ਤਾਜਾ ਖ਼ਬਰਾਂ


ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  44 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 1 hour ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 3 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 4 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 7 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਸੈਕਰਾਮੈਂਟੋ ਵਿਖੇ ਲਖੀਮਪੁਰ ਖੀਰੀ ਦੀ ਘਟਨਾ ਦੇ ਰੋਸ ਵਜੋਂ ਵੱਡਾ ਇਕੱਠ

ਸੈਕਰਾਮੈਂਟੋ, 11 ਅਕਤੂਬਰ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਖੇ ਅੱਜ ਪੰਜਾਬੀ ਭਾਈਚਾਰੇ ਵਲੋਂ ਬੀਤੇ ਦਿਨੀਂ ਯੂ.ਪੀ. ਚ ਮਾਰੇ ਗਏ ਕਿਸਾਨਾਂ ਪ੍ਰਤੀ ਰੋਸ ਪ੍ਰਗਟ ਕਰਨ ਲਈ ਇਕੱਠ ਕੀਤਾ ਗਿਆ, ਜਿਸ ਦੌਰਾਨ ਦੂਰੋਂ ਨੇੜਿਓਾ ਆਏ ਬੁਲਾਰਿਆਂ ਨੇ ਹੁਣ ਤੱਕ ਮਾਰੇ ਗਏ ਕਿਸਾਨਾਂ ਤੇ ਯੂ.ਪੀ. ਵਿਚ ਸਿਆਸੀ ਲੋਕਾਂ ਵਲੋਂ ਕੀਤੇ ਗਏ ਕਿਸਾਨਾਂ ਦੇ ਕਤਲਾਂ ਪ੍ਰਤੀ ਦੁੱਖ ਪ੍ਰਗਟ ਕੀਤਾ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਹਰੀਪਾਲ ਸਿੰਘ ਸਹੋਤਾ ਨੇ ਪੰਜਾਬ ਦੇ ਇਤਿਹਾਸ ਨਾਲ ਇਸ ਘਟਨਾ ਨੂੰ ਜੋੜਦਿਆਂ ਕਿਹਾ ਕਿ 1947 ਦੀ ਘਟਨਾ ਵੀ ਸਿੱਖਾਂ ਸਿਰ ਮੜ ਦਿੱਤੀ ਗਈ ਤੇ ਜਿਸ ਦੌਰਾਨ ਲੱਖਾਂ ਸਿੱਖ ਮਾਰੇ ਗਏ ਤੇ ਨਨਕਾਣਾ ਸਾਹਿਬ ਦੇ ਘੱਲੂਘਾਰੇ ਦੌਰਾਨ ਤਾਂ ਸਿੱਖਾਂ ਦੀਆਂ ਅਜਿਹੀਆਂ ਕੋਈ ਮੰਗਾਂ ਨਹੀਂ ਸੀ ਪਰ ਫਿਰ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ | ਇਸ ਦੌਰਾਨ ਕੁਲਜੀਤ ਸਿੰਘ ਨਿੱਝਰ ਇਤਿਹਾਸਕ ਗੁਰਦੁਆਰਾ ਸਟਾਕਟਨ ਨੇ ਕਿਹਾ ਕਿ ਭਾਵੇਂ ਜੋ ਮਰਜ਼ੀ ਕਿਹਾ ਜਾਵੇ ਪਰ ਕਤਲੇਆਮ ਸਿੱਖਾਂ ਦਾ ਹੀ ਹੋਣਾ ਹੈ, ਇਹ ਸਿਰਫ ਭਾਰਤ 'ਚ ਹੀ ਸੰਭਵ ਹੈ, ਉਨ੍ਹਾਂ ਕਿਹਾ ਸਾਨੂੰ ਅੱਜ ਵੀ ਭਾਰਤ 'ਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾਦਾ ਹੈ | ਸਿੱਖ ਆਗੂ ਸ. ਜੌਨ ਸਿੰਘ ਗਿੱਲ ਨੇ ਭਾਰਤ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਗਿਣੀ ਮਿਥੀ ਸਾਜਿਸ਼ ਤਹਿਤ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਕਿਸਾਨ ਮੋਰਚਿਆਂ 'ਚ ਹੋਰ ਸ਼ਾਮਿਲ ਹੋਣ ਤੇ ਪੈਸੇ ਦੀ ਮਦਦ ਨਿਰੰਤਰ ਕੀਤੀ ਜਾਵੇਗੀ | ਉਨ੍ਹਾਂ ਸ਼ੋਸਲ ਮੀਡੀਏ ਨੂੰ ਭਰਪੂਰ ਵਰਤੋਂ 'ਚ ਲਿਆਉਣ ਲਈ ਕਿਹਾ | ਸਮਾਜਿਕ ਆਗੂ ਮਲਕੀਅਤ ਸਿੰਘ ਬੋਪਾਰਾਏ ਨੇ ਕਿਸਾਨਾਂ ਦੇ ਹੋਏ ਕਤਲੇਆਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਰਫ ਸਾਡੇ ਨਾਲ ਹੀ ਅਜਿਹਾ ਕਿਉਂ ਹੁੰਦਾ ਹੈ, ਉਨ੍ਹਾਂ ਕਿਹਾ ਕਿ ਕਾਂਗਰਸਮੈਨਾਂ ਨੂੰ ਸਾਡੇ ਪੜ੍ਹੇ ਲਿਖੇ ਭਾਈਚਾਰੇ ਵਲੋਂ ਲਿਖਿਆ ਜਾਣਾ ਚਾਹੀਦਾ ਹੈ | ਜਸਵੀਰ ਸਿੰਘ ਥਾਂਦੀ, ਡਾ. ਗੁਰਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟਾਏ | ਸਟੇਜ ਦੀ ਕਾਰਵਾਈ ਸੀਤਲ ਸਿੰਘ ਨਿੱਝਰ ਤੇ ਸੁੱਖੀ ਸੇਖੋਂ, ਅਮਨਦੀਪ ਸਿੰਘ ਸੰਧੂ ਨੇ ਨਿਭਾਈ | ਇਸ ਮੌਕੇ ਹੋਰ ਬੁਲਾਰਿਆਂ 'ਚ ਜੈਗ ਬੈਂਸ, ਕੇਸਰ ਸਿੰਘ, ਰਾਜਾ ਕੰਗ, ਬੂਟਾ ਢਿੱਲੋਂ, ਫਕੀਰ ਸਿੰਘ ਮੱਲ੍ਹੀ ਸ਼ਾਮਿਲ ਸਨ | ਇਸ ਮੌਕੇ ਕੈਲੀਫੋਰਨੀਆਂ ਦੀ ਅਸੈਂਬਲੀ 'ਚ ਕੰਮ ਕਰਦੇ ਗੁਰਲੀਨ ਸਿੰਘ ਬੋਪਾਰਾਏ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਲਈ ਸਮੂਹਿਕ ਤੌਰ 'ਤੇ ਕਿਸਾਨਾਂ ਪ੍ਰਤੀ ਇਕ ਮੰਗ-ਪੱਤਰ ਦਿੱਤਾ ਗਿਆ |

ਉਂਟਾਰੀਓ 'ਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ

ਟੋਰਾਂਟੋ 11 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸੂਬੇ ਉਂਟਾਰੀਓ 'ਚ ਨਾਰਥ ਵੇਅ ਨੇੜੇ ਇਕ ਟਰੱਕ ਨੂੰ ਅੱਗ ਲੱਗਣ ਨਾਲ 2 ਪੰਜਾਬੀਆਂ ਦੀ ਮੌਤ ਹੋ ਗਈ | ਇਹ ਹਾਦਸਾ ਬੀਤੇ ਹਫ਼ਤੇ (3 ਅਕਤੂਬਰ ਨੂੰ ) ਦੂਰ-ਦੁਰਾਡੇ ਇਲਾਕੇ 'ਚ ਵਾਪਰਿਆ ਹੋਣ ਕਰਕੇ ਪਹਿਲਾਂ ਮਿ੍ਤਕਾਂ ਦੀ ...

ਪੂਰੀ ਖ਼ਬਰ »

ਵਿਸ਼ੇਸ਼ ਅਦਾਲਤ ਵਲੋਂ ਆਰੀਅਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ

ਮੁੰਬਈ, 11 ਅਕਤੂਬਰ (ਏਜੰਸੀ)- ਐਨ.ਸੀ.ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਵਲੋਂ ਕਰੂਜ਼ ਡਰੱਗ ਮਾਮਲੇ 'ਚ ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦੀ ਗਿ੍ਫ਼ਤਾਰੀ ਦੇ ਬਾਅਦ ਵਿਸ਼ੇੇਸ਼ ਅਦਾਲਤ ਨੇ ਉਸ ਨੂੰ ਅੱਜ ਵੀ ਜ਼ਮਾਨਤ ਨਹੀਂ ਦਿੱਤੀ ਹੈ | ਜਿਸ ਨਾਲ ਆਰੀਅਨ ਦੀਆਂ ...

ਪੂਰੀ ਖ਼ਬਰ »

ਲੈਸਟਰ 'ਚ ਕਤਲ ਹੋਈ ਪੰਜਾਬਣ ਦੇ ਪਤੀ ਨੇ ਕਬੂਲਿਆ ਦੋਸ਼

ਲੈਸਟਰ (ਇੰਗਲੈਂਡ), 11ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਮਾਰਚ ਮਹੀਨੇ ਆਪਣੇ ਘਰ ਤੋਂ ਥੋੜੀ ਦੂਰੀ 'ਤੇ ਮਿ੍ਤਕ ਪਾਈਾ ਗਈ ਜਲੰਧਰ ਸ਼ਹਿਰ ਨਾਲ ਸਬੰਧਿਤ 29 ਸਾਲਾ ਪੰਜਾਬਣ ਗੀਤਿਕਾ ਗੋਇਲ ਦੀ ਹੱਤਿਆ ਦੇ ਦੋਸ਼ 'ਚ ਗਿ੍ਫ਼ਤਾਰ ਉਕਤ ਮਹਿਲਾ ਦੇ ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਮੇਲਾ ਦਿੱਲੀ ਦੇ ਪ੍ਰਗਤੀ ਮੈਦਾਨ 'ਚ 8 ਜਨਵਰੀ ਤੋਂ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਵਿਸ਼ਵ ਪੁਸਤਕ ਮੇਲੇ ਦੇ 30ਵੇਂ ਸੰਸਕਰਣ ਦਾ ਆਯੋਜਨ ਅਗਲੇ ਸਾਲ 8 ਤੋਂ 16 ਜਨਵਰੀ ਦੌਰਾਨ ਕੀਤਾ ਜਾਵੇਗਾ | ਇਸ ਦਾ ਆਯੋਜਨ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਬਣੇ ਨਵੇਂ ਹਾਲ 'ਚ ਕੀਤਾ ਜਾਵੇਗਾ | ਰਾਸ਼ਟਰੀ ਬੁੱਕ ਟਰੱਸਟ ਨੇ ਐਤਵਾਰ ਨੂੰ ਆਗਾਮੀ ...

ਪੂਰੀ ਖ਼ਬਰ »

ਬਰੈਂਪਟਨ 'ਚ 3 ਲੁਟੇਰੇ ਕਾਬੂ- 1 ਦੀ ਭਾਲ ਜਾਰੀ

ਟੋਰਾਂਟੋ, 11 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਬੀਤੇ ਦਿਨ ਇਕ ਜੋੜੇ ਨੂੰ ਹਥਿਆਰ ਨਾਲ ਡਰਾ ਕੇ ਉਨ੍ਹ•ਾਂ ਦੇ ਸਮਾਨ ਸਮੇਤ ਗੱਡੀ ਖੋਹ ਕੇ ਲੈ ਜਾਣ ਦੇ ਦੋਸ਼ਾਂ 'ਚ ਪੀਲ ਪੁਲਿਸ ਨੇ 3 ਸ਼ੱਕੀ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਘਟਨਾ ਵੇਲੇ ...

ਪੂਰੀ ਖ਼ਬਰ »

ਨਿਊ ਸਾਊਥ ਵੇਲਜ਼ 106 ਦਿਨਾਂ ਬਾਅਦ ਖੱੁਲ੍ਹੀ ਤਾਲਾਬੰਦੀ

ਸਿਡਨੀ, 11 ਅਕਤੂਬਰ (ਹਰਕੀਰਤ ਸਿੰਘ ਸੰਧਰ)-ਕੋਵਿਡ-19 ਦੇ ਚਲਦਿਆਂ ਆਸਟ੍ਰੇਲੀਆ ਦੇ ਕਈ ਸੂਬਿਆਂ ਵਿਚ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਤਾਲਾਬੰਦੀ ਚੱਲ ਰਹੀ ਸੀ | ਆਖਰ 106 ਦਿਨਾਂ ਬਾਅਦ ਨਿਊ ਸਾਊਥ ਵੇਲਜ਼ ਸੂਬੇ 'ਚ ਇਹ ਤਾਲਾਬੰਦੀ ਖੁੱਲ੍ਹ ਗਈ ਹੈ | ਇੱਥੇ ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਭਾਰਤੀਆਂ ਨੂੰ ਹੁਣ ਯੂ.ਕੇ. ਪਹੁੰਚਣ 'ਤੇ ਇਕਾਂਤਵਾਸ ਕਰਨ ਦਾ ਨਿਯਮ ਖ਼ਤਮ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਪਹੁੰਚਣ ਵਾਲੇ ਯਾਤਰੀਆਂ ਲਈ ਕੋਰੋਨਾ ਯਾਤਰਾ ਨਿਯਮਾਂ 'ਚ ਅੱਜ 11 ਅਕਤੂਬਰ ਤੋਂ ਢਿੱਲ ਦੇ ਦਿੱਤੀ ਗਈ ਹੈ, ਜਿਸ ਤਹਿਤ ਜਿਨ੍ਹਾਂ ਭਾਰਤੀਆਂ ਨੇ ਕੋਵੀਸ਼ੀਲਡ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ, ਉਨ੍ਹਾਂ ਨੂੰ ਅੱਜ ...

ਪੂਰੀ ਖ਼ਬਰ »

ਅਮਰੀਕਾ 'ਚ 1000 ਤੋਂ ਵੱਧ ਉਡਾਣਾਂ ਰੱਦ ਹੋਣ ਕਾਰਨ ਯਾਤਰੀ ਹੋਏ ਪ੍ਰੇਸ਼ਾਨ

ਸੈਕਰਾਮੈਂਟੋ, 11 ਅਕਤੂਬਰ (ਹੁਸਨ ਲੜੋਆ ਬੰਗਾ)-ਸਾਊਥਵੈਸਟ ਏਅਰਲਾਈਨਜ਼ ਦੁਆਰਾ ਲੰਘੇ ਐਤਵਾਰ 1000 ਤੋਂ ਵੱਧ ਉਡਾਣਾਂ ਰੱਦ ਕਰ ਦੇਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪਿਆ | ਮੋਟੇ ਤੌਰ 'ਤੇ ਰੋਜ਼ਾਨਾਂ ਦੀਆਂ ਕੱੁਲ ਉਡਾਣਾਂ 'ਚੋਂ 27 ਫੀਸਦੀ ਰੱਦ ਕਰ ਦਿੱਤੀਆਂ ਗਈਆਂ | ...

ਪੂਰੀ ਖ਼ਬਰ »

ਰੂਸ ਨੇ ਕੋਵੀਸ਼ੀਲਡ ਦੇ ਬਲੂਪਿ੍ੰਟ ਨੂੰ ਚੋਰੀ ਕਰਕੇ ਸਪੂਤਨਿਕ ਕੋਰੋਨਾ ਵਾਇਰਸ ਟੀਕਾ ਬਣਾਇਆ: ਬਿ੍ਟੇਨ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਨੇ ਆਕਸਫੋਰਡ ਦੇ ਕੋਰੋਨਾ ਵੈਕਸੀਨ ਕੋਵੀਸ਼ੀਲਡ ਬਾਰੇ ਸਨਸਨੀਖੇਜ਼ ਦਾਅਵਾ ਕੀਤਾ ਹੈ | ਯੂ.ਕੇ. ਦੇ ਸੁਰੱਖਿਆ ਸੂਤਰਾਂ ਨੇ ਕਿਹਾ ਹੈ ਕਿ ਰੂਸ ਨੇ ਆਕਸਫੋਰਡ/ਐਸਟਰਾਜ਼ੈਨੇਕਾ ਦੀ ਕੋਵੀਸ਼ੀਲਡ ਟੀਕੇ ਦਾ ...

ਪੂਰੀ ਖ਼ਬਰ »

ਬਿ੍ਟਿਸ਼ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਜਨਤਕ ਥਾਵਾਂ 'ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਗਰਮ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਲੰਡਨ ਦੀਆਂ ਸੜਕਾਂ 'ਤੇ ਔਰਤਾਂ 'ਤੇ ਹਾਲ ਹੀ 'ਚ ਹੋਏ ਹਮਲਿਆਂ ਦੇ ਮੱਦੇਨਜ਼ਰ ਜਨਤਕ ਥਾਵਾਂ 'ਤੇ ਔਰਤਾਂ ਅਤੇ ਲੜਕੀਆਂ ਦੇ ਨਾਲ ਹੋ ਰਹੇ ਸ਼ੋਸ਼ਣ ਨਾਲ ਨਜਿੱਠਣ ਲਈ ਇਕ ...

ਪੂਰੀ ਖ਼ਬਰ »

ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ 'ਚ ਸ਼ਹੀਦੀ ਸਮਾਗਮ

ਫਰੈਂਕਫਰਟ, 11 ਅਕਤੂਬਰ (ਸੰਦੀਪ ਕੌਰ ਮਿਆਣੀ)-  ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀਆ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜੇ ਨੂੰ ...

ਪੂਰੀ ਖ਼ਬਰ »

ਸਹਿਜ਼ਾਦਾ ਐਂਡਰਿਊ ਖ਼ਿਲਾਫ਼ ਕੋਈ ਜਾਂਚ ਨਹੀਂ ਕਰੇਗੀ ਬਰਤਾਨੀਆ ਪੁਲਿਸ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਰੀਰਕ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਤਾਨੀਆ ਦੇ ਰਾਜਕੁਮਾਰ ਐਂਡਰਿਊ ਖ਼ਿਲਾਫ਼ ਬਰਤਾਨੀਆ ਪੁਲਿਸ ਵਲੋਂ ਕੋਈ ਹੋਰ ਜਾਂਚ ਨਹੀਂ ਕੀਤੀ ਜਾਵੇਗੀ | ਡਿਊਕ ਆਫ ਯੌਰਕ ਪਿ੍ੰਸ ਐਂਡਰਿਊ 'ਤੇ ਵਿਕਟੋਰੀਆ ...

ਪੂਰੀ ਖ਼ਬਰ »

ਇੰਗਲੈਂਡ ਦੇ ਡੇਟਲਿੰਗ ਅਤੇ ਥਰਨਹੈਮ 'ਚ 95 ਸਾਲ ਤੋਂ ਵੱਧ ਉਮਰ ਭੋਗਦੀਆਂ ਹਨ ਔਰਤਾਂ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਬੀ ਜ਼ਿੰਦਗੀ ਜੀਣ ਦਾ ਰਾਜ਼ ਵਧੀਆ ਖਾਣਾ, ਚਿੰਤਾ ਮੁਕਤ ਜੀਵਨ ਅਤੇ ਆਪਣੇ ਆਪ ਨੂੰ ਰੁਝੇਵਿਆਂ 'ਚ ਰੱਖਣਾ ਹੈ | ਇੰਗਲੈਂਡ ਦੇ ਕੈਂਟ ਇਲਾਕੇ ਦੇ ਪਿੰਡਾਂ ਡੇਟਲਿੰਗ ਅਤੇ ਥਰਨਹੈਮ 'ਚ ਔਰਤਾਂ ਦੀ ਔਸਤਨ ਉਮਰ 95 ਸਾਲ ਹੈ, ...

ਪੂਰੀ ਖ਼ਬਰ »

ਗੁਰ: ਸ੍ਰੀ ਗੁਰੂ ਨਾਨਕ ਦਰਬਾਰ 'ਚ ਲਖੀਮਪੁੁੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਅਰਦਾਸ ਸਮਾਗਮ

ਐਡੀਲੇਡ, 11 ਅਕਤੂਬਰ (ਗੁਰਮੀਤ ਸਿੰਘ ਵਾਲੀਆ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ 'ਚ ਸੰਗਤਾਂ ਵਲੋਂ ਲਖੀਮਪੁੁਰ ਖੀਰੀ ਯੂ.ਪੀ. 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਯੂ.ਪੀ. ਦੇ ਮੰਤਰੀ ਦੇ ਲੜਕੇ ਵਲੋਂ ਆਪਣੇ ...

ਪੂਰੀ ਖ਼ਬਰ »

7 ਸਾਲਾ ਬੱਚੇ ਨੂੰ ਭੁੱਖਾ ਰੱਖ ਕੇ ਮਾਰਨ ਦੇ ਦੋਸ਼ਾਂ ਤਹਿਤ ਔਰਤ ਵਿਰੁੱਧ ਹੱਤਿਆ ਦੇ ਦੋਸ਼ ਤੈਅ

ਸੈਕਰਾਮੈਂਟੋ, 11 ਅਕਤੂਬਰ (ਹੁਸਨ ਲੜੋਆ ਬੰਗਾ)- ਨਿਊਬੁਰਘ (ਨਿਊਯਾਰਕ) 'ਚ ਬੱਚਾ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਇਕ ਔਰਤ ਨੂੰ ਆਪਣੇ ਦੋਸਤ ਦੇ 7 ਸਾਲਾ ਲੜਕੇ ਨੂੰ ਭੁੱਖਾ ਰੱਖ ਕੇ ਮਾਰਨ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਹੈ | ਔਰੇਂਜ ਕਾਊਾਟੀ ਡਿਸਟਿ੍ਕਟ ...

ਪੂਰੀ ਖ਼ਬਰ »

ਗੁਰ: ਗਲੌਸਪ ਰਿਵਰਲੈਂਡ 'ਚ ਸਮਾਗਮ

ਐਡੀਲੇਡ, 11 ਅਕਤੂਬਰ (ਗੁਰਮੀਤ ਸਿੰਘ ਵਾਲੀਆ)- ਗੁਰਦੁਆਰਾ ਗਲੌਸਪ ਰਿਵਰਲੈਂਡ 'ਚ ਗਿਆਨੀ ਲਖਬਿੰਦਰ ਸਿੰਘ ਜੰਮੂ ਵਾਲਿਆਂ ਦੇ ਜਥੇ ਵਲੋਂ ਧਾਰਮਕ ਦੀਵਾਨਾਂ ਚ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਨ੍ਹਾਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਿਆਟਲ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

• ਸਿਆਟਲ ਦੀ ਸਿੱਖ ਸੰਗਤ ਵਲੋਂ ਲਖੀਮਪੁਰ ਘਟਨਾ ਦੀ ਜ਼ੋਰਦਾਰ ਨਿੰਦਾ ਸਿਆਟਲ, 11 ਅਕਤੂਬਰ (ਹਰਮਨਪ੍ਰੀਤ ਸਿੰਘ, ਗੁਰਚਰਨ ਸਿੰਘ ਢਿੱਲੋਂ)- ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਮੋਟਰਸਾਈਕਲ/ ਕਾਰ ਰੈਲੀ ਕੱਢੀ

ਟੋਰਾਂਟੋ, 11 ਅਕਤੂਬਰ (ਹਰਜੀਤ ਸਿੰਘ ਬਾਜਵਾ)- ਵੱਖ-ਵੱਖ ਮੁਲਕਾਂ 'ਚ ਕਿਸਾਨ ਹਿਤੈਸ਼ੀਆਂ ਵਲੋਂ ਭਾਰਤ ਦੇ ਤਾਨਾਸ਼ਾਹੀ ਸਿਸਟਮ ਨੂੰ ਬਦਲਣ, ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਦੰਗੇ ਫਸਾਦ ਕਰਨ ਵਾਲੇ ਅਪਰਾਧੀ ਕਿਸਮ ਦੀ ਪ੍ਰਵਿਰਤੀ ਦੇ ਮਾਲਕ ਲੋਕਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX