ਤਾਜਾ ਖ਼ਬਰਾਂ


ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  2 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  42 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  51 minutes ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 1 hour ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 2 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 2 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 2 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 4 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 4 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 4 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 4 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 5 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 6 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 7 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 8 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 9 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 9 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 9 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 10 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਅੱਸੂ ਸੰਮਤ 553

ਸਨਅਤ ਤੇ ਵਪਾਰ

ਪਾਕਿ ਅਫ਼ਗਾਨਿਸਤਾਨ ਨਾਲੋਂ 10 ਗੁਣਾ ਜ਼ਿਆਦਾ ਹਵਾਈ ਕਿਰਾਇਆ ਲੁੱਟ ਰਿਹਾ

ਅੰਮਿ੍ਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਸ਼ਟਰੀ ਏਅਰਲਾਈਨ ਪੀ. ਆਈ. ਏ. ਵਲੋਂ ਅਫ਼ਗਾਨਿਸਤਾਨ ਦਾ ਜੋ ਕਿਰਾਇਆ ਤਾਲਿਬਾਨ ਦੇ ਕਾਬੁਲ 'ਤੇ ਕਬਜ਼ੇ ਤੋਂ ਪਹਿਲਾਂ 200 ਤੋਂ 300 ਡਾਲਰ ਲਿਆ ਜਾ ਰਿਹਾ ਸੀ, ਹੁਣ ਦੋ ਮਹੀਨਿਆਂ 'ਚ ਉਸ ਨੂੰ ਵਧਾ ਕੇ 2500 ਡਾਲਰ ਤੱਕ ਕਰ ਦਿੱਤਾ ਗਿਆ ਹੈ | ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਆਉਣ ਤੋਂ ਬਾਅਦ ਪਾਕਿ ਵਲੋਂ ਹੈਰਾਨੀਜਨਕ ਢੰਗ ਨਾਲ ਵਧਾਏ ਆਪਣੇ ਹਵਾਈ ਕਿਰਾਇਆਂ ਤੋਂ ਤਾਲਿਬਾਨ ਨਾਰਾਜ਼ ਹਨ | ਤਾਲਿਬਾਨ ਦੇ ਟਰਾਂਸਪੋਰਟ ਅਤੇ ਹਵਾਬਾਜ਼ੀ ਮੰਤਰਾਲੇ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਬੁਲ-ਇਸਲਾਮਾਬਾਦ ਉਡਾਣ ਦਾ ਕਿਰਾਇਆ 15 ਅਗਸਤ ਤੋਂ ਪਹਿਲਾਂ ਦੇ ਬਰਾਬਰ ਨਹੀਂ ਕੀਤਾ ਗਿਆ ਤਾਂ ਉਹ ਪੀ. ਆਈ. ਏ. ਅਤੇ ਅਫ਼ਗਾਨ ਨਿੱਜੀ ਏਅਰਲਾਈਨਜ਼ 'ਕਾਮ ਏਅਰ' ਦੇ ਸੰਚਾਲਨ ਨੂੰ ਮੁਅੱਤਲ ਕਰ ਦੇਵੇਗਾ |
ਅਫ਼ਗਾਨਿਸਤਾਨ ਸਿਵਲ ਏਵੀਏਸ਼ਨ ਅਥਾਰਿਟੀ (ਏ. ਸੀ. ਏ. ਏ.) ਨੇ ਵੀ ਹਵਾਈ ਕਿਰਾਏ ਘਟਾਉਣ ਦੀ ਅਪੀਲ ਕੀਤੀ ਹੈ ਅਤੇ ਕੀਮਤਾਂ ਨਾ ਘਟਾਏ ਜਾਣ 'ਤੇ ਉਡਾਣਾਂ ਰੋਕਣ ਦੀ ਧਮਕੀ ਦਿੱਤੀ ਗਈ ਹੈ | ਏ. ਸੀ. ਏ. ਏ. ਦਾ ਕਹਿਣਾ ਹੈ ਕਿ ਵਰਤਮਾਨ 'ਚ ਸਿਰਫ਼ ਇਕ ਪਾਕਿਸਤਾਨੀ ਏਅਰਲਾਈਨ ਨੂੰ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਉਡਾਣ ਭਰਨ ਦੀ ਇਜਾਜ਼ਤ ਹੈ | ਉਕਤ ਸਭ ਦੇ ਮੱਦੇਨਜ਼ਰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਹਵਾਈ ਸੇਵਾ ਜਲਦ ਪ੍ਰਭਾਵਿਤ ਹੋ ਸਕਦੀ ਹੈ | ਦੱਸਿਆ ਜਾ ਰਿਹਾ ਹੈ ਕਿ ਪਾਕਿ ਨੇ ਅਫ਼ਗਾਨਿਸਤਾਨ ਲਈ ਕਾਮ ਏਅਰਵੇਜ਼ ਦੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਹੈ ਅਤੇ ਇਹ ਪਾਬੰਦੀ ਅਗਲੇ ਨੋਟਿਸ ਤੱਕ ਲਾਗੂ ਰਹੇਗੀ | ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਕਿ ਦੀ ਇਸ ਕਾਰਵਾਈ ਦੇ ਜਵਾਬ 'ਚ ਤਾਲਿਬਾਨ ਛੇਤੀ ਹੀ ਪੀ. ਆਈ. ਏ. 'ਤੇ ਪਾਬੰਦੀ ਦਾ ਐਲਾਨ ਕਰ ਸਕਦਾ ਹੈ |

ਵਾਹਨ ਨਿਰਮਾਤਾਵਾਂ ਤੋਂ ਡੀਲਰਾਂ ਦੇ ਹਿਤ ਅਲੱਗ ਨਹੀਂ

ਨਵੀਂ ਦਿੱਲੀ, 14 ਅਕਤੂਬਰ (ਏਜੰਸੀ)- ਸੁਪਰੀਮ ਕੋਰਟ ਨੇ ਰਾਸ਼ਟਰੀ ਉਪਭੋਗਤਾ ਵਿਵਾਦ ਨਿਵਾਰਣ ਕਮਿਸ਼ਨ ਦੇ ਇਕ ਆਦੇਸ਼ ਨੂੰ ਰੱਦ ਕਰ ਦਿੱਤਾ, ਜਿਸ ਨੇ ਇਕ ਕਾਰ ਡੀਲਰ ਨੂੰ ਇਕ ਭਰਮਾਊ ਇਸ਼ਤਿਹਾਰ ਨੂੰ ਲੈ ਕੇ ਸੇਵਾ 'ਚ ਕਮੀ ਦੇ ਚਲਦੇ 7.43 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ...

ਪੂਰੀ ਖ਼ਬਰ »

ਮਹਿੰਗਾਈ ਦਰ ਸਤੰਬਰ 'ਚ ਘਟ ਕੇ 10.66 ਫ਼ੀਸਦੀ ਹੋਈ

ਮੁੰਬਈ, 14 ਅਕਤੂਬਰ (ਏਜੰਸੀ)- ਖਾਧ ਸਮੱਗਰੀ 'ਚ ਨਰਮੀ ਦੇ ਚਲਦੇ ਥੋਕ ਕੀਮਤਾਂ 'ਤੇ ਆਧਾਰਿਤ ਮਹਿੰਗਾਈ ਦਰ ਸਤੰਬਰ 'ਚ ਘਟ ਕੇ 10.66 ਫੀਸਦੀ 'ਤੇ ਆ ਗਈ |, ਹਾਲਾਂਕਿ ਇਸ ਦੌਰਾਨ ਕੱਚੇ ਤੇਲ 'ਚ ਤੇਜ਼ੀ ਦੇਖੀ ਗਈ | ਥੋਕ ਮੁੱਲ ਸੂਚਕ ਅੰਕ (ਡਬਲਿਊ ਪੀ.ਆਈ.) 'ਤੇ ਅਧਾਰਿਤ ਮਹਿੰਗਾਈ ਦਰ ...

ਪੂਰੀ ਖ਼ਬਰ »

ਟੋਫ਼ਲ ਆਈ.ਬੀ.ਟੀ. ਵਲੋਂ ਟੈਸਟ ਪੋਰਟਫੋਲੀਓ, ਟੋਫ਼ਲ ਆਈ.ਬੀ.ਟੀ. ਪੇਪਰ ਸੰਸਕਰਨ ਦਾ ਐਲਾਨ

ਜਲੰਧਰ, 14 ਅਕਤੂਬਰ (ਅ.ਬ.)- ਈ.ਟੀ.ਏਸ. ਨੇ ਅੱਜ ਟੋਫ਼ਲ ਆਈ.ਬੀ.ਟੀ. ਟੈਸਟ ਪੋਰਟਫੋਲੀਓ, ਟੋਫ਼ਲ ਆਈ.ਬੀ.ਟੀ. ਪੇਪਰ ਸੰਸਕਰਣ ਦਾ ਐਲਾਨ ਕੀਤਾ | ਭਾਰਤ 'ਚ ਪ੍ਰੀਖਿਆਰਥੀ ਹੁਣ ਪੇਪਰ ਆਧਾਰਿਤ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜੋ ਸਨਿਚਰਵਾਰ 11 ਦਸੰਬਰ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਪਿਛਲੀ ਸਰਕਾਰ ਵਲੋਂ 1.15 ਲੱਖ ਕਰੋੜ ਦੇ ਨਿਵੇਸ਼ ਤੇ ਮੌਜੂਦਾ ਸਰਕਾਰ ਦੇ 99 ਲੱਖ ਕਰੋੜ ਦੇ ਨਿਵੇਸ਼ ਦੇ ਦਾਅਵੇ ਅੰਕੜਿਆਂ ਨਾਲ ਨਹੀਂ ਖਾਂਦੇ ਮੇਲ

ਲੁਧਿਆਣਾ, 14 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵਲੋਂ ਸੂਬੇ ਅੰਦਰ 1.15 ਲੱਖ ਕਰੋੜ ਰੁਪਏ ਨਿਵੇਸ਼ ਕਰਨ ਅਤੇ ਮੌਜੂਦਾ ਸਰਕਾਰ ਵਲੋਂ ਜੋ 99 ਲੱਖ ਕਰੋੜ ਰੁਪਏ ਨਿਵੇਸ਼ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ | ਉਹ ਦਾਅਵੇ ਪੰਜਾਬ ਦੇ ਮਾਲੀਏ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX