ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 12 ਅਕਤੂਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਸ਼ਹੀਦ ਕਿਸਾਨ ਦਿਵਸ ਮਨਾਇਆ ਗਿਆ | ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਦੇ ਗੁਰੂ ਘਰਾਂ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਕੱਠਾ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਜਾਈਾ ਨਹੀਂ ਜਾਵੇਗੀ | ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਲਾਮਬੰਦ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ | ਮਿ੍ਤਕ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਲੋਕ ਵਿਰੋਧੀ ਸਾਬਤ ਹੋ ਰਹੀ ਹੈ, ਨੂੰ ਆਪਣੀਆਂ ਕੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਉਨ੍ਹਾਂ ਮੰਗ ਉਠਾਈ ਕਿ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਸੰਘਰਸ਼ਕਾਰੀਆਂ ਨੇ ਅਹਿਦ ਲਿਆ ਕਿ ਮੰਗਾਂ ਮੰਨਣ ਤੱਕ ਅੰਦੋਲਨ ਮਘਦਾ ਰਹੇਗਾ |
ਸ਼ਹੀਦ ਕਿਸਾਨ ਦੀ ਆਤਮਿਕ ਸ਼ਾਂਤੀ ਲਈ ਸੁਖਮਨੀ ਸਾਹਿਬ ਦੇ ਭੋਗ ਪਾਏ
ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਦੇ ਚੱਲਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਆਗੂਆਂ ਨੇ ਅਹਿਦ ਲਿਆ ਕਿ ਉਹ ਕਿਸਾਨ ਸੰਘਰਸ਼ ਨੂੰ ਠੰਢਾ ਨਹੀਂ ਹੋਣ ਦੇਣਗੇ ਅਤੇ ਮੰਗਾਂ ਮਨਵਾਉਣ ਲਈ ਹਰ ਕੁਰਬਾਨੀ ਕਰਨਗੇ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਬਲਵਿੰਦਰ ਸ਼ਰਮਾ ਖਿਆਲਾ, ਮੇਜਰ ਸਿੰਘ ਦੂਲੋਵਾਲ, ਜਸਵੰਤ ਸਿੰਘ ਜਵਾਹਰਕੇ, ਮਨਜੀਤ ਸਿੰਘ ਧਿੰਗੜ, ਇਕਬਾਲ ਸਿੰਘ ਮਾਨਸਾ, ਜੁਗਰਾਜ ਸਿੰਘ, ਅਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਸਹਾਰਨਾਂ ਵਿਖੇ ਸ਼ਰਧਾਂਜਲੀਆਂ ਭੇਟ ਕੀਤੀਆਂ
ਪਿੰਡ ਸਹਾਰਨਾ ਵਿਖੇ ਵੀ ਸ਼ਰਧਾਂਜਲੀ ਸਮਾਗਮ ਮਨਾਇਆ ਗਿਆ | ਕਿਸਾਨ ਆਗੂ ਲੱਖਾ ਸਿੰਘ ਸਹਾਰਨਾਂ, ਮੋਹਣ ਸਿੰਘ ਨੰਬਰਦਾਰ, ਕੁਲਵੰਤ ਸਿੰਘ ਆਦਿ ਨੇ ਕਿਹਾ ਕਿ ਲਖਮੀਪੁਰ ਖੀਰੀ ਦੇ ਕਿਸਾਨ ਘੋਲ ਦੇ ਸ਼ਹੀਦ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਪੱਤਰਕਾਰ ਰਮਨ ਕਸ਼ਿਆਪ ਲੋਕ ਸੰਘਰਸ਼ 'ਚ ਹਮੇਸ਼ਾ ਯਾਦ ਰਹਿਣਗੇ | ਇਸ ਮੌਕੇ ਰਾਮਕਰਨ ਸਿੰਘ, ਖੱਬਲਪੱਟ ਸਿੰਘ, ਅਵਤਾਰ ਸਿੰਘ, ਆਤਮਾ ਸਿੰਘ, ਬਹਾਲ ਸਿੰਘ, ਨਿਰਮਲ ਸਿੰਘ ਅਤੇ ਮੱਖਣ ਸਿੰਘ ਨੇ ਮੰਗ ਕੀਤੀ ਕਿ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਮੌਤ ਦੀ ਸਜਾ ਦਿੱਤੀ ਜਾਵੇ | ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ |
ਖੇਤ ਮਜ਼ਦੂਰ ਯੂਨੀਅਨ ਨੇ ਰੋਸ ਮੁਜ਼ਾਹਰਾ ਕੱਢਿਆ
ਇਸੇ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਸ਼ਹਿਰ 'ਚ ਰੈਲੀ ਕੱਢਣ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਮੁਜ਼ਾਹਰੇ ਤੋਂ ਪਹਿਲਾਂ ਮਾਲ ਗੋਦਾਮ ਵਿਖੇ ਇਕੱਠ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨਾਂ, ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਡਟ ਕੇ ਲੜਨ | ਉਨ੍ਹਾਂ ਮੰਗ ਉਠਾਈ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਗਸੀਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਗੁਲਾਬੀ ਸੁੰਡੀ ਕਾਰਨ ਮਜ਼ਦੂਰਾਂ ਦੇ ਰੁਜ਼ਗਾਰ ਦੀ ਵੱਡੀ ਪੱਧਰ 'ਤੇ ਤਬਾਹੀ ਹੋਈ ਹੈ | ਜਿਸ ਕਾਰਨ ਉਹ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਝੰਬੇ ਗਏ ਹਨ | ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ | ਨਰਿੰਦਰ ਕੌਰ ਆਹਲੂਪੁਰ, ਸਰੋਜ ਦਿਆਲਪੁਰਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਵੀ ਸੰਬੋਧਨ ਕੀਤਾ |
ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਵਾਉਣ ਤੋਂ ਬਾਅਦ ਸ਼ਰਧਾਂਜਲੀ ਭੇਟ ਕੀਤੀ ਗਈ | ਮਾ. ਛੱਜੂ ਰਾਮ ਰਿਸ਼ੀ, ਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਉੱਥੋਂ ਦੇ ਗ੍ਰਹਿ ਮੰਤਰੀ ਦੇ ਪੁੱਤਰ ਵੱਲੋਂ ਆਪਣੀ ਜੀਪ ਥੱਲੇ ਦਰੜਨਾ ਕਾਇਰਤਾ ਤੇ ਬੌਖਲਾਹਟ ਦੀ ਨਿਸ਼ਾਨੀ ਹੈ | ਇਸ ਮੌਕੇ ਗੁਰਚਰਨ ਸਿੰਘ ਸਿੰਘ ਭੀਖੀ, ਗੁਰਨਾਮ ਸਿੰਘ ਗਾਮਾ, ਲਾਲ ਸਿੰਘ, ਦਰਸ਼ਨ ਸਿੰਘ ਟੇਲਰ, ਲੀਲਾ ਸਿੰਘ ਮਿਰਗ, ਬਲਵੀਰ ਸਿੰਘ, ਕੌਂਸਲਰ ਕੇਵਲ ਸਿੰਘ, ਕੁਲਦੀਪ ਸਿੰਘ ਸਿੱਧੂ, ਸੁਰਜੀਤ ਸਿੰਘ, ਰਜਿੰਦਰ ਸਿੰਘ ਜਾਫਰੀ ਤੇ ਗੁਰੂਘਰ ਦੇ ਮੈਨੇਜਰ ਅਜੈਬ ਸਿੰਘ ਆਦਿ ਹਾਜ਼ਰ ਸਨ |
ਮੈਡਕਲੀ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸ਼ਰਧਾਂਜਲੀ
ਮੈਡਕਲੀ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੀਖੀ ਦੀ ਮੀਟਿੰਗ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਵੱਲੋਂ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਅਤੇ ਕਸ਼ਮੀਰ 'ਚ ਫ਼ੌਜ ਦੇ ਸ਼ਹੀਦ ਹੋਏ 5 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪਿੰਡਾਂ 'ਚ ਸਸਤੀਆਂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲੀ ਪੈ੍ਰਕਟੀਸ਼ਨਰਜ਼ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ | ਇਸ ਮੌਕੇ ਜਸਵੰਤ ਸਿੰਘ, ਹਰਚੰਦ ਸਿੰਘ ਮੱਤੀ, ਓਮ ਪ੍ਰਕਾਸ਼, ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਮਨਜੀਤ ਸਿੰਘ ਅਤਲਾ, ਪ੍ਰਗਟ ਸਿੰਘ ਫਰਵਾਹੀ, ਦਰਸ਼ਨ ਸਿੰਘ ਧਲੇਵਾਂ, ਮੰਗਤ ਸਿੰਘ ਕੋਟੜਾ, ਰਾਮਪਾਲ ਭੀਖੀ ਆਦਿ ਹਾਜ਼ਰ ਸਨ |
ਬਰੇਟਾ, 12 ਅਕਤੂਬਰ (ਪਾਲ ਸਿੰਘ ਮੰਡੇਰ) - ਝੋਨੇ ਦੀ ਫ਼ਸਲ ਨੂੰ ਇਸ ਸਾਲ ਵੱਖ ਵੱਖ ਬਿਮਾਰੀਆਂ ਨੇ ਤਬਾਹ ਕਰ ਕੇ ਰੱਖ ਦਿੱਤਾ ਹੈ, ਜਿਸ ਨਾਲ ਕਿਸਾਨ ਬੇਹੱਦ ਚਿੰਤਤ ਹਨ | ਨਰਮੇ ਨੂੰ ਸਤੰਬਰ ਦੇ ਪਹਿਲੇ ਹਫ਼ਤੇ ਪਈ ਗੁਲਾਬੀ ਸੁੰਡੀ ਨੇ ਖ਼ਤਮ ਕਰ ਦਿੱਤਾ ਉਸ ਤੋਂ ਬਾਅਦ ਬਾਸਮਤੀ ...
ਸਰਦੂਲਗੜ੍ਹ, 12 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਜਮਹੂਰੀ ਕਿਸਾਨ ਸਭਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਸਰਦੂਲਗੜ੍ਹ ਵਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਮੂਹਰੇ ਕਿਸਾਨ ਆਗੂ ਮਲੂਕ ...
ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਚਲਾਈ ਜਾ ਰਹੀ ਕਲੀਨ ਇੰਡੀਆ ਮੁਹਿੰਮ ਵਿਚ ਸਮੂਹ ਰਾਜਨੀਤਕ ਪਾਰਟੀਆਂ ਵਲੋਂ ਯੋਗਦਾਨ ਪਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ...
ਬਰੇਟਾ, 12 ਅਕਤੂਬਰ (ਪ. ਪ.) - ਖ਼ਰੀਦ ਕੇਂਦਰ ਕੁੱਲਰੀਆਂ ਵਿਖੇ ਝੋਨੇ ਦੀ ਖ਼ਰੀਦ ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਗਿਆਨ ਚੰਦ ਸਿੰਗਲਾ ਵਲੋਂ ਮਾਰਕਫੈੱਡ ਏਜੰਸੀ ਰਾਹੀਂ ਸ਼ੁਰੂ ਕਰਵਾਈ ਗਈ | ਚੇਅਰਮੈਨ ਗਿਆਨ ਚੰਦ ਸਿੰਗਲਾ ਨੇ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ...
ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਇਥੇ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਪੱਖੋਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਕੋਵਿਡ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆ ਰਿਹਾ ਅਤੇ ਟੀਕਾਕਰਨ ਵੀ ...
ਬੁਢਲਾਡਾ, 12 ਅਕਤੂਬਰ (ਰਾਹੀ) - ਨੇਕੀ ਫਾਊਾਡੇਸ਼ਨ ਬੁਢਲਾਡਾ ਨੂੰ ਪਿਛਲੇ 1 ਸਾਲ ਦੌਰਾਨ 1000 ਯੂਨਿਟ ਤੋਂ ਵੱਧ ਖ਼ੂਨਦਾਨ ਕਰਵਾਉਣ ਲਈ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਸੰਸਥਾ ਨੂੰ ਇਹ ਪੁਰਸਕਾਰ ਪੰਜਾਬ ਰਾਜ ਖੂਨ ਸੰਚਾਰ ਪ੍ਰੀਸ਼ਦ ਅਤੇ ਪੰਜਾਬ ਰਾਜ ਏਡਜ਼ ...
ਜੋਗਾ, 12 ਅਕਤੂਬਰ (ਪ. ਪ.) - ਥਾਣਾ ਜੋਗਾ ਦੇ ਨਵੇਂ ਮੁਖੀ ਐਸ.ਐਚ.ਓ. ਬਲਕੌਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਏਅਰ ਫੋਰਸ 'ਚ ਡਿਊਟੀ ਨਿਭਾ ਚੁੱਕੇ ਅਤੇ ਥਾਣਾ ਕੋਤਵਾਲੀ ਬਠਿੰਡਾ ਤੋਂ ਸੇਵਾ ਨਿਭਾਅ ਚੱਕੇ ਹਨ | ਉਨ੍ਹਾਂ ਕਿਹਾ ਕਿ ਉਹ ਇਲਾਕੇ 'ਚ ਅਮਨ ਕਾਨੂੰਨ ...
--ਜੀ.ਐਮ.ਅਰੋੜਾ-- ਸਰਦੂਲਗੜ੍ਹ, 12 ਅਕਤੂਬਰ - ਪੰਜਾਬ ਦੀ ਹੱਦ ਦਾ ਅਖੀਰਲਾ ਪਿੰਡ ਸੰਘਾ ਵੱਡੀਆਂ ਸਮੱਸਿਆਵਾਂ ਨਾਲ ਘਿਰੇ ਹੋਣ ਕਾਰਨ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਇਸ ਪਿੰਡ ਦਾ ਵਿਕਾਸ ਨਹੀਂ ਹੋ ਸਕਿਆ | ਭਾਵੇਂ ਪਿੰਡ ਨਿਵਾਸੀ ਕੁਲਵੰਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX