ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  1 day ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  1 day ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  1 day ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  1 day ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  1 day ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  1 day ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  1 day ago
ਭੀਖੀ, 22 ਜਨਵਰੀ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਸਵੇਰੇ ਕਰੀਬ ਨੌਂ ਵਜੇ ਆਈ ਟਵੰਟੀ ਕਾਰ ਤੇ ਗੈਸ ਵਾਲੇ ਟੈਂਕਰ 'ਚ ਹਾਦਸਾ ਹੋਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਪਤੀ ਪਤਨੀ ਤੇ ਉਨ੍ਹਾਂ ...
ਅਸੀਂ ਇਹ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ-ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 22 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ ਅਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣਾ ਸਾਡਾ ਮੁੱਖ ਟੀਚਾ ਹੈ। ਨਵਜੋਤ ਸਿੰਘ ਸਿੱਧੂ ...
ਆਪਣੇ ਚੋਣ ਹਲਕੇ 'ਚ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਚੋਣ ਹਲਕੇ 'ਚ ਪਹੁੰਚੇ। ਇੱਥੇ ਸ. ਬਾਦਲ ਸਭ ਤੋ ਪਹਿਲਾਂ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ ਤੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਫੂਕਿਆ ਡੀ.ਸੀ. ਦਫ਼ਤਰ ਬਾਹਰ ਮੋਦੀ, ਯੋਗੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਬੀਤੀ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਕਿਸਾਨਾਂ ਉੱਪਰ ਭਾਜਪਾ ਦੇ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਆਸ਼ੀਸ਼ ਮਿਸ਼ਰਾ ਵਲੋਂ ਸਾਥੀਆਂ ਸਮੇਤ ਗੱਡੀ ਚੜ੍ਹਾ ਕੇ ਕੁਚਲ ਦਿੱਤਾ ਗਿਆ, ਜਿਸ ਦੇ ਚੱਲਦੇ ਕਿਸਾਨਾਂ ਦੇ ਕਾਤਲ ਮੰਤਰੀ ਦੇ ਪੁੱਤਰ ਵਿਰੁੱਧ ਮਾਮਲਾ ਦਰਜ ਅਤੇ ਸਲਾਖ਼ਾਂ ਦੇ ਪਿੱਛੇ ਬੰਦ ਕਰਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 4 ਅਕਤੂਬਰ ਨੂੰ ਦੇਸ਼ ਭਰ ਵਿਚ ਕਿਸਾਨ ਜਥੇਬੰਦੀਆਂ ਨੇ ਸਾਰੇ ਡੀ.ਸੀ. ਦਫ਼ਤਰ ਘੇਰ ਕੇ ਧਰਨਾ ਦਿੰਦੇ ਹੋਏ ਭਾਜਪਾ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ ਪਰ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਕੁਝ ਦਿਨ ਪਹਿਲਾਂ ਸੰਯੁਕਤ ਮੋਰਚੇ ਵਲੋਂ 16 ਅਕਤੂਬਰ ਨੂੰ ਡੀ.ਸੀ ਦਫ਼ਤਰ ਦੇ ਬਾਹਰ ਮੋਦੀ ਤੇ ਯੂ.ਪੀ ਸਰਕਾਰ ਦੇ ਪੁਤਲੇ ਫ਼ੂਕ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਸਿਰਜਿਆ ਗਿਆ ਸੀ, ਜਿਸ 'ਤੇ ਪਹਿਰਾ ਦਿੰਦੇ ਹੋਏ ਕਿਸਾਨ ਜਥੇਬੰਦੀ ਬੀ.ਕੇ.ਯੂ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਤੇ ਬੀ.ਕੇ.ਯੂ ਏਕਤਾ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਕੜਮਾ ਦੀ ਅਗਵਾਈ ਵਿਚ ਕਿਸਾਨਾਂ ਨੇ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਬਾਹਰ ਮੋਦੀ, ਯੋਗੀ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਵਲੋਂ ਕੀਤੇ ਕਤਲੇਆਮ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਕਾਤਲਾਂ ਉੱਪਰ ਫਾਸਟ ਟਰੈਕ ਅਦਾਲਤ ਵਿਚ ਕੇਸ ਚਲਾ ਕੇ ਫਾਂਸੀ ਦਿੱਤੀ ਜਾਵੇ | ਜਥੇਬੰਦੀ ਦੇ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਜੂਝ ਰਹੇ ਕਿਸਾਨਾਂ ਦੀ ਸ਼ਹਾਦਤ ਫਾਸ਼ੀਵਾਦੀ ਹਕੂਮਤ ਦੇ ਕਫ਼ਨ ਵਿਚ ਕਿੱਲ ਸਾਬਤ ਹੋਵੇਗੀ ਅਤੇ ਇਹ ਸੰਘਰਸ਼ ਦੇ ਰੋਹ ਨੂੰ ਹੋਰ ਪ੍ਰਚੰਡ ਕਰੇਗੀ | ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀ ਦਿਨ-ਦਿਹਾੜੇ ਕੀਤੀ ਬੇਰਹਿਮੀ ਨਾਲ ਹੱਤਿਆ ਕਾਰਨ ਪੂਰਾ ਦੇਸ਼ ਗ਼ੁੱਸੇ ਵਿਚ ਹੈ | ਕਿਸਾਨ ਜਥੇਬੰਦੀਆਂ ਦੇ ਭਾਰੀ ਇਕੱਠ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਦੋਸ਼ੀਆਂ 'ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਕੋਈ ਸਖ਼ਤ ਫ਼ੈਸਲਾ ਲਿਆ ਜਾਵੇਗਾ | ਧਰਨੇ ਦੌਰਾਨ ਜਾਗੀਰ ਸਿੰਘ ਖਹਿਰਾ, ਬਲਕਾਰ ਸਿੰਘ ਜੋਧਪੁਰ, ਦਿਲਬਾਗ ਸਿੰਘ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ, ਕੁਲਬੀਰ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਨਿਰਭੈ ਸਿੰਘ, ਪਰਵਿੰਦਰ ਕੌਰ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬੀ.ਕੇ.ਯੂ ਕਾਦੀਆਂ ਨੇ ਫੂਕਿਆ ਯੂ.ਪੀ ਸਰਕਾਰ ਦਾ ਪੁਤਲਾ
ਯੂ.ਪੀ ਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਭਾਜਪਾ ਆਗੂ ਦੇ ਬੇਟੇ ਆਸ਼ੀਸ਼ ਮਿਸ਼ਰਾ ਵਲੋਂ ਸਾਥੀਆਂ ਸਮੇਤ ਗੱਡੀ ਚੜ੍ਹਾ ਕੇ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ, ਜਿਸ ਦੌਰਾਨ ਕਿਸਾਨ ਵੀਰ ਸ਼ਹੀਦ ਹੋ ਗਏ ਸਨ | ਸੰਯੁਕਤ ਮੋਰਚੇ ਦੇ ਸੱਦੇ 'ਤੇ ਬੀ.ਕੇ.ਯੂ ਕਾਦੀਆਂ ਦੇ ਫ਼ਿਰੋਜ਼ਪੁਰ ਬਲਾਕ ਦੇ ਪ੍ਰਧਾਨ ਗੁਰਬੀਰ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਆਗੂਆਂ ਨੇ ਕਿਸਾਨਾਂ ਦੇ ਕਾਤਲ ਅਤੇ ਸਾਥੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਹਰਵਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਗੁਰਜਿੰਦਰ ਸਿੰਘ ਤੇ ਹੋਰ ਕਿਸਾਨ ਆਗੂ ਮੌਜੂਦ ਸਨ |
ਕਿਸਾਨ ਸੰਘਰਸ਼ ਕਮੇਟੀ ਵਲੋਂ ਗੁਰੂਹਰਸਹਾਏ ਵਿਖੇ ਫੂਕੇ ਕੇਂਦਰ ਸਰਕਾਰ ਤੇ ਮੰਤਰੀਆਂ ਦੇ ਪੁਤਲੇ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਲੋਕਾਂ ਦੀ ਦੁਸ਼ਮਣ ਮੋਦੀ ਜੁੰਡਲੀ ਦੇ ਪੁਤਲੇ ਗੁਰੂਹਰਸਹਾਏ ਵਿਖੇ ਫ਼ੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ | ਯੂਨੀਅਨ ਦੇ ਆਗੂ ਮੰਗਲ ਸਿੰਘ ਤੇ ਮੇਜਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਵਪਾਰੀਆਂ ਦੀ ਦੋਸ਼ੀ ਸਰਕਾਰ ਹੈ ਅਤੇ ਇਹ ਬੀ.ਜੇ.ਪੀ. ਦੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਹੈ | ਇਸ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਹਰ ਪੱਖੋਂ ਕਮਜ਼ੋਰ ਕਰਕੇ ਲੁੱਟਣ-ਕੁੱਟਣ ਦੀ ਨੀਤੀ ਬਣਾਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਯੂ.ਪੀ. ਦੇ ਲਖੀਮਪੁਰ 'ਚ ਪੁਰਅਮਨ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਨੂੰ ਸ਼ਹੀਦ ਕੀਤਾ ਹੈ, ਜਿਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ | ਇਸ ਮੌਕੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ 18 ਅਕਤੂਬਰ ਨੂੰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲਵੇ ਲਾਈਨ ਜਾਮ ਕਰਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਇਸ ਸਮੇਂ 'ਤੇ ਫੁੰਮਣ ਸਿੰਘ, ਗੁਰਮੇਲ ਸਿੰਘ, ਅੰਗਰੇਜ਼ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਦਰਬਾਰਾ ਸਿੰਘ, ਮਦਨ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ, ਅਮਰ ਸਿੰਘ, ਸੁਬੇਗ ਸਿੰਘ, ਬੋਹੜ ਸਿੰਘ ਆਦਿ ਸਮੇਤ ਕਈ ਕਿਸਾਨ ਹਾਜ਼ਰ ਸਨ |
ਕਸਬਾ ਮੱਲਾਂਵਾਲਾ ਦੇ ਮੇਨ ਚੌਂਕ 'ਚ ਮੋਦੀ ਤੇ ਯੋਗੀ ਸਰਕਾਰ ਦਾ ਫੂਕਿਆ ਪੁਤਲਾ
ਮੱਲਾਂਵਾਲਾ, (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕ੍ਰਾਂਤੀਕਾਰੀ ਪੰਜਾਬ ਯੂਨੀਅਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਕਿਸਾਨਾਂ ਮਜ਼ਦੂਰਾਂ ਨੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਰਣਜੀਤ ਸਿੰਘ ਖੱਚਰ ਵਾਲਾ, ਗੁਰਮੇਲ ਸਿੰਘ ਫੱਤੇਵਾਲਾ ਅਤੇ ਮਨਮੋਹਨ ਸਿੰਘ ਥਿੰਦ ਨੇ ਕਿਹਾ ਕਿ ਇਹ ਪੁਤਲਾ ਫ਼ੂਕ ਮੁਜ਼ਾਹਰਾ ਜੋ ਕੇਂਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਲਖੀਮਪੁਰ ਖੀਰੀ ਯੂ.ਪੀ ਦੀ ਘਟਨਾ ਖ਼ਿਲਾਫ਼ ਫੂਕਿਆ ਗਿਆ | ਉਨਾਂ ਕਿਹਾ ਕਿ ਜੇਕਰ ਕਿਸਾਨਾਂ ਮਜ਼ਦੂਰਾਂ ਦੀ ਕੇਂਦਰ ਸਰਕਾਰ ਸੁਣਵਾਈ ਨਹੀਂ ਕਰਦੀ ਤਾਂ 18 ਅਕਤੂਬਰ ਨੂੰ ਪੂਰੇ ਭਾਰਤ ਵਿਚ ਚੱਕਾ ਜਾਮ ਕੀਤਾ ਜਾਵੇਗਾ | ਇਸ ਮੌਕੇ ਮੱਸਾ ਸਿੰਘ, ਮਲਕੀਤ ਸਿੰਘ, ਜੋਗਾ ਸਿੰਘ, ਗੁਰਮੇਜ ਸਿੰਘ ਆਦਿ ਆਗੂ ਹਾਜ਼ਰ ਸਨ |
ਮਖੂ ਵਿਖੇ ਪ੍ਰਧਾਨ ਮੰਤਰੀ ਮੋਦੀ ਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਫੂਕੇ
ਮਖੂ, (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਅੰਮਿ੍ਤਸਰ-ਬਠਿੰਡਾ ਸੜਕ ਮਖੂ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੁੱਤ ਬਣਾ ਕੇ ਅਤੇ ਹੋਰ ਭਾਜਪਾ ਆਗੂਆਂ ਦੇ ਚਿਹਰੇ ਲਗਾ ਕੇ ਉਨ੍ਹਾਂ ਦੇ ਪੁਤਲੇ ਫੂਕੇ ਗਏ ਅਤੇ ਪਿੱਟ ਸਿਆਪਾ ਕਰਕੇ ਭਾਜਪਾ ਦੇ ਆਗੂਆਂ ਨੂੰ ਕੋਸਿਆ ਗਿਆ | ਇਸ ਸਮੇਂ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਪ੍ਰਚਾਰ ਸਕੱਤਰ ਪੰਜਾਬ ਜਗਤਾਰ ਸਿੰਘ ਜੱਲੇਵਾਲਾ, ਗੁਰਦੇਵ ਸਿੰਘ ਵਾਰਸਵਾਲਾ, ਜਸਵੰਤ ਸਿੰਘ ਗੱਟਾ ਬਾਦਸ਼ਾਹ, ਇਕਬਾਲ ਸਿੰਘ ਜੱਗੇਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਨੇ ਜੇਕਰ ਇਹ ਤਿੰਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨ ਹੋਰ ਸਖ਼ਤ ਐਕਸ਼ਨ ਲੈਣ ਬਾਰੇ ਵਿਉਂਤ ਘੜੀ ਬੈਠੇ ਹਨ | ਉਨ੍ਹਾਂ ਕਿਹਾ ਕਿ 18 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਵਿਚ ਰੇਲਾਂ ਰੋਕੀਆਂ ਜਾਣਗੀਆਂ | ਮਖੂ ਰੇਲਵੇ ਸਟੇਸ਼ਨ 'ਤੇ ਸਵੇਰ ਤੋਂ ਸ਼ਾਮ ਤੱਕ ਧਰਨਾ ਲਗਾਇਆ ਜਾਵੇਗਾ | ਅੱਜ ਇਸ ਸਮੇਂ ਜਰਨੈਲ ਸਿੰਘ ਸਭਰਾ, ਨਿਰਮਲ ਸਿੰਘ, ਬਲਵੀਰ ਸਿੰਘ, ਮਹਿੰਗਾ ਸਿੰਘ, ਰਵਿੰਦਰ ਸਿੰਘ, ਜਰਨੈਲ ਸਿੰਘ ਕੈਨੇਡੀਅਨ, ਜੋਗਿੰਦਰ ਸਿੰਘ ਪੁਰਾਣਾ ਮਖੂ, ਪ੍ਰਗਟ ਸਿੰਘ, ਰਵਿੰਦਰ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਜੋਗਾ ਸਿੰਘ, ਜਸਵੰਤ ਸਿੰਘ, ਧਰਮ ਸਿੰਘ, ਸੁੱਖਾ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਬਗੀਚਾ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
ਕੋਟ ਕਰੋੜ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮੁੱਦਕੀ, (ਭੁਪਿੰਦਰ ਸਿੰਘ)- ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕੋਟ ਕਰੋੜ ਕਲਾਂ ਟੋਲ ਪਲਾਜ਼ਾ ਵਿਖੇ ਲੱਗੇ ਪੱਕੇ ਮੋਰਚੇ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਅਤੇ ਬਲਾਕ ਪ੍ਰਧਾਨ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਨਾਲ ਤਕਰੀਬਨ ਪਿਛਲੇ ਇਕ ਸਾਲ ਤੋਂ ਚੱਲ ਰਹੀ ਅਛਾਈ ਅਤੇ ਬੁਰਾਈ ਦੀ ਜੰਗ ਦੇ ਤਹਿਤ ਭਾਜਪਾ ਦੀ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂ.ਪੀ ਦੇ ਮੁੱਖ ਮੰਤਰੀ ਯੋਗੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕਾਰਪੋਰੇਟ ਘਰਾਣੇ ਅਡਾਨੀ, ਅੰਬਾਨੀ ਆਦਿ ਦੇ ਪੁਤਲੇ ਫੂਕੇ ਗਏ ਅਤੇ ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਮੰਗੇਵਾਲਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਜੋ ਅੱਜ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ ਹਨ, ਇਹ ਪੂਰੇ ਭਾਰਤ ਵਿਚ ਸੰਯੁਕਤ ਮੋਰਚੇ ਦੀ ਕਾਲ 'ਤੇ ਫੂਕੇ ਗਏ ਹਨ | ਆਗੂਆਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ | ਇਸ ਮੌਕੇ ਨਾਹਰ ਸਿੰਘ ਖ਼ਜ਼ਾਨਚੀ, ਨਿਰਵੈਰ ਸਿੰਘ ਮੰਗੇਵਾਲਾ, ਸੁਖਦੇਵ ਸਿੰਘ, ਕੇਵਲ ਸਿੰਘ ਝੰਡੇਆਣਾ, ਜੋਗਿੰਦਰ ਸੈਕਟਰੀ, ਭੁਪਿੰਦਰ ਸਿੰਘ ਕੋਰੇਵਾਲਾ, ਅਜਮੇਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਛੋਟਾ ਘਰ, ਜਸਵੀਰ ਮਾਹਲਾ ਕਲਾਂ, ਸੁਖਦੇਵ ਸਿੰਘ ਬਘੇਲਾ, ਰਾਜੂ ਸਿੰਘ ਕੋਟ ਕਰੋੜ ਖ਼ੁਰਦ, ਮੁਖਤਿਆਰ ਸਿੰਘ, ਵਰਿਆਮ ਸਿੰਘ, ਚਮਕੌਰ ਸਿੰਘ, ਅਮਰਜੀਤ, ਤਜਿੰਦਰ ਡਗਰੂ, ਬਲਜਿੰਦਰ ਸਿੰਘ, ਜਗਤਾਰ ਨੰਬਰਦਾਰ ਆਦਿ ਕਿਸਾਨ ਹਾਜ਼ਰ ਸਨ |
ਬੀ.ਕੇ.ਯੂ ਲੱਖੋਵਾਲ ਤੇ ਕਾਦੀਆਂ ਵਲੋਂ ਪੁਤਲੇ ਫੂਕੇ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਕਾਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਨਜ਼ਦੀਕੀ ਪਿੰਡ ਮਰਖਾਈ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾਲ ਲੈ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਕਿਸਾਨਾਂ ਅਤੇ ਮਜ਼ਦੂਰਾਂ ਨੇ ਕਿਹਾ ਕਿ ਜਿੰਨੀ ਦੇਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਓਦੋਂ ਤੱਕ ਇਸ ਤਰ੍ਹਾਂ ਹੀ ਸਰਕਾਰ ਦਾ ਵਿਰੋਧ ਜਾਰੀ ਰਹੇਗਾ ਅਤੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਪੰਜਾਬ ਕਮੇਟੀ ਮੈਂਬਰ ਬੀ.ਕੇ.ਯੂ ਲੱਖੋਵਾਲ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਪ੍ਰੈੱਸ ਸਕੱਤਰ ਬੀ.ਕੇ.ਯੂ ਕਾਦੀਆਂ, ਪਿੰਦਰ ਸਿੰਘ ਭੁੱਲਰ ਮੀਹਾਂ ਸਿੰਘ ਵਾਲਾ, ਪਰਮਜੀਤ ਸਿੰਘ ਪੰਮਾ ਮੈਂਬਰ ਪੰਚਾਇਤ, ਭੁਪਿੰਦਰ ਸਿੰਘ ਮਰਖਾਈ, ਬਲਦੇਵ ਸਿੰਘ ਮਰਖਾਈ, ਜਸਵਿੰਦਰ ਸਿੰਘ ਮਰਖਾਈ, ਦਰਸ਼ਨ ਚੌਧਰੀ, ਕਾਲਾ ਚੌਧਰੀ, ਰੂਪ ਸਿੰਘ, ਹਰਦਿਆਲ ਸਿੰਘ ਸਾਬਕਾ ਸਰਪੰਚ ਅਲੀਪੁਰ, ਬਲਵਿੰਦਰ ਸਿੰਘ ਮਰਖਾਈ ਕਿਸਾਨ ਆਗੂ, ਗੁਲਜ਼ਾਰ ਸਿੰਘ ਮੀਤ ਪ੍ਰਧਾਨ ਸਮੇਤ ਹੋਰ ਆਗੂ ਹਾਜ਼ਰ ਸਨ |
ਕਿਸਾਨਾਂ ਆਰਿਫ਼ ਕੇ ਮੇਨ ਚੌਕ 'ਚ ਫੂਕਿਆ ਪੁਤਲਾ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਆਰਿਫ਼ ਕੇ ਦੇ ਕਿਸਾਨ ਆਗੂ ਹਰਫੂਲ ਸਿੰਘ ਤੇ ਬਚਿੱਤਰ ਸਿੰਘ ਦੀ ਅਗਵਾਈ ਹੇਠ ਕਸਬਾ ਆਰਿਫ਼ ਕੇ ਦਾ ਮੇਨ ਚੌਕ 'ਚ ਫ਼ਿਰੋਜ਼ਪੁਰ ਮੱਲਾਂਵਾਲਾ ਤੇ ਮਾਝਾ-ਮਾਲਵਾ ਪੱਟੀ ਰੋਡ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਾਰਜ ਸਿੰਘ ਵਸਤੀ ਵਕੀਲਾਂ, ਹਰਨੇਕ ਸਿੰਘ ਕਮਾਲਾ ਬੋਦਲਾ, ਡਾ: ਜਗਦੇਵ ਸਿੰਘ, ਭੁਪਿੰਦਰ ਸਿੰਘ, ਹਰਦੀਪ ਸਿੰਘ ਕੋਟਰਾ, ਮੇਘ ਸਿੰਘ ਨੰਬਰਦਾਰ, ਬਲਕਾਰ ਸਿੰਘ, ਸੁਲਵਿੰਦਰ ਸਿੰਘ, ਅਜਮੇਰ ਸਿੰਘ, ਬਾਬਾ ਮਹਿੰਦਰ ਸਿੰਘ, ਜਰਮਲ ਸਿੰਘ, ਹੀਰਾ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੁਤਲਾ ਫੂਕਿਆ
ਕੁੱਲਗੜ੍ਹੀ, (ਸੁਖਜਿੰਦਰ ਸਿੰਘ ਸੰਧੂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਅਤੇ ਅੰਬਾਨੀ ਆਦਿ ਵੱਡੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ, ਜਿਸ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਰਿਲਾਇੰਸ ਪੰਪ ਵਲੂਰ ਚੱਲ ਰਹੇ ਲਗਾਤਾਰ ਰੋਸ ਧਰਨੇ ਵਾਲੀ ਜਗ੍ਹਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਵਰਨਣਯੋਗ ਹੈ ਕਿ ਰਿਲਾਇੰਸ ਪੰਪ ਵਲੂਰ ਵਿਖੇ ਚੱਲ ਰਹੇ ਪੱਕੇ ਧਰਨੇ ਨੂੰ ਅੱਜ 381 ਦਿਨਾ ਹੋ ਗਏ ਹਨ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿਚ ਚੱਲ ਰਿਹਾ ਹੈ | ਇਸ ਸਮੇਂ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਗਿੱਲ, ਮੇਲਾ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਬਰਾੜ ਪ੍ਰਧਾਨ, ਸਤਵਿੰਦਰ ਸਿੰਘ ਪ੍ਰਧਾਨ ਨਾਜੂਸ਼ਾਹ, ਜੰਡ ਸਿੰਘ ਪ੍ਰਧਾਨ ਮਿਸ਼ਰੀ ਵਾਲਾ, ਕਿਰਪਾ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ, ਮੱਖਣ ਸਿੰਘ, ਚਮਕੌਰ ਸਿੰਘ ਵਲਟੋਹਾ, ਹੁਸ਼ਿਆਰ ਸਿੰਘ, ਸ਼ੇਰ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ, ਜੰਡ ਸਿੰਘ, ਕਸ਼ਮੀਰ ਸਿੰਘ ਨਾਜੂ ਸ਼ਾਹ ਮਿਸ਼ਰੀ ਵਾਲਾ, ਕੇਵਲ ਸਿੰਘ, ਸੁਖਚੈਨ ਸਿੰਘ, ਦਰਬਾਰਾ ਸਿੰਘ, ਲਛਮਣ ਸਿੰਘ ਵਲੂਰ ਆਦਿ ਹਾਜ਼ਰ ਸਨ |
ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ, ਸਾਜ਼ਿਸ਼ਾਂ ਘੜ ਕੇ ਕਿਸਾਨਾਂ ਨੂੰ ਮਾਰਨ ਅਤੇ ਮੋਰਚੇ ਨੂੰ ਦਬਾਉਣ ਲਈ ਕਈ ਤਰ੍ਹਾਂ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਪਰ ਕੇਂਦਰ ਸਰਕਾਰ ਇਹ ਭਲੀਭਾਂਤ ਜਾਣ ਲਵੇ ਕਿ ਜਿੰਨੀ ਦੇਰ ਕਾਲੇ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ, ਦਿੱਲੀ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਆਗੂ ਰਣਬੀਰ ਸਿੰਘ ਰਾਣਾ ਠੱਠਾ, ਬਲਰਾਜ ਸਿੰਘ ਫੇਰੋਕੇ ਅਤੇ ਅਮਨਦੀਪ ਸਿੰਘ ਕੱਚਰ ਭੰਨ ਨੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਇਕੱਤਰ ਲੋਕਾਂ ਵਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਘੰਟਾ ਘਰ ਚੌਂਕ ਜ਼ੀਰਾ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਮੁਖੀਆਂ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜਿੰਦਰ ਸਿੰਘ, ਰਣਜੀਤ ਸਿੰਘ ਬੂਲੇ, ਅਮਰਜੀਤ ਸਿੰਘ ਸੰਤੂਵਾਲਾ, ਵਿਕਰਮ ਸਿੰਘ, ਵਰਿੰਦਰ ਸਿੰਘ ਕੱਸੋਆਣਾ, ਗੁਰਜੰਟ ਸਿੰਘ ਲਹਿਰਾ, ਰਾਮ ਸਿੰਘ ਹਰਾਜ, ਪ੍ਰੀਤਮ ਸਿੰਘ ਵਕੀਲ, ਮਹਿਤਾਬ ਸਿੰਘ, ਬਲਵਿੰਦਰ ਸਿੰਘ ਲੌਹਕਾ, ਬੀਬੀ ਮਨਜੀਤ ਕੌਰ ਪ੍ਰਧਾਨ, ਇੰਦਰਜੀਤ ਕੌਰ ਲਹਿਰਾ ਸੈਕਟਰੀ, ਗੁਰਮੀਤ ਕੌਰ, ਬਲਵੀਰ ਕੌਰ ਅਤੇ ਸੁਖਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਡੀ.ਸੀ. ਦਫ਼ਤਰ ਅੱਗੇ ਫੂਕਿਆ ਮੋਦੀ ਤੇ ਯੂ.ਪੀ. ਸਰਕਾਰ ਦਾ ਪੁਤਲਾ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਯੂ.ਪੀ. ਸੂਬੇ ਦੇ ਲਖੀਮਰਪੁਰ ਖੀਰੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਭਾਜਪਾ ਆਗੂ ਦੇ ਲੜਕੇ ਵਲੋਂ ਕੀਤੇ ਗਏ ਤਸ਼ੱਦਦ ਵਿਚ ਇਨਸਾਫ਼ ਲੈਣ ਲਈ ਕਿਸਾਨਾਂ-ਮਜ਼ਦੂਰਾਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਅੱਗੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਮੋਦੀ ਤੇ ਯੂ.ਪੀ. ਸਰਕਾਰ ਦੇ ਅਦਿੱਤਿਆ ਨਾਥ ਯੋਗੀ ਅਤੇ ਮੰਤਰੀ ਦਾ ਪੁਤਲਾ ਫੂਕਿਆ | ਫ਼ਿਰੋਜ਼ਪੁਰ ਜ਼ੋਨ ਦੇ ਖ਼ਜ਼ਾਨਚੀ ਅਵਤਾਰ ਸਿੰਘ ਸਾਬੂਆਣਾ ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਵਾਹਕਾ ਨੇ ਕਿਹਾ ਕਿ ਬੀ.ਜੇ.ਪੀ ਸਰਕਾਰ ਕਿਸਾਨੀ ਸੰਘਰਸ਼ ਚੜ੍ਹਦੀ ਕਲਾ ਵਿਚ ਹੋਣ ਕਰਕੇ ਬੌਖਲਾਹਟ ਵਿਚ ਆ ਗਈ ਹੈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਅਵਤਾਰ ਸਿੰਘ ਸਾਬੂਆਣਾ, ਹਰਪਾਲ ਸਿੰਘ ਆਸਲ, ਪ੍ਰੀਤਮ ਸਿੰਘ, ਰੇਸ਼ਮ ਸਿੰਘ, ਗੁਰਭੇਜ ਸਿੰਘ, ਕਰਮ ਸਿੰਘ, ਸਤਨਾਮ ਸਿੰਘ, ਸੁਰਜੀਤ ਸਿੰਘ ਵਾਸੀ ਰਾਮ ਲਾਲ ਤੇ ਹੋਰ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ |
ਫ਼ਿਰੋਜ਼ਸ਼ਾਹ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਫ਼ਿਰੋਜ਼ਸ਼ਾਹ, (ਸਰਬਜੀਤ ਸਿੰਘ ਧਾਲੀਵਾਲ)- ਕੇਂਦਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਰੋਸ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਭਾਜਪਾ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੋਸ਼ੀ ਦੇ ਪਿਤਾ ਨੂੰ ਮੰਤਰੀ ਮੰਡਲ 'ਚੋਂ ਬਾਹਰ ਨਾ ਕਰਨ ਦੇ ਰੋਸ ਵਜੋਂ ਸੰਯੁਕਤ ਮੋਰਚੇ ਦੀ ਕਾਲ 'ਤੇ ਫ਼ਿਰੋਜ਼ਸ਼ਾਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਬਲਜਿੰਦਰ ਬੱਬੀ ਫ਼ਿਰੋਜ਼ਸ਼ਾਹ ਮੀਤ ਪ੍ਰਧਾਨ ਪੰਜਾਬ ਬੀ.ਕੇ.ਯੂ. ਕਾਦੀਆਂ ਦੀ ਅਗਵਾਈ 'ਚ ਇਕੱਤਰ ਕਿਸਾਨਾਂ ਨੇ ਫੂਕਿਆ | ਇਸ ਸਮੇਂ ਬਲਜੀਤ ਸਿੰਘ ਭੰਗਾਲੀ, ਕੁਲਵਿੰਦਰ ਸਿੰਘ, ਰਾਜ ਰਣਬੀਰ ਸਿੰਘ ਕਰਮੂਵਾਲਾ, ਮਨਦੀਪ ਸਿੰਘ ਘੱਲ ਖ਼ੁਰਦ, ਰਜਿੰਦਰ ਸਿੰਘ ਸੁਲਹਾਣੀ, ਮੇਲਾ ਸਿੰਘ ਪ੍ਰਧਾਨ, ਬਲਦੇਵ ਸਿੰਘ ਪਤਲੀ, ਨਿਰਭੈ ਸਿੰਘ ਬੱਧਨੀ, ਗੁਰਮੁੱਖ ਸਿੰਘ ਸੰਧੂ ਬੱਧਨੀ, ਰਵਿੰਦਰ ਇੱਟਾਂ ਵਾਲੀ, ਸਿਮਰਨ ਗਿੱਲ ਜੋਈਆਂ ਵਾਲਾ, ਹਰਭਜਨ ਸਿੰਘ ਕਰਮੂਵਾਲਾ, ਦਲਵਿੰਦਰ ਸਿੰਘ, ਹਰਬੰਸ ਸਿੰਘ ਸਿੱਧੂ, ਸਤਨਾਮ ਜੰਬਰ, ਨਛੱਤਰ ਮਨੇਸ਼, ਜਸ਼ਨ, ਦਰਸ਼ਨ ਸਿੰਘ, ਤਰਨਜੀਤ ਸਿੰਘ, ਬਿੱਲਾ ਵਿਰਕ, ਜਸਵੰਤ ਸਿੰਘ ਗਿੱਲ, ਬੁੱਗਾ ਗਿੱਲ, ਡਾ: ਲਖਵਿੰਦਰ ਸਿੰਘ ਵੀ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਨੇ ਫੂਕੇ ਪ੍ਰਧਾਨ ਮੰਤਰੀ ਮੋਦੀ ਤੇ ਸ਼ਾਹ ਦੇ ਪੁਤਲੇ
ਮਮਦੋਟ, (ਸੁਖਦੇਵ ਸਿੰਘ ਸੰਗਮ)- ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਤੋਂ ਅਗਲੇ ਦਿਨ ਦੇ ਦਿੱਤੇ ਗਏ ਪ੍ਰੋਗਰਾਮ ਤਹਿਤ ਕਸਬਾ ਮਮਦੋਟ ਵਿਖੇ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਏਕਤਾ ਸਿੱਧੂਪੁਰ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਆਦਿ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਤੇ ਬੀ.ਐੱਸ.ਐਫ. ਦਾ ਸਰਹੱਦੀ ਖੇਤਰ ਵਧਾ ਕੇ 50 ਕਿੱਲੋਮੀਟਰ ਕਰਨ ਦੇ ਵਿਰੋਧ ਵਿਚ ਅਤੇ ਬੀਤੇ ਦਿਨੀਂ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਹੋਈ ਘਟਨਾ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਮਾਮਲੇ 'ਤੇ ਰੋਸ ਮਾਰਚ ਕਰਦਿਆਂ ਪੁਤਲੇ ਫੂਕੇ ਗਏ | ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਵੀ ਕੀਤੀ | ਇਸੇ ਮੁੱਦੇ ਨੂੰ ਲੈ ਕੇ ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਵਲੋਂ ਵੀ ਸਿਵਲ ਹਸਪਤਾਲ ਮਮਦੋਟ ਤੋਂ ਰੋਸ ਮਾਰਚ ਕਰਦਿਆਂ ਥਾਣਾ ਮਮਦੋਟ ਦੇ ਸਾਹਮਣੇ ਪੁਤਲੇ ਫੂਕੇ ਗਏ |
ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ
ਜ਼ੀਰਾ, (ਜੋਗਿੰਦਰ ਸਿੰਘ ਕੰਡਿਆਲ)- ਕਿਸਾਨ ਅੰਦੋਲਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ ਸਨੇਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਔਲਖ ਅਤੇ ਮੀਤ ਪ੍ਰਧਾਨ ਪਾਲਾ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀ ਜਨਤਾ ਦੀ ਪ੍ਰਵਾਹ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਪ੍ਰਵਾਹ ਕਰ ਰਹੀ ਹੈ, ਜਿਸ ਕਰਕੇ ਉਸ ਵਲੋਂ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ | ਇਸ ਮੌਕੇ ਕਰਮਜੀਤ ਸਿੰਘ ਸਾਬਕਾ ਸਰਪੰਚ ਸਨੇਰ, ਜਸਵਿੰਦਰ ਸਿੰਘ ਜੌਹਲ, ਗੁਰਧਿਆਨ ਸਿੰਘ ਮਾਨ, ਕਾਲਾ ਸਿੰਘ ਕਿੰਗਰਾ, ਜਸਵਿੰਦਰ ਸਿੰਘ ਸਰਾਂ, ਬਲਵਿੰਦਰ ਸਿੰਘ, ਰਾਜੂ ਸਿੰਘ, ਅੰਗਰੇਜ਼ ਸਿੰਘ ਸਰਪੰਚ, ਕਿਰਨਜੀਤ ਕੌਰ ਇਕਾਈ ਪ੍ਰਧਾਨ, ਗੁਰਦੀਪ ਕੌਰ, ਜਸਵਿੰਦਰ ਕੌਰ, ਸੁਰਜੀਤ ਕੌਰ, ਕਮਲਜੀਤ ਕੌਰ, ਚਰਨਜੀਤ ਕੌਰ, ਦਲਜੀਤ ਕੌਰ, ਭੁਪਿੰਦਰ ਕੌਰ, ਕਰਮਜੀਤ ਕੌਰ, ਜਗੀਰ ਕੌਰ ਆਦਿ ਹਾਜ਼ਰ ਸਨ |
ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾੜੇ ਪੁਤਲੇ
ਗੁਰੂਹਰਸਹਾਏ, (ਕਪਿਲ ਕੰਧਾਰੀ)-ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਵਲੋਂ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਕੇ.ਯੂ ਡਕੌਂਦਾ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਛੋਟਾ ਜੰਡ ਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਆਦੇਸ਼ਾਂ ਅਨੁਸਾਰ ਮੋਦੀ ਰਾਵਣ ਦੁਸਹਿਰਾ ਮਨਾਉਣ ਲਈ ਫੁਹਾਰਾ ਚੌਂਕ ਵਿਚ ਬੀ.ਕੇ.ਯੂ ਡਕੌਂਦਾ, ਬੀ.ਕੇ.ਯੂ ਕਾਦੀਆਂ, ਬੀ.ਕੇ.ਯੂ ਲੱਖੋਵਾਲ ਅਤੇ ਕੁਲ ਹਿੰਦ ਕਿਸਾਨ ਸਭਾ ਆਦਿ ਜਥੇਬੰਦੀਆਂ ਦੇ ਕਿਸਾਨ ਆਗੂ ਸ਼ਾਮਿਲ ਹੋਏ ਅਤੇ ਫੁਹਾਰਾ ਚੌਂਕ ਗੁਰੂਹਰਸਹਾਏ ਵਿਚ ਕਿਸਾਨਾਂ ਨੇ ਰਾਵਣ ਦੀ ਥਾਂ ਮੋਦੀ, ਅੰਡਾਨੀ, ਅੰਬਾਨੀ ਅਤੇ ਯੋਗੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਗਿਆ | ਪ੍ਰਗਟ ਸਿੱਧੂ ਨੇ ਕਿਹਾ ਕਿ ਅੱਜ ਦਾ ਰਾਵਣ ਮੋਦੀ ਅਤੇ ਮੋਦੀ ਸਰਕਾਰ ਦੇ ਚਮਚੇ ਹਨ | ਇਸ ਮੌਕੇ ਬੀ.ਕੇ.ਯੂ ਡਕੌਂਦਾ ਦੇ ਪ੍ਰਧਾਨ ਅਸ਼ੋਕ ਕੁਮਾਰ ਜੰਡ ਵਾਲਾ, ਬੀ.ਕੇ.ਯੂ ਲੱਖੋਵਾਲ ਦੇ ਗੁਰਬਚਨ ਸਿੰਘ, ਰਾਮ ਸਿੰਘ, ਹਰਤੇਜ ਸਿੰਘ, ਪੂਰਨ ਸਿੰਘ, ਬੀ.ਕੇ.ਯੂ ਕਾਦੀਆਂ ਦੇ ਜਸਵੀਰ ਸਿੰਘ ਕੋਹਰ ਸਿੰਘ ਵਾਲਾ, ਤਿਲਕ ਸਿੰਘ, ਦੀਪੂ ਅਬਰੋਲ, ਗੁਰਲਾਲ ਲਾਲੀ ਜੀਵਾਂ ਅਰਾਈ, ਚਰਨਜੀਤ ਛਾਂਗਾ ਰਾਏ, ਭਗਵਾਨ ਦਾਸ, ਡਕੌਂਦਾ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਹਿਰੀ, ਖ਼ਜ਼ਾਨਚੀ ਗੁਰਪ੍ਰੀਤ ਸਿੰਘ ਰੱਤੇ ਵਾਲਾ, ਸਤਨਾਮ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਸਤਨਾਮ ਗਹਿਰੀ, ਨਿਰਮਲ ਸਿੰਘ, ਜਗਮੀਤ ਜੰਡ ਵਾਲਾ ਅਤੇ ਦਵਿੰਦਰ ਸਿੰਘ ਛੋਟਾ ਜੰਡ ਵਾਲਾ ਆਦਿ ਕਿਸਾਨ ਆਗੂ ਹਾਜ਼ਰ ਰਹੇ |
ਖੋਸਾ ਦਲ ਸਿੰਘ ਵਿਖੇ ਫੂਕਿਆ ਪੁਤਲਾ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਲਖਵਿੰਦਰ ਸਿੰਘ ਹੁੰਦਲ ਬਲਾਕ ਪ੍ਰਧਾਨ ਰਾਜੇਵਾਲ ਦੀ ਅਗਵਾਈ ਹੇਠ ਮੋਦੀ, ਅੰਡਾਨੀ, ਅੰਬਾਨੀ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਗਿਆ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਤੇ ਬੀ.ਐੱਸ.ਐਫ ਦਾ ਸਰਹੱਦੀ ਖੇਤਰ ਵਧਾ ਕੇ 50 ਕਿੱਲੋਮੀਟਰ ਕਰਨ ਦੇ ਵਿਰੋਧ ਵਿਚ ਅਤੇ ਬੀਤੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ ਵਿਖੇ ਹੋਈ ਘਟਨਾ ਦੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਮਾਮਲੇ 'ਤੇ ਰੋਸ ਮਾਰਚ ਕਰਦਿਆਂ ਪੁਤਲੇ ਫੂਕੇ ਗਏ ਹਨ | ਇਸ ਮੌਕੇ ਗੁਰਜੰਟ ਸਿੰਘ ਗੋਗੋਆਣੀ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਸੁਖਵੀਰ ਸਿੰਘ ਹੁੰਦਲ ਸਰਪੰਚ ਚੂਚਕ ਵਿੰਡ, ਬਲਰਾਜ ਸਿੰਘ ਜਨਰਲ ਸਕੱਤਰ ਰਾਜੇਵਾਲ, ਜਮੇਲ ਸਿੰਘ ਹੁੰਦਲ, ਨੈਬ ਸਿੰਘ ਧੱਲੇ ਕੇ ਮੀਤ ਪ੍ਰਧਾਨ ਬਲਾਕ ਖੋਸਾ, ਹਰਪ੍ਰੀਤ ਸਿੰਘ ਗੋਗੋਆਣੀ, ਗੋਲਡੀ ਸਰਪੰਚ, ਲਖਵਿੰਦਰ ਸਿੰਘ ਗੋਗੋਆਣੀ, ਰੇਸ਼ਮ ਸਿੰਘ ਜਟਾਣਾ, ਮਾਸਟਰ ਕਿਰਪਾਲ ਸਿੰਘ, ਜਗਰੂਪ ਸਿੰਘ ਵਿਰਕਾਂ ਵਾਲੀ, ਗੁਰਜੰਟ ਸਿੰਘ ਵਿਰਕਾਂ ਵਾਲੀ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ |

ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 112295 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ- ਬਾਹਰ ਵਾਲੀ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦਫ਼ਤਰ ਮਾਰਕੀਟ ਕਮੇਟੀ ਮਖੂ ਅਧੀਨ ਮੇਨ ਮੰਡੀ ਅਤੇ ਖ਼ਰੀਦ ਕੇਂਦਰਾਂ 'ਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਬਹੁਤ ਹੀ ਸੁਚੱਜੇ ...

ਪੂਰੀ ਖ਼ਬਰ »

ਅਬੋਹਰ ਦੇ ਹਸਪਤਾਲ 'ਚ ਡੇਂਗੂ ਸੰਬੰਧੀ ਐਮਰਜੈਂਸੀ ਮੀਟਿੰਗ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸ਼ਹਿਰ ਅਤੇ ਇਲਾਕੇ ਵਿਚ ਵਧਦੇ ਡੇਂਗੂ ਦੇ ਮਾਮਲਿਆਂ ਨੂੰ ਦੇਖਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਵਲੋਂ ਸਟਾਫ਼ ਨਾਲ ਐਮਰਜੈਂਸੀ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਿਤਨੇ ਵੀ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਹੁੰਦੀ ਤਾਂ ਅਜਿਹੀ ਘਟਨਾ ਨਾ ਵਾਪਰਦੀ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਸਿੰਘੂ ਬਾਰਡਰ 'ਤੇ ਬੀਤੇ ਕੱਲ੍ਹ ਵਾਪਰੀ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਸਪਸ਼ਟ ਕੀਤਾ ਕਿ ਜੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜਾਵਾਂ ਦਿੱਤੀਆਂ ਹੁੰਦੀਆਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਸਰਕਾਰ ਤੋਂ ਡੀ.ਏ.ਪੀ ਖਾਦ ਦੀ ਘਾਟ ਪੂਰੀ ਕਰਨ ਦੀ ਮੰਗ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਸ਼ੀਹਾਂ ਪਾੜੀ ਵਿਖੇ ਹੋਈ, ਜਿਸ ਵਿਚ ਕਿਸਾਨੀ ਮੰਗਾਂ ਅਤੇ ਮੁਸ਼ਕਲਾਂ ਸਬੰਧੀ ਅਹਿਮ ਵਿਚਾਰਾਂ ਕਰਦਿਆਂ ਸਰਕਾਰ ਵਲੋਂ ਕੋਆਪਰੇਟਿਵ ...

ਪੂਰੀ ਖ਼ਬਰ »

ਵਰਲਡ ਫੂਡ ਡੇਅ ਦੇ ਮੌਕੇ ਲੀਗਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਅੱਜ ਪਿ੍ੰਸੀਪਲ ਸ੍ਰੀ ਸੁਰੇਸ਼ ਕੁਮਾਰ ਦੀ ਦੇਖ-ਰੇਖ ਵਿਚ ਵਰਲਡ ਫੂਡ ਡੇ ਦੇ ਮੌਕੇ 'ਤੇ ਲੀਗਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਰਖਾਈ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ

ਖੋਸਾ ਦਲ ਸਿੰਘ, 16 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਨਜ਼ਦੀਕੀ ਖ਼ਰੀਦ ਕੇਂਦਰ ਮਰਖਾਈ ਦਾ ਦੌਰਾ ਕਰ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਤਾਂ ਦੇਖਿਆ ਗਿਆ ਕਿ ਮੰਡੀ ਵਿਚ ਖ਼ਰੀਦ ਕੀਤੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਣ ਕਾਰਨ ਝੋਨੇ ਦੀਆਂ ਢੇਰੀਆਂ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਆਗੂ ਵਲੋਂ ਆਪਣੇ ਕਾਫ਼ਲੇ ਨੂੰ ਵੱਡਾ ਕਰਨ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਬੈਠਕਾਂ ਕਰਨ ਦਾ ਦੌਰ ਸ਼ੁਰੂ ...

ਪੂਰੀ ਖ਼ਬਰ »

ਅਰੁਣ ਸਚਦੇਵਾ ਪਦ-ਉਨਤ ਹੋ ਕੇ ਬਣੇ ਆਬਕਾਰੀ ਤੇ ਕਰ ਨਿਰੀਖਕ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਆਬਕਾਰੀ ਤੇ ਕਰ ਵਿਭਾਗ ਵਲੋਂ ਮਨਿਸਟਰੀਅਲ ਸਟਾਫ਼ ਵਿਚ ਆਬਕਾਰੀ ਤੇ ਕਰ ਨਿਰੀਖਕ ਦੀਆਂ 15 ਪਦ-ਉਨਤੀਆਂ ਕੀਤੀਆਂ ਗਈਆਂ, ਜਿਸ ਵਿਚੋਂ ਦਫ਼ਤਰ ਸਹਾਇਕ ਰਾਜ ਕਰ ਕਮਿਸ਼ਨਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਅਰੁਣ ਸਚਦੇਵਾ ...

ਪੂਰੀ ਖ਼ਬਰ »

ਮੋਰਿੰਡਾ ਰੈਲੀ ਲਈ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ 'ਚ ਕਰਮਚਾਰੀ ਤੇ ਪੈਨਸ਼ਨਰ ਹੋਏ ਰਵਾਨਾ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਸਾਂਝਾ ਫ਼ਰੰਟ ਪੰਜਾਬ ਵਲੋਂ ਮੋਰਿੰਡਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ 'ਚ ਹਿੱਸਾ ਲੈਣ ਲਈ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਅਤੇ ਪੈਨਸ਼ਨਰਜ਼ ਮੋਰਿੰਡਾ ਰੈਲੀ ਲਈ ਰਵਾਨਾ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ 18 ਨੂੰ ਕਰਨਗੇ ਆਕਸੀਜਨ ਪਲਾਂਟ ਦਾ ਉਦਘਾਟਨ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮਰੀਜ਼ਾਂ ਨੂੰ ਆਕਸੀਜਨ ਦੀ ਸਮੱਸਿਆ ਪੇਸ਼ ਨਾ ਆਵੇ ਇਸ ਲਈ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਆਕਸੀਜਨ ਪਲਾਂਟ ਤਿਆਰ ਕਰਵਾਇਆ ਗਿਆ, ਜਿਸ ਸਬੰਧੀ ਲੋਕ ਅਰਪਿਤ ਸਮਾਗਮ ਮਿਤੀ 18 ਅਕਤੂਬਰ ...

ਪੂਰੀ ਖ਼ਬਰ »

ਪੰਜਾਬ ਨੂੰ ਕਸ਼ਮੀਰ ਬਣਾਉਣਾ ਚਾਹੁੰਦੀ ਕੇਂਦਰ ਸਰਕਾਰ-ਲੱਖਾ ਸਿਧਾਣਾ

ਖੋਸਾ ਦਲ ਸਿੰਘ, 16 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਕੇਂਦਰ ਸਰਕਾਰ ਪੰਜਾਬ ਅੰਦਰ ਭਾਰਤ ਪਾਕਿ ਸੀਮਾ ਤੋਂ 50 ਕਿੱਲੋਮੀਟਰ ਦਾ ਏਰੀਆ ਬੀ.ਐੱਸ.ਐਫ. ਦੇ ਹੱਥ ਦੇ ਪੰਜਾਬ ਨੂੰ ਕਸ਼ਮੀਰ ਬਣਾਉਣਾ ਚਾਹੁੰਦੀ ਹੈ ਅਤੇ ਪੰਜਾਬ ਅੰਦਰ ਅਸਿੱਧੇ ਢੰਗ ਨਾਲ ਰਾਸ਼ਟਰਪਤੀ ਰਾਜ ਲਾਗੂ ...

ਪੂਰੀ ਖ਼ਬਰ »

ਭੱਦਰੂ ਦੇ ਦੋ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਰਵ ਾਂ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਦੀ ਅਗਵਾਈ 'ਚ ਪਿੰਡ ਭੱਦਰੂ ਦੇ ਦੋ ਪਰਿਵਾਰ ਕਾਂਗਰਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪਿੰਡ ਖਾਨੇ ਕੇ ਅਹਿਲ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸ਼ਿਕਾਇਤਕਰਤਾ ਸਤਪਾਲ ਕੰਬੋਜ ਪੁੱਤਰ ਪ੍ਰੀਤਮ ਸਿੰਘ ਵਾਸੀ ਹਸਤੀ ਵਾਲਾ ਨੇ ਪੁਲਿਸ ਕੋਲ ਬਿਆਨ ਦਰਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੀ ਥਰੋਅ ਰਾਹੀਂ ਸੁੱਟੇ ਪੈਕਟਾਂ 'ਚੋਂ ਨਸ਼ੀਲੇ ਪਦਾਰਥ ਬਰਾਮਦ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਬਾਹਰੀ ਥਰੋਅ ਰਾਹੀਂ ਸੁੱਟੇ ਪੈਕਟ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ ...

ਪੂਰੀ ਖ਼ਬਰ »

ਨਸ਼ੇ ਦੀ ਪੂਰਤੀ ਲਈ ਮੋਟਰਸਾਈਕਲ ਆਦਿ ਚੋਰੀ ਕਰਨ ਵਾਲੇ ਤਿੰਨ ਕਾਬੂ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਨਸ਼ਿਆਂ ਦੀ ਪੂਰਤੀ ਲਈ ਮੋਟਰਸਾਈਕਲ ਆਦਿ ਚੋਰੀ ਕਰਕੇ ਵੇਚਣ ਦੇ ਆਦੀ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਭਰਤੀ ਪ੍ਰੀਖਿਆ 'ਚ 953 ਪ੍ਰੀਖਿਆਰਥੀ ਰਹੇ ਗੈਰ ਹਾਜ਼ਰ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਦੀਆਂ 6635 ਪੋਸਟਾਂ ਲਈ ਕਰਵਾਈ ਗਈ ਭਰਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋ ਗਈ ਹੈ | ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਸ ਪ੍ਰੀਖਿਆ ਲਈ ਜ਼ਿਲ੍ਹੇ ਦੇ 5254 ਉਮੀਦਵਾਰਾਂ ਨੇ ਅਪਲਾਈ ਕੀਤੀ ਸੀ | ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਲਈ ਮੋਰਿੰਡਾ 'ਚ ਚੱਲ ਰਹੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ

ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ, ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ ਅਤੇ ਬਰਾਂਚ ਜਲਾਲਾਬਾਦ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਦਿੱਤਾ

ਅਬੋਹਰ, 16 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੇਰੁਜ਼ਗਾਰ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਨੂੰ ਦਿੱਤਾ | ਵਿਦਿਆਰਥੀ ਆਗੂਆਂ ਵੇਦ ਪ੍ਰਕਾਸ਼ ਭਾਟੀ, ਰਣਜੀਤ ਕੁਮਾਰ ਆਦਿ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਗਾਇਆ ਡੇਂਗੂ ਜਾਗਰੂਕਤਾ ਕੈਂਪ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਮੰਡੀ ਗੁਰੂਹਰਸਹਾਏ ਵਿਖੇ ਡੇਂਗੂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੱਬੂ ਨੇ ਮਮਦੋਟ ਦੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮਮਦੋਟ, 16 ਅਕਤੂਬਰ (ਸੁਖਦੇਵ ਸਿੰਘ ਸੰਗਮ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਜ਼ਿਲ੍ਹਾ ਯੂਥ ਪ੍ਰਧਾਨ ਫ਼ਿਰੋਜ਼ਪੁਰ ਸੁਰਿੰਦਰ ਸਿੰਘ ਬੱਬੂ ਨੇ ਸਾਥੀਆਂ ਸਮੇਤ ਕਸਬਾ ਮਮਦੋਟ ਦੇ ਵੱਖ-ਵੱਖ ...

ਪੂਰੀ ਖ਼ਬਰ »

ਛੋਟੇ-ਛੋਟੇ ਬੱਚਿਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਸ਼ਹਿਰ 'ਚ ਛੋਟੇ-ਛੋਟੇ ਬੱਚਿਆਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਦੁਸਿਹਰੇ ਦੇ ਤਿਉਹਾਰ ਮੌਕੇ ਛੋਟੇ-ਛੋਟੇ ਬੱਚਿਆਂ ਵਲੋਂ ਆਪਣੇ ਹੱਥੀਂ ਰਾਵਣ ...

ਪੂਰੀ ਖ਼ਬਰ »

ਸ਼ਹਿਰੀ ਹਲਕੇ 'ਚੋਂ ਵੱਡੀ ਗਿਣਤੀ ਔਰਤਾਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਦੀ ਅਗਵਾਈ ਅਤੇ ਵੀਰਪਾਲ ਕੌਰ ਖੋਸਾ ਜ਼ਿਲ੍ਹਾ ਪ੍ਰਧਾਨ ਇਸਤਰੀ ...

ਪੂਰੀ ਖ਼ਬਰ »

ਸਰਕਾਰ ਦੇ ਢਿੱਲੇ ਖ਼ਰੀਦ ਪ੍ਰਬੰਧਾਂ ਕਾਰਨ ਮੰਡੀਆਂ 'ਚ ਹੋ ਰਹੇ ਨੇ ਕਿਸਾਨ ਪ੍ਰੇਸ਼ਾਨ-ਬੱਬੂ ਪ੍ਰਧਾਨ

ਫ਼ਿਰੋਜ਼ਸ਼ਾਹ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਇਕ ਪਾਸੇ ਕੇਂਦਰ ਸਰਕਾਰ ਕਿਸਾਨੀ ਨੂੰ ਮਾਰਨ ਲਈ ਧੱਕੇ ਨਾਲ ਪਾਸ ਕੀਤੇ ਖੇਤੀ ਕਾਨੰੂਨ ਲਾਗੂ ਕਰਨ 'ਤੇ ਤੁਲੀ ਹੋਈ ਹੈ, ਜਦਕਿ ਦੂਜੇ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਕੇਂਦਰ ਸਰਕਾਰ ਦੀਆਂ ਲੀਹਾਂ 'ਤੇ ਚੱਲ ਝੋਨੇ ਦੀ ...

ਪੂਰੀ ਖ਼ਬਰ »

ਨਵੇਂ ਬਣੇ ਡਰੇਨ ਪੁਲ ਦਾ ਰਾਣਾ ਸੋਢੀ ਨੇ ਕੀਤਾ ਉਦਘਾਟਨ

ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਗੁਰੂਹਰਸਹਾਏ ...

ਪੂਰੀ ਖ਼ਬਰ »

ਜੱਟ ਭਾਈਚਾਰੇ ਦੇ ਕਾਂਗਰਸ ਆਗੂਆਂ ਵਲੋਂ ਵਿਧਾਇਕ ਰਾਣਾ ਸੋਢੀ 'ਤੇ ਕੱਸੇ ਤੰਜ

ਗੁਰੂਹਰਸਹਾਏ, 16 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਜੱਟ ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਥਾਨਕ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਫਾਰਮ ਹਾਊਸ ਮੋਹਨ ਕੇ ਹਿਠਾੜ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX