ਤਾਜਾ ਖ਼ਬਰਾਂ


ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  9 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  12 minutes ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  16 minutes ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  26 minutes ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  26 minutes ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  50 minutes ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  56 minutes ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 1 hour ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 1 hour ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 2 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 2 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 4 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 4 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 4 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 4 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਦੀ ਢਿੱਲ ਦੇ ਚਲਦੇ ਸੂਬੇ 'ਚ ਪੈਦਾ ਹੋਇਆ ਗੰਭੀਰ ਬਿਜਲੀ ਸੰਕਟ-ਚੰਦੂਮਾਜਰਾ

ਚੰਡੀਗੜ੍ਹ, 12 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਢਿੱਲ ਤੇ ਗੈਰ ਸੰਜੀਦਗੀ ਕਾਰਨ ਸੂਬੇ 'ਚ ਗੰਭੀਰ ਬਿਜਲੀ ਸੰਕਟ ਪੈਦਾ ਹੋਇਆ ਹੈ ਤੇ ਇਹ ਇਸ ਕਰਕੇ ਹੋਈ ਕਿਉਂਕਿ ਪੰਜਾਬ ਸਰਕਾਰ ਵਲੋਂ ਕੋਲੇ ਦੀ ਖ਼ਰੀਦ ਲਈ ਐਡਵਾਂਸ ਅਦਾਇਗੀ ਨਹੀਂ ਕੀਤੀ ਗਈ, ਜਿਸ ਦੇ ਚੱਲਦੇ ਪੰਜਾਬ 'ਡਿਫਾਲਟਰਾਂ' ਦੀ ਸੂਚੀ 'ਚ ਖੜ੍ਹਾ ਹੋ ਗਿਆ | ਸਰਕਾਰ ਬਿਜਲੀ ਨਿਗਮ ਕੋਲ ਇੰਡੀਆ ਲਿਮਟਿਡ ਦੀ ਕਰੋੜਾਂ ਦੀ ਕਰਜ਼ਈ ਹੈ ਜਿਸ ਕਾਰਨ ਪੰਜਾਬ ਨੂੰ ਕੋਲਾ ਦੇਰੀ ਨਾਲ ਮਿਲ ਰਿਹਾ ਹੈ | ਇਹ ਪ੍ਰਗਟਾਵਾ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਜਲੀ ਸਬਸਿਡੀ ਦੇ 3600 ਕਰੋੜ ਰੁਪਏ ਦੇਣੇ ਹਨ, ਜਦ ਕਿ 2000 ਕਰੋੜ ਰੁਪਏ ਸਰਕਾਰੀ ਦਫ਼ਤਰਾਂ ਦੇ ਬਿੱਲਾਂ ਦੀ ਅਦਾਇਗੀ ਬਕਾਇਆ ਹੈ ਤੇ ਅਜਿਹੇ 'ਚ ਬਿਜਲੀ ਨਿਗਮ ਦਾ ਡਿਫਾਲਟਰ ਹੋਣਾ ਕੁਦਰਤੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਗਲੀ ਕੋਰ ਕਮੇਟੀ 'ਚ ਜਨਤਕ ਸੰਘਰਸ਼ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕਰ ਕੇ ਕੋਈ ਸਖ਼ਤ ਫ਼ੈਸਲਾ ਲਵੇਗਾ ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ 'ਚ ਗੰਭੀਰ ਬਿਜਲੀ ਸੰਕਟ ਪੈਦਾ ਹੋਣ ਜਾ ਰਿਹਾ ਹੈ ਇਸ ਦਾ ਇਲਮ ਹੋਣ ਦੇ ਬਾਵਜੂਦ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੀਟਿੰਗ 'ਚ ਇਹ ਮਾਮਲਾ ਨਾ ਚੁੱਕਣਾ ਸਰਕਾਰ ਦੀ ਲਾਪ੍ਰਵਾਹੀ ਤੇ ਲੋਕਾਂ ਪ੍ਰਤੀ ਸਰਕਾਰ ਦੇ ਫ਼ਰਜ਼ਾਂ ਸਬੰਧੀ ਮੂੰਹ ਮੋੜਾਂ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਦੇ ਕਾਰਨ ਅੱਜ ਸੂਬਾ ਬਿਜਲੀ ਦੇ ਸੰਕਟ ਵਿਚ ਗ੍ਰਹਿਸਤ ਹੋਇਆ ਹੈ |

ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਖੇਤੀਬਾੜੀ ਸੰਬੰਧੀ ਪੁਸਤਕ ਜਾਰੀ

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਭੂਗੋਲ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਡਾ. ਸੁੱਚਾ ਸਿੰਘ ਵਲੋਂ ਲਿਖੀ 'ਡਾਇਨਮਿਕ ਆਫ਼ ਲੇਬਰ ਡਿਮਾਂਡ ਐਂਡ ਸਪਲਾਈ ਇੰਨ ਪੰਜਾਬ ਐਗਰੀਕਲਚਰ' ਸਿਰਲੇਖ ਵਾਲੀ ਖੇਤੀਬਾੜੀ ਨਾਲ ਸੰਬੰਧਤ ਪੁਸਤਕ ਪੰਜਾਬ ...

ਪੂਰੀ ਖ਼ਬਰ »

ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ

ਚੰਡੀਗੜ੍ਹ, 12 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਯੂ. ਟੀ. ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕੀਤਾ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਉਨ੍ਹਾਂ ਨੂੰ ਜੀ-ਆਇਆਂ ਕਿਹਾ ਤੇ ਗਾਂਧੀ ਭਵਨ, ਸਟੂਡੈਂਟ ਸੈਂਟਰ ਸਥਿਤ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਬਿਜਲੀ ਕਰਮਚਾਰੀ 18 ਨੂੰ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)-ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਦੀ ਇਕ ਮੀਟਿੰਗ ਸੈਕਟਰ 23 ਤੇ ਮੈਂਟੀਨੈਂਸ ਬੂਥ ਸੈਕਟਰ 12 ਵਿਖੇ ਹੋਈ | ਮੀਟਿੰਗ 'ਚ ਬਿਜਲੀ ਅਧਿਕਾਰੀਆਂ ਵਲੋਂ ਆਊਟ ਸੋਰਸਡ ਵਰਕਰਾਂ ਦੀ ਤਨਖ਼ਾਹ 'ਚ ਕਟੌਤੀ ...

ਪੂਰੀ ਖ਼ਬਰ »

ਸੰਦੀਪ ਸਿੰਘ ਨੇ ਮੰਦਰ ਅਤੇ ਗੁਰਦੁਆਰਾ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਸ. ਸੰਦੀਪ ਸਿੰਘ ਨੇ ਨਰਾਤਿਆਂ ਦੇ ਮੌਕੇ 'ਤੇ ਕਾਲੀ ਮਾਤਾ ਮੰਦਰ ਕਾਲਕਾ 'ਚ ਮਾਤਾ ਦੇ ਚਰਨਾਂ ਵਿਚ ਮੱਥਾ ਟੇਕਿਆਂ ਤੇ ਪੂਜਾ ਅਰਚਨਾ ਕਰ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 39 ਹੋ ਗਈ ਹੈ | ਅੱਜ ਆਏ ...

ਪੂਰੀ ਖ਼ਬਰ »

ਵਜੂਦ 'ਚ ਨਾ ਹੋਣ ਵਾਲੇ ਪਿੰਡ ਦੇ ਵਿਕਾਸ ਦੇ ਨਾਂਅ 'ਤੇ ਘਪਲੇ ਦਾ ਮਾਮਲਾ

ਹਾਈਕੋਰਟ 'ਚ ਜਾਂਚ ਰਿਪੋਰਟ ਪੇਸ਼

ਚੰਡੀਗੜ੍ਹ, 12 ਅਕਤੂਬਰ (ਬਿ੍ਜੇਂਦਰ ਗੌੜ)-ਜਲੰਧਰ 'ਚ ਕਥਿਤ ਤੌਰ 'ਤੇ ਵਜੂਦ ਵਿਚ ਨਾ ਹੋਣ ਵਾਲੇ ਇਕ ਪਿੰਡ ਦੇ ਵਿਕਾਸ ਦੇ ਨਾਂਅ 'ਤੇ ਸਰਕਾਰ ਤੋਂ ਸਹਾਇਤਾ ਰਕਮ ਲੈ ਕੇ ਘਪਲੇਬਾਜ਼ੀ ਦੇ ਦੋਸ਼ ਲਾਉਂਦੀ ਇਕ ਪਟੀਸ਼ਨ 'ਚ ਹਾਈਕੋਰਟ ਦੇ ਆਦੇਸ਼ਾਂ ਤਹਿਤ ਜਲੰਧਰ ਦੇ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਦੇਸ਼ ਵਿਚ ਘੱਟ ਗਿਣਤੀਆਂ 'ਚ ਡਰ ਤੇ ਸਹਿਮ ਪੈਦਾ ਕਰਨ ਦੀ ਹੋ ਰਹੀ ਕੋਸ਼ਿਸ਼-ਅਕਾਲੀ ਦਲ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਮੇਘਾਲਿਆ 'ਚ ਸਿੱਖਾਂ ਦੀ ਹਾਲਤ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਮੇਘਾਲਿਆ 'ਚ ਸਿੱਖਾਂ ਦਾ ਉਜਾੜਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ | ...

ਪੂਰੀ ਖ਼ਬਰ »

ਦਿੱਲੀ ਤੋਂ ਕਾਰਗਿਲ ਯਾਤਰਾ ਦਾ ਚੰਡੀਗੜ੍ਹ ਪੁੱਜਣ 'ਤੇ ਸਵਾਗਤ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)-ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ 'ਈਗਲ ਸਪੈਸ਼ਲੀ ਏਬਲਡ ਰਾਈਡਰਜ਼' ਵਲੋਂ ਦੋਪਹੀਆ ਵਾਹਨਾਂ ਰਾਹੀਂ ਦਿੱਲੀ ਤੋਂ ਕਾਰਗਿਲ ਤੱਕ ਸ਼ੁਰੂ ਕੀਤੀ ਯਾਤਰਾ ਦਾ ਚੰਡੀਗੜ੍ਹ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਰਲਡ ਅਰਥਰਾਈਟਿਸ ਡੇ ਮੌਕੇ ਸੁਖਨਾ ਝੀਲ 'ਤੇ 200 ਲੋਕਾਂ ਨੇ 'ਸਾਈਕਲੋਥਾਨ' 'ਚ ਉਤਸ਼ਾਹ ਨਾਲ ਲਿਆ ਹਿੱਸਾ

ਚੰਡੀਗੜ੍ਹ, 12 ਅਕਤੂਬਰ (ਅਜਾਇਬ ਸਿੰਘ ਔਜਲਾ)-ਵਰਲਡ ਅਰਥਰਾਈਟਿਸ ਡੇ ਦੇ ਮੌਕੇ ਅੱਜ ਸਵੇਰੇ ਸੁਖਨਾ ਝੀਲ 'ਤੇ 200 ਤੋਂ ਵੱਧ ਲੋਕਾਂ ਨੇ 'ਸਾਈਕਲੋਥਾਨ' 'ਚ ਉਤਸ਼ਾਹ ਨਾਲ ਹਿੱਸਾ ਲਿਆ | 'ਸਾਈਕਲੋਥਾਨ' ਦਾ ਪ੍ਰਬੰਧ ਇਕ ਨਿੱਜੀ ਹਸਪਤਾਲ ਵਲੋਂ ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਲੋਕ ਤਿਉਹਾਰਾਂ 'ਤੇ ਨਹੀਂ ਚਲਾ ਸਕਣਗੇ ਪਟਾਕੇ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਇਸ ਵਾਰ ਲੋਕ ਤਿਉਹਾਰਾਂ 'ਤੇ ਪਟਾਕੇ ਨਹੀਂ ਚਲਾ ਸਕਣਗੇ | ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਪਟਾਕੇ ਵੇਚਣ ਤੇ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਅਗਲੇ ਆਦੇਸ਼ਾਂ ਤੱਕ ਪਾਬੰਦੀ ਜਾਰੀ ਰਹੇਗੀ | ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਬਰਸੀ ਮੌਕੇ ਲੋਹਿਆ ਨੂੰ ਕੀਤਾ ਯਾਦ

ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਕਿਹਾ ਕਿ ਡਾ. ਰਾਮ ਮਨੋਹਰ ਲੋਹਿਆ ਦੇ ਸਮਾਜਿਕ ਤੇ ਆਰਥਿਕ ਸਮਾਨਤਾ ਸਬੰਧੀ ਵਿਚਾਰ ਅੱਜ ਵੀ ਢੁਕਵੇਂ ਹਨ | ਇਨ੍ਹਾਂ ਵਿਚਾਰਾਂ ਨੂੰ ਅੱਗੇ ਵਧਾਉਂਦੇ ਹੋਏ ਕੇਂਦਰ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 12 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਐਮ. ਬੀ. ਏ. (ਇੰਟਰਨੈਸ਼ਨਲ ਬਿਜਨਸ) ਦੂਸਰਾ ਸਮੈਸਟਰ, ਐਮ. ਬੀ. ਏ. (ਮਨੁੱਖੀ ਸਰੋਤ) ਦੂਜਾ ਸਮੈਸਟਰ, ਐਮ. ਬੀ. ਏ. ਐਗਜ਼ੈਕਟਿਵ (ਯੂ. ਐਨ. ਓ. ਐਲ.) ਚੌਥਾ ਸਮੈਸਟਰ, ਐਮ. ਬੀ. ਏ. (ਆਨਰਜ਼ ਸਕੂਲ ਸਿਸਟਮ) ਦੂਸਰਾ ਸਮੈਸਟਰ, ਐਮ. ਬੀ. ਏ. ...

ਪੂਰੀ ਖ਼ਬਰ »

ਹੁੱਡਾ ਮੰਡੀ ਤੇ ਏਲਨਾਬਾਦ ਹਲਕਿਆਂ 'ਚ ਕਾਂਗਰਸ ਦੇ ਸਟਾਰ ਪ੍ਰਚਾਰਕ

ਚੰਡੀਗੜ੍ਹ, 12 ਅਕਤੂਬਰ (ਐਨ. ਐਸ. ਪਰਵਾਨਾ)-ਕਾਂਗਰਸੀ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਵਿਧਾਨ ਸਭਾ ਦੇ 30 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਤੇ ਇਸੇ ਤਰੀਕ ਨੂੰ ਹਿਮਾਚਲ ਪ੍ਰਦੇਸ਼ ਦੇ ਲੋਕ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਪੈਦਲ ਵਿਅਕਤੀ ਜ਼ਖ਼ਮੀ

ਚੰਡੀਗੜ੍ਹ, 12 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੀ. ਜੀ. ਆਈ. ਚੌਕ ਨੇੜੇ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ ਰਾਹ ਜਾਂਦੇ ਵਿਅਕਤੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੰਬੰਧਤ ਮਾਮਲੇ ਦੀ ਸ਼ਿਕਾਇਤ ਬਿਹਾਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਅਮਰੁਤ ਉਤਸਵ' ਤਹਿਤ ਐਚ. ਪੀ. ਸੀ. ਐਲ. ਨੇ ਲਗਾਈ ਪ੍ਰਦਰਸ਼ਨੀ

ਚੰਡੀਗੜ੍ਹ, 12 ਅਕਤੂਬਰ (ਔਜਲਾ)-ਸ਼ਹਿਰ 'ਚ ਕਰਵਾਏ ਜਾ ਰਹੇ 'ਆਜ਼ਾਦੀ ਦਾ ਅਮਰੁਤ ਉਤਸਵ' ਤਹਿਤ ਐਚ. ਪੀ. ਸੀ. ਐਲ. ਵਲੋਂ ਤੇਲ ਤੇ ਗੈਸ ਉਦਯੋਗ ਵਲੋਂ ਸੀ. ਆਈ. ਆਈ. ਉੱਤਰੀ ਖੇਤਰ ਮੁੱਖ ਦਫ਼ਤਰ ਸੈਕਟਰ 17 ਵਿਖੇ ਬਾਇਓਫਿਊਲ ਪ੍ਰਦਰਸ਼ਨੀ ਲਗਾਈ ਗਈ | ਇਸ ਦਾ ਰਸਮੀ ਉਦਘਾਟਨ ਇੰਡੀਅਨ ...

ਪੂਰੀ ਖ਼ਬਰ »

ਬਾਗਬਾਨੀ ਬੀਮਾ ਯੋਜਨਾ ਦੇ ਲਾਗੂ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਬਾਗਬਾਨੀ ਕਿਸਾਨਾਂ ਨੂੰ ਖ਼ਰਾਬ ਮੌਸਮ ਤੇ ਕੁਦਰਤੀ ਆਪਦਾਵਾਂ ਦੇ ਕਾਰਨ ਬਾਗਬਾਨੀ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਦੇ ਲਈ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਦੇ ਲਾਗੂ ਕਰਨ ਨੂੰ ...

ਪੂਰੀ ਖ਼ਬਰ »

ਹਰਿਆਣਾ 'ਚ 2 ਆਈ. ਏ. ਐਸ. ਤੇ 9 ਐਚ. ਸੀ. ਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 2 ਆਈ. ਏ. ਐਸ. ਤੇ 9 ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੀ ਸਕੱਤਰ ਅਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ...

ਪੂਰੀ ਖ਼ਬਰ »

ਸਵਾਲਾਂ ਦੇ ਘੇਰੇ 'ਚ ਆਏ ਡਰੱਗ ਮਾਮਲੇ ਵਿਚ ਮੁਲਜ਼ਮਾਂ ਨੂੰ ਮਿਲੀ ਪੱਕੀ ਨਿਯਮਿਤ ਜ਼ਮਾਨਤ

ਚੰਡੀਗੜ੍ਹ, 12 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਵਲੋਂ ਦਰਜ ਕੀਤੇ ਇਕ ਡਰੱਗ ਮਾਮਲੇ 'ਚ ਮੁਲਜ਼ਮਾਂ ਵਲੋਂ ਪੁਲਿਸ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰਨ ਵੰਬੰਧੀ ਮਾਮਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨੇ ਮੁਲਜ਼ਮਾਂ ਨੂੰ ਪਹਿਲਾਂ ਦਿੱਤੀ ਗਈ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਅਸ਼ਲੀਲਤਾ, ਹਿੰਸਾ ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗਾਇਕੀ ਲਈ ਚਿੰਤਤ ਹੋਣਾ ਸ਼ਲਾਘਾਯੋਗ-ਇਪਟਾ

ਚੰਡੀਗੜ੍ਹ, 12 ਅਕਤੂਬਰ, (ਅਜਾਇਬ ਸਿੰਘ ਔਜਲਾ)-ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦਾ ਇਕ ਵਿੱਦਿਅਕ ਸੰਸਥਾ 'ਚ ਸਮਾਗਮ ਦੌਰਾਨ ਸੰਬੋਧਨ ਦੌਰਾਨ ਇਹ ਕਹਿਣਾ ਕਿ ਅਸ਼ਲੀਲਤਾ, ਹਿੰਸਾ ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗਾਇਕੀ ਨੌਜਵਾਨਾਂ 'ਤੇ ਮਾਰੂ ਅਸਰ ...

ਪੂਰੀ ਖ਼ਬਰ »

ਟ੍ਰੀਟਿਡ ਵੇਸਟ ਵਾਟਰ ਦਾ ਹੋਵੇ ਵੱਧ ਤੋਂ ਵੱਧ ਇਸਤੇਮਾਲ-ਮਨੋਹਰ ਲਾਲ

ਚੰਡੀਗੜ੍ਹ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਵੇਸਟ ਵਾਟਰ ਨੂੰ ਟ੍ਰੀਟ ਕਰਨ ਦੇ ਬਾਅਦ ਉਸ ਦੀ ਵੱਧ ਤੋਂ ਵੱਧ ਵਰਤੋ ਯਕੀਨੀ ਕਰਨ | ਮੁੱਖ ਮੰਤਰੀ ਇਥੇ ਵੇਸਟ ਵਾਟਰ ਦੇ ਮੁੜ ਇਸਤੇਮਾਲ ਸਬੰਧੀ ਸਮੀਖਿਆ ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਕਮੇਟੀ ਯੂ. ਟੀ. ਤੇ ਪੰਜਾਬ ਵਲੋਂ ਖੇਡ ਮੰਤਰੀ ਪਰਗਟ ਸਿੰਘ ਦਾ ਸਨਮਾਨ

ਚੰਡੀਗੜ੍ਹ, 12 ਅਕਤੂਬਰ (ਔਜਲਾ)-ਪਦਮਸ਼੍ਰੀ ਪਰਗਟ ਸਿੰਘ ਨੇ ਜਿਸ ਤਰ੍ਹਾਂ ਖੇਡ ਜਗਤ 'ਚ ਸੰਸਾਰ ਪੱਧਰੀ ਨਾਂਅ ਰੁਸ਼ਨਾਇਆ ਹੈ, ਉਸੇ ਤਰ੍ਹਾਂ ਹੀ ਸਿੱਖਿਆ ਮੰਤਰੀ ਦੇ ਤੌਰ 'ਤੇ ਸਿੱਖਿਆ ਦੇ ਖੇਤਰ 'ਚ ਨਵੇਂ ਕੀਰਤੀਮਾਨ ਸਿਰਜੇਗਾ | ਇਹ ਪ੍ਰਗਟਾਵਾ ਸਾਂਝੀ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮਜ਼. ਤੇ ਵੀ.ਵੀ. ਪੈਟਸ ਦੀ ਫਸਟ ਲੈਵਲ ਚੈਕਿੰਗ ਦਾ ਮੁਆਇਨਾ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਉਦਯੋਗਿਕ ਖੇਤਰ ਫੇਜ਼-7 ਸਥਿਤ ਈ. ਵੀ. ਐਮ. ਵੇਅਰਹਾਊਸ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ ਦੀ ਪਾਰਕਿੰਗ ਵਿਵਸਥਾ ਵਿਗੜੀ

ਡੇਰਾਬੱਸੀ, 12 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਵਿਖੇ ਵਾਹਨਾਂ ਦੀ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰ ਕੇ ਸ਼ਹਿਰ ਦੀ ਪਾਰਕਿੰਗ ਵਿਵਸਥਾ ਦਾ ਬੁਰਾ ਹਾਲ ਹੋਇਆ ਪਿਆ ਹੈ | ਤਹਿਸੀਲ ਸੜਕ ਤੋਂ ਇਲਾਵਾ ਮੁੱਖ ਸੜਕ ਦੇ ਦੋਵਾਂ ਪਾਸੇ ਤੇ ਫਲਾਈ ਓਵਰ ਹੇਠ ...

ਪੂਰੀ ਖ਼ਬਰ »

ਹਾਈਵੇ 'ਤੇ ਪੈਂਦੇ ਲਾਂਘਿਆਂ 'ਤੇ ਲਗਾਈਆਂ ਰੋਕਾਂ ਕਾਰਨ ਆਵਾਜਾਈ ਹੋਣ ਲੱਗੀ ਪ੍ਰਭਾਵਿਤ

ਖਰੜ, 12 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੇ ਬੱਸ ਅੱਡੇ ਨੇੜੇ ਸਥਿਤ ਟੀ-ਪੁਆਇੰਟ 'ਤੇ ਆਵਾਜਾਈ ਲਈ ਬਣੇ ਲਾਂਘੇ ਪੁਲਿਸ ਵਲੋਂ ਰੋਕਾਂ ਲਗਾ ਕੇ ਬੰਦ ਕਰ ਦੇਣ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗ ਪਈ ਹੈ ਤੇ ਇਸ ਕਾਰਨ ਇਥੇ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ...

ਪੂਰੀ ਖ਼ਬਰ »

ਅਜੋਕੇ ਤਕਨੀਕੀ ਯੁੱਗ 'ਚ ਉੱਚ ਸਿੱਖਿਆ ਸੰਸਥਾਵਾਂ ਨਵੀਂਆਂ ਤਕਨਾਲੋਜੀਆਂ 'ਚ ਨਿਵੇਸ਼ ਕਰਨ-ਡਾ. ਸੁਸ਼ੀਲਾ ਚਾਂਗ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਤਕਨਾਲੋਜੀ ਦੇ ਯੁੱਗ 'ਚ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਂਆਂ ਤਕਨਾਲੋਜੀਆਂ 'ਚ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂਕਿ ਡਿਜ਼ੀਟਲ ਤਕਨਾਲੋਜੀ ਵਿਦਿਆਰਥੀਆਂ ਦੇ ਕਲਾਸਰੂਮਾਂ ਸਬੰਧੀ ਤਜ਼ਰਬਿਆਂ ਨੂੰ ਬਿਹਤਰ ਬਣਾ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਵਲੋਂ 2 ਮੋਟਰਸਾਈਕਲ ਚੋਰ ਕਾਬੂ

ਜ਼ੀਰਕਪੁਰ, 12 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਚੋਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ | ਮੁਲਜ਼ਮਾਂ ਦੀ ਪਛਾਣ ਵਿਸ਼ਨੂੰ ਮੂਲ ਵਾਸੀ ਰਾਮ ਦਰਬਾਰ ਫੇਜ਼-2 ਚੰਡੀਗੜ੍ਹ ਤੇ ਹਾਲ ਵਾਸੀ ਕਿਰਾਏਦਾਰ ਵਿਕਾਸ ਨਗਰ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਤੇ ਡਿਪਟੀ ਮੇਅਰ ਬੇਦੀ ਵਲੋਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉਚੇਚੇ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ

ਖਰੜ, 12 ਅਕਤੂਬਰ (ਜੰਡਪੁਰੀ)-ਖਰੜ ਵਿਖੇ ਬਾਬਾ ਦੀਪ ਸਿੰਘ ਕਲੱਬ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਵਲੋਂ ਸਾਂਝੇ ਤੌਰ 'ਤੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਮਾਰਚ ਸਥਾਨਕ ਦੁਸਹਿਰਾ ਗਰਾਊਾਡ ਤੋਂ ਸ਼ੁਰੂ ਹੋ ਕੇ ਬੱਸ ...

ਪੂਰੀ ਖ਼ਬਰ »

ਜ਼ਬਰਨ ਸਰੀਰਕ ਸਬੰਧ ਬਣਾਉਣ ਤਹਿਤ ਮਾਮਲਾ ਦਰਜ

ਮਾਜਰੀ, 12 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਪੁਲਿਸ ਥਾਣਾ ਵਿਖੇ ਸ਼ਰੀਫ਼ ਖਾਨ ਖ਼ਿਲਾਫ਼ ਔਰਤ ਨਾਲ ਜਬਰਨ ਸਰੀਰਕ ਸਬੰਧ ਬਣਾਉਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਨਵਾਂਗਰਾਓ ਨੂੰ ਦੱਸਿਆ ਕਿ ਮੇਰਾ ਵਿਆਹ 2010 ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਸਾਲਾਨਾ ਸਮਾਗਮ 18 ਤੋਂ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਸਵ. ਬਾਬਾ ਕਰਨੈਲ ਸਿੰਘ ਵਲੋਂ ਚਲਾਈ ਗਈ ਲੜੀ ਅਨੁਸਾਰ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ 25ਵਾਂ ਤਿੰਨ ਰੋਜ਼ਾ ਸਾਲਾਨਾ ਸਮਾਗਮ 18 ...

ਪੂਰੀ ਖ਼ਬਰ »

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵਲੋਂ ਖਰੜ 'ਚ ਸੂਬਾ ਪੱਧਰੀ ਰੋਸ ਰੈਲੀ

ਖਰੜ, 12 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਿੱਖਿਆ ਵਿਭਾਗ 'ਚ ਬਤੌਰ ਕੰਪਿਊਟਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਦੀ ਅਗਵਾਈ ਵਿਚ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਤਿ੍ਵੇਦੀ ਕੈਂਪ ਦੇ ਪੰਚ ਦੀ ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ

ਡੇਰਾਬੱਸੀ, 12 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਆਪਣੇ ਪੁੱਤਰ ਦਾ ਇਲਾਜ ਕਰਵਾਉਣ ਲਈ ਆਏ ਪਿੰਡ ਤਿ੍ਵੇਦੀ ਕੈਂਪ ਦੇ ਪੰਚ ਦੀ ਹਸਪਤਾਲ ਦੇ ਬਾਹਰ ਖੜ੍ਹੀ ਕੀਤੀ ਐਕਟਿਵਾ ਕਿਸੇ ਵਲੋਂ ਚੋਰੀ ਕਰ ਲਈ ਗਈ | ਇਸ ਸਬੰਧੀ ਪੰਚ ਸੰਜੀਵ ਕੁਮਾਰ ਰਿੰਕੂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਓੜੀ ਨੇੜੇ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ 128ਵੇਂ ਦਿਨ 'ਚ ਦਾਖ਼ਲ ਹੋ ਗਈ | ਪਿੰਡ ਸੋਹਾਣਾ ...

ਪੂਰੀ ਖ਼ਬਰ »

ਮਰਹੂਮ ਗੁਰਨਾਮ ਸਿੰਘ ਸੇਵਕ (ਸੇਵਾ-ਮੁਕਤ ਜੱਜ) ਨਮਿਤ ਸ਼ਰਧਾਂਜਲੀ ਸਮਾਗਮ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਮਰਹੂਮ ਗੁਰਨਾਮ ਸਿੰਘ ਸੇਵਕ (ਸੇਵਾ-ਮੁਕਤ ਜੱਜ) ਨਮਿਤ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਖ਼ੂਨਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਕੀਮਤੀ ਜਾਨਾਂ-ਸਾਬਕਾ ਮੇਅਰ ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਹਰ ਇਨਸਾਨ ਨੂੰ ਆਪਣੀ ਜ਼ਿੰਦਗੀ 'ਚ ਘੱਟੋ-ਘੱਟ ਦੋ-ਤਿੰਨ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਖ਼ੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਆਜ਼ਾਦ ਗਰੁੱਪ ਦੇ ਮੁਖੀ ਤੇ ਮੁਹਾਲੀ ...

ਪੂਰੀ ਖ਼ਬਰ »

ਬਾਜ ਨਾ ਆਇਆ ਤਾਂ ਪਾਕਿਸਤਾਨ ਤਿੰਨ ਹਿੱਸਿਆਂ 'ਚ ਵੰਡਿਆ ਜਾਵੇਗਾ-ਅਮਨਜੋਤ ਕੌਰ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਇਥੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ 'ਚ ਸੂਰਨਕੋਟ ਦੇ ਸ਼ਹੀਦਾਂ ਦੇ ਸਤਿਕਾਰ ਵਾਸਤੇ ਸ਼ੋਕ ਮਤਾ ਪਾਇਆ ਗਿਆ, ਜਿਸ 'ਚ ਸੂਰਨਕੋਟ ਸੈਕਟਰ 'ਚ ਅੱਤਵਾਦੀ ਮੁਕਾਬਲੇ ਦੌਰਾਨ ਆਪਣੀਆਂ ਜਾਨਾਂ ਦੇਣ ਵਾਲੇ ਜਾਬਾਜ਼ ਬਹਾਦਰ ...

ਪੂਰੀ ਖ਼ਬਰ »

ਵਿਧਾਇਕ ਕੰਵਰ ਸੰਧੂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਖਰੜ, 12 ਅਕਤੂਬਰ (ਜੰਡਪੁਰੀ)-ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਵਲੋਂ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਆਟਾ-ਦਾਲ ਸਕੀਮ ਤਹਿਤ ਕਣਕ ਸਮੇਂ ਸਿਰ ਨਾ ਮਿਲਣ ਦਾ ਮਸਲਾ ਵਿਧਾਇਕ ਸੰਧੂ ...

ਪੂਰੀ ਖ਼ਬਰ »

ਜਗਤਾਰ ਸਿੰਘ ਤਾਰਾ ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਮਾਲਵਾ ਜ਼ੋਨ-1 ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਤੇ ਕਰਨੈਲ ਸਿੰਘ ਪੀਰਮੁਹੰਮਦ ਦੀ ਹਾਜ਼ਰੀ 'ਚ ਯੂਥ ਆਗੂ ਜਗਤਾਰ ਸਿੰਘ ਤਾਰਾ ਤਲਵੰਡੀ ਨੂੰ ਮਾਲਵਾ ਜ਼ੋਨ-1 ਦਾ ...

ਪੂਰੀ ਖ਼ਬਰ »

ਚੋਣ ਕਮਿਸਨ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੀਡੀਆ ਪ੍ਰਬੰਧਨ ਦੀ ਸਮੀਖਿਆ

ਚੰਡੀਗੜ੍ਹ, 12 ਅਕਤੂਬਰ (ਅਜੀਤ ਬਿਊਰੋ) -ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੈਫਾਲੀ ਸਰਨ ਵਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਸ੍ਰੀ ਰਾਮ ਲੀਲ੍ਹਾ ਮੌਕੇ ਵੱਖ-ਵੱਖ ਝਲਕੀਆਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੋਹਿਆ

ਮੁੱਲਾਂਪੁਰ ਗਰੀਬਦਾਸ, 12 ਅਕਤੂਬਰ (ਖੈਰਪੁਰ)-ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮੁੱਲਾਂਪੁਰ ਗਰੀਬਦਾਸ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵੱਖ-ਵੱਖ ਝਾਕੀਆਂ ਦੀ ਪੇਸ਼ਕਾਰੀ ਦਿੱਤੀ ਗਈ | ਖੇੜਾ ਚੌਕ ਵਿਖੇ ਕਰਵਾਈ ਜਾ ...

ਪੂਰੀ ਖ਼ਬਰ »

ਕੇਂਦਰ ਨੇ ਲੋਕਾਂ ਨੂੰ ਤੇਲ ਕੀਮਤਾਂ 'ਚ ਵਾਧਾ ਕਰਕੇ ਆਰਥਿਕ ਤੰਗੀ ਵੱਲ ਧੱਕਿਆ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਜਿਥੇ ਦੋ ਵਕਤ ਦੀ ਰੋਟੀ ਦੇ ਲਾਲੇ ਪਏ ਹੋਏ ...

ਪੂਰੀ ਖ਼ਬਰ »

ਪੀ. ਪੀ. ਐੱਸ. ਓ. ਨੇ ਮਾਨਤਾ ਲਈ ਨਿਰਧਾਰਤ ਸ਼ਰਤਾਂ ਤੋਂ ਛੋਟ ਦਿੰਦੇ ਹੋਏ ਇਕ ਸਾਲ ਦੇ ਵਾਧੇ ਲਈ ਮੁੱਖ ਮੰਤਰੀ ਨੂੰ ਕੀਤੀ ਅਪੀਲ

ਐੱਸ. ਏ. ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੀ. ਪੀ. ਐੱਸ. ਓ. ਵਲੋਂ ਪੰਜਾਬ ਸਰਕਾਰ ਨੂੰ 2021-2022 ਲਈ ਆਰ. ਟੀ. ਈ. ਐਕਟ ਅਨੁਸਾਰ ਗ਼ੈਰ-ਵਿੱਤੀ ਸਹਾਇਤਾ ਪ੍ਰਾਪਤ ਤੇ ਐਸੋਸੀਏਟਿਡ ਸਕੂਲਾਂ ਦੀ ਮਾਨਤਾ ਅਤੇ ਮਾਨਤਾ ਨੂੰ ਨਵਿਆਉਣ ਤੋਂ ਛੋਟ ਦੇਣ ਦੀ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤੇਜ਼

ਡੇਰਾਬੱਸੀ, 12 ਅਕਤੂਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਹੈ | ਇਸ ਸਬੰਧੀ ਡਾ. ਸੰਗੀਤਾ ਜੈਨ ਨੇ ਕਿਹਾ ਕਿ ਬਲਾਕ ...

ਪੂਰੀ ਖ਼ਬਰ »

ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ

ਮਾਜਰੀ, 12 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ ਯੂਨਿਟਾਂ ਮੁਆਫ਼ ਕਰਨ ਦੇ ਦਾਅਵੇ ਤਾਂ ਵੋਟਾਂ ਵਟੋਰਨ ਲਈ ਜ਼ਰੂਰ ਕੀਤੇ ਜਾ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਵਲੋਂ ਗਰੀਬ ਵਰਗ ...

ਪੂਰੀ ਖ਼ਬਰ »

ਮੱ ਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸ਼ਾਮ ਵੇਲੇ ਸਰਗਰਮੀ ਨਾਲ ਫੋਗਿੰਗ ਮੁਹਿੰਮ ਚਲਾਈ ਜਾਵੇ-ਡੀ.ਸੀ.

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਕਿਸੇ ਵੀ ਸਥਿਤੀ 'ਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਚੱਲ ਰਹੀ ਲੜਾਈ 'ਚ ਕੋਈ ਢਿੱਲ ਨਾ ਵਰਤੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਸਿਹਤ ਵਿਭਾਗ, ਨਗਰ ਨਿਗਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਖਰੜ, 12 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਭ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਨੇ ਫੋਗਿੰਗ ਆਰੰਭ ਕਰਵਾਈ

ਐੱਸ. ਏ. ਐੱਸ. ਨਗਰ, 12 ਅਕਤੂਬਰ (ਕੇ. ਐੱਸ. ਰਾਣਾ)-ਡੇਂਗੂ ਸਮੇਤ ਖੜ੍ਹੇ ਪਾਣੀ ਕਾਰਨ ਫੈਲਣ ਵਾਲੀਆਂ ਹੋਰਨਾਂ ਬਿਮਾਰੀਆਂ ਦੇ ਪਸਾਰ ਨੂੰ ਰੋਕਣ ਲਈ ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ 'ਚ ਪੂਰੇ ਜ਼ੋਰ-ਸ਼ੋਰ ਨਾਲ ਫੌਗਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜ਼ਾ 'ਤੇ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ

ਲਾਲੜੂ, 12 ਅਕਤੂਬਰ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੱਪਰ ਟੋਲ ਪਲਾਜ਼ਾ ਵਿਖੇ ਲਖੀਮਪੁਰ ਖੀਰੀ ਸਮੇਤ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼ਹੀਦਾਂ ਨੂੰ ਯਾਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX