ 2-2 ਦਿਨਾਂ ਦਾ ਹੀ ਕੋਲਾ ਬਚਿਆ ਰਹਿ ਗਿਆ ਹੈ। ਬਾਹਰੋਂ ਮੰਗਵਾਇਆ ਜਾ ਰਿਹਾ ਕੋਲਾ ਵੀ ਪੂਰੀ ਮਾਤਰਾ ਵਿਚ ਨਹੀਂ ਆ ਰਿਹਾ। ਬਿਜਲੀ ਸੰਕਟ ਦੇ ਗੰਭੀਰ ਹੋਣ ਦਾ ਇਕ ਕਾਰਨ ਦੇਸ਼ ਵਿਚ ਸਤੰਬਰ ਦੇ ਅਖ਼ੀਰ ਵਿਚ ਹੋਈ ਭਾਰੀ ਬਰਸਾਤ ਵੀ ਹੈ। ਇਸ ਕਾਰਨ ਕੋਲਾ ਖਾਣਾਂ 'ਚੋਂ ਕੋਲੇ ਨੂੰ ਕੱਢਣਾ ਜਿਥੇ ਬੇਹੱਦ ਮੁਸ਼ਕਿਲ ਹੋਇਆ ਹੈ, ਉਥੇ ਇਸ ਦਾ ਭਿੱਜਣਾ ਵੀ ਇਸ ਸੰਕਟ ਨੂੰ ਵਧਾਉਣ ਵਿਚ ਹੋਰ ਸਹਾਈ ਹੋ ਰਿਹਾ ਹੈ।
ਅੱਜ ਦੇਸ਼ ਭਰ ਦੇ ਬਹੁਤੇ ਤਾਪ ਬਿਜਲੀ ਘਰ ਵਿਦੇਸ਼ਾਂ 'ਚੋਂ ਆਉਂਦੇ ਕੋਲੇ ਨਾਲ ਚਲਾਏ ਜਾਂਦੇ ਹਨ। ਪਿਛਲੇ ਸਮੇਂ ਵਿਚ ਅੰਤਰਰਾਸ਼ਟਰੀ ਕੋਲੇ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਣ ਕਾਰਨ ਵਧੇਰੇ ਕੋਲਾ ਮੰਗਵਾਉਣਾ ਘਾਟੇ ਦਾ ਸੌਦਾ ਬਣ ਗਿਆ ਹੈ। ਇਸ ਲਈ ਕੰਪਨੀਆਂ ਬਾਹਰੋਂ ਇਸ ਦੀ ਬਰਾਮਦ ਘਟਾ ਕੇ ਦੇਸ਼ ਦੇ ਕੋਲੇ 'ਤੇ ਨਿਰਭਰ ਕਰ ਰਹੀਆਂ ਹਨ। ਕੋਵਿਡ ਮਹਾਂਮਾਰੀ ਤੋਂ ਬਾਅਦ ਸਨਅਤੀ ਖੇਤਰ ਵਿਚ ਉਤਪਾਦਨ ਵਧਣ ਕਾਰਨ ਵੀ ਕੋਲੇ ਦੀ ਮੰਗ ਦਾ ਵਧਣਾ ਕੁਦਰਤੀ ਹੈ। ਇਸ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਨੂੰ ਇਕ ਸਖ਼ਤ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਕੁਝ ਦਿਨਾਂ ਵਿਚ ਹੀ ਜੇਕਰ ਸਥਿਤੀ ਵਿਚ ਸੁਧਾਰ ਨਾ ਹੋਇਆ ਤਾਂ ਦਿੱਲੀ ਹਨੇਰੇ ਵਿਚ ਡੁੱਬ ਜਾਏਗੀ। ਪੰਜਾਬ ਵਿਚ ਲਗਾਏ ਜਾਂਦੇ ਲੰਮੇ ਕੱਟਾਂ ਨੇ ਵੀ ਜੀਵਨ ਨੂੰ ਮੁਹਾਲ ਕਰ ਦਿੱਤਾ ਹੈ ਪਰ ਇਸ ਦੇ ਨਾਲ ਹੀ ਕੋਲਾ ਮੰਤਰਾਲੇ ਵਲੋਂ ਕੋਲੇ ਦੇ ਲੋੜੀਂਦੇ ਸਟਾਕ ਹੋਣ ਦਾ ਦਾਅਵਾ ਕੀਤਾ ਗਿਆ ਹੈ। ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿਚ 24 ਦਿਨਾਂ ਦੀ ਮੰਗ ਪੂਰੀ ਕਰਨ ਲਈ 430 ਲੱਖ ਟਨ ਕੋਲੇ ਦੇ ਭੰਡਾਰ ਪਏ ਹਨ ਪਰ ਪੰਜਾਬ ਵਿਚ ਇਸ ਦੀ ਬੇਹੱਦ ਕਮੀ ਨੇ ਅਧਿਕਾਰੀਆਂ ਅਤੇ ਸਰਕਾਰ ਨੂੰ ਤਰੇਲੀਆਂ ਲਿਆ ਦਿੱਤੀਆਂ ਹਨ। ਇਥੋਂ ਤੱਕ ਕਿ ਬਾਹਰੋਂ ਮਹਿੰਗੀ ਬਿਜਲੀ ਖ਼ਰੀਦਣ ਦੇ ਬਾਵਜੂਦ ਵਧੀ ਹੋਈ ਮੰਗ ਦੇ ਪਾੜੇ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ, ਜਿਸ ਕਾਰਨ ਆਰਥਿਕ ਬੋਝ ਵਧਣ ਦੇ ਨਾਲ-ਨਾਲ ਕੋਲੇ ਦੀ ਕਮੀ ਵੀ ਲਗਾਤਾਰ ਮਹਿਸੂਸ ਕੀਤੀ ਜਾ ਰਹੀ ਹੈ। ਆਉਂਦੇ ਦਿਨਾਂ ਵਿਚ ਬਿਜਲੀ ਕੱਟਾਂ ਦਾ ਸਮਾਂ ਹੋਰ ਵੀ ਵਧ ਸਕਦਾ ਹੈ।
ਜਿਥੋਂ ਤੱਕ ਕੇਂਦਰੀ ਬਿਜਲੀ ਅਥਾਰਟੀ ਦੇ ਇਸ ਸੰਬੰਧੀ ਮਾਪਦੰਡਾਂ ਦਾ ਸੰਬੰਧ ਹੈ, ਉਸ ਅਨੁਸਾਰ ਬਿਜਲੀ ਨਿਗਮ ਵਲੋਂ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਨ੍ਹਾਂ ਮਾਪਦੰਡਾਂ ਅਨੁਸਾਰ ਕਿਸੇ ਵੀ ਕੋਲੇ ਦੀ ਖਾਣ ਤੋਂ 500 ਕਿਲੋਮੀਟਰ ਦੂਰ ਸਥਿਤ ਥਰਮਲ ਪਲਾਂਟ ਕੋਲ 20 ਦਿਨਾਂ ਦਾ ਸਟਾਕ ਹੋਣਾ ਜ਼ਰੂਰੀ ਹੈ। 1000 ਕਿਲੋਮੀਟਰ ਵਾਲੇ ਥਰਮਲ ਪਲਾਂਟ ਕੋਲ 25 ਦਿਨਾਂ ਅਤੇ 1000 ਕਿਲੋਮੀਟਰ ਤੋਂ ਵਧੇਰੇ ਦੂਰੀ ਵਾਲੇ ਕੋਲ 30 ਦਿਨ ਦਾ ਸਟਾਕ ਹੋਣਾ ਜ਼ਰੂਰੀ ਹੈ ਪਰ ਇਸ ਸੰਬੰਧੀ ਪੰਜਾਬ ਦੇ ਥਰਮਲ ਪਲਾਂਟਾਂ ਕੋਲ ਕੁਝ ਦਿਨਾਂ ਦਾ ਹੀ ਕੋਲੇ ਦਾ ਭੰਡਾਰ ਰਹਿੰਦਾ ਹੈ ਜਿਸ ਕਾਰਨ ਅਜਿਹੀ ਸਥਿਤੀ ਬਣ ਗਈ ਹੈ। ਜਿਥੋਂ ਤੱਕ ਪੰਜਾਬ ਦੇ ਬਿਜਲੀ ਨਿਗਮ ਦਾ ਸੰਬੰਧ ਹੈ, ਇਸ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਸੂਬੇ ਦੀਆਂ ਸਰਕਾਰਾਂ ਵਲੋਂ ਅਪਣਾਈਆਂ ਗਈਆਂ ਨੀਤੀਆਂ ਕਾਰਨ ਦਿਨ ਪ੍ਰਤੀ ਦਿਨ ਮਾੜੀ ਹੀ ਹੁੰਦੀ ਜਾ ਰਹੀ ਹੈ। ਸਾਡੀ ਜਾਣਕਾਰੀ ਮੁਤਾਬਿਕ ਇਸ ਸਮੇਂ ਬਿਜਲੀ ਨਿਗਮ ਦੀ ਪੰਜਾਬ ਸਰਕਾਰ ਸਿਰ 3100 ਕਰੋੜ ਤੋਂ ਵਧੇਰੇ ਦੀ ਦੇਣਦਾਰੀ ਖੜ੍ਹੀ ਹੈ। ਇਹ ਉਹ ਰਕਮ ਹੈ ਜੋ ਬਿਜਲੀ ਨਿਗਮ ਨੇ ਪੰਜਾਬ ਸਰਕਾਰ ਤੋਂ ਸਰਕਾਰ ਵਲੋਂ ਸਬਸਿਡੀ 'ਤੇ ਦਿੱਤੀ ਜਾ ਰਹੀ ਬਿਜਲੀ ਬਦਲੇ ਹਾਸਲ ਕਰਨੀ ਹੈ। ਇਸ ਦੇ ਇਲਾਵਾ ਸਰਕਾਰ ਦੇ 54 ਮੁੱਖ ਅਦਾਰਿਆਂ ਤੋਂ ਬਿਜਲੀ ਨਿਗਮ ਨੇ ਹੁਣ ਤੱਕ 2000 ਕਰੋੜ ਤੋਂ ਵਧੇਰੇ ਰਕਮ ਲੈਣੀ ਹੈ। ਇਸ ਨਿੱਘਰਦੀ ਹਾਲਤ ਵਿਚ ਬਿਜਲੀ ਨਿਗਮ ਨੂੰ ਹਰ ਸਾਲ ਕਰਜ਼ਾ ਲੈਣਾ ਪੈਂਦਾ ਹੈ ਅਤੇ ਲਗਾਤਾਰ ਵਧੇਰੇ ਵਿਆਜ ਦਾ ਖਸਾਰਾ ਪੂਰਾ ਕਰਨ ਲਈ ਹਰ ਸਾਲ ਬਿਜਲੀ ਮਹਿੰਗੀ ਕਰਨੀ ਪੈਂਦੀ ਹੈ। ਕੇਂਦਰੀ ਮੰਤਰਾਲੇ ਦੀ ਇਹ ਹਦਾਇਤ ਕਿ ਸੂਬੇ ਦੇ ਤਾਪ ਬਿਜਲੀ ਘਰਾਂ ਨੂੰ ਕੋਲੇ ਦਾ 30 ਦਿਨ ਦਾ ਸਟਾਕ ਰੱਖਣ ਦੀ ਜ਼ਰੂਰਤ ਹੈ, ਨੂੰ ਉਸੇ ਸੂਰਤ ਵਿਚ ਪੂਰਾ ਕੀਤਾ ਜਾ ਸਕਦਾ ਹੈ, ਜੇਕਰ ਬਿਜਲੀ ਨਿਗਮ ਦੀ ਆਰਥਿਕ ਸਥਿਤੀ ਸਿਹਤਮੰਦ ਹੋਵੇ ਪਰ ਇਹ ਤਾਂ ਦਹਾਕਿਆਂ ਤੋਂ ਇਸੇ ਤਰ੍ਹਾਂ ਬਿਮਾਰ ਚਲਦਾ ਆ ਰਿਹਾ ਹੈ, ਕਿਉਂਕਿ ਸਮੇਂ ਦੀਆਂ ਸਰਕਾਰਾਂ ਲੋਕਾਂ ਨੂੰ ਹਰ ਤਰ੍ਹਾਂ ਨਾਲ ਭਰਮਾਉਣ ਲਈ ਬਹੁਤਾ ਕੁਝ ਮੁਫ਼ਤ ਵੰਡਣ ਦਾ ਐਲਾਨ ਕਰਦੀਆਂ ਆ ਰਹੀਆਂ ਹਨ। ਇਸ ਵਿਚ ਬਿਜਲੀ ਵੀ ਆ ਜਾਂਦੀ ਹੈ ਜਿਸ ਨੇ ਲਗਾਤਾਰ ਸੂਬੇ ਦੀ ਆਰਥਿਕਤਾ ਨੂੰ ਕਮਜ਼ੋਰ ਕਰੀ ਰੱਖਿਆ ਹੈ।
ਇਕ ਸੂਚਨਾ ਅਨੁਸਾਰ ਇਸ ਸਮੇਂ ਭਾਰਤੀ ਕੋਲ ਲਿਮਟਿਡ ਨੂੰ ਸੂਬੇ ਵਲੋਂ ਕਰੋੜਾਂ ਦਾ ਭੁਗਤਾਨ ਕੀਤਾ ਜਾਣਾ ਬਾਕੀ ਹੈ। ਕੋਲ ਇੰਡੀਆ ਵਲੋਂ ਕੋਲੇ ਦੀ ਸਪਲਾਈ ਲਈ ਪਹਿਲ ਉਨ੍ਹਾਂ ਥਰਮਲ ਪਲਾਂਟਾਂ ਨੂੰ ਦਿੱਤੀ ਜਾਂਦੀ ਹੈ, ਜਿਨ੍ਹਾਂ ਵਲੋਂ ਕੋਲਾ ਲੈਣ ਲਈ ਭੁਗਤਾਨ ਐਡਵਾਂਸ ਕੀਤਾ ਗਿਆ ਹੋਵੇ, ਦੂਸਰੀ ਸ਼੍ਰੇਣੀ ਵਿਚ ਸਪਲਾਈ ਲਈ ਉਨ੍ਹਾਂ ਥਰਮਲ ਪਲਾਂਟਾਂ ਨੂੰ ਸਪਲਾਈ ਦਿੱਤੀ ਜਾਂਦੀ ਹੈ, ਜਿਨ੍ਹਾਂ ਵੱਲ ਕੋਈ ਬਕਾਇਆ ਨਾ ਖੜ੍ਹਾ ਹੋਵੇ ਅਤੇ ਅਗਲੇ ਪੜਾਅ ਵਿਚ ਸਪਲਾਈ ਲਈ ਉਹ ਰਾਜ ਆਉਂਦੇ ਹਨ, ਜਿਨ੍ਹਾਂ ਦੇ ਥਰਮਲ ਪਲਾਂਟਾਂ ਵੱਲ ਵੱਡੇ ਬਕਾਏ ਖੜ੍ਹੇ ਹਨ। ਇਸ ਨੂੰ ਮੁੱਖ ਰੱਖ ਕੇ ਹੀ ਕੋਲ ਇੰਡੀਆ ਵਲੋਂ ਸਪਲਾਈ ਭੇਜੀ ਜਾਂਦੀ ਹੈ। ਇਸ ਨਜ਼ਰੀਏ ਤੋਂ ਦੇਖਿਆ ਜਾਏ ਤਾਂ ਅਸੀਂ ਇਸ ਨੂੰ ਸੂਬਾ ਸਰਕਾਰ ਦੀ ਨਾਕਸ ਯੋਜਨਾਬੰਦੀ ਹੀ ਸਮਝਦੇ ਹਾਂ ਜੋ ਇਸ ਸੰਕਟ ਨੂੰ ਹੋਰ ਵੀ ਵਧਾਉਣ ਵਿਚ ਸਹਾਈ ਹੋ ਰਹੀ ਹੈ। ਇਸ ਸਮੇਂ ਤਾਂ ਪੰਜਾਬ ਸੰਬੰਧੀ ਸਰਕਾਰ ਦੀ ਕਾਰਗੁਜ਼ਾਰੀ ਦਾ ਇਹ ਪੈਮਾਨਾ ਹੀ ਮੰਨਿਆ ਜਾਏਗਾ ਕਿ ਉਹ ਕਿਸ ਢੰਗ-ਤਰੀਕੇ ਨਾਲ ਛੇਤੀ ਤੋਂ ਛੇਤੀ ਇਸ ਸੰਕਟ 'ਚੋਂ ਬਾਹਰ ਨਿਕਲਣ ਦੇ ਸਮਰੱਥ ਹੁੰਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਦੁਬਿਧਾ ਵਿਚ ਹੈ ਭਾਜਪਾ

ਜਿਸ ਸਮੇਂ ਲਖੀਮਪੁਰ ਖੀਰੀ ਕਾਂਡ ਆਪਣੀ ਚਰਚਾ ਦੇ ਸਿਖਰ 'ਤੇ ਸੀ, ਇਕ ਸੀਨੀਅਰ ਪੱਤਰਕਾਰ ਨੇ ਮੇਰੇ ਕੋਲੋਂ ਫ਼ੋਨ 'ਤੇ ਜਾਣਨਾ ਚਾਹਿਆ ਕਿ ਇਸ ਘਟਨਾਕ੍ਰਮ ਦਾ ਰਾਜਨੀਤੀ 'ਤੇ ਕੀ ਅਸਰ ਪਵੇਗਾ। ਮੇਰਾ ਜਵਾਬ ਸਿੱਧਾ ਅਤੇ ਸਪੱਸ਼ਟ ਸੀ। ਕੇਂਦਰ 'ਚ ਮੋਦੀ ਸਰਕਾਰ ਅਤੇ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਗੁਰੂ-ਘਰ ਦੇ ਸ਼ਰਧਾਵਾਨ ਕੀਰਤਨੀਏ-ਭਾਈ ਸੁਰਿੰਦਰ ਸਿੰਘ ਜੋਧਪੁਰੀ

ਅੰਤਿਮ ਅਰਦਾਸ 'ਤੇ ਵਿਸ਼ੇਸ਼ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਜਨਮ 13 ਅਕਤੂਬਰ, 1956 ਈ: ਨੂੰ ਭਾਈ ਦਲੀਪ ਸਿੰਘ ਦੇ ਗ੍ਰਹਿ ਵਿਖੇ ਮਾਤਾ ਕਰਤਾਰ ਕੌਰ ਦੀ ਕੁੱਖੋਂ ਪੁਤਲੀਘਰ ਅੰਮ੍ਰਿਤਸਰ ਵਿਖੇ ਹੋਇਆ। ਭਾਈ ਦਲੀਪ ਸਿੰਘ ਇਤਿਹਾਸਕ ਗੁਰਦੁਆਰਾ ਪਿੱਪਲੀ ਸਾਹਿਬ, ਪੁਤਲੀਘਰ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਨੂੰ ਹਰ ਸਾਲ ਕੀਤਾ ਜਾ ਰਿਹੈ ਕਮਜ਼ੋਰ

ਅੱਜ ਲਈ ਵਿਸ਼ੇਸ਼ ਸੂਚਨਾ ਅਧਿਕਾਰ ਐਕਟ ਦੇ 12 ਅਕਤੂਬਰ ਨੂੰ 16 ਵਰ੍ਹੇ ਪੂਰੇ ਹੋਣ ਜਾ ਰਹੇ ਹਨ। ਪਰ ਅਜੇ ਤੱਕ ਵੀ ਸਰਕਾਰਾਂ ਇਸ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਵਿਚ ਕਾਮਯਾਬ ਨਹੀ ਹੋ ਸਕੀਆਂ। ਸਗੋਂ ਆਪਣੇ ਨਿੱਜੀ ਮੁਫ਼ਾਦਾਂ ਲਈ ਹਰ ਸਾਲ ਐਕਟ ਨੂੰ ਕਿਸੇ ਨਾ ਕਿਸੇ ਢੰਗ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX