ਤਾਜਾ ਖ਼ਬਰਾਂ


ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਬਨੂੜ ਹਾਈਵੇ ਕੀਤਾ ਗਿਆ ਜਾਮ
. . .  1 day ago
ਪੰਜਾਬ ਵਿਧਾਨ ਸਭਾ ਚੋਣਾਂ 2022 : ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਕੀਤੀ ਜਾਵੇਗੀ ਵੈਬਕਾਸਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ...
ਕੇਰਲ 'ਚ ਟਮਾਟਰ ਦੀ ਕੀਮਤ 150 ਰੁਪਏ ਤੋਂ ਉਪਰ
. . .  1 day ago
ਤਿਰੂਵਨੰਤਪੁਰਮ, 7 ਦਸੰਬਰ - ਟਮਾਟਰ ਦੀਆਂ ਕੀਮਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਕੇਰਲ 'ਚ ਟਮਾਟਰ 140 ਤੋਂ ...
ਪਾਕਿ ਹਿੰਦੂ ਬੱਚੇ ਬਾਰਡਰ ਦੀ ਮਦਦ ਲਈ ਵਕੀਲ ਨਵਜੋਤ ਕੌਰ ਚੱਬਾ ਆਏ ਅੱਗੇ
. . .  1 day ago
ਅਟਾਰੀ, 7 ਦਸੰਬਰ ( ਗੁਰਦੀਪ ਸਿੰਘ ਅਟਾਰੀ )-ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ’ਤੇ ਜਨਮੇ ਬੱਚੇ ਬਾਰਡਰ ਨੂੰ ਪਾਕਿਸਤਾਨ ਭੇਜਣ ਲਈ ਵਕੀਲ ਨਵਜੋਤ ਕੌਰ ਚੱਬਾ ਅੱਗੇ ਆਏ ਹਨ। ਉਨ੍ਹਾਂ ਨੇ ਇਸ ਸਬੰਧੀ ਪਾਕਿਸਤਾਨ ...
ਨਵੀਂ ਦਿੱਲੀ: 7 ਦਸੰਬਰ - ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਸਿਹਤ ਮਾਹਿਰ ਦਾ ਬਿਆਨ, ਜ਼ਰੂਰ ਲਗਵਾਓ ਬੱਚਿਆਂ ਨੂੰ ਵੈਕਸੀਨ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਿਹਤ ਮਾਹਿਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਲਈ ਬੱਚਿਆਂ ਨੂੰ ਟੀਕਾ ਲਗਾਉਣਾ ਚਾਹੀਦਾ ਹੈ ਅਤੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ..
ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਬਾਰੇ ਦੱਸਾਂਗੇ ਤਾਂ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋਣਗੇ : ਹਰਮੀਤ ਸਿੰਘ ਕਾਲਕਾ
. . .  1 day ago
ਨਵੀਂ ਦਿੱਲੀ, 7 ਦਸੰਬਰ : ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਈਏ ਤਾਂ ਯਕੀਨੀ ਤੌਰ 'ਤੇ ਸਾਡੇ ਬੱਚੇ ਕਦੇ ਸਿੱਖੀ ਤੋਂ ਦੂਰ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ...
ਅਜੇ ਖ਼ਤਮ ਨਹੀਂ ਹੋਵੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਦਸੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਾਰੀਆਂ ਗੱਲਾਂ ਮੰਨ ਲਈਆਂ ਜਾਣਗੀਆਂ ਤੁਸੀਂ ਉੱਠ ਜਾਓ। ਐੱਮ.ਐੱਸ.ਪੀ. 'ਤੇ ਕਮੇਟੀ ਬਣਾਉਣਗੇ। ਪਰ ਕੁੱਝ ਸਪੱਸ਼ਟ ਨਹੀਂ ਹੈ..
ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ, 10 ਪਾਏ ਗਏ ਓਮੀਕਰੋਨ ਪਾਜ਼ੀਟਿਵ: ਡਾ. ਪ੍ਰਦੀਪ ਆਵਟੇ
. . .  1 day ago
ਪੁਣੇ, 7 ਦਸੰਬਰ- ਮਹਾਰਾਸ਼ਟਰ ਦੇ ਪੁਣੇ ਤੋਂ ਕੋਵਿਡ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ. ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਹੁਣ ਤੱਕ ਵਿਦੇਸ਼ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ ਹੈ...
ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰਲ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਕਰੇਗੀ ਸੰਬੋਧਿਤ
. . .  1 day ago
ਨਵੀਂ ਦਿੱਲੀ, 7 ਦਸੰਬਰ-ਭਾਰਤੀ ਰਾਸ਼ਟਰੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੱਲ੍ਹ ਸੰਸਦ ਦੇ ਸੈਂਟਰ ਹਾਲ 'ਚ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ...
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ: ਗੁਰਨਾਮ ਸਿੰਘ ਚੜੂਨੀ
. . .  1 day ago
ਸਿੰਘੂ ਬਾਰਡਰ, 7 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ 'ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ 'ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ..
ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਪੰਜਾਬ ਦੀ ਤਰਜ਼ ’ਤੇ ਕੇਂਦਰ ਮੁਆਵਜ਼ੇ ਦਾ ਐਲਾਨ ਕਰੇ: ਸੰਯੁਕਤ ਕਿਸਾਨ ਮੋਰਚਾ..
ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੱਲ੍ਹ ਫ਼ਿਰ ਸਿੰਘੂ ਬਾਰਡਰ ’ਤੇ ਮੀਟਿੰਗ ਕਰਾਂਗੇ: ਸੰਯੁਕਤ ਕਿਸਾਨ ਮੋਰਚਾ..
ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ- ਕੇਂਦਰ ਦੇ ਪ੍ਰਸਤਾਵ ’ਚ ਲੱਗੀਆਂ ਸ਼ਰਤਾਂ ਮਨਜ਼ੂਰ ਨਹੀਂ: ਸੰਯੁਕਤ ਕਿਸਾਨ ਮੋਰਚਾ...
ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ
. . .  1 day ago
ਸਿੰਘੂ ਬਾਰਡਰ, 7 ਦਸੰਬਰ - ਪਰਚੇ ਰੱਦ ਹੋਣ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ - ਸੰਯੁਕਤ ਕਿਸਾਨ ਮੋਰਚਾ...
ਬਿਹਾਰ ਦੇ ਸਮਸਤੀਪੁਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਸਮਸਤੀਪੁਰ, 7 ਦਸੰਬਰ- ਬਿਹਾਰ ਦੇ ਸਮਸਤੀਪੁਰ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਸਤੀਪੁਰ ਦੇ ਐੱਸ.ਪੀ. ਨੇ ਦੱਸਿਆ ਕਿ, 'ਸ਼ਿਵਾਜੀ ਨਗਰ ਪ੍ਰਖੰਡ 'ਚ 5 ਦਸੰਬਰ..
ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ, ਉਹ ਸਾਰੇ ਠੱਗੀ ਮਾਸਟਰ ਹਨ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)- ਜਿਹੜੇ ਲੋਕ ਝੂਠੀਆਂ ਸਹੁੰਆਂ ਖਾਂਦੇ ਹਨ ਉਹ ਸਾਰੇ ਠੱਗੀ ਮਾਸਟਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਪਾ ਵਿਖੇ ਇਕ ਵਿਸ਼ਾਲ...
ਝੂਠੇ ਪਰਚੇ ਦਰਜ ਕਰਨ ਵਾਲੇ ਅਫ਼ਸਰਾਂ ਨੂੰ ਨੌਕਰੀਆਂ ਤੋਂ ਮੁਅੱਤਲ ਕਰਕੇ ਜੇਲ੍ਹਾਂ 'ਚ ਸੁੱਟਿਆ ਜਾਵੇਗਾ: ਸੁਖਬੀਰ ਸਿੰਘ ਬਾਦਲ
. . .  1 day ago
ਤਪਾ ਮੰਡੀ,7 ਦਸੰਬਰ (ਪ੍ਰਵੀਨ ਗਰਗ)-ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭਦੌੜ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤਪਾ...
ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ
. . .  1 day ago
ਚੰਡੀਗੜ੍ਹ, 7 ਦਸੰਬਰ - ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੀਟਿੰਗ ...
ਕੇਜਰੀਵਾਲ ਵਲੋਂ ਐੱਸ.ਸੀ ਭਾਈਚਾਰੇ ਲਈ 5 ਗਾਰੰਟੀਆਂ ਦਾ ਐਲਾਨ
. . .  1 day ago
ਹੁਸ਼ਿਆਰਪੁਰ, ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।..
ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਹੁਣ ਤੱਕ ਹਰ ਸਰਕਾਰ ਨੇ ਐੱਸ.ਸੀ. ਭਾਈਚਾਰੇ ਦਾ ਕੀਤਾ ਇਸਤੇਮਾਲ: ਕੇਜਰੀਵਾਲ..
ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਸਰਕਾਰੀ ਸਕੂਲਾਂ ਦਾ ਬੇੜਾਗਰਗ, ਕਿਵੇਂ ਪੜ੍ਹੇਗਾ ਗਰੀਬ: ਕੇਜਰੀਵਾਲ...
ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ
. . .  1 day ago
ਹੁਸ਼ਿਆਰਪੁਰ, 7 ਦਸੰਬਰ- ਐੱਸ.ਸੀ. ਭਾਈਚਾਰੇ ਨਾਲ ਹਮੇਸ਼ਾ ਧੱਕਾ ਹੋਇਆ: ਕੇਜਰੀਵਾਲ..
ਰਾਜਾਸਾਂਸੀ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਦੇ ਪ੍ਰਧਾਨ ਗੁਰਸ਼ਰਨ ਛੀਨਾ ਘਰ ਹੋਈ ਮੀਟਿੰਗ
. . .  1 day ago
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)- 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਮੋਗਾ ਦੇ ਕਿੱਲੀ ਚਾਹਲ 'ਚ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ...
ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ
. . .  1 day ago
ਕਰਤਾਰਪੁਰ, 7 ਦਸੰਬਰ-ਮਹਿਲਾਵਾਂ ਨੂੰ 1-1 ਹਜ਼ਾਰ ਰੁਪਏ ਦੇਣ ਦੀ ਕੇਜਰੀਵਾਲ ਨੇ ਖ਼ੁਦ ਸ਼ੁਰੂ ਕੀਤੀ ਰਜਿਸਟ੍ਰੇਸ਼ਨ ਕੈਂਪੇਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪੰਜਾਬ / ਜਨਰਲ

ਸਤਨਾਮ ਸਿੰਘ ਮਾਣਕ ਬਣੇ ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਕਲੱਬ ਦਾ ਅਗਲੇ 2 ਸਾਲ ਲਈ ਭਾਰੀ ਬਹੁਮਤ ਨਾਲ ਪ੍ਰਧਾਨ ਚੁਣ ਲਿਆ ਗਿਆ | ਉਨ੍ਹਾਂ ਦੇ ਮੁਕਾਬਲੇ ਕਿਸੇ ਹੋਰ ਦਾ ਨਾਂਅ ਪੇਸ਼ ਨਹੀਂ ਹੋਇਆ | ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਇਜਲਾਸ ਦੀ ਸ਼ੁਰੂਆਤ ਪੰਜਾਬ ਪ੍ਰੈੱਸ ਕਲੱਬ ਦੇ ਸਵ. ਪ੍ਰਧਾਨ ਮੇਜਰ ਸਿੰਘ ਤੇ ਕੋਰੋਨਾ ਮਹਾਂਮਾਰੀ 'ਚ ਮਾਰੇ ਗਏ ਪੱਤਰਕਾਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ | ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਕਲੱਬ ਦੀ ਪਿਛਲੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕਰਦਿਆਂ ਵਿੱਤੀ ਲੇਖਾ-ਜੋਖਾ ਵੀ ਜਨਤਕ ਕੀਤਾ | ਇਸ ਮੌਕੇ ਵੱਖ-ਵੱਖ ਪੱਤਰਕਾਰਾਂ ਨੇ ਕਲੱਬ ਦੀ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਦੀ ਪੁਣ ਛਾਣ ਕਰਦਿਆਂ ਜਿੱਥੇ ਕਈ ਤਰ੍ਹਾਂ ਦੀਆਂ ਕਮੀਆਂ ਤੇ ਖਾਮੀਆਂ ਨੂੰ ਉਜਾਗਰ ਕੀਤਾ ਉਥੇ ਕਲੱਬ ਤੇ ਪੱਤਰਕਾਰਾਂ ਦੀ ਬਿਹਤਰੀ ਲਈ ਕਮੇਟੀ ਨੂੰ ਸੁਝਾਅ ਵੀ ਦਿੱਤੇ | ਇਸ ਮੌਕੇ ਸੀਨੀਅਰ ਪੱਤਰਕਾਰ ਸੁਨੀਲ ਰੁਦਰਾ, ਡਾ. ਸੁਰਿੰਦਰਪਾਲ, ਦੂਰਦਰਸ਼ਨ ਦੇ ਨਿਊਜ਼ ਰੀਡਰ ਰਮਨ ਕੁਮਾਰ, ਅਰਜਨ ਸ਼ਰਮਾ, ਜਤਿੰਦਰ ਸ਼ਰਮਾ, ਰਾਕੇਸ਼ ਸ਼ਾਂਤੀਦੂਤ, ਪਾਲ ਸਿੰਘ ਨੌਲੀ, ਦਰਸ਼ਨ ਸਿੰਘ ਸੋਢੀ, ਨਿਖਿਲ ਸ਼ਰਮਾ, ਅਲਬਰਟ ਸ਼ੈਲੀ, ਰਾਜੇਸ਼ ਥਾਪਾ, ਰਮੇਸ਼ ਨਈਅਰ ਆਦਿ ਨੇ ਕਲੱਬ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੇ ਮੈਂਬਰਸ਼ਿਪ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਕਲੱਬ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ਤੇ ਪੱਤਰਕਾਰਾਂ ਦੀ ਬਿਹਤਰੀ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਮੰਗ ਕੀਤੀ | ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ ਨੇ ਵੱਖ-ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਹਰੇਕ ਨੁਕਤੇ ਤੇ ਸਵਾਲ ਦਾ ਬੜ੍ਹੇ ਠਰ੍ਹਮੇ ਤੇ ਤਰਕ ਨਾਲ ਜਵਾਬ ਦਿੱਤਾ | ਇਸ ਮੌਕੇ ਸਤਨਾਮ ਸਿੰਘ ਮਾਣਕ ਨੇ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਮੁੱਚੀ ਟੀਮ ਵਲੋਂ ਪੰਜਾਬ ਪ੍ਰੈਸ ਕਲੱਬ ਦੀ ਬਿਹਤਰੀ ਲਈ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਪੱਤਰਕਾਰਾਂ ਵਲੋਂ ਉਠਾਏ ਮੁੱਦਿਆਂ ਤੇ ਦਿੱਤੇ ਸੁਝਾਵਾਂ ਨੂੰ ਮਜ਼ਬੂਤ ਜਮਹੂਰੀਅਤ ਦਾ ਹਿੱਸਾ ਦੱਸਿਆ | ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੋਏ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਬਿਹਤਰੀ ਤੇ ਕਲੱਬ ਦੀ ਮਜ਼ਬੂਤੀ ਲਈ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਕਲੱਬ 'ਚ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ | ਇਸ ਮੌਕੇ ਮੰਚ 'ਤੇ ਡਾ. ਕਮਲੇਸ਼ ਸਿੰਘ ਦੁੱਗਲ, ਕੁਲਦੀਪ ਸਿੰਘ ਬੇਦੀ, ਪਰਮਜੀਤ ਸਿੰਘ ਰੰਗਪੁਰੀ, ਆਈ. ਪੀ. ਸਿੰਘ, ਮਲਕੀਤ ਸਿੰਘ ਬਰਾੜ, ਸ਼ਿਵ ਸ਼ਰਮਾ, ਰਾਜੇਸ਼ ਯੋਗੀ, ਰੋਹਿਤ ਸਿੱਧੂ ਤੇ ਰਾਕੇਸ਼ ਸੂਰੀ ਆਦਿ ਮੌਜੂਦ ਸਨ |

ਕਿਸਾਨਾਂ ਨੇ ਦੇਸ਼ ਭਰ 'ਚ ਫੂਕੇ ਮੋਦੀ, ਅਮਿਤ ਸ਼ਾਹ ਤੇ ਹੋਰਾਂ ਦੇ ਪੁਤਲੇ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ...

ਪੂਰੀ ਖ਼ਬਰ »

ਕੋਲੇ ਦੀ ਕਮੀ ਦੇ ਚਲਦਿਆਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਸਾਰੇ ਯੂਨਿਟ ਹੋਏ ਬੰਦ

ਪੰਜਾਬ 'ਚ ਬਲੈਕ ਆਊਟ ਦਾ ਖ਼ਤਰਾ ਬਣ ਸਕਦੈ

ਜਸਵੀਰ ਸਿੰਘ ਸੈਣੀ ਘਨੌਲੀ, 16 ਅਕਤੂਬਰ-ਕੋਲੇ ਦੀ ਕਮੀ ਦੇ ਚੱਲਦਿਆਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਸਾਰੇ ਯੂਨਿਟ ਬੰਦ ਹੋ ਗਏ ਹਨ | ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 6 ਯੂਨਿਟ ਹਨ, ਪਰ 2 ਯੂਨਿਟ ਸਬੰਧਿਤ ...

ਪੂਰੀ ਖ਼ਬਰ »

ਅਕਾਲੀ ਦਲ ਨੇ ਵਿਪਨ ਸੂਦ ਕਾਕਾ ਨੂੰ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਬਣਾਇਆ ਉਮੀਦਵਾਰ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸਾਬਕਾ ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਗੁਰੂ ਨਾਨਕ ਭਵਨ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਬਿਜਲੀ ਦੀ ਲੋੜ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 32 ਸਾਲ ਕੈਦ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਰਜਨੀ ਛੋਕਰਾ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ 23 ਵਰਿ੍ਹਆਂ ਦੇ ਨੌਜਵਾਨ ਨੂੰ 32 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਪੀੜਤ ਲੜਕੀ ਦੇ ਭਵਿੱਖ ਲਈ 4 ...

ਪੂਰੀ ਖ਼ਬਰ »

ਕਾਂਗਰਸ ਦੀ ਪਲਾਟ ਸਕੀਮ ਰਾਜ ਦੇ ਲੋਕਾਂ ਨਾਲ ਧੋਖਾ- ਮੁਨੀਸ਼ ਸਿਸੋਦੀਆ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਅਤੇ 'ਆਪ' ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੇ ਰਾਜ ਦੀ ਮੌਜੂਦਾ ਕਾਂਗਰਸ ਸਰਕਾਰ 'ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਗਰੀਬਾਂ ਨੂੰ 5-5 ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀ ਸ਼ਹਿ 'ਤੇ ਗੁਰਦਆਰਾ ਭੱਠ ਸਾਹਿਬ 'ਤੇ ਹੋਇਆ ਕਬਜ਼ਾ-ਮਾਤਾ ਦਯਾ ਕੌਰ

ਪੱਟੀ ਪੁਲਿਸ ਛਾਉਣੀ 'ਚ ਤਬਦੀਲ, ਸਥਿਤੀ ਤਣਾਅਪੂਰਵਕ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੰਪ੍ਰਦਾਇ ਬਾਬਾ ਬਿਧੀ ਚੰਦ ਦੇ 11ਵੇਂ ਮੁਖੀ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਦੇ ਦੋ ਪੁੱਤਰਾਂ ਸੰਤ ਬਾਬਾ ਅਵਤਾਰ ਸਿੰਘ ਤੇ ਸੰਤ ਬਾਬਾ ਗੁਰਬਚਨ ਸਿੰਘ ਵਿਚਕਾਰ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਜਥੇਦਾਰ ਸੇਵਾ ਸਿੰਘ ਸੇਖਵਾਂ ਨਮਿਤ ਸ਼ਰਧਾਂਜਲੀ ਸਮਾਗਮ

ਡੇਹਰੀਵਾਲ ਦਰੋਗਾ, 16 ਅਕਤੂਬਰ (ਹਰਦੀਪ ਸਿੰਘ ਸੰਧੂ)-ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਦੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਨਮਿਤ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਪਿੰਡ ਸੇਖਵਾਂ ਵਿਖੇ ਹੋਇਆ | ਸੇਖਵਾਂ ਨਿਵਾਸ ਵਿਖੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ 'ਤੇ ਭਵਨ ਰਕਬਾ ਵਿਖੇ ਰਾਜ ਪੱਧਰੀ ਸਮਾਗਮ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਦਾ 351ਵਾਂ ਜਨਮ ਦਿਵਸ ਕਿਸਾਨ ਅੰਦੋਲਨ ਨੂੰ ਸਮਰਪਿਤ ਹੋ ਕੇ ਭਵਨ ਰਕਬਾ (ਲੁਧਿ:) ਵਿਖੇ ਮਨਾਇਆ ਗਿਆ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਕੌਮੀ ...

ਪੂਰੀ ਖ਼ਬਰ »

ਲਖਬੀਰ ਸਿੰਘ ਟੀਟੂ ਦੇ ਸਸਕਾਰ ਨੂੰ ਲੈ ਕੇ ਪਿੰਡ ਚੀਮਾ ਕਲਾਂ ਵਿਖੇ ਤਣਾਅ ਦਾ ਮਾਹੌਲ

ਸਰਾਏ ਅਮਾਨਤ ਖਾਂ, 16 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਿੰਘੂ ਬਾਰਡਰ ਦਿੱਲੀ ਵਿਖੇ ਕੁਝ ਨਿਹੰਗ ਸਿੰਘਾਂ ਵਲੋਂ ਬੇਅਦਬੀ ਕਾਰਨ ਕਤਲ ਕੀਤੇ ਗਏ ਸਰਹੱਦੀ ਪਿੰਡ ਚੀਮਾਂ ਕਲਾਂ ਦੇ ਵਸਨੀਕ ਲਖਬੀਰ ਸਿੰਘ ਟੀਟੂ ਦੀ ਮਿ੍ਤਕ ਦੇਹ ਨੂੰ ਦਿੱਲੀ ਤੋਂ ਲਿਆਉਣ ਲਈ ਉਸ ਦੀ ਭੈਣ ਰਾਜ ...

ਪੂਰੀ ਖ਼ਬਰ »

ਗਵਾਹਾਂ ਦੇ ਬਿਆਨ ਦਰਜ ਕਰਨ 'ਚ ਦੇਰੀ ਨਾਲ ਉਨ੍ਹਾਂ ਦੀ ਗਵਾਹੀ ਨੂੰ ਖ਼ਾਰਜ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਹੱਤਿਆ ਦੇ ਇਕ ਮਾਮਲੇ 'ਚ ਚਾਰ ਵਿਅਕਤੀਆਂ 'ਤੇ ਲੱਗੇ ਦੋਸ਼ਾਂ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਪੀਲ ਨੂੰ ਨਾਮਨਜ਼ੂਰ ਕਰਦਿਆਂ ਕਿਹਾ ਕਿ ਕੇਵਲ ਪ੍ਰਤੱਖਦਰਸ਼ੀਆਂ ਦੇ ਬਿਆਨ ਰਿਕਾਰਡ ਕਰਨ 'ਚ ਦੇਰੀ ਕਾਰਨ ...

ਪੂਰੀ ਖ਼ਬਰ »

ਸੋਨੀ ਵਲੋਂ 2 ਕਿਲੋਵਾਟ ਤੱਕ ਦੇ ਡਿਫ਼ਾਂਲਟਰ ਘਰੇਲੂ ਖਪਤਕਾਰਾਂ ਦੀ ਬਕਾਇਆ ਰਾਸ਼ੀ ਮੁਆਫ ਕਰਨ ਦੀ ਸ਼ੁਰੂਆਤ

ਅੰਮਿ}ਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਜਿਸ ਵਿਚ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਕਰਨ ਦਾ ...

ਪੂਰੀ ਖ਼ਬਰ »

453335.564 ਮੀਟਿ੍ਕ ਟਨ ਝੋਨੇ ਦੀ ਖ਼ਰੀਦ, 3307.23 ਕਰੋੜ ਕਿਸਾਨਾਂ ਦੇ ਖਾਤਿਆਂ 'ਚ ਪਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ 14ਵੇਂ ਦਿਨ ਸਰਕਾਰੀ ਏਜੰਸੀਆਂ ਵਲੋਂ 453335.564 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ 'ਚ 2881091.255 ਮੀਟਿ੍ਕ ਟਨ ਝੋਨਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਐੱਸ. ਏ. ਐੱਸ. ਨਗਰ, 16 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਨਾਗਰਾ ਦੇ ਇਕ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਪੁਲਿਸ ਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਇਕ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜ਼ਿਲੇ੍ਹ ਦੇ ਪਿੰਡ ਖਾਰਾ ਦਾ ਵਸਨੀਕ ਅਰਸ਼ਦੀਪ ਸਿੰਘ ਸਵੇਰ ਸਮੇਂ ਡਿਊਟੀ 'ਤੇ ਗਿਆ ਤੇ ਕੁਝ ਸਮੇਂ ਬਾਅਦ ...

ਪੂਰੀ ਖ਼ਬਰ »

ਟਿਕੈਤ ਤੇ ਹੋਰ ਆਗੂ ਭੜਕਾਊ ਭਾਸ਼ਣ ਤੇ ਬਿਆਨ ਦੇ ਕੇ ਦੇਸ਼ ਦੀ ਸ਼ਾਂਤੀ ਨੂੰ ਕਰ ਰਹੇ ਹਨ ਭੰਗ-ਸ਼ਰਮਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਵਲੋਂ ਅੰਜਾਮ ਦਿੱਤੀਆਂ ਗਈਆਂ ਹਿੰਸਕ ਕਾਰਵਾਈਆਂ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਰਾਜਧਾਨੀ ਦਿੱਲੀ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 16 ਨਵੇਂ ਮਾਮਲੇ-1 ਮੌਤ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ) -ਸੂਬੇ 'ਚ ਕੋਰੋਨਾ ਕਾਰਨ ਮਾਨਸਾ 'ਚ 1 ਹੋਰ ਮੌਤ ਹੋ ਗਈ ਹੈ ਜਦਕਿ 24 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 16 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਜਲੰਧਰ, ਪਠਾਨਕੋਟ ਤੋਂ 3-3, ਅੰਮਿ੍ਤਸਰ ਤੇ ਫ਼ਿਰੋਜ਼ਪੁਰ ਤੋਂ 2-2, ...

ਪੂਰੀ ਖ਼ਬਰ »

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ-ਰੰਧਾਵਾ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਸ. ਰੰਧਾਵਾ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੇ ਨਗਰ ਕੀਰਤਨ 19 ਨੂੰ ਸੰਪੂਰਨਤਾ ਸਮਾਗਮ 20 ਅਕਤੂਬਰ ਨੂੰ

ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)- ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਕੋਤਰੀ ਸਮਾਗਮ ਸੰਤ ਬਾਬਾ ਗੁਰਦਿਆਲ ਸਿੰਘ ਦੇ ਉਪਰਾਲੇ ਸਦਕਾ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੇ ਇਕ ਵੱਡੇ ਕੇਂਦਰ ਵਜੋਂ ਸੰਸਾਰ ਪੱਧਰ 'ਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਮਿਅੰਕ ਸਿੰਗਲਾ

ਨਾਭਾ, 16 ਅਕਤੂਬਰ-ਸਾਬਕਾ ਵਿਧਾਇਕ ਰਮੇਸ਼ ਸਿੰਗਲਾ ਤੇ ਅਰੁਣਾ ਸਿੰਗਲਾ ਦੇ ਪੁੱਤਰ ਮਿਅੰਕ ਸਿੰਗਲਾ, ਜੋ ਬੀਤੇ ਦਿਨੀਂ ਭਰ ਜਵਾਨੀ 'ਚ ਆਪਣੇ ਪਰਿਵਾਰ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਕੇ ਅਕਾਲ ਚਲਾਣਾ ਕਰ ਗਏ ਸਨ, ਦਾ ਜਨਮ 7 ਸਤੰਬਰ 1982 ਨੂੰ ਹੋਇਆ | ਉਨ੍ਹਾਂ ਆਪਣੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਵੀਰਪਾਲ ਕੌਰ ਗਿੱਲ ਸ਼ਹਾਬਪੁਰ

ਤਰਨ ਤਾਰਨ¸ਵੀਰਪਾਲ ਕੌਰ ਗਿੱਲ ਦਾ ਜਨਮ 1954 'ਚ ਕੈਪਟਨ ਗੁਰਦੀਪ ਸਿੰਘ ਢਿੱਲੋਂ ਦੇ ਗ੍ਰਹਿ ਮਾਤਾ ਹਰਬੰਸ ਕੌਰ ਦੀ ਕੁਖੋਂ ਪਿੰਡ ਸੁਰ ਸਿੰਘ ਵਿਖੇ ਹੋਇਆ | ਉਨ੍ਹਾਂ ਸਕੂਲੀ ਸਿੱਖਿਆ ਐਲਗ਼ਜ਼ੈਂਡਰਾ ਸਕੂਲ (ਲੜਕੀਆਂ) ਅੰਮਿ੍ਤਸਰ, ਬੀ.ਏ. ਸਰੂਪ ਰਾਣੀ ਗੌਰਮਿੰਟ ਕਾਲਜ ...

ਪੂਰੀ ਖ਼ਬਰ »

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਨੇ ਆਪਣੇ ਪੈਟਰੋਲ ਪੰਪ ਨੂੰ ਮਾਰੇ ਤਾਲੇ-16 ਕਾਮੇ ਹੋਏ ਵਿਹਲੇ

ਜਲੰਧਰ, 16 ਅਕਤੂਬਰ (ਸ਼ਿਵ ਸ਼ਰਮਾ)-ਜ਼ਿਆਦਾ ਵੈਟ ਦਰਾਂ ਤੇ ਲਗਾਤਾਰ ਤੇਲ ਦੀ ਵਿਕਰੀ ਘਟਣ ਕਰਕੇ ਹੋ ਰਹੇ ਨੁਕਸਾਨ ਕਾਰਨ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਨੇ ਆਦਮਪੁਰ ਰੋਡ ਸਥਿਤ ਆਪਣੇ ਪੈਟਰੋਲ ਪੰਪ ਨੂੰ ਤਾਲੇ ਮਾਰ ਦਿੱਤੇ ਹਨ, ਜਿਸ ...

ਪੂਰੀ ਖ਼ਬਰ »

ਫ਼ਿਲਮ 'ਪਾਣੀ 'ਚ ਮਧਾਣੀ' ਦੇ ਟ੍ਰੇਲਰ ਨੂੰ ਮਿਲਿਆ ਭਰਵਾਂ ਹੁੰਗਾਰਾ-5 ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)- ਫਿਲਮ 'ਪਾਣੀ 'ਚ ਮਧਾਣੀ' ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਪੂਰ ਹੰੁਗਾਰਾ ਮਿਲਿਆ ਹੈ | ਟ੍ਰੇਲਰ ਥੋੜੇ ਸਮੇਂ 'ਚ ਹੀ 7 ਮਿਲੀਅਨ ਵਿਊਜ਼ ਪਾਰ ਕਰ ਚੁੱਕਾ ਹੈ | ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਵਲੋਂ ਬਣਾਈ 'ਪਾਣੀ 'ਚ ਮਧਾਣੀ' ...

ਪੂਰੀ ਖ਼ਬਰ »

ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ-ਗਿਆਨੀ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 16 ਅਕਤੂਬਰ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸਬੰਧੀ ਕਿਹਾ ਹੈ ਕਿ ਇਹ ਘਟਨਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ...

ਪੂਰੀ ਖ਼ਬਰ »

ਸਿੰਘੂ ਬਾਰਡਰ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ-ਬੀਬੀ ਜਗੀਰ ਕੌਰ

ਅੰਮਿ੍ਤਸਰ, 16 ਅਕਤੂਬਰ (ਜੱਸ)-ਸਿੰਘੂ ਬਾਰਡਰ 'ਤੇ ਬੀਤੇ ਦਿਨ ਵਾਪਰੀ ਘਟਨਾ ਨੂੰ ਦੁਖਦਾਈ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕੁਝ ਲੋਕ ਜਾਣਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਜੋ ਚਿੰਤਾਜਨਕ ਹੈ ਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਬੀ. ਐਸ. ਐਫ. ਨੂੰ ਵੱਧ ਅਧਿਕਾਰ ਦੇਣ ਵਿਰੁੱਧ ਜੇਲ੍ਹ ਭਰੋ ਜਾਂ ਗਿ੍ਫ਼ਤਾਰੀ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ

ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਕੇਂਦਰ ਸਰਕਾਰ ਵਲੋਂ ਸੀਮਾ ਸੁਰੱਖਿਆ ਬਲਾਂ (ਬੀ.ਐਸ.ਐਫ.) ਨੂੰ ਸਰਹੱਦੀ ਖੇਤਰਾਂ 'ਚ ਵੱਧ ਅਧਿਕਾਰ ਦੇਣ ਦੇ ਫੈਸਲੇ ਦੀ ਸਖਤ ਨਿੰਦਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਸਿੰਗਲਾ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ) - ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਿਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ...

ਪੂਰੀ ਖ਼ਬਰ »

ਪੰਜਾਬ 'ਚ ਨਾਜਾਇਜ਼ ਅਸਲ੍ਹਾ ਸਪਲਾਈ ਕਰਨ ਵਾਲੇ 3 ਗਿ੍ਫ਼ਤਾਰ-2 ਪਿਸਤੌਲ ਬਰਾਮਦ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ ਪੰਜਾਬ 'ਚ ਨਾਜਾਇਜ਼ ਅਸਲ੍ਹਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਫ਼ੌਜੀ ਜਵਾਨ ਸਣੇ 3 ਵਿਅਕਤੀਆਂ 'ਤੇ ਮਾਮਲਾ ਦਰਜ ਕਰਵਾਇਆ ਗਿਆ ...

ਪੂਰੀ ਖ਼ਬਰ »

ਮੋਦੀ-ਸ਼ਾਹ ਕੰਪਨੀ ਦੇਸ਼ ਨੂੰ ਬਰਬਾਦ ਕਰਨ ਦੇ ਰਾਹ ਪਈ-ਬੀਬੀ ਭੱਠਲ

ਲਹਿਰਾਗਾਗਾ, 16 ਅਕਤੂਬਰ (ਦਮਨਜੀਤ ਸਿੰਘ, ਅਸ਼ੋਕ ਗਰਗ) -ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਅੰਗਰੇਜ਼ਾਂ ਦੀ ਈਸਟ ਇੰਡੀਆ ਕੰਪਨੀ ਵਾਂਗ ਅੱਜ ਮੋਦੀ-ਸ਼ਾਹ ਕੰਪਨੀ ਦੇਸ਼ ਨੂੰ ਬਰਬਾਦ ਕਰਨ ਦੇ ਰਾਹ ਪਈ ਹੋਈ ਹੈ | 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਦੇ 16 ਨਵੇਂ ਮਾਮਲੇ-1 ਮੌਤ

ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ) -ਸੂਬੇ 'ਚ ਕੋਰੋਨਾ ਕਾਰਨ ਮਾਨਸਾ 'ਚ 1 ਹੋਰ ਮੌਤ ਹੋ ਗਈ ਹੈ ਜਦਕਿ 24 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ 16 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਜਲੰਧਰ, ਪਠਾਨਕੋਟ ਤੋਂ 3-3, ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ਤੋਂ 2-2, ...

ਪੂਰੀ ਖ਼ਬਰ »

ਹਾਈ ਕੋਰਟਾਂ ਕੁਝ ਖਾਸ ਮਾਮਲਿਆਂ 'ਚ ਈ-ਫਾਈਲਿੰਗ ਨੂੰ ਲਾਜ਼ਮੀ ਬਣਾਉਣ-ਸੁਪਰੀਮ ਕੋਰਟ

ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਦੇਸ਼ ਦੀਆਂ ਉੱਚ ਅਦਾਲਤਾਂ ਨੂੰ ਅਗਲੇ ਸਾਲ 1 ਜਨਵਰੀ ਤੋਂ ਕੁਝ ਖਾਸ ਕਿਸਮ ਦੇ ਮਾਮਲਿਆਂ ਵਿਚ ਈ-ਫਾਈਲਿੰਗ ਲਾਜ਼ਮੀ ਕਰਨ ਬਣਾਉਣ ਲਈ ਕਿਹਾ ਹੈ ਤਾਂ ਜੋ ਨਿਆਂਪਾਲਿਕਾ ਨੂੰ ਡਿਜੀਟਲਾਈਜ਼ ਕਰਨ ਵੱਲ ਇਕ ਹੋਰ ਕਦਮ ...

ਪੂਰੀ ਖ਼ਬਰ »

ਸੀਤਾਰਮਨ ਨੇ ਵਿਸ਼ਵ ਬੈਂਕ ਮੁਖੀ ਨਾਲ ਆਰਥਿਕ ਸਥਿਤੀ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ

ਵਾਸ਼ਿੰਗਟਨ, 16 ਅਕਤੂਬਰ (ਏਜੰਸੀ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਾਸ਼ਿੰਗਟਨ ਡੀ.ਸੀ. 'ਚ ਵਿਸ਼ਵ ਬੈਂਕ ਦੇ ਮੁਖੀ ਡੇਵਿਡ ਮਾਲਪਾਸ ਨਾਲ ਬੈਠਕ ਦੌਰਾਨ ਕੋਰੋਨਾ ਮਹਾਂਮਾਰੀ ਦੇ ਬਾਅਦ ਆਰਥਿਕ ਵਸੂਲੀ ਅਤੇ ਮਹਾਂਮਾਰੀ ਖਿਲਾਫ਼ ਵਿਸ਼ਵ ਵਿਆਪੀ ਲੜਾਈ 'ਚ ਭਾਰਤ ...

ਪੂਰੀ ਖ਼ਬਰ »

ਗਿਲਾਨੀ ਦਾ ਪੋਤਰਾ ਸਰਕਾਰੀ ਨੌਕਰੀ ਤੋਂ ਬਰਖ਼ਾਸਤ

ਸ੍ਰੀਨਗਰ, 16 ਅਕਤੂਬਰ (ਏਜੰਸੀ)- ਪਾਕਿ ਸਮਰਥਕ ਮਰਹੂਮ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਪੋਤਰੇ ਨੂੰ ਜੰਮੂ ਕਸ਼ਮੀਰ 'ਚ ਅੱਤਵਾਦੀਆਂ ਗਤੀਵਿਧੀਆਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਦੋਸ਼ਾਂ ਹੇਠ ਸਰਕਾਰੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਰਾਏਪੁਰ ਸਟੇਸ਼ਨ 'ਤੇ ਰੇਲ ਗੱਡੀ 'ਚ ਗੋਲਾ ਬਾਰੂਦ ਦੇ ਡੱਬੇ ਲੱਦਣ ਸਮੇਂ ਧਮਾਕਾ-4 ਜਵਾਨ ਜ਼ਖ਼ਮੀ

ਰਾਏਪੁਰ/ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਛੱਤੀਸਗੜ੍ਹ ਦੇ ਰਾਏਪੁਰ ਸਟੇਸ਼ਨ 'ਤੇ ਇਕ ਰੇਲਗੱਡੀ 'ਚ ਲੱਦੇ ਜਾ ਰਹੇ ਗੋਲਾ ਬਾਰੂਦ ਦੇ ਫਿਊਜ਼ ਬਾਕਸ 'ਚ ਧਮਾਕਾ ਹੋਣ ਨਾਲ ਸੀ.ਆਰ.ਪੀ.ਐਫ਼. ਦੇ 4 ਜਵਾਨ ਜ਼ਖਮੀ ਹੋ ਗਏ | ਇਕ ਅਧਿਕਾਰਕ ਬਿਆਨ ਅਨੁਸਾਰ ਸਨਿਚਰਵਾਰ ਸਵੇਰੇ ਕੇਂਦਰੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਵਿਰੋਧ 'ਚ ਨਕਸਲੀ ਸੰਗਠਨ ਵਲੋਂ 4 ਸੂਬਿਆਂ 'ਚ ਅੱਜ ਬੰਦ

ਰਾਂਚੀ, 16 ਅਕਤੂਬਰ (ਏਜੰਸੀ)-ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਗੱਡੀ ਹੇਠਾਂ ਦੇ ਕੇ ਕਿਸਾਨਾਂ ਨੂੰ ਮਾਰਨ ਦੇ ਵਿਰੋਧ 'ਚ ਨਕਸਲੀ ਸੰਗਠਨ ਸੀ.ਪੀ.ਆਈ. ਮਾਓਵਾਦੀ ਨੇ 17 ਅਕਤੂਬਰ ਨੂੰ ਉੱਤਰ ਪ੍ਰਦੇਸ਼ , ਬਿਹਾਰ, ਝਾਰਖੰਡ ਤੇ ਉੱਤਰੀ ਛੱਤੀਸਗੜ੍ਹ 'ਚ ਬੰਦ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX