ਤਾਜਾ ਖ਼ਬਰਾਂ


ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  7 minutes ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  53 minutes ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 1 hour ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 2 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 2 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 2 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 3 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 3 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 3 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 4 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 4 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 5 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 5 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 5 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 6 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਫਿਰੋਜ਼ਪੁਰ

ਬੀ. ਐੱਸ. ਐੱਫ ਨੂੰ ਵੱਧ ਅਧਿਕਾਰ ਦੇਣ ਦੇ ਫ਼ੈਸਲੇ ਨਾਲ ਗਰਮਾਈ ਪੰਜਾਬ ਦੀ ਰਾਜਨੀਤੀ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ 11 ਅਕਤੂਬਰ ਨੂੰ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਸਰਹੱਦੀ ਖੇਤਰ ਵਿਚੋਂ ਨਸ਼ਿਆਂ ਤੇ ਨਜਾਇਜ਼ ਹਥਿਆਰਾਂ ਦੀ ਹੁੰਦੀ ਗ਼ੈਰ ਕਾਨੂੰਨੀ ਸਮਗਲਿੰਗ ਨੂੰ ਰੋਕਣ ਲਈ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ) ਦੇ ਅਧਿਕਾਰ ਖੇਤਰ ਦਾ ਦਾਇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਕਰਨ ਦੇ ਫ਼ੈਸਲੇ ਨਾਲ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਉੱਥੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਵੀ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਅੱਜ ਸਾਰਾ ਦਿਨ ਜਾਰੀ ਰਹੀਆਂ | ਇਕ ਪਾਸੇ ਪੰਜਾਬ ਦੀ ਸੱਤਾਧਾਰੀ ਕਾਂਗਰਸ ਦੇ ਮੁੱਖ ਮੰਤਰੀ ਤੋਂ ਲੈ ਕੇ ਆਮ ਵਰਕਰ ਤੱਕ ਇਸ ਨੂੰ ਸੂਬੇ ਦੇ ਅਧਿਕਾਰ ਖੋਹਣ ਦੀ ਗੱਲ ਕਰ ਰਹੇ ਹਨ ਅਤੇ ਕੇਂਦਰ ਦੇ ਇਸ ਫ਼ੈਸਲੇ ਦਾ ਪੂਰੀ ਤਰ੍ਹਾਂ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੀ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦੇ ਕੇ ਕੇਂਦਰ ਤੋਂ ਇਸ ਫ਼ੈਸਲੇ ਨੂੰ ਰੱਦ ਕਰਨ ਦੀ ਗੱਲ ਕਰ ਰਿਹਾ ਹੈ | ਕੇਂਦਰ ਸਰਕਾਰ ਦੇ ਮੌਜੂਦਾ ਫ਼ੈਸਲੇ ਨਾਲ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਖ਼ਾਸ ਕਰ ਫ਼ਿਰੋਜ਼ਪੁਰ ਦਾ ਸਮੁੱਚਾ ਇਲਾਕਾ ਹੀ ਸਿੱਧੇ ਤੌਰ 'ਤੇ ਬੀ.ਐੱਸ.ਐਫ. ਦੀ ਸਿੱਧੀ ਨਿਗਰਾਨੀ ਹੇਠ ਆ ਜਾਵੇਗਾ | 'ਅਜੀਤ' ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਤੇ ਰਾਜਨੀਤਿਕ ਆਗੂਆਂ ਨਾਲ ਗੱਲਬਾਤ ਕਰਨ 'ਤੇ ਰਲਿਆ-ਮਿਲਿਆ ਪ੍ਰਤੀਕਰਮ ਸਾਹਮਣੇ ਆਇਆ | ਸਰਹੱਦੀ ਪਿੰਡਾਂ ਦੀਆਂ ਸੱਥਾਂ 'ਤੇ ਮੰਡੀਆਂ ਵਿਚ ਬੈਠੇ ਕਿਸਾਨ ਵੀ ਇਸ ਮੁੱਦੇ 'ਤੇ ਖੁੱਲ੍ਹ ਕੇ ਬੋਲਦੇ ਨਜ਼ਰ ਆਏ |
ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਐਡਵੋਕੇਟ ਅਸ਼ਵਨੀ ਢੀਂਗੜਾ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ, ਸੁਰੱਖਿਆ ਅਤੇ ਨਸ਼ਿਆਂ ਦੇ ਖ਼ਾਤਮਾ ਕਰਨਾ ਸਮੇਂ ਦੀ ਵੱਡੀ ਜ਼ਰੂਰਤ ਹੈ | ਕੇਂਦਰ ਦੇ ਇਸ ਫ਼ੈਸਲੇ ਨਾਲ ਬੀ.ਐੱਸ.ਐਫ. ਵਲੋਂ ਸਰਹੱਦ ਦੇ 50 ਕਿੱਲੋਮੀਟਰ ਦੇ ਏਰੀਆ ਵਿਚ ਸ਼ੱਕੀ ਹਾਲਾਤ ਵਿਚ ਗਿ੍ਫ਼ਤਾਰੀ, ਖੋਜਬੀਨ ਤੇ ਨਾਜਾਇਜ਼ ਸਾਮਾਨ ਜ਼ਬਤ ਕਰ ਸਕਦੀ ਹੈ | ਇਸ ਨਾਲ ਦੇਸ਼ ਦੀ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਨਸ਼ੇ ਤੇ ਹਥਿਆਰਾਂ ਦੇ ਮਾਫ਼ੀਏ ਨੂੰ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮਸਲੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ |
ਆਲ ਇੰਡੀਆ ਕਾਂਗਰਸ ਕਮੇਟੀ ਬੀ.ਸੀ ਡਿਪਾਰਟਮੈਂਟ ਦੇ ਜਨਰਲ ਸਕੱਤਰ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਦੇਸ਼ ਦੇ ਸੰਘੀ ਢਾਂਚੇ ਦੀਆਂ ਪਰੰਪਰਾਵਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਦਖ਼ਲਅੰਦਾਜ਼ੀ ਵਿਚ ਵਾਧਾ ਕਰੇਗਾ ਅਤੇ ਸੂਬੇ ਦੀ ਪੁਲਿਸ ਨਾਲ ਵਿਵਾਦ ਦਾ ਕਾਰਨ ਵੀ ਬਣ ਸਕਦਾ ਹੈ |
ਆਮ ਨਾਗਰਿਕ ਮਹਿੰਦਰ ਪਾਲ ਅਨੁਸਾਰ ਸਰਹੱਦੀ ਖੇਤਰ ਵਿਚ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੇ ਦੇ ਵਪਾਰੀਆਂ ਵਲੋਂ ਹੁੰਦੀ ਨਸ਼ਿਆਂ ਦੀ ਸਮਗਲਿੰਗ, ਡਰੋਨ ਰਾਹੀਂ ਗੈਰ ਕਾਨੂੰਨੀ ਕੰਮ ਕਰਨਾ, ਹਥਿਆਰ ਤੇ ਹੋਰ ਸਾਮਾਨ ਦੀ ਬਰਾਮਦਗੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ |
ਕਿਸਾਨ ਬਲਜਿੰਦਰ ਸਿੰਘ ਨੇ ਕੇਂਦਰ ਦੇ ਇਸ ਫ਼ੈਸਲੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਪਹਿਲਾਂ ਤੋਂ ਸਰਹੱਦ ਨਾਲ ਲੱਗਦੀ 15 ਕਿੱਲੋਮੀਟਰ ਪੱਟੀ ਦੇ ਕਿਸਾਨਾਂ ਨੂੰ ਬੀ.ਐੱਸ.ਐਫ ਦੀ ਸਖ਼ਤੀ ਕਾਰਨ ਖੇਤੀ ਕਰਨ ਵਿਚ ਮੁਸ਼ਕਿਲ ਆਉਂਦੀ ਸੀ ਤੇ ਹੁਣ 50 ਕਿੱਲੋਮੀਟਰ ਤੱਕ ਰਾਤ-ਬਰਾਤੇ ਖੇਤੀ ਕਰਨ ਵਾਲੇ ਕਿਸਾਨ ਵੀ ਬੀ.ਐੱਸ.ਐਫ ਦੀ ਸਖ਼ਤੀ ਦਾ ਸ਼ਿਕਾਰ ਹੋਣਗੇ |

ਚੰਨੀ ਵਲੋਂ ਅਮਿਤ ਸ਼ਾਹ ਨੂੰ ਅੱਧੇ ਪੰਜਾਬ ਦਾ ਕਬਜ਼ਾ ਦੇਣ ਨਾਲ ਸਿੱਖਾਂ 'ਤੇ ਵਧੇਗਾ ਤਸ਼ੱਦਦ-ਭਾਈ ਗਰੇਵਾਲ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਹਿੰਦ-ਪਾਕਿ ਕੌਮਾਂਤਰੀ ਸਰਹੱਦ ਰਾਹੀਂ ਨਸ਼ਿਆਂ ਤੇ ਹਥਿਆਰਾਂ ਆਦਿ ਦੀ ਹੁੰਦੀ ਤਸਕਰੀ ਰੋਕਣ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ 'ਤੇ ਸਿੱਖ ਸਟੂਡੈਂਟਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਤੇ ਰਾਮ ਬਾਗ਼ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਣਗੇ ਦਸਹਿਰਾ ਸਮਾਗਮ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦੇ ਤਿਉਹਾਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਮਨਾਉਣ ਲਈ ਵੱਖ-ਵੱਖ ਸੰਸਥਾਵਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਹਾਲਾਤਾਂ ਨੂੰ ਸੁਖਾਵੇਂ ਬਣਾਈ ਰੱਖਣ ਲਈ ...

ਪੂਰੀ ਖ਼ਬਰ »

ਹਰਮਨਦੀਪ ਸਿੰਘ ਹੰਸ ਨੇ ਸੰਭਾਲਿਆ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਵਜੋਂ ਚਾਰਜ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- 2015 ਬੈਚ ਦੇ ਆਈ.ਪੀ.ਸੀ. ਅਧਿਕਾਰੀ ਹਰਮਨਦੀਪ ਸਿੰਘ ਹੰਸ ਨੇ ਫ਼ਿਰੋਜ਼ਪੁਰ ਦੇ ਸੀਨੀਅਰ ਕਪਤਾਨ ਪੁਲਿਸ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਨਵੇਂ ਆਏ ਐੱਸ.ਐੱਸ.ਪੀ. ਨੂੰ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਖ਼ਰੀਦ ਅਧਿਕਾਰੀ

ਮਮਦੋਟ, 14 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਾਰਕੀਟ ਕਮੇਟੀ ਮਮਦੋਟ ਅਧੀਨ ਆਉਂਦੀਆਂ ਅਨਾਜ ਮੰਡੀ ਕੜਮਾਂ ਵਿਖੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦਰਸ਼ਨ ਸਿੰਘ ਕੜਮਾਂ ਦੀ ਅਗਵਾਈ ਹੇਠ ਕਿਸਾਨਾਂ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਸ਼ਹਿਰੀ ਮੰਡਲ ਸਾਹਮਣੇ ਧਰਨਾ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰੀ ਮੰਡਲ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ, ਜਿਸ ਵਿਚ ਸਬ ਅਰਬਨ ਮੰਡਲ ਅਤੇ ਸ਼ਹਿਰੀ ਮੰਡਲ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਆਦੇਸ਼ਾਂ ਨੂੰ ਟਿੱਚ ਸਮਝਦੇ ਨੇ ਬੀ. ਡੀ. ਪੀ. ਓ. ਦਫ਼ਤਰ ਘੱਲ ਖੁਰਦ ਦੇ ਮੁਲਾਜ਼ਮ

ਫ਼ਿਰੋਜ਼ਸ਼ਾਹ/ਕੁੱਲਗੜ੍ਹੀ, 14 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਸੰਧੂ)- ਭਾਵੇਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਮੇਂ ਸਿਰ ਦਫ਼ਤਰ ਪਹੁੰਚਣ ਤਾਂ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਕਲੈਰੀਕਲ ਅਮਲਾ 7ਵੇਂ ਦਿਨ ਵੀ ਰਿਹਾ ਹੜਤਾਲ 'ਤੇ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਦੇ ਮਨਿਸਟਰੀਅਲ ਸਟਾਫ਼ ਵਲੋਂ ਪਿਛਲੇ ਸੱਤ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਸੰਬੰਧੀ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ ਵਿਚ ਸਮੁੱਚਾ ਕੰਮ ਕਾਜ ਠੱਪ ਰੱਖਿਆ | ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਕੁੱਲਗੜ੍ਹੀ, 14 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਵਿਖੇ ਸਕੂਲ ਦੇ ਚੇਅਰਮੈਨ ਕੰਵਰਜੀਤ ਸਿੰਘ ਸੰਧੂ, ਡਾਇਰੈਕਟਰ ਪਰਵਿੰਦਰ ਸਿੰਘ ਸੰਧੂ, ਵਾਈਸ ਚੇਅਰਮੈਨ ਸ਼ਰਨਜੀਤ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਸਹਿਰਾ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਦਿੱਤਾ 5 ਲੱਖ ਦਾ ਚੈੱਕ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨਾਲ ਸੰਬੰਧਿਤ ਕਿਸਾਨ ਮਹਿਲ ਸਿੰਘ ਪਿੰਡ ਸ਼ਰੀਂਹ ਵਾਲਾ ਸੈਦਾਂ ਜੋ ਕਿ ਪਿਛਲੇ ਮਹੀਨੇ ਦਿੱਲੀ ਦੇ ਮੋਰਚੇ 'ਚ ਸਿੰਘੂ ਬਾਰਡਰ 'ਤੇ ਸ਼ਹੀਦ ਹੋ ਗਿਆ ਸੀ ਤੇ ਉਸ ਨੂੰ ਸਰਕਾਰ ਦੀ ਪਾਲਿਸੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਕਰਨ 'ਤੇ ਸਹੁਰੇ ਪਰਿਵਾਰ ਦੇ ਪੰਜ ਜੀਆਂ ਵਿਰੱੁਧ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਦਹੇਜ ਲਈ ਵਿਆਹੁਤਾ ਨੂੰ ਤੰਗ-ਪੇ੍ਰਸ਼ਾਨ ਕਰਨ ਦੇ ਮਾਮਲੇ ਵਿਚ ਵੂਮੈਨ ਥਾਣਾ ਪੁਲਿਸ ਨੇ ਸਹੁਰੇ ਪਰਿਵਾਰ ਦੇ ਪੰਜ ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੱੁਤਰ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਥਾਣੇ ਬਾਹਰੋਂ ਸੀ.ਆਈ.ਡੀ. ਵਾਲੇ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 14 ਅਕਤੂਬਰ (ਰਾਕੇਸ਼ ਚਾਵਲਾ)- ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਜਿੱਥੇ ਆਮ ਲੋਕ ਪੇ੍ਰਸ਼ਾਨ ਹੋ ਰਹੇ ਹਨ, ਉੱਥੇ ਹੀ ਚੋਰਾਂ ਨੇ ਬੁਲੰਦ ਹੌਸਲੇ ਨਾਲ ਥਾਣੇ ਮੂਹਰੇ ਖੜੇ ਸੀ.ਆਈ.ਡੀ. ਕਰਮਚਾਰੀ ਦਾ ਮੋਟਰਸਾਈਕਲ ਚੋਰੀ ਕਰਕੇ ਪੁਲਿਸ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਜੱਟ ਭਾਈਚਾਰੇ ਦੇ ਕਾਂਗਰਸ ਨਾਲ ਸੰਬੰਧਿਤ ਆਗੂਆਂ ਦੀ ਮੀਟਿੰਗ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਕਾਂਗਰਸ ਨਾਲ ਸਬੰਧਿਤ ਜੱਟ ਭਾਈਚਾਰੇ ਦੇ ਆਗੂਆਂ, ਵਰਕਰਾਂ ਤੇ ਪੰਚਾਂ-ਸਰਪੰਚਾਂ ਦੀ ਮੀਟਿੰਗ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਈ | ਜੱਟ ਭਾਈਚਾਰੇ ਦੀ ਇਸ ਭਰਵੀਂ ਮੀਟਿੰਗ ਦੀ ਅਗਵਾਈ ਗੁਰਦੀਪ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਕਰ ਜਤਾਇਆ ਰੋਸ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸੰਘ ਸੰਧੂ)- ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਲਈ ਲੰਬੇ ਅਰਸੇ ਤੋਂ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐੱਚ.ਐਮ.) ਪੰਜਾਬ ਦੇ ਠੇਕਾ ਅਧਾਰਿਤ ਅਤੇ ਆਊਟ ਸੋਰਸ ਕਰਮਚਾਰੀਆਂ ਵਲੋਂ ਅੱਜ ਕੰਮ ਛੋੜ ਹੜਤਾਲ ਕਰਦਿਆਂ ...

ਪੂਰੀ ਖ਼ਬਰ »

ਜਿੱਤ ਦੇ ਕਰੀਬ ਹੈ ਕਿਸਾਨ ਸੰਘਰਸ਼- ਬੀ.ਕੇ.ਯੂ ਰਾਜੇਵਾਲ

ਖੋਸਾ ਦਲ ਸਿੰਘ, 14 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਿਹਾ ਕਿਸਾਨ ਸੰਘਰਸ਼ ਕਿਸਾਨ ਆਗੂਆਂ ਦੀ ਸੂਝ ਬੂਝ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਸ਼ਮੂਲੀਅਤ ਸਦਕੇ ਜਿੱਤ ਦੇ ਕਰੀਬ ਪਹੁੰਚ ਚੁੱਕਿਆ ਹੈ ਅਤੇ ਉਹ ਦਿਨ ਦੂਰ ਨਹੀਂ, ਜਦ ਮੋਦੀ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਕੀਤੇ ਵਾਅਦੇ ਆਪ ਦੀ ਸਰਕਾਰ ਬਣਨ 'ਤੇ ਵਫ਼ਾ ਹੋਣਗੇ-ਹਰਜਿੰਦਰ ਸਿੰਘ ਸਹੋਤਾ

ਜ਼ੀਰਾ, 14 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਵਾਸੀ ਇਹ ਭਲੀਭਾਂਤ ਜਾਣਦੇ ਹਨ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਜਿਹੀਆਂ ਰਵਾਇਤੀ ਪਾਰਟੀਆਂ ਨੇ ਵਾਰੀ-ਵਾਰੀ ਰਾਜ ਕਰਦਿਆਂ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਲੁੱਟਿਆ ਅਤੇ ਸਹੂਲਤਾਂ ਦੇਣ ਦੀ ਬਜਾਏ ਆਪਣੇ ਤੇ ...

ਪੂਰੀ ਖ਼ਬਰ »

ਆਪ ਦੀ ਸਰਕਾਰ ਬਣਨ ਬਾਅਦ ਗੁੰਡਾ ਟੈਕਸ ਤੇ ਹਫ਼ਤਾ ਵਸੂਲੀ ਹੋਵੇਗੀ ਖ਼ਤਮ-ਮੋੜਾ ਸਿੰਘ ਅਣਜਾਣ

ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)- ਚੋਣਾਂ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸਸਤੀ ਬਿਜਲੀ ਅਤੇ ਸਿਹਤ ਸਬੰਧੀ ਸੁਵਿਧਾਵਾਂ ਦੇਣ ਦੀ ਗਰੰਟੀ ਦੇ ਕੇ ਸੂਬਾ ਵਾਸੀਆਂ ਨੂੰ ਆਪ ਦੀਆਂ ਲੋਕ ਪੱਖੀ ਨੀਤੀਆਂ ਬਾਰੇ ...

ਪੂਰੀ ਖ਼ਬਰ »

ਪਨਗ੍ਰੇਨ ਅਧਿਕਾਰੀਆਂ ਤੇ ਠੇਕਾ ਕੰਪਨੀਆਂ ਖ਼ਿਲਾਫ਼ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵਿਚਲੀ ਪਨਗ੍ਰੇਨ ਵਿਚ ਠੇਕਾ ਕੰਪਨੀਆਂ ਅਤੇ ਅਧਿਕਾਰੀਆਂ ਵਲੋਂ ਮਿਲ ਕੇ ਲੰਮੇ ਅਰਸੇ ਤੋਂ ਡਿਊਟੀ ਕਰਦੇ ਆ ਰਹੇ ਆਊਟ ਸੋਰਸ ਸਕਿਉਰਿਟੀ ਗਾਰਡਾਂ ਦਾ ਆਰਥਿਕ ...

ਪੂਰੀ ਖ਼ਬਰ »

ਆਪ ਦੀ ਸਰਕਾਰ ਬਣਨ ਬਾਅਦ ਗੁੰਡਾ ਟੈਕਸ ਤੇ ਹਫ਼ਤਾ ਵਸੂਲੀ ਹੋਵੇਗੀ ਖ਼ਤਮ-ਮੋੜਾ ਸਿੰਘ ਅਣਜਾਣ

ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)- ਚੋਣਾਂ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸਸਤੀ ਬਿਜਲੀ ਅਤੇ ਸਿਹਤ ਸਬੰਧੀ ਸੁਵਿਧਾਵਾਂ ਦੇਣ ਦੀ ਗਰੰਟੀ ਦੇ ਕੇ ਸੂਬਾ ਵਾਸੀਆਂ ਨੂੰ ਆਪ ਦੀਆਂ ਲੋਕ ਪੱਖੀ ਨੀਤੀਆਂ ਬਾਰੇ ...

ਪੂਰੀ ਖ਼ਬਰ »

ਲੇਖਕ ਹੀਰਾ ਸਿੰਘ ਤੂਤ ਬਾਲ ਸਾਹਿਤ ਪੁਸਤਕ ਕੀਤੀ ਲੋਕ-ਅਰਪਣ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਲੇਖਕ ਹੀਰਾ ਸਿੰਘ ਤੂਤ ਸਰਕਾਰੀ ਅਧਿਆਪਕ ਵਲੋਂ 'ਆਓ ਸਕੂਲ ਚੱਲੀਏ' (ਬਾਲ ਕਵਿਤਾਵਾਂ ਦੀ ਕਿਤਾਬ) ਲੋਕ ਅਰਪਣ ਕੀਤੀ ਗਈ | ਦੱਸਣਯੋਗ ਹੈ ਕਿ ਉਨ੍ਹਾਂ ...

ਪੂਰੀ ਖ਼ਬਰ »

ਜੈ ਮਿਲਾਪ ਐਸੋਸੀਏਸ਼ਨ ਚਲਾਇਆ ਡੇਂਗੂ ਜਾਗਰੂਕਤਾ ਅਭਿਆਨ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਡੇਂਗੂ ਬੁਖ਼ਾਰ ਦੇ ਸੀਜ਼ਨ ਦੇ ਚੱਲਦਿਆਂ ਲੋਕਾਂ ਅੰਦਰ ਜਾਗਰੂਕਤਾ ਫੈਲਾਉਣ ਦੇ ਮੰਤਵ ਤਹਿਤ ਜੈ ਮਿਲਾਪ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸਮੁੱਚੇ ਜ਼ਿਲੇ੍ਹ ਅੰਦਰ ਡੇਂਗੂ ਜਾਗਰੂਕਤਾ ਅਭਿਆਨ ਚਲਾਇਆ ...

ਪੂਰੀ ਖ਼ਬਰ »

100 ਕਰੋੜ ਟੀਕਾਕਰਨ ਦਾ ਟੀਚਾ ਪੂਰਾ ਹੋਣ 'ਤੇ ਸਿਵਲ ਹਸਪਤਾਲ ਮਮਦੋਟ ਵਿਖੇ ਕਰਵਾਇਆ ਸਮਾਗਮ

ਮਮਦੋਟ, 14 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕੇਂਦਰ ਤੇ ਸੂਬਾ ਸਰਕਾਰ ਵਲੋਂ ਕੋਵਿਡ-19 ਦਾ 100 ਕਰੋੜ ਟੀਕਾਕਰਨ ਦਾ ਟੀਚਾ ਪੂਰਾ ਹੋਣ 'ਤੇ ਸਿਵਲ ਹਸਪਤਾਲ ਮਮਦੋਟ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ...

ਪੂਰੀ ਖ਼ਬਰ »

ਸੇਵਾ ਭਾਰਤੀ ਸੰਸਥਾ ਕੀਤਾ ਕੰਜਕ ਪੂਜਣ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੀਆਂ ਸਮਾਜ ਸੇਵੀ ਸੰਸਥਾਵਾਂ ਸੇਵਾ ਭਾਰਤੀ ਅਤੇ ਸਰਹੱਦੀ ਲੋਕ ਸੇਵਾ ਫ਼ਿਰੋਜ਼ਪੁਰ ਸ਼ਹਿਰ ਵਲੋਂ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਕੰਜਕ ਪੂਜਣ ਕਰਵਾਇਆ ਗਿਆ, ਜਿਸ ਵਿਚ ਸੇਵਾ ਭਾਰਤੀ ਵਲੋਂ ਸ਼ਹਿਰ ...

ਪੂਰੀ ਖ਼ਬਰ »

'ਡਾ: ਅੰਬੇਡਕਰ ਅੰਤਰਜਾਤੀ ਵਿਆਹਾਂ ਰਾਹੀਂ ਸਮਾਜਿਕ ਏਕੀਕਰਨ ਸਕੀਮ' ਜਾਤੀ ਭੇਦਭਾਵ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 14 ਅਕਤੂਬਰ (ਤਪਿੰਦਰ ਸਿੰਘ)- ਡਾ: ਅੰਬੇਦਕਰ ਫਾੳਾੂਡੇਸ਼ਨ ਨਵੀਂ ਦਿੱਲੀ ਸਮਾਜਿਕ ਨਿਆਂ ਅਤੇ ਸਸਕਤੀਕਰਲ ਮੰਤਰਾਲਾ ਭਾਰਤ ਸਰਕਾਰ ਵਲੋਂ 'ਡਾ: ਅੰਬੇਦਕਰ ਅੰਤਰਜਾਤੀ ਵਿਆਹਾਂ ਰਾਹੀਂ ਸਮਾਜਿਕ ਏਕੀਕਰਨ ਸਕੀਮ' ਚਲਾਈ ਜਾ ਰਹੀ ਹੈ | ਇਸ ਸਕੀਮ ਦਾ ਮਕਸਦ ਜਾਤੀ ...

ਪੂਰੀ ਖ਼ਬਰ »

ਜੈ ਮਿਲਾਪ ਐਸੋਸੀਏਸ਼ਨ ਨੇ ਡੇਂਗੂ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਮਖੂ, 14 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਜੈ ਮਿਲਾਪ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਚਲਾਏ ਜਾ ਰਹੇ ਡੇਂਗੂ ਜਾਗਰੂਕਤਾ ਅਭਿਆਨ ਤਹਿਤ ਬਲਾਕ ਮਖੂ ਵਿਖੇ ਬਲਾਕ ਦੇ ਸਮੂਹ ਮੈਂਬਰਾਂ ਨੇ ਸ਼ਹਿਰ ਦੀਆਂ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕਰਵਾਇਆ ਵਿਸ਼ਵ ਦਿ੍ਸ਼ਟੀ ਦਿਵਸ ਸਮਰਪਿਤ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਸਭਾ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਕੀਤੀ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਮੰਦਬੁੱਧੀ ਬੱਚਿਆਂ ਨਾਲ ਮਨਾਇਆ ਵਰਲਡ ਮੈਟਲ ਹੈਲਥ ਡੇ

ਫ਼ਿਰੋਜ਼ਪੁਰ, 14 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵਲੋਂ ਪ੍ਰਧਾਨ ਕਿ੍ਪਾਲ ਸਿੰਘ ਮੱਕੜ ਦੀ ਯੋਗ ਅਗਵਾਈ ਹੇਠ ਸਵੇਰਾ ਸਪੈਸ਼ਲ ਰਿਸੋਰਸ ਸੈਂਟਰ ਪਹੁੰਚ ਮੰਦਬੁੱਧੀ ਬੱਚਿਆਂ ਨਾਲ 'ਵਰਲਡ ਮੈਂਟਲ ਹੈਲਥ ਡੇ' ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਨੂੰ ਲੈ ਕੇ ਮੰਦਰ 'ਚ ਕਰਾਇਆ ਜਾਗਰਣ

ਗੁਰੂਹਰਸਹਾਏ, 14 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਸਭ ਤੋਂ ਪੁਰਾਣੇ ਅਤੇ ਪ੍ਰਸਿੱਧ ਮੰਦਿਰ ਮੰਦਰ ਮਾਤਾ ਜੱਜਲ ਵਾਲੀ ਵਿਖੇ ਸ੍ਰੀ ਦੁਰਗਾ ਅਸ਼ਟਮੀ ਨੂੰ ਲੈ ਕੇ ਮੰਦਿਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਸੰਬੰਧੀ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਮਨਾਇਆ

ਗੁਰੂਹਰਸਹਾਏ, 14 ਅਕਤੂਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਨਵੀਰ ਕੌਰ ਦੀ ਅਗਵਾਈ ਹੇਠ 'ਵਿਸ਼ਵ ਦਿ੍ਸ਼ਟੀ ਦਿਵਸ' ...

ਪੂਰੀ ਖ਼ਬਰ »

'ਮਾਮਲਾ ਛੱਪੜ ਤੇ ਸ਼ਾਮਲਾਟ 'ਤੇ ਨਾਜਾਇਜ਼ ਕਬਜ਼ਿਆਂ ਦਾ'

ਮੁੱਦਕੀ, 14 ਅਕਤੂਬਰ (ਭੁਪਿੰਦਰ ਸਿੰਘ)-ਪਿੰਡ ਚੰਦੜ੍ਹ ਦੇ ਕੁਝ ਉੱਦਮੀ ਨੌਜਵਾਨਾਂ ਨੇ ਪਿੰਡ ਵਿਚੋਂ ਛੱਪੜ ਅਤੇ ਪੰਚਾਇਤੀ ਜ਼ਮੀਨ (ਸ਼ਾਮਲਾਟ) ਤੇ ਪਿੰਡ ਦੇ ਕੁਝ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਵਾਉਣ ਨੂੰ ਲੈ ਕੇ ਬੀੜਾ ਚੁੱਕਿਆ ਹੈ | ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਵਲੋਂ ਕਰਮੂਵਾਲਾ ਪਿੰਡ ਦੀ ਇਕਾਈ ਦਾ ਗਠਨ

ਖੋਸਾ ਦਲ ਸਿੰਘ, 14 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਅਨ ਦਾ ਵਿਸਥਾਰ ਕਰਦੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਜ਼ੀਰਾ, 14 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਚ ਲੋੜੀਂਦੀਆਂ ਸੋਧਾਂ ਕਰਕੇ ਲਾਗੂ ਕਰਨ ਅਤੇ 2004 ਤੋਂ ਬਾਅਦ ਵਿਭਾਗ ਵਿਚ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਆਦਿ ਮੰਗਾਂ ਨੂੰ ਲੈ ਕੇ ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ...

ਪੂਰੀ ਖ਼ਬਰ »

ਭਰਤੀ ਲਈ ਨੌਜਵਾਨਾਂ ਵਲੋਂ ਪੁਲਿਸ ਲਾਈਨ 'ਚ ਫਿਜ਼ੀਕਲ ਟ੍ਰੇਨਿੰਗ ਦਾ ਪ੍ਰਬੰਧ ਕੀਤੇ ਜਾਣ ਦੀ ਮੰਗ

ਜ਼ੀਰਾ, 14 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੁਲਿਸ ਲਾਈਨ ਵਿਚ ਮੁਕਾਬਲੇ ਦੀ ਪ੍ਰੀਖਿਆ ਲਈ ਲਿਖਤੀ ਤਿਆਰੀ ਦੇ ਨਾਲ-ਨਾਲ ਫਿਜ਼ੀਕਲ ਤਿਆਰੀ ਵੀ ਕਰਵਾਈ ਜਾਂਦੀ ਸੀ ਪਰ ਅਫ਼ਸੋਸ ਕਿ ਵਿਭਾਗ ਵੱਲੋਂ ਪ੍ਰੀਖਿਆ ਲੈਣ ਤੋਂ ਬਾਅਦ ਨਤੀਜਾ ਤਾਂ ਐਲਾਨ ਦਿੱਤਾ ਗਿਆ ਹੈ, ਪਰ ...

ਪੂਰੀ ਖ਼ਬਰ »

ਜੂਨੀਅਰ ਵਰਲਡ ਚੈਂਪੀਅਨਸ਼ਿਪ 'ਚ ਤਗਮਾ ਜੇਤੂ ਖਿਡਾਰੀਆਂ ਦਾ ਫ਼ਿਰੋਜ਼ਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਫ਼ਿਰੋਜ਼ਪੁਰ, 10 ਅਕਤੂਬਰ (ਗੁਰਿੰਦਰ ਸਿੰਘ)- 27 ਸਤੰਬਰ ਤੋਂ 10 ਅਕਤੂਬਰ ਤੱਕ ਪੇਰੂ ਦੀ ਰਾਜਧਾਨੀ ਲੀਮਾ ਵਿਚ ਹੋਈ ਆਈ.ਐੱਸ.ਐੱਸ.ਐਫ ਜੂਨੀਅਰ ਵਰਲਡ ਚੈਂਪੀਅਨਸ਼ਿਪ ਦੌਰਾਨ ਡਬਲ ਟ੍ਰੈਪ ਸ਼ੂਟਿੰਗ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਸਹਿਜਪ੍ਰੀਤ ਸਿੰਘ ਨੇ ਚਾਂਦੀ ਅਤੇ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ 16 ਨੂੰ ਪੁਤਲੇ ਤੇ 18 ਨੂੰ ਰੇਲ ਆਵਾਜਾਈ ਠੱਪ ਕਰਨ ਸੰਬੰਧੀ ਆਗੂਆਂ ਦੀ ਹੋਈ ਬੈਠਕ

ਫ਼ਿਰੋਜ਼ਪੁਰ, 14 ਅਕਤੂਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਭਾਈਚਾਰੇ ਵਲੋਂ ਪਿਛਲੇ ਕਰੀਬ 10 ਮਹੀਨਿਆਂ ਤੋਂ ਵੱਧ ਸਮਾਂ ਦਿੱਲੀ ਦੇ ਬਾਰਡਰ 'ਤੇ ਕਾਲੇ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ ਦੀ ਨਿਕਲੀ ਫੂਕ, ਮੰਡੀਆਂ 'ਚ ਲੱਗੇ ਬੋਰੀਆਂ ਦੇ ਅੰਬਾਰ

ਆਰਿਫ਼ ਕੇ, 14 ਅਕਤੂਬਰ (ਬਲਬੀਰ ਸਿੰਘ ਜੋਸਨ)- ਸਰਕਾਰ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋਏ, ਜਦੋਂ ਮੰਡੀਆਂ ਵਿਚ ਕਿਸਾਨ, ਮਜ਼ਦੂਰ ਰਾਤਾਂ ਕੱਟਣ ਲਈ ਮਜਬੂਰ ਹੋਏ ਪਏ ਹਨ | ਉੱਥੇ ਆੜ੍ਹਤੀਆਂ ਦੇ ਦਿਲਾਂ ਨੂੰ ਵੀ ਹੌਲ ਪੈ ਰਹੇ ਹਨ, ਕਿਉਂਕਿ ਮੰਡੀਆਂ ਵਿਚ ਕਰੀਬ ਇਕ ਹਫ਼ਤਾ ...

ਪੂਰੀ ਖ਼ਬਰ »

ਗੁਰੂਹਰਸਹਾਏ 'ਚ ਨਕਲੀ ਮਠਿਆਈ ਦਾ ਕਾਰੋਬਾਰ ਜ਼ੋਰਾਂ 'ਤੇ

ਗੁਰੂਹਰਸਹਾਏ, 14 ਅਕਤੂਬਰ (ਹਰਚਰਨ ਸਿੰਘ ਸੰਧੂ)- ਤਿਉਹਾਰਾਂ ਦੇ ਦਿਨਾਂ 'ਚ ਹਲਵਾਈਆਂ ਵਲੋਂ ਜਿੱਥੇ ਕਾਲਾਬਾਜ਼ਾਰੀ ਦਾ ਦੌਰ ਚਲਾਉਂਦਿਆਂ ਨਕਲੀ ਰੰਗ-ਬਰੰਗਿਆਂ ਮਠਿਆਈਆਂ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾਂਦਾ ਹੈ, ਉੱਥੇ ਹੀ ਹੁਣ ਮਠਿਆਈ ਨੂੰ ਡੱਬੇ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 14 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਕਮਲਜੀਤ ਸਿੰਘ ਢੋਲੇਵਾਲਾ ਨੂੰ ਯੂਥ ਵਿੰਗ ਦਾ ਕੌਮੀ ਸੀਨੀਅਰ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਕੀਤਾ 108 ਕੰਨਿਆਵਾਂ ਦਾ ਕੰਜਕ ਪੂਜਣ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਇਕਾਈ ਵਲੋਂ ਗੋਬਿੰਦ ਰਾਮ ਲਾਇਬੇ੍ਰਰੀ ਵਿਚ ਇਕ ਸਮਾਰੋਹ ਕਰ ਕੇ 108 ਕੰਨਿਆਂਵਾਂ ਦਾ ਕੰਜਕ ਪੂਜਣ ਕੀਤਾ ਗਿਆ | ਸੰਸਥਾ ਦੇ ਜਨਰਲ ਸਕੱਤਰ ਰਮਾ ਭਾਰਤੀ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਪੰਨਾ ਲਾਲ ...

ਪੂਰੀ ਖ਼ਬਰ »

ਚੌਕੀਦਾਰ ਯੂਨੀਅਨ ਦੀ ਚੋਣ ਹੋਈ, ਨਰਿੰਦਰ ਸਿੰਘ ਬਣੇ ਪ੍ਰਧਾਨ

ਅਬੋਹਰ, 14 ਅਕਤੂਬਰ (ਸੁਖਜੀਤ ਸਿੰਘ ਬਰਾੜ)-ਚੌਕੀਦਾਰ ਯੂਨੀਅਨ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀ ਤਹਿਸੀਲ ਇਕਾਈ ਦੀ ਚੋਣ ਕੀਤੀ ਗਈ | ਜਿਸ ਵਿਚ ਨਰਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਤਹਿਸੀਲ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਸਕੱਤਰ ਆਲ ਇੰਡੀਆ ਕਾਂਗਰਸ ਤੇ ਇੰਚਾਰਜ ਕਰਨਾਟਕਾ ਬਣੇ ਵਿਧਾਇਕ ਆਂਵਲਾ ਦਾ ਕੀਤਾ ਨਿੱਘਾ ਸੁਆਗਤ

ਜਲਾਲਾਬਾਦ, 14 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੀ ਹਾਈਕਮਾਨ ਵਲੋਂ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਨੂੰ ਏ.ਆਈ.ਸੀ.ਸੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਨਾਲ ਹੀ ਕਰਨਾਟਕ ਸੂਬੇ ਦਾ ਇੰਚਾਰਜ ਵੀ ਲਗਾਇਆ ਗਿਆ | ਬੀਤੇ ਦਿਨੀਂ ਚੰਡੀਗੜ੍ਹ ਤੋਂ ਅਹੁਦਾ ...

ਪੂਰੀ ਖ਼ਬਰ »

ਵਿਨੋਦ ਮੇਘ ਨੇ ਬਾਬਾ ਰਾਮ ਦੇਵ ਮੰਦਰ 'ਤੇ ਹਵਨ ਯੱਗ ਸਮੇਂ ਲਿਆ ਅਸ਼ੀਰਵਾਦ

ਬੱਲੂਆਣਾ, 14 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਰਾਮਪੁਰਾ ਵਿਖੇ ਬਾਬਾ ਰਾਮ ਦੇਵ ਮੰਦਰ ਵਿਖੇ ਹਵਨ ਯੱਗ ਸਮੇਂ ਅਕਾਲੀ ਦਲ ਦੇ ਸੀਨੀਅਰ ਆਗੂ ਵਿਨੋਦ ਮੇਘ ਨੇ ਅਸ਼ੀਰਵਾਦ ਲਿਆ | ਸਾਬਕਾ ਸਰਪੰਚ ਹੰਸ ਰਾਜ ਨੇ ਦੱਸਿਆ ਕਿ ਬਾਬਾ ਰਾਮ ਦੇਵ ਮੰਦਰ ਵਿਖੇ ਭਗਵਤ ਕਥਾ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸੁਸਾਇਟੀ ਵਲੋਂ ਕੁਲਦੀਪ ਸਿੰਘ ਰੰਘਰੇਟਾ ਨੂੰ ਕੀਤਾ ਸਨਮਾਨਿਤ

ਅਬੋਹਰ, 14 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼ਹੀਦ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵਲੋਂ ਸਮਾਜ ਸੇਵੀ ਡਾ. ਕੁਲਦੀਪ ਸਿੰਘ ਰੰਘਰੇਟਾ ਦੀਆਂ ਸੇਵਾਵਾਂ ਨੂੰ ਦੇਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾ. ਕੁਲਦੀਪ ਸਿੰਘ ਰੰਘਰੇਟਾ ਨੇ ਵੀ ਸੁਸਾਇਟੀ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX