ਪਟਿਆਲਾ, 14 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ 'ਚ ਐਫ ਐਂਡ ਸੀ.ਸੀ. ਦੀ ਬੈਠਕ ਦੌਰਾਨ 35 ਮਤੇ ਪਾਸ ਕਰਕੇ 11 ਕਰੋੜ, 86 ਲੱਖ, 68 ਹਜਾਰ ਰੁਪਏ ਖ਼ਰਚ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ | ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸੜਕਾਂ ਲਈ 7 ਕਰੋੜ, 9 ਲੱਖ, 68 ਹਜਾਰ ਰੁਪਏ, ਵੱਖ-ਵੱਖ ਵਾਰਡਾਂ ਦੀਆਂ ਧਰਮਸ਼ਾਲਾਵਾਂ ਲਈ 2 ਕਰੋੜ, 45 ਲੱਖ, 34 ਹਜਾਰ ਰੁਪਏ, ਵੱਖ-ਵੱਖ ਖੇਤਰਾਂ 'ਚ ਲਗਾਏ ਜਾਣ ਵਾਲੇ ਟਿਯੂਬਵੈੱਲ ਲਈ 105.53 ਕਰੋੜ, ਸਟਰੀਟ ਲਾਈਟਾਂ ਲਈ 70.95 ਲੱਖ ਤੇ ਸ਼ਹਿਰ ਦੇ ਪਾਰਕਾਂ ਅਤੇ ਖੇਡ ਮੈਦਾਨਾਂ ਲਈ 55.18 ਲੱਖ ਰੁਪਏ ਖ਼ਰਚ ਕੀਤੇ ਜਾਣਗੇ | ਐਫ ਐਂਡ ਸੀ ਸੀ ਮੈਂਬਰ ਅਨਿਲ ਮੋਦਗਿਲ ਅਤੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਸ਼ਹਿਰ ਦੇ ਨਾਲ-ਨਾਲ ਪਟਿਆਲਾ ਦਿਹਾਤੀ ਖੇਤਰ ਵਿਚ ਸਟਰੀਟ ਲਾਈਟਾਂ ਦੇ ਸਥਾਈ ਹੱਲ ਬਾਰੇ ਗੱਲ ਕੀਤੀ | ਮੇਅਰ ਸੰਜੀਵ ਸ਼ਰਮਾ ਨੇ ਦੋਵਾਂ ਮੈਂਬਰਾਂ ਦੀ ਗੱਲ ਨੂੰ ਸਹੀ ਠਹਿਰਾਉਂਦੇ ਹੋਏ ਐਕਸ.ਈ.ਐਨ ਰਾਜਪਾਲ ਸਿੰਘ ਨੂੰ ਸ਼ਹਿਰ ਅਤੇ ਦਿਹਾਤੀ ਖੇਤਰਾਂ 'ਚ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਆਦੇਸ਼ ਦਿੱਤੇ | ਇਸ ਮਾਮਲੇ ਦੇ ਸਬੰਧ 'ਚ ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਨੇ ਭਰੋਸਾ ਦਿੱਤਾ ਕਿ 18 ਅਕਤੂਬਰ ਤੱਕ ਪ੍ਰਭਾਵਿਤ ਇਲਾਕਿਆਂ ਵਿਚ ਸਟਰੀਟ ਲਾਈਟਾਂ ਦੀ ਸਮੱਸਿਆ ਹੱਲ ਕਰਵਾ ਲਈ ਜਾਵੇਗੀ |
ਰਾਘੋਮਾਜਰਾ ਦੇ ਕੋਲ ਕਾਲੇ ਮੰੂਹ ਵਾਲੇ ਦੀ ਬਗੀਚੀ ਨੇੜੇ ਪੁਲ ਨੂੰ ਚੌੜਾ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਦੇ ਲਈ ਬੈਠਕ ਦੌਰਾਨ 19 ਲੱਖ 93 ਹਜਾਰ ਰੁਪਏ ਦਾ ਬਜਟ ਪਾਸ ਕੀਤਾ ਹੈ | ਸਰਕਾਰੀ ਅੰਕੜਿਆਂ ਦੇ ਅਨੁਸਾਰ, 1 ਅਪ੍ਰੈਲ 2020 ਤੋਂ 31 ਮਾਰਚ 2021 ਦੇ ਸਮੇਂ ਦੇ ਦੌਰਾਨ, ਨਗਰ ਨਿਗਮ ਨੇ 72 ਲਾਵਾਰਸ ਲਾਸ਼ਾਂ ਦਾ ਸੰਸਕਾਰ ਕੀਤਾ | ਇਸ ਦੇ ਲਈ ਨਗਰ ਨਿਗਮ ਨੇ 25 ਸੌ ਰੁਪਏ ਪ੍ਰਤੀ ਮਿ੍ਤਕ ਦੇਹ 'ਤੇ 1 ਲੱਖ 80 ਹਜਾਰ ਰੁਪਏ ਖ਼ਰਚ ਕੀਤੇ | ਐਫ ਐਂਡ ਸੀਸੀ ਨੇ ਇਸ ਰਕਮ ਦੇ ਭੁਗਤਾਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ | ਐਫ ਐਂਡ ਸੀਸੀ ਦੀ ਮੀਟਿੰਗ ਦੌਰਾਨ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਨੇ ਸਾਰੇ ਬ੍ਰਾਂਚ ਇੰਚਾਰਜਾਂ ਨੂੰ ਵਿਕਾਸ ਕਾਰਜਾਂ 'ਚ ਦੇਰੀ ਕੀਤੇ ਬਗੈਰ ਸਾਰੇ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੇ ਨਾਲ ਹੀ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਪੂਰਾ ਕਰਨ ਲਈ ਕਿਹਾ ਗਿਆ | ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਐਫ ਐਂਡ ਸੀਸੀ ਮੈਂਬਰ ਅਨਿਲ ਮੋਦਗਿਲ, ਐਡਵੋਕੇਟ ਹਰਵਿੰਦਰ ਸ਼ੁਕਲਾ, ਜੁਆਇੰਟ ਕਮਿਸ਼ਨਰ ਅਵਿਕੇਸ਼ ਗੁਪਤਾ, ਐੱਸ.ਸੀ ਸ਼ਾਮ ਲਾਲ ਗੁਪਤਾ, ਐਕਸ.ਈ.ਐਨ ਨਰਾਇਣ ਦਾਸ, ਰਾਜਪਾਲ ਸਿੰਗਲਾ, ਸੈਕਟਰੀ ਰਬਦੀਪ ਸਿੰਘ, ਸੁਨੀਲ ਮਹਿਤਾ, ਸੁਪਰਡੈਂਟ ਗੁਰਵਿੰਦਰ ਸਿੰਘ, ਰਮਿੰਦਰ ਸਿੰਘ, ਡੀ.ਸੀ.ਐਫ.ਏ ਨੀਰਜ ਕੁਮਾਰ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਚਾਵਲਾ ਸਮੇਤ ਵੱਖ-ਵੱਖ ਸ਼ਾਖਾਵਾਂ ਦੇ ਮੁਖੀ ਮੁੱਖ ਤੌਰ ਤੇ ਹਾਜ਼ਰ ਸਨ |
ਨਾਭਾ, 14 ਅਕਤੂਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਹਲਕਾ ਮੁਖੀ ...
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ) - ਮੁਖਵਿੰਦਰ ਸਿੰਘ ਛੀਨਾ ਨੇ ਅੱਜ ਆਈ.ਜੀ. ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ | 1997 ਬੈਚ ਦੇ ਆਈ.ਪੀ.ਐੱਸ ਅਧਿਕਾਰੀ ਸ੍ਰੀ ਛੀਨਾ ਇਸ ਤੋਂ ਪਹਿਲਾਂ ਆਈ.ਜੀ. ਮਨੁੱਖੀ ਅਧਿਕਾਰਾਂ ਦੇ ਨਾਲ-ਨਾਲ ਆਈ.ਜੀ. ਕ੍ਰਾਈਮ ਪੀ.ਬੀ.ਆਈ ਪੰਜਾਬ ਵੀ ਰਹਿ ...
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਅੱਜ ਬਿਜਲੀ ਨਿਗਮ ਦੇ ਡਵੀਜ਼ਨ ਦਫ਼ਤਰ ਵਿਖੇ ਸਾਂਝਾ ਫੋਰਮ ਪੰਜਾਬ ਦੇ ਸੱਦੇ 'ਤੇ ਡਵੀਜ਼ਨ ਪ੍ਰਧਾਨ ਨਾਜ਼ਰ ਸਿੰਘ, ਪੀ.ਐੱਸ.ਯੂ. ਦੇ ਪ੍ਰਧਾਨ ਮਨਜੀਤ ਸਿੰਘ, ਅਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਸੈਦਖੇੜੀ ਦੀ ਰਹਿਨੁਮਾਈ ਹੇਠ ...
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਨਿਊ ਐੱਚ.ਟੀ/ਸੀ.ਐੱਚ.ਟੀ.ਯੂਨੀਅਨ ਪੰਜਾਬ (ਸਿੱਧੀ ਭਰਤੀ) ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਜਿਸ 'ਚ ਯੂਨੀਅਨ ਦੇ ਸਾਰੇ ਕਨਵੀਨਰ ਪਲਵਿੰਦਰ ਕੌਰ, ਸਿਮਰਜੀਤ ਕੌਰ, ਗੁਰਜਿੰਦਰ ਸਿੰਘ, ਦਵਿੰਦਰ ਸਾਲਨ, ਸੁਖਵਿੰਦਰ ਕੌਰ, ...
ਭਾਦਸੋਂ, 14 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਹੇਮਕੰੁਟ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵੱਧ ਤੋਂ ਵੱਧ ਪੁਖ਼ਤਾ ਪ੍ਰਬੰਧ ਕਰਨ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹੇਮਕੁੰਟ ਸਾਹਿਬ ਦੀ ਯਾਤਰਾ ਕਰਕੇ ਵਾਪਸ ਪਰਤੇ ...
ਸਮਾਣਾ, 14 ਅਕਤੂਬਰ (ਸਾਹਿਬ ਸਿੰਘ)-'ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖ਼ੇਤਰ ਵਿਚ ਬੀ.ਐਸ.ਐਫ ਦਾ ਕਾਰਜ ਖ਼ੇਤਰ 15 ਕਿੱਲੋਮੀਟਰ ਤੋਂ ਵਧਾਕੇ 50 ਕਿੱਲੋਮੀਟਰ ਤੱਕ ਕਰਨਾ ਦੇਸ਼ ਦੇ ਸੰਘੀ ਢਾਂਚੇ ਦੇ ਖ਼ਿਲਾਫ਼ ਹੈ | ਕੇਂਦਰ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਸਰਕਾਰ ਦੇ ...
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮਿਲਕੀ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ...
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ 4 ਸਾਲ ਦੇ ਲੜਕੇ ਨੂੰ ਨਾਜਾਇਜ਼ ਤੌਰ 'ਤੇ ਆਪਣੀ ਹਿਰਾਸਤ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੰਜੀਵ ...
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ) - ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖ ਕੇ ਹਲਵਾਈਆਂ ਨੇ ਮਿਠਾਈਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ | ਕਈ ਮਿਲਾਵਟੀ ਮਿਠਾਈ ਬਣਾਉਣ ਵਾਲੇ ਹਲਵਾਈਆਂ ਨੇ ਗੱਡੀ ਟਾਪ ਗੇਅਰ 'ਚ ...
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ) - ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ...
ਪਟਿਆਲਾ, 14 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐਸ.ਓ. ਪੰਜਾਬ ਵਲੋਂ ਵਿਦਿਆਰਥੀਆਂ ਦੀ ਚੋਣਾਂ ਬਹਾਲ ਕਰਵਾਉਣ ਲਈ ਹਸਤਾਖ਼ਰ ਮੁਹਿੰਮ ਚਲਾਈ ਗਈ | ਵਿਦਿਆਰਥੀ ਆਗੂ ਵਿਕਰਮ ਸਿੰਘ ਬਾਗੀ ਨੇ ਜਥੇਬੰਦੀ ਵਲੋਂ ਦੱਸਿਆ ...
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ) - ਨਸ਼ੇ ਵਾਲੀਆਂ ਦਵਾਈਆਂ ਅਤੇ ਗਲਤ ਤਰੀਕੇ ਨਾਲ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿੱਢੇ ਗਏ 7 ਦਿਨਾ ਰੋਡ ਕੈਂਪ ਤਹਿਤ ਡਰੱਗ ਇੰਸਪੈਕਟਰਾਂ ਵਲੋਂ ਪਾਤੜਾਂ ਕੈਮਿਸਟ ਐਸੋਸੀਏਸ਼ਨ ਨਾਲ ...
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ) - ਜ਼ਿਲ੍ਹਾ ਭਾਜਪਾ ਸ਼ਹਿਰੀ ਦੇ ਯਤਨਾਂ ਸਦਕਾ, ਛੋਟੀ ਨਦੀ ਦੇ ਖੜ੍ਹੇ ਪਾਣੀ 'ਚ ਡੁੱਬ ਕੇ ਇਕ ਬੱਚੇ ਦੀ ਮੌਤ ਦੇ ਮਾਮਲੇ 'ਚ ਲਾਸ਼ ਨੂੰ ਬਾਹਰ ਕੱਢਣ ਦੇ ਬਾਅਦ ਪੋਸਟਮਾਰਟਮ ਕੀਤਾ ਗਿਆ ਸੀ, ਅੱਜ ਰਿਪੋਰਟ ਆਉਣ ਤੋਂ ਬਾਅਦ ਪੁਲਿਸ ...
ਪਾਤੜਾਂ, 14 ਅਕਤੂਬਰ (ਗੁਰਇਕਬਾਲ ਸਿੰਘ ਖ਼ਾਲਸਾ) - ਐਸ.ਪੀ.ਸਿੰਘ ਓਬਰਾਏ ਵਲੋਂ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਲੋਕਾਂ ਦੀ ਸਹਾਇਤਾ ਦੇ ਕਾਰਜ ਨੂੰ ਜਾਰੀ ਰੱਖਦਿਆਂ ਬਾਦਸ਼ਾਹਪੁਰ ਅਤੇ ਪਾਤੜਾਂ ਇਲਾਕੇ ਦੇ 32 ਲੋੜਵੰਦ ਲੋਕਾਂ ਨੂੰ ...
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਤਿਉਹਾਰ ਡੀ.ਏ.ਵੀ. ਪਬਲਿਕ ਸਕੂਲ ਦੇ ਵਿਹੜੇ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚਾਰ ਹਾਊਸਾਂ ਦੇ ਬੱਚਿਆਂ ਨੇ ਮੀਨਾਕਸ਼ੀ ਸ਼ਰਮਾ ਅਤੇ ਸੋਨਮ ਵਲੋਂ ...
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਉਪ-ਕੁਲਪਤੀ, ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ | ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਬੂਟੇ ਲਾਏ ਗਏ | ...
ਪਾਤੜਾਂ, 14 ਅਕਤੂਬਰ (ਜਗਦੀਸ਼ ਸਿੰਘ ਕੰਬੋਜ) - 2 ਸਾਲ ਪਹਿਲਾਂ ਤੋਂ ਗ਼ਾਇਬ ਕੀਤੀ ਗਈ ਆਪਣੀ ਪਤਨੀ ਦੇ ਮਤਰੇਈ ਸੱਸ ਅਤੇ ਸਾਲੇ 'ਤੇ ਦੋਸ਼ ਲਾ ਰਿਹਾ ਪਾਤੜਾਂ ਦੀ ਸੁੰਦਰ ਬਸਤੀ ਦੇ ਰਹਿਣ ਵਾਲੇ ਇਕ ਵਿਅਕਤੀ ਪਤਨੀ ਨੂੰ ਬਰਾਮਦ ਕਰਵਾਕੇ ਲਿਆਉਣ ਲਈ ਪੁਲਿਸ ਦੇ ਉੱਚ ...
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਜੱਸੋਵਾਲ ਤੇ ਰੌਂਗਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ ਤੇ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਸਬੰਧੀ ...
ਪਟਿਆਲਾ, 14 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਲੋਂ ਵਿਸ਼ਵ ਮਾਨਸਿਕ ਸਿਹਤ ਹਫ਼ਤੇ ਦੇ ਸਬੰਧ 'ਚ ਇਕ ਵੈਬੀਨਾਰ ਕਰਵਾਇਆ ਗਿਆ | 'ਮਾਨਸਿਕ ਸਿਹਤ : ਜਾਗਰੂਕਤਾ ਹੀ ਕੁੰਜੀ ਹੈ' ਵਿਸ਼ੇ ਉੱਪਰ ਕਰਵਾਏ ਗਏ ਇਸ ...
ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ 'ਚ ਬਾਰਡਰ ਸੁਰੱਖਿਆ ਫੋਰਸ (ਬੀ.ਐੱਸ.ਐਫ) ਨੂੰ ...
ਪਟਿਆਲਾ, 14 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਅਤੇ ਆਈ.ਕਿਊ.ਏ.ਸੀ. ਵਲੋਂ 'ਬਲੋਕਚੇਨ ਐਂਡ ਕਿ੍ਪਟੋਕਰੰਸੀ' ਵਿਸ਼ੇ 'ਤੇ ਸੱਤ ਦਿਨਾ ਵਰਕਸ਼ਾਪ ਕਰਵਾਈ ਗਈ ਜਿਸ 'ਚ ਕਾਲਜ ਦੇ ਵੱਖ-ਵੱਖ ...
ਬਨੂੜ, 14 ਅਕਤੂਬਰ (ਭੁਪਿੰਦਰ ਸਿੰਘ)-ਕਿਸਾਨ ਸਭਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਨੂੜ ਬੈਰੀਅਰ 'ਤੇ ਕਿਸਾਨ ਸੰਘਰਸ਼ ਦੇ ਸੰਦਰਭ 'ਚ ਸੈਮੀਨਾਰ ਕਰਾਇਆ ਗਿਆ | ਇਸ ਮੌਕੇ ਇਲਾਕੇ ਦੇ ਮੋਹਤਬਰਾਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੱਤਰਕਾਰ ...
ਸਮਾਣਾ, 14 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਅਗਰਵਾਲ ਗਊਸ਼ਾਲਾ 'ਚ ਪ੍ਰਧਾਨ ਸੀ.ਏ. ਅਮਿੱਤ ਸਿੰਗਲਾ ਦੀ ਅਗਵਾਈ ਵਿਚ ਸਥਾਪਿਤ ਹੋਣ ਵਾਲੀਆਂ ਸ਼੍ਰੀ ਰਾਧਾ ਕਿ੍ਸ਼ਨ (ਜੁਗਲ ਜੋੜੀ ਸਰਕਾਰ) ਦੀਆਂ ਮੂਰਤੀਆਂ ਨੂੰ ਲੈ ਕੇ ਸ਼ੋਭਾ ਯਾਤਰਾ ਸਜਾਈ ਗਈ | ਇਸ ਸੋਭਾ ਯਾਤਰਾ ...
ਭਾਦਸੋਂ, 14 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਦੀ ਯਾਦ ਵਿਚ ਗੁਰਦੁਆਰਾ ਸਿੱਧਸਰ ਹੱਲ੍ਹਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...
ਚੁੰਨ੍ਹੀ, 14 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ) - ਕਿਸਾਨ ਆਗੂ ਪ੍ਰੋ. ਧਰਮਜੀਤ ਸਿੰਘ ਜਲਵੇੜਾ ਵਲੋਂ ਪਿੰਡ ਜਲਵੇੜਾ ਵਿਖੇ ਆਪਣੀ ਜ਼ਮੀਨ ਵਾਹ ਰਹੇ ਕਿਸਾਨ ਦਾ ਬੀਤੇ ਕੱਲ੍ਹ ਪੁਲਿਸ ਨੇ ਟਰੈਕਟਰ ਜ਼ਬਤ ਕਰ ਲੈਣ ਦੇ ਕਥਿਤ ਦੋਸ਼ ਲਗਾਏ ਗਏ ਹਨ, ਜਦ ਕਿ ਸਬੰਧਿਤ ਜ਼ਮੀਨ ਦਾ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ) - ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕੇਂਦਰ ਸਰਕਾਰ ਵਲੋਂ ਸੂਬੇ ਦੀ ਸਰਹੱਦ ਤੋਂ 50 ਕਿੱਲੋਮੀਟਰ ਤੱਕ ਕੇਂਦਰੀ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਵਧਾਏ ਜਾਣ ਦੀ ...
ਅਮਲੋਹ, 14 ਅਕਤੂਬਰ (ਰਿਸ਼ੂ ਗੋਇਲ) - ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਕਲਾਲ ਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਦੀ ਮਾਤਾ ਗੁਰਮੀਤ ਕੌਰ ਜੋ ਕਿ ਬੀਤੀ 6 ਅਕਤੂਬਰ ਨੂੰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਸਵਰਗ ਸਿਧਾਰ ਗਏ ਸਨ, ਨਮਿੱਤ ਅੰਤਿਮ ਅਰਦਾਸ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਮਨਪ੍ਰੀਤ ਸਿੰਘ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ 'ਵਿਸ਼ਵ ਦਿ੍ਸ਼ਟੀ ਦਿਵਸ ...
ਫ਼ਤਹਿਗ਼ੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ)-ਜਿੱਥੇ ਕੇਂਦਰ ਸਰਕਾਰ ਵਲੋਂ ਹੌਲੀ-ਹੌਲੀ ਕਰਕੇ ਪੰਜਾਬ ਸਰਕਾਰ ਦੇ ਅਧਿਕਾਰਾਂ ਦਾ ਹਨਨ ਕੀਤਾ ਜਾ ਰਿਹਾ ਹੈ ਉੱਥੇ ਹੀ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ...
ਬੀਜਾ, 14 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ...
ਬਸੀ ਪਠਾਣਾਂ, 14 ਅਕਤੂਬਰ (ਰਵਿੰਦਰ ਮੌਦਗਿਲ, ਐਚ.ਐਸ ਗੌਤਮ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ ਵਿਖੇ ਲਗਾਏ ਗਏ 15 ਦਿਨੀਂ ਕੈਂਪ ਦੇ ਦੂਜੇ ਦਿਨ ਪੰਚਾਇਤ ਸੰਮਤੀ ਦੇ ਚੇਅਰਪਰਸਨ ਬਲਜੀਤ ਕੌਰ ਤੇ ਬਲਾਕ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ) - ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਥੇਬੰਦੀ ਵਲੋਂ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਮੁੱਖ ...
ਅਮਲੋਹ, 14 ਅਕਤੂਬਰ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਮੁੱਖ ਆਗੂ ਐਡਵੋਕੇਟ ਅਸ਼ਵਨੀ ਅਬਰੋਲ ਤੇ ਉਨ੍ਹਾਂ ਦੀ ਟੀਮ ਵਲੋਂ ਅੱਜ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਭਾਂਬਰੀ, ਮਾਨਗੜ੍ਹ, ਜਲਾਲਪੁਰ ਤੇ ਹੋਰ ਕਈ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਨੇ ਨਵੀਂ ਦਿੱਲੀ ਵਿਚ ਕੇਂਦਰੀ ਖਾਦ ਅਤੇ ਸਿਹਤ ਮੰਤਰੀ ਮਨਸੁਖ ਮੰਡਵੀਆ ਨਾਲ ਮੁਲਾਕਾਤ ਕੀਤੀ ਅਤੇ ਫ਼ਤਹਿਗੜ੍ਹ ਸਾਹਿਬ ਹਲਕੇ ਅਤੇ ਪੰਜਾਬ ਦੇ ਹੋਰਨਾਂ ...
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਬਲਜਿੰਦਰ ਸਿੰਘ) - ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ 'ਆਰਟੀਫਿਸ਼ੀਅਲ ਨਿਊਰਲ ਨੈੱਟਵਰਕ' 'ਤੇ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿਚ ਕੁਲ 100 ਵਿਦਿਆਰਥੀਆਂ ਨੇ ਹਿੱਸਾ ...
ਸੰਘੋਲ, 14 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਵਾਸੀ ਪਿੰਡ ਖੰਟ ਨੇ ਬੀਬੀ ਭਾਨੀ ਗਰਲਜ਼ ਕਾਲਜ ਖੰਟ ਮਾਨਪੁਰ ਨੂੰ ਆਪਣੀ ਪੁੱਤਰੀ ਸਵ. ਅਮਨਦੀਪ ਕੌਰ ਦੀ ਯਾਦ 'ਚ ਇਕ ਲੱਖ ਦੀ ਸਹਾਇਤਾ ਰਾਸ਼ੀ ਭੇਟ ਦਿੱਤੀ ਹੈ | ਗੱਲਬਾਤ ਦੌਰਾਨ ਬੀਬੀ ...
ਜਖਵਾਲੀ, 14 ਅਕਤੂਬਰ (ਨਿਰਭੈ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਲਟੌਰ ਵਾਸੀਆਂ ਨੇ ਨਲੀਨਾਂ ਕਲਾਂ ਤੋਂ ਲਟੌਰ ਵੱਲ ਨੂੰ ਆ ਰਹੀ ਸੜਕ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਹੈ, ਇਸ ਮੌਕੇ ਪਿੰਡ ਵਾਸੀ ਗਿਆਨ ਸਿੰਘ, ਕਿਸਾਨ ਆਗੂ ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਸਤੀਸ਼ ਕੁਮਾਰ ...
ਖਮਾਣੋਂ, 14 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ, ਖੰਨਾ ਵਿਖੇ 'ਅੰਤਰਰਾਸ਼ਟਰੀ ਵਿਦਿਆਰਥੀ ਦਿਵਸ' ਮੌਕੇ ਚੱਲ ਰਹੇ ਦੋ ਦਿਨਾਂ ਕਲਾ ਉਤਸਵ ਵਿਚ ਹਿੱਸਾ ਲਿਆ, ਜਿੱਥੇ ...
ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪਿੰਡ ਚੰਡਿਆਲਾ ਵਿਖੇ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ | ਜਿਸ 'ਚ ਵਿਸ਼ੇਸ਼ ਤੌਰ ਤੇ ਲਾਲ ਸਿੰਘ ਸੁਲਹਾਣੀ ਜਰਨਲ ਸਕੱਤਰ ਪੰਜਾਬ ਬਸਪਾ ਪਹੁੰਚੇ | ...
ਅਮਲੋਹ, 14 ਅਕਤੂਬਰ (ਕੇਵਲ ਸਿੰਘ)-ਯੂਥ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਕੌਮੀ ਪ੍ਰਧਾਨ ਪਰਮ ਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ 'ਚ ਸ਼ੁਰੂ ਕੀਤਾ ਬੂਥ ਫ਼ਤਹਿ ਮੁਹਿੰਮ ਤਹਿਤ ਅੱਜ ਹਲਕਾ ਅਮਲੋਹ ਦੇ ਵੱਖ-ਵੱਖ ਸਰਕਲਾਂ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX