ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਹਲਕਾ ਜੈਤੋ ਤੋਂ ਅਕਾਲੀ-ਬਸਪਾ ਉਮੀਦਵਾਰ ਸੂਬਾ ਸਿੰਘ ਬਾਦਲ ਦੇ ਹੱਕ ਵਿਚ ਸਮਰਥਨ ਜੁਟਾਉਣ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸਥਾਨਕ ਕਾਲੂ ਰਾਮ ਦੀ ਬਗ਼ੀਚੀ ਤੇ ਸ਼ਹਿਰ ਪ੍ਰਧਾਨ ਦਿਲਬਾਗ ਬਾਗੀ ਸ਼ਰਮਾ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦਾ 50 ਫ਼ੀਸਦੀ ਹਿੱਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪ ਦਿੱਤਾ ਹੈ ਤੇ ਬੀ.ਐੱਸ.ਐੱਫ. ਦੇ ਜਵਾਨ ਜਿਥੋਂ ਮਰਜ਼ੀ ਕਿਸੇ ਨੂੰ ਵੀ ਗਿ੍ਫ਼ਤਾਰ ਕਰ ਸਕਦੇ ਹਨ | ਯਾਨੀ ਇੰਜ ਕਿਹਾ ਜਾ ਸਕਦਾ ਹੈ ਕਿ 50 ਫ਼ੀਸਦੀ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ 'ਚ ਪੰਜਾਬ ਦਾ ਕੋਈ ਵੀ ਵਿਕਾਸ ਨਹੀਂ ਹੋਇਆ ਤੇ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਕਾਰਨ ਲੋਕ ਵੀ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ | ਬੀਬੀ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ ਸਰਕਾਰ ਬਣੀ ਉਦੋਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ | ਕਾਲੂ ਰਾਮ ਦੀ ਬਗੀਚੀ 'ਚ ਅਕਾਲੀ-ਬਸਪਾ ਉਮੀਦਵਾਰ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਯਾਦਵਿੰਦਰ ਯਾਦੀ ਜ਼ੈਲਦਾਰ, ਸ਼ਹਿਰੀ ਪ੍ਰਧਾਨ ਦਿਲਬਾਗ ਬਾਗੀ ਸ਼ਰਮਾ ਆਦਿ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਜਦਕਿ ਬਸਪਾ ਆਗੂਆਂ ਵੱਲੋਂ ਵੀ ਬੀਬੀ ਬਾਦਲ ਨੂੰ ਸਨਮਾਨਿਤ ਕੀਤਾ ਗਿਆ | ਸ਼ਹਿਰੀ ਪ੍ਰਧਾਨ ਦਿਲਬਾਗ ਬਾਗੀ ਸ਼ਰਮਾ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਦੌਰਾਨ ਕਾਂਗਰਸੀ ਆਗੂ ਮੁਸਕਾਨ ਲੂੰਭਾ, ਸੰਦੀਪ ਲੂੰਭਾ, ਜਗਸੀਰ ਸਿੰਘ ਚਹਿਲ ਢੈਪਈ, ਭਾਜਪਾ ਆਗੂ ਲਲਿਤ ਸ਼ਰਮਾ ਤੇ ਪਵਨ ਕੁਮਾਰ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਜੀ ਆਇਆ ਕਿਹਾ ਤੇ ਵਿਸ਼ਵਾਸ ਦੁਆਇਆ ਕਿ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਇੰਦਰਜੀਤ ਸ਼ਰਮਾ, ਅਮਰਜੀਤ ਕੌਰ ਪੰਜਗਰਾਈਾ, ਭੀਮ ਸੈਨ ਜਿੰਦਲ, ਬਿਪਨ ਗਰਗ, ਸਤਪਾਲ ਬਾਂਸਲ, ਰਾਕੇਸ਼ ਕੁਮਾਰ ਗਰਗ, ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਜਗਰੂਪ ਸਿੰਘ ਬਰਾੜ, ਬਲਵੰਤ ਸਿੰਘ ਕਰੀਰਵਾਲੀ, ਹਰਚਰਨ ਸਿੰਘ ਕਰੀਰਵਾਲੀ, ਗੁਰਮੀਤ ਸਿੰਘ ਕਰੀਰਵਾਲੀ, ਬਲਜਿੰਦਰ ਸਿੰਘ ਸਰਾਵਾਂ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਸਿਕੰਦਰ ਸਿੰਘ ਗਿੱਲ, ਗੁਰਮੀਤ ਸਿੰਘ ਬਰਾੜ, ਅਮਰੀਕ ਸਿੰਘ ਬਰਾੜ ਰਾਮੇਆਣਾ, ਬਲਤੇਜ ਸਿੰਘ ਸਰਾਂ, ਜਥੇਦਾਰ ਸੁਖਦੇਵ ਸਿੰਘ ਢੈਪਈ, ਲਖਵਿੰਦਰ ਸਿੰਘ ਲੱਖ ਜੈਤੋ, ਸੁਰਜੀਤ ਸਤਾਬ, ਬਲਕਰਨ ਸਿੰਘ ਗਿੱਲ, ਰੁਲੀਆ ਰਾਮ ਸਿੰਗਲਾ, ਨਿਰਮਲ ਸਿੰਘ ਨਿੰਮਾ ਵੜਿੰਗ, ਕੌਂਸਲਰ ਨਰਿੰਦਰ ਸਿੰਘ, ਕੌਂਸਲਰ ਹਰੀ ਸਿੰਗਲਾ, ਡਾ: ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟੌਜੀ ਮੱਕੜ ਤੇ ਓਮੀ ਪਟਵਾਰੀ ਆਦਿ ਦੋਵਾਂ ਪਾਰਟੀਆਂ ਦੇ ਵਰਕਰ, ਸਾਬਕਾ ਤੇ ਮੌਜੂਦਾ ਸਰਪੰਚ ਤੇ ਪੰਚ ਹਾਜ਼ਰ ਸਨ |
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)- ਸਾਬਕਾ ਕੇਂਦਰੀ ਮੰਤਰੀ 'ਬੀਬਾ ਹਰਸਿਮਰਤ ਕੌਰ ਬਾਦਲ' ਦੀ ਕੋਟਕਪੂਰਾ ਵਿਖੇ ਆਮਦ ਮੌਕੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਕਿਸਾਨ ਆਗੁੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਝੂਠ ਦੇ ਸਹਾਰੇ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅੱਜ ਫ਼ਰੀਦਕੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ 32 ਜਥੇਬੰਦੀਆਂ ਵਲੋਂ ਹਰਿਆਣੇ ਦੇ ਕਰਨਾਲ ਅਤੇ ਲਖੀਮਪੁਰ ਖੀਰੀ ਵਿਚ ਹੋਏ ਦੁਖਾਂਤ ਦੇ ਦੋਸ਼ੀ ਭਾਜਪਾ ਆਗੂਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ...
ਬਾਜਾਖਾਨਾ, 16 ਅਕਤੂਬਰ (ਜੀਵਨ ਗਰਗ)- ਬਾਜਾਖਾਨਾ ਵਿਖੇ ਹਰ ਘਰ ਵਿਚ ਡੇਂਗੂ ਬੁਖਾਰ ਦੇ ਮਰੀਜ਼ ਪਏ ਹਨ ਜਿਸ ਕਰਕੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਦੇ ਮਰੀਜ਼ਾਂ ਦੀ ਗਿਣਤੀ ਦਿਨ ਬ ਦਿਨ ਵੱਧਣ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਅਵਤਾਰਜੀਤ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਬਾ ਹਰਸਿਮਰਤ ਕੌਰ ਬਾਦਲ ਦੇ 23 ਅਕਤੂਬਰ ਨੂੰ ਫ਼ਰੀਦਕੋਟ ਦੌਰੇ ਤਿਆਰੀਆਂ ਸਬੰਧੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...
ਪੰਜਗਰਾਈਾ ਕਲਾਂ, 16 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਝੋਨਾ ਮੰਡੀਆਂ ਵਿਚ ਆਉਣ ਲੱਗ ਪਿਆ ਉਸ ਤੋਂ ਬਾਅਦ ਕਣਕ, ਆਲੂ ਦੀ ਬਿਜਾਈ ਸ਼ੁਰੂ ਹੋਵੇਗੀ | ਇਨ੍ਹਾਂ ਫ਼ਸਲਾਂ ਵਾਸਤੇ ਕਿਸਾਨ ਨੂੰ ਡੀ.ਏ.ਪੀ. ਖਾਦ ਦੀ ਲੋੜ ਹੈ | ਜਾਣਕਾਰੀ ਅਨੁਸਾਰ ਪੰਜਗਰਾਈਾ ਕਲਾਂ, ਔਲਖ, ਘਣੀਏ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲੇ੍ਹ ਵਿਚ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਰੋਜ਼ਾਨਾ ਹੀ ਖਰੀਦ ਏਜੰਸੀਆਂ ਤੇ ਮੰਡੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਦਾ ਦੌਰ ਜਾਰੀ ...
ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਇਕ ਕੈਦੀ ਪਾਸੋਂ ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ ਕਥਿਤ ਤੌਰ 'ਤੇ 6 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ ਜਿਸ ਸਬੰਧੀ ਜੇਲ੍ਹ ਅਧਿਕਾਰੀ ਵਲੋਂ ਪੁਲਿਸ ਨੂੰ ਸ਼ਿਕਾਇਤ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਤੇਜਿੰਦਰ ਸਿੰਘ ਖ਼ਾਲਸਾ (ਮਾਨਸਾ ਵਾਲੇ) ਜੋ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬ ਦੇ 23 ਜ਼ਿਲਿ੍ਹਆਂ ਦੇ 80 ਵੱਡੇ ਸ਼ਹਿਰ ਤੇ ਤਕਰੀਬਨ 1500 ਪਿੰਡਾਂ ਵਿਚ ਸਾਈਕਲ ਯਾਤਰਾ ਰਾਹੀਂ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਵਲੋਂ ਇਹ ...
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਦਰਦਨਾਕ ਮੌਤ ਅਤੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਪਿੰਡ ਖਾਰਾ ਵਿਖੇ ਇਕ ਕਾਰ, ਸਾਈਕਲ ਤੇ ਮੋਟਰਸਾਈਕਲ ਦਰਮਿਆਨ ਇਹ ਹਾਦਸਾ ਵਾਪਰਿਆ | ਪਤਾ ...
ਬਾਜਾਖਾਨਾ, 16 ਅਕਤੂਬਰ (ਜੀਵਨ ਗਰਗ)- ਐਂਟੀਕਾਰਪਸ਼ਨ ਫ਼ਾਊਾਡੇਸ਼ਨ ਆਫ ਇੰਡੀਆ ਦੇ ਕੌਮੀ ਡਾਇਰੈਕਟਰ ਵਿਸ਼ਾਲ ਕੈਂਥ ਦੀ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੇ ਵਾਈਸ ਪ੍ਰਧਾਨ ਮਦਨ ਲਾਲ ਗਰਗ ਵਲੋਂ ਬਾਜਾਖਾਨਾ ਦੇ ਐੱਸ.ਐੱਚ.ਓ. ਇਕਬਾਲ ਹੂਸੈਨ ਨੂੰ ਪੂਰੀ ਮਿਹਨਤ, ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਿਸ਼ਵ ਐਨੇਸਥੀਜੀਆ ਦਿਵਸ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਤੇ ਰਜਿਸਟਰਾਰ ਡਾ: ਨਿਰਮਲ ਓਸੇਪਾਚਨ (ਆਈ.ਏ.ਐਸ.) ਦੀ ਯੋਗ ਅਗਵਾਈ ਹੇਠ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਵਲੋਂ ਸਮੂਹ ਸਟਾਫ਼, ਵਿਦਿਆਰਥੀਆਂ ਤੇ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਮੁਲਾਜ਼ਮ ਆਗੂ ਸੁਰਜੀਤ ਸਿੰਘ ਸ਼ਤਾਬ ਦੇ ਕੌਮੀ ਜਥੇਬੰਦਕ ਸਕੱਤਰ ਬਣਨ ਕਾਰਨ ਖ਼ਾਲੀ ਹੋਏ ਅਹੁਦੇ 'ਤੇ ਬਲਕਰਨ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਪਾਰਟੀ ਦੇ ...
ਬਰਗਾੜੀ, 16 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਮਹਾਸ਼ਾ ਲਖਵੰਤ ਸਿੰਘ ਬਰਾੜ ਤੇ ਬਰਗਾੜੀ ਪਿੰਡ ਦੇ ਸਰਪੰਚ ਪ੍ਰੀਤਪਾਲ ਸਿੰਘ ਬਰਾੜ ਨੇ ਬੁਰਜ ਜਵਾਹਰ ਸਿੰਘ ਵਾਲਾ ਦੀ ਦਾਣਾ ਮੰਡੀ ਵਿਖੇ ਜੇ.ਐਮ. ਟਰੇਡਿੰਗ ਕੰਪਨੀ ਦੀ ਆੜ੍ਹਤ ...
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਅੰਤਰ ਕਾਲਜ ਕਿ੍ਕੇਟ ਪੁਰਸ਼ ਟੂਰਨਾਮੈਂਟ ਦੇ ਪਹਿਲੇ ਦਿਨ ਬਾਬਾ ਫ਼ਰੀਦ ਲਾਅ ਕਾਲਜ ਦੀ ਕਿ੍ਕੇਟ ਟੀਮ ਨੇ ਐਸ.ਡੀ. ਕਾਲਜ ਬਰਨਾਲਾ ਦੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ...
ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਮੀਟਿੰਗ ਓਮ ਪ੍ਰਕਾਸ਼ ਬੋਹਤ ਪ੍ਰਧਾਨ ਭਾਵਾਧਸ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਨਰਿੰਦਰ ਪਾਲ ਸਿੰਘ ਨਿੰਦਾ ਪ੍ਰਧਾਨ ਨਗਰ ਕੌਂਸਲ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ...
ਫ਼ਰੀਦਕੋਟ, 16 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਵਲੋਂ ਸੇਵ ਹਿਊਮੈਨਿਟੀ ਮੁਫ਼ਤ ਕੰਪਿਊਟਰ ਸੈਂਟਰ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਵੱਖ ਵੱਖ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਸੌਂਪੀ ਗਈ | ਫ਼ਾਊਾਡੇਸ਼ਨ ਦੇ ਸੇਵਾਦਾਰ ਭਾਈ ...
ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱੱਲ, ਮੇਘਰਾਜ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX