ਬਠਿੰਡਾ, 12 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਸਮਰਥਨ ਕਮੇਟੀ ਵਲੋਂ ਬੀਬੀ ਵਾਲਾ ਚੌਂਕ ਵਿਚ ਸ਼ਹੀਦੀ ਕਿਸਾਨ ਦਿਵਸ ਮਨਾਉਣ ਲਈ ਭਰਵਾਂ ਇਕੱਠ ਕੀਤਾ ਗਿਆ। ਇਸ 'ਚ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜੱਥੇਬੰਦੀ ਦੇ ਕਨਵੀਨਰ ਪ੍ਰਿੰਸੀਪਲ ਹਰਬੰਸ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸਰਧਾਂਜਲੀ ਦਿੰਦੇ ਹੋਏ ਸਰਕਾਰ ਦੀ ਸੋਚ ਦੀ ਸ਼ਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਲੋਕਾਂ ਨੂੰ ਕਿਸਾਨ ਮੋਰਚੇ ਦੀ ਕਾਮਯਾਬੀ ਲਈ ਅਪੀਲ ਕੀਤੀ। ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਛੇਤੀ ਵਾਪਸ ਲੈਣ ਲਈ ਸ਼ਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਦੀਪ ਸਿੰਘ ਐਡਵੋਕੇਟ ਨੇ ਕੇਂਦਰ ਸਰਕਾਰ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦੇ ਹੋਏ ਸਰਕਾਰ ਨੂੰ ਕਿਸਾਨਾਂ ਅਤੇ ਆਮ ਲੋਕਾਂ 'ਤੇ ਕੀਤੇ ਜਾਂਦੇ ਤਸੱਦਦ ਲਈ ਤਾੜਨਾ ਕੀਤੀ। ਇਸ ਰੈਲੀ ਨੂੰ ਦੋਧੀ ਡੇਅਰੀ ਯੂਨੀਅਨ ਸ਼ਹਿਰੀ ਦੇ ਪ੍ਰਧਾਨ ਹਰਜਿੰਦਰ ਸਿੰਘ ਢਿੱਲੋਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮੋਰਚੇ ਨੂੰ ਸ਼ੁਰੂ ਤੋਂ ਹੀ ਬਦਨਾਮ ਕਰਨ ਦੀ ਕੋਸ਼ਿਸ਼ ਵਿਚ ਹੈ, ਕਦੇ ਕਿਸਾਨ ਜਥੇਬੰਦੀਆਂ ਨੂੰ ਖਾਲਸਤਾਨੀ, ਕਦੇ ਟੁਕੜੇ ਟੁਕੜੇ ਗੈਂਗ, ਕਦੇ ਅਰਬਨ ਨਕਸਲੀਏ ਕਿਹਾ ਗਿਆ ਹੈ ਅਤੇ ਮੋਰਚੇ ਦੇ ਹਿੰਸਕ ਹੋਣ ਦਾ ਝੂਠਾ ਰਾਗ ਅਲਾਪ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾਂਦਾ ਹੈ। ਜਦੋਂ ਕਿ ਸਰਕਾਰ ਆਪ ਸਰਮਨਾਕ ਹਿੰਸਕ ਕਾਰਵਾਈਆਂ 'ਤੇ ਉਤਰੀ ਹੋਈ ਹੈ। ਲਖੀਮਪੁਰ ਖੀਰੀ ਕਾਂਡ ਇਸ ਦੀ ਜਿਊਂਦੀ ਜਾਗਦੀ ਮਿਸਾਲ ਹੈ। ਹਰਿਆਣਾ ਦਾ ਮੁੱਖ ਮੰਤਰੀ ਲੋਕਾਂ ਨੂੰ ਕਿਸਾਨਾਂ ਖ਼ਿਲਾਫ਼ ਡਾਂਗ ਚੁੱਕਣ ਲਈ ਉਕਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਇਨ੍ਹਾਂ ਹਿੰਸਕ ਅਤੇ ਸ਼ਰਮਨਾਕ ਕਾਰਵਾਈਆਂ ਤੋਂ ਬਾਜ ਆਏ, ਕਿਸਾਨਾਂ ਦੀਆਂ ਮੰਗਾਂ ਮੰਨੇ, ਕਿਸਾਨਾਂ ਨੂੰ ਨਿਆਂ ਦੇਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਵੇ ਨਹੀਂ ਤਾਂ ਇਸ ਦੇਸ਼ ਦੇ ਅੱਕੇ ਹੋਏ ਲੋਕ ਸਰਕਾਰ ਨੂੰ ਚਲਦਾ ਕਰ ਦੇਣਗੇ।
ਬਠਿੰਡਾ, 12 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੰਡਾਂਵਾਲਾ ਦੇ ਇਕ 11 ਸਾਲਾਂ ਬੱਚੇ ਦੀ ਡੇਂਗੂ ਦੀ ਬੀਮਾਰੀ ਤੋਂ ਪੀੜ੍ਹਤ ਹੋਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਇਹ ਬੱਚਾ ਬਠਿੰਡਾ ਦੇ ਪੁਲੀਸ ਪਬਲਿਕ ਸਕੂਲ ਦਾ ਤੀਸਰੀ ...
ਭਾਈਰੂਪਾ, 12 ਅਕਤੂਬਰ (ਵਰਿੰਦਰ ਲੱਕੀ) - ਖੇਤੀ ਬਿਜਲੀ ਸਪਲਾਈ ਨੂੰ ਲੈ ਕੇ ਅੱਜ ਨੇੜਲੇ ਪਿੰਡ ਗੁੰਮਟੀ ਕਲਾਂ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਭਾਈਰੂਪਾ ਦੇ ਬਿਜਲੀ ਘਰ ਦਾ ਘਿਰਾਓ ਕੀਤਾ ਤੇ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਸਪਲਾਈ ...
ਮੋਗਾ, 12 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਵਿਖੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਨੇ ਗੁਰਪ੍ਰੀਤ ...
ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ) - ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਰੈਡ ਰਿਬਨ ਕਲੱਬ, ਐਨ.ਐਸ.ਐਸ. ਵਿਭਾਗ, ਯੂਥ ਕਲੱਬਜ਼ ਅਤੇ ਬਡੀਜ਼ ਗਰੁੱਪ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ...
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ) - ਸਥਾਨਕ ਤਹਿਸੀਲ ਦੇ ਆਸ-ਪਾਸ ਆਮ ਲੋਕਾਂ ਨੂੰ ਰਜਿਸਟਰੀਆਂ, ਮੈਰਿਜ ਸਰਟੀਫ਼ਿਕੇਟ, ਜਾਤੀ ਸਰਟੀਫਿਕੇਟ ਬਣਾਉਣ ਅਤੇ ਹੋਰ ਕਈ ਤਰ੍ਹਾਂ ਦੇ ਛੋਟੇ ਮੋਟੇ ਕੰਮ ਕਰਵਾਉਣ ਲਈ ਸੇਵਾ ਦੇ ਏਜੰਟਾਂ ਵਲੋਂ ਆਪਣੀਆਂ ਫ਼ੀਸਾਂ ਦੇ ਨਾਲ-ਨਾਲ ਹੋਰ ਕਈ ...
ਬਠਿੰਡਾ, 12 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਗੁਰਦੁਆਰਾ ਗੁਰੂ ਨਾਨਕ ਪੁਰਾ ਸਾਹਿਬ ਵਿਖੇ ਸਿਰਕੀ ਬੰਧ ਭਾਈਚਾਰਾ, ਮੁਹੱਲਾ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਦੁਆਰਾ ਇਕ ਮੀਟਿੰਗ ਬੁਲਾਈ ਗਈ ਜਿਸ ਵਿਚ ਸਰਦਾਰ ਹੈਪੀ ਸਿੰਘ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ...
ਬੱਲੂਆਣਾ, 12 ਅਕਤੂਬਰ (ਗੁਰਨੈਬ ਸਾਜਨ) - ਭਾਵੇਂ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ 10 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪਿਛਲੇ ਦਿਨਾਂ ਦੌਰਾਨ ਮੌਸਮ ਖ਼ਰਾਬ ਹੋਣ ਕਾਰਨ ਝੋਨੇ ਦੀ ਫ਼ਸਲ ਪੱਕਣ ਵਿਚ ਦੇਰੀ ਹੋ ਰਹੀ ਹੈ ਜਿਸ ਕਰਕੇ ਮੰਡੀਆਂ ਵਿਚ ਝੋਨੇ ਦੀ ਫ਼ਸਲ ...
ਬਾਲਿਆਂਵਾਲੀ, 12 ਅਕਤੂਬਰ (ਕੁਲਦੀਪ ਮਤਵਾਲਾ) - ਗੁਰੂ ਕਾਸ਼ੀ ਟਰੱਸਟ (ਰਜਿ:) ਸੀ ਦਮਦਮਾ ਸਾਹਿਬ ਦੇ ਚੇਅਰਮੈਨ ਮੋਹਨ ਸਿੰਘ ਬੰਗੀ ਦੇ ਦਿਸਾਂ ਨਿਰਦੇਸ਼ਾਂ ਤੇ ਐਜੂਕੇਟ ਪੰਜਾਬ ਪ੍ਰੋਜੈਕਟ ਤੇ ਬੀਬੀ ਹਰਸ਼ਰਨ ਕੌਰ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ...
ਬਠਿੰਡਾ, 12 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ. ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੇ.ਵੀ.ਕੇ. ਬਠਿੰਡਾ ਵਲੋਂ ਇਕ ਪੰਜ ਦਿਨ੍ਹਾਂ ਪਰਾਲੀ ਪ੍ਰਬੰਧ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਕੈਂਪ ਦੌਰਾਨ ਪਿੰਡ ਫੂਸ ...
ਭੁੱਚੋ ਮੰਡੀ, 12 ਅਕਤੂਬਰ (ਪਰਵਿੰਦਰ ਸਿੰਘ ਜੌੜਾ) - ਭੁੱਚੋ ਖ਼ੁਰਦ ਦੇ ਸਿਹਤ ਅਤੇ ਤੰਦਰੁਸਤੀ ਕੇਂਦਰ ਦੇ ਖ਼ੁਦ ਦੇ 'ਸਾਹ' ਮੁੱਕ ਗਏ ਹਨ | ਕਰੀਬ 25 ਸਾਲ ਪਹਿਲਾਂ ਬਣੀ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਇਮਾਰਤ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ | ਪਿੰਡ ਦੇ ਪੱਛਮ ਵਾਲੇ ਪਾਸੇ ...
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ) - ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਨਾਲ ਨੌਜਵਾਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੀ ਪਹਿਚਾਣ ਮਲਕੀਤ ਸਿੰਘ (32 ਸਾਲ) ਵਾਸੀ ਬਠਿੰਡਾ ਵਜੋਂ ਹੋਈ ਹੈ | ਮਿ੍ਤਕ ਦੇ ਪਿਤਾ ਬਲਵੀਰ ਸਿੰਘ ਪੁੱਤਰ ਮੰਗਤ ਰਾਮ ਦੇ ...
ਰਾਮਾਂ ਮੰਡੀ, 12 ਅਕਤੂਬਰ (ਤਰਸੇਮ ਸਿੰਗਲਾ) - ਤਿਉਹਾਰੀ ਸੀਜਨ ਹੋਣ ਕਾਰਨ ਰਾਮਾਂ ਮੰਡੀ ਦੇ ਬਜ਼ਾਰਾਂ ਵਿਚ ਭਾਵਾੇ ਵੱਡੀਆਂ ਰੌਣਕਾਂ ਵੇਖਣ ਨੂੰ ਮਿਲਦੀਆਂ ਹਨ, ਫ਼ਿਰ ਵੀ ਕਾਰੋਬਾਰ ਭਾਰੀ ਮੰਦੀ 'ਚੋਂ ਲੰਘ ਰਹੇ ਹਨ | ਇਸ ਸਬੰਧ ਵਿਚ ਦੁਕਾਨਦਾਰਾਂ ਨੇ ਕਿਹਾ ਕਿ ਕੋਵਿਡ-19 ਦੇ ...
.ਨਥਾਣਾ, 12 ਅਕਤੂਬਰ (ਗੁਰਦਰਸ਼ਨ ਲੁੱਧੜ) - ਪੰਚਾਇਤੀ ਬਲਾਕ ਨਥਾਣਾ ਦੇ ਪਿੰਡਾਂ ਵਿਚ ਖਰਚੀਆਂ ਜਾਣ ਵਾਲੀਆਂ ਗ੍ਰਾਂਟਾਂ ਹੁਣ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਰਾਹੀਂ ਖਰਚ ਕਰਨ ਦੀ ਬਜਾਏ ਪੰਚਾਇਤੀ ਰਾਜ ਉਸਾਰੀ ਵਿੰਗ ਰਾਹੀਂ ਖਰਚਣ ਦੀਆਂ ਤਿਆਰੀਆਂ ਕੀਤੀਆਂ ਜਾ ...
ਗੋਨਿਆਣਾ, 12 ਅਕਤੂਬਰ (ਲਛਮਣ ਦਾਸ ਗਰਗ) - ਇਕ ਸਮਾਜ ਸੇਵਾ ਸੁਸਾਇਟੀ ਵਲੋਂ ਸਿਲਾਈ ਕਢਾਈ ਦਾ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਅਤੇ ਆਪਣਾ-ਆਪਣਾ ਰੋਜ਼ਗਾਰ ਚਲਾਉਣ ਲਈ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਕਦਮ ਵੈੱਲਫੇਅਰ ਸੋਸਾਇਟੀ ਭੋਖੜਾ ਵਲੋਂ ਕੀਤੇ ਗਏ ...
ਭਾਗੀਵਾਂਦਰ, 12 ਅਕਤੂਬਰ (ਮਹਿੰਦਰ ਸਿੰਘ ਰੂਪ) - ਸਿਰਫ਼ ਸਕੂਲ 'ਚ ਪੜ੍ਹਾਉਣਾ ਹੀ ਅਧਿਆਪਕ ਦੀ ਜ਼ਿੰਮੇਵਾਰੀ ਨਹੀਂ ਸਗੋਂ ਬੱਚਿਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨਾ ਵੀ ਅਧਿਆਪਕ ਆਪਣਾ ਫ਼ਰਜ਼ ਸਮਝਦੇ ਹਨ, ਅਜਿਹਾ ਹੀ ਸਰਕਾਰੀ ਐਲੀਮੈਂਟਰੀ ਸਕੂਲ ਕਲੋਨੀਆਂ ...
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ) - ਤੇਲ ਵਾਲੀਆਂ ਟੈਂਕੀਆਂ 'ਚ ਤੇਲ ਕੱਢ ਕੇ ਵੇਚਣ ਵਾਲੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਜਾਂਚ ਅਧਿਕਾਰੀ ਗੁਰਤੇਜ ਸਿੰਘ ਦੇ ਮੁਤਾਬਿਕ ਉਕਤ ਵਿਅਕਤੀ ਵਲੋਂ ਨੌਹਰਾ ਕਿਰਾਏ 'ਤੇ ਲੈ ਕੇ ਤੇਲ ਵਾਲੀਆਂ ਟੈਂਕੀਆਂ ਵਿਚੋਂ ...
ਲਹਿਰਾ ਮੁਹੱਬਤ, 12 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸੂਬੇ ਦੀ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਲ ਡੋਰੇ ਅੰਦਰ ਰਹਿੰਦੇ ਪਿੰਡਾਂ ਤੇ ਸ਼ਹਿਰਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ...
ਚਾਉਕੇ, 12 ਅਕਤੂਬਰ (ਮਨਜੀਤ ਸਿੰਘ ਘੜੈਲੀ) - ਅਦਾਰਾ ਇਫਕੋ ਦੇ ਚੇਅਰਮੈਨ ਅਤੇ ਸਹਿਕਾਰਤਾ ਲਹਿਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਇਲਾਕੇ ਦੀ ਹਰਮਨਪਿਆਰੀ ਸਖ਼ਸੀਅਤ ਬਲਵਿੰਦਰ ਸਿੰਘ ਨਕੱਈ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਬੀਤੀ ਰਾਤ ਚੱਲ ਵਸੇ | ਉਨ੍ਹਾਂ ਦੇ ਦਿਹਾਂਤ 'ਤੇ ...
ਤਲਵੰਡੀ ਸਾਬੋ, 12 ਅਕਤੂਬਰ (ਰਣਜੀਤ ਸਿੰਘ ਰਾਜੂ) - ਬੀਤੇ ਦਿਨੀਂ ਪੰਜਾਬ ਦੀਆਂ ਕੁੱਝ ਉੱਚ ਸਿਆਸੀ ਹਸਤੀਆਂ ਵਲੋਂ ਕਈ ਮੰਦਿਰਾਂ 'ਚ ਨਤਮਸਤਕ ਹੋਣ ਦੇ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਇਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ...
ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਲੋਂ ਛੇਤੀ ਹੀ ਆਪਣੇ ਕੈਂਪਸ ਵਿਖੇ ਖਾਣ ਪੀਣ ਦੀਆਂ ਵਸਤਾਂ ਦੀ ਪਰਖ ਅਤੇ ਤਸਦੀਕ ਕਰਨ ਦੀ ਪ੍ਰਕਿਰਿਆ ਸੁਰੂ ਕਰਨ ਲਈ ਸਟੇਟ ...
ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 7 ਦਸੰਬਰ 2021 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਵੇਗਾ | ਇਸ ਦਿਨ ਰਾਸ਼ਟਰ ਆਪਣੇ ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ...
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ) - ਗ੍ਰਾਮ ਪੰਚਾਇਤ ਪਿੰਡ ਯਾਤਰੀ ਵਲੋਂ ਗਰਾਮ ਸਭਾ ਦਾ ਆਪ ਇਜਲਾਸ ਕੀਤਾ ਗਿਆ | ਇਜਲਾਸ ਵਿਚ ਜ਼ਰੂਰਤਮੰਦ ਲੋਕਾਂ ਦੀਆਂ ਸਮੱਸਿਆ ਨੂੰ ਲੈਕੇ ਮਤੇ ਪਾਸ ਕੀਤੇ ਗਏ ਜਿਸ ਵਿਚ ਜਲ ਅਤੇ ਸਪਲਾਈ ਵਿਭਾਗ ਵਲੋਂ ਪਾਣੀ ਦੇ ਬਕਾਇਆ ਬਿਲ੍ਹਾਂ ਨੂੰ ...
ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ) - ਸਥਾਨਕ ਸੀਨੀਅਰ ਸਿਟੀਜ਼ਨ ਕਾਊਾਸਲ ਵਲੋਂ ਸ੍ਰੀਮਤੀ ਸਤਵੰਤ ਕੌਰ ਦੀ ਪ੍ਰਧਾਨਗੀ ਹੇਠ ਵਣ ਉਤਸਵ ਦਿਵਸ ਮਾਡਲ ਟਾਊਨ ਦਿਵਸ ਵਿਚ ਮਨਾਇਆ ਗਿਆ | ਕਾਉਂਸਲ ਮੈਂਬਰ ਸ੍ਰੀਮਤੀ ਕੁਲਦੀਪ ਕੌਰ ਮਾਨ ਰਿਟਾਇਰਡ ਪਿੰ੍ਰਸੀਪਲ ਵਲੋਂ ਆਪਣੇ ਘਰ ...
ਰਾਮਾਂ ਮੰਡੀ, 12 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਰੁੱਘੂ ਬੰਗੀ ਦੇ ਖ਼ਰੀਦ ਕੇਂਦਰ ਵਿਚ ਮਾਰਕੀਟ ਕਮੇਟੀ ਰਾਮਾਂ ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਚੇਅਰਮੈਨ ਸੁਖਜੀਤ ਸਿੰਘ ਬੰਟੀ ਅਤੇ ਸਰਪੰਚ ਰਜਿੰਦਰ ਸਿੰਘ ਨੇ ...
ਮਹਿਰਾਜ, 12 ਅਕਤੂਬਰ (ਸੁਖਪਾਲ ਮਹਿਰਾਜ) - ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਪੰਜਾਬ ਨੰੂ ਲੁੱਟ ਰਹੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬੀਆਂ ਦਾ ਭਰੋਸਾ ਉਠ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪੰਜਾਬੀ ਗਾਇਕ ...
ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਵਿਖੇ 13 ਸਤੰਬਰ 2021 ਤੋਂ ਸ਼ੁਰੂ ਹੋਇਆ 21 ਦਿਨਾਂ ਦਾ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 'ਆਰੰਭ 21' ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਇਸ ਪੋ੍ਰਗਰਾਮ ਦਾ ...
ਲਹਿਰਾ ਮੁਹੱਬਤ, 12 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਵਿਧਾਨ ਸਭਾ ਹਲਕਾ ਭੁੱਚੋ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਧਾਰਮਿਕ ਵਿੰਗ ਦੇ ਜ਼ਿਲ੍ਹਾ ਜਥੇਦਾਰ ਮੱਖਣ ਸਿੰਘ ਬੇਗਾ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਯੂ.ਪੀ. ਸਰਕਾਰ ਦੇ ...
ਮਹਿਮਾ ਸਰਜਾ, 12 ਅਕਤੂਬਰ (ਰਾਮਜੀਤ ਸ਼ਰਮਾ) - ਪਿਛਲੇ ਦਿਨੀਂ ਲਖੀਮਪੁਰ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਮਹਿਮਾ ਸਰਜਾ ਵਿਖੇ ਪਾਏ ਗਏ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ...
ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ) - 14 ਅਕਤੂਬਰ ਨੂੰ ਵਿਸ਼ਵ ਦਿ੍ਸ਼ਟੀ ਦਿਵਸ ਮੌਕੇ ਸ਼ੂਗਰ ਨਾਲ ਹੋਣ ਵਾਲੇ ਅੰਨ੍ਹੇਪਣ ਦੀ ਰੋਕਥਾਮ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਏ.ਆਈ.ਓ.ਐਸ ਦੇ ਸਹਿਯੋਗ ਨਾਲ ਸ਼ੂਗਰ ਤੋਂ ਪੀੜਤ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ...
ਮੋਗਾ, 12 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਪੰਜਾਬੀ ਦੀ ਪ੍ਰੀਖਿਆ ਦੇ ਚੌਥੇ ਸਮੈਸਟਰ ਦੇ ਨਤੀਜੇ ਵਿਚ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ...
ਜਲੰਧਰ, 12 ਅਕਤੂਬਰ (ਅ.ਬ) - ਵਿਸ਼ਵ ਮਾਨਸਿਕ ਸਿਹਤ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਤਾਂ ਜੋ ਵਿਸ਼ਵ ਭਰ 'ਚ ਮਾਨਸਿਕ ਸਿਹਤ ਦੇ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਸਮਝ ਵਧਾਈ ਜਾ ਸਕੇ ਅਤੇ ਮਾਨਸਿਕ ਸਿਹਤ ਦੇਖਭਾਲ ਸਾਰਿਆਂ ਲਈ ਉਪਲਬਧ ਕਰਵਾਈ ਜਾ ਸਕੇ | ...
ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ) - ਸਥਾਨਕ ਬੱਸ ਸਟੈਂਡ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਆਰ. ਟੀ. ਸੀ. ਬਠਿੰਡਾ ਦਫ਼ਤਰ ਦੀ ਮੀਟਿੰਗ ਚੇਅਰਮੈਨ ਗੁਰਜੀਤ ਇੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਕਰਦਿਆਂ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ | ...
ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਦੇ ਲੰਬੇ ਲੱਗ ਰਹੇ ਕੱਟਾਂ ਦੇ ਰੋਸ ਵਜੋਂ ਸਥਾਨਕ ਤਿੰਨਕੋਨੀ ਨਜ਼ਦੀਕ ਪਾਵਰਕਾਮ ਐਕਸੀਅਨ ਦਫ਼ਤਰ ਦਾ ਘਿਰਾਓ ਕੀਤਾ ਗਿਆ | ਸੰਬੋਧਨ ...
ਸੀਂਗੋ ਮੰਡੀ, 12 ਅਕਤੂਬਰ (ਲੱਕਵਿੰਦਰ ਸ਼ਰਮਾ) - ਕੋਲੇ ਦੀ ਘਾਟ ਕਾਰਨ ਖੇਤਰ ਦੇ ਪਿੰਡਾਂ 'ਚ ਲੱਗ ਰਹੇ ਬਿਜਲੀ ਕੱਟਾਂ ਤੋਂ ਲੋਕ ਡਾਹਢੇ ਪੇ੍ਰਸ਼ਾਨ ਹਨ ਤੇ ਲੋਕਾਂ ਦੇ ਬਿਜਲੀ ਨਾਲ ਚੱਲਣ ਵਾਲੇ ਵਪਾਰਕ ਕੰਮਾਂ ਤੇ ਸਿੱਧਾ ਪ੍ਰਭਾਵ ਪਿਆ ਹੈ ਤੇ ਲੋਕ ਪੰਜਾਬ ਤੇ ਕੇਂਦਰ ਦੀ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਇਸ਼ਤਿਹਾਰੀ ਮੁਜਰਮਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਕੇਸਾਂ 'ਚ ਨਾਮਜ਼ਦ ਭਗੌੜਾ ਤੇ ਭਗੌੜੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ...
ਝੁਨੀਰ, 12 ਅਕਤੂਬਰ (ਰਮਨਦੀਪ ਸਿੰਘ ਸੰਧੂ) - ਨੇੜਲੇ ਪਿੰਡ ਦਲੇਲਵਾਲਾ ਵਿਖੇ ਬਾਬਾ ਚੇਤਨ ਦਾਸ ਸਪੋਰਟਸ ਅਤੇ ਯੁਵਕ ਸੇਵਾਵਾਂ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਾਇਕ ਨਿਰਮਲ ਸਿੰਘ (ਨਿੰਮੀ ਫ਼ੌਜੀ) ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ...
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਤਿਉਹਾਰਾਂ ਦੇ ਮੱਦੇਨਜ਼ਰ ਮਾਨਸਾ ਜ਼ਿਲੇ੍ਹ 'ਚ ਸੁਰੱਖਿਆ ਪ੍ਰਬੰਧ ਮੁਕੰਮਲ ਹਨ | ਇਹ ਪ੍ਰਗਟਾਵਾ ਡਾ. ਨਰਿੰਦਰ ਭਾਰਗਵ ਸੀਨੀਅਰ ਕਪਤਾਨ ਪੁਲਿਸ ਨੇ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਦਿਨ ਰਾਤ ਦੀਆਂ ਗਸ਼ਤਾਂ ਤੇਜ਼ ਕਰਨ ...
ਬੁਢਲਾਡਾ, 12 ਅਕਤੂਬਰ (ਸਵਰਨ ਸਿੰਘ ਰਾਹੀ) - ਬਲਾਕ ਖੇਤੀਬਾੜੀ ਅਫ਼ਸਰ ਬੁਢਲਾਡਾ ਡਾ: ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਕਣਕ ਦੇ ਬੀਜ 'ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ ਲਈ ਵਿਭਾਗ ਵਲੋਂ ਨਿੱਜੀ ਤੌਰ ਦੇ ਬਿਨੈ ਪੱਤਰ ਪ੍ਰਾਪਤ ਨਹੀਂ ਕੀਤਾ ਜਾਵੇਗਾ ...
ਬਠਿੰਡਾ, 12 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ.ਪੀ.ਐਸ.ੳ.) ਬਠਿੰਡਾ ਵਲੋਂ ਪਿੰਡ ਲਖੀਮਪੁਰ ਖੀਰੀ (ਯੂ.ਪੀ.) ਵਿਖੇ ਮੋਦੀ ਦੀ ਜਾਲਮ ਸਰਕਾਰ ਦੇ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਅਸੀਸ ਮਿਸ਼ਰਾ ਵਲੋਂ ਗੱਡੀ ਹੇਠ ਲਤਾੜ ਕੇ ਸ਼ਹੀਦ ਕੀਤੇ ...
ਬਠਿੰਡਾ, 12 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਅੱਜ ਦਾਰਾ ਸਿੰਘ ਪ੍ਰਧਾਨ ਮਾਈਸਰਖਾਨਾ (ਜ਼ਿਲ੍ਹਾ ਬਠਿੰਡਾ) ਦੀ ਪ੍ਰਧਾਨਗੀ ਹੇਠ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਰਾਮ ਕਰਨ ਸਿੰਘ ...
ਬਠਿੰਡਾ, 12 ਅਕਤੂਬਰ (ਅਵਤਾਰ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਸਾਲ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਅਤੇ ਕੰਟੀਨਿਊਸ਼ਨ ਫ਼ੀਸਾਂ 'ਚ ਅਥਾਹ ਵਾਧਾ ਕਰ ਕੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਗ਼ਰੀਬ ਮਾਪਿਆਂ ਦੇ ਵਿਦਿਆਰਥੀਆਂ 'ਤੇ ਆਰਥਕ ਬੋਝ ਪਾਉਣ ਦੀ ...
ਮੌੜ ਮੰਡੀ, 12 ਅਕਤੂਬਰ (ਗੁਰਜੀਤ ਸਿੰਘ ਕਮਾਲੂ) - ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਦੇ ਪਿਤਾ ਸ.ਬਲਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅੰਦਰ ਸੋਗ ਦੀ ...
ਮਹਿਮਾ ਸਰਜਾ, 12 ਅਕਤੂਬਰ (ਰਾਮਜੀਤ ਸ਼ਰਮਾ) - ਹਲਕਾ ਭੁੱਚੋ ਵਿਚ ਮੁੱਖ ਰਾਜਸੀ ਪਾਰਟੀਆਂ 'ਚੋਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਾਰਿਆ ਹੈ, ਬਾਕੀ ਪਾਰਟੀਆਂ ਨੇ ਆਪਣੇ ਉਮੀਦਵਾਰ ਅਜੇ ਤੱਕ ਚੋਣ ਮੈਦਾਨ ਵਿਚ ਨਹੀਂ ਉਤਾਰੇ ਪ੍ਰੰਤੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX