ਤਾਜਾ ਖ਼ਬਰਾਂ


ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  39 minutes ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  54 minutes ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  1 minute ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 2 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 2 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 8 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਮੋਦੀ ਤੇ ਅਮਿਤ ਸ਼ਾਹ ਦਾ ਪੁਤਲੇ ਫੂਕੇ

ਫੱਤੂਢੀਂਗਾ, 16 ਅਕਤੂਬਰ (ਬਲਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਦਾਣਾ ਮੰਡੀ ਫੱਤੂਢੀਂਗਾ ਵਿਖੇ ਇਕੱਠ ਕਰਕੇ ਮੋਦੀ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ | ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਟੇਟ ਕਮੇਟੀ ਮੈਂਬਰ ਰਘਬੀਰ ਸਿੰਘ, ਹੁਕਮ ਸਿੰਘ, ਗੁਰਦੀਪ ਸਿੰਘ, ਤਰਲੋਕ ਸਿੰਘ, ਰਜਿੰਦਰ ਸਿੰਘ ਮਝੈਲ ਤੇ ਐਨ.ਆਰ.ਆਈ. ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਲਖੀਮਪੁਰ ਖੀਰੀ 'ਚ ਨਿਰਦੋਸ਼ ਕਿਸਾਨਾਂ ਨੂੰ ਮਾਰਨ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅੱਜ ਵੀ ਕੁਰਸੀ 'ਤੇ ਭਾਜਪਾ ਦੀ ਕੇਂਦਰ ਸਰਕਾਰ 'ਚ ਹਨ, ਜਿੰਨਾ ਚਿਰ ਉਸ ਨੂੰ ਮੰਤਰੀ ਮੰਡਲ 'ਚੋਂ ਬਾਹਰ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਜਾਂਚ ਨਿਰਪੱਖ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਹੱਦ ਦਾ ਘੇਰਾ ਵਧਾ ਕੇ ਰਾਜਾਂ ਦੇ ਅਧਿਕਾਰਾਂ ਦੀ ਉਲੰਘਣਾ ਦੱਸਦਿਆਂ ਕੇਂਦਰ ਸਰਕਾਰ ਦੀ ਨਿੰਦਾ ਕੀਤੀ | ਇਸ ਮੌਕੇ ਸੁਖਦੇਵ ਸਿੰਘ, ਬਲਬੀਰ ਸਿੰਘ, ਮੰਗਲ ਸਿੰਘ, ਸ਼ਮਸ਼ੇਰ ਸਿੰਘ ਰੱਤੜਾ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਇੰਦਰਜੀਤ ਖੈੜਾ, ਰਾਜਨ ਗੁਪਤਾ, ਫੁੰਮਣ ਸਿੰਘ, ਰਣਧੀਰ ਸਿੰਘ ਬੂਹ, ਪਰਮਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ |
ਕਿਸਾਨਾਂ ਨੇ ਲੱਖਣ ਕਲਾਂ 'ਚ ਨਰਿੰਦਰ ਮੋਦੀ ਤੇ ਅਮਿੱਤ ਸ਼ਾਹ ਦੇ ਪੁਤਲੇ ਸਾੜੇ
ਕਪੂਰਥਲਾ, (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਾਜਵਾ ਤੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਪਿੰਡ ਲੱਖਣ ਕਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਪੁਤਲੇ ਸਾੜੇ ਗਏ | ਰੋਹ ਵਿਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਬਾਜਵਾ ਤੇ ਜਰਨੈਲ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ | ਉਨ੍ਹਾਂ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਤੋਂ ਜ਼ਮੀਨ ਖੋਹਣ ਦੀ ਨਿੰਦਾ ਕੀਤੀ | ਕਿਸਾਨ ਆਗੂਆਂ ਨੇ ਮੰਗ ਕੀਤੀ ਕ ਖੇਤੀ ਵਿਰੋਧੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ ਤੇ ਫ਼ਸਲਾਂ ਦੀ ਖ਼ਰੀਦ 'ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ | ਇਨ੍ਹਾਂ ਆਗੂਆਂ ਨੇ ਕੇਂਦਰ ਵਲੋਂ ਪੰਜਾਬ ਵਿਚ ਸਰਹੱਦ ਤੋਂ 50 ਕਿੱਲੋਮੀਟਰ ਦਾ ਖੇਤਰ ਬੀ.ਐਸ.ਐਫ. ਦੇ ਹਵਾਲੇ ਕੀਤੇ ਜਾਣ ਦੀ ਵੀ ਨਿੰਦਾ ਕੀਤੀ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨ |
ਭਾਰਤੀ ਕਿਸਾਨ ਯੂਨੀਅਨ ਦੋਆਬਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ
ਫਗਵਾੜਾ, (ਹਰਜੋਤ ਸਿੰਘ ਚਾਨਾ)-ਸੰਯੁਕਤ ਮੋਰਚੇ ਵਲੋਂ ਦੁਸਹਿਰੇ ਮੌਕੇ ਪੁਤਲਾ ਸਾੜਨ ਦੇ ਦਿੱਤੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਦਾਣਾ ਮੰਡੀ ਗੇਟ ਵਿਖੇ ਸਾੜਿਆ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੁਸਾਪੂਰ, ਪ੍ਰੈੱਸ ਸਕੱਤਰ ਕ੍ਰਿਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਪੰਚ ਆਠੋਲੀ, ਸੰਤੋਖ ਸਿੰਘ ਲੱਖਪੁਰ, ਗੁਲਜਿੰਦਰ ਸਿੰਘ ਚੱਕਪ੍ਰੇਮਾ, ਅਵਤਾਰ ਸਿੰਘ ਮੰਗ, ਜਸਵੀਰ ਸਿੰਘ ਭੁੱਲਾਰਾਈ, ਜਸਵਿੰਦਰ ਸਿੰਘ ਘੁੰਮਣ, ਕੁਲਵੰਤ ਸਿੰਘ ਪੱਬੀ, ਰਣਜੀਤ ਸਿੰਘ ਖੇੜਾ, ਹਰਵਿੰਦਰ ਸਿੰਘ ਮਾਨਾਵਾਲੀ ਨੇ ਕਿਹਾ ਕਿ ਸਰਕਾਰ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਗੱਡੀ ਚੜ੍ਹਾਉਣ ਵਾਲੇ ਮੰਤਰੀ ਦੇ ਪੁੱਤਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦਿਆਂ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤੇ ਅਜੈ ਮਿਸ਼ਰਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਮੰਤਰੀ ਦੇ ਪੁੱਤਰ ਨੂੰ ਜਲਦੀ ਤੋਂ ਜਲਦੀ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਮੰਤਰੀ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ |
ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ: ਇੰਜ. ਸਵਰਨ ਸਿੰਘ
ਡਡਵਿੰਡੀ, (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ 'ਚ ਅੱਜ ਡਡਵਿੰਡੀ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਇੰਜੀ. ਸਵਰਨ ਸਿੰਘ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਾਨਾਥ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਇੰਜੀ. ਸਵਰਨ ਸਿੰਘ ਨੇ ਕਿਹਾ ਕਿ ਕਿਸਾਨ ਇਸ ਵੇਲੇ ਆਪਣੀ ਫ਼ਸਲ ਤੇ ਨਸਲ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ ਜਦਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਚਲਣ ਦੀਆਂ ਕੋਝੀਆਂ ਚਾਲਾਂ ਚਲ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਦਰਦਨਾਕ ਘਟਨਾ ਨੇ ਸਾਰਿਆਂ ਦੇ ਹਿਰਦੇ ਵਲੂੰਧਰੇ ਹਨ ਅਤੇ ਯੋਗੀ ਸਰਕਾਰ ਭਾਜਪਾ ਆਗੂਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੀ. ਐੱਸ.
ਐਫ ਦੇ ਅਧਿਕਾਰ ਖੇਤਰ ਨੂੰ 50 ਕਿੱਲੋਮੀਟਰ ਤੱਕ ਵਧਾ ਕੇ ਸੂਬਿਆਂ ਦੇ ਅਧਿਕਾਰਾਂ 'ਤੇ ਸ਼ਰੇਆਮ ਡਾਕਾ ਮਾਰਿਆ ਹੈ ਅਤੇ ਸੀਮਾ ਸੁਰੱਖਿਆ ਬਲ ਦੇ ਜਰੀਏ ਕੇਂਦਰ ਸਰਕਾਰ ਪੰਜਾਬ ਉੱਪਰ ਕਬਜ਼ਾ ਕਰਕੇ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਦੇ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ | ਉਨ੍ਹਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ ਅਤੇ ਕਿਸਾਨਾਂ ਦੇ ਕਾਤਲਾਂ ਨੂੰ ਸਪੈਸ਼ਲ ਅਦਾਲਤਾਂ ਦਾ ਗਠਨ ਕਰਕੇ ਮਿਸਾਲੀ ਸਜਾਵਾਂ ਦਿਵਾਈਆਂ ਜਾਣ | ਸਮਾਗਮ ਨੂੰ ਸਾਬਕਾ ਸਰਪੰਚ ਭਜਨ ਸਿੰਘ ਫ਼ੌਜੀ ਕਲੌਨੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਲਾਡੀ ਡਡਵਿੰਡੀ, ਡਡਵਿੰਡੀ ਸਰਕਲ ਦੇ ਜਥੇਦਾਰ ਸੁਖਚੈਨ ਸਿੰਘ ਮਨਿਆਲਾ, ਜਥੇ. ਹਰਜਿੰਦਰ ਸਿੰਘ ਵਿਰਕ, ਚੇਅਰਮੈਨ ਰਜਿੰਦਰ ਸਿੰਘ ਨਸੀਰੇਵਾਲ, ਸਾ. ਸਰਪੰਚ ਰਣਜੀਤ ਸਿੰਘ ਬਿਧੀਪੁਰ, ਹਰਨੇਕ ਸਿੰਘ ਬਿਧੀਪੁਰ, ਜਥੇ. ਸਰਵਣ ਸਿੰਘ ਚੰਦੀ ਬੂਲਪੁਰ, ਯੂਥ ਆਗੂ ਕਮਲਜੀਤ ਸਿੰਘ ਹੈਬਤਪੁਰ, ਜਥੇ. ਮੰਗਲ ਸਿੰਘ ਸੁਖੀਆ ਨੰਗਲ, ਜਥੇ. ਗੁਰਦਿਆਲ ਸਿੰਘ ਬੂਹ, ਜਥੇ. ਇੰਦਰ ਸਿੰਘ ਲਾਟੀਆਂਵਾਲ, ਜਥੇ. ਭਗਵਾਨ ਸਿੰਘ ਮੈਰੀਪੁਰ, ਮਲਕੀਤ ਸਿੰਘ ਡੱਲਾ, ਬਲਵੀਰ ਸਿੰਘ ਗਾਜੀਪੁਰ ਆਦਿ ਹਾਜ਼ਰ ਸਨ |
ਨਡਾਲਾ, ਮਾਨ)-ਕਿਸਾਨ ਯੂਨੀਅਨ ਨਡਾਲਾ ਵਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨਡਾਲਾ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਪੁਤਲੇ ਨੂੰ ਅਗਨੀ ਸੁਰਿੰਦਰ ਪਾਲ ਭਾਰਦਵਾਜ ਨੇ ਦਿਖਾਈ | ਇਸ ਮੌਕੇ ਹਾਜ਼ਰ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਤੇ ਆੜ੍ਹਤੀਆਂ ਨੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਮੰਚ ਤੋਂ ਬੋਲਦਿਆਂ ਕਿਸਾਨ ਆਗੂਆਂ ਜੰਗਵੀਰ ਸਿੰਘ ਚੌਹਾਨ ਕਨਵੀਨਰ ਦੁਆਬਾ ਕਿਸਾਨ ਸੰਘਰਸ਼ ਕਮੇਟੀ, ਹਰਜਿੰਦਰ ਸਿੰਘ ਸਾਹੀ, ਕਰਮ ਸਿੰਘ ਢਿਲਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ, ਬੁਲਾਰੇ ਸੁਰਿੰਦਰ ਸ਼ੇਰਗਿੱਲ, ਅਵਤਾਰ ਸਿੰਘ ਵਾਲੀਆ, ਨਵਜਿੰਦਰ ਸੀ ਬੱਗਾ ਨੇ ਆਖਿਆ ਕਿ ਇਤਿਹਾਸ ਵਿਚ ਕੋਈ ਐਸੀ ਸਰਕਾਰ ਨਹੀਂ ਵੇਖੀ, ਜੋ ਆਪਣੀ ਹੀ ਪਰਜਾ ਦੇ ਹਿਤਾਂ ਦਾ ਘਾਣ ਕਰ ਰਹੀ ਹੋਵੇ | ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਮੋਦੀ ਦੀ ਵੰਗਾਰ ਪਰਵਾਨ ਹੈ | ਜੇ ਲੋਕ ਤਖ਼ਤ ਤੇ ਬਿਠਾਉਂਦੇ ਹਨ ਤੇ ਲਾਹ ਵੀ ਦੇਣਗੇ | ਬੁਲਾਰਿਆਂ ਡਾ: ਆਸਾ ਸਿੰਘ ਘੁੰਮਣ, ਸੁਖਪਾਲ ਸਿੰਘ ਚੀਮਾ, ਗੁਰਪ੍ਰੀਤ ਸਿੰਘ ਪੱਡਾ, ਡਾ: ਲਖਵਿੰਦਰ ਸਿੰਘ ਦਾਊਦਪੁਰ, ਗੁਰਦੀਪ ਸਿੰਘ ਮਿਰਜਾਪੁਰ, ਫ਼ਕੀਰ ਸਿੰਘ ਤਲਵਾੜਾ, ਨੰਬਰਦਾਰ ਬਲਰਾਮ ਸਿੰਘ ਮਾਨ, ਮਾਸਟਰ ਜਸਵੰਤ ਸਿੰਘ ਖੱਖ, ਸਟੀਫਨ ਕਾਲਾ, ਜਸਪ੍ਰੀਤ ਸਿੰਘ ਗੁਰਾਇਆ, ਜਗਜੀਤ ਸਿੰਘ ਭਗਤਾਨਾ, ਡਾ ਸੰਦੀਪ ਪਸਰੀਚਾ, ਮਾਸਟਰ ਬਲਦੇਵ ਰਾਜ ਨੇ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਤੇ ਜ਼ੁਲਮ ਕਰਨ ਤੋਂ ਬਾਜ਼ ਆਵੇ, ਕਾਲੇ ਕਾਨੰੂਨ ਰੱਦ ਕਰੇ | ਇਸ ਮੌਕੇ ਨੰਬਰਦਾਰ ਜਸਪਾਲ ਸਿੰਘ, ਇੰਦਰਜੀਤ ਸਿੰਘ ਖੱਖ, ਲਖਵਿੰਦਰ ਸਿੰਘ ਮੁਲਤਾਨੀ, ਗੁਰਨਾਮ ਸਿੰਘ ਮੁਲਤਾਨੀ, ਗੁਰਦੇਵ ਸਿੰਘ ਚੱਕੋਕੀ, ਮਾ ਬਲਦੇਵ ਰਾਜ, ਮਲਵਿੰਦਰਜੀਤ ਸਿੰਘ ਸਾਹੀ, ਗੁਰਦੇਵ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਵਾਲੀਆ, ਜਗੀਰ ਸਿੰਘ ਵੰਝਰਾਵਤ ਪਰਮਜੀਤ ਸਿੰਘ ਕੰਗ, ਅਵਤਾਰ ਸਿੰਘ ਕਲਸੀ, ਹਰਦੇਵ ਸਿੰਘ ਭੁੱਲਰ, ਦਲਬੀਰ ਸਿੰਘ ਤਲਵਾੜਾ, ਦਰਸ਼ਨ ਸਿੰਘ ਖੱਖ ਤੇ ਹਜ਼ਾਰਾਂ ਹੋਰ ਲੋਕ ਹਾਜ਼ਰ ਸਨ | ਇਸ ਮੌਕੇ ਗੁਲਾਬ ਸਿੰਘ ਯੂ. ਐੱਸ. ਏ., ਪਟਾਕਿਆਂ ਦੀ ਸੇਵਾ ਅਤੇ ਪੁਤਲੇ ਦੀ ਸੇਵਾ ਸੁਰਿੰਦਰ ਪਾਲ ਭਾਰਦਵਾਜ ਨੇ ਕੀਤੀ | ਕਿਸਾਨ ਯੂਨੀਅਨ ਨਡਾਲਾ ਵਲੋਂ ਮਾਸਟਰ ਬਲਦੇਵ ਰਾਜ ਨੇ ਸਭ ਸਹਿਯੋਗੀਆਂ ਤੇ ਕਿਸਾਨ ਆਗੂਆਂ, ਸਵੈ ਸੇਵੀ ਜਥੇਬੰਦੀਆਂ ਤੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੂਰਾ ਦੁਸਹਿਰੇ ਵਰਗਾ ਮਹੌਲ ਬਣਿਆ ਹੋਇਆ ਸੀ | ਪੁਲਿਸ ਵਲੋਂ ਸੁਰੱਖਿਆ ਦਾ ਵਿਆਪਕ ਪ੍ਰਬੰਧ ਕੀਤਾ ਹੋਇਆ ਸੀ |
ਢਿਲਵਾਂ, (ਪ੍ਰਵੀਨ ਕੁਮਾਰ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ੍ਹ ਦੀ ਅਗਵਾਈ ਹੇਠ ਬਲਾਕ ਢਿਲਵਾਂ ਦੇ ਪਿੰਡਾਂ ਧਾਲੀਵਾਲ ਬੇਟ, ਭੰਡਾਲ ਬੇਟ, ਸੰਗੋਜਲਾ, ਢਿਲਵਾਂ, ਸੁਰਖਪੁਰ, ਮੁੰਡੀ ਮੋੜ ਆਦਿ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ | ਇਸ ਮੌਕੇ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ੍ਹ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਵਲੋਂ ਗੱਡੀ ਚੜ੍ਹਾਉਣ ਨਾਲ ਬੇਕਸੂਰ ਕਿਸਾਨਾਂ ਦੀ ਮੌਤ ਹੋਈ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2021 ਨੂੰ ਰੱਦ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਕੇ ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਭਜਨ ਸਿੰਘ ਔਜਲਾ, ਬਲਜੀਤ ਸਿੰਘ ਔਜਲਾ, ਸੁਖਦੇਵ ਸਿੰਘ, ਕੁਲਵਿੰਦਰ ਭੰਡਾਲ, ਗੁਰਪਾਲ ਸਿੰਘ, ਜਗਦੀਪ ਸਿੰਘ, ਦਲਬੀਰ ਸਿੰਘ, ਰਜਿੰਦਰ ਸਿੰਘ, ਕਰਮਜੀਤ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਅਨੂਪ ਸਿੰਘ, ਗੁਰਦੇਵ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਕਰਨੈਲ ਸਿੰਘ, ਗੁਰਚਰਨ ਸਿੰਘ, ਸੁਖਚੈਣ ਸਿੰਘ, ਦੌਲਤ ਸਿੰਘ, ਬਲਜੀਤ ਸਿੰਘ, ਪ੍ਰੀਤਮ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |
ਕਿਸਾਨਾਂ ਨੇ ਮੋਦੀ ਤੇ ਯੋਗੀ ਦੇ ਪੁਤਲੇ ਸਾੜ ਕੀਤਾ ਰੋਸ ਪ੍ਰਦਰਸ਼ਨ
ਸੁਲਤਾਨਪੁਰ ਲੋਧੀ, (ਥਿੰਦ, ਨਰੇਸ਼ ਹੈਪੀ)-ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ, ਬਾਰ ਐਸੋਸੀਏਸ਼ਨ, ਸਹਿਤ ਸਭਾ, ਪ੍ਰੈੱਸ ਕਲੱਬ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਪਿਛਲੇ ਦਿਨੀਂ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਜਾਣਬੁੱਝ ਕੇ ਮਾਰੇ ਜਾਣ ਦੇ ਵਿਰੋਧ ਵਿਚ ਤਲਵੰਡੀ ਚੌਕ ਸੁਲਤਾਨਪੁਰ ਲੋਧੀ ਵਿਖੇ ਮੋਦੀ ਤੇ ਯੋਗੀ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਸਮੂਹ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਪੈੱ੍ਰਸ ਕਲੱਬ ਦੇ ਨੇੜੇ ਇਕੱਠੇ ਹੋ ਕੇ ਮੋਦੀ ਤੇ ਯੋਗੀ ਦੀਆਂ ਅਰਥੀ ਚੁੱਕ ਕੇ ਨਾਅਰੇਬਾਜ਼ੀ ਕਰਦਿਆਂ ਤਲਵੰਡੀ ਚੌਕ ਤੱਕ ਰੋਸ ਮਾਰਚ ਕੱਢਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਵਿਰੁੱਧ ਸਾਜ਼ਿਸ਼ ਰਚਣ ਦਾ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ | ਇਸ ਮੌਕੇ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਨਿਆਂ ਲੈਣ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਏ ਜਾਣ ਤੱਕ ਸੰਘਰਸ਼ ਜਾਰੀ ਰੱਖਣਗੇ | ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ ਟਿੱਬਾ, ਧਰਮਿੰਦਰ ਸਿੰਘ, ਪਰਮਜੀਤ ਸਿੰਘ ਬਾਊਪੁਰ, ਐਡਵੋਕੇਟ ਸਤਨਾਮ ਸਿੰਘ ਮੋਮੀ, ਕਾਮਰੇਡ ਬਲਦੇਵ ਸਿੰਘ, ਮਾਸਟਰ ਚਰਨ ਸਿੰਘ, ਸੁਰਜੀਤ ਟਿੱਬਾ ਤੇ ਸੁਖਦੇਵ ਸਿੰਘ ਟਿੱਬਾ ਨੇ ਵੀ ਸੰਬੋਧਨ ਕੀਤਾ | ਦੇਸ਼ ਦੇ ਕਿਸਾਨ ਹਰ ਮੁਹਾਜ਼ 'ਤੇ ਉਸ ਦਾ ਮੂੰਹ ਤੋੜ ਜਵਾਬ ਦੇਣਗੇ | ਇਸ ਮੌਕੇ ਐਡਵੋਕੇਟ ਸ਼ਿੰਗਾਰਾ ਸਿੰਘ, ਐਡਵੋਕੇਟ ਤਰੁਣ ਕੰਬੋਜ, ਮਾਸਟਰ ਦੇਸ਼ ਰਾਜ, ਕਾਮਰੇਡ ਨਰਿੰਦਰ ਸਿੰਘ ਸੋਨੀਆ, ਉਜਾਗਰ ਸਿੰਘ ਸਰਪੰਚ ਭੌਰ, ਸਰਵਨ ਸਿੰਘ ਭੌਰ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਜਸਵੰਤ ਸਿੰਘ ਕਰਮਜੀਤਪੁਰ, ਸੁਖਵਿੰਦਰ ਸਿੰਘ ਸ਼ਹਿਰੀ, ਕਰਨੈਲ ਸਿੰਘ, ਜਸਵਿੰਦਰ ਸਿੰਘ ਟਿੱਬਾ, ਮਲਕੀਤ ਸਿੰਘ ਮੀਰੇ, ਸਕੱਤਰ ਸਿੰਘ ਹੈਬਤਪੁਰ, ਸੰਤਾ ਸਿੰਘ ਸ਼ਿਵ ਦਿਆਲ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੁਤਲੇ ਸਾੜੇ
ਭੁਲੱਥ, (ਮਨਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰਾਂ ਦੀ ਇਕੱਤਰਤਾ ਗੁਰਚਰਨ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਭੁਲੱਥ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਖੇਤੀਬਾੜੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਕਰੀਬ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹੋਏ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ 'ਤੇ ਅੜ੍ਹੀ ਹੋਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਦਿੱਲੀ ਦੀਆਂ ਹੱਦਾਂ ਉਸ ਸਮੇਂ ਤੱਕ ਵਾਪਸ ਨਹੀਂ ਆਉਣਗੇ, ਜਿੰਨੀ ਦੇਰ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ | ਉਨ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਚ ਵਾਪਰੀ ਦਰਦਨਾਕ ਘਟਨਾ ਵਿਚ ਦੇਸ਼ ਦੇ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਜੀਪ ਵਲੋਂ 4 ਕਿਸਾਨਾਂ ਨੂੰ ਬੜੀ ਬੇਰਹਿਮੀ ਨਾਲ ਕੁਚਲ ਕੇ ਮਾਰ ਦਿੱਤਾ ਗਿਆ ਹੈ | ਇਨ੍ਹਾਂ ਦੇ ਦੋਸ਼ੀਆਂ ਨੂੰ ਤੁਰੰਤ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਰਕਰਾਂ ਵਲੋਂ ਤਹਿਸੀਲ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿੱਤ ਸ਼ਾਹ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਪੁਤਲੇ ਸਾੜੇ ਗਏ | ਇਸ ਮੌਕੇ ਮਨਜੀਤ ਸਿੰਘ ਚੀਮਾ, ਸੋਮ ਨਾਥ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ, ਮਹਿੰਦਰ ਸਿੰਘ ਬਾਜਵਾ, ਬਚਿੱਤਰ ਸਿੰਘ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
ਕਾਲਾ ਸੰਘਿਆਂ, (ਸੰਘਾ)-ਕਸਬਾ ਕਾਲਾ ਸੰਘਿਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਕਾਹਨ ਦਾਸ ਚੌਕ ਵਿਖੇ ਇਕੱਤਰ ਹੋਏ ਕਿਸਾਨ ਆਗੂਆਂ ਤੇ ਹੋਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਫ਼ਲਾ ਬਣਾ ਕੇ ਮੁਜ਼ਾਹਰਾ ਕਰਦੇ ਹੋਏ ਨਕੋਦਰ- ਕਪੂਰਥਲਾ ਮੁੱਖ ਚੌਕ ਵਿਚ ਪਹੰੁਚੇ ਜਿੱਥੇ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਸ਼੍ਰੋਮਣੀ ਢਾਡੀ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਸਭਾ ਦੇ ਸੀਨੀਅਰ ਆਗੂ ਭਾਈ ਗੁਰਦਾਵਰ ਸਿੰਘ ਜੱਲੋਵਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁਰਿੰਦਰ ਸਿੰਘ ਸੰਘਾ, ਸਾਹਿਬਜ਼ਾਦਾ ਅਜੀਤ ਸਿੰਘ ਗਤਕਾ ਅਖਾੜਾ ਦੇ ਕੋਚ ਨਰਿੰਦਰ ਸਿੰਘ ਸੰਘਾ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਬਾਸ਼ਿੰਦਿਆਂ ਨਾਲ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ ਸਰਕਾਰ ਦੇ ਲੀਡਰ ਸੰਘਰਸ਼ ਕਰ ਰਹੇ ਲੋਕਾਂ ਨਾਲ ਗੁੰਡਾਗਰਦੀ ਕਰ ਰਹੇ ਹਨ ਜਿਸ ਦਾ ਸਬੂਤ ਯੂ ਪੀ ਦੇ ਲਖੀਮਪੁਰ ਅਤੇ ਹਰਿਆਣਾ ਵਿਖੇ ਵੇਖਣ ਨੂੰ ਮਿਲਿਆ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ ਹਰਪ੍ਰੀਤ ਸਿੰਘ ਹੈਪੀ, ਪਲਵਿੰਦਰ ਸਿੰਘ ਖ਼ਾਲਸਾ, ਸੋਢੀ, ਸ਼ਰਨ ਸੰਘਾ, ਬਲਜਿੰਦਰ ਸਿੰਘ ਸੰਘਾ, ਗੁਜਰਾਜ ਸਿੰਘ ਸੰਘਾ, ਜੱਸਾ ਆਦਿ ਵੀ ਹਾਜ਼ਰ ਸਨ |
<br/>

 

ਪਿੰਡ ਮਹੇੜੂ ਵਿਖੇ ਇੱਕ ਨੌਜਵਾਨ ਦਾ ਕਤਲ, 2 ਗਿ੍ਫ਼ਤਾਰ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੇ ਮਹੇੜੂ ਨਜ਼ਦੀਕ ਇੱਕ ਨੌਜਵਾਨ ਦਾ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਧਾਰਾ 302, 201 ਆਈ.ਪੀ.ਸੀ ਤਹਿਤ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਲਈ ਕੇਂਦਰ ਨੇ ਬੀ.ਐੱਸ.ਐਫ. ਦਾ ਦਾਇਰਾ ਵਧਾਇਆ-ਮੰਜੂ ਰਾਣਾ

ਕਪੂਰਥਲਾ, 16 ਅਕਤੂਬਰ (ਸਡਾਨਾ)-ਕੇਂਦਰ ਸਰਕਾਰ ਵਲੋਂ ਸਰਹੱਦ 'ਤੇ ਬੀ.ਐੱਸ.ਐਫ. ਦਾ ਦਾਇਰਾ 50 ਕਿੱਲੋਮੀਟਰ ਤੱਕ ਵਧਾਏ ਜਾਣ ਦੀ ਆਮ ਆਦਮੀ ਪਾਰਟੀ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ | ਅੱਜ ਸਥਾਨਕ ਇਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਟਮਾਰ ਦੇ ਦੋਸ਼ ਹੇਠ ਸਾਥੀ ਕੈਦੀ ਵਿਰੁੱਧ ਕੇਸ ਦਰਜ

ਕਪੂਰਥਲਾ, 16 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਸਾਥੀ ਕੈਦੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਵਿਸ਼ਾਲ ਵਾਸੀ ਪਠਾਨਕੋਟ ਨੇ ਦੱਸਿਆ ਕਿ ਜੇਲ੍ਹ 'ਚ ਬੰਦ ਹਵਾਲਾਤੀ ਅਮਨਜੋਤ ...

ਪੂਰੀ ਖ਼ਬਰ »

ਦੁਕਾਨ 'ਤੇ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਦਰਵੇਸ਼ ਪਿੰਡ ਲਾਗੇ ਇੱਕ ਸਬਮਰਸੀਬਲ ਪੰਪ ਦੀ ਦੁਕਾਨ 'ਤੇ ਹੋਈ ਚੋਰੀ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਲੱਖ ਰੁਪਏ ਦੀ ਨਕਦੀ ਤੇ ਚੋਰੀ ਦਾ ਸਾਮਾਨ ਬਰਾਮਦ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਰਾਣਾ ਗੁਰਜੀਤ ਦੇ ਸਵਾਗਤੀ ਸਮਾਗਮ 'ਚ ਉਨ੍ਹਾਂ ਨੂੰ ਆਪਣੇ ਦੁਖੜੇ ਸੁਣਾਏ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਸੀਨੀਅਰ ਕਾਂਗਰਸ ਆਗੂ ਤੇ ਕੇਂਦਰ ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ ਦੇ ਗ੍ਰਹਿ ਵਿਖੇ ਪੁੱਜਣ 'ਤੇ ਹੋਏ ਸਵਾਗਤੀ ਸਮਾਗਮ ...

ਪੂਰੀ ਖ਼ਬਰ »

ਮਾਤਾ ਨੈਣਾਂ ਦੇਵੀ ਪ੍ਰਬੰਧਕ ਕਮੇਟੀ ਨੇ ਕਰਵਾਇਆ ਜਗਰਾਤਾ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਨੈਣਾ ਦੇਵੀ ਪ੍ਰਬੰਧਕ ਕਮੇਟੀ ਵਲੋਂ ਚੌਥਾ ਸਾਲਾਨਾ ਜਗਰਾਤਾ ਮਾਤਾ ਨੈਣਾ ਦੇਵੀ ਮੰਦਰ ਵਿਖੇ ਪ੍ਰਵਾਸੀ ਮਜ਼ਦੂਰਾਂ, ਠੇਕੇਦਾਰਾਂ, ਮਿਸਤਰੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਨਗਰ ...

ਪੂਰੀ ਖ਼ਬਰ »

ਵਿਸ਼ਵ ਭੋਜਨ ਦਿਵਸ ਸੰਬੰਧੀ ਸਾਇੰਸ ਸਿਟੀ ਵਲੋਂ ਵੈਬੀਨਾਰ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਬੀਤੇ ਕੁੱਝ ਦਹਾਕਿਆਂ ਦੌਰਾਨ ਮਨੁੱਖ ਦੇ ਜੀਵਨਸ਼ੈਲੀ ਵਿਚ ਆਈਆਂ ਤਬਦੀਲੀਆਂ ਕਾਰਨ ਸਾਡੀਆਂ ਖਾਣ ਪੀਣ ਦੀਆਂ ਆਦਤਾਂ ਦੇ ਨਾਲ-ਨਾਲ ਭੋਜਨ ਵਿਚ ਵੀ ਬਹੁਤ ਸਾਰੇ ਪਰਿਵਰਤਨ ਆਏ ਹਨ | ਇਹ ਪ੍ਰਗਟਾਵਾ ਗੂੰਝਨ ਗੋਇਲ ਭੋਜਨ ਸਲਾਹਕਾਰ ਨੇ ਸਾਇੰਸ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ, ਹਰੀਪਾਲ ਸਿੰਘ)-ਅੱਜ ਫਗਵਾੜਾ-ਚਹੇੜੂ ਰੇਲਵੇ ਲਾਈਨਾਂ 'ਤੇ ਇੱਕ ਗੱਡੀ ਦੀ ਲਪੇਟ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਜੋ ਕਿ ਰੇਲਵੇ ਲਾਈਨਾਂ ...

ਪੂਰੀ ਖ਼ਬਰ »

ਚੋਰੀ ਦਾ ਸਾਮਾਨ ਤੇ ਨਕਦੀ ਬਰਾਮਦ, ਜੇਲ੍ਹ ਭੇਜਿਆ ਦੁਕਾਨ 'ਤੇ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਦਰਵੇਸ਼ ਪਿੰਡ ਲਾਗੇ ਇੱਕ ਸਬਮਰਸੀਬਲ ਪੰਪ ਦੀ ਦੁਕਾਨ 'ਤੇ ਹੋਈ ਚੋਰੀ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਲੱਖ ਰੁਪਏ ਦੀ ਨਕਦੀ ਤੇ ਚੋਰੀ ਦਾ ਸਾਮਾਨ ਬਰਾਮਦ ...

ਪੂਰੀ ਖ਼ਬਰ »

ਢਿਲਵਾਂ ਅਧੀਨ ਆਉਂਦੀਆਂ ਮੰਡੀਆਂ 'ਚ ਹੁਣ ਤੱਕ 3.8 ਲੱਖ ਕੁਇੰਟਲ ਝੋਨੇ ਦੀ ਖ਼ਰੀਦ

ਢਿਲਵਾਂ, 16 ਅਕਤੂਬਰ (ਪ੍ਰਵੀਨ ਕੁਮਾਰ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋਂ 15 ਅਕਤੂਬਰ ਤੱਕ ਝੋਨੇ ਦੀ ਝੋਨੇ ਦੀ ਕੁੱਲ ਖ਼ਰੀਦ 3 ਲੱਖ 08 ਹਜ਼ਾਰ 082 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ 18 ਨੂੰ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲਾਂ ਰੋਕੇਗੀ-ਬਾਜਵਾ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਰੋਸ ਵਜੋਂ 18 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਵੱਡੀ ਲੀਡ ਨਾਲ ਜਿੱਤਣਗੇ: ਥਿੰਦ

ਡਡਵਿੰਡੀ, 16 ਅਕਤੂਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਇਮਾਨਦਾਰ ਤੇ ਬੇਦਾਗ ਆਗੂ ਹੋਣ ਕਾਰਨ ਹਰੇਕ ਵਰਗ ਦੇ ਲੋਕਾਂ ਅੰਦਰ ਭਾਰੀ ਜੋਸ਼ ਅਤੇ ਖ਼ੁਸ਼ੀ ਦੀ ...

ਪੂਰੀ ਖ਼ਬਰ »

ਸਰਕਾਰ 2022 'ਚ ਓ.ਬੀ.ਸੀ. ਦੀ ਜਾਤੀਗਤ ਜਨਗਣਨਾ ਕਰਵਾਏ-ਮੋਰਚੇ ਨੇ ਦਿੱਤਾ ਮੰਗ ਪੱਤਰ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਰਾਸ਼ਟਰੀ ਪਿਛੜਾ ਵਰਗ (ਓ.ਬੀ.ਸੀ.) ਮੋਰਚਾ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਢਿਲਵਾਂ ਦੇ ਨਾਇਬ ਤਹਿਸੀਲਦਾਰ ਰਾਜੀਵ ਖੋਸਲਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਭਾਰਤੀ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ...

ਪੂਰੀ ਖ਼ਬਰ »

ਮਿੱਲ ਮਾਲਕਾਂ ਵਲੋਂ ਗੰਨੇ ਦੀ ਅਦਾਇਗੀ ਨਾ ਕਰਨ ਸੰਬੰਧੀ ਕਿਸਾਨਾਂ ਦਾ ਵਫ਼ਦ ਰਾਣਾ ਗੁਰਜੀਤ ਸਿੰਘ ਨੂੰ ਮਿਲਿਆ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ੂਗਰ ਮਿੱਲ ਵੱਲ ਕਿਸਾਨਾਂ ਦੀ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਹੋਣ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵਫ਼ਦ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੋਲੀ ਦੀ ...

ਪੂਰੀ ਖ਼ਬਰ »

ਅਦਾਰਾ ਅਦਬੀ ਸ਼ਾਮ ਵਲੋਂ ਸੀਨੀਅਰ ਸਿਟੀਜ਼ਨ ਕਲੱਬ 'ਚ ਕਵੀ ਦਰਬਾਰ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਅਦਾਰਾ ਅਦਬੀ ਸ਼ਾਮ ਵਲੋਂ ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ ਕਪੂਰਥਲਾ ਵਿਚ ਇਕ ਕਵੀ ਦਰਬਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸ਼ਹਿਬਾਜ ਖਾਨ ਪ੍ਰਧਾਨ ਅਦਬੀ ਸ਼ਾਮ ਨੇ ਕੀਤੀ | ਕਵੀ ਦਰਬਾਰ 'ਚ ਇੰਜ: ਖਜਾਨ ਸਿੰਘ, ਡਾ: ਹਰਭਜਨ ...

ਪੂਰੀ ਖ਼ਬਰ »

ਕੋਟਰਾਣੀ ਵਿਖੇ ਛਿੰਝ 'ਚ ਨਾਮਵਰ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ

ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸਪੋਰਟਸ ਕਲੱਬ ਮੁਹੱਲਾ ਕੋਟਰਾਣੀ ਫਗਵਾੜਾ ਵਲੋਂ 23ਵਾਂ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਧਰਮਿੰਦਰ ਕੁਹਾਲੀ ਅਤੇ ਯੁਧਿਸ਼ਟਰ ਵਾਰਨ ਵਿਚਕਾਰ ਹੋਈ ਜਿਸ ਵਿਚ ਧਰਮਿੰਦਰ ਕੁਹਾਲੀ ਨੇ ...

ਪੂਰੀ ਖ਼ਬਰ »

ਭਾਣੋ ਲੰਗਾ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦੇਵਾਗੇਂ-ਰਾਣਾ ਗੁਰਜੀਤ

ਹੁਸੈਨਪੁਰ, 16 ਅਕਤੂਬਰ (ਸੋਢੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਅੱਜ ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਹੋਏ ਨਤਮਸਤਕ

ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ)-ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਾਣਾ ਗੁਰਜੀਤ ਸਿੰਘ ਡੇਰਾ ਸ੍ਰੀ ਹਰਿਗੋਬਿੰਦਗੜ ਸਾਹਿਬ ਪਿੰਡ ਭੋਗਪੁਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਅੱਜ

ਬੇਗੋਵਾਲ, 16 ਅਕਤੂਬਰ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ, ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ ਉਨ੍ਹਾਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਤੇ ਸੋਹਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਵਿਧਾਇਕ ਖਹਿਰਾ ਨੇ ਹਲਕੇ 'ਚ ਵਿਕਾਸ ਕਾਰਜਾਂ ਦੀ ਲਗਾਈ ਝੜੀ- ਜਥੇਦਾਰ ਗੁਰਦਿਆਲ ਸਿੰਘ

ਢਿਲਵਾਂ, 16 ਅਕਤੂਬਰ (ਗੋਬਿੰਦ ਸੁਖੀਜਾ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਹਲਕੇ 'ਚ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ, ਸਮੂਹ ਹਲਕਾ ਵਾਸੀ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖ਼ੁਸ਼ ਹਨ | ਇਹ ਪ੍ਰਗਟਾਵਾ ਜਥੇਦਾਰ ...

ਪੂਰੀ ਖ਼ਬਰ »

ਲਾਲੜੀਏ ਜਠੇਰੇ ਮੇਲੇ ਸੰਬੰਧੀ ਮੀਟਿੰਗ

ਫਗਵਾੜਾ, 16 ਅਕਤੂਬਰ (ਵਾਲੀਆ)-ਪਿੰਡ ਪੱਲੀਆਂ ਕਲਾਂ ਜ਼ਿਲ੍ਹ•ਾ ਨਵਾਂਸ਼ਹਿਰ ਵਿਖੇ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਲਾਲੜੀਏ ਗੋਤਰ ਜਠੇਰੇ ਮੇਲੇ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ...

ਪੂਰੀ ਖ਼ਬਰ »

ਮੋਰਚੇ ਦੀਆਂ ਸਮਰਥਕ ਜਥੇਬੰਦੀਆਂ ਦੇਣਗੀਆਂ 18 ਨੂੰ ਰੇਲਵੇ ਸਟੇਸ਼ਨ 'ਤੇ ਧਰਨਾ-ਜੋਸਨ, ਬਾਜਵਾ

ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ ਦੀਆਂ ਸਮਰਥਕ ਜਥੇਬੰਦੀਆਂ ਵਲੋਂ 18 ਅਕਤੂਬਰ ਨੂੰ ਕਪੂਰਥਲਾ ਰੇਲਵੇ ਸਟੇਸ਼ਨ 'ਤੇ ਸਵੇਰੇ 10 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਪੰਡਿਤ ਗਿਆਨ ਦੇਵ ਸਿੰਘ ਵੇਦਾਂਤਾਚਾਰੀਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਮਹੰਤ ਸਾਹਿਬ ਪੰਡਤ ਗਿਆਨ ਦੇਵ ਸਿੰਘ ਵੇਦਾਂਤਾਚਾਰੀਆ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ (ਹਰਿਦੁਆਰ) ਆਪਣੀ ਸੰਤ ਮੰਡਲੀ ਸਮੇਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ...

ਪੂਰੀ ਖ਼ਬਰ »

ਅਕਬਰਪੁਰ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬੇਗੋਵਾਲ, 16 ਅਕਤੂਬਰ (ਸੁਖਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਦੀ ਅਗਵਾਈ ਹੇਠ ਅਕਬਰਪੁਰ 'ਚ ਹੋਈ ਜਿਸ 'ਚ ਵਾਈਸ ਪ੍ਰਧਾਨ ਬਲਰਾਮ ਸਿੰਘ ਰੰਧਾਵਾ ਤੇ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ-ਡਾ: ਜਸਵਿੰਦਰ ਸਿੰਘ

ਨਡਾਲਾ, 16 ਅਕਤੂਬਰ (ਮਾਨ)-ਸਿਹਤ ਵਿਭਾਗ ਵਲੋਂ ਡੇਂਗੂ ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਜ਼ੋਰਦਾਰ ਮੁਹਿੰਮ ਆਰੰਭੀ ਹੋਈ ਹੈ | ਨਗਰ ਪੰਚਾਇਤ ਨਡਾਲਾ ਵਲੋਂ ਡੇਂਗੂ ਤੋਂ ਬਚਾਅ ਲਈ ਕਸਬਾ ਨਡਾਲਾ ਵਿਚ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ | ਇਸ ਸਬੰਧੀ ਐੱਸ.ਐਮ.ਓ ਢਿਲਵਾਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 23 ਨੂੰ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪੰਜਾਬ ਵਿਚ ਸਿੱਧੇ ਦਖ਼ਲ ਲਈ ਮੋਦੀ ਨੇ ਬੀ.ਐੱਸ.ਐਫ. ਨੂੰ ਬਣਾਇਆ ਹਥਿਆਰ-ਜਗਪਾਲ ਚੀਮਾ

ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਘੀ ਢਾਂਚੇ ਉੱਤੇ ਕੀਤਾ ਗਿਆ ਇਕ ਹੋਰ ਵੱਡਾ ਹਮਲਾ ਹੈ ਜਿਸ ਅਧੀਨ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਦਾ ਏਰੀਆ ਬੀ.ਐੱਸ.ਐਫ. ਹਵਾਲੇ ਕੀਤਾ ਗਿਆ ਹੈ ਜਿਸ ਦੇ ਰਾਹੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX