ਤਾਜਾ ਖ਼ਬਰਾਂ


ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
. . .  10 minutes ago
ਚੰਡੀਗੜ੍ਹ, 3 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ..
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਬਠਿੰਡਾ ਦੇ ਬੱਸ ਅੱਡੇ ਅੱਗੇ ਲਗਾਇਆ ਜਾਮ
. . .  20 minutes ago
ਬਠਿੰਡਾ, 3 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਦੇ ਬੱਸ ਅੱਡੇ ਦੇ ਗੇਟ ਅੱਗੇ ...
ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਪੰਜਾਬ ਦੇ ਬੱਸ ਅੱਡਿਆ 'ਤੇ ਰੋਸ ਪ੍ਰਦਰਸ਼ਨ
. . .  27 minutes ago
ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ...
ਸਰਪੰਚਾਂ ਤੇ ਚੇਅਰਮੈਨ ਨੂੰ ਟਿੱਚ ਜਾਣਨ ਵਾਲਾ ਬੀ.ਡੀ.ਪੀ.ਓ ਚੋਗਾਵਾਂ ਗੁਰਮੀਤ ਸਿੰਘ ਚਾਹਲ ਨੂੰ ਕੀਤਾ ਸਸਪੈਂਡ
. . .  34 minutes ago
ਚੋਗਾਵਾਂ, 3 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਦੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ ਨੂੰ ਬਲਾਕ ਚੋਗਾਵਾਂ ਦੇ ਪੰਚਾਂ ਸਰਪੰਚਾਂ ਨੂੰ ਖੱਜਲ-ਖ਼ਰਾਬ ਕਰਨ ਅਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ...
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ
. . .  43 minutes ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ...
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  50 minutes ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  1 minute ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 2 hours ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 3 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 3 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 3 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 3 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 3 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 3 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 4 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਨਿਊਯਾਰਕ, 3 ਦਸੰਬਰ - ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਜਗਰਾਓਂ

ਕਿਸਾਨੀ ਸੰਘਰਸ਼ ਦੌਰਾਨ ਮੋਦੀ ਦਾ ਪੁਤਲਾ ਫੂਕਿਆ

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਵੀ ਮਨਾਇਆ
ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲਵੇ ਪਾਰਕ ਜਗਰਾਉਂ ਵਿਖੇ ਕਿਸਾਨ ਮੋਰਚੇ ਦੇ 381ਵੇਂ ਦਿਨ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ 'ਤੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਭੇਟ ਕਰਦਿਆਂ ਨਮਨ ਕੀਤਾ | ਇਸ ਮੌਕੇ ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ, ਪਵਨ ਸਿੰਘ ਧਨੋਆ, ਨਿਰਮਲ ਸਿੰਘ ਭੁਮਾਲ, ਦਰਸ਼ਨ ਸਿੰਘ ਗਾਲਿਬ ਨੇ ਕਿਹਾ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਕੇ ਮੁਗਲਸ਼ਾਹੀ ਦਾ ਤੁਖਮ ਮਿਟਾਉਣ ਲਈ ਆਪਣਾ-ਆਪ ਤੇ ਆਪਣਾ ਪਰਿਵਾਰ ਕੁਰਬਾਨ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਅਜੋਕੇ ਕਿਸਾਨ ਸੰਘਰਸ਼ ਲਈ ਪ੍ਰੇਰਨਾ ਸਰੋਤ ਹਨ | ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਵਲੋਂ ਨਾਅਰਿਆਂ ਦੀ ਗੂੰਜ 'ਚ ਮੋਦੀ ਤੇ ਉਸਦੀ ਜੁੰਡਲੀ ਦਾ ਆਦਮਕੱਦ ਪੁਤਲਾ ਫੂਕ ਕੇ ਕਾਲੇ ਕਾਨੂੰਨ ਰੱਦ ਕਰਨ ਅਤੇ ਲਖੀਮਪੁਰ ਖੀਰੀ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜਾ ਦੇਣ ਦੀ ਮੰਗ ਕੀਤੀ ਗਈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਲਾਕੇ ਦੇ ਪਿੰਡਾਂ 'ਚ ਵੀ ਮੋਦੀ, ਅਮਿਤ ਸ਼ਾਹ ਤੇ ਅਜੇ ਮਿਸ਼ਰਾ ਦੇ ਪੁਤਲੇ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਲੋਕ ਆਗੂ ਕੰਵਲਜੀਤ ਖੰਨਾ, ਦਲਬੀਰ ਸਿੰਘ ਬੁਰਜ ਕਲਾਲਾ, ਟਹਿਲ ਸਿੰਘ ਅਖਾੜਾ, ਜਗਜੀਤ ਸਿੰਘ ਮਲਕ, ਦਲਜੀਤ ਸਿੰਘ ਰਸੂਲਪੁਰ ਨੇ ਵੀ ਸੰਬੋਧਨ ਕਰਦਿਆਂ 18 ਅਕਤੂਬਰ ਨੂੰ ਸਵੇਰੇ 10 ਤੋਂ 4 ਵਜੇ ਤੱਕ ਰੇਲਵੇ ਸਟੇਸ਼ਨ ਜਗਰਾਉਂ 'ਤੇ ਚੱਕਾ ਜਾਮ ਦੇ ਐਕਸ਼ਨ 'ਚ ਸ਼ਾਮਿਲ ਹੋਣ ਦਾ ਸੁਨੇਹਾ ਦਿੱਤਾ |
ਕਸਬਾ ਹੰਬੜਾਂ ਸਮੇਤ ਬੇਟ ਇਲਾਕੇ ਦੇ ਦਰਜਨਾਂ ਪਿੰਡਾਂ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਮੋਦੀ, ਅਮਿਤ ਸ਼ਾਹ ਦੇ ਪੁਤਲੇ ਸਾੜੇ
•ਆਗੂਆਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਤੁਰੰਤ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ
ਹੰਬੜਾਂ, (ਮੇਜਰ ਹੰਬੜਾਂ)-ਲਖੀਮਪੁਰ ਘਟਨਾ ਦੇ ਬਾਕੀ ਦੋਸ਼ੀਆਂ ਨੂੰ ਕਾਬੂ ਕਰਕੇ ਸਜਾਵਾਂ ਦਿਵਾਉਣ ਲਈ ਅਤੇ ਮੋਦੀ ਸਰਕਾਰ ਵਲੋਂ ਦੋਸ਼ੀਆਂ ਨੂੰ ਬਚਾਏ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਬੱਬਲੂ ਦੀ ਅਗਵਾਈ ਹੇਠ ਕਸਬਾ ਹੰਬੜਾਂ ਸਮੇਤ ਬੇਟ ਇਲਾਕੇ ਦੇ ਪਿੰਡ ਵਲੀਪੁਰ ਕਲਾਂ, ਖਹਿਰਾ, ਬੇਟ, ਨੂਰਪੁਰ ਬੇਟ, ਘਮਣੇਵਾਲ, ਭੱਟੀਆਂ ਢਾਹਾ ਸਮੇਤ ਹੋਰ ਦਰਜਨਾਂ ਪਿੰਡਾਂ 'ਚ ਕਿਸਾਨਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ ਗਏ | ਕਿਸਾਨਾਂ ਵਲੋਂ ਲਖੀਮਪੁਰ 'ਚ ਕੇਂਦਰੀ ਮੰਤਰੀ ਦੇ ਬੇਟੇ ਵਲੋਂ ਕਿਸਾਨਾਂ ਉੱਪਰ ਗੱਡੀ ਚੜਾਕੇ ਸ਼ਹੀਦ ਕੀਤੇ ਕਿਸਾਨਾਂ ਦੀ ਸਾਜਿਸ਼ ਵਿਚ ਸ਼ਾਮਿਲ ਹੋਰ ਲੋਕਾਂ ਨੂੰ ਕਾਬੂ ਕਰਨ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਗਿ੍ਫਤਾਰ ਕਰਨ ਦੀ ਮੰਗ ਕਰਦਿਆਂ ਮੋਦੀ ਸਰਕਾਰ ਮੁਰਦਾਬਾਦ, ਅਮਿਤ ਸ਼ਾਹ ਮੁਰਦਾਬਾਦ ਦੇ ਨਾਅਰੇ ਲਗਾਏ ਗਏ | ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ 'ਚ ਕਿਸਾਨਾਂ ਨੂੰ ਕੁਚਲਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਦੇ ਬੇਟੇ ਦੇ ਨਾਲ ਉਕਤ ਸ਼ਾਜਿਸ਼ 'ਚ ਸ਼ਾਮਿਲ ਲੋਕਾਂ ਨੂੰ ਜਲਦੀ ਕਾਬੂ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤੇ ਅਡਾਨੀ, ਅੰਬਾਨੀ ਪੂੰਜੀਪਤੀਆਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾਣ, ਨਹੀਂ ਤਾਂ ਕੇਂਦਰ ਸਰਕਾਰ ਨੂੰ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈਣਗੇ | ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਬੱਬਲੂ ਹੰਬੜਾਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ 18 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲ ਟਰੈਕਾਂ 'ਤੇ ਕਿਸਾਨਾਂ ਵਲੋਂ ਧਰਨੇ ਦਿੰਦਿਆਂ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਹੋਵੇਗੀ | ਇਸ ਮੌਕੇ ਕਿਸਾਨ ਆਗੂ ਹਾਕਮ ਸਿੰਘ ਭੱਟੀਆਂ, ਅਰਜਨ ਸਿੰਘ ਹਾਂਸ, ਸਾਬਕਾ ਸਰਪੰਚ ਗੁਰਪਾਲ ਸਿੰਘ ਰਾਣਕੇ, ਪਰਮਿੰਦਰ ਸਿੰਘ ਦਿਉਲ, ਅਮਰਜੀਤ ਸਿੰਘ ਕੁੱਕੂ, ਰਣਜੀਤ ਸਿੰਘ ਵਲੀਪੁਰ ਖੁਰਦ, ਜੱਗੀ ਧਾਲੀਵਾਲ ਵਲੀਪੁਰ ਕਲਾਂ, ਕਿਸਾਨ ਆਗੂ ਬੇਅੰਤ ਸਿੰਘ ਬਾਣੀਏਵਾਲ, ਜਸਵੀਰ ਸਿੰਘ ਭੱਟੀਆਂ, ਨੰਬਰਦਾਰ ਸਤਵਿੰਦਰਪਾਲ ਸਿੰਘ ਭੋਲਾ, ਸੈਕਟਰੀ ਬਲਵੀਰ ਸਿੰਘ ਨੂਰਪੁਰ ਬੇਟ ਸਮੇਤ ਹੋਰ ਕਿਸਾਨ ਵੱਡੀ ਗਿਣਤੀ 'ਚ ਮੌਜੂਦ ਸਨ |
ਬੀ.ਕੇ.ਯੂ. ਏਕਤਾ ਡਕੌਂਦਾ ਤੇ ਕਾਦੀਆਂ ਵਲੋਂ ਸੁਧਾਰ 'ਚ ਪ੍ਰਦਰਸ਼ਨ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰਾ ਵਾਲੇ ਦਿਨ ਤੇ ਫਿਰ ਅਗਲੇ ਦਿਨ ਲਈ ਉਲੀਕੇ ਪ੍ਰੋਗਰਾਮ ਤਹਿਤ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਭਾਕਿਯੂ ਏਕਤ ਡਕੌਂਦਾ ਤੇ ਕਾਦੀਆਂ ਗਰੁੱਪ ਵਲੋਂ ਇਕ ਖੁੱਲ੍ਹੇ ਮੈਦਾਨ ਅੰਦਰ ਖੇਤੀ ਕਾਨੂੰਨਾਂ ਅਤੇ ਯੂ.ਪੀ. ਦੇ ਲਖੀਮਪੁਰ ਖੀਰੀ ਕਾਂਡ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਤੇ ਕਾਰਪੋਰੇਟ ਘਰਾਣਿਆਂ ਦਾ ਵੱਡ ਆਕਾਰੀ ਪੁਤਲਾ ਫ਼ੂਕਿਆ ਗਿਆ | ਡਕੌਂਦਾ ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਅਤੇ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਅੱਬੂਵਾਲ ਦੀ ਅਗਵਾਈ ਹੇਠ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਸਮੇਤ ਯੂ.ਪੀ. ਕਾਂਡ ਦੀ ਸਖ਼ਤ ਸ਼ਬਦਾਂ ਅੰਦਰ ਆਲੋਚਨਾ ਕੀਤੀ | ਨਾਟਕਰਕਾਰ ਸੋਮਪਾਲ ਹੀਰਾ ਨੇ ਖੇਤੀ ਕਾਨੂੰਨਾਂ ਸਮੇਤ ਇਲੈਕਟਰਾਨਿਕ ਮੀਡੀਆ ਵਲੋਂ ਸਿੱਖਾਂ ਅਤੇ ਕਿਸਾਨ ਅੰਦੋਲਨ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਸਬੰਧ ਵਿਚ ਬਾਖ਼ੂਬੀ ਨਾਟਕ ਪੇਸ਼ ਕੀਤਾ | ਸਟੇਜ ਸੰਚਾਲਨ ਮਾ: ਗੁਰਚਰਨ ਸਿੰਘ ਰਕਬਾ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਕਾਦੀਆਂ, ਪ੍ਰਧਾਨ ਇੰਦਰਜੀਤ ਸਿੰਘ ਸੁਧਾਰ, ਪਵਨਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗਿੱਲ ਪ੍ਰਧਾਨ, ਮੈਨੇਜਰ ਹਰਦੀਪ ਸਿੰਘ, ਸਭਾ ਪ੍ਰਧਾਨ ਹਰਮੇਲ ਸਿੰਘ ਗਿੱਲ, ਮੀਤ ਪ੍ਰਧਾਨ ਜਸਵੀਰ ਸਿੰਘ ਬਧੋਹਲ, ਸਰਪੰਚ ਰਵਿੰਦਰ ਸਿੰਘ ਅੱਬੂਵਾਲ, ਸਤਨਾਮ ਸਿੰਘ, ਰਜਿੰਦਰ ਸਿੰਘ, ਕਰਮਪਾਲ ਸਿੰਘ, ਪ੍ਰਭਜੋਤ ਸਿੰਘ, ਸੁਖਮਨ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ ਮਨੀ, ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਹਰਮਿੰਦਰ ਸਿੰਘ ਰਕਬਾ, ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਸ਼ਿੰਗਾਰਾ ਸਿੰਘ ਮੀਤ ਪ੍ਰਧਾਨ, ਪ੍ਰਧਾਨ ਹਰਦੀਪ ਸਿੰਘ ਟੂਸਾ, ਅਮਰੀਕ ਸਿੰਘ, ਦਲਬਾਰਾ ਸਿੰਘ, ਗੁਰਜੀਤ ਸਿੰਘ ਬਲਾਕ ਪ੍ਰਧਾਨ ਰਾਏਕੋਟ, ਸੰਦੀਪ ਸਿੰਘ, ਇੰਦਰਜੀਤ ਸਿੰਘ ਸਰਪੰਚ, ਗੁਰਦੀਪ ਸਿੰਘ ਬੋਪਾਰਾਏ, ਮਨਦੀਪ ਸਿੰਘ ਡਾਗੋਂ, ਪ੍ਰਧਾਨ ਸਕਿੰਦਰ ਸਿੰਘ ਡਾਗੋਂ, ਗੁਰਦੇਵ ਸਿੰਘ ਭੋਲਾ, ਗੁਰਪ੍ਰੀਤ ਰੱਤੋਵਾਲ, ਹਰਦੀਪ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਵੀਰ ਤੇ ਬੀਬੀਆਂ ਹਾਜ਼ਰ ਸਨ |
ਦਾਣਾ ਮੰਡੀ ਬਰ੍ਹਮੀ ਵਿਖੇ ਬੀਕੇਯੂ (ਰਾਜੇਵਾਲ) ਵਲੋਂ ਮੋਦੀ, ਸ਼ਾਹ ਤੇ ਯੋਗੀ ਦਾ ਪੁਤਲਾ ਫੂਕਿਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਬਰ੍ਹਮੀ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਰਾਏਕੋਟ ਦੇ ਪ੍ਰਧਾਨ ਤਰਲੋਚਨ ਸਿੰਘ ਤੱਤਲਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਮੁੱਖ ਅਦਿੱਤਿਆ ਨਾਥ ਯੋਗੀ ਦੇ ਪੁਤਲੇ ਫੂਕੇ ਗਏ | ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਤੱਤਲਾ, ਪ੍ਰਧਾਨ ਰਣਜੀਤ ਸਿੰਘ ਜਵੰਧਾ ਅਤੇ ਮੀਤ ਪ੍ਰਧਾਨ ਅਵਤਾਰ ਸਿੰਘ ਤੱਤਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਖੀਮਪੁਰ (ਯੂਪੀ) ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵਲੋਂ ਗੱਡੀ ਨਾਲ ਦਰੜ ਕੇ ਕਿਸਾਨਾਂ ਦਾ ਕਤਲ ਕਰ ਦਿੱਤਾ ਸੀ, ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਇਸ ਮੌਕੇ ਚੌਧਰੀ ਬੂਟਾ ਸਿੰਘ, ਦਲਜੀਤ ਸਿੰਘ ਰਾਮਾ, ਜਸਵਿੰਦਰ ਸਿੰਘ ਤੱਤਲਾ, ਪਰਵਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਪ੍ਰੀਤ ਸਿੰਘ, ਬਿੰਦਰੀ ਸਿੰਘ, ਜੀਤੂ ਸਿੰਘ, ਦਲਜੀਤ ਸਿੰਘ, ਚਮਕੌਰ ਸਿੰਘ, ਗੁਰਮੀਤ ਸਿੰਘ, ਸੌਕਤ ਅਲੀ, ਬਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਪਿੰਡ ਝੋਰੜਾਂ ਵਿਖੇ ਬੀ.ਕੇ.ਯੂ. (ਡਕੌਂਦਾ) ਵਲੋਂ ਮੋਦੀ, ਸ਼ਾਹ ਅਤੇ ਯੋਗੀ ਦਾ ਪੁਤਲਾ ਫੂਕਿਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਪਿੰਡ ਝੋਰੜਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਪਿੰਡ ਪੱਧਰੀ ਇਕਾਈ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ ਗਿਆ |


ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ, ਅੰਮਿ੍ਤਪਾਲ ਸਿੰਘ, ਰਾਜ ਸਿੰਘ, ਬਲਵੀਰ ਸਿੰਘ ਮਾਨ, ਜਸਵਿੰਦਰ ਸਿੰਘ ਮਾਨ, ਅਮਨਦੀਪ ਸਿੰਘ ਗਿੱਲ ਆਦਿ ਬੀਕੇਯੂ (ਡਕੌਂਦਾ) ਦੇ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੇ ਕਿਸਾਨੀ ਕਤਲੇਆਮ ਦੇ ਖ਼ਿਲਾਫ਼ ਐਲਾਨ ਕੀਤਾ ਸੀ ਕਿ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਜਾਵੇ ਅਤੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਅਪੀਲਾਂ ਕੀਤੀਆਂ ਜਾਣ | ਜਿਸ ਤਹਿਤ ਇਹ ਪੁਤਲਾ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਜਰਨੈਲ ਸਿੰਘ ਰਾਜਾ, ਅਰਸ਼ ਸਿੰਘ ਮਾਨ, ਗੁਰਦੀਪ ਸਿੰਘ ਗਰੇਵਾਲ, ਚਰਨ ਸਿੰਘ ਮਾਨ, ਮੱਘਰ ਸਿੰਘ, ਪੱਪੂ ਸਿੰਘ ਫੌਜੀ, ਮਿੱਠੂ ਸਿੰਘ ਮਾਨ, ਪ੍ਰਗਟ ਸਿੰਘ, ਗੁਰਬਖਸ਼ ਸਿੰਘ, ਬੂਟਾ ਸਿੰਘ ਬਿਜਲੀ ਵਾਲਾ, ਪਿੰਦਾ ਸਿੰਘ ਗਿੱਲ, ਬਿੰਦਰ ਸਿੰਘ ਹਵੇਲੀ ਵਾਲਾ, ਮੋਹਨ ਸਿੰਘ, ਦਿਲਬਾਗ ਸਿੰਘ, ਜਗਦੀਸ਼ ਸਿੰਘ ਫੌਜੀ, ਸੁਖਪਾਲ ਸਿੰਘ ਮਾਨ, ਪੀਤਾ ਸਿੰਘ ਗਿੱਲ, ਜਸਵੰਤ ਸਿੰਘ ਰਾਮਗੜ੍ਹੀਆ, ਬਲਦੇਵ ਸਿੰਘ ਗਿੱਲ ਆਦਿ ਹਾਜ਼ਰ ਸਨ |
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਸਿਵੀਆਂ 'ਚ ਫੂਕੇ ਪ੍ਰਧਾਨ ਮੰਤਰੀ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ
ਰਾਏਕੋਟ, (ਸੁਸ਼ੀਲ)-ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਉਸਾਰੇ ਗਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਰੀਬੀ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਬੀ.ਕੇ.ਯੂ. (ਡਕੌਂਦਾ) ਦੀ ਇਕਾਈ ਵਲੋਂ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੋਗੀ, ਅੰਬਾਨੀ ਅਤੇ ਅਡਾਨੀ ਦਾ ਪੁਤਲਾ ਸਾੜ ਕੇ ਖੇਤੀ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ | ਇਕਾਈ ਪ੍ਰਧਾਨ ਜਗਦੇਵ ਸਿੰਘ ਕਾਕਾ ਦੀ ਅਗਵਾਈ 'ਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ 'ਚ ਪਿੰਡ ਦੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਬੀਬੀਆਂ ਵੀ ਸ਼ਾਮਿਲ ਸਨ | ਇਸ ਮੌਕੇ ਪ੍ਰਧਾਨ ਜਗਦੇਵ ਸਿੰਘ ਕਾਕਾ ਨੇ ਕਿਹਾ ਕਿ ਭਾਜਪਾ ਸਰਕਾਰ ਇਹ ਤਿੰਨ ਕਾਲੇ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕੱਠਪੁਤਲੀ ਬਣਾਉਣਾ ਚਾਹੁੰਦੀ ਹੈ | ਇਸ ਮੌਕੇ ਸੁਖਦੇਵ ਸਿੰਘ ਸਰਪੰਚ, ਅਮਨਦੀਪ ਸਿੰਘ ਸੋਨੀ, ਨੰਬਰਦਾਰ ਅਮਿ੍ਤਪਾਲ ਸਿੰਘ ਹੈਪੀ, ਚਮਕੌਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਜਗਦੀਪ ਸਿੰਘ, ਸੁਰਿੰਦਰਪਾਲ ਸਿੰਘ ਨੰਬਰਦਾਰ, ਕੇਸਰ ਸਿੰਘ, ਦੇਵ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਵਿਸਾਖਾ ਸਿੰਘ, ਸਤਨਾਮ ਸਿੰਘ, ਰਾਮ ਸਿੰਘ ਫੌਜੀ, ਅਬਜਿੰਦਰ ਸਿੰਘ, ਅਮਰ ਕੌਰ, ਕੁਲਵੰਤ ਕੌਰ, ਮਨਜੀਤ ਕੌਰ ਤੋਂ ਇਲਾਵਾ ਪਿੰਡ ਦੇ ਹੋਰ ਕਈ ਕਿਸਾਨ ਹਾਜ਼ਰ ਸਨ |
ਪਿੰਡ ਬੱਸੀਆਂ ਵਿਖੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ ਵਿਚ ਅੱਜ ਨਰਿੰਦਰ ਮੋਦੀ, ਅਮਿਤ ਸ਼ਾਹ, ਅਦਿੱਤਿਆ ਨਾਥ ਯੋਗੀ, ਅਜੈ ਮਿਸ਼ਰਾ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ | ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਬੱਸੀਆਂ ਬੱਸ ਸਟੈਂਡ 'ਤੇ ਮੋਦੀ, ਸ਼ਾਹ, ਯੋਗੀ, ਅਸ਼ੀਸ਼ ਮਿਸ਼ਰਾ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਨੇ ਆਖਿਆ ਕਿ ਯੂਪੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਉੱਤੇ ਤਰ੍ਹਾਂ-ਤਰ੍ਹਾਂ ਦੇ ਜੁਲਮ ਕਰ ਰਹੀ ਹੈ ਤਾਂ ਜੋ ਕਿਸਾਨ ਜਥੇਬੰਦੀਆਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਖਤਮ ਕਰ ਕੇ ਆਪਣੇ ਘਰਾਂ ਨੂੰ ਵਾਪਸ ਮੁੜ ਜਾਣ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਹੌਂਸਲੇ ਐਨੇ ਕੁ ਬੁਲੰਦ ਹੋ ਚੁੱਕੇ ਹਨ ਉਹ ਮੋਦੀ ਸਰਕਾਰ ਦਾ ਇੱਕ ਪਾਸਾ ਕਰਕੇ ਹੀ ਵਾਪਿਸ ਘਰਾਂ ਨੂੰ ਪਰਤਣਗੇ | ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਿੱਲੀ ਦੇ ਬਾਰਡਰਾਂ 'ਤੇ ਇਕੱਠ 'ਚ ਸ਼ਾਮਿਲ ਹੋ ਕੇ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਮੋਦੀ ਸਰਕਾਰ ਨੂੰ ਮਜਬੂਰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨ ਜਥੇਬੰਦੀਆਂ ਅੱਗੇ ਝੁਕਣ ਲਈ ਮਜਬੂਰ ਹੋਣਾ ਪਵੇ | ਇਸ ਮੌਕੇ ਹਨੀ ਸਿੰਘ ਉੱਪਲ, ਹਰਦੀਪ ਸਿੰਘ, ਕਮਲਪ੍ਰੀਤ ਸਿੰਘ, ਗੁਰਦੇਵ ਸਿੰਘ, ਕਾਲਾ ਸਿੰਘ ਗਿੱਲ, ਹਨੀ ਸਿੰਘ ਉੱਪਲ, ਇਕੱਤਰ ਸਿੰਘ ਸਿੱਧੂ, ਇੰਦਰਜੀਤ ਸਿੰਘ, ਬਿੱਲੂ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਜਗਮੋਹਣ ਸਿੰਘ, ਬਲਵੀਰ ਸਿੰਘ ਕਾਕਾ, ਪ੍ਰਧਾਨ ਗੁਰਦੇਵ ਸਿੰਘ, ਹਰਬਖਸ਼ੀਸ ਸਿੰਘ ਚੱਕ ਭਾਈਕਾ, ਅਮਰਜੀਤ ਸਿੰਘ ਉੱਪਲ, ਜੰਗ ਸਿੰਘ ਉੱਪਲ ਆਦਿ ਹਾਜ਼ਰ ਸਨ |
ਰਕਬਾ ਟੋਲ 'ਤੇ ਅੰਦੋਲਨਕਾਰੀ ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਵਿਵਾਦਿਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਰਕਬਾ ਟੋਲ 'ਤੇ ਸਾਲ ਪਹਿਲਾਂ ਤੋਂ ਧਰਨੇ 'ਤੇ ਬੈਠੇ ਕਿਸਾਨ-ਮਜ਼ਦੂਰਾਂ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਅਤੇ ਬੀ.ਕੇ.ਯੂ. (ਕਾਦੀਆਂ) ਬਲਾਕ ਸੁਧਾਰ ਪ੍ਰਧਾਨ ਗੁਰਪ੍ਰੀਤ ਸਿੰਘ ਅੱਬੂਵਾਲ ਹੋਰਨਾਂ ਵਲੋਂ ਬੀ.ਕੇ.ਯੂ. ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨ, ਅਹੁਦੇਦਾਰ ਅਤੇ ਕਿਸਾਨ-ਮਜਦੂਰਾਂ ਨਾਲ ਰਲ ਕੇ ਸੰਯੁਕਤ ਕਿਸਾਨ ਮੋਰਚਾ (ਭਾਰਤ) ਦੀ ਅਪੀਲ ਉੱਪਰ ਟੋਲ 'ਤੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਗਿੱਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਚੱਲਦਿਆਂ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਿਸ ਲੈਣ ਬਾਰੇ ਨਹੀਂ ਸੋਚ ਰਹੀ, ਉਲਟਾ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਕਿਸੇ ਫ਼ੈਸਲੇ ਤੋਂ ਭੱਜ ਰਹੀ ਹੈ | ਬੀ.ਕੇ.ਯੂ (ਕਾਦੀਆਂ) ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਅੱਬੂਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਅੰਦੋਲਨ ਜਨ ਅੰਦੋਲਨ ਵਿਚ ਬਦਲ ਗਿਆ, ਪ੍ਰੰਤੂ ਮੋਦੀ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਅਜੇ ਵੀ ਖੇਤੀ ਕਾਨੂੰਨ ਵਾਪਸ ਲੈਣ ਲਈ ਸੰਜੀਦਾ ਨਹੀਂ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੰਦੋਲਨਕਾਰੀ ਕਿਸਾਨਾਂ ਵਲੋਂ ਪੁਤਲਾ ਫੂਕੇ ਜਾਣ ਸਮੇਂ ਬੀ.ਕੇ.ਯੂ. ਇਕਾਈ ਰੱਤੋਵਾਲ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਮਾ: ਗੁਰਚਰਨ ਸਿੰਘ ਰਕਬਾ, ਸਾਬਕਾ ਸਰਪੰਚ ਬੋਪਾਰਾਏ ਕਲਾਂ ਇੰਦਰਜੀਤ ਸਿੰਘ ਦਿਓਲ, ਬੀ.ਕੇ.ਯੂ ਕਾਦੀਆਂ ਇਕਾਈ ਬੋਪਾਰਾਏ ਕਲਾਂ ਪ੍ਰਧਾਨ ਅਮਰੀਕ ਸਿੰਘ, ਸੰਦੀਪ ਸਿੰਘ ਦਿਓਲ, ਪੰਚ ਸ਼ਿੰਗਾਰਾ ਸਿੰਘ, ਸਰਪੰਚ ਰਵਿੰਦਰ ਸਿੰਘ ਅੱਬੂਵਾਲ, ਪ੍ਰਧਾਨ ਹਰਦੀਪ ਸਿੰਘ ਟੂਸੇ, ਪੰਚ ਗੁਰਮੀਤ ਸਿੰਘ, ਗੁਰਜੰਟ ਸਿੰਘ, ਹਰਚੰਦ ਸਿੰਘ ਬੋਪਾਰਾਏ, ਭਿੰਦਰ ਸਿੰਘ ਹਿੱਸੋਵਾਲ, ਰਜਿੰਦਰ ਸਿੰਘ ਰਕਬਾ, ਹਰਮਿੰਦਰ ਸਿੰਘ ਰਕਬਾ, ਅਮਰਦੀਪ ਸਿੰਘ ਬੁਢੇਲ, ਗੁਰਦੇਵ ਸਿੰਘ ਟੂਸਾ, ਪ੍ਰਭਜੋਤ ਸਿੰਘ, ਸੁਖਮਨ ਸਿੰਘ, ਸਤਨਾਮ ਸਿੰਘ, ਦਰਜਨਾਂ ਹੋਰ ਅੰਦੋਲਨਕਾਰੀ ਕਿਸਾਨ-ਮਜ਼ਦੂਰਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕ ਕੇ ਰੋਸ ਜਿਤਾਇਆ |
ਟੋਲ ਪਲਾਜ਼ਾ ਚੌਂਕੀਮਾਨ ਵਿਖੇ ਕਿਸਾਨ ਵੀਰਾਂ ਨੇ ਪੁਤਲਾ ਫੂਕਿਆ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਨਮੋਹਨ ਸਿੰਘ ਪੰਡੋਰੀ, ਆਗੂ ਜਸਦੇਵ ਸਿੰਘ ਲਲਤੋਂ, ਮਾ: ਆਤਮਾ ਸਿੰਘ, ਮਾ: ਗੁਰਮਿੰਦਰ ਸਿੰਘ, ਮਾਸਟਰ ਅਜਮੇਰ ਸਿੰਘ, ਉਜਾਗਰ ਸਿੰਘ ਬੱਦੋਵਾਲ, ਸੂਬੇਦਾਰ ਦਵਿੰਦਰ ਸਿੰਘ, ਹੁਸਿਆਰ ਸਿੰਘ ਪੱਬੀਆਂ ਦੀ ਅਗਵਾਈ ਵਿਚ ਕਿਸਾਨ ਵੀਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾਂ ਸਮੇਤ ਕਾਰਪੋਰੇਟ ਘਰਾਣੇ ਅੰਬਾਨੀ ਤੇ ਅੰਡਾਨੀ ਦੇ ਪੁਤਲੇ ਫੁੂਕ ਕੇ ਰੋਸ ਮੁਜ਼ਾਹਰਾ ਕੀਤਾ ਤੇ ਜੰਮ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਮਿਤੀ 18 ਅਕਤੂਬਰ ਨੂੰ ਰੇਲਵੇ ਸਟੇਸ਼ਨ ਚੌਂਕੀਮਾਨ ਵਿਖੇ ਸਵੇਰੇ ਤੋਂ ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ | ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕੇ ਕੇਂਦਰ ਸਰਕਾਰ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਐੱਮ.ਐੱਸ.ਪੀ. ਦੇ ਆਧਾਰ 'ਤੇ ਸਰਕਾਰੀ ਖਰੀਦ ਦੀ ਗਾਰੰਟੀ ਦੇਵੇ ਤੇ ਲਖੀਮਪੁਰ ਖੀਰੀ (ਯੂ.ਪੀ.) ਕਿਸਾਨ ਕਤਲ ਕਾਂਡ ਦੇ ਮੁੱਖ ਸਾਜਿਸਕਾਰ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਗਿ੍ਫ਼ਤਾਰ ਕਰਕੇ ਨਾਲ ਹੀ 10 ਦੇ ਕਰੀਬ ਸਾਰੇ ਕਾਤਲਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਮਾਸਟਰ ਰਣਜੀਤ ਸਿੰਘ, ਦਰਸ਼ਨ ਸਿੰਘ ਖ਼ਾਲਸਾ, ਜਸਵੰਤ ਸਿੰਘ ਮਾਨ, ਮੇਜਰ ਸਿੰਘ ਕੋਠੇ ਹਾਂਸ, ਬਲਵਿੰਦਰ ਸਿੰਘ ਹਾਂਸ, ਬਾਬਾ ਅਜੀਤ ਸਿੰਘ, ਕਰਮ ਸਿੰਘ ਪੱਪੂ, ਬਾਬਾ ਹਰੀ ਸਿੰਘ ਚਚਰਾੜੀ, ਗੁਰਦੀਪ ਸਿੰਘ ਸਵੱਦੀ, ਦਰਸ਼ਨ ਸਿੰਘ ਗੁੜੇ, ਬਲਦੇਵ ਸਿੰਘ ਨਾਰਵੇ, ਕਰਨੈਲ ਸਿੰਘ ਸਵੱਦੀ, ਰਘਬੀਰ ਸਿੰਘ ਮੋਰਕਰੀਮਾਂ, ਬਲਰਾਜ ਸਿੰਘ ਸਿੱਧਵਾਂ, ਹਰਦਿਆਲ ਸਿੰਘ ਸੇਖੂਪੁਰਾ, ਸੂਬੇਦਾਰ ਮਲਕੀਤ ਸਿੰਘ ਵਿਰਕ, ਜਗਮੋਹਨ ਸਿੰਘ ਸਵੱਦੀ, ਧਰਮ ਸਿੰਘ, ਬਖਤੌਰ ਸਿੰਘ, ਜਗਤਾਰ ਸਿੰਘ ਤਲੰਡੀ ਆਦਿ ਹਾਜ਼ਰ ਸਨ |
ਬੀ.ਕੇ.ਯੂ (ਉਗਰਾਹਾਂ) ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਤੇ ਮੁੱਖ ਮੰਤਰੀ ਖੱਟਰ ਦੇ ਪੁਤਲੇ ਸਾੜੇ
ਰਾਏਕੋਟ, (ਸੁਸ਼ੀਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ਹਿਰ ਦੇ ਸ. ਹਰੀ ਸਿੰਘ ਨਲਵਾ ਚੌਂਕ ਵਿਚ ਜ਼ੋਰਦਾਰ ਰੋਸ ਮੁਜ਼ਾਹਰਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਮਾਸਟਰ ਚਰਨ ਸਿੰਘ ਨੂਰਪੁਰਾ, ਮਾਸਟਰ ਕਮਿੱਕਰ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਜਲਾਲਦੀਵਾਲ, ਮਾਸਟਰ ਦਰਬਾਰਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਏ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਕਾਰਨ ਦੇਸ਼ ਦਾ ਹਰ ਵਰਗ ਪ੍ਰੇਸ਼ਾਨ ਹੈ | ਦੇਸ਼ ਵਿਚ ਇਸ ਸਮੇਂ ਲੋਕਤੰਤਰ ਨਾ ਹੋ ਕੇ ਤਾਨਾਸ਼ਾਹੀ ਰਾਜ ਚੱਲ ਰਿਹਾ ਹੈ | ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਦੀ ਲੜੀ ਤਹਿਤ 18 ਅਕਤੂਬਰ ਨੂੰ ਜਥੇਬੰਦੀ ਵਲੋਂ ਰੇਲ ਰੋਕੋ ਪ੍ਰੋਗਰਾਮ ਤਹਿਤ ਮੁੱਲਾਂਪੁਰ ਅਤੇ ਜਗਰਾਉਂ ਵਿਖੇ ਰੇਲਾਂ ਰੋਕੀਆਂ ਜਾਣਗੀਆਂ | ਇਸ ਮੌਕੇ ਪ੍ਰਧਾਨ ਤਪਿੰਦਰ ਸਿੰਘ ਲੋਹਟਬੱਦੀ, ਬਿੱਲੂ ਸਿੰਘ ਦੱਧਾਹੂਰ, ਸੁਖਵਿੰਦਰ ਸਿੰਘ ਗੋਬਿੰਦਗੜ੍ਹ, ਜੱਸਾ ਮਾਂਗਟ ਬ੍ਰਹਮਪੁਰ, ਬਲਵਿੰਦਰ ਸਿੰਘ ਜਲਾਲਦੀਵਾਲ, ਚਰਨਜੀਤ ਸਿੰਘ ਜਲਾਲਦੀਵਾਲ, ਜਗਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ, ਕੁਲਦੀਪ ਸਿੰਘ ਰਾਏਕੋਟ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ |
ਭਾਕਿਯੂ ਸਿੱਧੂਪੁਰ ਨੇ ਅਨਾਜ ਮੰਡੀ ਸੁਧਾਰ 'ਚ ਫ਼ੂਕਿਆ ਮੋਦੀ, ਸ਼ਾਹ ਤੇ ਮਿਸ਼ਰਾ ਦਾ ਪੁਤਲਾ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਅੰਦਰ ਸ਼ਾਮਿਲ ਜਥੇਬੰਦੀ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਢੱਟ ਦੀ ਅਗਵਾਈ ਹੇਠ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਸਮੇਤ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੀਤੇ ਕਿਸਾਨ ਕਤਲੇਆਮ ਦੇ ਵਿਰੋਧ ਵਿਚ ਅਨਾਜ ਮੰਡੀ ਸੁਧਾਰ ਵਿਖੇ ਨਰਿੰਦਰ ਮੋਦੀ, ਅਮਿਤ ਸ਼ਾਹ, ਅਜੇ ਮਿਸ਼ਰਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਜਥੇਬੰਦੀ ਦੇ ਬੁਲਾਰਿਆਂ ਨੇ ਇਸ ਮੌਕੇ ਕੇਂਦਰ ਅਤੇ ਯੂ.ਪੀ. ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜਗਤਾਰ ਸਿੰਘ ਬੱਬੀ ਪ੍ਰਧਾਨ, ਵਰਿੰਦਰ ਸਿੰਘ ਸੰਘੇੜਾ, ਅਵਿੰਦਰ ਸਿੰਘ ਰਾਜੋਆਣਾ, ਗੁਰਪ੍ਰੀਤ ਸਿੰਘ ਹਲਵਾਰਾ, ਨੰਬਰਦਾਰ ਜਤਿੰਦਰ ਸਿੰਘ ਜੋਤੀ ਹਲਵਾਰਾ, ਪ੍ਰਧਾਨ ਅਜਮੇਰ ਸਿੰਘ ਰਾਜੋਆਣਾ, ਜਤਿੰਦਰ ਸਿੰਘ ਤਿੰਦੀ ਸੁਧਾਰ, ਪ੍ਰਧਾਨ ਰਜਿੰਦਰ ਸਿੰਘ ਜਿੰਦਰ, ਇਕਬਾਲ ਸਿੰਘ ਗਿੱਲ, ਆੜਤੀ ਹਰਮੇਲ ਸਿੰਘ, ਬਾਬਾ ਬਖ਼ਸ਼ੀਸ਼ ਸਿੰਘ, ਬੰਟੀ ਐਤੀਆਣਾ, ਰਣਬੀਰ ਸਿੰਘ ਬਲਾਕ ਪ੍ਰਧਾਨ ਰਾਜੇਵਾਲ, ਗੁਰਿੰਦਰ ਸਿੰਘ ਸੰਘੇੜਾ, ਰਿੱਕੀ ਸ਼ਾਹਪੁਰ, ਬਲਵੀਰ ਸਿੰਘ ਮੁੱਲਾਂਪੁਰ, ਕਮਲ ਗਿੱਲ, ਸੋਨੀ ਹਿੱਸੋਵਾਲ ਜਨਰਲ ਸਕੱਤਰ, ਹਰਮਨਦੀਪ ਸਿੰਘ ਨੱਤ, ਗੁਰਜੰਟ ਸਿੰਘ ਪ੍ਰੈਸ ਸਕੱਤਰ, ਰਘਵੀਰ ਰੱਤੋਵਾਲ, ਸਕੱਤਰ ਜਗਸੀਰ ਸਿੰਘ, ਗੁਰਮੁਖ ਸਿੰਘ ਘੁਮਾਣ, ਰਾਣਾ ਬੁੱਟਰ, ਰਣਜੀਤ ਸਿੰਘ ਤੁਗਲ, ਹਰਜੀਤ ਸਿੰਘ ਤੁਗਲ, ਹਰਜੀਤ ਸਿੰਘ ਮਾਨ ਆਦਿ ਹਾਜ਼ਰ ਸਨ |
ਪਿੰਡ ਤਲਵੰਡੀ ਰਾਏ ਵਿਖੇ ਔਰਤਾਂ ਨੇ ਫੂਕਿਆ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਲਵੰਡੀ ਰਾਏ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪਿੰਡ ਦੀਆਂ ਸਮੂਹ ਔਰਤਾਂ ਵਲੋਂ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬਲਜੀਤ ਕੌਰ, ਗੁਰਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਬਲਵੀਰ ਕੌਰ, ਆਂਗਣਵਾੜੀ ਵਰਕਰ ਜਗਜੀਤ ਕੌਰ ਨੇ ਆਖਿਆ ਕਿ ਮੋਦੀ ਸਰਕਾਰ ਨੂੰ ਜਲਦ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੇ ਹੱਕ ਵਿਚ ਬਿਆਨ ਦੇਣਾ ਚਾਹੀਦਾ ਹੈ ਤਾਂ ਜੋ ਦਿੱਲੀ ਦੇ ਬਾਰਡਰਾਂ 'ਤੇ ਪਿਛਲੇ ਇਕ ਸਾਲ ਤੋਂ ਆਪਣਾ ਘਰ-ਬਾਰ ਛੱਡ ਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਪਰਿਵਾਰ ਵਿਚ ਮੁੜ ਵਾਪਿਸ ਆ ਸਕਣ | ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਕਿਸਾਨ ਇਕੱਲੇ ਹੀ ਨਹੀਂ ਸਗੋਂ ਔਰਤਾਂ ਦੇ ਵੱਡੇ ਕਾਫਲੇ ਵੀ ਦਿੱਲੀ ਦੇ ਬਾਰਡਰਾਂ 'ਤੇ ਜਾਣ ਲਈ ਤਿਆਰ-ਬਰ-ਤਿਆਰ ਬੈਠੇ ਹਨ | ਇਸ ਮੌਕੇ ਜਗਵਿੰਦਰ ਕੌਰ, ਗੁਰਜੰਟ ਕੌਰ, ਕੁਲਵੰਤ ਕੌਰ, ਜਸ਼ਨਦੀਪ ਕੌਰ, ਕਮਲਦੀਪ ਕੌਰ, ਕਿਰਨਦੀਪ ਕੌਰ, ਹਰਵਿੰਦਰ ਕੌਰ, ਦਵਿੰਦਰ ਕੌਰ, ਬਲਜੀਤ ਕੌਰ, ਗੁਰਨਾਮ ਕੌਰ, ਅਮਰਜੀਤ ਕੌਰ, ਸੁਰਜੀਤ ਕੌਰ ਆਦਿ ਸ਼ਾਮਿਲ ਸਨ |
ਪਿੰਡ ਬੁਰਜ ਹਰੀ ਸਿੰਘ ਵਿਖੇ ਬੀਕੇਯੂ (ਕਾਦੀਆਂ) ਨੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਤਲਵੰਡੀ ਦੀ ਅਗਵਾਈ ਹੇਠ ਮੋਦੀ, ਅੰਬਾਨੀ, ਅੰਡਾਨੀ, ਯੋਗੀ, ਸ਼ਾਹ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਤਲਵੰਡੀ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਕਾਰਪੋਰੇਟ ਨਾਲ ਮਿਲ ਕੇ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨ ਦੇ ਰਾਹ ਤੁਰੀ ਹੋਈ ਹੈ | ਜਿਸ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ | ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਤਿੰਨੇ ਖੇਤੀ ਕਾਲੇ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਨੂੰ ਰੱਦ ਕਰਕੇ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਕਰੇ ਤਾਂ ਹੀ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਖਤਮ ਕਰਕੇ ਆਪਣਾ ਘਰਾਂ ਨੂੰ ਪਰਤਣਗੀਆਂ | ਇਸ ਮੌਕੇ ਇਕਾਈ ਪ੍ਰਧਾਨ ਸਵਰਨਜੀਤ ਸਿੰਘ ਭੰਗੂ, ਗੁਰਪ੍ਰੀਤ ਸਿੰਘ, ਦਲਵੀਰ ਸਿੰਘ, ਖ਼ਜ਼ਾਨਚੀ ਸੁਰਿੰਦਰ ਸਿੰਘ, ਲਵਲੀ ਸਿੰਘ ਤੂਰ, ਕਾਲਾ ਸਿੰਘ ਗਰੇਵਾਲ, ਜੁਗਿੰਦਰ ਸਿੰਘ, ਚਰਨਜੀਤ ਸਿੰਘ ਹਨੀ, ਰਿੰਕੂ ਗਰੇਵਾਲ, ਕੁਲਦੀਪ ਸਿੰਘ ਕੀਪਾ ਆਦਿ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭੱਟੀਆਂ ਢਾਹਾ 'ਚ ਮੋਦੀ, ਅਮਿਤ ਸ਼ਾਹ, ਯੋਗੀ ਦੇ ਪੁਤਲੇ ਫੂਕੇ
ਹੰਬੜਾਂ, (ਮੇਜਰ ਹੰਬੜਾਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਭੱਟੀਆਂ ਢਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਲਖੀਮਪੁਰ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੇ ਕਾਤਲਾਂ ਨੂੰ ਮੋਦੀ ਸਰਕਾਰ ਵਲੋਂ ਬਚਾਏ ਜਾਣ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਕੁਮਾਰ ਮੋਦੀ, ਅਮਿਤ ਸ਼ਾਹ, ਅਡਾਨੀ ਅਤੇ ਅੰਬਾਨੀ ਸਮੇਤ ਯੋਗੀ ਦੇ ਪੁਤਲੇ ਫੂਕੇ ਗਏ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਜਿੱਥੇ ਮੋਦੀ ਸਰਕਾਰ 'ਤੇ ਖੇਤੀ ਕਾਲੇ ਕਾਨੂੰਨਾਂ ਰੱਦ ਨਾ ਕਰਨ ਅਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਭਾਜਪਾ ਮੰਤਰੀ ਦੇ ਬੇਟੇ ਵੱਲੋਂ ਆਪਣੇ ਸਾਥੀਆਂ ਨਾਲ ਗੱਡੀਆਂ ਚੜਾਏ ਜਾਣ ਦੀ ਨਿੰਦਾ ਕੀਤੀ, ਉੱਥੇ ਉਨ੍ਹਾਂ ਉਕਤ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਗਿ੍ਫਤਾਰ ਕਰਨ ਦੀ ਮੰਗ ਕੀਤੀ | ਕਿਸਾਨ ਆਗੂ ਸਰਪੰਚ ਜਸਵੰਤ ਸਿੰਘ ਭੱਟੀਆਂ, ਕਿਸਾਨ ਆਗੂ ਹਰਪਾਲ ਸਿੰਘ ਭੱਟੀਆਂ, ਮੁਲਾਜ਼ਮ ਆਗੂ ਡਾ: ਗੁਰਦੀਪ ਸਿੰਘ ਬਾਸੀਆਂ, ਸਾਬਕਾ ਸਰਪੰਚ ਜਸਵੀਰ ਸਿੰਘ ਚਾਹਲ, ਬੇਅੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਨਾ ਕੀਤਾ ਅਤੇ ਕਿਸਾਨਾਂ ਤੇ ਭਾਜਪਾ ਆਗੂਆਂ ਦੇ ਇਸ਼ਾਰੇ 'ਤੇ ਕੀਤੇ ਜਾ ਰਹੇ ਹਮਲਿਆਂ ਨੂੰ ਨਾ ਰੋਕਿਆ ਤਾਂ ਕਿਸਾਨਾਂ ਨੂੰ ਉਕਤ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ | ਸਰਪੰਚ ਭੱਟੀਆਂ ਨੇ ਕਿਹਾ ਕਿ 18 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲਾਂ ਰੋਕਣ ਸਮੇਂ ਦਿੱਤੇ ਜਾਣ ਵਾਲੇ ਧਰਨਿਆਂ 'ਚ ਪਿੰਡ ਭੱਟੀਆਂ ਢਾਹਾ ਤੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਾਂਗੇ | ਉਕਤ ਧਰਨੇ ਸਮੇਂ ਜਿੱਥੇ ਵੱਡੀ ਗਿਣਤੀ 'ਚ ਔਰਤਾਂ ਸ਼ਾਮਿਲ ਸਨ, ਉੱਥੇ ਕਿਸਾਨ ਆਗੂ ਜਥੇ. ਗੁਰਦੇਵ ਸਿੰਘ ਚਾਹਲ, ਜਿੰਦਰ ਤੂਰ, ਹਰਦਿਆਲ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ ਮਿਸਤਰੀ, ਸਿਕੰਦਰ ਸਿੰਘ, ਤਲਵਿੰਦਰ ਸਿੰਘ ਚਾਹਲ, ਕੁਲਵਿੰਦਰ ਸਿੰਘ ਤੂਰ, ਬਿੰਦਰ ਸਿੰਘ ਧਾਲੀਵਾਲ, ਪੰਚ ਪ੍ਰਦੀਪ ਸਿੰਘ ਬਾਠ, ਪੰਚ ਮਹਾਂ ਸਿੰਘ ਬਾਠ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ |
<br/>

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਚੱਕ ਨੂੰ ਲੁਧਿਆਣਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਣਾਇਆ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਬੇਹੱਦ ਕਰੀਬੀ ਸੁਖਦੇਵ ਸਿੰਘ ਚੱਕ ਦੀਆਂ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਦੇ ...

ਪੂਰੀ ਖ਼ਬਰ »

ਅਕਾਲੀ ਸਰਕਾਰ ਹੁੰਦਿਆਂ ਪਰਚਿਆਂ ਤੋਂ ਪੀੜਤ ਕਾਂਗਰਸੀਆਂ ਨਾਲ ਕੈਪਟਨ ਸੰਧੂ ਵਲੋਂ ਪ੍ਰੈੱਸ ਕਾਨਫ਼ਰੰਸ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਸਮੇਂ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਵਲੋਂ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਸ਼ਹਿ 'ਤੇ ਧਾਂਦਲੀਆਂ ਦੇ ਦੋਸ਼ਾਂ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੀ ਯਾਦ ਵਿਚ ਦੂਰ ਸੰਚਾਰ ਤੇ ਡਾਕ ਵਿਭਾਗ ਵਲੋਂ ਟਿਕਟ ਜਾਰੀ

ਪੱਖੋਵਾਲ/ਸਰਾਭਾ, 16 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਕੇਂਦਰ ਸਰਕਾਰ ਵਲੋਂ ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਵਲੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਛੋਟੀ ਉਮਰੇ ਦਿੱਤੀ ਵੱਡੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਅੱਜ ਉਨ੍ਹਾਂ ਦੀ ਯਾਦ ਸ਼ਹੀਦ ਕਰਤਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸੂਬਾ ਸਰਕਾਰ ਦੀ ਸਹਿਮਤੀ ਤੋਂ ਬਗੈਰ ਵੱਡੇ ਫ਼ੈਸਲੇ ਨਹੀਂ ਲੈ ਸਕਦੀ-ਇਯਾਲੀ

ਭੰੂਦੜੀ, 16 ਅਕਤੂਬਰ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਵਲੋਂ ਅਸਿੱਧੇ ਤੌਰ 'ਤੇ ਕੇਂਦਰੀ ਰਾਜ ਲਾਗੂ ਕਰਨ 'ਤੇ ਦੋਹਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਖੇਤੀਬਾੜੀ ਸਭਾ ਦੀ ਚੋਣ ਧੱਕੇ ਨਾਲ ਜਿਤਾ ਕੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ-ਗੋਰਸੀਆਂ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਜਗਦੀਸ ਸਿੰਘ ਗੋਰਸੀਆਂ ਅਤੇ ਪਿੰਡ ਖੁਦਾਈ ਚੱਕ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਵੀ ਹਲਕਾ ਦਾਖਾ ਦੇ ਇੰਚਾਰਜ ਤੇ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਦਾ ਸਾਡੀ ਪਾਰਟੀ ਨਾਲ ਕੋਈ ਸੰਬੰਧ ਨਹੀਂ ਸੀ-ਬੀਬੀ ਮਾਣੂੰਕੇ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੇ ਦਿਨੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੀ ਆਗੂ ਤੇ ਸਰਕਲ ਗਿੱਦੜਵਿੰਡੀ ਦੀ ਮਹਿਲਾ ਪ੍ਰਧਾਨ ਦੱਸ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਬੀਬੀ ਕਲਵਿੰਦਰ ਕੌਰ ਅੱਬੂਪੁਰਾ ਨਾ ਤਾਂ ਸਾਡੀ ਕੋਈ ਵਰਕਰ ਸੀ ...

ਪੂਰੀ ਖ਼ਬਰ »

ਬਾਬਾ ਜ਼ਾਹਿਰ ਬਲੀ ਦਰਗਾਹ 'ਤੇ ਕੈਪਟਨ ਸੰਦੀਪ ਸੰਧੂ ਨੇ ਚਾਦਰ ਚੜ੍ਹਾਉਣ ਦੀ ਰਸਮ ਨਿਭਾਈ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਈਯਦ ਬਾਬਾ ਜਾਹਿਰ ਬਲੀ ਸਾਹ ਚਿਸ਼ਤੀ ਬੱਦੋਵਾਲ (ਲੁਧਿ:) ਅਸਥਾਨ ਉੱਪਰ ਸਾਲਾਨਾ ਮੇਲੇ ਸਮੇਂ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਨਿਭਾਈ ਗਈ, ...

ਪੂਰੀ ਖ਼ਬਰ »

'ਰੇਲ ਰੋੋਕ' ਅੰਦੋਲਨ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਜਥੇਬੰਦੀਆਂ ਦੀ ਰਾਏਕੋਟ ਵਿਖੇ ਮੀਟਿੰਗ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 18 ਅਕਤੂਬਰ ਨੂੰ 'ਰੇਲ ਰੋਕਣ' ਦੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਦੀਵਾਨ ਹਾਲ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ)-ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਸ਼ਕਤੀ, ਭਗਤੀ ਅਤੇ ਮੁਕਤੀ ਦੇ ਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਪਿ੍ੰਸੀਪਲ ਸ੍ਰੀ ਨਵਨੀਤ ਚੌਹਾਨ ਜੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਪਰਿਵਾਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ-ਕਲੇਰ

ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਐਸ.ਆਰ ਕਲੇਰ ਪਿੰਡ ਗਾਲਿਬ ਕਲਾਂ ਵਿਖੇ ਐੱਸ.ਸੀ. ਪਰਿਵਾਰਾਂ ਨੂੰ ਮਿਲੇ | ਇਸ ਮੌਕੇ ਵੱਡੀ ਗਿਣਤੀ 'ਚ ਇਕੱਠੇ ਹੋਏ ਐਸ.ਸੀ. ਪਰਿਵਾਰਾਂ ਨੇ ਹਲਕਾ ਇੰਚਾਰਜ ਕਲੇਰ ਨੂੰ ਜੀ ਆਇਆਂ ਆਖਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਸੱਦੇ ਤਹਿਤ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ...

ਪੂਰੀ ਖ਼ਬਰ »

ਦਾਨੀ ਪਰਿਵਾਰਾਂ ਨੇ ਬਾਸੀਆਂ ਬੇਟ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਹੰਬੜਾਂ, 16 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਹਾਈ ਸਕੂਲ ਬਾਸੀਆਂ ਬੇਟ 'ਚ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਬਾਸੀਆਂ ਬੇਟ ਤੋਂ ਮੈਂਗਲ ਸਿੰਘ ਤੇ ਸਾਬਕਾ ਸਰਪੰਚ ਹਰਦੀਪ ਸਿੰਘ ਦੇ ਦਾਨੀ ਪਰਿਵਾਰਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਹਮੇਸ਼ਾਂ ਦੀ ਤਰ੍ਹਾਂ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਅੱਡਾ ਚੌਂਕੀਮਾਨ ਵਿਖੇ ਪਰਾਲੀ ਨੂੰ ਅੱਗ ਲਗਾਈ

ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦਾ ਵਾਤਾਵਰਨ ਦਿਨੋਂ-ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ ਜਿਸ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਵਾਤਾਵਰਨ ਪ੍ਰੇਮੀ ਦਿਨ ਰਾਤ ਮਿਹਨਤ ਕਰ ਰਹੇ ਹਨ ਤੇ ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਲਾਂ ਦਾਣਾ ਮੰਡੀ 'ਚ ਚੇਅਰਮੈਨ ਕਾਕਾ ਗਰੇਵਾਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਮਾਰਕਿਟ ਕਮੇਟੀ ਜਗਰਾਉ ਅਧੀਨ ਆਉਦੀ ਪਿੰਡ ਸਿੱਧਵਾਂ ਕਲਾਂ ਦੀ ਦਾਣਾ ਮੰਡੀ ਵਿਖੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਝੋਨੇ ਦੀ ਖ੍ਰੀਦ ਸੁਰੂ ਕਰਵਾਈ ਅਤੇ ਮੰਡੀ ਵਿਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਬੱਚੇ ਵਿੱਦਿਅਕ ਟੂਰ 'ਤੇ ਗਏ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੇ ਅੱਠਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦਾ 'ਵਿੱਦਿਅਕ ਟੂਰ' ਲਗਾਇਆ ਗਿਆ | ਸਕੂਲ ਦੀ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਚੱਲ ਰਿਹਾ ਕਿਸਾਨ ਅੰਦੋਲਨ ਜਿੱਤਣਾ ਬੇਹੱਦ ਜ਼ਰੂਰੀ-ਡਾ: ਸਵੈਮਾਨ ਸਿੰਘ ਕੈਲੀਫੋਰਨੀਆਂ

ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਭਾਰਤੀ ਕਿਸਾਨ ਯੂੁਨੀਅਨ ਡਕੌਂਦਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਿਸਾਨ ਕਾਨਫ਼ਰੰਸ ਕਰਵਾਈ ਗਈ, ਜਿਸ ਵਿਚ ਕਿਸਾਨ ਅੰਦੋਲਨ ਦੇ ਪਹਿਲੇ ਦਿਨ ਤੋਂ ਟਿਕਰੀ ਬਾਰਡਰ 'ਤੇ ਕਿਸਾਨ ...

ਪੂਰੀ ਖ਼ਬਰ »

ਬੱਦੋਵਾਲ 'ਚ ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਨੂੰ ਸਮਰਪਿਤ ਸਮਾਗਮ 20 ਨੂੰ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਗਦਰੀ ਬਾਬਾ ਹਰੀ ਸਿੰਘ ਉਸਮਾਨ ਯਾਦਗਾਰ ਕਮੇਟੀ ਬੱਦੋਵਾਲ ਵਲੋਂ 'ਵੱਡਾ ਗੁਰਦੁਆਰਾ ਸਾਹਿਬ' ਪਿੰਡ ਬੱਦੋਵਾਲ (ਲੁਧਿ:) ਨਜ਼ਦੀਕ 20 ਅਕਤੂਬਰ ...

ਪੂਰੀ ਖ਼ਬਰ »

ਰਸੂਲਪੁਰ ਵਿਖੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ

ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਡੇਰਾ ਆਸ਼ਰਮ ਭੋਰੇ ਵਾਲਾ ਪਿੰਡ ਰਸੂਲਪੁਰ ਵਿਖੇ ਮਹਾਂਪੁਰਸ਼ ਬਾਬਾ ਵੀਰ ਸਿੰਘ ਸਵਾਮੀ ਪੰਚਮ ਪੁਰੀ, ਬਾਬਾ ਪਾਲਾ ਸਿੰਘ ਭੋਰੇ ਵਾਲੇ ਤੇ ਬਾਬਾ ਜਿਊਣ ਸਿੰਘ ਵਿਰਕਤ ਦੀਆਂ ਯਾਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX