ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 minute ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  30 minutes ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  48 minutes ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 1 hour ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 1 hour ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 1 hour ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 2 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 2 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 3 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈ ਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 4 hours ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 5 hours ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 5 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553

ਰੂਪਨਗਰ

ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦੇ 5 ਮੈਂਬਰ ਕਾਬੂ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਗੈਰ ਕਾਨੂੰਨੀ ਹਥਿਆਰਾਂ ਦਾ ਕਾਰੋਬਾਰ ਕਰਨ ਵਾਲੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਜਿਸ ਤਹਿਤ 5 ਮੁਲਜ਼ਮ ਕਾਬੂ ਕਰ ਕੇ 5 ਦੇਸੀ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ ਗਏ | ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਐਸ. ਪੀ. (ਡੀ) ਰੂਪਨਗਰ ਅਜਿੰਦਰ ਸਿੰਘ ਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਜਰਨੈਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਰੂਪਨਗਰ ਤੇ ਪੁਲਿਸ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੂਚਨਾ ਦੇ ਆਧਾਰ 'ਤੇ ਬਾਹਰਲੇ ਸੂਬਿਆਂ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ 'ਚ ਵੇਚਣ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ | ਸ੍ਰੀ ਸੋਨੀ ਨੇ ਦੱਸਿਆ ਕਿ ਲਵਦੀਪ ਸਿੰਘ ਉਰਫ਼ ਭਾਊ ਪੁੱਤਰ ਦਲਜੀਤ ਸਿੰਘ ਵਾਸੀ ਮਸੀਤਾ ਰੋਡ ਪਿੰਡ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ, ਪਰਦੀਪ ਸਿੰਘ ਉਰਫ਼ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਗਲੀ ਕਲਾਂ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮੀਰਾ ਕੋਟ ਥਾਣਾ ਕੰਬੋ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 3 ਜ਼ਿੰਦਾ ਕਾਰਤੂਸ ਤੇ 3 ਦੇਸੀ ਪਿਸਤੌਲ .32 ਬੋਰ ਬਰਾਮਦ ਕੀਤੇ ਗਏ ਹਨ | ਇਨ੍ਹਾਂ ਤਿੰਨ ਖ਼ਿਲਾਫ਼ ਅ/ਧ 25/54/59 ਆਰਮਜ਼ ਐਕਟ ਤਹਿਤ ਥਾਣਾ ਸਿਟੀ ਰੂਪਨਗਰ 'ਚ ਮਾਮਲਾ ਦਰਜ ਕੀਤਾ ਗਿਆ ਹੈ | ਜਦ ਕਿ ਇੰਦਰਪ੍ਰੀਤ ਸਿੰਘ ਉਰਫ਼ ਪ੍ਰੀਤ ਗੁਰਥੜੀ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਗੁਰਥੜੀ ਥਾਣਾ ਭੀਖੀ ਜ਼ਿਲ੍ਹਾ ਮਾਨਸਾ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 01 ਕਾਰਤੂਸ ਜਿੰਦਾ ਤੇ 01 ਦੇਸੀ ਪਿਸਤੌਲ .32 ਬੋਰ ਬਰਾਮਦ ਕਰਕੇ ਅ/ਧ 25/54/59 ਆਰਮਜ਼ ਐਕਟ ਤਹਿਤ ਥਾਣਾ ਸਿੰਘ ਭਗਵੰਤਪੁਰ 'ਚ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀਆਂ ਦੀ ਪੁੱਛਗਿੱਛ 'ਤੇ ਹਰਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਹਰਦੇਵ ਸਿੰਘ ਵਾਸੀ ਮਕਾਨ ਨੰਬਰ ਭ-5/64 ਪ੍ਰੀਤ ਨਗਰ ਜਡਿਆਲਾ ਰੋਡ ਤਰਨਤਾਰਨ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 01 ਕਾਰਤੂਸ ਤੇ 01 ਦੇਸੀ ਪਿਸਤੌਲ .32 ਬੋਰ ਬਰਾਮਦ ਕੀਤਾ ਗਿਆ | ਐਸ. ਐਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 5 ਪਿਸਤੌਲ ਦੇਸੀ .32 ਬੋਰ ਤੇ 5 ਕਾਰਤੂਸ ਜਿੰਦਾ .32 ਬੋਰ ਬਰਾਮਦ ਹੋਏ ਹਨ | ਉਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹਥਿਆਰ ਬਲਵਾੜੀ (ਮੱਧ ਪ੍ਰਦੇਸ਼) ਤੋਂ 20,000 ਰੁਪਏ ਪ੍ਰਤੀ ਪਿਸਤੌਲ ਖ਼ਰੀਦ ਕੇ ਲਿਆਉਂਦੇ ਸਨ ਤੇ ਇਥੇ ਸਪਲਾਈ ਕਰ ਦਿੰਦੇ ਸਨ ਜਿਸ ਤੋਂ ਉਨ੍ਹਾਂ ਨੂੰ 5000 ਰੁਪਏ ਪ੍ਰਤੀ ਪਿਸਤੌਲ ਮੁਨਾਫ਼ਾ ਹੁੰਦਾ ਸੀ | ਇਸ ਤਰ੍ਹਾਂ ਲਗਪਗ 25 ਹਥਿਆਰ ਪਹਿਲਾਂ ਵੇਚ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਆਸ ਹੈ |

ਦੋ ਮੋਟਰਸਾਈਕਲ ਚਾਲਕ ਸਮੈਕ ਸਮੇਤ ਕਾਬੂ

ਮੋਰਿੰਡਾ, 16 ਅਕਤੂਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਗਸ਼ਤ ਦੌਰਾਨ 2 ਨੌਜਵਾਨਾਂ ਨੂੰ 89.4 ਗ੍ਰਾਮ ਸਮੈਕ ਸਮੇਤ ਕਾਬੂ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਥਾਣਾ ਸਦਰ ਮੁਖੀ ਬਲਜਿੰਦਰ ਕੌਰ ਸੈਣੀ ਨੇ ਦੱਸਿਆ ਕਿ ਪਿੰਡ ਬਡਵਾਲੀ ਨੇੜੇ ਦੋ ਨੌਜਵਾਨ ਸਪਲੈਂਡਰ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਕਾਮਰਸ ਦਿਵਸ ਮਨਾਇਆ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਾਮਰਸ ਦਿਵਸ ਮਨਾਇਆ ਗਿਆ | ਜਿਸ ਦਾ ਵਿਸ਼ਾ 'ਮਾਡਰਨ ਟਰੈਂਡਜ਼ ਇੰਨ ਕਾਮਰਸ 2021' ਸੀ | ਇਸ ਮੌਕੇ ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਕਿਸਾਨ ਕੱਲ੍ਹ ਕੀਰਤਪੁਰ ਸਾਹਿਬ ਰੇਲਵੇ ਸਟੇਸ਼ਨ 'ਤੇ ਦੇਣਗੇ ਧਰਨਾ

ਕੀਰਤਪੁਰ ਸਾਹਿਬ, 16 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਕਤੂਬਰ ਨੂੰ ਦੇਸ਼ ਭਰ ਅੰਦਰ ਰੇਲਾਂ ਰੋਕਣ ਦਾ ਪ੍ਰੋਗਰਾਮ ਉਲੀਕਿਆਂ ਗਿਆ ਹੈ | ਇਸ ਲੜੀ ...

ਪੂਰੀ ਖ਼ਬਰ »

ਘਨੌਲੀ ਭਾਖੜਾ ਨਹਿਰ ਪੁਲ-ਨੂੰਹੋ ਰਤਨਪੁਰਾ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਭਾਖੜਾ ਨਹਿਰ ਪੁਲ ਤੋਂ ਨੂੰ ਹੋ ਰਤਨਪੁਰਾ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸੰਬੰਧਤ ਵਿਭਾਗ ਤੇ ਥਰਮਲ ਮੈਨੇਜਮੈਂਟ ਖ਼ਿਲਾਫ਼ ਇਲਾਕਾ ਸੁਧਾਰ ਕਮੇਟੀ ਤੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਦੀ ਅਗਵਾਈ ਹੇਠ ਮਾਰਗ 'ਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਦਾਖਲਾ ਪ੍ਰੀਖਿਆ ਫਾਰਮ ਭਰਨ ਦੀ ਆਖ਼ਰੀ ਤਰੀਕ 30 ਨਵੰਬਰ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਵਿੱਦਿਅਕ ਵਰ੍ਹੇ 2022-23 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਐਸ. ...

ਪੂਰੀ ਖ਼ਬਰ »

ਕਿਸਾਨਾਂ ਨੇ ਰੋਸ 'ਚ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਅਗਵਾਈ 'ਚ ਸਮੁੱਚੇ ਦੇਸ਼ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਦੇ ਸੱਦੇ ਤਹਿਤ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਸਥਾਨਕ ਪੀ. ...

ਪੂਰੀ ਖ਼ਬਰ »

ਮੋਰਿੰਡਾ ਬਣਿਆ ਧਰਨਿਆਂ ਦਾ ਸ਼ਹਿਰ, ਸ਼ਹਿਰ ਵਾਸੀ ਪ੍ਰੇਸ਼ਾਨ

ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ)-ਜਦ ਤੋਂ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਹੀ ਮੋਰਿੰਡਾ ਸ਼ਹਿਰ 'ਚ ਥਾਂ-ਥਾਂ 'ਤੇ ਧਰਨੇ, ਰੋਸ ਮੁਜ਼ਾਹਰੇ ਤੇ ਰੋਸ ਰੈਲੀਆਂ ਕੱਢੀਆਂ ਜਾਣ ਲੱਗੀਆਂ ਹਨ | ਇੰਜ ਜਾਪਦਾ ਹੈ ਕਿ ਪੰਜਾਬ ਭਰ ਤੋਂ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਲਗਾਇਆ ਪੱਕਾ ਮੋਰਚਾ

ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੋਰਿੰਡਾ-ਚੁੰਨੀ ਚੌਕ 'ਚ ਰੈਲੀ ਕੀਤੀ ਤੇ ਮੋਰਿੰਡਾ-ਚੰਡੀਗੜ੍ਹ ਰੋਡ ਨੂੰ ਜਾਮ ਕੀਤਾ ਗਿਆ | ਉਪਰੰਤ ਸਾਂਝਾ ...

ਪੂਰੀ ਖ਼ਬਰ »

ਫ਼ਾਰਗ ਕੀਤੇ ਕੋਰੋਨਾ ਵਲੰਟੀਅਰਾਂ ਵਲੋਂ ਰੋਸ ਪ੍ਰਦਰਸ਼ਨ

ਮੋਰਿੰਡਾ, 16 ਅਕਤੂਬਰ (ਕੰਗ)-ਨੌਕਰੀ ਤੋਂ ਫ਼ਾਰਗ ਕੀਤੇ ਕੋਰੋਨਾ ਵਲੰਟੀਅਰਾਂ ਵਲੋਂ ਕੋਵਿਡ-19 ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਦਾ ਪੱਕਾ ਮੋਰਚਾ ਜਾਰੀ

ਮੋਰਿੰਡਾ, 16 ਅਕਤੂਬਰ (ਪਿ੍ਤਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਪਰਿਵਾਰਾਂ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ 'ਚ ਮੋਰਿੰਡਾ-ਸਰਹਿੰਦ ਬਾਈਪਾਸ 'ਤੇ ਅਣਮਿੱਥੇ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਦੀ ਚੋਣ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਰੋਪੜ ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸੇਵਾਵਾਂ ਯੂਨੀਅਨ ਲਿਮਿ: ਰੂਪਨਗਰ ਦੇ ਬੋਰਡ ਆਫ਼ ਡਾਇਰੈਕਟਰ ਦੇ ਅਹੁਦੇਦਾਰਾਂ ਦੀ ਚੋਣ ਮੀਟਿੰਗ ਸਭਾ ਦੇ ਦਫ਼ਤਰ ਵਿਚ ਰੱਖੀ ਗਈ ਸੀ | ਜਿਸ 'ਚ ਸੰਸਥਾ ਦੇ ਚੇਅਰਮੈਨ ਅਤੇ ਹੋਰ ...

ਪੂਰੀ ਖ਼ਬਰ »

ਸਟੇਟ ਅਵਾਰਡੀ ਅਧਿਆਪਕ ਬਿਹਾਰੀ ਲਾਲ ਝੱਜ ਦਾ ਅਗੰਮਪੁਰ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐਸ. ਨਿੱਕੂਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਘਨਾਰੂ ਤੋਂ ਸੇਵਾ-ਮੁਕਤ ਹੋਏ ਸਟੇਟ ਅਵਾਰਡੀ ਅਧਿਆਪਕ ਬਿਹਾਰੀ ਲਾਲ ਝੱਜ ਦਾ ਅਗੰਮਪੁਰ ਸੈਂਟਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ | ਇਸ ਮੌਕੇ ਸਾਬਕਾ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਮੋਦੀ ਤੇ ਯੋਗੀ ਦਾ ਪੁਤਲਾ ਫ਼ੂਕ ਕੀਤਾ ਮੁਜ਼ਾਹਰਾ

ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਥਾਨਕ ਟੀ ਪੁਆਇੰਟ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਯ ਨਾਥ ਯੋਗੀ ਦਾ ਪੁਤਲਾ ...

ਪੂਰੀ ਖ਼ਬਰ »

ਟੇਡੇਵਾਲ ਵਿਖੇ ਗੁੱਜਰ ਏਕਤਾ ਵਿਸ਼ਾਲ ਮਹਾਂ ਸੰਮੇਲਨ ਅੱਜ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆ)-ਗੁੱਜਰ ਸਮਾਜ ਦੀ ਏਕਤਾ ਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ 17 ਅਕਤੂਬਰ ਨੂੰ ਕਰਵਾਏ ਜਾ ਰਹੇ ਗੁੱਜਰ ਏਕਤਾ ਵਿਸਾਲ ...

ਪੂਰੀ ਖ਼ਬਰ »

ਪਿੰਡ ਥਲੂਹ 'ਚ ਕੇਂਦਰ ਦੇ ਮੰਤਰੀਆਂ ਦਾ ਫੂਕਿਆ ਪੁਤਲਾ

ਢੇਰ, 16 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਪੁਤਲੇ ਫੂਕਣ ਦੇ ਦਿੱਤੇ ਸੱਦਾ ਤਹਿਤ ਪਿੰਡ ਥਲੂਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲ ਰੋਕੋ ਪ੍ਰੋਗਰਾਮ ਭਲਕੇ

ਮੋਰਿੰਡਾ, 16 ਅਕਤੂਬਰ (ਕੰਗ)-ਸੰਯੁਕਤ ਕਿਸਾਨ ਮੋਰਚੇ ਦੇ ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਇਕੱਤਰਤਾ ਕੀਤੀ, ਜਿਸ 'ਚ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ 18 ਅਕਤੂਬਰ ਨੂੰ ਰੇਲ ਰੋਕੋ ਪ੍ਰੋਗਰਾਮ ਤਹਿਤ ਰਣਨੀਤੀ ਤਿਆਰ ਕੀਤੀ ਗਈ ...

ਪੂਰੀ ਖ਼ਬਰ »

ਬੀਬੀ ਜੁਗਿੰਦਰ ਕੌਰ ਦੀ ਮੌਤ

ਨੰਗਲ, 16 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਖਾੜਕੂਵਾਦ ਸਮੇਂ ਬਰਨਾਲਾ 'ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਦਵਿੰਦਰ ਸਿੰਘ ਤੇ ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭਿੰਦਾ ਦੀ ਮਾਤਾ ਜੁਗਿੰਦਰ ਕੌਰ ਦਾ ਨੰਗਲ ਡੈਮ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ | ਅੰਤਿਮ ਸਸਕਾਰ ...

ਪੂਰੀ ਖ਼ਬਰ »

ਚੱਕਕਰਮਾ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਚੱਕ ਕਰਮਾ ਵਿਖੇ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ ਇਸਾਂਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਬੁਰਾਈ ਤੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਕੇ ਬੇਸ਼ਰਮੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਟਲੀ ਨੂੰ ਪ੍ਰੋਜੈਕਟਰ ਤੇ ਆਰ. ਓ. ਭੇਟ

ਰੂਪਨਗਰ, 16 ਅਕਤੂਬਰ (ਸਟਾਫ਼ ਰਿਪੋਰਟਰ)-ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਤੇ ਸੁਹਿਰਦਤਾ ਦਿਨੋਂ ਦਿਨ ਵਧ ਰਹੀ ਹੈ | ਇਸੇ ਕੜੀ ਨੂੰ ਅੱਗੇ ਤੋਰਦਿਆਂ ਦਾਨੀ ਜਸਪਾਲ ਸਿੰਘ ਤੇ ਇਕਬਾਲ ਸਿੰਘ (ਦਿੱਲੀ ਵਾਲਿਆਂ) ਨੇ ਆਪਣੇ ਬਜ਼ੁਰਗਾਂ ਦੀ ਯਾਦ 'ਚ ਸਰਕਾਰੀ ...

ਪੂਰੀ ਖ਼ਬਰ »

ਧਾਰਮਿਕ ਸਦਭਾਵਨਾ ਨੂੰ ਸਮਰਪਿਤ ਰਹੀ ਗੰਗੂਵਾਲ ਦੀ ਰਾਮ ਲੀਲ੍ਹਾ

ਢੇਰ, 16 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਗੰਗੂਵਾਲ ਕਾਲੋਨੀ ਵਿਖੇ ਖੇਡੀ ਗਈ ਰਾਮ ਲੀਲ੍ਹਾ ਧਾਰਮਿਕ ਸਦਭਾਵਨਾ ਨੂੰ ਸਮਰਪਿਤ ਰਹੀ | ਰਾਮ ਲੀਲ੍ਹਾ 'ਚ ਨਾ ਤਾਂ ਕੋਈ ਅਸ਼ਲੀਲ ਗੀਤ ਚਲਾਏ ਗਏ ਤੇ ਨਾ ਹੀ ਲੁਧਿਆਣੇ ਵਾਲੀ ਨੱਚਣ ਵਾਲੀ ਬੁਲਾਈ ਗਈ | ਇਸ ਮੌਕੇ ਪ੍ਰਧਾਨ ਲੱਕੀ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਮਾਈਨਿੰਗ ਦੇ ਖੱਡਿਆਂ 'ਚ ਜਾ ਰਹੀਆਂ ਅਜਾਈਾ ਮੌਤਾਂ ਕਾਰਨ ਇਲਾਕਾ ਸੰਘਰਸ਼ ਕਮੇਟੀ ਵਲੋਂ ਇਤਰਾਜ਼

ਸੁਖਸਾਲ, 16 ਅਕਤੂਬਰ (ਧਰਮ ਪਾਲ)-ਖੇਤਰ ਵਿਚੋਂ ਗੁਜ਼ਰਦੀ ਸਵਾਂ ਨਦੀ ਤੇ ਸਤਲੁਜ ਦਰਿਆ ਵਿਚ ਪ੍ਰਸ਼ਾਸਨ ਅਤੇ ਸਰਕਾਰੀ ਸਰਪ੍ਰਸਤੀ ਹੇਠ ਵੱਡੀ ਪੱਧਰ 'ਤੇ ਹੋ ਰਹੀ ਗ਼ੈਰ-ਕਾਨੰੂਨੀ ਮਾਈਨਿੰਗ ਦੇ ਡੂੰਘੇ ਖੱਡਿਆਂ 'ਚ ਜਾ ਰਹੀਆਂ ਖੇਤਰ ਇੱਕਦੀਆਂ ਅਜਾਈਾ ਕੀਮਤੀ ਜਾਨਾਂ ਕਾਰਨ ...

ਪੂਰੀ ਖ਼ਬਰ »

ਗੰਗੂਵਾਲ ਵਿਖੇ ਰਾਮ ਲੀਲ੍ਹਾ ਮੰਚਨ ਦੇ ਅੰਤਿਮ ਦਿਨ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐਸ. ਨਿੱਕੂਵਾਲ)-ਸ੍ਰੀ ਰਾਧਾ ਕਿ੍ਸ਼ਨ ਮੰਦਰ ਠਾਕਰ ਦੁਆਰਾ ਤੇ ਸ੍ਰੀ ਰਾਮਾ ਡਰਾਮੈਟਿਕ ਕਮੇਟੀ ਗੰਗੂਵਾਲ ਵਲੋਂ ਕਲਾਕਾਰਾਂ ਅਤੇ ਸਹਿਯੋਗੀਆਂ ਦੇ ਸਨਮਾਨ ਸਮਾਗਮ ਤੇ ਭਗਵਾਨ ਸ੍ਰੀ ਰਾਮ ਦੇ ਰਾਜ ਤਿਲਕ ਤੋਂ ਬਾਅਦ ਰਾਮ-ਲੀਲ੍ਹਾ ...

ਪੂਰੀ ਖ਼ਬਰ »

ਝੱਲੀਆਂ ਕਲਾਂ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਪੁਤਲੇ ਫੂਕੇ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੁੱਧ ਝੱਲੀਆਂ ਕਲਾਂ, ਕਮਾਲਪੁਰ ਟੋਲ ਪਲਾਜ਼ਾ 'ਤੇ ਪੁਤਲੇ ਫੂਕੇ ਗਏ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ...

ਪੂਰੀ ਖ਼ਬਰ »

ਅੱਠੇ ਪਹਿਰ ਟਹਿਲ ਸੇਵਾ ਲਹਿਰ ਦਾ 51ਵਾਂ ਸਮਾਗਮ

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੰਗਤ ਟਰੱਸਟ ਯੂ. ਕੇ. ਬਾਬਾ ਮਹਿੰਦਰ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਦੇ ਉੱਦਮ ਉਪਰਾਲੇ ਸਦਕਾ ਅੱਠੇ ਪਹਿਰ ਟਹਿਲ ਸੇਵਾ ਲਹਿਰ ਦਾ 51ਵਾਂ ਸਮਾਗਮ ਗੁਰਦੁਆਰਾ ਕਾਰ ਸੇਵਾ ਪਿੰਡ ਬੰਦਲੈਹੜੀ ਵਿਖੇ ਕਰਵਾਇਆ ਗਿਆ | ਸਮਾਗਮ 'ਚ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਕਰਵਾਈ

ਸੁਖਸਾਲ, 16 ਅਕਤੂਬਰ (ਧਰਮ ਪਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਪਸੀਵਲ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਵਲੋਂ ਭੇਜੇ ਬਾਬਾ ਬਲਦੇਵ ਸਿੰਘ ਨੇ ਅਰਦਾਸ ਕਰਨ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਨਾਲ ਮਗਰਲੇ 30 ਸਾਲਾਂ ਤੋਂ ਜੂਝ ਰਿਹੈ ਸ਼ਹਿਰ ਮੋਰਿੰਡਾ

ਮੋਰਿੰਡਾ, 16 ਅਕਤੂਬਰ (ਤਰਲੋਚਨ ਸਿੰਘ ਕੰਗ)-ਕਿਸੇ ਵੀ ਸ਼ਹਿਰ ਦੀ ਖ਼ੂਬਸੂਰਤੀ ਮੀਂਹ ਵਾਲੇ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ 'ਤੇ ਨਿਰਭਰ ਕਰਦੀ ਹੈ ਪਰ ਮੋਰਿੰਡਾ ਸ਼ਹਿਰ ਇਕ ਅਜਿਹਾ ਸ਼ਹਿਰ ਹੈ, ਜਿੱਥੇ ਮਗਰਲੇ 30 ਸਾਲਾਂ ਤੋਂ ਸੀਵਰੇਜ ਦੀ ਸਮੱਸਿਆ ਹੱਲ ਹੋਣ ਦਾ ਨਾਂਅ ਹੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਢਾਡੀ ਸਭਾ ਦੇ ਪ੍ਰਧਾਨ ਪਪਰਾਲੀ ਨੇ ਸ਼ਹੀਦ ਗੱਜਣ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਜੰਮੂ ਕਸ਼ਮੀਰ ਦੇ ਪੁਣਛ ਜ਼ਿਲੇ੍ਹ ਦੇ ਸੂਰਨਕੋਟ ਇਲਾਕੇ 'ਚ ਸੋਮਵਾਰ ਨੂੰ ਦਹਿਸ਼ਤਗਰਦਾਂ ਨਾਲ ਮੁਕਾਬਲੇ ਦੌਰਾਨ ਸ਼ਹੀਦੀ ਪਾਉਣ ਵਾਲੇ ਭਾਰਤੀ ਫ਼ੌਜ ਚ ਸਿਪਾਹੀ ਗੱਜਣ ਸਿੰਘ ਦੇ ਪਰਿਵਾਰ ਵਾਲਿਆਂ ਨਾਲ ...

ਪੂਰੀ ਖ਼ਬਰ »

ਮਕੌੜੀ ਕਲਾਂ ਵਿਖੇ 5ਵਾਂ ਖ਼ੂਨਦਾਨ ਕੈਂਪ

ਘਨੌਲੀ, 16 ਅਕਤੂਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਦੀ ਪ੍ਰਬੰਧਕੀ ਕਮੇਟੀ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ 5ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਨਰਿੰਦਰ ਸਿੰਘ ਨਿੰਦੀ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਰੋਟਰੀ ਬਲੱਡ ਬੈਂਕ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਆਮਦ 'ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 18 ਅਕਤੂਬਰ ਨੂੰ ਬੇਟ ਖੇਤਰ ਦੇ ਕਈ ਪਿੰਡਾਂ 'ਚ ਆਮਦ ਦੇ ਚੱਲਦਿਆਂ ਬਜੀਦਪੁਰ ਵਿਖੇ ਪ੍ਰਬੰਧਾਂ ਦਾ ਲੈਣ ਲਈ ਪਰਮਜੀਤ ਸਿੰਘ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਪਹੁੰਚੇ ਉਨ੍ਹਾਂ ਦੇ ਨਾਲ ਬੀ. ਡੀ. ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਰੂਪਨਗਰ ਦੀ ਟੋਲ ਪਲਾਜ਼ਾ 'ਤੇ ਮੀਟਿੰਗ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸੋਲਖੀਆਂ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚਾ ਰੋਪੜ ਦੀ ਮੀਟਿੰਗ ਕਾਮਰੇਡ ਦਲੀਪ ਸਿੰਘ ਘਨੌਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਿਚਾਰ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਯੂਥ ਕਲੱਬ ਲੋਧੀਪੁਰ ਵਲੋਂ ਪਹਿਲਾ ਕਬੱਡੀ ਕੱਪ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ.ਐਸ. ਨਿੱਕੂਵਾਲ)-ਸ੍ਰ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇਕ ਤੰਦਰੁਸਤ ਵਿਅਕਤੀ ਹੀ ਸਮਾਜ ਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਅ ਸਕਦਾ ਹੈ ਤੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਯੂਥ ਕਲੱਬ ਲੋਧੀਪੁਰ ਵਲੋਂ ਪਹਿਲਾ ਕਬੱਡੀ ਕੱਪ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ.ਐਸ. ਨਿੱਕੂਵਾਲ)-ਸ੍ਰ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇਕ ਤੰਦਰੁਸਤ ਵਿਅਕਤੀ ਹੀ ਸਮਾਜ ਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਅ ਸਕਦਾ ਹੈ ਤੇ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਉਤਸਵ ਕਮੇਟੀ ਨੇ ਆਦਰਸ਼ ਸਕੂਲ ਕੋਲ ਗਰਾਊਾਡ 'ਚ ਮਨਾਇਆ ਦੁਸਹਿਰਾ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਨਿੱਕੂਵਾਲ )-ਸ੍ਰੀ ਰਾਮ ਲੀਲ੍ਹਾ ਕਲੱਬ ਪੁੱਡਾ ਮਾਰਕੀਟ ਵਲੋਂ ਕੀਤੀ ਜਾ ਰਹੀ ਰਾਮ ਲੀਲ੍ਹਾ ਦੇ ਮੰਚਨ ਤੋਂ ਬਾਅਦ ਦੁਸਹਿਰਾ ਸਮਾਗਮ ਆਦਰਸ਼ ਸਕੂਲ ਦੇ ਕੋਲ ਪਸੂ ਮੰਡੀ ਵਾਲੀ ਗਰਾਊਾਡ 'ਚ ਮਨਾਇਆ ਗਿਆ | ਅੰਤਿਮ ਦਿਨ ਰਾਵਣ, ਕੁੰਭਕਰਨ ਤੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਕਿਸਾਨਾਂ ਨੇ ਮੋਦੀ, ਅਮਿਤ ਸ਼ਾਹ, ਤੋਮਰ ਦੇ ਪੁਤਲੇ ਫੂਕੇ

ਨੂਰਪੁਰ ਬੇਦੀ, 16 ਅਕਤੂਬਰ (ਵਿੰਦਰ ਪਾਲ ਝਾਂਡੀਆ, ਰਾਜੇਸ਼ ਚੌਧਰੀ)-ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਯੁਕਤ ਕਿਸਾਨ ਮੋਰਚੇ ਨੂਰਪੁਰ ਬੇਦੀ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਫੂਕਣ ਦੀ ਬਜਾਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ...

ਪੂਰੀ ਖ਼ਬਰ »

ਮਾਤਾ ਸ੍ਰੀ ਨੈਣਾ ਦੇਵੀ ਦਾ 10 ਰੋਜ਼ਾ ਸਰਦ ਰੁੱਤ ਨਵਰਾਤਰੇ ਮੇਲਾ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਜੇ. ਐਸ. ਨਿੱਕੂਵਾਲ)-ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਵਿਖੇ ਬੀਤੇ ਦਸ ਦਿਨਾਂ ਤੋਂ ਚੱਲ ਰਿਹਾ ਸਰਦ ਰੁੱਤ ਨਵਰਾਤਰੇ ਮੇਲਾ ਮੰਦਰ ਟਰੱਸਟ ਤੇ ਪੁਜਾਰੀ ਵਰਗ ਵਲੋਂ ਮੰਤਰ ਉਚਾਰਨ, ਪੂਜਾ ਪਾਠ ਤੇ ਹਵਨ ਯੱਗ ਨਾਲ ਸਮਾਪਤ ਹੋ ਗਿਆ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਪੰਜਾਬ 'ਚੋਂ ਰੂਪਨਗਰ ਦੇ ਯਸ਼ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਮਗਾ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ ਰੂਪਨਗਰ ਦੇ ਵਿਦਿਆਰਥੀ ਯਸ਼ ਕੁਮਾਰ ਨੇ ਜ਼ੀਰਾ ਵਿਖੇ ਹੋਈ ਪੰਜਾਬ ਕਿੱਕ ਬਾਕਸਿੰਗ 'ਚੋਂ ਤੀਜਾ ਸਥਾਨ ਹਾਸਲ ਕਰ ਕੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ ਹੈ ਜੋ ਰੂਪਨਗਰ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ...

ਪੂਰੀ ਖ਼ਬਰ »

ਮੋਦੀ, ਅਮਿਤ ਸ਼ਾਹ ਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਨੂਰਪੁਰ ਬੇਦੀ ਵਿਖੇ ਤਿੰਨ ਸਾਂਝੀ ਜਥੇਬੰਦੀਆਂ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਤੇ ਕੁੱਲ ਹਿੰਦ ਕਿਸਾਨ ...

ਪੂਰੀ ਖ਼ਬਰ »

ਬਜ਼ੁਰਗਾਂ ਦੇ 'ਆਪਣਾ ਘਰ' 'ਚ ਮਨਾਇਆ ਵਿਸ਼ਵ ਖ਼ੁਰਾਕ ਦਿਵਸ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਈ. ਪੀ. ਐਲ. ਲਿਮਟਿਡ ਕੰਪਨੀ ਨਾਲਾਗੜ੍ਹ ਵਲੋਂ ਬਜ਼ੁਰਗਾਂ ਦੇ 'ਆਪਣਾ ਘਰ' ਹਵੇਲੀ ਕਲਾਂ ਵਿਖੇ ਵਿਸ਼ਵ ਖ਼ੁਰਾਕ ਦਿਵਸ ਮਨਾਇਆ ਗਿਆ | ਕੰਪਨੀ ਦੇ ਮਨੁੱਖੀ ਸਾਧਨ ਵਿਭਾਗ ਦੇ ਮੁਖੀ ਕਿਸ਼ੋਰੀ ਲਾਲ ਠਾਕੁਰ ਨਾਲ ਆਈ ਟੀਮ ਵਲੋਂ ਇਸ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਇਕੱਤਰਤਾ

ਮੋਰਿੰਡਾ, 16 ਅਕਤੂਬਰ (ਕੰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੋਰਿੰਡਾ ਵਿਖੇ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਇਕੱਤਰਤਾ ਕੀਤੀ ਗਈ | ਇਸ ਸੰਬੰਧੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ 23 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX