ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਕਿਸਾਨੀ ਅੰਦੋਲਨ ਦੀ ਆੜ ਹੇਠ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ 'ਚ ਮਿਲ ਕੇ ਅਕਾਲੀ ਆਗੂਆਂ ਦਾ ਵਿਰੋਧ ਕਰ ਰਹੇ ਹਨ, ਜਦਕਿ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਕਾਲੀ ਦਲ ਸੂਬੇ ਦੀ ਮਾਂ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਹੁਸ਼ਿਆਰਪੁਰ ਤੋਂ ਸਾਂਝੇ ਉਮੀਦਵਾਰ ਵਰਿੰਦਰ ਸਿੰਘ ਪਰਹਾਰ ਦੇ ਹੱਕ 'ਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਕਾਂਗਰਸ 'ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਕਿਹਾ ਕਿ ਦਲਿਤ ਮੁੱਖ ਮੰਤਰੀ ਦਾ ਪੱਤਾ ਖੇਡਣ ਨਾਲ ਦਲਿਤਾਂ ਦਾ ਸੁਧਾਰ ਨਹੀਂ ਹੋਵੇਗਾ, ਕਿਉਂਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਖ਼ੁਦ ਕੈਬਨਿਟ ਮੰਤਰੀ ਸਨ ਤੇ ਇਸ ਦੌਰਾਨ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਸੀ | ਹਲਕੇ ਦੇ ਉਮੀਦਵਾਰ ਪਰਹਾਰ ਦੇ ਹੱਕ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਪਰਹਾਰ ਸਿਰਫ਼ ਰਾਜਨੀਤੀ ਨੂੰ ਲੈ ਕੇ ਇਹ ਚੋਣਾਂ ਨਹੀਂ ਲੜ ਰਹੇ, ਬਲਕਿ ਉਹ ਪਹਿਲਾਂ ਹੀ ਸਮਾਜ ਸੇਵਕ ਹਨ ਤੇ ਸਰਕਾਰ ਬਣਨ 'ਤੇ ਉਹ ਹੋਰ ਵੀ ਵਧੀਆ ਢੰਗ ਨਾਲ ਲੋਕਾਂ ਦੀ ਸਮਾਜ ਸੇਵਾ ਕਰ ਸਕਣਗੇ | ਇਸ ਮੌਕੇ ਵਰਿੰਦਰ ਸਿੰਘ ਪਰਹਾਰ ਨੇ ਕਿਹਾ ਕਿ ਜੇਕਰ ਹਲਕਾ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਪਹਿਲਾਂ ਤੋਂ ਵੀ ਵੱਧ ਕੇ ਹਲਕੇ ਦੀ ਸੇਵਾ 'ਚ ਹਾਜ਼ਰ ਰਹਿਣਗੇ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ (ਦਿਹਾਤੀ), ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ, ਸੁਮਿੱਤਰ ਸਿੰਘ ਸੀਕਰੀ, ਗੁਰਲਾਲ ਸੈਲਾ, ਸੋਮ ਨਾਥ ਬੈਂਸ, ਹਲਕਾ ਸ਼ਾਮਚੁਰਾਸੀ ਤੋਂ ਉਮੀਦਵਾਰ ਇੰਜ: ਮਹਿੰਦਰ ਸਿੰਘ ਸੰਧਰਾਂ, ਹਰਜਿੰਦਰ ਸਿੰਘ ਰੀਹਲ ਸਕੱਤਰ ਜਨਰਲ, ਤਜਿੰਦਰ ਸਿੰਘ ਸੋਢੀ, ਗੁਰਿੰਦਰ ਸਿੰਘ ਗੋਲਡੀ,ਸਾਬਕਾ ਸਰਪੰਚ ਰਾਜ ਸਿੰਘ ਬੱਡਲਾ, ਬਲਰਾਜ ਸਿੰਘ ਚੌਹਾਨ, ਵਰਿੰਦਰਜੀਤ ਸਿੰਘ ਸੋਨੂੰ, ਸਤਨਾਮ ਸਿੰਘ ਬੰਟੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਹਰਜੀਤ ਸਿੰਘ ਮਠਾਰੂ, ਰਣਧੀਰ ਸਿੰਘ ਭਾਰਜ, ਹਰਸਿਮਰਨ ਸਿੰਘ ਹਰਜੀ ਬਾਜਵਾ, ਰਵਿੰਦਰ ਸਿੰਘ ਪਿ੍ੰਸ, ਹਰਦੀਪ ਸਿੰਘ, ਚਰਨਜੀਤ ਸਿੰਘ, ਜੁਗਰਾਜ ਸਿੰਘ ਘੁੰਮਣ, ਲਵਦੀਪ ਚੰਡੀਦਾਸ, ਦਵਿੰਦਰ ਸਿੰਘ ਬੈਂਸ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, 12 ਅਕਤੂਬਰ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਪ੍ਰਧਾਨ ਪ੍ਰਵੀਨ ਪਲਿਆਲ ਦੀ ਅਗਵਾਈ ਹੇਠ 'ਨੈਸ਼ਨਲ ਗਰਲ ਚਾਈਲਡ ਡੇ' ਮਨਾਇਆ ਗਿਆ | ਇਸ ਦੌਰਾਨ ਕਲੱਬ ਵਲੋਂ 10 ਨਵਜੰਮੀਆਂ ਲੜਕੀਆਂ ਨੂੰ ਜਾਨਸਨ ...
ਬੁੱਲ੍ਹੋਵਾਲ, 12 ਅਕਤੂਬਰ (ਲੁਗਾਣਾ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਪੰਡੋਰੀ ਖਜੂਰ ਵਿਖੇ ਹਲਕਾ ਸ਼ਾਮਚੁਰਾਸੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਇੰਜ. ਮਹਿੰਦਰ ਸਿੰਘ ਸੰਧਰ ਦੇ ਹੱਕ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੰਚਾਰਜ ਹਲਕਾ ...
ਬੁੱਲੋ੍ਹਵਾਲ, 12 ਅਕਤੂਬਰ (ਲੁਗਾਣਾ)-ਅਕਾਲੀ-ਬਸਪਾ ਵਲੋਂ ਕਰਵਾਏ ਗਏ ਪਿੰਡ ਪੰਡੋਰੀ ਖਜੂਰ ਵਿਖੇ ਵਰਕਰ ਸੰਮੇਲਨ ਨੂੰ ਸੰਬੋਧਨ ਕਰਨ ਪਹੁੰਚੇ ਸ਼੍ਰੋਮਣੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਭਾਰੀ ਰੋਸ ...
ਐਮਾਂ ਮਾਂਗਟ, 12 ਅਕਤੂਬਰ (ਗੁਰਾਇਆ)-ਬੀਤੇ ਦਿਨੀਂ ਲਖੀਮਪੁਰ ਖੀਰੀ ਯੂ. ਪੀ. ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਕੇ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸਨ, ਕਿ ਸੈਂਟਰ ਸਰਕਾਰ ਵਿਚ ਗ੍ਰਹਿ ਰਾਜ ਮੰਤਰੀ ਦੇ ਬੇਟੇ ਵਲੋਂ ਕਿਸਾਨਾਂ 'ਤੇ ...
ਗੜ੍ਹਦੀਵਾਲਾ, 12 ਅਕਤੂਬਰ (ਚੱਗਰ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਉਦੈਵੀਰ ਸਿੰਘ ਰੰਧਾਵਾ ਸਮੇਤ ਨਤਮਸਤਕ ਹੋਏ, ਜਿੱਥੇ ਗੁਰਦਵਾਰਾ ਸਾਹਿਬ ਦੇ ਮੁੱਖ ...
ਦਸੂਹਾ, 12 ਅਕਤੂਬਰ (ਕੌਸ਼ਲ)-ਦਸੂਹਾ ਵਿਖੇ ਸ਼੍ਰੋਮਣੀ ਅਕਾਲੀ-ਬਸਪਾ ਵਲੋਂ ਇਕ ਸਾਂਝੇ ਤੌਰ 'ਤੇ ਮੀਟਿੰਗ ਪ੍ਰੈਜ਼ੀਡੈਂਟ ਹੋਟਲ ਵਿਖੇ ਕੀਤੀ ਗਈ, ਜਿਸ ਵਿਚ ਅਕਾਲੀ-ਬਸਪਾ ਦੇ ਹਲਕਾ ਇੰਚਾਰਜ ਅਤੇ ਹਲਕਾ ਦਸੂਹਾ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਦੇ ਹੱਕ ਵਿਚ ...
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ...
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਪਿੰਡ ਬੋੜਾ ਦੇ ਵਸਨੀਕ ਨਰਿੰਦਰ ਕੁਮਾਰ (50) ਪੁੱਤਰ ਪ੍ਰੇਮ ਨਾਥ ਵਲੋਂ ਘਰ ਵਿਚ ਪਈ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ | ਮਿ੍ਤਕ ਦੀ ਪਤਨੀ ਸੁਮਨ ਕੁਮਾਰੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੇ ਪਤੀ ਦਾ 9-10 ਮਹੀਨੇ ...
ਹੁਸ਼ਿਆਰਪੁਰ, 12 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਅੰਦਰ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਗਰ ਨਿਗਮ ਵਲੋਂ ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ...
ਮਿਆਣੀ, 12 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਤਾਰਾ ਸਿੰਘ ਸੱਲਾਂ, ਬਲਦੇਵ ਸਿੰਘ ਸਲਾਂ, ਮਹਿੰਦਰ ...
ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਪਿਛਲੇ ਕਰੀਬ 10 ਦਿਨਾਂ ਤੋਂ ਖੰਡ ਮਿਲ ਮੁਕੇਰੀਆਂ ਦੇ ਗੇਟ ਸਾਹਮਣੇ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਦੇਰ ਰਾਤ ਪੇਮੈਂਟ ਦੀ ਆਖ਼ਰੀ ...
ਹੁਸ਼ਿਆਰਪੁਰ, 12 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੀ ਇਕ ਬੈਰਕ ਤੇ ਆਟਾ ਚੱਕੀ ਅੰਦਰੋਂ 4 ਮੋਬਾਈਲ ਫ਼ੋਨ ਬਾਰਮਦ ਹੋਏ | ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਤੇ ਜਸਵਿੰਦਰ ਸਿੰਘ ਦੀ ਸ਼ਿਕਾਇਜ 'ਤੇ ਸਿਟੀ ਪੁਲਿਸ ਨੇ ਦੋ ਅਣਪਛਾਤੇ ...
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28720 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1703 ...
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਮਾਲ ਵਿਭਾਗ ਵਲੋਂ ਨੰਬਰਦਾਰਾਂ ਦੇ ਜਾਰੀ ਕੀਤੇ ਗਏ ਮਾਣ ਭੱਤੇ 'ਚ ਉਨ੍ਹਾਂ ਨੰਬਰਦਾਰਾਂ ਨੂੰ ਮਾਣ ਭੱਤਾ ਜਾਰੀ ਨਹੀਂ ਕੀਤਾ ਗਿਆ, ਜਿਨ੍ਹਾਂ ਵਲੋਂ ਹਾਲੇ ਤਾਈਾ ਵਿਭਾਗ ਪਾਸ ਲਾਈਫ਼ ਸਰਟੀਫਿਕੇਟ ਤੇ ਆਧਾਰ ਕਾਰਡ ਜਮ੍ਹਾਂ ਨਹੀਂ ...
ਚੌਲਾਂਗ, 12 ਅਕਤੂਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ ਵਿਖੇ ਚਿੱਟੇ ਦਿਨ ਅਣਪਛਾਤੀ ਔਰਤ ਘਰ ਵਿਚ ਇਕੱਲੀ ਔਰਤ ਦੀ ਕੁੱਟਮਾਰ ਕਰਕੇ ਵਾਲੀਆਂ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗਿਆਨ ਕੌਰ ਪਤਨੀ ਸੀਸ ਰਾਮ ...
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਕੇ ਸੋਨੇ ਦੀ ਚੇਨ ਝਪਟਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ...
ਹਾਜੀਪੁਰ, 12 ਅਕਤੂਬਰ (ਪੁਨੀਤ ਭਾਰਦਵਾਜ)-ਸ੍ਰੀ ਰਘੁਬੀਰ ਡ੍ਰਾਮੈਟਿਕ ਕਲੱਬ ਹਾਜੀਪੁਰ ਵਲੋਂ ਸ਼ਿਵ ਮੰਦਰ ਹਾਜੀਪੁਰ ਵਿਖੇ ਕਰਵਾਏ ਜਾ ਰਹੇ ਰਾਮ ਲੀਲ੍ਹਾ ਦਾ ਮੰਚਨ 'ਤੇ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੁਕੇਰੀਆ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਵਿਸ਼ੇਸ਼ ਤੌਰ 'ਤੇ ...
ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਪਿਛਲੇ ਕਰੀਬ ਡੇਢ ਹਫ਼ਤੇ ਤੋਂ ਲੱਗ ਰਹੇ ਹਲਕਾ ਮੁਕੇਰੀਆਂ 'ਚ ਅਣ-ਐਲਾਨੇ 4 ਤੋਂ 6 ਘੰਟੇ ਦੇ ਬਿਜਲੀ ਕੱਟਾਂ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ ਤੇ ਲੋਕ ਜਿੱਥੇ ਵਾਟਰ ਸਪਲਾਈਆਂ ਫ਼ੇਲ੍ਹ ਹੋਣ ਕਾਰਨ ਪੀਣ ਵਾਲੇ ਪਾਣੀ ਦੇ ਸੰਕਟ ...
ਭੰਗਾਲਾ, 12 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਕੌਮੀ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਰੋਹ ਦੌਰਾਨ ਵਿਦਿਆਰਥੀਆ ਵਲੋਂ ਅਲੱਗ-ਅਲੱਗ ਸਟਿਕਰਾਂ, ਕਵਿਤਾਵਾਂ, ਪੋਸਟਰਾਂ ਦੁਆਰਾ ਬੇਟੀ ਬਚਾਓ-ਬੇਟੀ ...
ਮਾਹਿਲਪੁਰ, 12 ਅਕਤੂਬਰ (ਰਜਿੰਦਰ ਸਿੰਘ)-ਮਾਹਿਲਪੁਰ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਪਹੁੰਚਣ ਮੌਕੇ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਧਾਰਮਿਕ ਸਮਾਰੋਹ ...
ਕੋਟਫਤੂਹੀ, 12 ਅਕਤੂਬਰ (ਅਟਵਾਲ)-ਕੁੱਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਰਪ੍ਰੀਤ ਸਿੰਘ ਲਾਲੀ ਨੂੰ ਕੇਂਦਰੀ ਆਲਾ ਕਮਾਨ ਨੇ ਹਿਮਾਚਲ ਚੋਣਾਂ 'ਚ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਆਨੀ ਤੇ ਕਰਸੋਗ ਵਿਧਾਨ ਸਭਾ ਦਾ ਕੇਂਦਰੀ ...
ਦਸੂਹਾ, 12 ਅਕਤੂਬਰ (ਭੁੱਲਰ)-ਪਿੰਡ ਉਸਮਾਨ ਸ਼ਹੀਦ ਵਿਖੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਹਰਪ੍ਰੀਤ ਸਿੰਘ ਨੇ ਦੱਸਿਆ ਕੇ ਐੱਨ. ਆਰ. ਆਈ. ਵੀਰਾਂ, ਪਿੰਡ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਹ ਗੁਰਮਤਿ ਸਮਾਗਮ ...
ਮੁਕੇਰੀਆਂ, 12 ਅਕਤੂਬਰ (ਰਾਮਗੜ੍ਹੀਆ)-ਸੂਬੇ 'ਚ ਚੱਲ ਰਹੇ ਬਿਜਲੀ ਸੰਕਟ ਕਾਰਨ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਲਈ ਸਿੱਧੇ ਤੌਰ 'ਤੇ ਸੂਬੇ ਦੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਕਾਂਗਰਸੀ ਪਿਛਲੇ ਕਈ ਮਹੀਨਿਆਂ ਤੋਂ ਕੁਰਸੀ ਦੀ ਲੜਾਈ ਵਿਚ ਉਲਝੇ ਪਏ ਹਨ ...
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਵਿਜੇ ਨਗਰ ਵਿਖੇ ਅਣਪਛਾਤੇ ਚੋਰਾਂ ਵਲੋਂ ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਸ਼ਪਾ ਦੇਵੀ ਪਤਨੀ ਸਵ: ਸੋਮ ਨਾਥ ਨੇ ...
ਦਸੂਹਾ, 12 ਅਕਤੂਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦਾ ਵਿਦਿਆਰਥੀ ਓਸ਼ਾਨਜੋਤ ਸਿੰਘ ਨੇ ਬੈਡਮਿੰਟਨ ਦੀ ਖੇਡ ਵਿਚੋਂ ਪੰਜਾਬ ਭਰ ਵਿਚੋਂ ਦੂਸਰੇ ਸਥਾਨ 'ਤੇ ਰਹਿ ਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਗੁਰਦਿਆਲ ਸਿੰਘ ਨੇ ...
ਟਾਂਡਾ ਉੜਮੁੜ, 12 ਅਕਤੂਬਰ (ਭਗਵਾਨ ਸਿੰਘ ਸੈਣੀ)-ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦਾ ਟਾਂਡਾ ਵਿਖੇ ਅਰਵਿੰਦਰ ਸਿੰਘ ਰਸੂਲਪੁਰ ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਦੇ ਗ੍ਰਹਿ ਰਸੂਲਪੁਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਸ. ਰਸੂਲਪੁਰ ...
ਟਾਂਡਾ ਉੜਮੁੜ/ਮਿਆਣੀ, 12 ਅਕਤੂਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਮੁਲਤਾਨੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਬੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਕਮੇਟੀ ਦੇ ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਬਾਜਵਾ, ਪਿ੍ਤਪਾਲ ਸਿੰਘ ਸ਼ੈਨਪੁਰ ਦੀ ...
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਬੀ.ਐੱਸ. ਸੀ. ਬੀ.ਐੱਡ. ਪੰਜਵੇਂ ਸਮੈਸਟਰ ਤੇ ਐੱਮ.ਐੱਸ. ਸੀ. ਫਿਜਿਕਸ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ | ਕਾਲਜ ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...
ਅੱਡਾ ਸਰਾਂ , 12 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ 'ਚ ਡਾ. ਬੀ.ਆਰ ਅੰਬੇਡਕਰ ਯੂਥ ਕਲੱਬ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਕਲੱਬ ਪ੍ਰਧਾਨ ਜਸਵੀਰ ਸਿੰਘ ਲੱਕੀ, ਵਾਈਸ ਪ੍ਰਧਾਨ ਸੁਮਨਦੀਪ ਸਿੰਘ ਸ਼ੰਮੀ ਤੇ ...
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ-2022 ਆਓ ਲੋਕਤੰਤਰ ਦਾ ਜਸ਼ਨ ਮਨਾਈਏ ਤਹਿਤ ਸਥਾਨਕ ਐਸ.ਡੀ. ਕਾਲਜ ਵਿਚ ਸਵੀਪ ਸਰਗਰਮੀ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੇ ਸਲੋਗਨ ਲਿਖਣ ਦੇ ...
ਹੁਸ਼ਿਆਰਪੁਰ, 12 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਮੁਹੱਲਾ ਕੀਰਤੀ ਨਗਰ 'ਚ ਥਾਂ-ਥਾਂ ਖੜ੍ਹੇ ਗੰਦੇ ਪਾਣੀ, ਛੱਪੜਾਂ 'ਚ ਪੈਦਾ ਹੋ ਰਹੇ ਮੱਛਰ ਤੇ ਲੀਕ ਹੋ ਰਹੇ ਸੀਵਰੇਜ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੇ ...
ਚੌਲਾਂਗ, 12 ਅਕਤੂਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ ਵਿਖੇ ਤਿੰਨ ਦਿਨਾਂ ਪੇਂਡੂ ਖੇਡ ਮੇਲਾ ਕਿਸਾਨੀ ਸੰਘਰਸ਼ ਤੇ ਡਾ. ਬੀ. ਆਰ. ਅੰਬੇਦਕਰ ਨੂੰ ਸਮਰਪਿਤ ਕਰਵਾਇਆ ਗਿਆ, ਜਿਸ ਵਿਚ ਪਹਿਲੇ ਦਿਨ ਮੇਲੇ ਦਾ ਉਦਘਾਟਨ ਦਲਜੀਤ ਸਿੰਘ ਗਿਲਜੀਆ ਵਲੋਂ ਆਪਣੇ ...
ਸੈਲਾ ਖ਼ੁਰਦ, 12 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ 'ਚ ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਡਾਂਡੀਆਂ ਦੀ ਅਗਵਾਈ 'ਚ ਹੋਈ, ਜਿਸ 'ਚ 2022 ਮਿਸ਼ਨ ਸਬੰਧੀ ਪਾਰਟੀ ਦੀਆਂ ਹਦਾਇਤਾਂ ਤਹਿਤ ਕਸਬਾ ਸੈਲਾ ਖ਼ੁਰਦ ਵਿਖੇ ਪਾਰਟੀ ਵਰਕਰਾਂ ...
ਦਸੂਹਾ, 12 ਅਕਤੂਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਖੁਣ ਖੁਣ ਸ਼ਰਕੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਧੰਨ-ਧੰਨ ਭਗਤ ...
ਕੋਟਫ਼ਤੂਹੀ, 12 ਅਕਤੂਬਰ (ਅਟਵਾਲ)- ਪਿੰਡ ਪਚਨੰਗਲਾ 'ਚ ਪੰਕੀ ਭਲਵਾਨ ਵੱਲੋਂ ਹਰ ਸਾਲ ਦੀ ਤਰਾਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐਨ. ਆਰ. ਆਈ ਭਰਾਵਾਂ ਦੇ ਸਹਿਯੋਗ ਨਾਲ ਚੌਥਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੇ ਤੇ ਪੰਜਾਬ ਭਰ ਤੋਂ ਲਗਭਗ 125 ਦੇ ...
ਹਰਿਆਣਾ, 12 ਅਕਤੂਬਰ (ਹਰਮੇਲ ਸਿੰਘ ਖੱਖ)-ਨਾਨ-ਟੀਚਿੰਗ ਸਟਾਫ਼ ਵਲੋਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਆਪਣੀ ਹੱਕੀ ਮੰਗ 'ਰੈਗੂਲਰ ਕਰਨ' ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਜੀਤ ਸਿੰਘ ਤੇ ਹਰਜਿੰਦਰ ਸਿੰਘ ਨੇ ...
ਟਾਂਡਾ ਉੜਮੁੜ, 12 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਐੱਮ. ਐੱਸ. ਕੇ. ਡੇ-ਬੋਰਡਿੰਗ ਸੈਕੰਡਰੀ ਸਕੂਲ ਕੋਟਲੀ ਜੰਡ ਦੀ ਅਧਿਆਪਕਾ ਵਲੋਂ ਬੀਤੇ ਅੱਠ ਸਾਲਾਂ ਤੋਂ ਸੌ ਫ਼ੀਸਦੀ ਨਤੀਜਾ ਦੇਣ 'ਤੇ ਮਿਲੇ ਰਾਸ਼ਟਰੀ ਪੁਰਸਕਾਰ ਉਪਰੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX