ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਡੇਂਗੂ ਦੇ ਡੰਗ ਨਾਲ ਸੈਂਕੜੇ ਲੋਕ ਪੀੜਤ ਹੋ ਗਏ ਹਨ ਜੋ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਰੋਜ਼ਾਨਾ ਹੀ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਦੂਸਰੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਮੱਛਰ ਤੋਂ ਲੋਕਾਂ ਨੂੰ ਬਚਾਉਣ ਲਈ ਗਲੀਆਂ, ਮੁਹੱਲਿਆਂ ਅਤੇ ਹੋਰ ਥਾਵਾਂ 'ਤੇ ਡੇਂਗੂ ਮੱਛਰ ਮਾਰੂ ਸਪੇਰਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਅ ਲਈ ਢੰਗ ਤਰੀਕੇ ਦੱਸੇ ਜਾ ਰਹੇ ਹਨ ਪਰ ਇਸ ਦੇ ਬਾਵਯੂਦ ਵੀ ਡੇਂਗੂ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ | ਡੇਂਗੂ ਤੋਂ ਪੀੜਤ ਮਰੀਜਾਂ ਦੇ ਪਲੇਟਲੈੱਟ ਸੈੱਲ ਬਹੁਤ ਤੇਜ਼ੀ ਨਾਲ ਘੱਟ ਹੋ ਰਹੇ ਹਨ | ਸਰਕਾਰੀ ਅੰਕੜਿਆਂ ਅਨੁਸਾਰ ਭਾਵੇਂ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਸੈਂਕੜਿਆਂ ਵਿਚ ਦੱਸੀ ਜਾ ਰਹੀ ਹੈ ਪਰ ਪ੍ਰਾਈਵੇਟ ਹਸਪਤਾਲਾਂ ਵਿਚ ਜਿਸ ਤਰ੍ਹਾਂ ਮਰੀਜ਼ ਡੇਂਗੂ ਤੋਂ ਪ੍ਰਭਾਵਿਤ ਹੋ ਕੇ ਆਪਣਾ ਇਲਾਜ ਕਰਵਾ ਰਹੇ ਹਨ ਉਸ ਤੋਂ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹਜ਼ਾਰਾਂ ਵਿਚ ਹੈ | ਤਰਨ ਤਾਰਨ ਦੇ ਮੁਹੱਲਾ ਨਾਨਕਸਰ 'ਚੋਂ ਵੱਡੀ ਗਿਣਤੀ ਵਿਚ ਲੋਕ ਡੇਂਗੂ ਬੁਖਾਰ ਤੋਂ ਪੀੜਤ ਹਨ |
ਕੀ ਕਹਿੰਦੇ ਹਨ ਸਿਵਲ ਹਸਪਤਾਲ ਦੇ ਮਾਹਰ ਡਾਕਟਰ
ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਸਵਨਜੀਤ ਧਵਨ, ਮੈਡੀਸ਼ਨ ਦੇ ਮਾਹਰ ਡਾਕਟਰ ਰਮਨਦੀਪ ਸਿੰਘ ਪੱਡਾ, ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਬੁਖਾਰ ਵਿਚ ਮਰੀਜ਼ਾਂ ਦੇ ਪਲੇਟਲੈੱਟ ਸੈੱਲ ਤੇਜ਼ੀ ਨਾਲ ਘੱਟਦੇ ਹਨ ਪਰ ਮਰੀਜ਼ਾਂ ਨੂੰ ਘਬਰਾਉਣ ਦੀ ਬਿਲਕੁੱਲ ਜ਼ਰੂਰਤ ਨਹੀਂ ਹੈ ਅਤੇ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਹਸਪਤਾਲ ਵਿਖੇ ਆ ਕੇ ਡੇਂਗੂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡੇਂਗੂ ਦੀ ਪੁਸ਼ਟੀ ਹੋਣ 'ਤੇ ਮੁਫਤ ਇਲਾਜ ਮਰੀਜਾਂ ਨੂੰ ਮੁਹੱਇਆ ਕਰਵਾਇਆ ਜਾਂਦਾ ਹੈ | ਉਨ੍ਹਾਂ ਡੇਂਗੂ ਤੋਂ ਪ੍ਰਭਾਵਿਤ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਤਰਲ ਪਦਾਰਥਾਂ ਦਾ ਜਿਆਦਾ ਤੋਂ ਜਿਆਦਾ ਸੇਵਨ ਕਰਨ ਜਿਵੇਂ ਨਾਰੀਅਲ ਪਾਣੀ, ਤਾਜਾ ਜੂਸ, ਪਪੀਤਾ, ਕੀਵੀ ਫ਼ਲ ਅਤੇ ਪੌਸ਼ਟਿਕ ਅਹਾਰ ਦਾ ਸੇਵਨ ਕਰਨ ਅਤੇ ਆਪਣੇ ਸਰੀਰ ਨੂੰ ਢੱਕਣ ਲਈ ਪੂਰੇ ਬਾਹਾਂ ਵਾਲੇ ਕੱਪੜੇ ਪਾਏ ਜਾਣ |
ਕੀ ਕਹਿੰਦੇ ਹਨ ਸਿਵਲ ਸਰਜਨ
ਇਸ ਸੰਬੰਧੀ ਜਦੋਂ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਤੋਂ ਪੀੜਤ ਮਰੀਜ ਵੱਡੀ ਗਿਣਤੀ ਵਿਚ ਸਿਵਲ ਹਸਪਤਾਲ ਵਿਖੇ ਇਲਾਜ ਲਈ ਆ ਰਹੇ ਹਨ ਅਤੇ ਮਰੀਜ਼ਾਂ ਦਾ ਡੇਂਗੂ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਸਮੇਂ-ਸਮੇਂ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਪ੍ਰਭਾਵਿਤ ਇਲਾਕਿਆਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਜਗ੍ਹਾਂ, ਗਲੀਆਂ, ਮੁਹੱਲਿਆਂ ਵਿਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਵੀ ਡੇਂਗੂ ਦੀ ਸ਼ਿਕਾਇਤ ਹੋਣ 'ਤੇ ਸਿਵਲ ਹਸਪਤਾਲ ਜਾ ਕੇ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ |
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਫੌਜ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ ਉਸ ਨਾਲ ਢਾਈ ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਪਾਸ ਪ੍ਰਮਜੀਤ ਕੌਰ ਪਤਨੀ ਕੁਲਬੀਰ ...
ਤਰਨ ਤਾਰਨ, 12 ਅਕਤੂੁਬਰ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੇ ਨਿਰਦੇਸ਼ਾਂ ਤਹਿਤ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਤਰਨ ਤਾਰਨ ਪਹੁੰਚ ਕੇ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਚਾਲਕ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਇਕ ਨਾਜਾਇਜ਼ ਪਿਸਤੌਲ 32 ਬੋਰ ਸਮੇਤ 16 ਕਾਰਤੂਸ ਬਰਾਮਦ ਕੀਤੇ ਹਨ | ਇਸ ਸੰਬੰਧੀ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਸਵਿਫਟ ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਕੱਚਾ ਪੱਕਾ ਵਿਖੇ ਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ...
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਥਾਣਾ ਗੋਇੰਦਵਾਲ ਸਾਹਿਬ ਆਉਂਦੀ ਚੌਕੀ ਫਤਿਆਬਾਦ ਵਿਖੇ ਦਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵੈਰੋਵਾਲ ਜੋ ਕਿ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਆਪਣੇ ਮੋਟਰਸਾਈਕਲ ਰੇਹੜੇ ...
ਚੌਕ ਮਹਿਤਾ, 12 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਆਮ ਆਦਮੀ ਪਾਰਟੀ ਦੇ ਜੰਡਿਆਲਾ ਗੁਰੂ ਦੇ ਹਲਕਾ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਜੋ ਕਿ ਬੀਤੇ ਦਿਨੀਂ ਲਖੀਮਪੁਰ ਖੀਰੀ ਹਾਦਸੇ ਦੇ ਦੋਸ਼ੀਆਂ ਨੂੰ ਗਿ੍ਫ਼ਕਾਰ ਕਰਨ ਦੀ ਮੰਗ ਲਈ ਲਖੀਮਪੁਰ ਖੀਰੀ ਗਏ ਸਨ | ਜਿਥੇ ਉਨ੍ਹਾਂ ਦੇ ...
ਝਬਾਲ, 12 ਅਕਤੂਬਰ (ਸੁਖਦੇਵ ਸਿੰਘ)-ਬੀਤੇ ਦਿਨੀਂ ਪ੍ਰਲੋਕ ਗਮਨ ਕਰ ਗਏ ਸਾਬਕਾ ਸਰਪੰਚ ਇੰਦਰਜੀਤ ਸਿੰਘ ਠੱਟਾ ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ...
ਪੱਟੀ, 12 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਤਹਿਸੀਲ ਪੱਟੀ ਦੇ ਪਿੰਡ ਸਰਾਲੀ ਮੰਡਾਂ ਦੇ ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਵਲੋਂ ਸਾਂਝੇ ਤੌਰ 'ਤੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ...
ਛੇਹਰਟਾ, 12 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤੇ ਹਲਕੇ ਅਧੀਨ ...
ਮੀਆਂਵਿੰਡ, 12 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਕਰੀਬੀ ਸਾਥੀ ਅਤੇ ਹਲਕਾ ਬਾਬਾ ਬਕਾਲਾ ਵਿਚ ਨੌਜਵਾਨਾਂ ਦੀ ਧੜਕਣ ਬਣ ਚੁੱਕੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਵਲੋਂ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹਾ ਜੋ ਕਿ ਪਹਿਲਾਂ ਅੰਮਿ੍ਤਸਰ ਜ਼ਿਲ੍ਹੇ ਦੇ ਆਈ.ਜੀ. ਦਫ਼ਤਰ ਨਾਲ ਅਟੈਚ ਸੀ ਨੂੰ ਪੰਜਾਬ ਸਰਕਾਰ ਵਲੋਂ ਕੁਝ ਮਹੀਨੇ ਪਹਿਲਾਂ ਫਿਰੋਜ਼ਪੁਰ ਆਈ.ਜੀ.ਦਫ਼ਤਰ ਨਾਲ ਜੋੜ ਦਿੱਤਾ ਗਿਆ ਹੈ, ਜਿਸ ਕਾਰਨ ਤਰਨ ਤਾਰਨ ...
ਗੋਇੰਦਵਾਲ ਸਾਹਿਬ, 12 ਅਕਤੂਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਨਾਮਵਰ ਸੰਸਥਾ ਇੰਪੀਰਿਆ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ, ਜੋ ਕਿ ਡਾ. ਰਮਨਦੀਪ ਕੌਰ ਰੰਧਾਵਾ ਜਿਨ੍ਹਾਂ ਨੇ ਖੁਦ ਵੀ ਆਈਲਟਸ ਰੀਡਿੰਗ ਮਾਡਿਊਲ 'ਚ 9 ਬੈਂਡ ਅਤੇ ਓਵਰਆਲ 8.5 ਬੈਂਡ ਹਾਸਲ ਕੀਤੇ ਹੋਏ ਹਨ, ...
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਬਚਿੱਤਰ ਸਿੰਘ ਪ੍ਰਧਾਨ ਦੀ ਅਗਵਾਈ 'ਚ ਜਥੇਬੰਦੀ ਦੇ ਆਗੂਆਂ ਵਲੋਂ ਟੋਲ ਪਲਾਜ਼ਾ ਵੱਲ ਚਾਲੇ ਪਾਉਣ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਮਾੜੀਆਂ ਸਰਕਾਰਾਂ ਨੇ ...
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਇਕ ਔਰਤ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਜਤਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਭੈਣੀ ਮੱਸਾ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਚੋਰੀ ਕਰਨ ਆਏ ਹਥਿਆਰਬੰਦ ਅਣਪਛਾਤੇ ਲੁਟੇਰਿਆਂ ਵਲੋਂ ਗੁੱਜਰਾਂ ਦੇ ਡੇਰੇ ਨੂੰ ਨਿਸ਼ਾਨਾ ਬਣਾਇਆ ਗਿਆ | ਲੁਟੇਰਿਆਂ ਵਲੋਂ ਗੁੱਜਰਾਂ ਨਾਲ ਕੁੱਟਮਾਰ ਕਰਦਿਆਂ ਡੇਰੇ 'ਚੋਂ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ...
ਖਡੂਰ ਸਾਹਿਬ, 12 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਦਾ ਦੌਰਾ ਕਰਨ ਲਈ ਅੱਜ ਵਿਜੀਲੈਂਸ ਦੀ ਟੀਮ ਪੁੱਜੀ ਅਤੇ ਇਸ ਮੌਕੇ ਉਨ੍ਹਾਂ ਮੰਡੀ ਦਾ ਸਾਰਾ ਰਿਕਾਰਡ ਚੈੱਕ ਕੀਤਾ ਅਤੇ ਆੜ੍ਹਤੀਆਂ ਦੇ ਫੜਾਂ ਉਪਰ ਪਈ ਝੋਨੇ ਦੀ ਜਿਣਸ ਦੀ ਚੈਕਿੰਗ ਵੀ ਕੀਤੀ | ਇਸ ...
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 3 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਪਾਸ ਰਸਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗੁਰੂ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਪ੍ਰੀਕਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ...
ਖੇਮਕਰਨ, 12 ਅਕਤੂਬਰ (ਰਾਕੇਸ਼ ਬਿੱਲਾ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ ਵਿਚ ਜੋੜ ਮੇਲਾ 21 ਅਕਤੂਬਰ ਦਿਨ ਵੀਰਵਾਰ ਨੂੰ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਪਤਵੰਤਿਆਂ ਦੀ ...
ਪੱਟੀ, 12 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਦੁਸਹਿਰਾ ਕਮੇਟੀ ਪੱਟੀ ਦੀ ਮੀਟਿੰਗ ਸਰਪ੍ਰਸਤ ਸੁਰੇਸ਼ ਪਾਠਕ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਹਦੈਤ ਰਾਮ ਨੇ ਦੱਸਿਆ ਕਿ 15 ਅਕਤੂਬਰ ਨੂੰ ਦੁਸਹਿਰਾ ਮੇਲਾ ਬੜੀ ਧੂੰਮਧਾਮ ਨਾਲ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ 7,23,332 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ...
ਤਰਨ ਤਾਰਨ, 12 ਅਕਤੂਬਰ (ਵਿਕਾਸ ਮਰਵਾਹਾ)-ਸੈਂਟਰ ਆਫ ਟਰੇਡ ਯੂਨੀਅਨਜ਼ ਦੇ ਸੂਬਾ ਕਮੇਟੀ ਮੈਂਬਰ ਅਤੇ ਟਰੈਕਟਰ ਟਰਾਲਾ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਗੋਹਲਵੜ (65)ਸਾਲ ਪਿਛਲੀ ਰਾਤ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ...
ਤਰਨ ਤਾਰਨ, 12 ਅਕਤੂਬਰ (ਹਰਿੰਦਰ ਸਿੰਘ)-ਸਾਂਸਕਿ੍ਤਿਕ, ਸਮਾਜਿਕ ਅਤੇ ਰਾਸ਼ਟ੍ਰੀਯ ਪ੍ਰੋਗਰਾਮਾਂ ਨੂੰ ਸਮਰਪਿਤ ਤਰਨ ਤਾਰਨ ਦੀ ਖੁਦ ਮੁਖਤਿਆਰ ਐੱਨ.ਜੀ.ਓ. ਕਲਾ ਸੁਮਨ ਬੀਤੇ 20 ਵਰਿ੍ਹਆਂ ਤੋਂ ਹਿਮਾਚਲ ਭਾਸ਼ਾ ਕਲਾ ਸੰਸਕਿ੍ਤੀ ਵਿਭਾਗ ਅਤੇ ਪੰਜਾਬ ਸਿੱਖਿਆ ਵਿਭਾਗ ਦੇ ...
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਟਕਸਾਲੀ ਕਾਂਗਰਸੀ ਸ਼ਹੀਦ ਰਾਜਪਾਲ ਮਹਾਸ਼ਾ ਦੇ ਫਰਜੰਦ ਸੀਨੀਅਰ ਕਾਂਗਰਸੀ ਆਗੂ ਅਨੁਰਾਗ ਕੁਮਾਰ ਮਿੰਟੂ ਮਹਾਸ਼ਾ ਅਤੇ ਲੱਖਣ ਮਹਾਸ਼ਾ ਨੇ ਫਤਿਆਬਾਦ ਵਿਖੇ ਗੱਲਬਾਤ ਕਰਦਿਆਂ ਨਵੇਂ ਬਣੇ ਮੁੱਖ ਮੰਤਰੀ ...
ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਬਾਬਾ ਬਿਧੀ ਚੰਦ ਜੀ ਵਲੋਂ ਬਲਦੇ ਭੱਠ 'ਚ ਬੈਠਣ ਦੇ ਮਨਾਏ ਗਏ ਜੋੜ ਮੇਲੇ ਨੂੰ ਸਮਰਪਿਤ ਸ਼ਹਿਰ ਪੱਟੀ 'ਚ ਸਥਿਤ ਆਈ.ਟੀ.ਆਈ. ਦੀ ਗਰਾਊਾਡ ਵਿਚ ਕਬੱਡੀ ਖਿਡਾਰੀਆਂ ਦੇ ਮੁਕਾਬਲੇ ਅਤੇ ਪਹਿਲਵਾਨਾਂ ...
ਪੱਟੀ, 12 ਅਕਤੂਬਰ (ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ, ਪੱਟੀ ਵਿਖੇ ਵਿਦਿਆਰਥੀਆਂ ਵਲੋਂ ਲੜਕੀਆਂ ਦੇ ਜੀਵਨ ਦੀਆਂ ਵਿਭਿੰਨ ਭੂਮਿਕਾਵਾਂ ਨੂੰ, ਅਭਿਨੈ ਰਾਹੀਂ ਪ੍ਰਸਤੁਤਿ ਕਰਦੇ ਹੋਏ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਕਾਲਜ ਦੇ ...
ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਭਗਵਾਨ ਵਾਲਮੀਕਿ ਸੰਗੀਤ ਰਾਮ ਲੀਲ੍ਹਾ ਕਲੱਬ ਪੱਟੀ ਵਿਖੇ ਨਾਈਟ ਦਾ ਉਦਘਾਟਨ ਮੁੱਖ ਮਹਿਮਾਨ ਅਸ਼ਵਨੀ ਮਹਿਤਾ ਪ੍ਰਧਾਨ ਸਬਜੀ ਮੰਡੀ ਵਲੋਂ ਕੀਤਾ ਗਿਆ | ਇਸ ਮੌਕੇ ਅਸ਼ਵਨੀ ਮਹਿਤਾ ਨੇ ਕਿਹਾ ਕਿ ਭਗਵਾਨ ...
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਆਪਣੇ ਹੱਕਾਂ ਲਈ ਜੱਦੋ-ਜਹਿਦ ਕਰ ਰਹੇ ਕਿਸਾਨ ਜਥੇਬੰਦੀਆਂ ਦੀ ਗੱਲ ਮੰਨ ਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਕਿਸਾਨੀ ਖ਼ਿਲਾਫ਼ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ...
ਪੱਟੀ, 12 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਉੱਤਰ ਪ੍ਰਦੇਸ਼ ਲਖੀਮਪੁਰ ਖੀਰੀ ਜ਼ਿਲ੍ਹੇ ਅੰਦਰ ਚਾਰ ਕਿਸਾਨਾਂ ਨੂੰ ਸ਼ਹੀਦ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਸਮੁੱਚੇ ਦੇਸ਼ ਅੰਦਰ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ...
ਪੱਟੀ, 12 ਅਕਤੂਬਰ (ਕਾਲੇਕੇ,ਖਹਿਰਾ)-ਪੀ.ਐੱਲ.ਵੀ. ਜੋਧਬੀਰ ਸ਼ਰਮਾ ਅਤੇ ਜਗਦੀਪ ਸਿੰਘ ਭਾਟੀਆ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਨ੍ਹਾਂ 'ਤੇ ...
ਸਰਹਾਲੀ ਕਲਾਂ, 12 ਅਕਤੂਬਰ (ਅਜੇ ਸਿੰਘ ਹੁੰਦਲ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਲਖ਼ਮੀਪੁਰ ਖੀਰੀ ਯੂ.ਪੀ. ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਭਾਜਪਾ ਦੇ ਮੰਤਰੀ ਅਤੇ ਉਸ ਦੇ ਪੁੱਤਰ ਵਲੋਂ ਗੱਡੀਆਂ ਹੇਠ ਦਰੜ ਕੇ ਸ਼ਹੀਦ ਕੀਤੇ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾ ਦੇ ...
ਤਰਨ ਤਾਰਨ, 12 ਅਕਤੂਬਰ (ਵਿਕਾਸ ਮਰਵਾਹਾ)-ਸਥਾਨਿਕ ਰਸੂਲਪੁਰ ਨਹਿਰਾਂ ਵਿਖੇ ਮਾਤਾ ਰਾਣੀ ਦਾ ਸਾਲਾਨਾ ਜਾਗਰਣ ਪਿੰਡ ਰਸੂਲਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਆਈਆਂ ਹੋਈਆਂ ਭਜਨ ਮੰਡਲੀਆਂ ਵਲੋਂ ਮਾਤਾ ਰਾਣੀ ਦੀਆਂ ਸੁੰਦਰ ਭੇਟਾਂ ਦਾ ਗੁਣਗਾਨ ...
ਸਰਾਏ ਅਮਾਨਤ ਖਾਂ, 12 ਅਕਤੂਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਵਿਸ਼ਵ ਬਾਲੜੀ ਦਿਵਸ ਮਨਾਇਆ ਗਿਆ | ਇਸ ਸਮੇਂ ਸੀ.ਡੀ.ਪੀ.ਓ ਮੈਡਮ ਨਿਵੇਦਤਾ ਕੁਮਾਰੀ ਨੇ ਇਕੱਤਰ ਲੋਕਾਂ ਨੂੰ ਕਿਹਾ ਕਿ ਸਾਇੰਸ ਦੇ ਯੁੱਗ ਵਿਚ ਸਾਨੂੰ ਕੁੜੀਆਂ ਤੇ ...
ਭਿੱਖੀਵਿੰਡ, 12 ਅਕਤੂਬਰ (ਬੌਬੀ)-ਭਿੱਖੀਵਿੰਡ ਵਿਖੇ ਭਾਰਤ ਗੈਸ ਏਜੰਸੀ ਵਲੋਂ ਆਪਣੀ ਏਜੰਸੀ ਦੀ 20ਵੀਂ ਵਰੇ੍ਹਗੰਢ ਗਾਹਕਾਂ ਨਾਲ ਮਨਾਈ ਗਈ | ਭਾਰਤ ਗੈਸ ਏਜੰਸੀ ਦੇ ਮਾਲਕ ਵਿਨੀਤ ਕਪੂਰ ਨੇ ਗੈਸ ਏਜੰਸੀ ਦੇ ਸਟਾਫ਼ ਅਤੇ ਗਾਹਕਾਂ ਨਾਲ ਕੇਕ ਕੱਟ ਕੇ ਵਰੇ੍ਹਗੰਢ ਮਨਾਈ ਅਤੇ ...
ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਦੀ ਯੰਗਮੈਨ ਰਾਮਾ-ਕਿ੍ਸ਼ਨਾ ਕਲੱਬ ਪੱਟੀ ਵਿਖੇ 'ਸੀਤਾ-ਹਰਨ' ਨਾਈਟ ਦਾ ਉਦਘਾਟਨ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ. ਤੇ ਸਕੱਤਰ ਯੂਥ ਕਾਂਗਰਸ ਪੰਜਾਬ ਵਲੋਂ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ...
ਮੀਆਂਵਿੰਡ, 12 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕੀਤੀ ਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸੰਬੰਧੀ ਗੱਲਬਾਤ ਕੀਤੀ | ਗੱਲਬਾਤ ...
ਤਰਨ ਤਾਰਨ, 12 ਅਕਤੂੁਬਰ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ 'ਚ ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸੰਬੰਧੀ ਜਾਗਰੂਕ ਕਰਵਾਉਣ ਲਈ ਚੋਣਾਂ, 'ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ' ਵਿਸ਼ੇ ਅਧੀਨ ...
ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੀ ਕੋਆਪਰੇਟਿਵ ਸੁਸਾਇਟੀ ਚੂਸਲੇਵੜ ਦੀ ਚੋਣ ਸੈਕਟਰੀ ਰਾਜਵੰਤ ਸਿੰਘ ਵਲੋਂ ਕਰਵਾਈ ਗਈ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX