ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਕੰਪਨੀ ਦੇ ਸਥਾਨਕ ਮੌਲ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪੁਤਲੇ ਫੂਕੇ ਗਏ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਬੂਟਾ ਸਿੰਘ ਮਹਿਮੂਦ ਪੁਰ ਅਤੇ ਇਸਤਰੀ ਜਾਗਿ੍ਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਨੇ ਕਿਹਾ ਕਿ ਮੋਦੀ ਸਰਕਾਰ ਬਹੁਤ ਸਾਰੀਆਂ ਬੁਰਾਈਆਂ ਦਾ ਧੁਰਾ ਹੈ ਜੋ ਆਪਣੇ ਦੋਸ਼ੀ ਮੰਤਰੀਆਂ ਅਤੇ ਭਾਜਪਾ ਵਰਕਰਾਂ ਨੂੰ ਬਚਾਉਣ ਲਈ ਤਾਂ ਆਪਣਾ ਸਾਰਾ ਟਿੱਲ ਲਾ ਰਹੀ ਹੈ ਪਰ ਕਿਸਾਨੀ ਘੋਲ 'ਚ ਸ਼ਹੀਦ ਹੋਣ ਵਾਲੇ 600 ਤੋਂ ਵੱਧ ਕਿਸਾਨਾਂ ਦੀ ਹਮਦਰਦੀ 'ਚ ਇਕ ਵੀ ਸ਼ਬਦ ਨਹੀਂ ਆਖਦੀ | ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦੇਸ਼ ਵਿਆਪੀ ਘੋਲ ਲੜ ਰਹੇ ਕਿਸਾਨਾਂ ਨਾਲ ਗੱਲਬਾਤ ਨਾ ਕਰਕੇ ਅਤੇ ਫਾਸ਼ੀਵਾਦੀ ਰਵੱਈਆ ਅਪਣਾ ਕੇ ਆਪਣੇ ਹੱਥੀਂ ਜਮਹੂਰੀਅਤ ਦਾ ਗਲਾ ਘੁੱਟਣ 'ਤੇ ਉਤਾਰੂ ਹੈ | ਦੇਸ਼ ਦੀ ਸੰਪਤੀ ਨੂੰ ਆਪਣੇ ਚਹੇਤੇ ਕਾਰਪੋਰੇਟਰਾਂ ਹਵਾਲੇ ਕਰਕੇ ਦੇਸ਼ ਦੀ ਜਨਤਾ ਨੂੰ ਲੁਟਾਉਣ ਦਾ ਰਾਹ ਪੱਧਰਾ ਕਰ ਰਹੀ ਹੈ, ਸਾਮਰਾਜਵਾਦੀ ਨੀਤੀਆਂ ਨੂੰ ਲਾਗੂ ਕਰਕੇ ਦੇਸ਼ ਦੇ ਗਲ਼ ਗੁਲਾਮੀ ਦਾ ਰੱਸਾ ਕੱਸ ਰਹੀ ਹੈ ਪਰ ਫਿਰ ਵੀ ਆਪਣੇ ਆਪ ਨੰੂ ਬਹੁਤ ਵੱਡੀ ਦੇਸ਼ ਭਗਤ ਹੋਣ ਦੇ ਦਾਅਵੇ ਕਰ ਰਹੀ ਹੈ | ਪੰਜਾਬ ਸਮੇਤ ਕਈ ਸੂਬਿਆਂ ਨੂੰ ਕੇਂਦਰੀ ਬੱਲ ਬੀ. ਐੱਸ. ਐੱਫ. ਦਾ ਘੇਰਾ ਵਧਾ ਕੇ ਸਿੱਧਾ ਆਪਣੇ ਕੰਟਰੋਲ 'ਚ ਕਰਨ ਦੇ ਸੰਘੀ ਢਾਂਚੇ ਵਿਰੋਧੀ ਕਦਮ ਚੁੱਕ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਕਿਸਾਨੀ ਘੋਲ ਨੇ ਦੇਸ਼ ਦੀ ਜਨਤਾ ਵਿਚ ਨਵੀਂ ਚੇਤਨਾ ਪੈਦਾ ਕੀਤੀ ਹੈ | ਮੋਦੀ ਸਰਕਾਰ ਇਸ ਜਨ ਚੇਤਨਾ ਨੂੰ ਆਪਣੇ ਸੁਪਨਿਆਂ ਦੇ ਹਿੰਦੂ ਰਾਸ਼ਟਰ ਲਈ ਅੜਿੱਕਾ ਸਮਝਦੀ ਹੈ, ਇਸ ਲਈ ਚੇਤਨ ਆਗੂਆਂ, ਕਾਰਕੁਨਾਂ, ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ, ਅਸਲੀ ਜਮਹੂਰੀਅਤ ਦੀ ਰਾਖੀ ਕਰਨ ਵਾਲਿਆਂ ਲਈ ਇਕ ਤੋਂ ਬਾਅਦ ਇਕ ਕਾਲੇ ਕਾਨੂੰਨ ਘੜ ਰਹੀ ਹੈ | ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਰੇਲ ਰੋਕੋ ਸੱਦੇ 'ਤੇ 18 ਅਕਤੂਬਰ ਨੂੰ ਨਵਾਂਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਵਲੋਂ ਧਰਨਾ ਲਗਾਇਆ ਜਾਵੇਗਾ | ਇਸ ਮੌਕੇ ਰਣਜੀਤ ਕੌਰ ਮਹਿਮੂਦ ਪੁਰ ਤੇ ਸਾਥਣਾਂ ਨੇ ਗੀਤ ਵੀ ਪੇਸ਼ ਕੀਤੇ |
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮਜਾਰੀ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਬਾਅਦ ਦੁਪਹਿਰ ਮੋਦੀ, ਯੋਗੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਿਹੜੀਆਂ ਜ਼ਮੀਨਾਂ ਅੱਜ ਮੋਦੀ ਸਰਕਾਰ ਸਾਥੋਂ ਖੋਹ ਰਹੀ ਹੈ, ਉਨ੍ਹਾਂ ਜ਼ਮੀਨਾਂ ਦੇ ਹੱਕ ਸਾਨੂੰ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗ਼ਲਾਂ ਨੂੰ ਇੱਥੋਂ ਭਜਾ ਕੇ ਦਿੱਤੇ ਸਨ | ਕੇਂਦਰ ਦੀ ਮੋਦੀ ਸਰਕਾਰ ਇਸ ਗੱਲ ਨੂੰ ਦਿਲੋਂ ਕੱਢ ਦੇਵੇ ਕਿ ਉਹ ਸਾਡੀਆਂ ਜ਼ਮੀਨਾਂ ਹਥਿਆ ਲਵੇਗੀ | ਇਸ ਮੌਕੇ ਬਲਜੀਤ ਸਿੰਘ ਭਾਰਾਪੁਰ, ਸਤੀਸ਼ ਕੁਮਾਰ ਨਈਅਰ, ਅਵਤਾਰ ਸਿੰਘ ਸਾਹਦੜਾ, ਜਥੇ. ਮੋਹਣ ਸਿੰਘ ਟੱਪਰੀਆਂ, ਕੁਲਦੀਪ ਸਿੰਘ ਦਿਆਲਾਂ, ਜੋਗਿੰਦਰ ਸਿੰਘ ਅਟਵਾਲ, ਕੈਪ: ਰਘਵੀਰ ਸਿੰਘ, ਦਿਲਾਵਰ ਸਿੰਘ ਸਿੰਬਲ ਮਜਾਰਾ, ਗੁਰਨਾਮ ਸਿੰਘ ਜੈਨਪੁਰ, ਪ੍ਰੇਮ ਰੱਕੜ, ਬਹਾਦਰ ਸਿੰਘ ਕੌਲਗੜ੍ਹ, ਦਲਜੀਤ ਸਿੰਘ ਬੈਂਸ, ਸਤਨਾਮ ਸਿੰਘ ਭਾਰਾਪੁਰ, ਰਣਜੀਤ ਸਿੰਘ ਚਣਕੋਈ, ਹਰਭਜਨ ਸਿੰਘ ਟੱਪਰੀਆਂ, ਗੁਰਦੀਪ ਸਿੰਘ, ਦਰਸ਼ਨ ਸਿੰਘ ਟੱਪਰੀਆਂ, ਕੈਪ: ਦਰਬਾਰਾ ਸਿੰਘ, ਸੁਖਵਿੰਦਰ ਸਿੰਘ ਮਜਾਰੀ, ਚਰਨ ਸਿੰਘ ਲੋਚਨ, ਰਾਜਵਿੰਦਰ ਸਿੰਘ ਗੁੱਲਪੁਰ, ਪ੍ਰੇਮ ਸਿੰਘ ਚੱਕ, ਮੋਹਣ ਸਿੰਘ ਗੁੱਲਪੁਰ, ਕੇਸਰ ਸਿੰਘ ਕੌਲਗੜ੍ਹ, ਮਨਜੀਤ ਸਿੰਘ, ਅਜਮੇਰ ਸਿੰਘ ਧਮਾਈ, ਪਰਮਜੀਤ ਸਿੰਘ, ਅਮਰਜੀਤ ਸਿੰਘ ਮਜਾਰੀ, ਭੁਪਿੰਦਰ ਸਿੰਘ ਖੋਸਾ, ਭਗਤ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |
ਸਮੁੰਦੜਾ, (ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ 'ਤੇ ਦਾਣਾ ਮੰਡੀ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ, ਯੋਗੀ ਅਤੇ ਅਮਿਤ ਸ਼ਾਹ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲਖੀਮਪੁਰ ਖੀਰੀ ਯੂ. ਪੀ. 'ਚ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲ ਕੇ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਕਾਲੇ ਕਾਨੰੂਨ ਰੱਦ ਕਰਨ ਦੀ ਮੰਗ ਕੀਤੀ | ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਮੋਦੀ ਸਰਕਾਰ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੰੂ ਬਚਾਉਣ ਲਈ ਕੋਝੇ ਯਤਨ ਕਰ ਰਹੀ ਹੈ, ਜਿਸ ਨੰੂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਸਮੂਹ ਕਿਸਾਨਾਂ ਨੂੰ ਦਿੱਲੀ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਮੱਖਣ ਸਿੰਘ ਚੱਕ ਫੁੱਲੂ, ਪਿਆਰਾ ਸਿੰਘ, ਹਿੰਮਤ ਸਿੰਘ ਚੱਕ ਸਿੰਘਾ, ਚਰਨਜੀਤ ਸਿੰਘ ਧਮਾਈ, ਕਿਰਪਾਲ ਸਿੰਘ ਧਮਾਈ, ਅਜਮੇਰ ਸਿੰਘ ਰਾਮਗੜ, ਸੁਖਬੀਰ ਸਿੰਘ ਨਾਜਰਪੁਰ, ਮਾ. ਅਸ਼ੋਕ ਕੁਮਾਰ ਅਜੇ ਆੜ੍ਹਤੀ ਬਗੀਚਾ ਸਿੰਘ ਚੱਕ ਫੁੱਲੂ, ਨਿਰਮਲ ਸਿੰਘ, ਬਿੰਦਾ ਚੱਕ ਹਾਜੀਪੁਰ ਵੀ ਹਾਜ਼ਰ ਸਨ |
ਰੈਲਮਾਜਰਾ, (ਸੁਭਾਸ਼ ਟੌਂਸਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਟੋਲ ਪਲਾਜ਼ਾ ਬੱਛੂਆਂ ਵਿਖੇ ਕਿਸਾਨਾਂ-ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਤੇ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਟੋਲ ਪਲਾਜ਼ਾ ਬੱਛੂਆਂ ਦੇ ਕਨਵੀਨਰ ਸਾਥੀ ਕਰਨ ਸਿੰਘ ਰਾਣਾ, ਨਿਰਮਲ ਸਿੰਘ ਔਜਲਾ, ਸਤਨਾਮ ਸਿੰਘ ਜਲਾਲਪੁਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ ਨੇ ਕਿਹਾ ਕਿ ਬੀ. ਜੇ. ਪੀ. ਸੱਤਾ ਅਤੇ ਧੰਨ ਦੇ ਜ਼ੋਰ ਨਾਲ ਕਿਸਾਨ ਅੰਦੋਲਨ ਨੂੰ ਤੋੜਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਲਖੀਮਪੁਰ ਖੀਰੀ ਕਿਸਾਨ ਕਤਲ ਕਾਂਡ 'ਤੇ ਅਫ਼ਸੋਸ ਤਾਂ ਕੀ ਪ੍ਰਗਟ ਕਰਨਾ ਸੀ, ਉਲਟਾ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਤਾਕਤ ਲਾ ਰਹੀ ਹੈ | ਇਸ ਮੌਕੇ ਗੁਰਮੁਖ ਸਿੰਘ, ਮੋਹਣ ਲਾਲ, ਮਨੋਹਰ ਲਾਲ ਰੱਤੇਵਾਲ, ਜਗਨ ਨਾਥ, ਹਰਪਾਲ ਸਿੰਘ ਮੱਕੋਵਾਲ, ਹਰਵਿੰਦਰ ਸਿੰਘ, ਪ੍ਰਤਾਪ ਸਿੰਘ ਤੇ ਨਿਰਮਲ ਸਿੰਘ ਜੰਡੀ ਸਮੇਤ ਹੋਰ ਵੀ ਹਾਜ਼ਰ ਸਨ |
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਿੰਡ ਬਰਨਾਲਾ ਕਲਾ ਵਾਸੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਦੇ ਪੁਤਲੇ ਫੂਕੇ ਗਏ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰਭਮਹਿਲ ਸਿੰਘ, ਮਹਿੰਦਰ ਸਿੰਘ, ਚੈਨ ਸਿੰਘ, ਸਤਿਸਰੂਪ ਸਿੰਘ, ਕਲਾਕਾਰ ਬੰਸੀ ਬਰਨਾਲਾ, ਅਮਰਜੀਤ ਸਿੰਘ, ਜਸਵੀਰ ਸਿੰਘ ਪੰਚ, ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਰਤੀਆਂ ਕਿਸਾਨਾਂ ਤੋਂ ਉਨ੍ਹਾਂ ਦੇ ਹੱਕ ਖੋਹ ਕੇ ਪੂੰਜੀਪਤੀਆਂ ਨੂੰ ਦੇ ਕੇ ਪੂੰਜੀਪਤੀਆਂ ਨੂੰ ਹੋਰ ਅਮੀਰ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁੱਚਾ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਧਿਆਨ ਸਿੰਘ, ਕੁਲਦੀਪ ਸਿੰਘ, ਜਤਿੰਦਰ ਸਿੰਘ, ਅ੍ਰਮਿਤਪਾਲ ਸਿੰਘ, ਹਰਭਜਨ ਸਿੰਘ, ਪਰਮਿੰਦਰ ਸਿੰਘ ਸੋਮਾ, ਹੈਪੀ ਬਰਨਾਲਾ ਵੀ ਹਾਜ਼ਰ ਸਨ |
ਕਟਾਰੀਆਂ, (ਨਵਜੋਤ ਸਿੰਘ ਜੱਖੂ)-ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਿਸਾਨ ਆਗੂ ਬਲਵੰਤ ਸਿੰਘ ਲਾਦੀਆਂ ਅਤੇ ਯੂਥ ਆਗੂ ਹਰਪ੍ਰੀਤ ਸਿੰਘ ਰਾਮਪੁਰ ਦੀ ਅਗਵਾਈ 'ਚ ਕਟਾਰੀਆਂ ਦਾਣਾ ਮੰਡੀ ਵਿਖੇ ਕਿਸਾਨਾਂ-ਮਜ਼ਦੂਰਾਂ ਨੇ ਮੀਟਿੰਗ ਕੀਤੀ | ਉਪਰੰਤ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਗਿ੍ਫ਼ਤਾਰ ਕਰਕੇ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਰੋਸ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੀ ਟੀਮ ਦੇ ਪੁਤਲੇ ਫੂਕੇ | ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਜਦ ਤੱਕ ਤਿੰਨੇਂ ਖੇਤੀਬਾੜੀ ਕਾਨੂੰਨ ਕੇਂਦਰ ਸਰਕਾਰ ਰੱਦ ਨਹੀਂ ਕਰਦੀ, ਓਨਾ ਚਿਰ ਧਰਨੇ ਲੱਗਦੇ ਰਹਿਣਗੇ ਤੇ ਪੁਤਲੇ ਫੂਕਦੇ ਰਹਾਂਗੇ | ਇਸ ਮੌਕੇ ਬਲਵਿੰਦਰਪਾਲ ਲਾਦੀਆਂ, ਲੱਕੀ ਬੋਸ ਸੂੰਢ ਪੰਜਾਬੀ ਗਾਇਕ, ਹਰਪ੍ਰੀਤ ਸਿੰਘ ਰਾਮਪੁਰ, ਬਲਵੰਤ ਸਿੰਘ ਲਾਦੀਆਂ, ਵਰਿੰਦਰਜੀਤ ਸਿੰਘ, ਹਰਪਿੰਦਰ ਸਿੰਘ ਕੰਗਰੋੜ, ਮਲਕੀਤ ਸਿੰਘ ਥਿੰਦ, ਰਣਜੀਤ ਸਿੰਘ ਕਟਾਰੀਆ, ਗੁਰਸ਼ਰਨਜੀਤ ਸਿੰਘ, ਬਲਜੀਤ ਕੁਮਾਰ, ਲਖਵੀਰ ਕੁਮਾਰ, ਸਤਨਾਮ ਸਿੰਘ, ਪਰਮਜੀਤ ਬਸਰਾ, ਹਰਦੀਪ ਸਿੰਘ, ਫਤਿਹ ਸਿੰਘ, ਜਸਪਾਲ ਸਿੰਘ ਕੰਗਰੌੜ, ਜੀਤ ਰਾਮ ਕਲਸੀ, ਬਲਵਿੰਦਰ ਸਿੰਘ ਤੇ ਪ੍ਰਵਾਸੀ ਮਜ਼ਦੂਰ ਹਾਜ਼ਰ ਸਨ |
ਔੜ, (ਜਰਨੈਲ ਸਿੰਘ ਖੁਰਦ)- ਕਿਸਾਨ ਜਥੇਬੰਦੀਆਂ, ਖੇਤ ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਆਦਿ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸਾਂਝੇ ਸੱਦੇ 'ਤੇ ਪਿੰਡ ਔੜ ਦੇ ਬੱਸ ਅੱਡੇ 'ਤੇ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਇਕੱਤਰ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਜੋਂ ਗੁਰਬਿੰਦਰ ਸਿੰਘ ਛੋਕਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਹਰਜੀਤ ਸਿੰਘ ਗਰੇਵਾਲ ਆਦਿ ਦੇ ਪੁਤਲੇ ਫੂਕੇ ਗਏ | ਇਸ ਮੌਕੇ ਕਿਸਾਨ ਆਗੂ ਗੁਰਬਿੰਦਰ ਸਿੰਘ ਛੋਕਰ, ਸੰਤੋਖ ਸਿੰਘ ਉੱਪਲ, ਪਿ੍ੰ. ਨਛੱਤਰ ਸਿੰਘ, ਸੁਰਜੀਤ ਸਿੰਘ ਬਾਨਾ ਤੇ ਸਤਨਾਮ ਸਿੰਘ ਰਾਵਲ ਸਮੇਤ ਹੋਰ ਵੀ ਅਨੇਕਾਂ ਕਿਸਾਨ ਆਗੂਆਂ ਤੇ ਅਹੁਦੇਦਾਰਾਂ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੂਹ ਕਿਸਾਨ ਜੱਥੇਬੰਦੀਆਂ ਵਲੋਂ ਦੇਸ਼ ਦੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਮੋਦੀ, ਅਮਿਤ ਸ਼ਾਹ ਤੇ ਹਰਜੀਤ ਸਿੰਘ ਗਰੇਵਾਲ ਆਦਿ ਦੇ ਅੱਜ ਥਾਂ-ਥਾਂ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚੋਂ ਕਿਸਾਨ ਅਤੇ ਆਮ ਲੋਕ ਹਰ ਰੋਜ਼ ਵੱਡੇ-ਵੱਡੇ ਕਾਫ਼ਲਿਆਂ ਦੇ ਰੂਪ ਵਿਚ ਦਿੱਲੀ ਵੱਲ ਕੂਚ ਕਰ ਰਹੇ ਹਨ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਉਕਤ ਤਿੰਨੇਂ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੰਤੋਖ ਸਿੰਘ ਉੱਪਲ, ਸੁਰਜੀਤ ਸਿੰਘ ਬਾਨਾ, ਨਛੱਤਰ ਸਿੰਘ ਸੁੰਮਨ, ਸਤਨਾਮ ਸਿੰਘ ਰਾਵਲ, ਕੇਸਰ ਸਿੰਘ, ਕਮਲਜੀਤ ਰਾਣਾ, ਪ੍ਰੇਮ ਸਿੰਘ ਗੋਸਲ, ਸੁਰਿੰਦਰ ਸੁੰਮਨ, ਮਨਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਹੀਰਾ ਸਿੰਘ, ਜਤਿੰਦਰ ਸਿੰਘ, ਸੱਤੀ ਔੜ, ਬਹਾਦਰ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ ਆਦਿ ਸਮੇਤ ਅਨੇਕਾਂ ਕਿਸਾਨ, ਖੇਤ ਮਜ਼ਦੂਰ ਤੇ ਹੋਰ ਲੋਕ ਵੀ ਹਾਜ਼ਰ ਸਨ |
ਨਵਾਂਸ਼ਹਿਰ, 16 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵਲੋਂ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਦੌਰਾਨ ਹਲਕੇ ਦੀਆਂ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ...
ਭੱਦੀ, 16 ਅਕਤੂਬਰ (ਨਰੇਸ਼ ਧੌਲ)-ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਮਜਾਰਾ ਵਿਖੇ ਝੋਨੇ ਦੀ ਕਟਾਈ ਤੋਂ ਬਾਅਦ ਬਚਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ 'ਚ ਹੀ ਵਾਹ ਕੇ ਮਿਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੁਰਿੰਦਰ ਪਾਲ ਸਿੰਘ ਖੇਤੀਬਾੜੀ ...
ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ 'ਵਿਸ਼ਵ ਭੋਜਨ ਦਿਵਸ' ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਕੀਤੀ | ਉਨ੍ਹਾਂ ਦੱਸਿਆ ਕਿ ਇਹ ਦਿਨ 16 ਅਕਤੂਬਰ ...
ਸਮੁੰਦੜਾ, 16 ਅਕਤੂਬਰ (ਤੀਰਥ ਸਿੰਘ ਰੱਕੜ)- 'ਕਸਬਾ ਸਮੁੰਦੜਾ ਵਿਖੇ ਗੁੱਗਾ ਜਾਹਰ ਪੀਰ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ 8ਵਾਂ ਛਿੰਝ ਮੇਲਾ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸੱਦੇ ਹੋਏ ਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੇ ...
ਨਵਾਂਸ਼ਹਿਰ, 16 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਦੀਵਾਲੀ ਦੇ ਮੌਕੇ 'ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 18 ਅਕਤੂਬਰ 2021 ਤੋਂ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ...
ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਕਿਸਾਨ ਆਗੂ ਹਰਮੇਲ ਸਿੰਘ ਜੱਸੋਮਜਾਰਾ ਦੀ ਅਗਵਾਈ 'ਚ ਟੋਲ ਪਲਾਜ਼ਾ ਬਹਿਰਾਮ ਵਿਖੇ ਕਿਸਾਨਾਂ-ਮਜਦੂਰਾਂ ਨੇ ਮੀਟਿੰਗ ...
ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸ਼ੋ੍ਰਮਣੀ ਅਕਾਲੀ ਦਲ ਨੂੰ ਬੰਗਾ ਹਲਕੇ 'ਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ, ਪੰਚਾਇਤ ਸੰਮਤੀ ਬਲਾਕ ਔੜ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੇ ਸਪੁੱਤਰ ਕੁਲਜੀਤ ਸਿੰਘ ...
ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੰਗਾ ਦੇ ਗੜ੍ਹਸ਼ੰਕਰ ਚੌਂਕ 'ਚ ਮੋਦੀ ਸਰਕਾਰ ਦਾ 25 ਫੁੱਟ ਉੱਚਾ ਪੁਤਲਾ ਫੂਕਿਆ ਗਿਆ | ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂ ਰਮਿੰਦਰਪਾਲ ਸਿੰਘ ...
ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਤੇ ਰੋਜ਼ਾਨਾ ਅਜੀਤ ਦੇ ਟਰੱਸਟੀ ਸ. ਜੁਗਿੰਦਰ ਸਿੰਘ ...
ਮੁਕੰਦਪੁਰ, 16 ਅਕਤੂਬਰ (ਢੀਂਡਸਾ, ਬੰਗਾ) -ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣ ਦੇ ਐਲਾਨ ਉਪਰੰਤ ਬੱਸ ਅੱਡਾ ਮੁਕੰਦਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਜਮਹੂਰੀ ਕਿਸਾਨ ਸਭਾ ਵਲੋਂ ...
ਨਵਾਂਸ਼ਹਿਰ, 16 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅੱਜ ਸਵੇਰੇ ਨਗਰ ਕੌਂਸਲ ਦੀ ਟੀਮ ਸਮੇਤ ਆਈ. ਟੀ. ਆਈ. ਮੈਦਾਨ ਨਵਾਂਸ਼ਹਿਰ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਗਰਾਊਾਡ ਦੀ ਸਫ਼ਾਈ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦੁਸਹਿਰਾ ...
ਘੁੰਮਣਾਂ, 16 ਅਕਤੂਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ 'ਚ ਮੰਗਤ ਰਾਮ ਭੋਗਲ ਦੇ ਪਰਿਵਾਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵ. ਸਾਧੂ ਰਾਮ ਤੇ ਬਾਬੂ ਰਾਮ ਦੀ ਯਾਦ 'ਚ ਮਹਾਂਮਾਈ ਦੇ ਨਵਰਾਤਿਆਂ ਨੂੰ ਸਮਰਪਿਤ ਭਗਵਤੀ ਜਾਗਰਣ ਸ਼ਰਧਾਪੂਰਵਕ ਕਰਵਾਇਆ ਗਿਆ, ਜਿਸ 'ਚ ...
ਘੁੰਮਣਾਂ, 16 ਅਕਤੂਬਰ (ਮਹਿੰਦਰਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਿ ਜੇਕਰ ਕਾਂਗਰਸ ਦੀ ਪੰਜਾਬ 'ਚ ਸਰਕਾਰ ਬਣੇਗੀ ਤਾਂ ਮਜ਼ਦੂਰਾਂ ਦੇ 20 ਹਜ਼ਾਰ ਦੇ ਕਰਜੇ ਮੁਆਫ਼ ਕਰਾਂਗੇ | ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ...
ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹਾ ਮੰਡੀ ਅਫਸਰ ਸਵਰਨ ਸਿੰਘ ਨੇ ਅੱਜ ਮੁੱਖ ਦਾਣਾ ਮੰਡੀ ਬਲਾਚੌਰ ਵਿਖੇ ਅਚਾਨਕ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ...
ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਇਤਿਹਾਸ ਗਵਾਹ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਸਾਨੂੰ ਹਮੇਸ਼ਾ ਸੱਚ ਦਾ ਪੱਲਾ ਫੜਨਾ ਚਾਹੀਦਾ ਹੈ | ਇਹ ਪ੍ਰਗਟਾਵਾ ਸ੍ਰੀ ਸੀਤਾ ਰਾਮ ਮੰਦਰ ਬਲਾਚੌਰ ਵਿਖੇ ਦੁਸਹਿਰਾ ਉਤਸਵ ਮੌਕੇ ਭਾਰੀ ਗਿਣਤੀ 'ਚ ਹਾਜ਼ਰ ...
ਨਵਾਂਸ਼ਹਿਰ, 16 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਮੌਲ ਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਵਾਲੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ...
ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਫ਼ੈਸਟੀਵਲ ਆਫ਼ਰ ਦੌਰਾਨ 7 ਨਵੰਬਰ ਤੱਕ ਕੈਨੇਡਾ, ਯੂ. ਕੇ., ਯੂ. ਐੱਸ. ...
ਰੈਲਮਾਜਰਾ, 16 ਅਕਤੂਬਰ (ਸੁਭਾਸ਼ ਟੌਂਸਾ)- ਸਨਅਤੀ ਖੇਤਰ ਦੇ ਪਿੰਡ ਪ੍ਰੇਮ ਨਗਰ ਕਾਲੋਨੀ ਅਤੇ ਉੱਚਾ ਖੇੜਾ ਵਿਖੇ ਸਾਂਝੇ ਤੌਰ 'ਤੇ 9 ਦਿਨਾਂ ਤੋਂ ਚੱਲ ਰਹੀ ਦੁਰਗਾ ਪੂਜਾ ਮੂਰਤੀਆਂ ਦੇ ਜਲ ਪ੍ਰਵਾਹ ਕਰਨ ਨਾਲ ਸਮਾਪਤ ਹੋ ਗਈ | ਮਾਂ ਭਗਵਤੀ ਪੂਜਾ ਕਮੇਟੀ ਵਲੋਂ ਸਾਲਾਨਾ ...
ਨਵਾਂਸ਼ਹਿਰ, 16 ਅਕਤੂਬਰ (ਹਰਵਿੰਦਰ ਸਿੰਘ)-ਗੰਨਾ ਮਿੱਲ ਨਵਾਂਸ਼ਹਿਰ ਦੇ ਬੋਰਡ ਆਫ਼ ਡਾਇਰੈਕਟਰ ਦੀਆਂ ਚੋਣਾਂ 'ਚ ਜੇਤੂ ਉਮੀਦਵਾਰਾਂ ਦਾ ਅੱਜ ਅਕਾਲੀ ਦਲ ਦੇ ਆਗੂਆਂ ਵਲੋਂ ਨਵਾਂਸ਼ਹਿਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਨਵੇਂ ਚੁਣੇ ਗਏ ਡਾਇਰੈਕਟਰਾਂ ਚਰਨਜੀਤ ਸਿੰਘ ...
ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਰਿਆਮ ਰੋਡ ਦੇ ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਦੇ 50 ਵਿਦਿਆਰਥੀ ਆਪਣੇ ਸਟਾਫ਼ ਦੇ ਨਾਲ ਵਿਦਿਅਕ ਦੌਰੇ 'ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਅਤੇ ਹਵੇਲੀ ਗਏ, ਉੱਥੇ ਕਾਲਜ ਪਿ੍ੰਸੀਪਲ ਡਾ. ਕੁਲਜਿੰਦਰ ਕੌਰ ਦੀ ...
ਸੰਧਵਾਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਜ਼ਿਲ੍ਹੇ ਦੀ ਹੱਦ 'ਤੇ ਕਟਾਰੀਆਂ ਨੇੜੇ ਪੈਂਦੀ ਵੇਈਾ ਤੋਂ ਬਹਿਰਾਮ ਮੁੱਖ ਟੁੱਟੀ ਸੜਕ ਬਣਨ ਨਾਲ ਰਾਹਗੀਰਾਂ ਨੂੰ ਮਸਾਂ ਹੀ ਸੁੱਖ ਦਾ ਸਾਹ ਆਇਆ ਸੀ ਕਿਉਂਕਿ ਸੜਕੀ ਹਾਦਸਿਆਂ ਨੂੰ ਪੂਰੀ ਤਰ੍ਹਾਂ ਰੋਕ ਲੱਗ ਚੁੱਕੀ ਸੀ | ...
ਮੁਕੰਦਪੁਰ, 16 ਅਕਤੂਬਰ (ਢੀਂਡਸਾ, ਬੰਗਾ)-ਭਾਰਤ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 'ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮਾਂ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਕਾਮਰਸ ਅਤੇ ਬਿਜਨਸ ਮੈਨੇਜ਼ਮੈਂਟ ਵਿਭਾਗ ...
ਔੜ, 16 ਅਕਤੂਬਰ (ਜਰਨੈਲ ਸਿੰਘ ਖੁਰਦ)-ਕਸਬਾ ਔੜ ਵਿਖੇ ਇੱਥੋਂ ਦੀ ਸਥਾਨਕ ਰਾਮ ਲੀਲ੍ਹਾ ਮੈਨੇਜਮੈਂਟ ਦੁਸਹਿਰਾ ਕਮੇਟੀ, ਗਰਾਮ ਪੰਚਾਇਤ ਔੜ-ਗੜੁਪੱੜ, ਪਿੰਡ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 188ਵੇਂ ਦੁਸਹਿਰੇ ਦਾ ਮੇਲਾ ...
ਹਰਿਆਣਾ, 16 ਅਕਤੂਬਰ (ਹਰਮੇਲ ਸਿੰਘ ਖੱਖ)-ਦੁਸਹਿਰਾ ਕਮੇਟੀ ਹਰਿਆਣਾ ਵਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਂਮੈਂਟ 'ਚ ਡਾ. ਰਵਜੋਤ ਸਿੰਘ ਇੰਚਾਰਜ ਹਲਕਾ ਸ਼ਾਮ ਚੁਰਾਸੀ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਡਾ. ਰਵਜੋਤ ਸਿੰਘ ...
ਤਲਵਾੜਾ, 16 ਅਕਤੂਬਰ (ਅ.ਪ.)-ਇੰਜ. ਸਤਵਿੰਦਰ ਸਿੰਘ ਐੱਸ. ਡੀ. ਓ. ਦਾਤਾਰਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੁਕੇਰੀਆਂ, ਉੱਪ ਮੰਡਲ ਭੰਗਾਲਾ, ਉੱਪ ਮੰਡਲ ਹਾਜੀਪੁਰ, ਉੱਪ ਮੰਡਲ ਦਾਤਾਰਪੁਰ ਅਤੇ ਉੱਪ ...
ਭੰਗਾਲਾ, 16 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਸਾਂਝੀ ਸੰਘਰਸ਼ ਕਮੇਟੀ ਹਰਸਾ ਮਾਨਸਰ ਦੇ ਆਗੂਆਂ ਵਲੋਂ ਪਿੰਡ ਪਨਖੂਹ ਵਿਖੇ ਨਵੇਂ ਲੱਗ ਰਹੇ ਜੀਓ ਦੇ ਟਾਵਰ ਨੂੰ ਰੋਕਿਆ ਗਿਆ, ਉੱਥੇ ਹੀ ਕੇਂਦਰ ਸਰਕਾਰ ਅਤੇ ਅੰਬਾਨੀ-ਅਡਾਨੀਆ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ...
ਟਾਂਡਾ ਉੜਮੁੜ, 16 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਜ਼ਰੂਰਤਮੰਦ ਮਰੀਜ਼ਾਂ ਨੂੰ ਖ਼ੂਨਦਾਨ ਮੁਹੱਈਆ ਕਰਵਾਉਣ ਲਈ ਅੱਜ ਯੂਥ ਅਕਾਲੀ ਦਲ ਵਲੋਂ ਐੱਸ. ਟੀ. ਫਾਈਨਾਂਸ ਦੇ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ 7ਵਾਂ ਖ਼ੂਨਦਾਨ ਕੈਂਪ ਭਾਈ ਘਨੱ੍ਹਈਆ ਜੀ ਬਲੱਡ ਬੈਂਕ ...
ਹਾਜੀਪੁਰ, 16 ਅਕਤੂਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਪੰਜਾਬੀ ਬੋਲੀ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ 'ਮਾਂ ਬੋਲੀ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ...
ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮੁੱਖ ਅਹੁਦੇਦਾਰਾਂ ਅਤੇ ਸਰਕਲ ਪ੍ਰਧਾਨਾਂ, ਜ਼ੋਨ ਇੰਚਾਰਜਾਂ ਦੀ ਮੀਟਿੰਗ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਾਲਕਾ ਬੰਗਾ ਤੇ ਪ੍ਰਵੀਨ ਬੰਗਾ ਸੂਬਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX