ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨਾਂ ਨੇ ਰੋਸ ਮਾਰਚ ਕੱਢ ਕੇ ਮਿੰਨੀ ਸਕੱਤਰੇਤ ਸਾਹਮਣੇ ਫੂਕੇ ਮੋਦੀ, ਸ਼ਾਹ ਤੇ ਯੋਗੀ ਦੇ ਪੁਤਲੇ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕਾਰਪੋਰੇਟ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 339ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪੁਤਲੇ ਫੂਕੇ ਗਏ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੰਘੂ ਬਾਰਡਰ ਨਜ਼ਦੀਕ ਇਕ ਵਿਅਕਤੀ ਦਾ ਹੋਇਆ ਕਤਲ ਵੀ ਕਿਸਾਨ ਸੰਘਰਸ਼ ਵਿਰੁੱਧ ਰਚੀ ਗਈ ਇਕ ਚਿੰਤਾਜਨਕ ਘਟਨਾ ਨੂੰ ਰੂਪਮਾਨ ਕਰਦੀ ਹੈ | ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਅਜਿਹੇ ਸਾਜਿਸ਼ੀ ਹੱਥਕੰਡੇ ਕਿਸਾਨਾਂ ਦੇ ਸੰਘਰਸ਼ ਨੂੰ ਫ਼ੇਲ੍ਹ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਮਾ. ਹਰਕੰਵਲ ਸਿੰਘ, ਓਮ ਸਿੰਘ ਸਟਿਆਣਾ, ਜਗਤਾਰ ਸਿੰਘ ਭਿੰਡਰ, ਗੁਰਨਾਮ ਸਿੰਘ ਸਿੰਗੜੀਵਾਲ, ਬੀਬੀ ਬਿਮਲਾ ਦੇਵੀ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਰਾਮ ਲਾਲ ਢੋਲਣਵਾਲ, ਸ਼ੀਤਲ ਸਿੰਘ ਭੀਲੋਵਾਲ, ਰਾਮ ਲੁਭਾਇਆ ਸ਼ੇਰਗੜ੍ਹੀਆਂ, ਖ਼ੁਸ਼ੀ ਰਾਮ, ਧਰਮ ਸਿੰਘ, ਹਰਭਜਨ ਸਿੰਘ, ਰੌਸ਼ਨ ਲਾਲ, ਦੀਪਕ ਸੈਣੀ, ਸੁਭਾਸ਼ ਚੰਦਰ, ਗੁਰਬਖ਼ਸ਼ ਸਿੰਘ ਸੂਸ, ਰਮੇਸ਼ ਕੁਮਾਰ ਬਜਵਾੜਾ, ਬਲਰਾਜ ਸਿੰਘ ਬੈਂਸ, ਕੁਲਤਾਰ ਸਿੰਘ, ਮਨਜੀਤ ਸਿੰਘ ਸੈਣੀ, ਬਲਵਿੰਦਰ ਸਿੰਘ, ਸਤਪਾਲ ਸਿੰਘ, ਪ੍ਰਦਮਨ ਸਿੰਘ, ਮਨਜੀਤ ਸਿੰਘ ਬਾਜਵਾ, ਪੀ.ਐਸ. ਵਿਰਦੀ, ਗੁਰਚਰਨ ਸਿੰਘ, ਗੰਗਾ ਪ੍ਰਸ਼ਾਦ, ਸਰਬਜੀਤ ਸਿੰਘ, ਦਵਿੰਦਰ ਸਿੰਘ ਕੱਕੋਂ, ਮਲਕੀਤ ਸਿੰਘ ਸਲੇਮਪੁਰ, ਜਸਵਿੰਦਰ ਸਿੰਘ ਵਡਾਲਾ, ਜੋਗਿੰਦਰ ਰਾਮ ਕੱਕੋਂ, ਪਲਵਿੰਦਰ ਸਿੰਘ ਬੈਂਸ, ਬਲਵਿੰਦਰ ਸਿੰਘ ਗਿੱਲ ਬਘਾਣਾ, ਵਿਜੇ ਕੁਮਾਰ ਆਦਿ ਹਾਜ਼ਰ ਸਨ |
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰਾਵਨ ਦੀ ਜਗ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਕਿਸਾਨ ਆਗੂਆਂ ਗੁਰਦੀਪ ਸਿੰਘ ਖੁਣ-ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ਪਰਮਿੰਦਰ ਸਿੰਘ ਲਾਚੋਵਾਲ, ਹਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਜਦੋਂ ਤੋਂ ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਿਸਾਨਾਂ ਅਤੇ ਦੇਸ਼ ਦੇ ਆਮ ਲੋਕਾਂ ਨਾਲ ਧੱਕਾ ਹੋ ਰਿਹਾ ਹੈ ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਹੋਰ ਮੰਤਰੀ ਰਾਵਨ ਦੀ ਤਰ੍ਹਾਂ ਲੋਕਾਂ ਨੂੰ ਲੁੱਟਣ ਅਤੇ ਤੰਗ-ਪ੍ਰੇਸ਼ਾਨ ਕਰਨ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਲੰਗਰ ਦੀ ਸੇਵਾ ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਲੋਂ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਪੰਨੂ ਰਾਮ ਸਿੰਘ ਚੱਕੋਵਾਲ, ਜਗਤ ਸਿੰਘ, ਮਹਿੰਦਰ ਸਿੰਘ ਲਾਚੋਵਾਲ, ਪਰਮਿੰਦਰ ਸਿੰਘ ਪੰਨੂ, ਨਿਰਮਲ ਸਿੰਘ ਨੂਰਪੁਰ, ਬਾਬਾ ਦਵਿੰਦਰ ਸਿੰਘ, ਰਾਮ ਸਿੰਘ ਧੁੱਗਾ, ਗੁਰਸਿਮਰਤ ਸਿੰਘ ਲਾਚੋਵਾਲ, ਮਨਜੀਤ ਸਿੰਘ ਨੰਬਰਦਾਰ, ਗੁਰਬਚਨ ਸਿੰਘ ਸਗੀ, ਕਰਨੈਲ ਸਿੰਘ, ਗੁਰਮੁਖ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਅਕਬਰ ਸਿੰਘ, ਬਾਬਾ ਬੂਆ ਸਿੰਘ, ਮਨਜੀਤ ਸਿੰਘ ਪਥਿਆਲਾ, ਹਰਮੇਸ਼ ਲਾਲ, ਮਹਿੰਗਾ ਸਿੰਘ, ਬਾਬਾ ਕਿਰਪਾਲ ਸਿੰਘ, ਰਵਿੰਦਰ ਸਿੰਘ ਰਿਟਾ: ਡਿਪਟੀ ਡਾਇਰੈਕਟਰ, ਮਾ. ਧਰਮਪਾਲ ਸਿੰਘ, ਮਾ. ਮਦਨ ਲਾਲ, ਸੂਬੇਦਾਰ ਮੇਲਾ ਸਿੰਘ, ਪਿਆਰਾ ਸਿੰਘ ਲੁਧਾ, ਜਸਵੀਰ ਸਿੰਘ ਚੱਕੋਵਾਲ, ਡਾ. ਪਰਮਜੀਤ ਸਿੰਘ, ਅਵਤਾਰ ਸਿੰਘ ਖਡਿਆਲਾ ਆਦਿ ਹਾਜ਼ਰ ਸਨ |
ਢਾਡੇਕਟਵਾਲ ਦੀ ਅਗਵਾਈ 'ਚ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
ਹਾਜੀਪੁਰ, (ਪੁਨੀਤ ਭਾਰਦਵਾਜ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਅੰਨਦਾਤਾ ਸੰਘਰਸ਼ ਕਮੇਟੀ ਪੰਜਾਬ ਵਲੋਂ ਕਸਬਾ ਹਾਜੀਪੁਰ ਵਿਖੇ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ 'ਚ ਇਕੱਤਰ ਹੋਏ ਕਿਸਾਨਾਂ, ਦੁਕਾਨਦਾਰਾਂ ਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਨਵੇਂ ਖੇਤੀ ਕਾਨੂੰਨਾਂ ਅਤੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਖ਼ਿਲਾਫ਼ ਬੁੱਢਾਬੜ ਚੌਂਕ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ | ਇਸ ਮੌਕੇ ਅਮਰਜੀਤ ਸਿੰਘ ਢਾਡੇਕਟਵਾਲ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸੂਬਾ ਮੁੱਢਲੇ ਤੌਰ 'ਤੇ ਖੇਤੀਬਾੜੀ 'ਤੇ ਨਿਰਭਰ ਸੂਬਾ ਹੈ, ਜਿਸ ਦੇ ਆਰਥਿਕ ਤਾਣੇ-ਬਾਣੇ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਬਣਾ ਕੇ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ 'ਤੇ ਸੱਟ ਮਾਰੀ ਹੈ | ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਖੇਤੀਬਾੜੀ ਸੈਕਟਰ ਦੇ ਕਾਰੋਬਾਰੀ ਘਰਾਣਿਆਂ ਦੇ ਹੱਥਾਂ ਵਿਚ ਜਾਣ ਨਾਲ ਦੇਸ਼ ਦਾ ਅੰਨਦਾਤਾ ਬਰਬਾਦ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਜਿਹੀਆਂ ਘਟਨਾਵਾਂ ਕੇਂਦਰ ਸਰਕਾਰ ਦੇ ਮੱਥੇ 'ਤੇ ਕਲੰਕ ਵਾਂਗ ਹਨ ਤੇ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਛੱਡ ਕੇ ਜਨਤਕ ਆਵਾਜ਼ ਨੂੰ ਸੁਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੀ ਮੁਕੰਮਲ ਖ਼ਾਰਜੀ ਤੱਕ ਕਿਸਾਨੀ ਘੋਲ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਮਹਿੰਦਰ ਸਿੰਘ ਪ੍ਰਧਾਨ, ਸਤਿੰਦਰ ਸਿੰਘ ਖ਼ਿਜਰਪੁਰ, ਸੁਖਦੇਵ ਸਿੰਘ ਕੁੱਲੀਆਂ ਲੁਬਾਣਾ, ਵਿਕਰਮਜੀਤ ਸਿੰਘ ਸੈਣੀ, ਜੀਤ ਬੈਂਸ ਕਲੇਰਾਂ, ਸਰਦਾਰੀ ਲਾਲ, ਸ਼ਾਮ ਸਿੰਘ ਸਰਪੰਚ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਸ਼ੌਕੀਨ ਸਿੰਘ ਸਰਪੰਚ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰਭਾਤ ਸਿੰਘ, ਚਾਨਣ ਸਿੰਘ, ਅਸ਼ਵਨੀ ਕੁਮਾਰ, ਲਵਲੀ ਸਿੰਘ, ਜਗਜੀਤ ਸਿੰਘ, ਰਮਨਦੀਪ ਸਿੰਘ, ਸੁਰਿੰਦਰਪਾਲ ਸਿੰਘ, ਹਰਿੰਦਰ ਸਿੰਘ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ, ਹਰਮਨ ਸਿੰਘ, ਰਮਨ ਕੁਮਾਰ, ਕਾਬਲ ਸਿੰਘ, ਪਿ੍ੰਸ ਸ਼ਰਮਾ, ਰਵੀ ਕੁਮਾਰ, ਤਨਵੀਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨਾਂ, ਦੁਕਾਨਦਾਰਾਂ ਤੇ ਨੌਜਵਾਨਾਂ ਨੇ ਮੁਜ਼ਾਹਿਰੇ 'ਚ ਸ਼ਮੂਲੀਅਤ ਕੀਤੀ |
ਕਿਸਾਨ ਜਥੇਬੰਦੀਆਂ ਨੇ ਮੋਦੀ ਦਾ ਪੁਤਲਾ ਫੂਕਿਆ
ਹਰਿਆਣਾ, (ਹਰਮੇਲ ਸਿੰਘ ਖੱਖ)-ਭਾਜਪਾ ਸਰਕਾਰ ਵਲੋਂ ਖੇਤੀ ਸੰਬਧੀ ਬਣਾਏ ਗਏ ਤਿੰਨਾਂ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭੂੰਗਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਸ ਦੇ ਸਹਿਯੋਗੀਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਦ ਤੱਕ ਕਾਨੂੰਨ ਰੱਦ ਨਹੀਂ ਕਰਦੀ, ਕਿਸਾਨ ਉਸ ਸਮੇਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਬੁਲਾਰਿਆਂ ਨੇ ਕਿਹਾ ਕਿ ਖੇਤੀ ਸਬੰਧੀ ਕਾਨੂੰਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਕਰਨ ਦਿੱਤੇ ਜਾਣਗੇ, ਜਿਸ ਲਈ ਭਾਜਪਾ ਦਾ ਪੂਰੇ ਦੇਸ਼ ਅੰਦਰ ਵਿਰੋਧ ਕੀਤਾ ਜਾ ਰਿਹਾ ਹੈ ਤੇ 2024 'ਚ ਇਸ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਜਾਵੇਗਾ | ਇਸ ਮੌਕੇ ਰਵਿੰਦਰ ਸਿੰਘ ਕਾਹਲੋਂ, ਕਾਮਰੇਡ ਭੁਪਿੰਦਰ ਸਿੰਘ ਭੂੰੂਗਾ, ਸਰਵਣ ਸਿੰਘ ਨੂਰਪੁਰ, ਮਨਿੰਦਰ ਸਿੰਘ ਟਿੰਮੀ ਸ਼ਾਹੀ, ਧਰਮਿੰਦਰ ਘੁਗੀ, ਰਾਮ ਗੋਪਾਲ, ਰਵਿੰਦਰ ਸਿੰਘ ਰਾਣਾ, ਰਾਜ ਕੁਮਾਰ, ਪੂਰਨ ਸਿੰਘ ਸਤਵੰਤ ਕੰਡਾ, ਜਰਨੈਲ ਸਿੰਘ ਡੱਲੇਵਾਲ, ਜਰਨੈਲ ਸਿੰਘ ਫਤਿਹਪੁਰ, ਮੇਜਰ ਸਿੰਘ ਨੌਸ਼ਹਿਰਾ, ਜਸਪਾਲ ਸਿੰਘ ਫਤਿਹਪੁਰ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਅਤਵਾਰ ਸਿੰਘ ਵਾਲੀਆ, ਸੂਬੇ: ਜਗੀਰ ਸਿੰਘ, ਸੂਬੇ: ਮੇਜਰ ਸਿੰਘ, ਮੱਖਣ ਸਿੰਘ, ਵਰਿੰਦਰ ਕੁਮਾਰ, ਸਤਪਾਲ ਸਿੰਘ, ਸੰਦੀਪ ਸਿੰਘ, ਦਲਜੀਤ ਸਿੰਘ, ਗੁਰਮੇਲ ਸਿੰਘ, ਦੀਪਕ ਸੈਣੀ, ਅਮਿੰ੍ਰਤਪਾਲ ਸਿੰਘ, ਰਘਵੀਰ ਸਿੰਘ ਬੀਰਾ, ਅਕਬਰ ਸਿੰਘ, ਗੁਰਬਚਨ ਸਿੰਘ ਆਦਿ ਹਾਜਰ ਸਨ |
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰਾਵਣ ਰੂਪੀ ਮੋਦੀ ਸਾੜਨ ਦੀ ਕਾਲ ਨੂੰ ਲੈ ਭਾਰਤੀ ਕਿਸਾਨ ਯੂਨੀਅਰ ਰਾਜੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅੰਡਾਨੀ, ਅੰਬਾਨੀ ਤੇ ਅਮਿਤ ਸ਼ਾਹ ਦੀਆਂ ਤਸਵੀਰਾਂ ਲਗਾ ਕੇ ਬਣਾਏ ਗਏ ਰਾਵਣ ਰੂਪੀ ਬੁੱਤ ਨੂੰ ਸਾੜਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੀਤ ਪਰਧਾਨ ਗੁਰਜਪਾਲ ਸਿੰਘ, ਨਵਪ੍ਰੀਤ ਸਿੰਘ ਉੱਪਲ, ਰਮਨਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਪੀ, ਮਨਦੀਪ ਸਿੰਘ ਤਲਵੰਡੀ, ਜਗਦੀਸ਼ ਚੰਦਰ, ਜਸਵਿੰਦਰ ਸਿੰਘ ਗਰੋਆ, ਲਖਵੀਰ ਸਿੰਘ ਵਾੁਹਦ, ਪਰਮਿੰਦਰ ਸਿੰਘ ਕਾਲਕਟ, ਨਰਿੰਦਰਪਾਲ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਲੰਮੇ, ਗੁਰਦੀਪ ਸਿੰਘ ਲੰਮੇ ਵੀ ਸ਼ਾਮਿਲ ਹੋਏ |
ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)-ਕਿਸਾਨ ਮੋਰਚੇ ਵਲੋਂ ਮੋਦੀ ਰੂਪੀ ਰਾਵਣ ਦਾ ਪੁਤਲਾ ਸਥਾਨਕ ਬਿਸਤ ਦੁਆਬ ਨਹਿਰ ਦੇ ਚੁਰਸਤੇ ਵਾਲੇ ਪੁਲ ਉੱਪਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (ਹੁਸ਼ਿਆਰਪੁਰ) ਦੇ ਬਲਾਕ ਪ੍ਰਧਾਨ ਜਰਨੈਲ ਸਿੰਘ ਬੰਕਾ ਦੀ ਸਰਪ੍ਰਸਤੀ ਹੇਠ ਫੂਕਿਆ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦੇ ਅੜੀਅਲ ਵਤੀਰੇ ਕਰ ਕੇ ਇਸ ਸੰਘਰਸ਼ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾ ਗੁਆਈਆਂ ਹਨ ਪਰ ਕੇਂਦਰ ਸਰਕਾਰ ਅਜੇ ਵੀ ਕਿਸਾਨਾਂ ਦੀਆ ਮੰਗਾਂ ਮੰਗਣ ਲਈ ਤਿਆਰ ਨਹੀਂ ਤੇ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲੈ ਰਹੀ | ਉਨ੍ਹਾਂ ਕਿਹਾ ਦੇਸ਼ 'ਚ ਘੱਟ-ਗਿਣਤੀ ਕੌਮਾਂ 'ਤੇ ਕੇਂਦਰ ਦੀ ਭਾਜਪਾ ਸਰਕਾਰ ਜੋ ਜੁਲਮ ਕਰ ਰਹੀ ਹੈ, ਉਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀ ਕੀਤਾ ਜਾਵੇਗਾ | ਇਸ ਮੌਕੇ ਵਰਿੰਦਰ ਸਿੰਘ ਬੈਂਸ, ਸਰਪੰਚ ਮਨੋਹਰ ਸਿੰਘ ਪੰਡੋਰੀ ਗੰਗਾ ਸਿੰਘ, ਦੀਦਾਰ ਸਿੰਘ ਦਾਤਾ, ਪਰਮਜੀਤ ਸਿੰਘ ਅੱਛਰਵਾਲ, ਮੁਸ਼ਤਾਕ ਮੁਹੰਮਦ ਭਾਰਟਾ, ਗੁਰਵਿੰਦਰਜੀਤ ਸਿੰਘ ਭਾਰਟਾ, ਬੂਟਾ ਸਿੰਘ, ਅਵਤਾਰ ਸਿੰਘ ਡਾਂਡੀਆ, ਸੰਦੀਪ ਸਿੰਘ ਸਰਹਾਲਾ, ਇੰਦਰਪ੍ਰੀਤ ਸਿੰਘ ਸਰਹਾਲਾ, ਪਰਮਜੀਤ ਸਿੰਘ ਗਣੇਸ਼ਪੁਰ, ਕੁਲਵਰਨ ਸਿੰਘ ਪੰਡੋਰੀ ਗੰਗਾ ਸਿੰਘ, ਜਤਿੰਦਰ ਸਿੰਘ ਸਰਹਾਲਾ, ਅਮਨਪ੍ਰੀਤ ਸਿੰਘ ਸਰਹਾਲਾ, ਆਜ਼ਾਦ ਸਿੰਘ ਉਟਵਾਲਾ, ਗੋਪੀ ਸਰਹਾਲਾ, ਜਗਪਾਲ ਸਿੰਘ ਉਟਵਾਲਾ, ਗੁਰਨਾਮ ਸਿੰਘ ਪਥਰਾਲਾ ਆਦਿ ਹਾਜ਼ਰ ਸਨ |
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)- ਲਖੀਮਪੁਰ ਖੀਰੀ ਵਿਖੇ 3 ਅਕਤੂਬਰ ਨੂੰ ਹੋਏ ਕਿਸਾਨਾਂ ਦੇ ਬੇਰਹਿਮ ਕਤਲੇ੍ਹਆਮ ਖ਼ਿਲਾਫ਼ ਹਰਸੇ ਮਾਨਸਰ ਟੋਲ ਪਲਾਜ਼ਾ ਵਿਖੇ ਸਾਂਝੀ ਸੰਘਰਸ਼ ਕਮੇਟੀ ਵਲੋਂ ਮੋਦੀ, ਅਮਿਤ ਸ਼ਾਹ ਅਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਨੌਜਵਾਨਾਂ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਪੂਰੀ ਤਰ੍ਹਾਂ ਪ੍ਰਾਈਵੇਟ ਘਰਾਣਿਆ ਦੇ ਹਿਤ ਵਿਚ ਅਤੇ ਕਿਸਾਨਾਂ ਦੇ ਵਿਰੋਧ ਵਿਚ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਤਲੇਆਮ ਤੋਂ ਬਾਅਦ ਵੀ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਦੀ ਭਾਵਨਾ ਦਾ ਪ੍ਰਗਟਾਵਾ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਬੜੀ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਹਾਲੇ ਵੀ ਕਿਸਾਨਾਂ ਨੂੰ ਦਬਾਉਣ ਦੇ ਰਾਹ 'ਤੇ ਤੁਰੀ ਹੋਈ ਹੈ | ਉਨ੍ਹਾਂ ਕਿਹਾ ਕਿ ਠੀਕ ਰਸਤਾ ਇਹ ਹੈ ਕਿ ਸਰਕਾਰ ਨਵੇਂ ਹਾਲਾਤ 'ਚ ਤਿੰਨੇਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ ਅਤੇ ਕਿਸਾਨਾਂ ਦੇ ਕਤਲੇ੍ਹਆਮ ਲਈ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕਰੇ | ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ 'ਚ ਸ਼ਾਮਿਲ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਵਿਜੇ ਬਹਿਬਲ ਮੰਝ, ਮਾਸਟਰ ਯੋਧ ਸਿੰਘ ਕੋਟਲੀ ਖ਼ਾਸ, ਅਵਤਾਰ ਸਿੰਘ ਬੌਬੀ, ਸਰਪੰਚ ਸੌਰਵ ਮਿਨਹਾਸ ਬਿੱਲਾ, ਜਗਦੇਵ ਸਿੰਘ ਭੱਟੀਆ, ਜਗਜੀਤ ਸਿੰਘ ਛੰਨੀ ਨੰਦ ਸਿੰਘ, ਸੁਰਜੀਤ ਸਿੰਘ ਬਿੱਲਾ ਭੰਗਾਲਾ, ਸੁਮਿੰਦਰ ਸਿੰਘ, ਕਰਮ ਸਿੰਘ ਮੰਝਪੁਰ, ਸ਼ੇਰ ਸਿੰਘ ਮੰਝਪੁਰ, ਦਵਿੰਦਰ ਸਿੰਘ ਮੰਝਪੁਰ, ਗੁਰਵਤਨ ਸਿੰਘ ਮੁਲਤਾਨੀ, ਕਪੂਰ ਸਿੰਘ ਗੁਰਦਾਸਪੁਰ, ਇੰਦਰਜੀਤ ਸਿੰਘ, ਹਰਜੀਤ ਸਿੰਘ ਹਿਯਾਤਪੁਰ, ਇੰਦਰਜੀਤ ਸਿੰਘ ਹਿਯਾਤਪੁਰ, ਮੁਲਖਾ ਸਿੰਘ, ਮਾ. ਰੋਸ਼ਨ ਸਿੰਘ ਲਾਡਪੁਰ, ਪਰਮਜੀਤ ਸਿੰਘ ਗੁਰਦਾਸਪੁਰ, ਆਸਾ ਸਿੰਘ ਭੰਗਾਲਾ, ਆਰ. ਟੀ. ਮਾਨਸਰ, ਸ਼ਮਸ਼ੇਰ ਸਿੰਘ ਗੁਰਦਾਸਪੁਰ, ਡਾ. ਸੰਤੋਖ ਸਿੰਘ ਮੰਝਪੁਰ, ਜਸਵੀਰ ਸਿੰਘ ਮੰਝਪੁਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਚੌਲਾਂਗ, (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 375ਵੇਂ ਦਿਨ 'ਚ ਦਾਖਲ ਹੋ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਮੋਦੀ ਦਾ ਪੁਤਲਾ ਫੂਕਿਆ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੌਰਾਨ ਕਿਸਾਨ ਆਗੂ ਪਿ੍ਥਪਾਲ ਸਿੰਘ ਹੁਸੈਨਪੁਰ, ਰਤਨ ਸਿੰਘ ਹਰਭਜਨ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਢਿੱਲੋਂ, ਹਰਭਜਨ ਸਿੰਘ, ਰਵਿੰਦਰ ਸਿੰਘ ਚੰਨਣ ਸਿੰਘ ਗੁਰਦੇਵ ਸਿੰਘ ਦਰਸ਼ਨ ਸਿੰਘ, ਗੁਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਬਚਨ ਸਿੰਘ ਨੇ ਆਖਿਆ ਕਿ ਖੇਤੀ ਕਾਨੰੂਨ ਰੱਦ ਹੋਣ ਤੱਕ ਧਰਨਾ ਜਾਰੀ ਰਹੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਫ਼ੀ ਕਿਸਾਨ ਵੀ ਹਾਜ਼ਰ ਸਨ |
ਗੜ੍ਹਦੀਵਾਲਾ, (ਚੱਗਰ)-ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਵਲੋਂ ਸੰਤ ਬਾਬਾ ਸੇਵਾ ਸਿੰਘ ਮੁੱਖ ਸੇਵਾਦਾਰ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਗੜ੍ਹਦੀਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਅਜੇ ਮਿਸ਼ਰਾ ਦੇ ਪੁਤਲੇ ਫੂਕੇ ਗਏ ਤੇ ਜੰਮ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ | ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਗੁਰਦੀਪ ਸਿੰਘ ਬਰਿਆਣਾ, ਕੁਲਵੀਰ ਸਿੰਘ ਡੱਫਰ, ਰਾਜਵੀਰ ਸਿੰਘ, ਸਿਮਰਜੀਤ ਸਿੰਘ, ਰਣਜੀਤ ਸਿੰਘ, ਛਿੰਦਾ ਦਾਰਾਪੁਰ, ਅਮਨਦੀਪ ਸਿੰਘ ਖ਼ਾਲਸਾ, ਸਿਮਰਜੋਤ, ਮਿੰਟੂ ਗੜ੍ਹਦੀਵਾਲਾ, ਨਵੀ ਅਟਵਾਲ, ਅਵਤਾਰ ਸਿੰਘ, ਵਿੱਕੀ ਠਾਕੁਰ, ਸਰਬ ਬੁੱਟਰ, ਵਿਕਰਮ, ਗੋਲਡੀ, ਦਲਵਿੰਦਰ, ਸਤਨਾਮ ਸਿੰਘ, ਹੈਪੀ ਕੇਸ਼ੋਪੁਰ, ਗੁਰਦੀਪ ਸਿੰਘ ਜਥੇਦਾਰ ਉਂਕਾਰ ਸਿੰਘ, ਕਾਰੀ ਗੋਂਦਪੁਰ, ਗੁਰਮੀਤ ਸਿੰਘ, ਸਾਬੀ, ਸੁਖਵਿੰਦਰ ਸੁੱਖਾ, ਹਰਕਮਲ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇੱਥੇ ਕੁੱਲ ਹਿੰਦ ਕਿਸਾਨ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਗੁਰਦਿੱਤ ਸਿੰਘ ਪਾਰਕ ਤੋਂ ਬੰਗਾ ਚੌਂਕ ਤੱਕ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਬੰਗਾ ਚੌਂਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਯੂ. ਪੀ. ਯੋਗੀ ਅਦਿੱਤਿਆ ਨਾਥ, ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਕੁਲਵਿੰਦਰ ਚਾਹਲ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਕੇਂਦਰੀ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਸਾਜ਼ਿਸ਼ ਰਚਣ ਸਬੰਧੀ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਸ ਨੰੂ ਤੁਰੰਤ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਜਾਵੇ | ਬੁਲਾਰਿਆਂ ਨੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਮੋਦੀ, ਯੋਗੀ ਤੇ ਖੱਟਰ ਸਰਕਾਰਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋਣਗੇ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਚੌਧਰੀ ਅੱਛਰ ਸਿੰਘ ਬਿਲੜੋਂ, ਹਰਭਜਨ ਸਿੰਘ ਅਟਵਾਲ, ਜੋਗਿੰਦਰ ਸਿੰਘ ਕੁੱਲੇਵਾਲ, ਸੁਰਿੰਦਰ ਚੁੰਬਰ, ਕਸ਼ਮੀਰ ਸਿੰਘ ਭੱਜਲ, ਗੋਪਾਲ ਭੰਮੀਆਂ, ਹਰਭਜਨ ਸਿੰਘ ਭੱਜਲ, ਮਾ. ਬਲਵੀਰ ਸਿੰਘ, ਕੁਲਦੀਪ ਸਿੰਘ, ਰੇਸ਼ਮ ਸਿੰਘ, ਗੋਲਡੀ ਗੋਲੀਆਂ, ਜਸਵਿੰਦਰ ਧਮਾਈ, ਪ੍ਰੇਮ ਪਾਹਲੇਵਾਲ, ਚੌਧਰੀ ਕਿਸ਼ਨ, ਗੁਰਮੇਲ ਕਲਸੀ, ਮਹਿੰਦਰ ਸਿੰਘ ਮਹਿਤਾਬਪੁਰ ਤੇ ਹੋਰ ਹਾਜ਼ਰ ਹੋਏ |
ਭੰਗਾਲਾ, (ਬਲਵਿੰਦਰਜੀਤ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਸੀਸ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਮੋਰਚੇ ਦੀ ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਅਸ਼ੋਕ ਮਹਾਜਨ, ਸ਼ੇਰ ਸਿੰਘ ਅਤੇ ਨਰੇਸ਼ ਕੁਮਾਰ ਨੇ ਕੀਤੀ, ਜਿਸ 'ਚ ਸਭਾ ਦੇ ਸੂਬਾਈ ਜੁਆਇੰਟ ਸਕੱਤਰ ਆਸ਼ਾ ਨੰਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਰਾਵਣ ਵਾਂਗ ਨਰਿੰਦਰ ਮੋਦੀ ਵੀ ਹੰਕਾਰਿਆ ਹੋਇਆ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਇਸ ਦੀ ਬੁਰਾਈ ਦੇ ਖ਼ਿਲਾਫ਼ ਅੱਛਾਈ ਦੀ ਲੜਾਈ ਲੜ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਦਿਨੋ-ਦਿਨ ਲੋਕਤੰਤਰ ਨੂੰ ਤਾਨਾਸ਼ਾਹੀ 'ਚ ਤਬਦੀਲ ਕਰਨ ਵਾਲੇ ਫ਼ੈਸਲੇ ਲੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਹੱਦਾਂ ਦੇ ਨਾਲ 50 ਕਿੱਲੋਮੀਟਰ ਤੱਕ ਬੀ. ਐੱਸ. ਐੱਫ. ਦੇ ਅਧਿਕਾਰ ਵਿਚ ਵਾਧਾ ਕਰਨਾ ਵੀ ਉਸ ਦੀ ਤਾਨਾਸ਼ਾਹੀ ਮਨਸ਼ਾ ਨੂੰ ਅਮਲ ਨੂੰ ਲਿਆਉਣ ਦੀ ਹੀ ਕੋਸ਼ਿਸ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤਾਨਾਸ਼ਾਹੀ ਕਦੇ ਵੀ ਲੋਕ ਹਿਤੈਸ਼ੀ ਨਹੀਂ ਹੋ ਸਕਦੀ ਕਿਉਂਕਿ ਤਾਨਾਸ਼ਾਹੀ ਦੀ ਲੋੜ ਹੀ ਜਨਤਾ ਨੂੰ ਡੰਡੇ ਨਾਲ ਦਬਾਉਣ ਦੀ ਮਨਸ਼ਾ 'ਚੋਂ ਪੈਦਾ ਹੁੰਦੀ ਹੈ | ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਸ ਨੇ ਲੋਕ ਵਿਰੋਧੀ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਦੇਸ਼ ਦੀ ਜਨਤਾ ਭਾਜਪਾ ਨੂੰ ਰੱਦ ਕਰ ਦੇਵੇਗੀ | ਇਸ ਮੌਕੇ ਇੰਦਰਜੀਤ ਸਿੰਘ, ਰੌਸ਼ਨ ਲਾਲ, ਨੱਥੂ ਰਾਮ, ਮੋਹਣ ਸਿੰਘ, ਰਛਪਾਲ ਹੈਪੀ, ਵਿਜੇ ਸਿੰਘ ਪੋਤਾ, ਸਤਨਾਮ ਸਿੰਘ, ਕੇਵਲ ਰਾਮ, ਸਰਵਣ ਸਿੰਘ, ਸ਼ੀਲਾ ਦੇਵੀ, ਪੂਨਮ ਦੇਵੀ, ਪੂਨਮ ਰਾਣੀ, ਰੇਖਾ ਦੇਵੀ, ਸੁਰਜੀਤ ਕੌਰ, ਬੂਟਾ ਸਿੰਘ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਵਲੋਂ ਨੰਗਲ ਚੌਂਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਦੋਆਬਾ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਦਿਆਲਾ, ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਵਲੋਂ ਡਾ. ਹਰਵਿੰਦਰ ਸਿੰਘ ਬਾਠ, ਜਸਵੰਤ ਸਿੰਘ ਭੱਠਲ, ਬਘੇਲ ਸਿੰਘ ਲੱਲੀਆਂ, ਪਰਮਜੀਤ ਸਿੰਘ ਬਾਰਾਪੁਰ ਤੇ ਹੋਰਨਾਂ ਨੇ ਲਖੀਮਪੁਰ ਘਟਨਾ ਸਮੇਤ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਸੂਬਾਈ ਸਰਕਾਰਾਂ ਵਲੋਂ ਕਿਸਾਨੀ ਸੰਘਰਸ਼ ਨੂੰ ਦਬਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਕਿਸਾਨ ਸੰਘਰਸ਼ ਪੂਰੇ ਜ਼ੋਬਨ 'ਤੇ ਹੈ ਅਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਪਿੱਛੇ ਨਹੀਂ ਹਟਣਗੇ | ਇਸ ਮੌਕੇ ਕੇਵਲ ਸਿੰਘ ਭੱਜਲ, ਮਨਜੀਤ ਸਿੰਘ ਭੁੱਲਰ, ਸੱਜਣ ਸਿੰਘ ਧਮਾਈ, ਇੰਦਰਪਾਲ ਸਿੰਘ, ਪ੍ਰਭਜੋਤ ਸਿੰਘ ਘਾਗੋਂ ਰੋੜਾਂਵਾਲੀ, ਅਮਨਦੀਪ ਸਿੰਘ ਮਾਨ, ਅਮਰਜੀਤ ਸਿੰਘ ਫੌਜੀ, ਰਾਜਵਿੰਦਰ ਸਿੰਘ ਗੁੱਲਪੁਰ, ਮੁਸਲਿਮ ਭਾਈਚਾਰੇ ਵਲੋਂ ਸਲੀਮ, ਨੌਸ਼ਾਦ ਅਲੀ, ਇਮਰਾਨ, ਸ਼ਹਿਜ਼ਾਦ, ਇਰਫਾਨ ਪਠਾਨ, ਮੁਹੰਮਦ ਮੁਸਤਫ਼ਾ, ਸ਼ਮਸ਼ਾਦ, ਇੰਤਜ਼ਾਰ, ਅਮੀਨ ਤੇ ਹੋਰ ਹਾਜ਼ਰ ਹੋਏ |
ਮਾਹਿਲਪੁਰ, (ਰਜਿੰਦਰ ਸਿੰਘ)-ਖੇਤੀ ਕਾਨੂੰਨ, ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਮਾਹਿਲਪੁਰ ਤੇ ਚੱਬੇਵਾਲ ਦੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥੱਕਾਂ ਵਲੋਂ ਤਲਵਿੰਦਰ ਸਿੰਘ ਹੀਰ ਤੇ ਮੱਖਣ ਸਿੰਘ ਕੋਠੀ ਦੀ ਅਗਵਾਈ 'ਚ ਮਾਹਿਲਪੁਰ ਦੇ ਮੁੱਖ ਚੌਂਕ 'ਚ ਕੇਂਦਰ ਦੀ ਮੋਦੀ ਸਰਕਾਰ ਦਾ ਪੂਤਲਾ ਫੂਕ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਇਸ ਮੌਕੇ ਤਲਵਿੰਦਰ ਸਿੰਘ ਹੀਰ, ਗੁਰਮਿੰਦਰ ਕੈਂਡੋਵਾਲ, ਮਨਦੀਪ ਸਿੰਘ ਮੰਗਾ ਬੈਂਸ, ਸਮੇਤ ਹੋਰਾਂ ਨੇ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਜਲੀ ਦਿੰਦੇ ਹੋਏ ਕਿਹਾ ਸ਼ਹੀਦਾਂ ਦੀ ਕੁਰਬਾਨੀ ਕਿਸਾਨਾਂ ਨੂੰ ਜਿੱਤ ਦੇਵੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ 'ਤੇ ਜਿੰਨੇ ਮਰਜ਼ੀ ਜੁਲਮ ਕਰ ਲਵੇ ਪਰ ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣ ਗਏ | ਇਸ ਮੌਕੇ ਰਾਜਾ ਸਰਬ ਦਿਆਲ ਸਿੰਘ, ਪਿੰਦਾ ਬੂੜੋਬਾੜੀਆ, ਖੁਸ਼ਵੰਤ ਸਿੰਘ ਬੈਸ, ਬਲਜੀਤ ਸਿੰਘ ਕੁੱਕੀ ਪ੍ਰਧਾਨ, ਪਰਮਜੀਤ ਸਿੰਘ ਪੰਮਾ, ਅਮਨਦੀਪ ਸਿੰਘ ਸਰਪੰਚ, ਹੰਸ ਰਾਜ, ਕਰਮਜੀਤ ਸਿੰਘ ਨਿਹੰਗ, ਅਮਨਦੀਪ ਸਿੰਘ ਬੈਂਸ, ਕਰਮਜੀਤ ਸਿੰਘ, ਜੱਗੀ ਹਵੇਲੀ, ਸੱਤਾ ਹਵੇਲੀ, ਸੰਤੋਖ ਸਿੰਘ, ਯੁੱਧਵੀਰ ਸਿੰਘ ਬਰਾੜ, ਤਜਿੰਦਰ ਰਿੱਕੀ, ਸਨੀ ਮੁੱਗੋਵਾਲ, ਬਲਵੀਰ ਬੀਰਾ, ਜਸਵੀਰ ਸਿੰਘ, ਗੁਰਦੀਪ ਸਿੰਘ, ਬਿੱਲਾ ਮੁੱਗੋਵਾਲ, ਗੁਰਦੀਪ ਸਿੰਘ ਸੰਘਾ, ਸੁਖਪ੍ਰੀਤ ਬੜੋਬਾੜੀਆ, ਗੁਰਦੀਪ ਬੱਧਣ ਲਾਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |
ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)- ਅੱਡਾ ਈਸਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਸਰਕਲ ਕੋਟਫ਼ਤੂਹੀ ਵਲੋਂ ਪ੍ਰਧਾਨ ਜਸਵੀਰ ਸਿੰਘ ਚੇਲਾ ਦੀ ਸਰਪ੍ਰਸਤੀ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਖੇਤੀ ਕਾਨੰੂਨਾਂ ਨੂੰ ਵਾਪਸ ਨਾ ਲੈਣ 'ਤੇ ਕਿਸਾਨਾਂ ਪ੍ਰਤੀ ਅੜੀਅਲ ਵਤੀਰੇ ਕਰ ਕੇ ਤੇ ਦਿੱਲੀ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਵਲੋਂ ਆਪਣੀਆਂ ਜਾਨਾਂ ਗਵਾਉਣ 'ਤੇ ਵੀ ਪ੍ਰਧਾਨ ਮੰਤਰੀ ਮੋਦੀ ਰੂਪੀ ਰਾਵਣ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਹਰਜੀਤ ਸਿੰਘ ਪੰਜੌੜ, ਮੀਤ ਪ੍ਰਧਾਨ ਕਰਮਜੀਤ ਸਿੰਘ ਦਾਤਾ, ਜਨਰਲ ਸਕੱਤਰ ਪ੍ਰਦੀਪ ਸਿੰਘ ਦਾਤਾ, ਹਰਵਿੰਦਰ ਸਿੰਘ ਖ਼ਾਲਸਾ ਅਜਨੋਹਾ, ਦਲਜੀਤ ਸਿੰਘ ਚੇਲਾ, ਕਾਕਾ ਈਸਪੁਰ, ਕੁਲਵੰਤ ਸਿੰਘ ਖੈਰੜ, ਜੋਗਾ ਸਿੰਘ ਦਾਤਾ, ਮੋਹਣ ਸਿੰਘ ਪੰਜੌੜਾ, ਚਰਨਜੀਤ ਸਿੰਘ ਪੰਜੌੜਾ, ਜ਼ੋਰਾਵਰ ਸਿੰਘ ਚੇਲਾ, ਰਾਜਾ ਲੰਗੇਰੀ, ਮਨਜਿੰਦਰ ਸਿੰਘ ਚੇਲਾ, ਸ਼ਮਸ਼ੇਰ ਸਿੰਘ ਚੇਲਾ, ਮਨਵੀਰ ਸਿੰਘ ਦਾਤਾ, ਮੇਜਰ ਸਿੰਘ ਟੋਡਰਪੁਰ, ਅਮਰਜੀਤ ਸਿੰਘ ਟੋਡਰਪੁਰ, ਪਰਮਜੀਤ ਸਿੰਘ ਟੋਡਰਪੁਰ, ਸੁਰਿੰਦਰ ਸਿੰਘ ਪੰਜੌੜਾ, ਜਸਵਿੰਦਰ ਸਿੰਘ ਈਸਪੁਰ, ਅਜੀਤਪਾਲ ਨਡਾਲੋਂ, ਸੇਵਾ ਸਿੰਘ ਈਸਪੁਰ, ਕੁਲਵਿੰਦਰ ਸਿੰਘ ਈਸਪੁਰ ਆਦਿ ਹਾਜ਼ਰ ਸਨ |

- ਡੇਂਗੂ ਦਾ ਡੰਗ- ਸਰਕਾਰੀ ਅੰਕੜੇ ਇਕ ਹਜ਼ਾਰ ਤੋਂ ਪਾਰ, ਨਿੱਜੀ ਹਸਪਤਾਲਾਂ 'ਚ ਗਿਣਤੀ ਕਈ ਗੁਣਾ ਵੱਧ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਕੋਰੋਨਾ ਦੇ ਪ੍ਰਕੋਪ ਤੋਂ ਬਾਅਦ ਡੇਂਗੂ ਦੇ ਵੱਡੇ ਪੱਧਰ 'ਤੇ ਪੈਰ ਪਸਾਰਨ ਨਾਲ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਜੋ ਪੂਰੀ ਮੁਸਤੈਦੀ ਨਾਲ ਕੰਮ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਅੱਜ

ਬੁੱਲ੍ਹੋਵਾਲ, 16 ਅਕਤੂਬਰ (ਲੁਗਾਣਾ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਡੇਂਗੂ ਬੁਖ਼ਾਰ ਦੇ ਵੱਧ ਰਹੇ ਪ੍ਰਕੋਪ ਕਾਰਨ ਸਰੀਰ ਵਿਚੋਂ ਘਟ ਰਹੇ ਸੈੱਲਾਂ ਨੂੰ ਪੂਰਾ ਕਰਨ ਲਈ ਯੂਥ ਕਲੱਬ ਆਰਗੇਨਾਈਜ਼ੇਸ਼ਨ ਪੰਜਾਬ ਦੀ ਅਗਵਾਈ ਹੇਠ ਪਿੰਡ ਧਾਲੀਵਾਲ ਵਿਖੇ ਨੌਜਵਾਨਾਂ ਵਲੋਂ 17 ...

ਪੂਰੀ ਖ਼ਬਰ »

ਗੋਲਡੀ ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਨੌਜਵਾਨਾਂ 'ਚ ਖੁਸ਼ੀ ਦੀ ਲਹਿਰ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸੁਰਿੰਦਰ ਸਿੰਘ ਭੁੱਲੇਵਾਲ ਰਾਂਠਾ ਦੇ ਕਰੀਬੀ ਗੁਰਿੰਦਰ ਸਿੰਘ ਗੋਲਡੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ...

ਪੂਰੀ ਖ਼ਬਰ »

ਅਰੋੜਾ ਵਲੋਂ ਮੁਹੱਲਾ ਸ਼ਕਤੀ ਨਗਰ 'ਚ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ 'ਚ ਕੋਈ ਕਮੀ ਨਹੀਂ ਛੱਡੀ ...

ਪੂਰੀ ਖ਼ਬਰ »

ਟਾਂਡਾ 'ਚ ਭਾਰਤੀ ਆਮ ਜਨਤਾ ਪਾਰਟੀ ਵਲੋਂ ਦਸੂਹਾ ਨੂੰ ਸਮਰਥਨ

ਟਾਂਡਾ ਉੜਮੜ, 16 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਅੱਜ ਟਾਂਡਾ 'ਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਭਾਰਤੀ ਆਮ ਜਨਤਾ ਪਾਰਟੀ ਵਲੋਂ ਚੇਅਰਮੈਨ ਡਾ. ਦਲਵੀਰ ਗਿੱਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਬਸਪਾ ਪ੍ਰਧਾਨ ਗੜ੍ਹੀ ਵਲੋਂ ਹਲਕਾ ਚੱਬੇਵਾਲ ਦਾ ਦੌਰਾ ਕੱਲ੍ਹ-ਠੰਡਲ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਅਕਾਲੀ-ਬਸਪਾ ਵਰਕਰਾਂ ਦੇ 18 ਅਕਤੂਬਰ ਨੂੰ ਕੈਨੇਡੀਅਨ ਪੈਲੇਸ ਭਾਮ 'ਚ ਹੋ ਰਹੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਲਈ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ 'ਚ ਢਿੱਲ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਗੁਰਕਿਰਤ ਕਿਰਪਾਲ ਸਿੰਘ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੱਤਰ ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਗੁਰਕਿਰਤ ਕਿਰਪਾਲ ਸਿੰਘ ਨੇ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਟਾਂਡਾ ਦਾ ਘਿਰਾਓ

ਟਾਂਡਾ ਉੜਮੁੜ, 16 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਪੁਲਿਸ ਵਲੋਂ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ 'ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਟਾਂਡਾ ਦਾ ਘਿਰਾਓ ਕੀਤਾ ਗਿਆ | ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁਲਾ ਤੇ ਕੁਲਦੀਪ ਸਿੰਘ ਬੇਗੋਵਾਲ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ 'ਚੋਂ 4 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ 'ਚ ਤਾਇਨਾਤ ਸਹਾਇਕ ਸੁਪਰਡੈਂਟ ਸਰਵਜੀਤ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਨੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸਿੱਖ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਸੁਤਹਿਰੀ ਰੋਡ ਵਿਖੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਵਲੋਂ ਪਿੰਡ ਬੱਸੀ ਕਲਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਵਲੋਂ ਪਿੰਡ ਬੱਸੀ ਕਲਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ 'ਚ ਬਣਾਏ ਜਾ ਰਹੇ ਨਵੇਂ ਰੋਡ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਡਾ. ਰਾਜ ਨੇ ਕਿਹਾ ਕਿ ਇਹ ਰੋਡ ਲਗਪਗ 36 ਲੱਖ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਸੈਲਾ ਖੁਰਦ, 16 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਸਥਾਨਿਕ ਅਨਾਜ਼ ਮੰਡੀ ਵਿਖੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਇਲਾਕੇ ਦੇ ਕਿਸਾਨਾਂ ਨੂੰ ਨਾਲ ਕੇ ਚੱਲ ਰਹੀ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ | ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਇਕ ਬੈਠਕ ਕੀਤੀ ਅਤੇ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਫ਼ੈਸਟੀਵਲ ਆਫ਼ਰ ਦੌਰਾਨ ਸਟੱਡੀ ਵੀਜ਼ੇ 'ਤੇ ਵਿਸ਼ੇਸ਼ ਰਿਆਇਤਾਂ 7 ਨਵੰਬਰ ਤੱਕ-ਅਰੋੜਾ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਫ਼ੈਸਟੀਵਲ ਆਫ਼ਰ ਦੌਰਾਨ 7 ਨਵੰਬਰ ਤੱਕ ਕੈਨੇਡਾ, ਯੂ. ਕੇ., ਯੂ. ਐੱਸ. ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਚੇਅਰਮੈਨ ਕੁਲਜੀਤ ਸਿੰਘ ਸਰਹਾਲ 'ਆਪ' 'ਚ ਸ਼ਾਮਿਲ

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਨੂੰ ਬੰਗਾ ਹਲਕੇ 'ਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ, ਪੰਚਾਇਤ ਸੰਮਤੀ ਬਲਾਕ ਔੜ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੇ ਸਪੁੱਤਰ ਕੁਲਜੀਤ ਸਿੰਘ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦੌਰਾਨ ਡਾ. ਰਵਜੋਤ ਸਿੰਘ ਨੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਹਰਿਆਣਾ, 16 ਅਕਤੂਬਰ (ਹਰਮੇਲ ਸਿੰਘ ਖੱਖ)-ਦੁਸਹਿਰਾ ਕਮੇਟੀ ਹਰਿਆਣਾ ਵਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਂਮੈਂਟ 'ਚ ਡਾ. ਰਵਜੋਤ ਸਿੰਘ ਇੰਚਾਰਜ ਹਲਕਾ ਸ਼ਾਮ ਚੁਰਾਸੀ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਡਾ. ਰਵਜੋਤ ਸਿੰਘ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ ਕਰਨ ਸੰਬੰਧੀ ਕੈਂਪ ਅੱਜ

ਤਲਵਾੜਾ, 16 ਅਕਤੂਬਰ (ਅ.ਪ.)-ਇੰਜ. ਸਤਵਿੰਦਰ ਸਿੰਘ ਐੱਸ. ਡੀ. ਓ. ਦਾਤਾਰਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੁਕੇਰੀਆਂ, ਉੱਪ ਮੰਡਲ ਭੰਗਾਲਾ, ਉੱਪ ਮੰਡਲ ਹਾਜੀਪੁਰ, ਉੱਪ ਮੰਡਲ ਦਾਤਾਰਪੁਰ ਅਤੇ ਉੱਪ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮਾਂ ਦਾ ਜਥਾ ਮੋਰਿੰਡਾ ਰੈਲੀ ਲਈ ਰਵਾਨਾ

ਕੋਟਫ਼ਤੂਹੀ, 16 ਅਕਤੂਬਰ (ਅਟਵਾਲ)-ਪੰਜਾਬ ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ, ਕੱਚੇ ਕਾਮੇ ਪੱਕੇ ਕਰਵਾਉਣ ਸੰਬੰਧੀ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸੰਬੰਧੀ, ਜੁਲਾਈ 2020 ਦਾ ਕੇਂਦਰੀ ਪੇ-ਕਮਿਸ਼ਨ ਨੂੰ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,727 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1548 ...

ਪੂਰੀ ਖ਼ਬਰ »

ਪਨਖੂਹ ਵਿਖੇ ਜੀਓ ਟਾਵਰ ਲਗਾਉਣ 'ਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ

ਭੰਗਾਲਾ, 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਸਾਂਝੀ ਸੰਘਰਸ਼ ਕਮੇਟੀ ਹਰਸਾ ਮਾਨਸਰ ਦੇ ਆਗੂਆਂ ਵਲੋਂ ਪਿੰਡ ਪਨਖੂਹ ਵਿਖੇ ਨਵੇਂ ਲੱਗ ਰਹੇ ਜੀਓ ਦੇ ਟਾਵਰ ਨੂੰ ਰੋਕਿਆ ਗਿਆ, ਉੱਥੇ ਹੀ ਕੇਂਦਰ ਸਰਕਾਰ ਅਤੇ ਅੰਬਾਨੀ-ਅਡਾਨੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਟਾਂਡਾ ਉੜਮੁੜ, 16 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਜ਼ਰੂਰਤਮੰਦ ਮਰੀਜ਼ਾਂ ਨੂੰ ਖ਼ੂਨਦਾਨ ਮੁਹੱਈਆ ਕਰਵਾਉਣ ਲਈ ਅੱਜ ਯੂਥ ਅਕਾਲੀ ਦਲ ਵਲੋਂ ਐੱਸ. ਟੀ. ਫਾਈਨਾਂਸ ਦੇ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ 7ਵਾਂ ਖ਼ੂਨਦਾਨ ਕੈਂਪ ਭਾਈ ਘਨੱ੍ਹਈਆ ਜੀ ਬਲੱਡ ਬੈਂਕ ...

ਪੂਰੀ ਖ਼ਬਰ »

ਦੁਸਹਿਰਾ ਗਰਾਊਾਡ 'ਚੋਂ ਮੋਟਰਸਾਈਕਲ ਚੋਰੀ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)-ਬੀਤੇ ਦਿਨੀਂ ਦੁਸਹਿਰਾ ਗਰਾਊਾਡ 'ਚ ਦੁਸਹਿਰਾ ਦੇਖਣ ਆਏ ਇਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਪੀੜਤ ਸਤਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਨੌਸ਼ਹਿਰਾ ਪੱਤਣ ਮੁਕੇਰੀਆਂ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਸੰਚਾਰ ਨਿਗਮ ਅਧਿਕਾਰੀ ਸੰਗਠਨ ਦੀ ਚੋਣ

ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਬੀ. ਐੱਸ. ਐੱਨ. ਐੱਲ. ਸੰਚਾਰ ਨਿਗਮ ਅਧਿਕਾਰੀ ਸੰਗਠਨ ਦੀ ਇਕੱਤਰਤਾ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਅਧਿਕਾਰੀਆਂ ਦੀ ਚੋਣ ਕੀਤੀ ਗਈ | ਇਸ ਮੌਕੇ ਜਗਮੋਹਿੰਦਰ ਸਿੰਘ ਨੂੰ ਜ਼ਿਲ੍ਹਾ ਸਕੱਤਰ, ਅਮਿਤ ...

ਪੂਰੀ ਖ਼ਬਰ »

ਬਾਬਾ ਹਰਦੇਵ ਸਿੰਘ ਵਲੋਂ ਗੁਰਦੁਆਰਾ ਸ਼ਹੀਦਾਂ ਤਲਵੰਡੀ ਵਿਖੇ ਪਾਰਕਿੰਗ ਦਾ ਨੀਂਹ ਪੱਥਰ

ਸ਼ਾਮਚੁਰਾਸੀ, 16 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਗੱਡੀਆਂ ਦੀ ਪਾਰਕਿੰਗ ਦੇ ਕੰਮ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਰਦਾਸ ਉਪਰੰਤ ਨੀਂਹ ਪੱਥਰ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਬਜਵਾੜਾ ਵਿਖੇ ਬਸਪਾ-ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਹੁਸ਼ਿਆਰਪੁਰ, 16 ਅਕਤੂਬਰ (ਬਲਜਿੰੰਦਰਪਾਲ ਸਿੰਘ)- ਕੇਂਦਰ ਦੀ ਭਾਜਪਾ ਤੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਆਮ ਲੋਕਾਂ ਦਾ ਜੀਵਨ ਮੁਹਾਲ ਹੋ ਚੁੱਕਾ ਹੈ ਪਰ ਸਰਕਾਰਾਂ ਕੋਲ ਲੋਕਾਂ ਨੂੰ ਰਾਹਤ ਦੇਣ ਲਈ ਕੋਈ ...

ਪੂਰੀ ਖ਼ਬਰ »

ਸਾਡੀ ਮਜ਼ਬੂਤ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਦੁਸਹਿਰਾ-ਸਰਬਜੋਤ ਸਿੰਘ ਸਾਬੀ

ਹਾਜੀਪੁਰ, 16 ਅਕਤੂਬਰ (ਜੋਗਿੰਦਰ ਸਿੰਘ)- ਸ੍ਰੀ ਰਾਮ ਲੀਲ੍ਹਾ ਡਰਾਮੈਟਿਕ ਕਲੱਬ ਸਰਿਆਣਾ ਵਲੋਂ ਰਾਮ ਲੀਲ੍ਹਾ 'ਤੇ ਦੁਸਹਿਰੇ ਸਬੰਧੀ ਕਰਵਾਏ ਗਏ ਸਮਾਗਮ ਦੀ ਸੰਪੂਰਨਤਾ ਮੌਕੇ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੁਕੇਰੀਆ ਤੋਂ ਇੰਚਾਰਜ ਸਰਬਜੋਤ ਸਿੰਘ ਸਾਬੀ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX