ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 31 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸੰਪਾਦਕੀ

ਪੰਜਾਬ ਦੇ ਸਨਅਤੀ ਸਰੋਕਾਰ ਤੇ ਸਿਆਸਤ

ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨ ਲਈ ਪੰਜਾਬ ਦੌਰੇ 'ਤੇ ਆਏ ਸਨ, ਜਿਸ ਦੌਰਾਨ ਉਨ੍ਹਾਂ ਨੇ ਜਲੰਧਰ ਵਿਚ ਸਨਅਤਕਾਰਾਂ ਤੇ ਵਪਾਰੀਆਂ ਨਾਲ ਇਕ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਸਭ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ, ਖ਼ਾਸ ਤੌਰ 'ਤੇ ਇਨ੍ਹਾਂ ਖੇਤਰਾਂ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਕਠਿਨਾਈਆਂ ਨੂੰ ਵੀ ਉਨ੍ਹਾਂ ਦੇ ਧਿਆਨ ਗੋਚਰੇ ਲਿਆਂਦਾ ਗਿਆ। ਸਨਅਤਕਾਰਾਂ ਨੇ ਉਨ੍ਹਾਂ ਨੂੰ ਦਰਪੇਸ਼ ਕਠਿਨਾਈਆਂ ਤੇ ਪੰਜਾਬ ਵਿਚ ਸਥਾਪਤ ਫੋਕਲ ਪੁਆਇੰਟਾਂ ਦੀ ਸਥਿਤੀ, ਸਨਅਤਾਂ ਲਈ ਬੁਨਿਆਦੀ ਸਹੂਲਤਾਂ ਦੀ ਘਾਟ ਅਤੇ ਸੰਬੰਧਿਤ ਇੰਸਪੈਕਟਰਾਂ ਦੇ ਵਤੀਰੇ ਬਾਰੇ ਦੱਸਿਆ। ਇਸ ਤੋਂ ਇਲਾਵਾ ਕਈ ਸਾਲਾਂ ਤੋਂ ਵੈਟ ਦੇ ਰਿਫੰਡ ਨਾ ਹੋਣ ਦੀ ਗੱਲ ਵੀ ਵਿਸਥਾਰ ਨਾਲ ਕੀਤੀ ਗਈ ਅਤੇ ਬਿਜਲੀ ਖੇਤਰ ਵਿਚ ਆਉਂਦੀਆਂ ਮੁਸ਼ਕਿਲਾਂ ਦਾ ਵੀ ਜ਼ਿਕਰ ਹੋਇਆ।
ਕੇਜਰੀਵਾਲ ਨੇ ਉਨ੍ਹਾਂ ਦੀਆਂ ਗੱਲਾਂ ਨੂੰ ਸੁਣ ਕੇ ਆਪਣੇ ਵਲੋਂ 10 ਵਾਅਦੇ ਕੀਤੇ, ਜਿਨ੍ਹਾਂ ਵਿਚ, ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ 'ਤੇ ਲਗਾਤਾਰ ਬਿਜਲੀ ਦੀ ਸਪਲਾਈ ਜਾਰੀ ਰੱਖਣੀ, ਇੰਸਪੈਕਟਰੀ ਰਾਜ ਨੂੰ ਖ਼ਤਮ ਕਰਨਾ, ਵੈਟ ਦੀ ਰਕਮ ਇਕ ਨਿਸਚਿਤ ਸਮੇਂ ਵਿਚ ਵਾਪਸ ਕਰਨਾ, ਫੋਕਲ ਪੁਆਇੰਟਾਂ ਵਿਚ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਅਤੇ ਇਨ੍ਹਾਂ ਖੇਤਰਾਂ ਵਿਚੋਂ ਹੀ ਨੁਮਾਇੰਦੇ ਚੁਣ ਕੇ ਸਰਕਾਰ ਨਾਲ ਰਾਬਤੇ ਲਈ ਇਕ ਕਮੇਟੀ ਬਣਾਉਣਾ ਆਦਿ ਸ਼ਾਮਿਲ ਹਨ। ਉਨ੍ਹਾਂ ਨੇ ਇਸ ਸੰਬੰਧ ਵਿਚ ਦਿੱਲੀ ਵਿਚ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਅਸੀਂ ਦਿੱਲੀ ਦੇ ਮੁੱਖ ਮੰਤਰੀ ਨਾਲ ਪੰਜਾਬ ਦੇ ਸਨਅਤਕਾਰਾਂ ਤੇ ਵਪਾਰੀਆਂ ਦੀ ਸਨਅਤੀ ਅਤੇ ਵਪਾਰਕ ਸਰੋਕਾਰਾਂ ਬਾਰੇ ਹੋਈ ਗੱਲਬਾਤ ਨੂੰ ਲਾਭਕਾਰੀ ਮੰਨਦੇ ਹਾਂ ਤੇ ਇਹ ਵੀ ਕਹਿ ਸਕਦੇ ਹਾਂ ਕਿ ਉਨ੍ਹਾਂ ਦੀ ਪਾਰਟੀ ਚੰਗੇ ਢੰਗ-ਤਰੀਕੇ ਨਾਲ ਪ੍ਰਸ਼ਾਸਨ ਚਲਾ ਸਕਣ ਦੇ ਸਮਰੱਥ ਹੋ ਸਕਦੀ ਹੈ।
ਪਰ ਕੇਜਰੀਵਾਲ ਨੂੰ ਇਹ ਸਮਝਣ ਦੀ ਵੀ ਜ਼ਰੂਰਤ ਹੋਵੇਗੀ ਕਿ ਦਿੱਲੀ ਰਾਜ ਅਤੇ ਪੰਜਾਬ ਦੀ ਆਰਥਿਕਤਾ ਵਿਚ ਵੱਡਾ ਫ਼ਰਕ ਹੈ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ। ਚਾਹੇ ਇਥੇ ਸਨਅਤ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ ਪਰ ਹਾਲੇ ਤੱਕ ਵੀ ਇਸ ਦੀ ਆਰਥਿਕਤਾ ਦਾ ਵੱਡਾ ਆਧਾਰ ਖੇਤੀ ਖੇਤਰ ਹੀ ਬਣਿਆ ਨਜ਼ਰ ਆਉਂਦਾ ਹੈ। ਪੰਜਾਬ ਦੀ ਹਰ ਤਰ੍ਹਾਂ ਦੀ ਸਨਅਤ ਲਈ ਕੱਚੇ ਮਾਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਵੀ ਸੂਬੇ ਨੂੰ ਅਕਸਰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਬਿਜਲੀ ਦੀ ਹੀ ਗੱਲ ਕਰ ਲਈ ਜਾਵੇ ਤਾਂ ਇਥੇ ਲੱਗੇ ਥਰਮਲ ਪਲਾਂਟਾਂ ਦੀ ਕੋਲੇ ਦੀ ਲੋੜ ਪੂਰਾ ਕਰਨ ਵਿਚ ਮੁੱਖ ਸਮੱਸਿਆ ਇਹ ਹੈ ਕਿ ਕੋਲਾ ਖਾਣਾਂ ਇਸ ਸੂਬੇ ਤੋਂ ਕਾਫੀ ਦੂਰ ਹਨ, ਇਸ ਕਰਕੇ ਢੋਆ-ਢੁਆਈ 'ਤੇ ਵੀ ਵਧੇਰੇ ਖ਼ਰਚ ਆਉਂਦਾ ਹੈ। ਪੰਜਾਬ ਦੀ ਲੰਮੇ ਸਮੇਂ ਤੋਂ ਢਿੱਲੀ ਆਰਥਿਕਤਾ ਕਰਕੇ ਸਰਕਾਰ ਨੂੰ ਅਤੇ ਸਨਅਤਕਾਰਾਂ ਨੂੰ ਕੱਚਾ ਮਾਲ ਖ਼ਰੀਦਣ ਵਿਚ ਵੀ ਕਈ ਤਰ੍ਹਾਂ ਦੀਆਂ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ। ਲੰਮੇ ਸਮੇਂ ਤੋਂ ਸਰਕਾਰਾਂ ਵਲੋਂ ਧਾਰਨ ਕੀਤੇ ਗਏ ਵਤੀਰੇ ਕਰਕੇ ਇਥੇ ਸਨਅਤ ਲਾਉਣੀ ਬਹੁਤੀ ਫਾਇਦੇਮੰਦ ਨਹੀਂ ਰਹੀ। ਇਸੇ ਕਰਕੇ ਹੌਲੀ-ਹੌਲੀ ਇਥੋਂ ਸਨਅਤਾਂ ਅਤੇ ਸਨਅਤਕਾਰਾਂ ਦੀ ਹਿਜਰਤ ਹੁੰਦੀ ਰਹੀ ਹੈ ਅਤੇ ਸਨਅਤਕਾਰ ਆਪਣੀਆਂ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਦੂਜੇ ਸੂਬਿਆਂ ਵਿਚ ਆਪਣੀਆਂ ਇਕਾਈਆਂ ਲਗਾਉਣ ਨੂੰ ਪਹਿਲ ਦਿੰਦੇ ਰਹੇ ਹਨ। ਹੌਲੀ-ਹੌਲੀ ਇਥੇ ਛੋਟੀ ਸਨਅਤ ਤਾਂ ਕਾਫੀ ਹੱਦ ਤੱਕ ਸਿਮਟ ਹੀ ਗਈ ਹੈ। ਮੱਧਮ ਦਰਜੇ ਦੀਆਂ ਇਕਾਈਆਂ ਵੀ ਦੂਸਰੀਆਂ ਥਾਵਾਂ ਦੀ ਭਾਲ ਵਿਚ ਇਥੋਂ ਹਿਜਰਤ ਕਰਦੀਆਂ ਜਾ ਰਹੀਆਂ ਹਨ। ਇਹੀ ਕਾਰਨ ਹੈ ਕਿ ਅੱਜ ਸੂਬੇ ਦਾ ਸਨਅਤੀ ਖੇਤਰ ਬਿਮਾਰ ਨਜ਼ਰ ਆਉਂਦਾ ਹੈ। ਇਸ ਕਰਕੇ ਹੀ ਇਥੋਂ ਦੇ ਵਪਾਰ 'ਤੇ ਵੀ ਵੱਡਾ ਅਸਰ ਪਿਆ ਹੈ।
ਦੂਜੀਆਂ ਪਾਰਟੀਆਂ ਦੇ ਆਗੂ ਵੀ ਸਨਅਤਕਾਰਾਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਦੇ ਰਹੇ ਹਨ। ਤਤਕਾਲੀ ਸਰਕਾਰਾਂ ਨੇ ਦੇਸ਼ ਦੇ ਵੱਡੇ ਘਰਾਣਿਆਂ ਨੂੰ ਵੀ ਇਥੇ ਸਨਅਤਾਂ ਲਾਉਣ ਦੀਆਂ ਅਪੀਲਾਂ ਕੀਤੀਆਂ ਹਨ, ਜੋ ਹੁਣ ਵੀ ਜਾਰੀ ਹਨ। ਪਰ ਇਸ ਪਾਸੇ ਨਿਵੇਸ਼ਕਾਂ ਵਿਚ ਕੋਈ ਵੱਡਾ ਉਤਸ਼ਾਹ ਦਿਖਾਈ ਨਹੀਂ ਦਿੰਦਾ। ਇਸ ਦਾ ਇਕ ਹੋਰ ਵੱਡਾ ਕਾਰਨ ਲੰਮੇ ਸਮੇਂ ਤੱਕ ਕਿਸੇ ਨਾ ਕਿਸੇ ਕਾਰਨ ਇਥੋਂ ਦਾ ਅਕਸਰ ਵਿਗੜਦਾ ਰਿਹਾ ਮਾਹੌਲ ਵੀ ਹੈ। ਸਰਹੱਦੀ ਸੂਬਾ ਹੋਣ ਕਾਰਨ ਵੀ ਇਥੇ ਵੱਡੇ ਸਨਅਤਕਾਰ ਵੱਡੀਆਂ ਸਨਅਤਾਂ ਲਾਉਣ ਲਈ ਹਿਚਕਿਚਾਹਟ ਦਿਖਾਉਂਦੇ ਰਹੇ ਹਨ। ਖੇਤੀ ਖੇਤਰ ਵਿਚ ਖੜੋਤ ਆਉਣ ਕਾਰਨ ਵੀ ਸਨਅਤੀ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਨਹੀਂ ਵਧਾਇਆ ਜਾ ਸਕਿਆ। ਕਿਸੇ ਵੀ ਖੇਤਰ ਵਿਚ ਵਪਾਰ ਤਦੇ ਹੀ ਵਧ ਸਕਦਾ ਹੈ ਜੇਕਰ ਉਥੇ ਸਨਅਤ ਨੂੰ ਪ੍ਰਫੁੱਲਿਤ ਕੀਤਾ ਜਾਵੇ। ਸਮੇਂ ਸਿਰ ਪੰਜਾਬ ਵਿਚ ਖੇਤੀ ਆਧਾਰਿਤ ਸਨਅਤਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਬੇਹੱਦ ਜ਼ਰੂਰੀ ਸੀ ਪਰ ਤਤਕਾਲੀ ਸਰਕਾਰਾਂ ਇਸ ਪੱਖ ਤੋਂ ਕਦੇ ਵੀ ਸੁਚੇਤ ਨਹੀਂ ਹੋਈਆਂ। ਇਸ ਸੂਬੇ ਨੂੰ ਵਿਕਸਿਤ ਕਰਨ ਲਈ ਜਿਸ ਤਰ੍ਹਾਂ ਦੀ ਯੋਜਨਾਬੰਦੀ ਦੀ ਜ਼ਰੂਰਤ ਸੀ, ਉਸ ਦੀ ਹਮੇਸ਼ਾ ਹੀ ਘਾਟ ਦਿਖਾਈ ਦਿੰਦੀ ਰਹੀ ਹੈ।
ਅੱਜ ਵੀ ਸਨਅਤਕਾਰ ਤੇ ਵਪਾਰੀ ਇਥੇ ਅਨਿਸਚਿਤਤਾ ਦੇ ਦੌਰ ਵਿਚ ਹੀ ਗੁਜ਼ਰਦੇ ਦਿਖਾਈ ਦੇ ਰਹੇ ਹਨ। ਸੂਬੇ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾਣ ਕਾਰਨ ਇਥੋਂ ਦੀਆਂ ਸਰਕਾਰਾਂ ਵੀ ਇਸ ਖੇਤਰ ਵਿਚ ਵੱਡੀ ਯੋਜਨਾਬੰਦੀ ਕਰਨ ਤੋਂ ਕਤਰਾਉਂਦੀਆਂ ਰਹੀਆਂ ਹਨ। ਇਸੇ ਕਰਕੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਤੇ ਸਿਆਸਤਦਾਨਾਂ ਵਲੋਂ ਕੀਤੇ ਵਾਅਦੇ ਅੱਧਵਾਟੇ ਹੀ ਰਹਿ ਜਾਂਦੇ ਰਹੇ ਹਨ। ਅਸੀਂ ਕੇਜਰੀਵਾਲ ਵਰਗੇ ਸਿਆਸਤਦਾਨ ਦੀ ਭਾਵਨਾ ਨੂੰ ਸਮਝ ਸਕਦੇ ਹਾਂ ਪਰ ਰਾਜ ਵਿਚ ਸਨਅਤਾਂ ਅਤੇ ਵਪਾਰਕ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਹਾਲੇ ਚੋਖਾ ਪੈਂਡਾ ਤੈਅ ਕਰਨ ਦੀ ਜ਼ਰੂਰਤ ਹੋਵੇਗੀ ਅਤੇ ਅਜਿਹਾ ਵੱਡੀ ਪ੍ਰਤੀਬੱਧਤਾ ਤੋਂ ਬਗੈਰ ਸੰਭਵ ਨਹੀਂ ਹੋਵੇਗਾ।

-ਬਰਜਿੰਦਰ ਸਿੰਘ ਹਮਦਰਦ

ਜੀਵਨ-ਸ਼ੈਲੀ ਵਿਚ ਵੱਡੀ ਤਬਦੀਲੀ ਲਿਆ ਸਕਦੀ ਹੈ ਉਦਯੋਗਿਕ ਕ੍ਰਾਂਤੀ

ਬਿਜਲੀ ਨਾਲ ਚੱਲਣ ਵਾਲੇ ਵਾਹਨਾਂ ਦੇ ਨਿਰਮਾਣ ਨੇ ਦੁਨੀਆ ਭਰ 'ਚ ਤਰ੍ਹਾਂ-ਤਰ੍ਹਾਂ ਦੇ ਨਵੇਂ ਮਾਡਲਾਂ ਨਾਲ ਉਪਭੋਗਤਾਵਾਂ ਨੂੰ ਲੁਭਾਉਣ ਵਾਲੀਆਂ ਕੰਪਨੀਆਂ ਨੂੰ ਇਹ ਸੋਚਣ 'ਤੇ ਮਜਬੂਰ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੇ ਇਸ ਖੋਜ ਨੂੰ ਨਾ ਸਮਝਿਆ ਤਾਂ ਉਨ੍ਹਾਂ ਦੇ ਬੁਰੇ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਜਥੇ: ਸੇਵਾ ਸਿੰਘ ਸੇਖਵਾਂ

ਭੋਗ 'ਤੇ ਵਿਸ਼ੇਸ਼ ਜਥੇ: ਸੇਵਾ ਸਿੰਘ ਸੇਖਵਾਂ ਦਾ ਜਨਮ 10, ਅਪ੍ਰੈਲ, 1950 ਈ: ਨੂੰ ਉੱਘੇ ਅਕਾਲੀ ਆਗੂ ਜਥੇ: ਉਜਾਗਰ ਸਿੰਘ ਸੇਖਵਾਂ ਅਤੇ ਮਾਤਾ ਤੇਜ ਕੌਰ ਦੇ ਘਰ ਪਿੰਡ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ। ਜਥੇ: ਸੇਵਾ ਸਿੰਘ ਸੇਖਵਾਂ ਨੇ ਮੁਢਲੀ ਵਿੱਦਿਆ ਪਿੰਡ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX