ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਲੰਘੀ 2 ਅਕਤੂਬਰ ਨੂੰ ਫ਼ਿਰੋਜ਼ਪੁਰ-ਫ਼ਰੀਦਕੋਟ ਸੜਕ 'ਤੇ ਐੱਚ. ਪੀ. ਗੈਸ ਏਜੰਸੀ ਦੀ ਗੱਡੀ 'ਚੋਂ ਹੋਈ ਲੱਖਾਂ ਰੁਪਏ ਦੀ ਖੋਹ ਦੀ ਗੁੱਥੀ ਸੁਲਝਾਉਂਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਇਸ ਖੋਹ ਦੇ ਮਾਸਟਰ ਮਾਈਾਡ ਤੇ ਗੈਸ ਏਜੰਸੀ ਦੇ ਮੁਲਾਜ਼ਮ ਸਮੇਤ 3 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤੀ ਕਾਰ ਤੇ ਮੋਟਰਸਾਈਕਲ, ਇਕ ਲੱਖ ਰੁਪਏ ਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ਜਦਕਿ ਪੁਲਿਸ ਅਨੁਸਾਰ ਇਸ ਗਰੋਹ ਦੇ ਚਾਰ ਮੈਂਬਰ ਹਾਲ ਦੀ ਘੜੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਅੱਜ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਇੰਨਵੈ:) ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ 2 ਅਕਤੂਬਰ ਨੂੰ ਐੱਚ. ਪੀ. ਗੈਸ ਏਜੰਸੀ ਦੇ ਡਲਿਵਰੀ ਦੇਣ ਜਾ ਰਹੇ ਟਰੈਕਟਰ-ਟਰਾਲੀ ਨੂੰ ਫ਼ਰੀਦਕੋਟ ਸੜਕ 'ਤੇ ਪੈਂਦੇ ਪਿੰਡ ਬੂਟੇ ਵਾਲਾ ਨਜ਼ਦੀਕ ਅਣਪਛਾਤੇ ਵਿਅਕਤੀਆਂ ਵਲੋਂ ਰੋਕ ਕੇ ਉਸ ਵਿਚੋਂ 4 ਲੱਖ 24 ਹਜ਼ਾਰ ਰੁਪਏ ਲੁੱਟ ਲਏ ਸਨ, ਜਿਸ ਸਬੰਧੀ ਥਾਣਾ ਕੁੱਲਗੜ੍ਹੀ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਉਕਤ ਲੁੱਟ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਉਪ ਕਪਤਾਨ ਪੁਲਿਸ ਜਗਦੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਆਈ. ਏ. ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਵਲੋਂ ਤਕਨੀਕੀ ਤਰੀਕੇ ਨਾਲ ਮਾਮਲੇ ਨੂੰ ਸੁਲਝਾਉਂਦਿਆਂ ਉਕਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗੈਸ ਏਜੰਸੀ ਦੇ ਮੁਲਾਜ਼ਮ ਅਜੇ ਕੁਮਾਰ ਪੁੱਤਰ ਸੁਖਦੇਵ ਸਿੰਘ ਉਰਫ਼ ਸੁੱਖਾ ਉਰਫ਼ ਰਾਣਾ ਵਾਸੀ ਬਜੀਦਪੁਰ ਥਾਣਾ ਕੁੱਲਗੜ੍ਹੀ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਸਾਜਨ ਪੁੱਤਰ ਪ੍ਰਗਟ ਸਿੰਘ ਉਰਫ਼ ਬੱਗੂ ਵਾਸੀ ਪਿੰਡ ਪਛਾੜੀਆਂ ਦਾਖਲੀ ਆਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਅਤੇ ਰਜਿੰਦਰ ਉਰਫ਼ ਨੰਦੀ ਪੁੱਤਰ ਕੁਲਵੰਤ ਵਾਸੀ ਪਿੰਡ ਗੈਂਧਰ ਥਾਣਾ ਆਰਿਫ਼ ਕੇ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਮੌਕੇ ਵਰਤੀ ਸ਼ੈਵਰਲਟ ਕਰੂਜ਼ ਕਾਰ ਨੰਬਰ ਜੇ. ਕੇ. 02 ਏ. ਪੀ.-0008, ਲੁੱਟੇ ਪੈਸਿਆਂ 'ਚੋਂ ਇਕ ਲੱਖ ਰੁਪਏ, ਦੋ ਮੋਬਾਈਲ ਸਮਾਰਟ ਫ਼ੋਨ ਤੇ ਇਕ ਮੋਟਰਸਾਈਕਲ ਡੀਲਕਸ ਬਰਾਮਦ ਕੀਤਾ ਹੈ | ਐੱਸ. ਪੀ. ਚੀਮਾ ਨੇ ਦੱਸਿਆ ਕਿ ਇਸ ਗੈਸ ਏਜੰਸੀ ਦਾ ਮੁਲਾਜ਼ਮ ਅਜੇ ਕੁਮਾਰ ਇਸ ਲੁੱਟ ਦਾ ਮੁੱਖ ਕਰਤਾ ਧਰਤਾ ਸੀ ਤੇ ਇਸ ਨੇ ਹੀ ਟਰੈਕਟਰ-ਟਰਾਲੀ ਵਿਚ ਪੈਸੇ ਹੋਣ ਬਾਰੇ ਸਾਜਨ ਤੇ ਸਾਥੀਆਂ ਨੂੰ ਫ਼ੋਨ ਰਾਹੀਂ ਜਾਣਕਾਰੀ ਦਿੱਤੀ ਸੀ | ਉਨ੍ਹਾਂ ਦੱਸਿਆ ਕਿ ਇਸ ਲੁੱਟ 'ਚ ਸ਼ਾਮਿਲ ਸ਼ਸ਼ੀ ਪੁੱਤਰ ਸੁਲਤਾਨ ਉਰਫ਼ ਸਤਨਾਮ ਵਾਸੀ ਪਿੰਡ ਪੱਲਾ ਮੇਘਾ, ਗੰਜਾ ਉਰਫ਼ ਮੰਨੂੰ ਵਾਸੀ ਪਿੰਡ ਲੰਗੇਆਣਾ ਥਾਣਾ ਸਦਰ ਫ਼ਿਰੋਜ਼ਪੁਰ, ਸੁਖਮੰਦਰ ਸਿੰਘ ਤੇ ਸੁਰਿੰਦਰ ਸਿੰਘ ਪੱੁਤਰਾਨ ਅਮਰੀਕ ਸਿੰਘ ਵਾਸੀਆਨ ਪਿੰਡ ਮੱਤੜ ਹਿਥਾੜ ਥਾਣਾ ਲੱਖੋ ਕੇ ਬਹਿਰਾਮ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ, ਜਿਨ੍ਹਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਫੜੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਸੁਰਾਗ ਲੱਗਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਜਗਦੀਸ਼ ਕੁਮਾਰ, ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਤੇ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਵੀ ਮੌਜੂਦ ਸਨ |
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ-ਮਖੂ ਰੋਡ 'ਤੇ ਸਥਿਤ ਬਸਤੀ ਬੂਟੇਵਾਲੀ ਵਿਖੇ ਬੀਤੀ ਰਾਤ ਚੋਰੀ ਦੀ ਨੀਅਤ ਨਾਲ ਹਵੇਲੀਆਂ 'ਚ ਆਏ ਲੁਟੇਰਾ ਗਰੋਹ ਵਿਚੋਂ ਆਪਣਾ ਹੀ ਪਿਸਤੌਲ ਚੱਲਣ ਨਾਲ ਇਕ ਵਿਅਕਤੀ ਨੂੰ ਗੋਲੀ ਲੱਗ ਗਈ, ਜਿਸ ਦੀ ...
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਬੀਤੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਅਤੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਗੁਰੂਹਰਸਹਾਏ ਦੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ...
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਸੱਪਾਂ ਵਾਲੀ ਨੇੜੇ ਬਣੇ ਅਡਾਨੀ ਦੇ ਸ਼ੈਲਰ ਬਾਹਰ ਯੂ. ਪੀ. ਦੇ ਲਖੀਮਪੁਰ ਖੀਰੀ ਵਿਖੇ 3 ਸਤੰਬਰ ਨੂੰ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਜਾਣਕਾਰੀ ਦਿੰਦੇ ...
ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਚੰਨੀ ਸਰਕਾਰ ਵਲੋਂ 2 ਕਿੱਲੋਵਾਟ ਦੇ ਲੋੜ ਸਮਰੱਥਾ ਵਾਲੇ ਬਿਜਲੀ ਖਪਤਕਾਰਾਂ ਦੇ ਖੜ੍ਹੇ ਪਿਛਲੇ ਬਕਾਇਆ ਬਿਜਲੀ ਬਿੱਲ ਤੇ ਜੁਰਮਾਨੇ ਮੁਆਫ਼ ਕਰਨ ਦੇ ਨਾਲ-ਨਾਲ ਹਰ ਮਹੀਨੇ 300 ਯੂਨਿਟ ਬਿਜਲੀ ਮੁਆਫ਼ੀ ...
ਗੁਰੂਹਰਸਹਾਏ, 12 ਅਕਤੂਬਰ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਜੱਟ ਭਾਈਚਾਰੇ ਦੇ ਸਮੂਹ ਸਰਪੰਚਾਂ ਤੇ ਹੋਰ ਕਾਂਗਰਸ ਪਾਰਟੀ ਨਾਲ ਜੁੜੇ ਪੁਰਾਣੇ ਕਾਂਗਰਸੀ ਵਰਕਰਾਂ ਵਲੋਂ ਭਰਵੀਂ ਮੀਟਿੰਗ 14 ਅਕਤੂਬਰ ਨੂੰ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ...
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਯੂ. ਪੀ. ਦੇ ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਲਈ ਅੱਜ ਪਿੰਡ ਛੋਟਾ ਜੰਡ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ. ਕੇ. ਯੂ. ਡਕੌਂਦਾ ਦੇ ਪ੍ਰੈੱਸ ਸਕੱਤਰ ...
ਤਲਵੰਡੀ ਭਾਈ, 12 ਅਕਤੂਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਅੰਦਰ ਚੱਲ ਰਹੇ ਬਿਜਲੀ ਸੰਕਟ ਦੇ ਚੱਲਦਿਆਂ ਲੱਗ ਰਹੇ ਵੱਡੇ-ਵੱਡੇ ਕੱਟਾਂ ਤੋਂ ਦੁਖੀ ਹੋਏ ਤਲਵੰਡੀ ਭਾਈ ਦੇ ਆਸ-ਪਾਸ ਦੇ ਪਿੰਡਾਂ ਹਰਾਜ, ਕਰਮਿੱਤੀ, ਚੋਟੀਆਂ ਕਲਾਂ, ਕੋਟ ਕਰੋੜ ਕਲਾਂ ਆਦਿ ਪਿੰਡਾਂ ਤੋਂ ਪਹੁੰਚੇ ...
ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ 'ਚੋਂ ਬਾਹਰੋਂ ਸੁੱਟੇ ਗਏ ਪੈਕੇਟਾਂ 'ਚ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਇਸ ਦੇ ਚੱਲਦਿਆਂ ਬੀਤੇ ਕੱਲ੍ਹ ਵੀ ਕੇਂਦਰੀ ਜੇਲ੍ਹ ਅੰਦਰ ਬਾਹਰੀ ਥਰੋਅ ...
ਫ਼ਾਜ਼ਿਲਕਾ, 12 ਅਕਤੂਬਰ(ਅਮਰਜੀਤ ਸ਼ਰਮਾ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਾਜ਼ਿਲਕਾ ਵਿਖੇ ਹਰਦੀਪ ਟੋਹੜਾ ਪਿ੍ੰਸੀਪਲ ਆਈ. ਟੀ. ਆਈ. ਫ਼ਾਜ਼ਿਲਕਾ ਦੀ ਅਗਵਾਈ ਹੇਠ ਕੈਂਪਸ ਇੰਟਰਵਿਊ ਜੇ. ਸੀ. ਬੀ. ਇੰਡੀਆ ਲਿਮਟਿਡ ਜੈਪੁਰ ਵਲੋਂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ...
ਫ਼ਾਜ਼ਿਲਕਾ, 12 ਅਕਤੂਬਰ(ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਅਤੇ ਉਨ੍ਹਾਂ ਦੇ ਨਾਲ ਬਾਲ ਭਲਾਈ ਕਮੇਟੀ ਚੇਅਰਪਰਸਨ ਐਡਵੋਕੇਟ ਨਵੀਨ ਜਸੂਜਾ ਤੇ ਮੈਂਬਰ ਕਿਰਨਦੀਪ ਕੌਰ, ਸੁਖਦੇਵ ਸਿੰਘ, ਦਿਆਲ ਚੰਦ ਅਤੇ ਰੁਪਿੰਦਰ ਸਿੰਘ ਵਲੋਂ ਮਾਤਰ ਛਾਇਆ ...
ਆਰਿਫ਼ ਕੇ, 12 ਅਕਤੂਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਆਰਿਫ਼ ਕੇ ਦੀ ਜ਼ਰੂਰੀ ਮੀਟਿੰਗ ਜ਼ੋਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਮਾਲਾ ਬੋਦਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ 'ਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ...
ਮੱਲਾਂਵਾਲਾ, 12 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੀ ਮੀਟਿੰਗ ਪਿੰਡ ਆਸਫ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਜ਼ੋਨ ਪ੍ਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਤੇ ...
ਕੁੱਲਗੜ੍ਹੀ, 12 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਰਿਲਾਇੰਸ ਪੰਪ ਵਲੂਰ ਵਿਖੇ ਰੋਸ ਧਰਨਾ ਲਗਾਤਾਰ ਚੱਲ ਰਿਹਾ ਹੈ | ਇਸ ਰੋਸ ਧਰਨੇ ਨੂੰ ਅੱਜ 377 ਦਿਨ ਹੋ ਗਏ ਹਨ | ਇਸ ਰੋਸ ਧਰਨੇ ...
ਫ਼ਿਰੋਜ਼ਸ਼ਾਹ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡਾ. ਵਨੀਤਾ ਭੁੱਲਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ. ਐੱਚ. ਸੀ. ਫ਼ਿਰੋਜ਼ਸ਼ਾਹ ਵਿਖੇ ਵਿਸ਼ਵ ਮਾਨਸਿਕ ਸਿਹਤ ...
ਗੁਰੂਹਰਸਹਾਏ, 12 ਅਕਤੂਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਅੱਜ ਦੇ ਡਿਜੀਟਲ ਯੁੱਗ ਅਤੇ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਲਈ ਡਿਜੀਟਲ ਲਾਇਬ੍ਰੇਰੀ ਲਾਂਚ ਕੀਤੀ ਗਈ, ਜਿਸ 'ਚ ਬੱਚਿਆਂ ...
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਅੰਦਰ ਬੀਤੇ ਕੁਝ ਦਿਨ ਤੋਂ ਪੈਂਦੇ ਹੋਏ ਬਿਜਲੀ ਸੰਕਟ 'ਤੇ 'ਆਪ' ਦੇ ਜ਼ਿਲ੍ਹਾ ਐੱਸ. ਸੀ. ਵਿੰਗ ਦੇ ਪ੍ਰਧਾਨ ਰਜਨੀਸ਼ ਦਹੀਆ ਨੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਹਾਰ ਲਗਾਈ ਗਈ ਹੈ ...
ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੁਆਰਾ ਸ਼ੁਰੂ ਕੀਤੀ ਗਈ ਇਤਿਹਾਸਿਕ ਡਾਂਡੀ ਯਾਤਰਾ ਮੈਮੋਰੀਅਲ ਦਾ ਦਾਸ ਐਂਡ ਬਰਾਊਨ ਵਰਲਡ ਸਕੂਲ 'ਚ 7 ਇੰਫੈਂਟਰੀ ਡਵੀਜ਼ਨ ਦੇ ਜੀ. ਓ. ਸੀ. ...
ਗੁਰੂਹਰਸਹਾਏ, 12 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਤਹਿਸੀਲ ਵਿਖੇ ਆਪਣੀਆਂ ਮੰਗਾਂ ਮਨਵਾਉਣ ਆਏ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਵਿਦਿਆਰਥੀ ਯੂਨੀਅਨ ਆਪਣੀਆਂ ਮੰਗਾਂ ਸਬੰਧੀ ਐੱਸ. ਡੀ. ਐੱਮ. ...
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਗੁਰਪਾਲ ਸਿੰਘ ਨੇ ਜਵਾਹਰ ਨਵੋਦਿਆ ਸਕੂਲ ਵਲੋਂ ਲਈ ਛੇਵੀਂ ਜਮਾਤ 'ਚ ਦਾਖ਼ਲੇ ...
ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੀ ਮੁੱਢਲੀ ਤਿਆਰੀ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਅਗਾਊਾ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਈ. ਆਰ. ਓ., ਏ. ਈ. ...
ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸੂਬੇ ਅੰਦਰ ਹਰ ਮਿਹਨਤੀ ਵਰਕਰ ਨੂੰ ਬਣਦਾ ਮਾਣ ਸਨਮਾਨ ਦੇਣ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਚੜ੍ਹਦੀ ਕਲਾਂ ...
ਫ਼ਿਰੋਜ਼ਪੁਰ, 12 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਡੀ-ਅਡਿੱਕਸ਼ਨ ਅਤੇ ਓਟ ਕਲੀਨਿਕਸ ਦੇ ਮਾਹਿਰ ਡਾਕਟਰਾਂ, ਕਾਊਾਸਲਰਾਂ ਅਤੇ ਡਾਟਾ ਐਂਟਰੀ ਆਪੇ੍ਰਟਰਾਂ ਦੀ ਇਕ ਵਿਸ਼ੇਸ਼ ਮੀਟਿੰਗ ਡਾ. ਰਾਜਿੰਦਰ ਅਰੋੜਾ ਸਿਵਲ ਸਰਜਨ ...
ਮਮਦੋਟ, 12 ਅਕਤੂਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਪਾਵਰਕਾਮ ਵਲੋਂ ਮਮਦੋਟ ਵਿਖੇ ਲਗਾਏ ਜਾ ਰਹੇ ਡਿਜੀਟਲ ਬਿਜਲਈ ਮੀਟਰਾਂ ਦਾ ਵਿਰੋਧ ਕਰਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐੱਸ. ਡੀ. ਓ. ਸਬ ਡਵੀਜ਼ਨ ਮਮਦੋਟ ਹਰਜਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ | ਇਸ ...
ਕੁੱਲਗੜ੍ਹੀ, 12 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਜਦੋਂ ਤੋਂ ਪੰਜਾਬ ਦੀ ਵਾਂਗਡੋਰ ਚਰਨਜੀਤ ਸਿੰਘ ਚੰਨੀ ਨੇ ਸੰਭਾਲੀ ਹੈ, ਓਦੋਂ ਤੋਂ ਹੀ ਆਮ ਲੋਕਾਂ ਦੇ ਹੱਕਾਂ 'ਚ ਫ਼ੈਸਲੇ ਲੈ ਰਹੇ ਹਨ, ਜਿਸ ਨਾਲ ਪੰਜਾਬ ਦੇ ਲੋਕ ਕਾਫ਼ੀ ਰਾਹਤ ਮਹਿਸੂਸ ਕਰ ਰਹੇ ਹਨ ਕਿਉਂਕਿ ਮੁੱਖ ਮੰਤਰੀ ...
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਰੇਤਾ ਦੀ ਭਰੀ ਨਾਜਾਇਜ਼ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਇਕ ...
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)- ਕੋਰੋਨਾ ਕਾਲ ਦੌਰਾਨ ਬੰਦ ਕੀਤੇ ਗਏ ਕਾਲਜਾਂ ਨੂੰ ਖੁੱਲ੍ਹਵਾਉਣ ਲਈ ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨਾਲ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਆਫ਼ਲਾਈਨ ਕਲਾਸਾਂ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ...
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਚੱਲਦੇ ਅਤੇ ਹੋਰ ਕਿਸਾਨੀ ਮਸਲਿਆਂ ਸਬੰਧੀ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਾਈਚਾਰੇ ਨੂੰ ਲਗਾਤਾਰ ਜਾਗਰੂਕ ਤੇ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਭਾਕਿਯੂ ਕਾਦੀਆਂ ...
ਫ਼ਿਰੋਜ਼ਪੁਰ, 12 ਅਕਤੂਬਰ (ਰਾਕੇਸ਼ ਚਾਵਲਾ)- ਵਰਗਲਾ ਕੇ ਨਾਬਾਲਗ ਲੜਕੀ ਨੂੰ ਭਜਾਉਣ 'ਤੇ ਥਾਣਾ ਕੈਂਟ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਨੂੰ ਦਿੱਤੇ ਬਿਆਨ 'ਚ ਮੁਦਈਆ ਰਾਣੀ ਪਤਨੀ ਬਲਵਿੰਦਰ ਸਿੰਘ ਵਾਸੀ ...
ਆਰਿਫ਼ ਕੇ, 12 ਅਕਤੂਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਕੀਤੇ ਗਏ ਵਿਕਾਸ ਕੰਮਾਂ ਨੂੰ ਸੂਬੇ ਦੇ ਲੋਕ ਭੁੱਲੇ ਨਹੀਂ, ਸਗੋਂ ਹੁਣ ਵੀ ਚੇਤੇ ਕਰ ਰਹੇ ਹਨ ਅਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...
ਮਖੂ, 12 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਦਾਣਾ ਮੰਡੀ ਮਖੂ ਦੇ ਸਮੂਹ ਆੜ੍ਹਤੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੇ ਸੀਜ਼ਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਵਨ ਐਂਡ ਕੰਪਨੀ ਦੀ ਦੁਕਾਨ 'ਤੇ ਸ੍ਰੀ ਸੁਖਮਨੀ ਸਾਹਿਬ ਜੀ ...
ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਤਾਇਕਵਾਂਡੋ ਖੇਡ ਦੀ ਪ੍ਰਫੁੱਲਤਾ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਖੇਡ ਨਾਲ ਜੋੜਨ ਦੇ ਮਨੋਰਥ ਨਾਲ 17 ਅਕਤੂਬਰ ਨੂੰ ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਮੋਗਾ ...
ਫ਼ਿਰੋਜ਼ਪੁਰ, 12 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਦੇ ਸਬੰਧ 'ਚ ਕੀਤੀ ਗਈ ਕਲਮਛੋੜ ਹੜਤਾਲ ਅੱਜ ਪੰਜਵੇਂ ਦਿਨ ਵਿਚ ਦਾਖਲ ਹੋ ਗਈ | ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੁੱਚੇ ਸਰਕਾਰੀ ...
ਲੱਖੋ ਕੇ ਬਹਿਰਾਮ, 12 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕਰ ਲੈਣ ਦੇ ਕੀਤੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ | ਮੰਡੀਆਂ 'ਚ 3 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਸਰਕਾਰੀ ਖ਼ਰੀਦ ਕੋਈ 3-4 ਦਿਨ ਬਾਅਦ ...
ਗੁਰੂਹਰਸਹਾਏ, 12 ਅਕਤੂਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਅਮਨਦੀਪ ਗਿਰਧਰ ਜ਼ਿਲ੍ਹਾ ਜਨਰਲ ਸਕੱਤਰ ਦੇ ਦਫ਼ਤਰ ਗੁਰੂਹਰਸਹਾਏ ਵਿਚ ਮੰਡਲ ਪ੍ਰਧਾਨ ਅਜੇ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਭਾਰਤੀ ਜਨਤਾ ਪਾਰਟੀ ਦੇ ...
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪਰਲਜ਼ ਕੰਪਨੀ ਦੇ ਵਰਕਰਾਂ ਅਤੇ ਖ਼ਾਤੇਦਾਰਾਂ ਦੀ ਮੀਟਿੰਗ ਸਥਾਨਿਕ ਗੁਰਦੁਆਰਾ ਸਿੰਘ ਸਭਾ ਵਿਖੇ ਡਾ. ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੂਰੇ ਪੰਜਾਬ 'ਚ ਲੋਕਾਂ ਦੇ ਪੈਸੇ ਲੈ ਕੇ ...
ਖੋਸਾ ਦਲ ਸਿੰਘ, 12 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਅਨਾਜ ਮੰਡੀ ਮਰਖਾਈ ਅਤੇ ਕੱਸੋਆਣਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਵਿੰਦਰ ਸਿੰਘ ਮਰਖਾਈ, ਹਰਦੇਵ ਸਿੰਘ ਕੱਸੋਆਣਾ ਅਤੇ ਇੰਸਪੈਕਟਰ ਜਸਵੀਰ ਸਿੰਘ ...
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ 'ਚ ਸੰਘਰਸ਼ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਸੱਦੇ ਤਹਿਤ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ...
ਗੋਲੂ ਕਾ ਮੋੜ, 12 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਬਲਾਕ ਗੁਰੂਹਰਸਹਾਏ ਅਧੀਨ ਦਾਣਾ ਮੰਡੀ ਪੰਜੇ ਕੇ ਉਤਾੜ ਨੂੰ ਸਰਪਲੱਸ ਕਰਵਾਉਣ ਲਈ ਆੜ੍ਹਤੀਆਂ ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਸਥਿਤ ਪਿੰਡ ਜੀਵਾਂ ਅਰਾਈਾ ਰੋਡ ...
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕ ਲੈਣ ਲਈ ਸੰਘਰਸ਼ ਕਰਦੇ ਬਲੀਦਾਨ ਦੇ ਗਏ ਅਤੇ ਲਖੀਮਪੁਰ ਖੀਰੀ 'ਚ ਇਕ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਲੜਕੇ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ...
ਮੁੱਦਕੀ, 12 ਅਕਤੂਬਰ (ਭੁਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਤੱਕ ਦੇ ਬਿਜਲੀ ਬਕਾਏ ਮੁਆਫ਼ ਕਰਨ ਦਾ ਕਾਰਜ ਸ਼ਲਾਘਾਯੋਗ ਹੈ | ਬਿਨਾਂ ਭਿੰਨ ਭੇਦ ਦੇ ਕੀਤੇ ਇਸ ਕਾਰਜ ਨਾਲ ਲਗਭਗ 52 ਲੱਖ ਲੋਕਾਂ ਨੂੰ ਲਾਭ ਮਿਲ ਸਕੇਗਾ | ਇਹ ਪ੍ਰਗਟਾਵਾ ਆਲ ...
ਫ਼ਿਰੋਜ਼ਪੁਰ, 12 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਇੰਡੋਰ ਬੈਡਮਿੰਟਨ ਹਾਲ ਵਿਖੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਲੜਕੇ ਅਤੇ ਲੜਕੀਆਂ ਦੇ ਅੰਡਰ-15 ਅਤੇ ...
ਗੁਰੂਹਰਸਹਾਏ, 12 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਸ਼ਹਿਰ ਦਾ ਜੰਗੀ ...
ਅਬੋਹਰ, 12 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਿਸਾਨਾਂ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਯੂਨੀਅਨ ਦੇ ਆਗੂਆਂ ਸੁਭਾਸ਼ ਗੋਦਾਰਾ, ਮਨੋਜ ਕੁਮਾਰ, ਨਿਰਮਲਜੀਤ ਸਿੰਘ ਬਹਾਵਵਾਲਾ ਆਗੂਆਂ ਨੇ ...
ਜ਼ੀਰਾ, 12 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਦਾਣਾ ਮੰਡੀਆਂ 'ਚ ਝੋਨੇ ਦੀ ਫ਼ਸਲ ਲੈ ਕੇ ਆ ਰਹੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਝੋਨੇ ਦੀ ਖ਼ਰੀਦ ਸਬੰਧੀ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਕੁਲਬੀਰ ਸਿੰਘ ਟਿੰਮੀ ...
ਆਰਿਫ਼ ਕੇ, 12 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਸੋਈ ਗਰੁੱਪ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਅਤੇ ਮਾਲਵਾ ਜ਼ੋਨ-1 ਦੇ ਪ੍ਰਧਾਨ ਪ੍ਰਭਜੀਤ ਸਿੰਘ ਕਰਮੂੰਵਾਲਾ ਵਲੋਂ ਸੋਈ ਅਕਾਲੀ ਦਲ 'ਚ ...
ਮਖੂ, 12 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਬੀਤੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਅੱਜ ਰਿਲਾਇੰਸ ਪੈਟਰੋਲ ਪੰਪ ਮਖੂ ਵਿਖੇ ਇੱਥੇ ਭਾਰਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX