ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਵਿਰੁੱਧ ਵਿੱਢੇ ਗਏ ਸੰਘਰਸ਼ ਤਹਿਤ ਅੱਜ ਕਲਮ ਛੋੜ ਹੜਤਾਲ ਦੇ ਅੱਠਵੇਂ ਦਿਨ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਪੁਤਲਾ ਸਾੜਿਆ ਗਿਆ | ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸਰਪ੍ਰਸਤ ਕਰਮਜੀਤ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰ ਨੇ ਹਰ ਫ਼ਰੰਟ 'ਤੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹ ਕਮਿਸ਼ਨ ਦੇ ਨਾਂਅ 'ਤੇ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਤੋਂ ਮੁਲਾਜ਼ਮਾਂ ਨੂੰ ਭਰਮ ਭੁਲੇਖੇ ਵਿਚ ਪਾਈ ਰੱਖਿਆ ਹੈ ਤੇ ਜਦੋਂ ਸਰਕਾਰ ਨੇ ਤਨਖ਼ਾਹ ਕਮਿਸ਼ਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਤਾਂ ਸਰਕਾਰ ਦੀ ਨੀਅਤ ਬਾਰੇ ਸਭ ਜੱਗ ਜਾਹਿਰ ਹੋ ਗਿਆ ਕਿਉਂਕਿ ਇਸ 'ਚ ਮੁਲਾਜ਼ਮਾਂ ਨੂੰ ਸਰਕਾਰ ਵਲੋਂ ਕੁਝ ਵੀ ਨਹੀਂ ਦਿੱਤਾ ਗਿਆ, ਸਗੋਂ ਸਰਕਾਰ ਪਿਛਲੇ ਕਈ ਸਾਲਾਂ ਦਾ ਬਕਾਇਆ ਮਹਿੰਗਾਈ ਭੱਤਾ ਵੀ ਹੜੱਪ ਕਰ ਚੁੱਕੀ ਹੈ | ਸਟੇਜ ਸਕੱਤਰ ਕਾਲਾ ਸਿੰਘ ਬੇਦੀ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਹਰ ਵਾਰ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਤਾਂ ਕਰ ਲੈਂਦੀ ਹੈ ਪਰ ਇਸ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਹਮੇਸ਼ਾ ਹੀ ਫ਼ੇਲ੍ਹ ਸਾਬਤ ਹੋਈ ਹੈ, ਜਿਸ ਦੇ ਫਲਸਰੂਪ ਮੁਲਾਜ਼ਮਾਂ ਵਲੋਂ ਸਾਂਝੀ ਝੰਡੇ ਹੇਠ ਸੰਘਰਸ਼ ਵਿੱਢਿਆ ਗਿਆ ਹੈ ਅਤੇ ਸਾਰੇ ਵਿਭਾਗਾਂ ਦਾ ਕੰਮਕਾਜ ਬਿਲਕੁਲ ਠੱਪ ਕਰ ਦਿੱਤਾ ਗਿਆ ਹੈ | ਆਗੂਆਂ ਨੇ ਦੱਸਿਆ ਕਿ ਯੂਨੀਅਨ ਆਪਣੀਆਂ ਹੱਕੀ ਮੰਗਾਂ ਜਿਵੇਂ ਤਨਖ਼ਾਹ ਕਮਿਸ਼ਨ ਦੀ ਸਹੀ ਰਿਪੋਰਟ ਲਾਗੂ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਆਦਿ ਜਮਹੂਰੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪ੍ਰਤੀ ਬਿਲਕੁਲ ਵੀ ਸੁਹਿਰਦ ਨਹੀਂ ਹੈ | ਰੋਸ ਰੈਲੀ ਦੌਰਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਜਲ ਸਪਲਾਈ ਵਿਭਾਗ ਦੇ ਤਲਵਿੰਦਰ ਸਿੰਘ, ਪੰਜਾਬ ਰੋਡਵੇਜ਼ ਦੇ ਗੁਰਮੀਤ ਸਿੰਘ, ਡੀ.ਸੀ. ਦਫ਼ਤਰ ਦੇ ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਭੰਡਿਆ | ਰੋਸ ਰੈਲੀ ਉਪਰੰਤ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨ ਪਠਾਨਕੋਟ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਰਜਿੰਦਰ ਸਿੰਘ ਬੁੱਟਰ, ਭੁਪਿੰਦਰ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਰਾਜੇਸ਼ ਕਪੂਰ, ਸਤੀਸ਼ ਕੁਮਾਰ, ਰੁਪਿੰਦਰ ਬਾਠ, ਸਿੱਖਿਆ ਵਿਭਾਗ ਤੋਂ ਸੰਦੀਪ ਬੱਤਰਾ, ਗੁਰਸ਼ਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਤੋਂ ਟਵਿੰਕਲ ਬਾਂਸਲ, ਜਲ ਸਰੋਤ ਵਿਭਾਗ ਤੋਂ ਜਸਵੰਤ ਸਿੰਘ, ਖ਼ਜ਼ਾਨਾ ਦਫ਼ਤਰ ਤੋਂ ਸਾਹਿਬ ਸਿੰਘ, ਖ਼ੁਰਾਕ ਸਪਲਾਈ ਤੋਂ ਜਸਵਿੰਦਰ ਸਿੰਘ ਤੇ ਖੇਤੀਬਾੜੀ ਵਿਭਾਗ ਤੋਂ ਅਸ਼ੋਕ ਕੁਮਾਰ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |
ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਖ਼ਤ ਐਕਸ਼ਨ ਲੈਂਦਿਆਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਨੂੰ ਕਿਸਾਨਾਂ ਨੇ ਚੁਫੇਰਿਓਾ ਘੇਰ ਲਿਆ ਹੈ | ਕਿਸਾਨ ਜਥੇਬੰਦੀ ਵਲੋਂ ਨਰਮੇ ਦੀ ...
ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ- ਇਸ ਸਾਲ ਨਰਮੇ ਦੀ ਫ਼ਸਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਪੂਰ ਰਹਿਣ ਦੀ ਆਸ ਹੈ, ਜਦਕਿ ਗੁਲਾਬੀ ਸੁੰਡੀ ਨੇ ਮਾਨਸਾ ਅਤੇ ਬਠਿੰਡਾ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਨੂੰ ਤਬਾਹ ਕਰਕੇ ਰੱਖ ਦਿੱਤਾ | ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ...
ਮੰਡੀ ਕਿੱਲਿਆਂਵਾਲੀ, 14 ਅਕਤੂਬਰ (ਇਕਬਾਲ ਸਿੰਘ ਸ਼ਾਂਤ)- 'ਗਰੀਬ' ਮੁੱਖ ਮੰਤਰੀ ਦੇ ਰਾਜ 'ਚ ਗਰੀਬੜਿਆਂ ਨਾਲ ਇਨਸਾਫ਼ ਦੇ ਦਰਾਂ ਵਿਚ ਧੱਕੇਸ਼ਾਹੀਆਂ ਸਾਹਮਣੇ ਆ ਰਹੀਆਂ ਹਨ | ਲੰਬੀ ਥਾਣੇ ਦੀ ਹਵਾਲਾਤੀ ਦੌਰਾਨ 107/151 ਦੀ ਕਾਰਵਾਈ ਤਹਿਤ ਇੱਕ ਏ.ਐਸ.ਆਈ ਵੱਲੋਂ ਇੱਕ ਖੇਤ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਰਬਜੀਤ ਸਿੰਘ ਪੀ.ਪੀ.ਐੱਸ. ਨੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਚਰਨਜੀਤ ਸਿੰਘ ਸੋਹਲ ਐੱਸ.ਐੱਸ.ਪੀ. ਸਨ, ਜੋ ਕਿ ਤਬਦੀਲ ਹੋ ਗਏ ਹਨ | ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਮੋਰਿੰਡਾ ਵਿਖੇ 16 ਅਕਤੂਬਰ ਨੂੰ ਵਿਸ਼ਾਲ ਰੈਲੀ ਕਰਕੇ ਮੁਲਾਜ਼ਮਾਂ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਿਦਿਆਰਥੀਆਂ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਸੱਭਿਆਚਾਰਕ ਗਤੀਵਿਧੀਆਂ ਸੈੱਲ ਤੇ ਪੰਜਾਬੀ ਵਿਭਾਗ ਦੁਆਰਾ ਕਾਲਜ ਕੈਂਪਸ ਵਿਚ 8 ਤੋਂ 12 ਅਕਤੂਬਰ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਮੰਗ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅਨੁਸੂਚਿਤ ਜਾਤੀ ਦੇ ਲੋਕਾਂ 'ਤੇ ਹੋਣ ਵਾਲੇ ਅੱਤਿਆਚਾਰਾਂ ਤੇ ਜ਼ਿਆਦਤੀਆਂ ਨੂੰ ਰੋਕਣ ਲਈ ਐੱਸ.ਸੀ. ਕਮਿਸ਼ਨ ਪੰਜਾਬ ਵਲੋਂ ਜਲਦੀ ਇਨਸਾਫ਼ ਦਿਵਾਇਆ ਜਾ ਰਿਹਾ ਹੈ ਤੇ ਜ਼ਿਆਦਤੀਆਂ ਕਰਨ ਵਾਲਿਆਂ ਵਿਰੁੱਧ ...
ਮਲੋਟ, 14 ਅਕਤੂਬਰ (ਪਾਟਿਲ)- ਗੁਰੂ ਨਾਨਕ ਮਿਸ਼ਨ ਸਮਾਜਸੇਵੀ ਸੰਸਥਾ ਮਲੋਟ ਵਲੋਂ ਵਿਸ਼ਾਲ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 6 ਅਕਤੂਬਰ ਨੂੰ ਐਡਵਰਡਗੰਜ ਗੈਸਟ ਹਾਊਸ ਮਲੋਟ ਵਿਖੇ ਲਾਇਆ ਗਿਆ ਸੀ, ਜਿਸਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨਾਂ ਦੇ ਮਰੀਜ਼ ਕਰੀਬ 100 ਦੀ ...
ਮੰਡੀ ਬਰੀਵਾਲਾ, 14 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੀ ਇਕੱਤਰਤਾ ਬਾਬਾ ਮੋਡਾ ਦੀ ਸਮਾਧ 'ਤੇ ਬਰੀਵਾਲਾ ਵਿਚ ਹੋਈ | ਇਸ ਸਮੇਂ ਸੁਖਦੇਵ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਖਾਂ ਸਰੀਰ ਦਾ ਅਨਮੋਲ ਹਿੱਸਾ ਹੈ | ਅੱਖਾਂ ਦੀ ਸਮੇਂ ਸਿਰ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਆਪਣੀਆਂ ਅੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਇਹ ਪ੍ਰਗਟਾਵਾ ਸਿਵਲ ਹਸਪਤਾਲ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਹਾਇਸ਼ੀ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਤੇ ਐੱਸ.ਡੀ.ਐੱਮ. ਸਵਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼, ਮੁਕਤੀਸਰ ਵੈੱਲਫੇਅਰ ਕਲੱਬ ਤੇ ਕਲੀਨ ਐਂਡ ਗ੍ਰੀਨ ਸੇਵਾ ...
ਮਲੋਟ, 14 ਅਕਤੂਬਰ (ਪਾਟਿਲ)- 20 ਪੰਜਾਬ ਬਟਾਲੀਅਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਏ.ਵੀ. ਕਾਲਜ ਮਲੋਟ ਦੇ ਵਿਹੜੇ ਵਿਚ ਚੱਲ ਰਹੇ 7 ਰੋਜ਼ਾ ਐਨ.ਸੀ.ਸੀ. ਦੇ ਸਾਲਾਨਾ ਟਰੇਨਿੰਗ ਕੈਂਪ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਕੈਂਪ ਐਜੂਟੈਂਟ ਲੈਫਟੀਨੈਂਟ ਡਾ: ਵਿਨੀਤ ...
ਰੁਪਾਣਾ, 14 ਅਕਤੂਬਰ (ਜਗਜੀਤ ਸਿੰਘ)- ਮੌਜੂਦਾ ਪੰਜਾਬ ਸਰਕਾਰ ਵਲੋਂ ਅਪਾਹਜਾਂ ਆਦਿ ਲਈ ਭਲਾਈ ਸਕੀਮਾਂ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ, ਜੋ ਸਿਰਫ਼ ਕਾਗ਼ਜ਼ਾਂ ਤੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣ ਗਈਆਂ ਜਾਪਦੀਆਂ ਹਨ, ਜਿਸਦੀ ਉਦਾਹਰਨ ਪਿੰਡ ਰੁਪਾਣਾ ਦੇ ਚੱਲਣ ਤੋਂ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡਾ:ਕਿਰਨਦੀਪ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿਚ ਸਥਾਨਕ ਅਰਬਨ ਪੀ.ਐਚ.ਸੀ. ਵਿਖੇ ਦੁਰਗਾ ਅਸ਼ਟਮੀ ਮੌਕੇ ਸਮਾਗਮ ਕਰਕੇ 21 ਛੋਟੀਆਂ ਬੱਚੀਆਂ ਨੂੰ ਫ਼ਲ ਵੰਡੇ ਗਏ | ਇਸ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਅਜੋਕੇ ਮਸ਼ੀਨੀ ਯੁੱਗ ਵਿਚ ਟੈ੍ਰਫ਼ਿਕ ਦੀ ਸਮੱਸਿਆ ਤੋਂ ਵੱਧ ਕੇ ਸ਼ਾਇਦ ਹੀ ਕੋਈ ਹੋਰ ਸਮੱਸਿਆ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਦੀ ਹੋਵੇ | ਹਰੇਕ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ (ਸੇਖੋਂ) ਵਲੋਂ ਅੱਜ ਕੇਂਦਰੀ ਲੇਖਕ ਸਭਾ ਸੇਖੋਂ ਦੇ ਸੱਦੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ 2022 ਲਈ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਹਰਮਹਿੰਦਰ ਪਾਲ)- ਮਨਿਸਟਰੀ ਆਫ ਲਾਅ ਐਂਡ ਜਸਟਿਸ, ਭਾਰਤ ਸਰਕਾਰ, ਡੀਪਾਰਟਮੈਂਟ ਆਫ ਜਸਟਿਸ ਚੰਡੀਗੜ੍ਹ ਵਲੋਂ ਜਾਰੀ ਇਸ ਪੱਤਰ ਵਿਚ ਸੇਵਾਦਾਰ ਤੇ ਕਲਰਕ ਦੀਆਂ ਅਸਾਮੀਆਂ ਲਈ ਉਮੀਦਵਾਰ ਦੀ ਚੋਣ ਹੋਣ ਸਬੰਧੀ ਨਿਯੁਕਤੀ ਪੱਤਰ ਰਜਿਸਟਰਡ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਅੱਜ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਦੀ ਸਮਾਪਤੀ ਹੋ ਗਏ | ਇਹ ਰਮਾਇਣ ਪਾਠ ਨਰਾਤਿਆਂ ਦੇ ਸ਼ੁਭਾਰੰਭ ਤੋਂ ਚੱਲ ਰਹੇ ਸਨ | ਪਾਠ ਦੀ ਸਮਾਪਤੀ ਮੌਕੇ ਮੰਦਰਾਂ ਵਿਚ ਉਤਸਵ ਹੋਏ | ...
ਦੋਦਾ, 14 ਅਕਤੂਬਰ (ਰਵੀਪਾਲ)- ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਮੈਂਬਰ ਤੇ ਪਿੰਡ ਭਲਾਈਆਣਾ ਦੇ ਸਾਬਕਾ ਮੈਂਬਰ ਪੰਚਾਇਤ ਠਾਣਾ ਸਿੰਘ ਬਰਾੜ ਦੀ ਪਤਨੀ ਅਤੇ ਸਮਾਜਸੇਵੀ ਗੁਰਪ੍ਰੀਤ ਸਿੰਘ ਬਰਾੜ ਦੇ ਮਾਤਾ ਸਰਪੰਚ ਸੁਖਜੀਤ ਕੌਰ ਦਾ ਪਿਛਲੇ ਦਿਨੀਂ ਅਚਾਨਕ ਦਿਲ ਦਾ ...
ਲੰਬੀ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ ਕੈਂਪ ਲਾਇਆ ਗਿਆ | ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਪੰਜਾਬ ਦੇ ਠੇਕਾ ਆਧਾਰਿਤ ਤੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਕੀਤੀ ਜਾ ਰਹੀ ਸੂਬਾ ਪੱਧਰੀ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਧੀਰ ਸਿੰਘ ਸਾਗੂ)- ਭਾਰਤ ਦੇ ਮੂਲ ਨਿਵਾਸੀ ਕੌਮ ਦ੍ਰਾਵਿੜ ਜਾਤੀ ਨਾਲ ਸਬੰਧਤ ਗ੍ਰੰਥਾਂ ਦੇ ਗਿਆਤਾ ਮਹਾਨ ਵਿਦਵਾਨ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਮਾਲਕ ਸ੍ਰੀਲੰਕਾ ਦੇ ਉਸ ਵੇਲੇ ਦੇ ਸ਼ਾਸਕ ਮਹਾਤਮਾ ਰਾਵਣ ਦਾ ਪੁਤਲਾ ਫੂਕੇ ਜਾਣ ...
ਮਲੋਟ, 14 ਅਕਤੂਬਰ (ਅਜਮੇਰ ਸਿੰਘ ਬਰਾੜ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ ਦੀ ਜਨਰਲ ਬਾਡੀ ਦੀ ਮੀਟਿੰਗ ਤੇ ਚੋਣ ਰਾਮਜੀ ਸਿੰਘ ਭਲਾਈਆਣਾ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਯੂਨੀਅਨ ਦਫ਼ਤਰ ਵਿਖੇ ਹੋਈ | ਇਸ ਮੌਕੇ ਸੁਰਜੀਤ ...
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਨਗਿੰਦਰ ਸਿੰਘ ਬਲਾਕ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਭਾਕਿਯੂ (ਡਕੌਂਦਾ), ਭਾਕਿਯੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX