ਤਾਜਾ ਖ਼ਬਰਾਂ


ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  20 minutes ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  51 minutes ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  about 2 hours ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  about 3 hours ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  about 3 hours ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 4 hours ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  about 4 hours ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  about 4 hours ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  about 5 hours ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  about 5 hours ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  about 5 hours ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 6 hours ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  about 6 hours ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  about 7 hours ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  about 7 hours ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  about 8 hours ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  about 8 hours ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  about 8 hours ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  about 8 hours ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਕਰਨ ਲਈ ਕਰਮਚਾਰੀਆਂ ਲਈ ਪੂਰਾ ਟੀਕਾਕਰਨ ਲਾਜ਼ਮੀ
. . .  1 minute ago
ਮੁੰਬਈ, 26 ਅਕਤੂਬਰ - ਮਹਾਰਾਸ਼ਟਰ ਸਰਕਾਰ ਨੇ ਜ਼ਰੂਰੀ ਕਰਮਚਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਮੁੰਬਈ ਲੋਕਲ ਟਰੇਨਾਂ ਵਿਚ ਯਾਤਰਾ ਲਈ ਪੂਰਾ ਟੀਕਾਕਰਨ ਲਾਜ਼ਮੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਫ਼ਤਹਿਗੜ੍ਹ ਸਾਹਿਬ

ਅਕਾਲੀ ਦਲ ਤੇ ਬਸਪਾ ਵਲੋਂ ਭੜੀ ਗਰਿੱਡ ਅੱਗੇ ਰੋਸ ਧਰਨਾ

ਭੜੀ, 12 ਅਕਤੂਬਰ (ਭਰਪੂਰ ਸਿੰਘ ਹਵਾਰਾ) - ਬਿਜਲੀ ਬੋਰਡ ਦੀਆਂ ਮਾੜੀਆਂ ਨੀਤੀਆਂ ਦੇ ਖ਼ਿਲਾਫ਼ ਅਤੇ ਚੱਲ ਰਹੀ ਬਿਜਲੀ ਦੀ ਕਿੱਲਤ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਬਿਜਲੀ ਗਰਿੱਡ ਭੜੀ ਅੱਗੇ ਰੋਸ ਧਰਨਾ ਦਿੱਤਾ | ਇਹ ਧਰਨਾ ਦੋਵੇਂ ਪਾਰਟੀਆਂ ਵਲੋਂ ਬਿਜਲੀ ਦੀ ਚੱਲ ਰਹੀ ਕਿੱਲਤ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਦਿੱਤਾ ਗਿਆ | ਬਿਜਲੀ ਗਰਿੱਡ ਭੜੀ ਪਾਵਰਕਾਮ ਦੇ ਦਫ਼ਤਰ ਅੱਗੇ ਦਿੱਤੇ ਗਏ ਰੋਸ ਨੂੰ ਅਕਾਲੀ ਦਲ ਦੇ ਡੈਲੀਗੇਟ ਡਾ: ਜਗਦੀਪ ਸਿੰਘ ਰਾਣਾ, ਗੱਠਜੋੜ ਦੇ ਬਸੀ ਪਠਾਣਾਂ ਦੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਗੁਰਦੀਪ ਸਿੰਘ ਘੁਮਾਣ, ਕੁਲਵਿੰਦਰ ਸਿੰਘ ਬਿਲਾਸਪੁਰ, ਕਸ਼ਮੀਰਾ ਸਿੰਘ ਬਿਲਾਸਪੁਰ, ਐਸ.ਸੀ. ਵਿੰਗ ਤੋਂ ਗੁਰਮੀਤ ਸਿੰਘ ਨਾਨੋਵਾਲ ਨੇ ਸੰਬੋਧਨ ਕੀਤਾ | ਡਾ. ਜਗਦੀਪ ਰਾਣਾ ਨੇ ਆਖਿਆ ਕਿ ਮੌਜੂਦਾ ਬਿਜਲੀ ਸੰਕਟ ਸਰਕਾਰਾਂ ਦੀ ਨਾਕਾਮੀ ਕਾਰਨ ਆਇਆ ਹੈ, ਜਦੋਂ ਕਿ ਅਕਾਲੀ ਸਰਕਾਰ ਵੇਲੇ ਅਜਿਹੀ ਨੌਬਤ ਕਦੇ ਵੀ ਨਹੀਂ ਸੀ ਆਈ | ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਅੱਜ ਪੂਰਾ ਪੰਜਾਬ ਬਿਜਲੀ ਬੋਰਡ ਦੇ ਵੱਡੇ-ਵੱਡੇ ਬਿਜਲੀ ਕੱਟਾਂ ਤੋਂ ਡਾਢਾ ਪ੍ਰੇਸ਼ਾਨ ਹੈ | ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਅਵਤਾਰ ਸਿੰਘ ਰਿਆ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਬੂ, ਗੁਰਿੰਦਰ ਸਿੰਘ ਮਿੰਟੂ ਭੜੀ, ਸਾਬਕਾ ਸੰਮਤੀ ਮੈਂਬਰ ਫਕੀਰ ਚੰਦ, ਅਵਤਾਰ ਸਿੰਘ ਪਨੈਚਾਂ, ਰਾਜੂ ਲਖਣਪੁਰ, ਰਘਵੀਰ ਸਿੰਘ ਬਡਲਾ ਜਸਵੀਰ ਸਿੰਘ ਜੱਸਾ, ਸੁਭਾਸ਼ ਕੁਮਾਰ, ਸ਼ਿੰਗਾਰਾ ਸਿੰਘ ਕੋਟਲਾ ਆਦਿ ਹਾਜ਼ਰ ਸਨ |

ਪੰਥ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਗ੍ਰੰਥੀ ਭਾਈ ਨਿਰਮਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)-ਮਹਾਨ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੂਰੀ ਇਮਾਨਦਾਰੀ ਤੇ ਲਗਨ ਨਾਲ ਲਗਾਤਾਰ 27 ਸਾਲ ਬਤੌਰ ਗ੍ਰੰਥੀ ਸਿੰਘ ਸੇਵਾਵਾਂ ਨਿਭਾਉਣ ਬਦਲੇ ਭਾਈ ਨਿਰਮਲ ਸਿੰਘ ਦਾ ਅੱਜ ਇੱਥੇ ਸ਼੍ਰੋਮਣੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਵਿੱਛੜੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਪਾਏ

ਫ਼ਤਹਿਗੜ੍ਹ ਸਾਹਿਬ , 12 ਅਕਤੂਬਰ (ਮਨਪ੍ਰੀਤ ਸਿੰਘ) - ਗੁਰਦੁਆਰਾ ਬਾਬਾ ਜੀਵਨ ਸਿੰਘ ਬਾੜਾ ਸਰਹਿੰਦ ਵਿਖੇ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸਾਂਤੀ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਮੋਮਬਤੀਆਂ ਜਗਾ ਕੇ ਵਿੱਛੜੇ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ) - ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖਮੀਪੁਰ ਖੀਰੀ 'ਚ ਸੱਤਾ ਦੇ ਨਸ਼ੇ 'ਚ ਕੇਂਦਰੀ ਮੰਤਰੀ ਦੇ ਬੇਟੇ ਵਲੋਂ ਅੰਦੋਲਨਕਾਰੀ ਕਿਸਾਨਾਂ ਉੱਪਰ ਗੱਡੀ ਚੜ੍ਹਾ ਕੇ ਕੀਤੀ ਹੱਤਿਆ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਰਾਏ ਨੇ ਬਾਜ਼ੀਗਰ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ) - ਸਰਹਿੰਦ ਦਾਣਾ ਮੰਡੀ ਵਿਖੇ ਬਾਜੀਗਰ ਭਾਈਚਾਰੇ ਦੇ ਲੋਕਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਆਮ ਅਦਾਮੀ ਪਾਰਟੀ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਖਮਾਣੋਂ 'ਚ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

ਖਮਾਣੋਂ, 12 ਅਕਤੂਬਰ (ਮਨਮੋਹਨ ਸਿੰਘ ਕਲੇਰ) - ਸ੍ਰੀ ਸੰਕਰ ਡਰਾਮੈਟਿਕ ਕਲੱਬ ਖਮਾਣੋਂ ਦੇ ਸਹਿਯੋਗ ਨਾਲ ਇਸ ਵਾਰ ਦੁਸਹਿਰੇ ਦਾ ਤਿਉਹਾਰ 15 ਅਕਤੂਬਰ ਨੂੰ ਰਾਮ-ਲੀਲ੍ਹਾ ਮੈਦਾਨ ਖਮਾਣੋਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸ਼ਾਮ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 11 ਥਾਵਾਂ 'ਤੇ ਲੱਗੇਗਾ ਦੁਸਹਿਰਾ ਮੇਲਾ

ਜ਼ਿਲ੍ਹਾ ਪੁਲਿਸ ਮੁਖੀ ਨੇ ਦੁਸਹਿਰਾ ਕਮੇਟੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ) - ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਏ ਜਾਂਦੇ ਵਿਜੈ ਦਸਵੀਂ ਦੁਸਹਿਰਾ ਤਿਉਹਾਰ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਾਸਾ ਵੱਟ ਰਹੀ ਹੈ - ਟਿਵਾਣਾ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਮੇ ਸਮੇਂ ਤੋਂ ਚੋਣਾਂ ਨਾ ਕਰਵਾਏ ਜਾਣ ਪਿੱਛੇ ਆਪਣੇ ਲੰਮੇ ਸਮੇਂ ਤੋਂ ਗ਼ੁਲਾਮ ਬਣੇ ਸਿੱਖ ਆਗੂਆਂ ਦੇ ਸਵਾਰਥਾਂ ਦੀ ਪੂਰਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ...

ਪੂਰੀ ਖ਼ਬਰ »

ਕਿਸਾਨ ਆਗੂ ਕਸ਼ਮੀਰਾ ਸਿੰਘ ਦਾ ਹਾਲ-ਚਾਲ ਪੁੱਛਣ ਲਈ ਡਾ. ਮਨੋਹਰ ਸਿੰਘ ਪਹੁੰਚੇ ਹਸਪਤਾਲ

ਖਮਾਣੋਂ, 12 ਅਕਤੂਬਰ (ਮਨਮੋਹਣ ਸਿੰਘ ਕਲੇਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਕਿਸਾਨ ਆਗੂ ਕਸ਼ਮੀਰਾ ਸਿੰਘ ਜਟਾਣਾ ਜੋ ਪਿਛਲੇ ਇਕ ਸਾਲ ਤੋਂ ਦਿੱਲੀ ਸਰਹੱਦ 'ਤੇ ਕਿਸਾਨੀ ਸੰਘਰਸ਼ ਲਈ ਡਟੇ ਹੋਏ ਹਨ ਤੇ ਪਿਛਲੇ ਦਿਨੀਂ ਡੇਂਗੂ ਹੋ ਜਾਣ ਕਾਰਨ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰਾ ਡਾ. ਮਨੋਹਰ ਸਿੰਘ ਨੇ ਅਨਾਜ ਮੰਡੀ ਖਮਾਣੋਂ ਦਾ ਕੀਤਾ ਦੌਰਾ

ਖਮਾਣੋਂ, 12 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾਤਾ ਡਾ. ਮਨੋਹਰ ਸਿੰਘ ਵਲੋਂ ਅੱਜ ਅਨਾਜ ਮੰਡੀ ਖਮਾਣੋਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੰਡੀ ਵਿਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨਾਲ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਲੋਹ, 12 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਹ ਪ੍ਰਗਟਾਵਾ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ...

ਪੂਰੀ ਖ਼ਬਰ »

ਭੜੀ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਪੱਤਰ ਪ੍ਰੇਰਕ) - ਭੜੀ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੂੰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਕੀਤ ਸਿੰਘ ...

ਪੂਰੀ ਖ਼ਬਰ »

ਕੱਚੇ ਅਧਿਆਪਕ 15 ਨੂੰ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਦੁਸ਼ਹਿਰੇ ਵਾਲੇ ਦਿਨ ਆਰਥਿਕ ਤੇ ਮਾਨਸਿਕ ਗੁਲਾਮੀ ਦਾ ਅੰਤ ਕਰਨ ਲਈ ਕੱਚੇ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ | ਇਸ ਮੌਕੇ ਸੂਬਾ ਆਗੂ ਕਰਮਿੰਦਰ ਸਿੰਘ ਪਟਿਆਲਾ ਨੇ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਵਲੋਂ ਗੁਰਪੁਰਬ ਤੱਕ ਸਕੀਮ ਦੀ ਸ਼ੁਰੂਆਤ

ਜਖਵਾਲੀ, 12 ਅਕਤੂਬਰ (ਨਿਰਭੈ ਸਿੰਘ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਂਪੁਰਸ਼ਾਂ ਦੇ ਸੇਵਕ ਭਾਈ ਹਰਿੰਦਰ ਸਿੰਘ ਚੰੁਨ੍ਹੀ ਮਾਜਰੇ ਵਾਲਿਆਂ ਵਲੋਂ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਫ਼ਰਨੀਚਰ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ

ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਮੁਕੇਸ਼ ਘਈ)-ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਮੀਟਿੰਗ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ | ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਅਨੂਪ ਸਿੰਘ ...

ਪੂਰੀ ਖ਼ਬਰ »

ਰੋਡ ਰੋਲਰ ਖ਼ਰਾਬ ਹੋਣ ਕਾਰਨ ਸੜਕ ਦਾ ਕੰਮ ਅੱਧ ਵਿਚਕਾਰ ਰੁਕਿਆ, ਲੋਕ ਪ੍ਰੇਸ਼ਾਨ

ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਧਨੌਲਾ ਤੇ ਮਨੈਲੀ ਦੇ ਵਸਨੀਕਾਂ ਨੇ ਦੱਸਿਆ ਕਿ ਧਨੌਲਾ ਮਨੈਲੀ ਸੜਕ ਦਾ ਕੰਮ ਬਹੁਤ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਇਲਾਕੇ ਦੇ ਲੋਕ ਵੱਡੀ ਪ੍ਰੇਸ਼ਾਨੀ 'ਚੋਂ ਗੁਜ਼ਰ ਰਹੇ ਹਨ ਅਤੇ ਇਸ 'ਚ ਸਬੰਧਿਤ ਠੇਕੇਦਾਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰਾ ਡਾ. ਮਨੋਹਰ ਸਿੰਘ ਨੇ ਨੈਸ਼ਨਲ ਐਵਾਰਡੀ ਅਧਿਆਪਕ ਮਨੈਲਾ ਦਾ ਕੀਤਾ ਸਨਮਾਨ

ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਨੈਸ਼ਨਲ ਐਵਾਰਡੀ ਸਰਕਾਰੀ ਸਮਾਰਟ ਸਕੂਲ ਮਨੈਲਾ ਦੇ ਅਧਿਆਪਕ ਜਗਤਾਰ ਸਿੰਘ ਮਨੈਲਾ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵਲੋਂ ਖਮਾਣੋਂ ਵਿਖੇ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਸਾਨੂੰ ਭਗਵਾਨ ਸ੍ਰੀ ਰਾਮ ਵਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ-ਰਾਜੀਵ ਕੁਮਾਰ, ਬਿੰਦੂ

ਬਸੀ ਪਠਾਣਾਂ, 12 ਅਕਤੂਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੀ ਅਗਰਵਾਲ ਧਰਮਸ਼ਾਲਾ ਵਿਖੇ ਸ੍ਰੀ ਰਾਮ-ਲੀਲ੍ਹਾ ਕਮੇਟੀ ਵਲੋਂ ਦਿਖਾਈ ਜਾ ਰਹੀ ਭਗਵਾਨ ਸ੍ਰੀ ਰਾਮ ਦੀ ਲੀਲ੍ਹਾ ਦੇ ਮੰਚਨ ਦਾ ਉਦਘਾਟਨ ਬੀਤੀ ਰਾਤ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਸਮਾਜ ਸੇਵੀ ਰਾਜੀਵ ...

ਪੂਰੀ ਖ਼ਬਰ »

ਜੀ.ਪੀ.ਸੀ 'ਚ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 12 ਅਕਤੂਬਰ (ਮੁਕੇਸ਼ ਘਈ)-ਇਲੈਕਟੋਰਲ ਲਿਟਰੇਸੀ ਕਲੱਬ ਤੇ ਗੋਬਿੰਦਗੜ੍ਹ ਪਬਲਿਕ ਕਾਲਜ ਦੇ ਐਨ.ਐਸ.ਐਸ ਯੂਨਿਟ ਨੇ ਐਸਡੀਐਮ ਅਮਲੋਹ ਦੇ ਦਫ਼ਤਰ ਦੇ ਸਹਿਯੋਗ ਨਾਲ ਵਿਸ਼ਾਲ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ 'ਚ ਵੋਟਰ ਰਜਿਸਟਰੇਸ਼ਨ ਕੈਂਪ, ਸੋਲੋ ਗੀਤ, ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਰਾਜਿੰਦਰ ਸਿੰਘ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਰਨੈਲ ਸਿੰਘ ਦੀ ਅਗਵਾਈ 'ਚ ਸੈਨਿਕ ਭਵਨ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ ਤੇ ਸੂਬਾ ਉਪ ਪ੍ਰਧਾਨ ਮੇਜਰ ਆਰ.ਪੀ.ਐਸ. ਨੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਤੇ ਅਧਿਕਾਰੀਆਂ ਤੋਂ ਮਿਲ ਰਿਹਾ ਪੂਰਾ ਸਹਿਯੋਗ-ਰਹਿਲ, ਗਰਗ

ਅਮਲੋਹ, 12 ਅਕਤੂਬਰ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਆੜ੍ਹਤੀਆ ਤੇ ਸ਼ੈਲਰ ਮਾਲਕਾਂ ਵਲੋਂ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਤੇ ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਅਗਵਾਈ 'ਚ ਮਾਰਕੀਟ ਕਮੇਟੀ ਦਫ਼ਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX