ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਪੇਂਡੂ ਖਰੀਦ ਕੇਂਦਰਾਂ ਵਿਚ ਵੀ ਸਫਾਈ ਤੇ ਹੋਰ ਪ੍ਰਬੰਧ ਖੋਖਲੇ ਸਾਬਤ ਹੋ ਰਹੇ ਹਨ | ਭਾਵੇਂ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੇ ਅਧਿਕਾਰੀ ਦਾਅਵੇ ਕਰਦੇ ਨਹੀਂ ਥੱਕਦੇ ਕਿ ਅਨਾਜ ਮੰਡੀਆਂ ਵਿਚ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ ਪਰ ਜਦੋਂ ਅੱਜ 'ਅਜੀਤ' ਦੀ ਟੀਮ ਸਥਾਨਕ ਅਨਾਜ ਮੰਡੀ ਵਿਖੇ ਪਹੁੰਚੀ ਤਾਂ ਉਥੇ ਅਵਾਰਾ ਪਸ਼ੂਆਂ ਦੀ ਬਹੁਤਾਤ ਤੋਂ ਇਲਾਵਾ ਕੂੜੇ ਦੇ ਢੇਰ ਵੀ ਦਿਖਾਈ ਦੇ ਰਹੇ ਹਨ | ਮੰਡੀ ਵਿਚ ਨਾਜਾਇਜ ਕਬਜਿਆਂ ਦੀ ਭਰਮਾਰ ਹੈ | ਸ਼ੈੱਡਾਂ ਹੇਠ ਖੱਚਰ ਰੇਹੜੇ ਖੜ੍ਹੇ ਹੋਏ ਹਨ ਅਤੇ ਥਾਂ-ਥਾਂ ਗੰਦਗੀ ਦੇ ਢੇਰ ਸਫਾਈ ਪ੍ਰਬੰਧਾਂ 'ਤੇ ਸਵਾਲੀਆ ਚਿੰਨ੍ਹ ਲਾ ਰਹੇ ਹਨ | ਇਸ ਮੌਕੇ ਨਿਰਮਲ ਸਿੰਘ ਜੱਸੇਆਣਾ, ਜਸਵਿੰਦਰ ਸਿੰਘ ਰੁਪਾਣਾ, ਦਿਆਲ ਸਿੰਘ, ਹਰਚਰਨ ਸਿੰਘ, ਗੁਰਰਾਜ ਸਿੰਘ ਭੰਗਚੜੀ ਆਦਿ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਅਨਾਜ ਮੰਡੀ ਤੋਂ ਇਲਾਵਾ ਪੇਂਡੂ ਅਨਾਜ ਮੰਡੀਆਂ ਵਿਚ ਵੀ ਸਫਾਈ ਪ੍ਰਬੰਧਾਂ ਦਾ ਬੁਰਾ ਹਾਲ ਹੈ | ਉਨ੍ਹਾਂ ਦੱਸਿਆ ਕਿ ਥਾਂ-ਥਾਂ ਖੱਚਰਾਂ ਦੀ ਲਿੱਦ ਪਈ ਹੈ, ਕੂੜੇ ਦੇ ਢੇਰ ਲੱਗੇ ਹੋਏ ਹਨ, ਅਵਾਰਾ ਪਸ਼ੂ ਝੋਨੇ ਦੇ ਢੇਰਾਂ 'ਤੇ ਮੂੰਹ ਮਾਰਦੇ ਹਨ, ਰਾਤ ਸਮੇਂ ਜਿਨਸ ਚੋਰੀ ਹੁੰਦੀ ਹੈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਦੂਰ ਹੈ, ਜਦੋਂ ਕਿਸਾਨ ਪਾਣੀ ਪੀਣ ਜਾਂਦੇ ਹਨ, ਮਗਰੋਂ ਝੋਨੇ ਦੀਆਂ ਢੇਰੀਆਂ 'ਤੇ ਪਸ਼ੂ ਖਰਾਬੀ ਕਰਦੇ ਹਨ ਅਤੇ ਚੋਰੀ ਹੋਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਮੰਡੀਆਂ ਵਿਚ ਚੌਂਕੀਦਾਰਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ, ਮੁੱਖ ਅਨਾਜ ਮੰਡੀ ਦੇ ਚਾਰ-ਚੁਫੇਰੇ ਗੇਟ ਲਾਏ ਜਾਣ, ਆਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ, ਕੂੜੇ ਦੇ ਢੇਰ ਚੁਕਵਾਏ ਜਾਣ, ਮੰਡੀ ਵਿਚੋਂ ਨਾਜਾਇਜ ਕਬਜੇ ਖਤਮ ਕੀਤੇ ਜਾਣ | ਜਦੋਂ ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਨਾਜ ਮੰਡੀ ਓਪਨ ਹੈ ਅਤੇ ਸ਼ਹਿਰ ਵਿਚ ਹੋਣ ਕਾਰਨ ਅਵਾਰਾ ਪਸ਼ੂ ਬਹੁਤ ਆਉਂਦੇ ਹਨ, ਇਸ ਦੇ ਹੱਲ ਲਈ ਦਾਖਲਾ ਗੇਟਾਂ 'ਤੇ ਬੈਰੀਅਰ ਲਾ ਕੇ ਚੌਂਕੀਦਾਰ ਬਿਠਾਏ ਜਾਣਗੇ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੀਣ ਲਈ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੰਡੀ ਵਿਚ ਪੁਆਇੰਟ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਮੰਡੀ ਵਿਚੋਂ ਕੂੜੇ ਦੇ ਢੇਰ ਚੁੱਕਵਾ ਦਿੱਤੇ ਜਾਣਗੇ |
ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦੀਵਾਲੀ ਨਜ਼ਦੀਕ ਆਉਂਦੇ ਹੀ ਸਿਹਤ ਵਿਭਾਗ ਨੇ ਵੀ ਆਪਣੀਆਂ ਗਤੀਵਿਧੀਆਂ ਵਧਾ ਦਿੱਤੀਆਂ ਹਨ | ਇਸੇ ਤਹਿਤ ਅੱਜ ਸਹਾਇਕ ਫੂਡ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿਚ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਾਰੇ ਹਸਪਤਾਲਾਂ ਵਿਚ ਕਾਇਆ ਕਲਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ , ਅਧੀਨ ਸਿਵਲ ਹਸਪਤਾਲ ਗਿੱਦੜਬਾਹਾ (ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐਮਬ੍ਰੋਸਲ ਪਬਲਿਕ ਸਕੂਲ ਜ਼ੀਰਾ ਵਿਖੇ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ...
ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਜਗਨਨਾਥ ਜੈਨ ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸਾਦਿਕਾ ਗਰਗ ਪੁੱਤਰੀ ਅਨਿਲ ਕੁਮਾਰ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਪੰਜਾਬੀ ਫੋਕ ਡਾਂਸ ਗਿੱਧਾ ਦੀ ਸੋਲੋ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ 120 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਰਟ ਡਾਈਟ ਪ੍ਰਾਜੈਕਟ ਅਧੀਨ ਚੱਲ ਰਹੇ ਕੰਮਾਂ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ ਵਲੋਂ ਡਾਈਟ ਬਰਕੰਦੀ ਦੇ ਮੁੱਖ ...
ਮਲੋਟ, 12 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਵਰਲਡ ਗਰਲ ਚਾਇਲਡ ਡੇ 'ਤੇ ਕੁੜੀਆਂ ਲਈ ਦੋ ਰੋਜ਼ਾ ਆਤਮ ਨਿਰਭਰ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਕਾਲਜ ਦੀਆਂ ਸਮੂਹ ...
ਬਠਿੰਡਾ, 12 ਅਕਤੂਬਰ (ਅਜੀਤ ਬਿਊਰੋ) - ਚੈਨਾ ਪਿੰਡ ਦੇ ਬਰਾੜ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਹਰਮੀਤ ਸਿੰਘ ਬਰਾੜ ਚੈਨਾ ਦੇ ਪੁੱਤਰ, ਗੁਰਲਾਲ ਸਿੰਘ ਲਾਲੀ ਚੈਨਾ ਦੇ ਭਰਾ ਅਤੇ ਸਾਹਿਬ ਸਿੰਘ ਬਰਾੜ ਹਾਂਗਕਾਂਗ ਦੇ ਪਿਤਾ ਸੁਖਮਨ ਸਿੰਘ ਬਰਾੜ ਸੁੱਖਾ ਦੀ ...
ਬਾਜਾਖਾਨਾ, 12 ਅਕਤੂਬਰ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਜਮੇਰ ਸਿੰਘ ਬਰਾੜ ਬਾਜਾਖਾਨਾ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕੌਮੀ ਪ੍ਰਧਾਨ ਯੂਥ ਅਕਾਲੀ ਦਲ ...
ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸੀਨੀਅਰ ਐਕਸੀਅਨ ਇੰਜੀਨੀਅਰ ਪਰਮਿੰਦਰ ਬਾਂਸਲ ਦੀ ਬਦਲੀ ਬਰਨਾਲਾ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਇੰਜੀਨੀਅਰ ਦੀਪਕ ਕੁਰਮੀ ਨੇ ਗਿੱਦੜਬਾਹਾ ਵਿਖੇ ਬਤੌਰ ਐਕਸੀਅਨ ਅਹੁਦਾ ਸੰਭਾਲ ਲਿਆ ਹੈ | ਅੱਜ ਇੰਜ. ...
ਗਿੱਦੜਬਾਹਾ, 12 ਅਕਤੂਬਰ (ਥੇੜ੍ਹੀ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਗਰ ਕੌਂਸਲ ਗਿੱਦੜਬਾਹਾ, ਵਪਾਰਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਪਾਹਜ ਵਿਅਕਤੀਆਂ ਲਈ ਮੈਗਾ ਕੈਂਪ 13 ਅਕਤੂਬਰ ਨੂੰ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਾਰਬਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਮਲੋਟ ਰੋਡ ਸਥਿਤ ਬੁੰਗਾ ਬਾਬਾ ਸੈਨ ਭਗਤ ਵਿਖੇ ਸਰਪ੍ਰਸਤ ਗੁਰਿੰਦਰਜੀਤ ਸੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੋ ਗਰੁੱਪਾਂ ਵਲੋਂ ਏਕਾ ਕਰਦੇ ਹੋਏ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਵਲੰਟੀਅਰਾਂ ਵਲੋਂ ਨਗਰ ਕੌਂਸਲ ਦੀ ਟੀਮ ਨਾਲ ਮਿਲ ਕੇ ਭਾਰਤੀ ਸਟੇਟ ਬੈਂਕ, ਮਲੋਟ ਰੋਡ ਦੇ ਆਲੇ-ਦੁਆਲੇ ਦੀ ਸਫ਼ਾਈ ਕਰਦਿਆਂ ਸਿੰਗਲ ਵਰਤੋਂ ਪਲਾਸਟਿਕ ਅਤੇ ਹੋਰ ਕਚਰਾ ਇਕੱਠਾ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਦੇ ਐਨ.ਸੀ.ਸੀ.ਯੂਨਿਟ ਅਤੇ ਲੀਗਲ ਲਿਟਰੇਸੀ ਕਲੱਬ ਵਲੋਂ ਕਾਲਜ ਪਿ੍ੰਸੀਪਲ ਡਾ:ਤੇਜਿੰਦਰ ਕੌਰ ਧਾਲੀਵਾਲ ਅਤੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਮੁੱਢਲੇ ਟ੍ਰੈਫਿਕ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)-ਸਵੱਛ ਭਾਰਤ ਮਿਸ਼ਨ ਅਧੀਨ ਸਥਾਨਕ ਗਰੀਨ ਐਵਨਿਊ (ਪੁੱਡਾ ਕਾਲੋਨੀ) ਨੂੰ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸੁੰਦਰ ਤੇ ਮਾਡਲ ਕਾਲੋਨੀ ਬਣਾਉਣ ਵਜੋਂ ਚੁਣਿਆ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਸਾਗੂ)-ਗੁਆਂਢੀ ਮੁਲਕ ਸ੍ਰੀ ਲੰਕਾ ਸਮੇਤ ਭਾਰਤ ਦੇ ਦੱਖਣੀ ਰਾਜਾਂ ਵਿਚ ਮਹਾਤਮਾ ਰਾਵਣ ਦੇ ਕਈ ਮੰਦਰ ਬਣੇ ਹੋਏ ਹਨ, ਨੂੰ ਇਕ ਸੱਚੇ ਗੁਰੂ ਦੀ ਤਰ੍ਹਾਂ ਪੂਜਿਆ ਜਾਂਦਾ ਹੈ, ਉਥੇ ਕਦੇ ਵੀ ਮਹਾਤਮਾ ਰਾਵਣ ਦੇ ਪੁਤਲੇ ਨਹੀਂ ਸਾੜੇ ਜਾਂਦੇ | ...
ਮੰਡੀ ਬਰੀਵਾਲਾ, 12 ਅਕਤੂਬਰ (ਨਿਰਭੋਲ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੂਸ਼ਿਤ ਪਾਣੀ ਤੋਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਹੋਣ ਦਾ ਵੀ ...
ਲੰਬੀ, 12 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਅੰਗਹੀਣ ਵਿਅਕਤੀਆਂ ਨੂੰ ਵੱਖ-ਵੱਖ ਸਾਧਨ ਦਿੱਤੇ ਗਏ | ਡਾ: ਰਮੇਸ਼ ਕੁਮਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਧੀਰ ਸਿੰਘ ਸਾਗੂ)-ਇੱਥੇ ਡੀ.ਸੀ. ਦਫ਼ਤਰ ਨਜ਼ਦੀਕ ਬਣੇ ਡਾ: ਭੀਮ ਰਾਓ ਅੰਬੇਦਕਰ ਪਾਰਕ ਦੀ ਚਾਰਦੀਵਾਰੀ ਅਤੇ ਸਾਫ਼-ਸਫ਼ਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐੱਮ. ਸਵਰਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬ੍ਰਾਹਮਣ ਸਭਾ 5995 ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਦੀਪਕ ਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਚੰਦਰ ਮੋਹਨ ਸ਼ਰਮਾ ਨੇ ਕਿਹਾ ਕਿ ਸਭਾ ਵਲੋਂ ਚਲਾਏ ਜਾ ਰਹੇ ਰੁੱਖ, ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਯੁੂਥ ਕਾਂਗਰਸ ਦੇ ਇੰਚਾਰਜ ਸ੍ਰੀ ਕ੍ਰਿਸ਼ਨਾਜੀ, ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ., ਪੰਜਾਬ ਦੇ ਇੰਚਾਰਜ ਬੰਟੀ ਸ਼ਾਲਕੇ, ਮੁਕੇਸ਼ ਕੁਮਾਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ...
ਮਲੋਟ, 12 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਆਵਾਰਾ ਪਸ਼ੂਆਂ ਤੋਂ ਤੰਗ ਆਏ ਕਿਸਾਨਾਂ ਨੇ ਅੱਜ ਆਵਾਰਾ ਪਸ਼ੂਆਂ ਨੂੰ ਇਕੱਠੇ ਕਰਕੇ ਮਾਰਕਿਟ ਕਮੇਟੀ ਦੇ ਦਫ਼ਤਰ ਵਿਚ ਵਾੜ ਦਿੱਤਾ ਅਤੇ ਬਾਹਰ ਗੇਟ ਨੂੰ ਤਾਲਾ ਲਾ ਦਿੱਤਾ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਐੱਚ.ਟੀ. ਵੇਟਿੰਗ ਅਧਿਆਪਕ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧੀਨ 2019 ਵਿਚ ਲਿਖਤੀ ਟੈੱਸਟ ਦੇ ਆਧਾਰ 'ਤੇ 1558 ਮੁੱਖ ਅਧਿਆਪਕਾਂ (ਐੱਚ.ਟੀ.) ਦੀ ਸਿੱਧੀ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਵਲੋਂ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਛੱਪੜਾਂ ਦਾ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼, ਜ਼ਿਲ੍ਹਾ ਕਮਿਊਨਿਟੀ ਅਫ਼ਸਰ ਕਪਤਾਨ ਪੁਲਿਸ ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ.) ਅਤੇ ਸਬ-ਇੰਸਪੈਕਟਰ ਭਾਵਨਾ ਬਿਸ਼ਨੋਈ ਇੰਚਾਰਜ ...
ਲੰਬੀ, 12 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-'ਪੁੱਤ ਜਦੋਂ ਖਾਣ ਨੰੂ ਘਰੇ ਕੁੱਝ ਨਾ ਹੋਇਆ ਤਾਂ ਭੁੱਖੇ ਮਰਨ ਨਾਲੋਂ ਕਿਸਾਨੀ ਸੰਘਰਸ਼ ਵਿਚ ਆ ਕਿ ਮਰ ਜਾਣਾ ਚੰਗਾ ਹੈ, ਨਾਂਅ ਤਾਂ ਹੋਊ, ਬਹੁਤ ਉਤਰਾਅ ਚੜ੍ਹਾਅ ਦੇਖੇ ਜ਼ਿੰਦਗੀ ਦੇ', ਪਿੰਡ ਪਿੱਥੋ ਦੀ 100 ਸਾਲਾ ਮਾਤਾ ਸੁਰਜੀਤ ਕੌਰ ...
ਲੰਬੀ, 12 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਚੱਲ ਰਹੇ ਸੰਘਰਸ਼ ਦੌਰਾਨ ਲਖੀਮਪੁਰ ਕਾਂਡ ਦੇ ਕਿਸਾਨਾਂ ਨੰੂ ਸ਼ਰਧਾਂਜਲੀਆਂ ਦਿੱਤੀਆਂ ਗਈਆਂ, ਵਿੱਤ ਮੰਤਰੀ ਮਨਪੀ੍ਰਤ ਸਿੰਘ ਬਾਦਲ ਦਾ ਪੁਤਲਾ ...
ਗਿੱਦੜਬਾਹਾ, 12 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਪਿੰਡ ਸਾਹਿਬ ਚੰਦ ਅਤੇ ਭਲਾਈਆਣਾ ਵਿਖੇ ਅਚਾਨਕ ਹੋਈਆਂ ਮੌਤਾਂ 'ਤੇ ...
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਹਰਮਹਿੰਦਰ ਪਾਲ)-ਸ੍ਰੀਮਤੀ ਸਵਰਨਜੀਤ ਕੌਰ ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵਲੋਂ ਸਵੇਰੇ ਸਰਕਾਰੀ ਮਿਡਲ ਸਕੂਲ ਚੱਕ ਬੀੜ ਸਰਕਾਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਮੌਕੇ 'ਤੇ ਸਕੂਲ ਸਟਾਫ਼ ਹਾਜ਼ਰ ਪਾਇਆ ਗਿਆ | ...
ਕੋਟਕਪੁੂਰਾ, 12 ਅਕਤੂਬਰ (ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਲਖੀਮਪੁਰ ਖੀਰੀ ਦੇ ਵਿੱਛੜੇ ਕਿਸਾਨਾ ਨੂੰ ਸਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ...
ਸਾਦਿਕ, 12 ਅਕਤੂਬਰ (ਆਰ.ਐਸ.ਧੁੰਨਾ)-ਲਖੀਮਪੁਰ ਖੀਰੀ (ਯੂ.ਪੀ) ਦੇ ਮਿ੍ਤਕਾਂ ਨੂੰ ਸ਼ਰਧਾਂਜ਼ਲੀ ਦੇਣ ਲਈ ਦਿੱਲੀ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਅਤੇ ਇਨਸਾਫ਼ ਪਸੰਦ ਲੋਕਾਂ ਵਲੋਂ ਸਾਦਿਕ ਪਿੰਡ ਦੀ ਸੱਥ ਤੋਂ ਲੈ ਕੇ ...
ਦੋਦਾ, 12 ਅਕਤੂਬਰ (ਰਵੀਪਾਲ)-ਪੰਜਾਬ ਨੰਬਰਦਾਰ ਯੂਨੀਅਨ (ਮਾਨ) ਸਬ ਤਹਿਸੀਲ ਦੋਦਾ ਦੀ ਮੀਟਿੰਗ ਹੋਈ, ਜਿਸ 'ਚ ਸਰਪ੍ਰਸਤ ਕਰਨੈਲ ਸਿੰਘ ਬਰਾੜ (ਮੈਂਬਰ ਸਟੇਟ ਬਾਡੀ) ਜ਼ਿਲ੍ਹਾ ਪ੍ਰਧਾਨ ਹਰਫੂਲ ਸਿੰਘ ਹਰੀਕੇ ਕਲਾਂ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਕਾਲੇਵਾਲਾ, ਸੀਨੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX