ਤਾਜਾ ਖ਼ਬਰਾਂ


ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  6 minutes ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  12 minutes ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  28 minutes ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  16 minutes ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 1 hour ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 1 hour ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 1 hour ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 2 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਪੰਜਾਬ / ਜਨਰਲ

ਮੁੱਖ ਮੰਤਰੀ ਚੰਨੀ ਵਲੋਂ ਕੈਪਟਨ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਵਿਖੇ ਪਰਿਵਾਰ ਸਮੇਤ ਹੋਈ ਮਿਲਣੀ ਨੇ ਸਿਆਸੀ ਹਲਕਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਦੇ ਵਿਆਹ 'ਚ ਸ਼ਾਮਿਲ ਨਾ ਹੋਣਾ ਵੀ ਸਿਆਸੀ ਹਲਕਿਆਂ 'ਚ ਚਰਚਾ ਦਾ ਵਿਸ਼ਾ ਰਿਹਾ ਹੈ ਪਰ ਅੱਜ ਅਚਾਨਕ ਚਰਨਜੀਤ ਸਿੰਘ ਚੰਨੀ ਵਲੋਂ ਕੈਪਟਨ ਦੇ ਸਿਸਵਾਂ ਫਾਰਮ ਵਿਖੇ ਪਹੁੰਚਣ ਨੂੰ ਹਾਈਕਮਾਂਨ ਵਲੋਂ ਜਾਰੀ ਹਦਾਇਤਾਂ ਦਾ ਹਿੱਸਾ ਵੀ ਮੰਨਿਆ ਜਾ ਰਿਹਾ ਹੈ ਤਾਂ ਜੋ ਕੈਪਟਨ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਮਨਾਇਆ ਜਾ ਸਕੇ | ਅੱਜ ਦੀ ਮੁਲਾਕਾਤ ਸਮੇਂ ਮੁੱਖ ਮੰਤਰੀ ਚੰਨੀ ਆਪਣੀ ਪਤਨੀ, ਸਪੁੱਤਰ ਨਵਜੀਤ ਸਿੰਘ ਅਤੇ ਨੂੰ ਹ ਸਿਮਰਨਧੀਰ ਕੌਰ ਸਮੇਤ ਪਹੁੰਚੇ ਸਨ | ਇਥੇ ਇਹ ਗੱਲ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਬੀ. ਐਸ. ਐਫ. ਨੂੰ ਬਾਰਡਰ ਖੇਤਰ ਦੇ 50 ਕਿਲੋਮੀਟਰ ਅੰਦਰ ਤੱਕ ਕਾਰਵਾਈ ਦਾ ਅਧਿਕਾਰ ਦੇਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਮੁੱਖ ਮੰਤਰੀ ਚੰਨੀ ਸਮੇਤ ਹੋਰ ਕਾਂਗਰਸੀ ਲੀਡਰਾਂ ਤੋਂ ਉਲਟ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ, ਉਥੇ ਹੀ ਮੁੱਖ ਮੰਤਰੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਆਗੂਆਂ ਵਲੋਂ ਇਸ ਫੈਸਲੇ ਨੂੰ ਸੂਬੇ ਦੇ ਅਧਿਕਾਰਾਂ ਦੇ ਖਿਲਾਫ਼ ਦੱਸਿਆ ਜਾ ਰਿਹਾ ਹੈ | ਬੇਸ਼ੱਕ ਚਰਨਜੀਤ ਸਿੰਘ ਚੰਨੀ ਦੀ ਇਸ ਮੁਲਾਕਾਤ ਸਬੰਧੀ ਕੋਈ ਸ਼ਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਸਿਆਸੀ ਹਲਕਿਆਂ ਅੰਦਰ ਇਸ ਸਬੰਧੀ ਅਲੱਗ-ਅਲੱਗ ਅਟਕਲਾਂ ਲਗਾਈਆਂ ਜਾ ਰਹੀਆਂ ਹਨ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਚੱਲ ਰਹੀ ਨਾਰਾਜ਼ਗੀ ਦੇ ਚਲਦਿਆਂ ਜਿਥੇ ਸਿੱਧੂ ਲਗਾਤਾਰ ਚੰਨੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਅਸੂਲਾਂ ਨਾਲ ਸਮਝੌਤਾ ਨਾ ਕਰਨ ਦੀ ਵਾਰ-ਵਾਰ ਗੱਲ ਆਖ ਰਹੇ ਹਨ ਜਿਸ ਕਾਰਨ ਮੁੱਖ ਮੰਤਰੀ ਵਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ ਤੋਂ ਇੰਝ ਜਾਪਦਾ ਹੈ ਕਿ ਚੰਨੀ ਹੁਣ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਭਾਸ਼ਾ ਵਿਚ ਹੀ ਜਵਾਬ ਦੇਣਾ ਚਾਹੁੰਦੇ ਹਨ |

ਜੰਗ-ਏ-ਆਜ਼ਾਦੀ ਯਾਦਗਾਰ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਬਾ: ਦੁਪਹਿਰ 3 ਵਜੇ ਤੱਕ

ਜਲੰਧਰ, 14 ਅਕਤੂਬਰ (ਅ.ਬ)-'ਜੰਗ-ਏ-ਆਜ਼ਾਦੀ ਯਾਦਗਾਰ' ਕਰਤਾਰਪੁਰ ਦੁਸਹਿਰੇ ਵਾਲੇ ਦਿਨ ਮਿਤੀ 15 ਅਕਤੂਬਰ, 2021 ਨੂੰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਹੀ ਦਰਸ਼ਕਾਂ ਲਈ ਖੁੱਲ੍ਹੀ ਰਹੇਗੀ | ਇਹ ਜਾਣਕਾਰੀ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਸਕੱਤਰ ਡਾਕਟਰ ...

ਪੂਰੀ ਖ਼ਬਰ »

ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਨਹੀਂ ਵੱਜਣਾ ਚਾਹੀਦਾ-ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪੰਜਾਬ ਸਮੇਤ ਤਿੰਨ ਸਰਹੱਦੀ ਰਾਜਾਂ ਵਿਚ ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮਾਮਲੇ ਤੇ ਅੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ 2022 ਦੀਆਂ ਚੋਣਾਂ ਲੜਨ ਦਾ ਐਲਾਨ

ਬਠਿੰਡਾ, 14 ਅਕਤੂਬਰ (ਵੀਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵਲੋਂ ਬਠਿੰਡਾ ਵਿਚ ਯੂਨੀਅਨ ਦੇ ਆਗੂਆਂ ਦੀ ਭਰਵੀਂ ਮੀਟਿੰਗ 'ਚ ਪੰਜਾਬ ਦੇ ਸਿਆਸੀ ਮੈਦਾਨ ਵਿਚ ਉੱਤਰਨ 'ਤੇ 2022 ਦੀਆਂ ਵਿਧਾਨ ਸਭਾ ਲਈ ਸਿਆਸੀ ਤੌਰ 'ਤੇ ...

ਪੂਰੀ ਖ਼ਬਰ »

ਕੇਂਦਰ ਦੀ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼-ਪਰਗਟ ਸਿੰਘ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀ. ਐਸ. ਐਫ. ਦੇ ਘੇਰੇ ਨੂੰ ਵਧਾ ਕੇ 50 ਕਿੱਲੋਮੀਟਰ ਕਰ ਦੇਣਾ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ-ਚੀਮਾ

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ.ਐਸ.ਐਫ ਦੇ ਅਧਿਕਾਰ ਖੇਤਰ 'ਚ ਵਾਧਾ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਨੂੰ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਪਾਰਟੀ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਮੌਕੇ ਮੋਦੀ ਤੇ ਸ਼ਾਹ ਦੇ ਪੁਤਲੇ ਸਾੜਨ ਦੇ ਫ਼ੈਸਲੇ ਨੂੰ ਵਾਪਸ ਲੈਣ ਦਾ ਭਾਜਪਾ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਦੁਸਹਿਰੇ ਵਾਲੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਵਾਲੇ ਕੀਤੇ ...

ਪੂਰੀ ਖ਼ਬਰ »

ਰਾਸ਼ਟਰਪਤੀ 22 ਨੂੰ ਪਟਨਾ ਸਾਹਿਬ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ, 14 ਅਕਤੂਬਰ (ਪਰਵਾਨਾ)-ਸਰਕਾਰੀ ਹਲਕਿਆਂ ਅਨੁਸਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ 22 ਅਕਤੂਬਰ ਨੂੰ ਪਟਨਾ ਸਾਹਿਬ ਵਿਚ ਮੱਥਾ ਟੇਕਣ ਜਾਣਗੇ, ਜਿੱਥੇ ਉਨ੍ਹਾਂ ਦਾ ਸਨਮਾਨ ਤੇ ਸਤਿਕਾਰ ਕੀਤਾ ਜਾਵੇਗਾ | ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਬਖ਼ਸ਼ਿਸ਼ ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਘੇਰਾ ਵਧਾਉਣਾ ਪੰਜਾਬ ਨਾਲ ਮੋਦੀ ਸਰਕਾਰ ਦਾ ਇਕ ਹੋਰ ਧੱਕਾ-ਬੈਂਸ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬੀ.ਐਸ.ਐਫ. ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਤੇ 50 ਕਿਲੋਮੀਟਰ ਕਰਨ ਦੇ ਐਲਾਨ ਦੀ ਨਿੰਦਾ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸੂਬੇ ਭਰ 'ਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ

ਅੰਮਿ੍ਤਸਰ, 14 ਅਕਤੂਬਰ (ਰੇਸ਼ਮ ਸਿੰਘ)-ਡੇਂਗੂ ਦੇ ਸੂਬੇ ਭਰ 'ਚ ਵੱਧ ਰਹੇ ਮਰੀਜ਼ਾਂ ਉਪਰੰਤ ਸਰਕਾਰ ਡੇਂਗੂ ਦੀ ਬਿਮਾਰੀ ਨਾਲ ਨਜਿੱਠਣ ਲਈ ਚੌਕਸ ਹੋ ਗਈ ਹੈ, ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦੀ ਹੋ ਰਹੀ ਦੁਰਦਸ਼ਾ ਉਪਰੰਤ ਸਿਹਤ ਵਿਭਾਗ ਵਲੋਂ ਰਾਜ ਭਰ 'ਚ ਹਸਪਤਾਲਾਂ ਦੀ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਦਾਇਰਾ 50 ਕਿਲੋਮੀਟਰ ਕਰਨ 'ਤੇ ਸਰਹੱਦੀ ਕਿਸਾਨ ਡਾਢੇ ਔਖੇ

ਹਰਿੰਦਰ ਸਿੰਘ ਤਰਨ ਤਾਰਨ, 14 ਅਕਤੂੁਬਰ-ਕੇਂਦਰ ਸਰਕਾਰ ਵਲੋਂ ਭਾਰਤ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ 6 ਜ਼ਿਲਿ੍ਹਆਂ ਦੀ ਕੌਮਾਂਤਰੀ ਸਰਹੱਦ ਉੱਪਰ ਬੀ. ਐੱਸ. ਐੱਫ. ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ 'ਤੇ ਜਿਥੇ ਵੱਖ-ਵੱਖ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਕੁਹਾੜੀ ਮਾਰ ਕੇ ਪਤਨੀ ਦੀ ਹੱਤਿਆ

ਬੱਲੂਆਣਾ, 14 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ ਦੇ ਪਿੰਡ ਖੈਰਪੁਰਾ ਵਿਖੇ ਨਰਮਾ ਚੁਗਣ ਲਈ ਇਕ ਕਿਸਾਨ ਦੇ ਘਰ ਆਈ ਹੋਈ ਪ੍ਰਵਾਸੀ ਔਰਤ ਦਾ ਉਸ ਦੇ ਹੀ ਪਤੀ ਵਲੋਂ ਕੁਹਾੜੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ | ਪੁਲਿਸ ਨੇ ਪ੍ਰਵਾਸੀ ਔਰਤ ਦੀ ਲਾਸ਼ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐਸ.ਐਮ.ਓ. ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ 'ਤੇ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਜਸਗੁਰਪ੍ਰੀਤ ਸਿੰਘ ਪੂਰੀ ਦੀ ਬੈਂਚ ਨੇ ਪੰਜਾਬ ਸਰਕਾਰ, ਐਸ.ਐਸ.ਪੀ. ਬਠਿੰਡਾ ਅਤੇ ਕੋਤਵਾਲੀ ਥਾਣੇ ਦੇ ਮੁਖੀ ਨੂੰ ਇਕ ਔਰਤ ਦੀ ਪਟੀਸ਼ਨ ਵਿਚ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਹੈ, ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਘੇਰਾ ਵਧਾਉਣਾ ਕੇਂਦਰ ਦੀ ਪੰਜਾਬ 'ਚ ਸਿੱਧੇ ਦਖ਼ਲ ਦੀ ਸਾਜਿਸ਼-ਭਾਈ ਗਰੇਵਾਲ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)-ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ 'ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ | ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਅਤੇ ...

ਪੂਰੀ ਖ਼ਬਰ »

ਡਿਊਟੀ ਸਮੇਂ ਗ਼ੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ

ਚੰਡੀਗੜ੍ਹ, 14 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਹੱਕ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਪੁਰਾਣੇ ਭੂਮੀ ਕਾਨੂੰਨਾਂ ਵਿਚ ਤੁਰੰਤ ਸਿਲਸਿਲੇਵਾਰ ਤਬਦੀਲੀ ਲਿਆਉਣ ਦੇ ਨਿਰਦੇਸ਼ ...

ਪੂਰੀ ਖ਼ਬਰ »

ਫ਼ਿਲਮ 'ਪਾਣੀ 'ਚ ਮਧਾਣੀ' ਦਰਸ਼ਕਾਂ ਦੀ ਪਸੰਦ ਦੀ ਕਸਵੱਟੀ 'ਤੇ ਖ਼ਰੀ ਉਤਰੇਗੀ-ਗਿੱਪੀ ਗਰੇਵਾਲ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)-'ਪੰਜਾਬੀ ਫ਼ਿਲਮ 'ਪਾਣੀ 'ਚ ਮਧਾਣੀ' ਦਰਸ਼ਕਾਂ ਦੀ ਪਸੰਦ ਦੀ ਕਸਵੱਟੀ 'ਤੇ ਖ਼ਰੀ ਉਤਰੇਗੀ.... |' ਇਹ ਗੱਲ ਅੱਜ ਇੱਥੇ ਨਵੀਂ ਆ ਰਹੀ ਫ਼ਿਲਮ 'ਪਾਣੀ 'ਚ ਮਧਾਣੀ' ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਵਲੋਂ ਸਾਂਝੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਯੂਥ ਵਿੰਗ ਦੇ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਰਪ੍ਰਸਤ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਸਲਾਹ ਨਾਲ ਪਾਰਟੀ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ 2 ਮੇਜ਼ਾਂ ਦੀ ਅਮਰੀਕਾ 'ਚ ਨਿਲਾਮੀ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ 2 ਮੇਜ਼ਾਂ ਦੀ ਅਮਰੀਕਾ ਵਿਚ 21 ਅਕਤੂਬਰ ਨੂੰ ਨਿਲਾਮੀ ਹੋਣ ਜਾ ਰਹੀ ਹੈ | ਨਿਲਾਮੀ ਦੌਰਾਨ ਇਹ ਮੇਜ਼ 3500-4500 ਅਮਰੀਕੀ ਡਾਲਰ (ਲਗਭਗ 2. 63-3.39 ਲੱਖ ਰੁਪਏ ) ਵਿਚ ਵਿਕਣੇ ਦੀ ਸੰਭਾਵਨਾ ਹੈ | ਇਹ ਹੈਰਾਨੀ ਦੀ ਗੱਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਜਾਰੀ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਨੂੰ ਡਿਜੀਟਲ ਤੌਰ 'ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ | ਇਸ ਕਦਮ ਦਾ ਉਦੇਸ਼ ਸੂਬੇ 'ਚ ...

ਪੂਰੀ ਖ਼ਬਰ »

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਆਪਣੇ ਜੱਦੀ ਪਿੰਡ ਕੋਹਾਲੀ ਪੁੱਜੀ

ਪੰਜਗਰਾਈਆਂ, 14 ਅਕਤੂਬਰ (ਬਲਵਿੰਦਰ ਸਿੰਘ)-ਮਿਸ ਯੂਨੀਵਰਸ ਬਣ ਕੇ ਆਪਣੇ ਜੱਦੀ ਪਿੰਡ ਕੋਹਾਲੀ ਪਹੁੰਚੀ ਮਿਸ ਹਰਨਾਜ ਕੌਰ ਸੰਧੂ ਦਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਪਿੰਡ ਵਾਸੀਆਂ ਨੇ ਢੋਲ-ਢਮੱਕਿਆਂ ਨਾਲ ਨਿੱਘਾ ਸਵਾਗਤ ਕੀਤਾ | ਮਿਸ ਸੰਧੂ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਦੀ ਇਜਾਜ਼ਤ ਤੋਂ ਬਿਨਾਂ ਫ਼ੌਜ ਮੁਖੀ ਨੇ ਬਦਲਿਆ ਆਈ.ਐਸ.ਆਈ. ਮੁਖੀ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ | ਦਰਅਸਲ, ਬਾਜਵਾ ਨੇ ਪਿਛਲੇ ਹਫ਼ਤੇ ਆਈ. ਐਸ. ਆਈ. ਦੇ ਮੁਖੀ ਜਨਰਲ ਫ਼ੈਜ਼ ਹਮੀਦ ਦੀ ਥਾਂ ...

ਪੂਰੀ ਖ਼ਬਰ »

ਕੇਂਦਰ ਵਲੋਂ ਸੂਬੇ ਦੇ ਅਧਿਕਾਰਾਂ 'ਤੇ ਸ਼ਰੇ੍ਹਆਮ ਡਾਕਾ-ਪਰਮਿੰਦਰ ਸਿੰਘ ਢੀਂਡਸਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ , ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ 'ਚ ਬੀ. ਐੱਸ. ਐੱਫ਼ ਦੇ ਵਧਾਏ ਗਏ ਅਧਿਕਾਰ ਖੇਤਰ 'ਤੇ ਸਖ਼ਤ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਅਹਿਮ ਆਦੇਸ਼ ਜਾਰੀ

ਚੰਡੀਗੜ੍ਹ, 14 ਅਕਤੂਬਰ (ਬਿ੍ਜੇਂਦਰ ਗੌੜ)-ਭਾਰਤੀ ਚੋਣ ਕਮਿਸ਼ਨ ਨੇ ਕੁਝ ਰਾਜਾਂ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨ੍ਹਾਂ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਮੱੁਖ ਚੋਣ ਅਧਿਕਾਰੀਆਂ ਨੂੰ ਕੁਝ ਅਹਿਮ ਆਦੇਸ਼ ਨੋਟੀਫਿਕੇਸ਼ਨ ਰਾਹੀਂ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਕੇਜਰੀਵਾਲ ਜੋ ਵਾਅਦੇ ਉਦਯੋਗਪਤੀਆਂ ਨਾਲ ਕਰ ਰਹੇ ਨੇ ਉਹ ਪਹਿਲਾਂ ਹੀ ਲਾਗੂ ਹੋ ਚੁੱਕੇ ਨੇ-ਮੁੱਖ ਮੰਤਰੀ ਚੰੰਨੀ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ) - ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਸੂਬੇ 'ਚ 32 ਨਵੇਂ ਮਾਮਲੇ-1 ਮੌਤ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 1 ਹੋਰ ਮੌਤ ਹੋ ਗਈ, ਉੱਥੇ 20 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 32 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈ 1 ਮੌਤ ਲੁਧਿਆਣਾ ਤੋਂ ...

ਪੂਰੀ ਖ਼ਬਰ »

ਲੁਧਿਆਣਾ 'ਚ ਡੇਂਗੂ ਤੋਂ ਪੀੜਤ 10 ਸਾਲਾ ਬੱਚੀ ਦੀ ਮੌਤ

ਲੁਧਿਆਣਾ, 14 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਅੱਜ ਇਕ ਹੋਰ ਮਰੀਜ਼ ਦੀ ਸ਼ੱਕੀ ਡੇਂਗੂ ਬੁਖਾਰ ਨਾਲ ਮੌਤ ਹੋਣ ...

ਪੂਰੀ ਖ਼ਬਰ »

ਸਿੱਖਾਂ ਦੀਆਂ ਕੁਰਬਾਨੀਆਂ ਸਮਾਜ ਨੂੰ ਭੁੱਲਣੀਆਂ ਨਹੀਂ ਚਾਹੀਦੀਆਂ-ਢੀਂਡਸਾ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਬੀਤੇ ਦਿਨੀਂ ਸ਼੍ਰੀਨਗਰ ਵਿਖੇ ਦਹਿਸ਼ਤਗਰਦਾਂ ਵਲੋਂ ਕੀਤੇ ਗਏ ਹਮਲੇ 'ਚ ਹਲਾਕ ਹੋਈ ਸਕੂਲ ਪਿ੍ੰ. ਬੀਬੀ ਸੁਪਿੰਦਰ ਕੌਰ ...

ਪੂਰੀ ਖ਼ਬਰ »

ਪੀ.ਐਸ.ਜੌਲੀ ਅਰਬਨ ਬੈਂਕ ਤੇ ਕਰੈਡਿਟ ਸਭਾਵਾਂ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਜਲੰਧਰ, 14 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਟੇਟ ਅਰਬਨ ਕੋਆਪਰੇਟਿਵ ਬੈਂਕ ਅਤੇ ਕਰੈਡਿਟ ਸੁਸਾਇਟੀ ਫੈਡਰੇਸ਼ਨ ਜਲੰਧਰ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਪੀ. ਐਸ. ਜੌਲੀ (ਚੇਅਰਮੈਨ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਜਲੰਧਰ) ਨੂੰ ਸਰਬਸੰਮਤੀ ਨਾਲ ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਦੀ ਆਰਥਿਕਤਾ ਨੂੰ ਅੱਗੇ ਵਧਾਉਣਾ ਤੇ ਮਜ਼ਬੂਤ ਕਰਨਾ ਭਾਜਪਾ ਦਾ ਪਹਿਲਾ ਟੀਚਾ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੈਲਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਸੂਬਾ ਭਾਜਪਾ ਮੁੱਖ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕਰ ਸ਼ੈਲਰ ਚਲਾਉਣ ਵਿਚ ਆ ...

ਪੂਰੀ ਖ਼ਬਰ »

6 ਆਈ.ਏ.ਐੱਸ ਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 14 ਅਕਤੂਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 6 ਆਈ.ਪੀ.ਐੱਸ. ਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪ੍ਰਵੀਨ ...

ਪੂਰੀ ਖ਼ਬਰ »

ਭਾਜਪਾ ਆਗੂ ਨੇ ਲਖੀਮਪੁਰ ਹਿੰਸਾ ਪਿੱਛੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦਾ ਹੱਥ ਹੋਣ ਦਾ ਦੋਸ਼ ਲਗਾਇਆ

ਬਲੀਆ (ਯੂ.ਪੀ.), 14 ਅਕਤੂਬਰ (ਏਜੰਸੀ)-ਭਾਜਪਾ ਆਗੂ ਰਾਮ ਇਕਬਾਲ ਸਿੰਘ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਲਖੀਮਪੁਰ ਹਿੰਸਾ ਪਿੱਛੇ ਉਸ ਦਾ ਹੱਥ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਸ ਨੂੰ ਬਰਖ਼ਾਸਤ ਕਰ ਦੇਣ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ: 2022-24 ਲਈ ਭਾਰਤ ਦੀ ਮੁੜ ਚੋਣ

ਸੰਯੁਕਤ ਰਾਸ਼ਟਰ, 14 ਅਕਤੂਬਰ (ਏਜੰਸੀ)-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ 2022-24 ਕਾਰਜਕਾਲ ਲਈ ਭਾਰਤ ਦੀ ਮੁੜ ਚੋਣ ਕੀਤੀ ਗਈ ਹੈ | ਇਸ ਦੇ ਬਾਅਦ ਭਾਰਤ ਨੇ 'ਸਨਮਾਨ, ਸੰਵਾਦ ਅਤੇ ਸਹਿਯੋਗ' ਜ਼ਰੀਏ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਕਸ਼ਮੀਰ 'ਚ ਹਥਿਆਰਾਂ ਦਾ ਜ਼ਖੀਰਾ ਬਰਾਮਦ

ਸ੍ਰੀਨਗਰ, 14 ਅਕਤੂਬਰ (ਏਜੰਸੀ)- ਬੀ.ਐਸ.ਐਫ਼. ਤੇ ਜੰਮੂ ਕਸ਼ਮੀਰ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਤਹਿਤ ਕੁਪਵਾੜਾ ਜ਼ਿਲ੍ਹੇ 'ਚੋਂ ਹਥਿਆਰ ਤੇ ਗੋਲਾ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ | ਬੀ.ਐਸ.ਐਫ਼. ਦੇ ਬੁਲਾਰੇ ਨੇ ਦੱਸਿਆ ਕਿ ਕੁਪਵਾੜਾ 'ਚ ਦਾਰਦਸੁਨ ਜੰਗਲਾਂ ਦੇ ...

ਪੂਰੀ ਖ਼ਬਰ »

ਅਮਰੀਕੀ ਜਲ ਸੈਨਾ ਮੁਖੀ ਨੇ ਵਿਨਸਨ ਬੇੜੇ 'ਚ ਭਾਰਤੀ ਹਮਰੁਤਬਾ ਦੀ ਮੇਜ਼ਬਾਨੀ ਕੀਤੀ

ਬੰਗਾਲ ਦੀ ਖਾੜੀ, 14 ਅਕਤੂਬਰ (ਏਜੰਸੀ)- ਅਮਰੀਕੀ ਜਲ ਸੈਨਾ ਮੁਖੀ ਐਡਮਿਰਲ ਮਾਈਕ ਗਿਲਡੇ ਨੇ ਮਾਲਾਬਾਰ ਅਭਿਆਸ ਜਿਹੜਾ ਬੰਗਾਲ ਦੀ ਖਾੜੀ 'ਚ ਚੱਲ ਰਿਹਾ ਹੈ, ਦੌਰਾਨ ਏਅਰਕ੍ਰਾਫਟ ਕੈਰੀਅਰ ਯੂਐਸਐਸ ਕਾਰਲ ਵਿਨਸਨ 'ਚ ਭਾਰਤੀ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਤੇ ਹੋਰ ...

ਪੂਰੀ ਖ਼ਬਰ »

ਜਨਰਲ ਨਰਵਾਣੇ ਨੇ ਭਾਰਤ ਵਲੋਂ ਸ੍ਰੀਲੰਕਾ ਫ਼ੌਜ ਨੂੰ ਦਿੱਤੀਆਂ 2 'ਸਿਮੂਲੇਟਰ' ਸਹੂਲਤਾਂ ਦਾ ਕੀਤਾ ਉਦਘਾਟਨ

ਕੋਲੰਬੋ, 14 ਅਕਤੂਬਰ (ਏਜੰਸੀ)- ਭਾਰਤੀ ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਵੀਰਵਾਰ ਨੂੰ ਭਾਰਤ ਵਲੋਂ ਸ੍ਰੀਲੰਕਾ ਫ਼ੌਜ ਦੀ ਸਮਰੱਥਾ ਵਧਾਉਣ ਤੇ ਦੋਹਾਂ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਤੋਹਫੇ 'ਚ ਦਿੱਤੀਆਂ 2 'ਸਿਮੂਲੇਟਰ' ਸਹੂਲਤਾਂ ਦਾ ...

ਪੂਰੀ ਖ਼ਬਰ »

ਰਾਹੁਲ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ 'ਤੇ ਬੋਲਿਆ ਹਮਲਾ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੁਰਾਣੀਆਂ ਲੋਕ ਕਹਾਣੀਆਂ 'ਚ ਲਾਲਚੀ ਕੁਸ਼ਾਸਨ ਦੀਆਂ ਕਹਾਣੀਆਂ ...

ਪੂਰੀ ਖ਼ਬਰ »

ਫ਼ੌਜੀ ਜਵਾਨ ਪਾਕਿ ਨੂੰ ਗੁਪਤ ਸੂਚਨਾਵਾਂ ਦੇਣ ਦੇ ਦੋਸ਼ 'ਚ ਗਿ੍ਫ਼ਤਾਰ

ਅੰਬਾਲਾ, 14 ਅਕਤੂਬਰ (ਏਜੰਸੀ)-ਹਰਿਆਣਾ ਪੁਲਿਸ ਨੇ ਦੱਸਿਆ ਕਿ ਉਸ ਨੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਗੁਪਤ ਸੂਚਨਾਵਾਂ ਦੇਣ ਦੇ ਦੋਸ਼ 'ਚ ਫ਼ੌਜ ਦੇ ਇਕ ਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਰੋਹਿਤ ਕੁਮਾਰ ਨੂੰ ਪੁਖ਼ਤਾ ਜਾਣਕਾਰੀ ਦੇ ਆਧਾਰ ...

ਪੂਰੀ ਖ਼ਬਰ »

ਚਟੋਪਾਧਿਆਏ ਬਣੇ ਪੰਜਾਬ ਵਿਜੀਲੈਂਸ ਬਿਊਰੋ ਮੁਖੀ

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਦੇਰ ਰਾਤ ਇਕ ਹੁਕਮ ਜਾਰੀ ਕਰਦਿਆਂ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਚੀਫ਼ ਡਾਇਰੈਕਟਰ ਤਾਇਨਾਤ ਕਰ ਦਿੱਤਾ ਹੈ | ਸ੍ਰੀ ਚਟੋਪਾਧਿਆਏ ...

ਪੂਰੀ ਖ਼ਬਰ »

ਸ੍ਰੀਲੰਕਾ ਜਲ ਸੈਨਾ ਵਲੋਂ 23 ਭਾਰਤੀ ਮਛੇਰੇ ਗਿ੍ਫ਼ਤਾਰ

ਕੋਲੰਬੋ, 14 ਅਕਤੂਬਰ (ਏਜੰਸੀ)- ਇਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਸ੍ਰੀਲੰਕਾ ਜਲ ਸੈਨਾ ਨੇ ਆਪਣੇ ਦੇਸ਼ ਦੇ ਜਲ ਖੇਤਰ 'ਚ ਗੈਰ-ਕਾਨੂੰਨੀ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ 23 ਭਾਰਤੀ ਮਛੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੀਆਂ 2 ਮੱਛੀਆਂ ਫੜਨ ...

ਪੂਰੀ ਖ਼ਬਰ »

ਸਰ੍ਹੋਂ, ਖਾਣ ਵਾਲੇ ਤੇਲ ਦੀ ਕੀਮਤ ਡਿੱਗਣ ਨਾਲ ਮਿਲਣ ਲੱਗੀ ਰਾਹਤ

ਜਲੰਧਰ, 14 ਅਕਤੂਬਰ (ਸ਼ਿਵ ਸ਼ਰਮਾ) -ਕੋਰੋਨਾ ਮਹਾਂਮਾਰੀ ਕਰਕੇ ਲੰਬਾ ਸਮਾਂ ਕਾਰੋਬਾਰੀਆਂ ਨੂੰ ਨੁਕਸਾਨ ਉਠਾਉਣਾ ਪਿਆ ਹੈ ਤੇ ਹੁਣ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦੇ ਤਿਉਹਾਰੀ ਸੀਜ਼ਨ 'ਚ ਕਾਰੋਬਾਰੀ ਬਾਜ਼ਾਰਾਂ 'ਚ ਲੋਕਾਂ ਦੀ ਵਧ ਰਹੀ ਆਮਦ ਨੂੰ ਦੇਖਦੇ ਹੋਏ ਕਾਫੀ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਨਵੈਸਟੀਗੇਸ਼ਨ ਬਿਊਰੋ ਨੂੰ ਜਾਂਚ ਮੁਕੰਮਲ ਲਈ ਦਿੱਤਾ ਮਹੀਨੇ ਦਾ ਸਮਾਂ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ 'ਤੇ ਜਾਤੀ ਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਇਨਵੈਸਟੀਗੇਸ਼ਨ ਬਿਊਰੋ ਨੂੰ ਕਰੀਬ ਇਕ ਮਹੀਨੇ ਦਾ ਸਮਾਂ ਦਿੰਦਿਆਂ 16 ...

ਪੂਰੀ ਖ਼ਬਰ »

ਭਾਜਪਾ ਆਗੂ ਤਰੁਣ ਚੁਘ ਦੇ ਮੁੰਡੇ ਦੇ ਵਿਆਹ 'ਚ ਪਹੁੰਚੇ ਖੱਟਰ ਸਮੇਤ ਕਈ ਦਿੱਗਜ਼ ਆਗੂ

ਐੱਸ. ਏ. ਐੱਸ. ਨਗਰ, 14 ਅਕਤੂਬਰ (ਕੇ. ਐੱਸ. ਰਾਣਾ)-ਇਥੋਂ ਦੇ ਪਟਿਆਲਾ ਰੋਡ 'ਤੇ ਇਕ ਮੈਰਿਜ ਪੈਲੇਸ ਵਿਚ ਭਾਜਪਾ ਦੇ ਵੱਡੇ ਆਗੂ ਤਰੁਣ ਚੁਘ ਦੇ ਲੜਕੇ ਦਾ ਵਿਆਹ ਸੀ, ਜਿਸ ਬਾਰੇ ਕਿਸੇ ਨੂੰ ਕੰਨੋਂ ਕੰਨ ਭਿਣਕ ਨਹੀਂ ਲੱਗਣ ਦਿੱਤੀ ਗਈ ਕਿਉਂਕਿ ਵਿਆਹ ਸਮਾਗਮ ਵਿਚ ਹਰਿਆਣਾ ਦੇ ਮੁੱਖ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਤੇ 55 ਮੈਨੇਜਰਾਂ ਨੂੰ ਪਦ-ਉੱਨਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 14 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ 'ਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ | ਇਸ ਦੇ ...

ਪੂਰੀ ਖ਼ਬਰ »

ਸੈਸ਼ਨ ਮੁੱਕਣ ਨੂੰ ਆਇਆ ਪਰ ਨਹੀਂ ਮਿਲੀਆਂ ਪਾਠ ਪੁਸਤਕਾਂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਨੂੰ ਮੁਫ਼ਤ ਕੀਤਾ ਹੋਇਆ ਹੈ | ਇਸੇ ਕੜੀ ਅਧੀਨ ਹਰ ਵਿਦਿਆਰਥੀ ਨੂੰ ਪਹਿਲੀ ਤੋਂ ਬਾਰ੍ਹਵੀਂ ਤੱਕ ਸਾਰੇ ਵਿਸ਼ਿਆਂ ਦੀਆਂ ਪਾਠ ਪੁਸਤਕਾਂ ਮੁਫ਼ਤ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ 'ਚ ਕੀਤੀ ਫੇਰਬਦਲ ਬਾਰੇ ਮੁੱਖ ਮੰਤਰੀ ਵਲੋਂ ਕਮੇਟੀ ਬਣਾਉਣ ਤੋਂ ਇਨਕਾਰ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਦੁਆਰਾ ਜਲਿ੍ਹਆਂਵਾਲਾ ਬਾਗ ਦੇ ਕਰਵਾਏ ਨਵੀਨੀਕਰਨ ਦੇ ਚੱਲਦਿਆਂ ਸਮਾਰਕ ਦੀਆਂ ਇਤਿਹਾਸਕ ਨਿਸ਼ਾਨੀਆਂ 'ਚ ਕੀਤੀ ਫੇਰਬਦਲ ਦੇ ਲਗਾਤਾਰ ਗੰਭੀਰ ਹੁੰਦੇ ਮਾਮਲੇ ਦੇ ਬਾਰੇ 'ਚ ਲੰਘੇ ਦਿਨ ਚੰਡੀਗੜ੍ਹ ਵਿਖੇ ਮੁੱਖ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ ਪਾਕਿ ਰਸਤੇ ਆਉਣ ਲੱਗੀ ਆਰਗੈਨਿਕ ਹਰੀ ਮੂੰਗ ਦਾਲ

ਗੁਰਦੀਪ ਸਿੰਘ ਅਟਾਰੀ ਅਟਾਰੀ, 14 ਅਕਤੂਬਰ-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ 'ਤੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਇੰਟੀਗ੍ਰੇਟਿਡ ਚੈੱਕਪੋਸਟ ਰਸਤੇ ਅਫ਼ਗਾਨਿਸਤਾਨ ਤੋਂ ਹਰੀ ਮੂੰਗ ਦਾਲ ਆਉਣੀ ਸ਼ੁਰੂ ਹੋ ਗਈ ਹੈ | ਦਾਲ ਸਾਬਤ ਤੇ ਦਲੀ ਹੋਈ ਦੱਸੀ ਜਾਂਦੀ ਹੈ | ਇਸ ...

ਪੂਰੀ ਖ਼ਬਰ »

ਵਧ ਰਹੀਆਂ ਤੇਲ ਕੀਮਤਾਂ ਕਾਰਨ ਟਰਾਂਸਪੋਰਟ ਉਦਯੋਗ ਬਰਬਾਦੀ ਦੀ ਕਗਾਰ 'ਤੇ

ਚੰਡੀਗੜ੍ਹ, 14 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੀਆਂ ਮੌਜੂਦਾ ਨੀਤੀਆਂ ਕਾਰਨ ਰਾਜ ਦਾ ਯਾਤਰੀ ਟਰਾਂਸਪੋਰਟ ਉਦਯੋਗ ਇਸ ਸਮੇਂ ਬਰਬਾਦੀ ਦੀ ਕਗਾਰ 'ਤੇ ਪਹੁੰਚ ਗਿਆ ਹੈ, ਜੇਕਰ ਸਮੇਂ ਸਿਰ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਇਹ ਮਹੱਤਵਪੂਰਨ ਖੇਤਰ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਗਊ ਕਮਿਸ਼ਨ ਵਲੋਂ ਡੀ. ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ...

ਪੂਰੀ ਖ਼ਬਰ »

ਰਾਜਨਾਥ ਵਲੋਂ ਸੇਲਾ ਸੁਰੰਗ ਦੇ ਆਖ਼ਰੀ ਪੜਾਅ ਦੇ ਕੰਮ ਦੀ ਸ਼ੁਰੂਆਤ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡਿਜੀਟਲ ਮਾਧਿਅਮ ਰਾਹੀਂ ਅਰੁਣਾਚਲ ਪ੍ਰਦੇਸ਼ 'ਚ ਸੇਲਾ ਸੁਰੰਗ ਦੇ ਆਖ਼ਰੀ ਪੜਾਅ ਦੇ ਕੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਬੀ. ਆਰ. ਓ. ਦੀ 20,000 ਕਿਲੋਮੀਟਰ ਮੋਟਰਸਾਈਕਲ ਮੁਹਿੰਮ ਨੂੰ ਹਰੀ ਝੰਡੀ ਦਿਖਾ ...

ਪੂਰੀ ਖ਼ਬਰ »

ਭਾਰਤ ਨੇ ਚੀਨ ਤੋਂ ਪੂਰਬੀ ਲੱਦਾਖ ਵਿਵਾਦ ਦੇ ਜਲਦ ਹੱਲ ਦੀ ਉਮੀਦ ਪ੍ਰਗਟਾਈ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਭਾਰਤ ਨੇ ਵੀਰਵਾਰ ਨੂੰ ਉਮੀਦ ਪ੍ਰਗਟ ਕਰਦਿਆਂ ਕਿਹਾ ਹੈ ਕਿ ਚੀਨ ਪੂਰਬੀ ਲੱਦਾਖ 'ਚ ਬਾਕੀ ਰਹਿੰਦੇ ਸਾਰੇ ਮੁੱਦਿਆਂ ਦੇ ਜਲਦ ਹੱਲ ਲਈ ਕੰਮ ਕਰੇਗਾ, ਜਿਥੇ 17 ਮਹੀਨੇ ਪਹਿਲਾਂ ਸਰਹੱਦੀ ਵਿਵਾਦ ਨੂੰ ਲੈ ਕੇ ਦੋਵੇਂ ਦੇਸ਼ਾਂ ਦੀਆਂ ਫ਼ੌਜਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX