ਬਟਾਲਾ, 16 ਅਕਤੂਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐੱਸ.ਐਫ਼. ਦੇ ਵਧਾਏ ਗਏ ਅਧਿਕਾਰ ਖੇਤਰ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸੂਬੇ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ | ਇਥੇ ਰੱਖੀ ਇਕ ਪੱਤਰਕਾਰ ਮਿਲਣੀ ਦÏਰਾਨ ਸ: ਢੀਂਡਸਾ ਨੇ ਕੇਂਦਰ ਦੀ ਇਸ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਸਰਹੱਦੀ ਸੁਰੱਖਿਆ ਦੇ ਨਾਂਅ 'ਤੇ ਸੂਬੇ ਦੇ ਅਧਿਕਾਰਾਂ ਨੂੰ ਖੋਹਣਾ ਬਿਲਕੁੱਲ ਵੀ ਜਾਇਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਮੇਂ-ਸਮੇਂ 'ਤੇ ਕੇਂਦਰ ਦੀਆਂ ਸਰਕਾਰਾਂ ਵਲੋਂ ਸੂਬਿਆਂ ਦੇ ਅਧਿਕਾਰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਹੁੰਦੀਆਂ ਰਹੀਆਂ ਹਨ ਅਤੇ ਹੁਣ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਪੰਜਾਬ 'ਤੇ ਅਸਿੱਧੇ ਤÏਰ 'ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ | ਸ: ਢੀਂਡਸਾ ਨੇ ਕੇਂਦਰ ਵਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਵੀ ਕੇਂਦਰ ਸਰਕਾਰ ਨੇ ਟੇਢੇ ਢੰਗ ਨਾਲ ਸੂਬਿਆਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਬੀ.ਐੱਸ.ਐਫ਼. ਨੂੰ ਵੱਧ ਅਧਿਕਾਰ ਦੇਣ ਦੀ ਬਜਾਏ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਆਪਣੀਆਂ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਸਨ,¢ਜਿਵੇਂ ਕਿ ਬੀਤੇ ਸਮੇਂ ਦÏਰਾਨ ਹੁੰਦਾ ਆਇਆ ਹੈ, ਪ੍ਰੰਤੂ ਕੇਂਦਰ ਚੋਰ ਦਰਵਾਜ਼ੇ ਰਾਹੀਂ ਪੰਜਾਬ ਦਾ ਵੱਧ ਤੋਂ ਵੱਧ ਇਲਾਕਾ ਆਪਣੇ ਅਧਿਕਾਰ ਖੇਤਰ ਵਿਚ ਲਿਆਉਣਾ ਚਾਹੁੰਦਾ ਹੈ, ਜਿਸ ਦਾ ਇਹ ਪਹਿਲਾ ਕਦਮ ਹੈ | ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਾ ਹੈ ਅਤੇ ਤੁਰੰਤ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕਰਦਾ ਹੈ | ਨਾਲ ਹੀ ਸ: ਸੁਖਦੇਵ ਸਿੰਘ ਢੀਂਡਸਾ ਨੇ ਇਸ ਮੁੱਦੇ 'ਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ | ਇਸ ਦÏਰਾਨ ਸ: ਢੀਂਡਸਾ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ, ਯੂਥ ਵਿੰਗ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ, ਰਣਜੀਤ ਸਿੰਘ ਤਲਵੰਡੀ ਸਕੱਤਰ ਜਨਰਲ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਐਗਜਿਕਟਿਵ ਮੈਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਸੁਖਜਿੰਦਰ ਸਿੰਘ ਚÏਹਾਨ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜਸਵਿੰਦਰ ਸਿੰਘ ਓ.ਐੱਸ.ਡੀ., ਕੇਵਲ ਰਾਜ ਬਖਵਾਲਾ, ਮਹਿੰਦਰ ਸਿੰਘ ਗੁਰਦਾਸਪੁਰ, ਗੁਰਦੀਪ ਸਿੰਘ ਬਸਰਾਵਾਂ, ਪਰਮਜੀਤ ਸਿੰਘ, ਪਿ੍ਥੀਪਾਲ ਸਿੰਘ ਜੋਸ਼, ਸਤਨਾਮ ਸਿੰਘ ਸਾਗਰਪੁਰ, ਅਮਰੀਕ ਸਿੰਘ ਖੈਹਿਰਾ, ਗੁਰਚਰਨ ਸਿੰਘ ਸਾਬਕਾ ਇੰਸਪੈਕਟਰ, ਅਜਾਇਬ ਸਿੰਘ ਦਿਓਲ, ਨਿਰਮਲ ਸਿੰਘ ਸਾਗਰਪੁਰ, ਹਰਿੰਦਰ ਸਿੰਘ ਗੁਰਦਾਸਪੁਰ, ਮਨਜੀਤ ਸਿੰਘ ਬਾਠ, ਗੁਰਬਚਨ ਸਿੰਘ ਅਲਾਵਲਵਾਲ, ਬਲਵਿੰਦਰ ਸਿੰਘ ਬਲੋਰਪੁਰ, ਸੁਖਵਿੰਦਰ ਸਿੰਘ ਕਲਾਨੌਰ, ਮਨਜੀਤ ਸਿੰਘ, ਨਰੇਸ਼ ਕੁਮਾਰ, ਮੋਹਨ ਸਿੰਘ, ਸਤਨਾਮ ਸਿੰਘ ਜ਼ੋਸ, ਗੁਰਮੀਤ ਕੌਰ ਜੋਸ਼, ਸੁਖਵਿੰਦਰ ਕੌਰ ਘੁੰਮਣ, ਦਿਲਰਾਜ ਸਿੰਘ ਆਦਿ ਵੀ ਮੌਜੂਦ ਸਨ |
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਵਿਸ਼ਾਲ ਰੈਲੀ ਕੀਤੀ ਗਈ | ਉਪਰੰਤ ਪੁਰਾਣੀ ਦਾਣਾ ਮੰਡੀ ਚੌਕ ਵਿਖੇ ਮੋਦੀ, ਸ਼ਾਹ ਤੇ ਯੋਗੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ...
ਤਿੱਬੜ, 16 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਅੱਪਰਬਾਰੀ ਦੁਆਬ ਨਹਿਰ ਦੇ ਪੁਲ ਤਿੱਬੜੀ ਦੇ ਨੇੜੇ ਇਕ ਵਿਅਕਤੀ ਨੇ ਬੀਤੀ ਸ਼ਾਮ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਹਿਚਾਣ ਤਰੁਣ ਕੁਮਾਰ (40) ਪੁੱਤਰ ਅਸ਼ੋਕ ਕੁਮਾਰ ਵਾਸੀ ...
ਬਟਾਲਾ, 16 ਅਕਤੂਬਰ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣਿਆਂ ਜਾਂਦਾ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਜਿੱਥੋਂ ਦੇ ਵਿਦਿਆਰਥੀ ਚਾਰ ਦਹਾਕਿਆਂ ਤੋਂ ਦੁਨਿਆਵੀ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰਦੇ ਆ ਰਹੇ ਹਨ, ਉੱਥੇ ਧਾਰਮਿਕ ਵਿੱਦਿਆ ਦੇ ...
ਬਟਾਲਾ, 16 ਅਕਤੂਬਰ (ਕਾਹਲੋਂ)-ਸੀ.ਪੀ.ਆਈ. ਐੱਮ.ਐੱਲ. ਲਿਬਰੇਸ਼ਨ ਨੇ ਦਿੱਲੀ ਦੇ ਸਿੰਘੂ ਮੋਰਚੇ ਉਪਰ ਇਕ ਨਿਹੰਗ ਜਥੇਬੰਦੀ ਦੀ ਠਹਿਰ ਵਿਚ ਸਥਿਤ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲ਼ਖਬੀਰ ਸਿੰਘ ਦੇ ਵਹਿਸਿਆਨਾ ਕਤਲ ਕਰਨ ਦੀ ਕਠੋਰ ਨਿੰਦਾ ...
ਅਲੀਵਾਲ, 16 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਸਥਾਨਕ ਕਸਬੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਸਵੇਰੇ ਕਰੀਬ 10:30 ਵਜੇ ਦੀਪਕ ਜਿਊਲਰ ਦੀ ਦੁਕਾਨ ਤੋਂ 50 ਹਜ਼ਾਰ ਰੁਪਏ ਅਤੇ 6 ਤੋਲੇ ਸੋਨਾ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਮੁਤਾਬਿਕ ਤਿੰਨ ਨÏਜਵਾਨ ਦੀਪਕ ਜਿਊਲਰ ਦੀ ...
ਬਟਾਲਾ, 16 ਅਕਤੂਬਰ (ਕਾਹਲੋਂ)-ਸ਼ਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਮੀਟਿੰਗ ਉਪ ਪ੍ਰਧਾਨ ਪੰਜਾਬ ਰਮੇਸ਼ ਨਈਅਰ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਰਮੇਸ਼ ਨਈਅਰ ਨੇ ਕਿਹਾ ਕਿ ਨਿਹੰਗ ਸਿੰਘਾਂ ਦੁਆਰਾ ਕਤਲ ਕਰਨਾ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ...
ਬਟਾਲਾ, 16 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਐਮ.ਐਸ.ਸੀ. ਕੰਪਿਊਟਰ ਸਾਇੰਸ ਸਮੈਸਟਰ ਦੂਸਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਮੈਡਮ ...
ਭੈਣੀ ਮੀਆਂ ਖਾਂ, 16 ਅਕਤੂਬਰ (ਜਸਬੀਰ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਗੁਰਦਾਸਪੁਰ ਦੌਰੇ ਦÏਰਾਨ ਇਕ ਰਸਮੀ ਮੀਟਿੰਗ ਕੰਵਲਪ੍ਰੀਤ ਸਿੰਘ ਕਾਕੀ ਨਾਲ ਉਨ੍ਹਾਂ ਦੇ ...
ਬਟਾਲਾ, 16 ਅਕਤੂਬਰ (ਕਾਹਲੋਂ)-ਸੁਖਦੇਵ ਸਿੰਘ ਐਨ.ਆਰ.ਆਈ. ਨੇ ਆਪਣੇ ਪਿਤਾ ਜਰਨੈਲ ਸਿੰਘ ਚੱਠਾ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਯਾਦ ਵਿਚ ਸ.ਸ.ਸ. ਸਕੂਲ ਧੁੱਪਸੜੀ ਦੀ ਲਾਇਬ੍ਰੇਰੀ ਵਾਸਤੇ 40 ਹਜ਼ਾਰ ਰੁਪਏ ਦਾਨ ਦਿੱਤੇ ਤਾਂ ਕਿ ਵਿਦਿਆਰਥੀ ਕਿਤਾਬਾਂ ਰਾਹੀਂ ਆਪਣੇ ਗਿਆਨ ਵਿਚ ...
ਬਟਾਲਾ, 16 ਅਕਤੂਬਰ (ਕਾਹਲੋਂ)-ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਨੇਕੀ ਦੀ ਬਦੀ 'ਤੇ ਜਿੱਤ ਨੂੰ ਦਰਸਾਉਂਦਾ ਵਿਜੈ ਦਸਮੀ ਦਾ ਤਿਉਹਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਮੈਡਮ ਡਾ. ਸਤਿੰਦਰਜੀਤ ਕੌਰ ਨਿੱਝਰ ਅਤੇ ਪਿ੍ੰ. ਮੈਡਮ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪਿੰਡ ਅਲਾਵਲਪੁਰ ਦੇ ਅਨੋਖ ਸਿੰਘ ਪੁੱਤਰ ਦਰਬਾਰਾ ਸਿੰਘ ਨੇ ਕੁਝ ਵਿਅਕਤੀਆਂ ਉਪਰ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਉਸ ਪਾਸੋਂ ਜ਼ਮੀਨ ਠੇਕੇ ਉਪਰ ਲੈਣ ਦੇ ਬਹਾਨੇ ਕਬਜ਼ਾ ਕਰ ਲਿਆ ਹੈ ਅਤੇ ਹੁਣ ਉਸ ਨੰੂ ਧਮਕੀਆਂ ਦਿੰਦੇ ਹਨ | ਅਨੋਖ ...
ਕਲਾਨੌਰ, 16 ਅਕਤੂਬਰ (ਪੁਰੇਵਾਲ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਿੰਡ ਅਲਾਵਲਪੁਰ ਵਿਖੇ ਆਮਦ ਨੂੰ ਲੈ ਕੇ ਪਿੰਡ ਰੂੜਾ ਵਾਸੀ ਨੌਜਵਾਨ ਕਾਂਗਰਸੀ ਵਰਕਰ ਸਰਬਜੀਤ ਸਿੰਘ ਸੋਨੂੰ ਰੂੜਾ ਵਲੋਂ ਨੌਜਵਾਨਾਂ ਦੇ ਵੱਡੇ ਕਾਫਲੇ ਸਮੇਤ ਸ: ਰੰਧਾਵਾ ਦਾ ਸਵਾਗਤ ...
ਕਲਾਨੌਰ, 16 ਅਕਤੂਬਰ (ਪੁਰੇਵਾਲ)-ਪ੍ਰਵਾਸੀ ਪੰਜਾਬੀ ਤੇ ਕਾਂਗਰਸੀ ਆਗੂ ਉਪਨੀਤ ਸਿੰਘ ਮੌੜ, ਗੁਰਕੀਰਤ ਸਿੰਘ ਕਾਹਲੋਂ, ਗੁਰਲੀਨ ਸਿੰਘ ਕਾਹਲੋਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਬਤੌਰ ਗ੍ਰਹਿ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਉਪ ਮੁੱਖ ਮੰਤਰੀ ਨਿਯੁਕਤ ਹੋਣ 'ਤੇ ਖੁਸ਼ੀ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪੰਜਾਬ ਰਾਜ ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਵਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ 24 ਕੈਟਾਗਰੀਆਂ ਨੰੂ ਤਨਖ਼ਾਹ ਕਮਿਸ਼ਨ ਵਲੋਂ ਦਿੱਤੇ ਪੇਅ ਸਕੇਲ ਲਾਗੂ ਨਾ ਕੀਤੇ ਜਾਣ 'ਤੇ ਨਰਸਿੰਗ ਸਟਾਫ਼ ਦੇ ਪੇਅ ...
ਦੋਰਾਂਗਲਾ, 16 ਅਕਤੂਬਰ (ਚੱਕਰਾਜਾ)-ਅੱਜ ਸਵੇਰੇ ਤੜਕੇ 5:30 ਵਜੇ ਅੱਡਾ ਮਗਰਮੂਧੀਆਂ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਨੇੜਲੇ ਪਿੰਡ ਸੇਖਾ ਵਾਸੀ ਤਰਸੇਮ ਮਸੀਹ ਪੁੱਤਰ ਰੱਤੂ ਅਤੇ ਉਸ ...
ਜੌੜਾ ਛੱਤਰਾਂ, 16 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਬੀਤੀ ਰਾਤ ਪੁਲਿਸ ਚੌਂਕੀ ਜੌੜਾ ਛੱਤਰਾਂ ਅਧੀਨ ਪੈਂਦੇ ਪਿੰਡ ਭੋਪੁਰ ਸੈਦਾਂ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫਾਇਰ ਕੀਤੇ ਜਾਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ...
ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਮੁਸਲਿਮ ਜਮਾਤ ਅਹਿਮਦੀਆ ਦੇ ਮੁੱਖ ਕੇਂਦਰ ਤੇ ਬਹਿਸ਼ਤੀ ਮਕਬਰੇ ਦੇ ਨਜ਼ਦੀਕ ਨਗਰ ਕੌਂਸਲ ਕਾਦੀਆਂ ਵਲੋਂ ਨਵੀਂ ਉਸਾਰੀ ਜਾਣ ਵਾਲੀ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ...
ਕੋਟਲੀ ਸੂਰਤ ਮੱਲ੍ਹੀ, 16 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖਹਿਰਾ ਸੁਲਤਾਨ 'ਚ ਨੀਲੇ ਕਾਰਡ ਹੋਲਡਰਾਂ ਨੂੰ ਸਸਤਾ ਰਾਸ਼ਨ ਨਾ ਮਿਲਣ ਕਰਕੇ ਜਿਥੇ ਲੋੜਵੰਦ ਗ਼ਰੀਬ ਲੋਕਾਂ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਡੀਪੂ ਹੋਲਡਰ ਵਲੋਂ ਕਥਿਤ ਤੌਰ 'ਤੇ ...
ਕਾਦੀਆਂ, 16 ਅਕਤੂਬਰ (ਕੁਲਵਿੰਦਰ ਸਿੰਘ)-ਬੀਤੇ ਚਾਰ-ਪੰਜ ਦਿਨਾਂ ਤੋਂ ਘਰ ਤੋਂ ਲਾਪਤਾ ਹੋਏ ਇਕ ਪਰਿਵਾਰ ਦੇ ਲੜਕੇ ਨੂੰ ਥਾਣਾ ਕਾਦੀਆਂ ਦੀ ਪੁਲਿਸ ਤੇ ਕਾਦੀਆਂ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੱਭ ਕੇ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਹੈ | ਉਕਤ ...
ਵਡਾਲਾ ਗ੍ਰੰਥੀਆਂ, 16 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿਚ ਮੰਤਰੀ ਪਦ ਸੰਭਾਲਣ ਉਪਰੰਤ ਇਸ ਖੇਤਰ ਵਿਚ ਆਉਣ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਇਲਾਕੇ ਦੇ ...
ਬਟਾਲਾ, 16 ਅਕਤੂਬਰ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਐਨ.ਸੀ.ਸੀ. ਇੰਚਾਰਜ ਪ੍ਰੋ. ਅਲਕਾ ਬਮੋਤਰਾ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਫਾਇਰਿੰਗ ਮੁਕਾਬਲੇ ਕਰਵਾਏ ਗਏ | ਐਨ.ਸੀ.ਸੀ. ...
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਬੀ. ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਰ ਰਾਤ ਭਾਰਤ-ਪਾਕਿਸਤਾਨ ...
ਗੁਰਦਾਸਪੁਰ, 16 ਅਕਤੂਬਰ (ਆਰਿਫ਼)-ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਨਵਰਾਤਰੇ ਅਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੇ ਸੱਤਿਆ ਸੇਨ ਅਗਰਵਾਲ, ...
ਡੇਹਰੀਵਾਲ ਦਰੋਗਾ, 16 ਅਕਤੂਬਰ (ਹਰਦੀਪ ਸਿੰਘ ਸੰਧੂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਉਪ ਮੁੱਖ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX