ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮੁਹਾਲੀ ਹਲਕੇ 'ਚ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਲੇਬਰਫੈੱਡ ਦੇ ਸਾਬਕਾ ਐੱਮ. ਡੀ. ਪਰਵਿੰਦਰ ਸਿੰਘ ਸੋਹਾਣਾ ਅੱਜ ਇਲਾਕੇ ਦੇ ਅਨੇਕਾਂ ਸੀਨੀਅਰ ਆਗੂਆਂ ਦੇ ਨਾਲ ਮੁੜ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਸੋਹਾਣਾ ਤੇ ਉਨ੍ਹਾਂ ਦੀ ਟੀਮ 'ਚ ਸਾਬਕਾ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਮੌਲੀ, ਨੰਬਰਦਾਰ ਬਲਜੀਤ ਸਿੰਘ ਡੇਅਰੀ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਮਨਮੋਹਨ ਸਿੰਘ ਤੇ ਨੰਬਰਦਾਰ ਕਰਮਜੀਤ ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਹੋਣ 'ਤੇ ਜੀ ਆਇਆਂ ਕਿਹਾ ਤੇ ਸੋਹਾਣਾ ਤੇ ਹੋਰ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਅਕਾਲੀ ਦਲ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਹਾਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਉੱਤਰੀ ਭਾਰਤ ਦੇ ਵੱਡੇ ਸ਼ਹਿਰ ਵਜੋਂ ਉੱਭਰਿਆ | ਉਨ੍ਹਾਂ ਕਿਹਾ ਕਿ ਅਸੀਂ ਮੁਹਾਲੀ ਦਾ ਸਰਵਪੱਖੀ ਵਿਕਾਸ ਕਰਵਾਇਆ | ਉਨ੍ਹਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਤੋਂ ਲੈ ਕੇ ਇੰਟਰਨੈਸ਼ਨਲ ਸਕੂਲ ਆਫ਼ ਬਿਜ਼ਨਸ (ਆਈ.ਐੱਸ.ਬੀ.) ਤੇ ਆਈ. ਟੀ. ਪਾਵਰ ਹਾਊਸ ਇਨਫੋਸਿਸ ਸਮੇਤ ਵਿਸ਼ਵ ਪੱਧਰੀ ਸੰਸਥਾਵਾਂ ਲਿਆ ਕੇ ਇਸ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੀ ਨੀਂਹ ਰੱਖੀ | ਉਨ੍ਹਾਂ ਕਿਹਾ ਕਿ ਮੰਦੇ ਭਾਗਾਂ ਨੂੰ ਕਾਂਗਰਸ ਸਰਕਾਰ ਨੇ ਮੁਹਾਲੀ ਵਿਚ ਇਕ ਵੀ ਪ੍ਰਾਜੈਕਟ ਨਹੀਂ ਜੋੜਿਆ, ਬਲਕਿ ਉਹ ਤਾਂ ਸ਼ਹਿਰ ਦਾ ਰੱਖ ਰਖਾਅ ਵੀ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਬਣਨ 'ਤੇ ਉਨ੍ਹਾਂ ਦੇ ਸਾਰੇ ਭਿ੍ਸ਼ਟ ਕਾਰਿਆਂ ਦਾ ਉਨ੍ਹਾਂ ਤੋਂ ਹਿਸਾਬ ਲਿਆ ਜਾਵੇਗਾ | ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਪਰਵਿੰਦਰ ਸਿੰਘ ਸੋਹਾਣਾ ਦਾ ਪਾਰਟੀ ਵਿਚ ਮੁੜ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐੱਨ. ਕੇ. ਸ਼ਰਮਾ, ਪਰਮਜੀਤ ਕੌਰ ਲਾਂਡਰਾ, ਕੁਲਦੀਪ ਕੌਰ ਕੰਗ, ਹਰਦੀਪ ਸਿੰਘ ਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ |
ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਸਿਹਤਯਾਬ ਹੋਣ ਤੋਂ ਬਾਅਦ 6 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 32 ਰਹਿ ਗਈ ਹੈ | ਅੱਜ ਆਇਆ ...
ਚੰਡੀਗੜ੍ਹ, 14 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹਰਿਆਣਾ ਤੋਂ ਪੀ. ਜੀ. ਆਈ. 'ਚ ਇਲਾਜ ਲਈ ਆਇਆ ਇਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਜ਼ਿਲ੍ਹਾ ਯਮੁਨਾਨਗਰ ਤੋਂ ਇੰਸਪੈਕਟਰ ਰਾਮਫਲ ਨੇ ਏ. ਐੱਸ. ...
ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਪ੍ਰਸ਼ਾਸਨ ਨੇ ਜੀ. ਐੱਮ. ਐੱਸ. ਐੱਚ.-16 'ਚ ਓ. ਪੀ. ਡੀ. ਰਜਿਸਟ੍ਰਸ਼ਸਨ ਲਈ ਭਾਰੀ ਭੀੜ ਨੂੰ ਦੇਖਦੇ ਹੋਏ ਅਤੇ ਆਮ ਜਨਤਾ ਦੀ ਸਹੂਲਤ ਲਈ 10 ਸੰਪਰਕ ਸੈਂਟਰਾਂ 'ਚ ਓ. ਪੀ. ਡੀ. ਰਜਿਸਟ੍ਰੇਸ਼ਨ ਦੀ ਸਹੂਲਤ ਉਪਲੱਬਧ ਕਰਵਾਉਣ ਦਾ ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ | ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਪੰਜਾਬ 'ਚ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਸਬੰਧੀ ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਸ੍ਰੀ ਸਨਾਤਨ ਧਰਮ ਦੁਸ਼ਹਿਰਾ ਕਮੇਟੀ ਸੈਕਟਰ-46 ਵਲੋਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸ਼ਰਧਾ ਭਾਵਨਾ ਤੇ ਬਹੁਤ ਹੀ ਸਾਧਾਰਨ ਢੰਗ ਨਾਲ ਮਨਾਇਆ ਜਾ ਰਿਹਾ ਹੈ | ਸੈਕਟਰ-46 ਵਿਜੈ ਦਸਮੀ ਦਿਨ ਮਨਾਉਣ ਸਬੰਧੀ ਧਰਮ ਮੰਦਰ 'ਚ ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ 'ਚ ਡੀ. ਏ. ਪੀ. ਖਾਦ ਦੀ ਭਾਰੀ ਕਮੀ ਹੋਣ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਕਿਉਂਕਿ ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫ਼ਸਲਾਂ ਖ਼ਾਸ ਕਰਕੇ ਕਣਕ ਦੀ ਬਿਜਾਈ 'ਤੇ ਬਹੁਤ ਹੀ ਮਾੜਾ ਅਸਰ ਪਵੇਗਾ | ਡੀ. ...
ਚੰਡੀਗੜ੍ਹ, 14 ਅਕਤੂਬਰ (ਔਜਲਾ)-ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਦੇ ਨਾਲ ਮੁਲਾਜ਼ਮ ਆਗੂਆਂ ਰਾਕੇਸ਼ ਕਮੁਾਰ, ਸ਼ਾਮ ਲਾਲ ਅਤੇ ਚੇਅਰਮੈਨ ਅਨਿਲ ਕੁਮਾਰ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ | ਚੰਡੀਗੜ੍ਹ ਦੇ ...
ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਰਾਮ-ਲੀਲ੍ਹਾ ਦੇ ਅੰਤਿਮ ਦਿਨ ਅੱਜ ਬਾਲ ਰਾਮ ਲੀਲ੍ਹਾ ਕਮੇਟੀ ਸੈਕਟਰ-43 ਵਲੋਂ ਰਾਵਣ, ਅੰਗਦ ਸੰਵਾਦ, ਰਾਵਣ ਦਾ ਕੁੰਭਕਰਨ ਨੂੰ ਜਗਾਉਣਾ, ਸ੍ਰੀ ਰਾਮ ਵਲੋਂ ਕੁੰਭਕਰਨ ਨੂੰ ਮਾਰਨਾ, ਲਛਮਣ ਮੁਰਛਾ, ਸੁਸ਼ੈਨ ਵੈਦ ਵਲੋਂ ਸੰਜੀਵਨੀ ...
ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਅਦਾਕਾਰਾ ਯੂਵਿਕਾ ਚੌਧਰੀ ਖ਼ਿਲਾਫ਼ ਦਰਜ ਅਪਰਾਧਿਕ ਕੇਸ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਵਲੋਂ ਕੇਸ ਦੀ ਪੈਰਵੀ ਕਰ ਰਹੀ ਮਹਿਲਾ ਵਕੀਲ ਰੁਚੀ ਸਿਕਰੀ ਨੇ ਦੱਸਿਆ ਕਿ ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਉਹ ਪੰਜਾਬ ਨੂੰ ਬਰਬਾਦ ਕਰਨ 'ਤੇ ਤੁਲ ਗਈ ...
ਚੰਡੀਗੜ੍ਹ, 14 ਅਕਤੂਬਰ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਾਣੀ ਖੜ੍ਹਾ ਹੋਣ ਵਾਲੇ ਖੇਤਰਾਂ 'ਚੋਂ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨ ਸਮੇਂ ਨਾਲ ਅਗਲੀ ਫ਼ਸਲ ਦੀ ਬਿਜਾਈ ਕਰ ਸਕਣ | ਮੁੱਖ ਮੰਤਰੀ ਨੇ ...
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਝੋਨੇ ਦੀ ਖ਼ਰੀਦ ਦੇ 12ਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 3,97,056 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ...
ਚੰਡੀਗੜ੍ਹ, 14 ਅਕਤੂਬਰ (ਵਿ. ਪ੍ਰ.)-ਹਰਿਆਣਾ ਸਰਕਾਰ ਪੂਰੇ ਸੂਬੇ 'ਚ ਇਕ ਸਮਾਨ ਉਦਯੋਗੀਕਰਨ ਕਰਨ ਲਈ ਨੀਤੀ ਬਣਾਉਣ ਤਹਿਤ ਗੰਭੀਰ ਯਤਨ ਕਰ ਰਹੀ ਹੈ | ਰਾਜ ਦੇ 140 ਬਲਾਕ 'ਚ 140 ਪ੍ਰੋਡਕਟ ਦੇਸ਼-ਵਿਦੇਸ਼ ਵਿਚ ਨਿਰਯਾਤ ਕਰਨ ਦੀ ਦਿਸ਼ਾ ਵਿਚ ਕਦਮ ਅੱਗੇ ਵਧਾ ਰਹੀ ਹੈ, ਇਸ ਦੇ ਲਈ ...
ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਮਾਮਲੇ 'ਚ ਆਪਣਾ ਇਰਾਦਾ ਸਾਫ ਕਰਦਿਆਂ ਕਿਹਾ ਹੈ ਕਿ ਕੇਸ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਉਹ ਸੀਲਬੰਦ ਰਿਪੋਰਟਾਂ ਨੂੰ ਪੜੇ੍ਹਗੀ | 26 ਅਕਤੂਬਰ ਨੂੰ ਕੇਸ 'ਚ ਅਗਲੀ ਸੁਣਵਾਈ ਹੋਵੇਗੀ | ...
ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਠੇਕੇਦਾਰ ਅਧੀਨ ਕੰਮ ਕਰਦੇ 100 ਦੇ ਕਰੀਬ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਕਸੀਅਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਮੁਲਾਜ਼ਮ ਆਗੂ ਮੰਗ ਕਰ ਰਹੇ ਸਨ ਕਿ ਡੀ. ...
ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40-ਸੀ ਵਿਖੇ ਸਕੂਲ ਦੇ ਐੱਨ. ਐੱਸ. ਐੱਸ. ਵਿੰਗ ਵਲੋਂ ਕਾਰਜਕਾਰਨੀ ਪਿ੍ੰਸੀਪਲ ਸ੍ਰੀਮਤੀ ਸ਼ਾਲਿਨੀ ਸਕਸੈਨਾ ਦੀ ਯੋਗ ਅਗਵਾਈ ਹੇਠ ਇਕ ਰੋਜ਼ਾ ਕੈਂਪ ਲਗਾਇਆ ...
ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ)-ਚੰਡੀਗੜ੍ਹ ਟ੍ਰੈਫਿਕ ਪੁਲਿਸ 'ਚ ਤਾਇਨਾਤ ਇੰਸਪੈਕਟਰ ਬਲਦੇਵ ਵਲੋਂ ਉਜਬੇਕਿਸਤਾਨ 'ਚ ਹੋਈ 12ਵੀਂ ਡਬਲਿਊ. ਬੀ. ਪੀ. ਐੱਫ. ਵਰਲਡ ਬਾਡੀ ਬਿਲਡਿੰਗ ਅਤੇ ਫਿਜ਼ਿਕ ਸਪੋਰਟਸ ਚੈਂਪੀਅਨਸ਼ਿਪ 2021 'ਚ ਕਾਂਸੇ ਦਾ ਤਗਮਾ ਜਿੱਤਣ 'ਤੇ ਰਾਜ ਭਵਨ ...
ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ (ਪੀ.ਐੱਮ.ਐੱਸ-ਐੱਸ.ਸੀ.) ਦੇ ਅਧੀਨ ਫ਼ੰਡ ਵੰਡਣ ਵਿਚ ਗੰਭੀਰ ਖ਼ਾਮੀਆਂ ਲਈ ਡਿਪਟੀ ...
ਚੰਡੀਗੜ੍ਹ, 14 ਅਕਤੂਬਰ (ਵਿ. ਪ੍ਰ.)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਅੱਜ ਇੱਥੇ ਜਾਰੀ ਇਕ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰਾ ਤਿਉਹਾਰ ...
ਮੁੱਲਾਂਪੁਰ ਗਰੀਬਦਾਸ, 14 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਨੇ ਇਕ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਣ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਮੁਹਾਲੀ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸਥਾਨਕ ਸੈਕਟਰ-70 (ਵਾ. ਨੰ. 9) ਵਿਖੇ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ...
ਕੁਰਾਲੀ, 14 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਅਧਿਕਾਰੀ ਸਖਰੀਬ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕੁਰਾਲੀ ਰੇਲਵੇ ...
ਡੇਰਾਬੱਸੀ, 14 ਅਕਤੂਬਰ (ਗੁਰਮੀਤ ਸਿੰਘ)-ਇਥੋਂ ਦੀ ਗੁਲਾਬਗੜ੍ਹ ਸੜਕ 'ਤੇ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ | ਕਾਰ ਨੂੰ ਅੱਗ ਲੱਗਦੇ ਸਾਰ ਹੀ ਕਾਰ 'ਚ ਸਵਾਰ ਪਤੀ-ਪਤਨੀ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰਨ ਉਪਰੰਤ ਭੱਜ ਕੇ ਜਾਨ ਬਚਾਈ | ਇਸ ਸਬੰਧੀ ਸੂਚਨਾ ਮਿਲਣ 'ਤੇ ਮੌਕੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਆਜ਼ਾਦੀ ਤੋਂ ਬਾਅਦ 75 ਸਾਲਾਂ ਦੀ ਯਾਤਰਾ 'ਚ ਸਾਡਾ ਲੋਕਤੰਤਰ ਨਿਰੰਤਰ ਸਸ਼ਕਤ ਹੋਇਆ ਹੈ | ਨੌਜਵਾਨ ਪੀੜ੍ਹੀ ਨੂੰ ਲੋਕਤੰਤਰਿਕ ਸੰਸਥਾਵਾਂ, ਪ੍ਰਕਿਰਿਆਵਾਂ ਤੇ ਤਰੀਕਿਆਂ ਤੋਂ ਜਾਣੰੂ ਕਰਵਾਉਣਾ ਵੀ ਮਹੱਤਵਪੂਰਨ ਹੈ | ਯੂਥ ...
ਮਾਜਰੀ, 14 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਮੁੰਧੋਂ ਸੰਗਤੀਆਂ ਵਿਖੇ ਕੂੜਾ ਸੁੱਟਣ ਨੂੰ ਲੈ ਕੇ ਹੋਏ ਝਗੜੇ ਕਾਰਨ ਦੋਵਾਂ ਧਿਰਾਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਇਕ ਧਿਰ ਨਾਲ ਸੰਬੰਧਿਤ ਹਰਦੀਪ ਕੌਰ ਪਤਨੀ ਜਸਪਾਲ ਸਿੰਘ ਸਰਪੰਚ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣ)-ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਮੁਹਾਲੀ ਸ਼ਹਿਰ 'ਚ ਕਈ ਸਾਲਾਂ ਤੋਂ ਇਕ ਵੀ ਬੱਸ ਅੱਡਾ ਚਾਲੂ ਹਾਲਤ ਵਿਚ ਨਹੀਂ ਹੈ, ਜਿਸ ਕਾਰਨ ਸਵਾਰੀਆਂ ਨੂੰ ...
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਕੋਨਿਸ ਵਰਲਡ ਸਕੂਲ ਘਟੌਰ ਵਿਖੇ ਸਕੂਲ ਕੈਂਪਸ 'ਚ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਵਿਦਿਆਰਥੀਆਂ ਨੇ ਦੁਸਹਿਰੇ ਦੇ ਸਬੰਧ 'ਚ ਨਾਟਕ, ਭਾਸ਼ਣ, ਕਵਿਤਾ ਪੇਸ਼ ...
ਕੁਰਾਲੀ, 14 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਨਗਰ ਕੌਂਸਲ ਦੁਆਰਾ ਕੁਰਾਲੀ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇਕ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਸ਼ਹਿਰ 'ਚ ਨਗਰ ਕੌਂਸਲ ਦੁਆਰਾ ਕੱਪੜੇ ਦੇ ਬੈਗ ਤਿਆਰ ਕਰਵਾ ਕੇ ਵੰਡੇ ਜਾਣਗੇ | ਇਸ ਸਬੰਧੀ ...
ਮਾਜਰੀ, 14 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੇਂਦਰ ਮੋਦੀ ਸਰਕਾਰ ਵਲੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਏਰੀਏ ਤੱਕ ਬੀ. ਐੱਸ. ਐੱਫ. ਨੂੰ ਦਿੱਤਾ ਗਿਆ ਹੱਕ ਪੰਜਾਬ ਨੂੰ ਬਰਬਾਦ ਕਰਨ ਦੇ ਤੁਲ ਹੈ ਜੋ ਕਿ ਸੂਬੇ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ, ਅਜਿਹਾ ਕਦੇ ਵੀ ...
ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਮਹਿਲਾ ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ 'ਚ ਕਥਿਤ ਤੌਰ 'ਤੇ ਹੰਗਾਮਾ ਕਰਨ ਅਤੇ ਸੱਟਾਂ ਪਹੁੰਚਾਉਣ ਦੇ ਮਾਮਲੇ ਵਿਚ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਖ਼ਾਰਿਜ਼ ਕਰਦਿਆਂ ਪੰਜਾਬ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਹੋਮੀ ਭਾਬਾ ਕੈਂਸਰ ਹਸਪਤਾਲ ਮੈਡੀਸਿਟੀ ਨਿਊ ਚੰਡੀਗੜ੍ਹ ਦੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਹਸਪਤਾਲ ਵਾਲੀ ਥਾਂ ਦਾ ਦੌਰਾ ਕੀਤਾ | ਇਸ ਮੌਕੇ ਨਿਰਮਾਣ ਕਾਰਜਾਂ ਦੀ ਪ੍ਰਗਤੀ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਗਰੀਨ ਇਨਕਲੇਵ ਬੱਲੋਮਾਜਰਾ ਸਥਿਤ ਸ੍ਰੀ ਸ਼ਿਵ ਮੰਦਰ ਵਿਖੇ ਅੱਜ ਮਹਾਂਨੌਮੀ ਦਾ ਤਿਉਹਾਰ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰ 'ਚ ਸਵੇਰ ਸਮੇਂ ਪੂਜਾ-ਅਰਚਨਾ ਕੀਤੀ ਗਈ, ਉਪਰੰਤ ਮੰਦਰ ਦੀ ਮਹਿਲਾ ਸੰਕੀਰਤਨ ...
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਅੱਜ ਵਿਜੈ ਦਸਮੀ ਮਨਾਉਣ ਲਈ ਸਕੂਲ ਕੈਂਪਸ 'ਚ ਸਮਾਗਮ ਕਰਵਾਏ ਗਏ, ਜਿਸ 'ਚ ਸਕੂਲ ਦੇ ਪ੍ਰੀ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਆਰਥੀਆਂ ਨੇ ਭਾਗ ਲਿਆ | ਕਿੰਡਰਗਾਰਟਨ ਦੇ ਛੋਟੇ-ਛੋਟੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਮੁਹਾਲੀ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਭਾਗੋਮਾਜਰਾ ਦੇ ਖ਼ਰੀਦ ਕੇਂਦਰ ਦਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰੇ ਦੇ ਸ਼ੱੁਭ ਅਵਸਰ ਨੂੰ ਲੈ ਕੇ ਦੁਸਹਿਰਾ ਕਮੇਟੀ ਖਰੜ ਵਲੋਂ ਦੂਸਰੀ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦੀ ਸ਼ੁਰੂਆਤ ਕਮੇਟੀ ਦੇ ਸਵ. ਮੈਂਬਰ ਰਾਕੇਸ਼ ਕੁਮਾਰ ਛੋਟੂ ਦੀ ਬੇਟੀ ਸਾਇਨਾ ਵਲੋਂ ਰੀਬਨ ਕੱਟ ਕੇ ਕੀਤੀ | ਕਮੇਟੀ ਦੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ ਤਿਉਹਾਰਾਂ ਦੇ ਸਨਮੁੱਖ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ ਤੇ ਫ਼ਲ ਵਿਕ੍ਰੇਤਾਵਾਂ, ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਉਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕਰਵਾਉਣ ਲਈ ਲੋਕ ਆਪਣੀਆਂ ਸ਼ਿਕਾਇਤਾਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਜ਼ਮੀਨੀ ਪੱਧਰ 'ਤੇ ਸਫ਼ਾਈ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸੈਨੀਟੇਸ਼ਨ ਵਿਭਾਗ ਦੇ ਸੁਪਰਵਾਈਜ਼ਰੀ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਦੇ ਨਾਲ ਹੀ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਬੈਨੀਪਾਲ)-ਕੰਜ਼ਿਊਮਰ ਪ੍ਰੋਟੈਕਸ਼ਨ ਫੈੱਡਰੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਇੰਜ਼. ਪੀ. ਐੱਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਅਸ਼ੋਕ ਕੁਮਾਰ ਪਵਾਰ ਨੇ ਦੱਸਿਆ ਕਿ ਮੀਟਿੰਗ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਭੁਪਿੰਦਰ ਯਾਦਵ ਨੂੰ ਚਿੱਠੀ ਲਿਖ ਕੇ ਪੰਜਾਬ ਅਤੇ ਖਾਸਕਰ ਮੁਹਾਲੀ ਅੰਦਰ ਇੰਪਲਾਈ ...
ਖਰੜ, 14 ਅਕਤੂਬਰ (ਜੰਡਪੁਰੀ)-ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪਿ੍ਤਪਾਲ ਕੌਰ ਦੀ ਪ੍ਰਧਾਨਗੀ ਹੇਠ ਫੂਡ ਪਲਾਜਾ ਲਾਂਡਰਾਂ ਰੋਡ ਖਰੜ ਵਿਖੇ ਹੋਈ, ਜਿਸ 'ਚ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਹਰਵਿੰਦਰ ...
ਖਰੜ, 14 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮਲੀਲਾ ਦੇ ਕਲਾਕਾਰਾਂ ਦੁਆਰਾ ਦੁਸਹਿਰੇ ਦੇ ਸ਼ੁੱਭ ਅਵਸਰ ਨੂੰ ਲੈ ਕੇ ਸਟੇਜ਼ਾਂ ਤੋਂ ਸ੍ਰੀ ਰਮਾਇਣ ਦਾ ਇਤਿਹਾਸ ਦਿਖਾਇਆ ਜਾਂਦਾ ਹੈ, ਜਿਸ ਤੋਂ ਸਾਨੂੰ ਚੰਗੀ ਸਿੱਖਿਆ ਮਿਲਦੀ ਹੈ | ਇਹ ਪ੍ਰਗਟਾਵਾ ਖਰੜ ਹਲਕੇ ਦੇ ਸਮਾਜ ...
ਜ਼ੀਰਕਪੁਰ, 14 ਅਕਤੂਬਰ (ਹੈਪੀ ਪੰਡਵਾਲਾ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਦੀ ਟੀਮ ਨੇ ਅੱਜ ਸਵਾਸਤਿਕ ਹਸਪਤਾਲ ਗਾਜ਼ੀਪੁਰ ਰੋਡ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਿੰਡ ਬਠਲਾਣਾ ਦੀ ਪਿੰਡ ਸੁਧਾਰ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੌਥਾ ਤਿੰਨ ਰੋਜ਼ਾ ਕਬੱਡੀ ਅਤੇ ਐਥਲੈਟਿਕ ਖੇਡ ਟੂਰਨਾਮੈਂਟ 15 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਹਲਕਾ ਐੱਸ. ਏ. ਐੱਸ. ਲਗਰ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਗੁਰਮੀਤ ਸਿੰਘ ਬਾਕਰਪੁਰ ਨੇ ਲੰਘੀ ਰਾਤ ਕਰੀਬ ਇਕ ਵਜੇ ਉਸ ਦੇ ਘਰ ਵੜ ਕੇ ਕੁਝ ਅਣਪਛਾਤੇ ਵਿਅਕਤੀਆਂ 'ਤੇ ਉਸ 'ਤੇ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ 646 ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ ਦੇ 4 ਆਗੂ, ਸਾਲ 2011 'ਚ 646 ਪੀ. ਟੀ. ਆਈ. ਅਧਿਆਪਕਾਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਦੀ ਮੈਰਿਟ ਸੂਚੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਵਿਚਲੇ ਪਿੰਡ ...
ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-70 ਦੇ ਮਿਰਾਜ਼ ਹੋਟਲ ਵਿਖੇ ਨੋਰਥ ਜ਼ੋਨ ਫ਼ਿਲਮ ਅਤੇ ਟੀ. ਵੀ. ਆਰਟਿਸਟ ਐਸੋਸੀਏਸ਼ਨ ਵਲੋਂ ਫ਼ਿਲਮ ਇੰਡਸਟਰੀ ਨਾਲ ਸਬੰਧਿਤ ਸ਼ਖ਼ਸੀਅਤਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਪੰਜਾਬੀ ਸਿਨੇਮਾ ਨੂੰ ...
ਡੇਰਾਬੱਸੀ, 14 ਅਕਤੂਬਰ (ਗੁਰਮੀਤ ਸਿੰਘ)-ਇਥੋਂ ਦੇ ਪਿੰਡ ਭਾਂਖਰਪੁਰ ਵਿਖੇ ਵੀ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਪਿੰਡ ਦੇ 7 ਵਿਅਕਤੀਆਂ ਦੀ ਡੇਂਗੂ ਸਬੰਧੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਤੋਂ ਇਲਾਵਾ 50 ਤੋਂ ਵੱਧ ਪਿੰਡ ਵਾਸੀ ਬੁਖ਼ਾਰ ਦੀ ਲਪੇਟ 'ਚ ਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX