ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  1 day ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  1 day ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  1 day ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  1 day ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  1 day ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  1 day ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  1 day ago
ਭੀਖੀ, 22 ਜਨਵਰੀ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਸਵੇਰੇ ਕਰੀਬ ਨੌਂ ਵਜੇ ਆਈ ਟਵੰਟੀ ਕਾਰ ਤੇ ਗੈਸ ਵਾਲੇ ਟੈਂਕਰ 'ਚ ਹਾਦਸਾ ਹੋਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਪਤੀ ਪਤਨੀ ਤੇ ਉਨ੍ਹਾਂ ...
ਅਸੀਂ ਇਹ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ-ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 22 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ ਅਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣਾ ਸਾਡਾ ਮੁੱਖ ਟੀਚਾ ਹੈ। ਨਵਜੋਤ ਸਿੰਘ ਸਿੱਧੂ ...
ਆਪਣੇ ਚੋਣ ਹਲਕੇ 'ਚ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਚੋਣ ਹਲਕੇ 'ਚ ਪਹੁੰਚੇ। ਇੱਥੇ ਸ. ਬਾਦਲ ਸਭ ਤੋ ਪਹਿਲਾਂ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ ਤੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਹੁਸ਼ਿਆਰਪੁਰ / ਮੁਕੇਰੀਆਂ

ਮੁੱਖ ਮੰਤਰੀ ਵਲੋਂ ਹਲਕਾ ਸ਼ਾਮਚੁਰਾਸੀ ਦੇ ਸਰਬਪੱਖੀ ਵਿਕਾਸ ਦਾ ਭਰੋਸਾ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹੁਸ਼ਿਆਰਪੁਰ ਦੌਰੇ ਦੌਰਾਨ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਇਕੱਠ ਨੂੰ ਸੰਬੋਧਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਅਤੇ ਕੰਢੀ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਉਨ੍ਹਾਂ ਵਿਧਾਇਕ ਆਦੀਆ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜੋ ਕਾਂਗਰਸੀ ਵਰਕਰ ਵਾਂਗ ਲੋਕਾਂ 'ਚ ਰਹਿ ਕੇ ਹਲਕੇ ਦੀ ਸੇਵਾ ਕਰ ਰਹੇ ਹਨ | ਇਸ ਮੌਕੇ ਮੁੱਖ ਮੰਤਰੀ ਚੰਨੀ ਵਲੋਂ ਹਲਕੇ ਦੇ ਪਿੰਡ ਭੀਖੋਵਾਲ ਦੇ ਯੂਥ ਕਲੱਬ ਨੂੰ ਖੇਡ ਕਿੱਟ ਵੀ ਭੇਟ ਕੀਤੀ ਗਈ | ਇਸ ਮੌਕੇ ਵਿਧਾਇਕ ਆਦੀਆ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਕੰਢੀ ਹਲਕੇ ਲਈ 4 ਕਰੋੜ ਰੁਪਏ ਦੀ ਰਾਸ਼ੀ ਅਤੇ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਜਲਦ ਜਾਰੀ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਸੂਬਾ ਵਾਸੀ 2022 ਦੀਆਂ ਚੋਣਾਂ 'ਚ ਵੀ ਕਾਂਗਰਸ ਦੇ ਹੱਕ 'ਚ ਫ਼ਤਵਾ ਦੇਣਗੇ | ਇਸ ਮੌਕੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੁਸਮ ਆਦੀਆ, ਸੌਰਵ ਆਦੀਆ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |

ਦੇਸੀ ਪਿਸਟਲ ਸਮੇਤ ਇਕ ਵਿਅਕਤੀ ਕਾਬੂ

ਦਸੂਹਾ, 17 ਅਕਤੂਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਦੇਸੀ ਪਿਸਟਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਐਸ.ਐਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਮੰਡੀਆਂ ਦੀ ਚੈਕਿੰਗ ਕਰ ਰਹੇ ਸੀ ਕਿ ਗੁਪਤ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਗੜ੍ਹਸ਼ੰਕਰ ਤੋਂ ਲਾਪਤਾ ਹੋਏ ਬੱਚੇ ਅੰਮਿ੍ਤਸਰ ਤੋਂ ਮਿਲੇ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਲੰਘੀ 11 ਅਕਤੂਬਰ ਨੂੰ ਗੜ੍ਹਸ਼ੰਕਰ ਅਤੇ ਪਿੰਡ ਡੁੱਗਰੀ ਨਾਲ ਸਬੰਧਿਤ ਲਾਪਤਾ ਹੋਏ ਪ੍ਰਵਾਸੀ ਮਜ਼ਦੂਰਾਂ ਦੇ 2 ਲੜਕੇ ਅੰਮਿ੍ਤਸਰ ਤੋਂ ਮਿਲ ਗਏ ਹਨ | 8ਵੀਂ ਜਮਾਤ ਦਾ ਵਿਦਿਆਰਥੀ ਸ਼ਿਵਮ (11) ਪੁੱਤਰ ਬਾਬੂ ਲਾਲ ਹਾਲ ਵਾਸੀ ਡੁੱਗਰੀ ਅਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਇਕ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 17 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਵਿਚ ਅੱਜ ਇਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 30801 ਕੋਵਿਡ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ...

ਪੂਰੀ ਖ਼ਬਰ »

ਠੇਕੇਦਾਰ ਦੀ ਚੰਬਾ ਵਿਖੇ ਤੀਜੀ ਮੰਜ਼ਿਲ ਤੋਂ ਡਿਗਣ ਕਾਰਨ ਮੌਤ

ਤਲਵਾੜਾ, 17 ਅਕਤੂਬਰ (ਅ. ਪ)- ਦਾਤਾਰਪੁਰ ਨੇੜਲੇ ਪਿੰਡ ਗੋਈਵਾਲ ਦੇ 38 ਸਾਲਾ ਕੰਚਨ ਕੁਮਾਰ ਦੀ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਘਰ ਦੀ ਤੀਜੀ ਮੰਜ਼ਲ ਦੀ ਛੱਤ ਤੋਂ ਡਿਗ ਕੇ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਪੰਕਜ ਕੁਮਾਰ ਨੇ ਦੱਸਿਆ ਕਿ ਕੰਚਨ ਕੁਮਾਰ ਉਸਾਰੀ ਦੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸੰਬੰਧ ਬਣਾਉਣ ਅਤੇ ਕੁੱਟਮਾਰ ਕਰਨ 'ਤੇ ਚਾਰ ਖ਼ਿਲਾਫ਼ ਪਰਚਾ ਦਰਜ

ਚੌਲਾਂਗ, 17 ਅਕਤੂਬਰ (ਸੁਖਦੇਵ ਸਿੰਘ)- ਨਜ਼ਦੀਕੀ ਪਿੰਡ ਬਘਿਆੜੀ ਦੀ ਇਕ ਲੜਕੀ ਵਲੋਂ ਵਿਆਹ ਦਾ ਲਾਰਾ ਲਾ ਕੇ ਸੰਬੰਧ ਬਣਾਉਣ ਤੇ ਮਾਰ-ਕੁਟਾਈ ਕਰਨ ਸਬੰਧੀ ਕੀਤੀ ਸ਼ਿਕਾਇਤ ਤਹਿਤ ਚਾਰ ਜਣਿਆਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਸਮਾਚਾਰ ਹੈ | ਲੜਕੀ ਵਲੋਂ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਥਾਣਾ ਟਾਂਡਾ ਅੱਗੇ ਦਿੱਤਾ ਧਰਨਾ ਮੰਗਾਂ ਮੰਨਣ ਤੋਂ ਬਾਅਦ ਚੁੱਕਿਆ

ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਪੁਲਿਸ ਵਲੋਂ ਕੀਤੇ ਗਏ ਝੂਠੇ ਪਰਚਿਆਂ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਟਾਂਡਾ ਮੂਹਰੇ ਲਗਾਇਆ ਧਰਨਾ ਅੱਜ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਤੋਂ ਬਾਅਦ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀ ਕਾਬੂ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ਦੇ ਦਿਸ਼ਾ ...

ਪੂਰੀ ਖ਼ਬਰ »

ਕੰਢੀ ਇਲਾਕੇ ਦੇ ਲੋਕ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ: ਧੀਮਾਨ

ਹਰਿਆਣਾ, 17 ਅਕਤੂਰ (ਖੱਖ)- ਕੰਢੀ ਇਲਾਕੇ 'ਚ ਪੈਂਦੇ ਜਨੌੜੀ ਦੇ ਮੁਹੱਲਾ ਸ਼ਿਵ ਨਗਰ 'ਚ ਕਰੀਬ 65 ਸਾਲਾਂ ਤੋਂ ਉਥੇ ਰਹਿ ਰਹੇ ਬੁਨਿਆਦੀ ਮੁਸ਼ਕਿਲਾਂ 'ਚ ਘਿਰੇ ਲੋਕਾਂ ਦੀਆਂ ਮੁਸਿਕਲਾਂ ਨੂੰ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਪਹੁੰਚ ਕੇ ਸੁਣਿਆਂ, ਜਿਥੇ ...

ਪੂਰੀ ਖ਼ਬਰ »

ਲੋਕ 'ਨਿਆਗਰਾ ਫ਼ਾਲ' ਦੇਖਣ ਜਾਣ ਦੀ ਬਜਾਏ ਨਸਰਾਲਾ ਆਉਣ-ਡਾ: ਰਵਜੋਤ

ਨਸਰਾਲਾ, 17 ਅਕਤੂਬਰ (ਸਤਵੰਤ ਸਿੰਘ ਥਿਆੜਾ)-ਪਿਛਲੇ ਲੰਬੇ ਸਮੇਂ ਤੋਂ ਪਿੰਡ ਨਸਰਾਲਾ ਵਿਖੇ ਗਲੀਆਂ 'ਚ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਦੇ ਸਬੰਧ ਵਿੱਚ ਪਿੰਡ ਵਾਸੀਆਂ ਦੇ ਦੁੱਖ ਸੁਣਨ ਲਈ ਆਮ ਆਦਮੀ ਪਾਰਟੀ ਪੰਜਾਬ ਵਿੰਗ ਦੇ ਪ੍ਰਧਾਨ ਤੇ ਹਲਕਾ ਇੰਚਾਰਜ਼ ਡਾ: ਰਵਜੋਤ ...

ਪੂਰੀ ਖ਼ਬਰ »

ਅਮਨ ਵਰਮਾ ਨੇ ਮਾਪਿਆਂ ਦੀ ਯਾਦ 'ਚ ਐਂਬੂਲੈਂਸ ਭੇਟ ਕੀਤੀ

ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਉੜਮੁੜ ਟਾਂਡਾ ਗੈੱਸ ਏਜੰਸੀ ਦੇ ਮਾਲਕ ਅਮਨ ਵਰਮਾ ਨੇ ਆਪਣੇ ਪਿਤਾ ਦੀ ਬਰਸੀ 'ਤੇ ਅੱਜ ਹਰਸੀ ਪਿੰਡ ਵਿਚ ਹੋਏ ਸਮਾਗਮ ਦੌਰਾਨ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਸਮਾਜ ਸੇਵੀ ਸੰਸਥਾ ਬਾਬਾ ਰੂੜ ਸਿੰਘ ਕਲੱਬ ਨੂੰ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਦਸੂਹਾ, 17 ਅਕਤੂਬਰ (ਭੁੱਲਰ)- ਏਮਜ਼ ਹਸਪਤਾਲ ਜਲੰਧਰ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਹੱਡੀਆਂ ਤੇ ਜੋੜਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਚੇਅਰਮੈਨ ਬਲਾਕ ਫਾਰਮਰ ਐਡਵਾਈਜ਼ਰੀ ਕਮੇਟੀ ਨਰਿੰਦਰ ਪਾਲ ਸਿੰਘ ਭਾਟੀਆ, ਡਿਪਟੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 17 ਅਕਤੂਬਰ (ਸੁਖਦੇਵ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਦਿੱਤਾ ਜਾ ਰਿਹਾ ਧਰਨਾ 376ਵੇਂ ਦਿਨ ਵਿਚ ਦਾਖਿਲ ਹੋ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਸੰਪੂਰਨ ਮੈਡੀਸਨ ਵਿਸ਼ੇ 'ਤੇ ਕੌਮੀ ਵੈਬੀਨਾਰ ਕਰਵਾਇਆ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ, ਪਿ੍ੰਸੀਪਲ ਡਾ. ਨੰਦ ਕਿਸ਼ੋਰ ਦੀ ਯੋਗ ਅਗਵਾਈ 'ਚ ਆਈ.ਕਿੳ.ਏ.ਸੀ. ਦੇ ਸਹਿਯੋਗ ਨਾਲ ਬਾਇਓ-ਟੈਕਨਾਲੋਜੀ, ਸਾਇੰਸ ਤੇ ਐੱਨ.ਅੱੈਸ.ਐੱਸ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦਾ ਕੇਂਦਰ ਦਾ ਫ਼ੈਸਲਾ ਸੰਘੀ ਢਾਂਚੇ 'ਤੇ ਹਮਲਾ - ਲਾਰੈਂਸ ਚੌਧਰੀ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਬੀ ਐੱਸ ਐੱਫ ਦੇ ਦਾਇਰੇ ਨੂੰ ਵਧਾਉਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਕਿਸਾਨੀ ਅੰਦੋਲਨ ਅਤੇ ਪੰਜ ਸੂਬਿਆਂ ਦੀਆਂ ਹੋਣ ਵਾਲੀਆਂ ਚੋਣਾਂ ...

ਪੂਰੀ ਖ਼ਬਰ »

ਮੋਰਿੰਡਾ ਦੇ ਪੱਕੇ ਮੋਰਚੇ 'ਚ ਜ਼ਿਲ੍ਹੇ ਦੇ ਮੁਲਾਜ਼ਮ/ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ-ਆਗੂ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਪਿ੍ੰ: ਅਮਨਦੀਪ ਸ਼ਰਮਾ, ਸਲਾਹਕਾਰ ਸੁਨੀਲ ਕੁਮਾਰ, ਸਿੰਘ, ਲੈਕ: ਅਮਰ ਸਿੰਘ ਟਾਂਡਾ, ਪਿ੍ਤਪਾਲ ਸਿੰਘ ਚੌਟਾਲਾ, ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੋਰਿੰਡਾ ਦੇ ਪੱਕੇ ਮੋਰਚੇ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਦੇ ਬਦਲਣ ਤੋਂ ਬਾਅਦ ਵੀ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਕਾਮਿਆਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਦਸੂਹਾ, 17 ਅਕਤੂਬਰ (ਭੁੱਲਰ)- ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਪਿੰਡ ਕੈਰੇ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਚੱਲ ਰਹੀਆਂ ਸ੍ਰੀ ਅਖੰਡ ਪਾਠ ਦੀਆਂ ਲੜੀਆਂ ਤਹਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਖੇਤੀ ਕਾਨੰੂਨਾਂ ਵਿਰੁੱਧ ਕਿਸਾਨਾਂ ਵੱਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਧਰਨਾ 340ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਜਾਬਰ ...

ਪੂਰੀ ਖ਼ਬਰ »

ਦੂਸਰੇ ਗੇੜ ਦੀਆਂ ਸੈਨੇਟ ਚੋਣਾਂ ਦਾ ਕੰਮ ਨੇਪਰੇ ਚੜਿ੍ਹਆ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੇ ਦੂਸਰੇ ਗੇੜ ਦੀਆਂ ਵੋਟਾਂ ਪਾਉਣ ਕੰਮ ਅਮਨ-ਅਮਾਨ ਨਾਲ ਸਪਾਪਤ ਹੋਇਆ | ਇਸ ਮੌਕੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਲੜਕੀਆਂ ਮਾਹਿਲਪੁਰ ਵਿਖੇ ਬਣਾਏ ਦੋ ਬੂਥ ਨੰਬਰ 120 ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਦਸੂਹਾ, 17 ਅਕਤੂਬਰ (ਭੁੱਲਰ)- ਅੱਜ ਯੂਨਾਈਟਿਡ ਪੰਜਾਬ ਸਪੋਰਟਸ ਕਲੱਬ ਬੋਦਲ ਗਰਨਾ ਸਾਹਿਬ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੀ ਆਰੰਭਤਾ ਦੀ ਅਰਦਾਸ ਗਿਆਨੀ ਸਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰ ਮਾਰਸ਼ਲ ਸਕੂਲ 'ਚ ਪੰਜਾਬੀ ਬੋਲੀ ਦਿਵਸ ਮਨਾਇਆ

ਅੱਡਾ ਸਰਾਂ, 17 ਅਕਤੂਬਰ (ਹਰਿਜੰਦਰ ਸਿੰਘ ਮਸੀਤੀ)- ਸਰ ਮਾਰਸ਼ਲ ਸਕੂਲ ਨੈਣੋਵਾਲ ਵੈਦ ਵਿਖੇ ਪੰਜਾਬੀ ਬੋਲੀ ਦਿਵਸ ਮਨਾਇਆ ਗਿਆ | ਇਸ ਮÏਕੇ ਸੰਸਥਾ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਪੰਜਾਬੀ ਬੋਲੀ ਲੋਕਪਿ੍ਅ ...

ਪੂਰੀ ਖ਼ਬਰ »

ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ-ਚੰਨੀ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸੂਬੇ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਜਨਮ ਦਿਵਸ ਮਨਾਇਆ

ਮਿਆਣੀ, 17 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਬਾਬਾ ਪ੍ਰੇਮ ਸਿੰਘ ਖੇਡ ਗਰਾਊਾਡ ਮਿਆਣੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਗੁਰਜੀਤ ਸਿੰਘ ਡਿੰਪਾ, ਲਖਵਿੰਦਰ ਸਿੰਘ ਮਟਿਆਣਾ, ਗੁਰਵਿੰਦਰ ਸਿੰਘ ਲਵਲੀ, ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਨਵ-ਨਿਯੁਕਤ ਅਹੁਦੇਦਾਰਾਂ ਦਾ ਮਨਜੀਤ ਦਸੂਹਾ ਵਲੋਂ ਸਨਮਾਨ

ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ) - ਯੂਥ ਅਕਾਲੀ ਦਲ ਸੰਯੁਕਤ ਦੀ ਨਵੀਂ ਬਣੀ ਜਥੇਬੰਦੀ ਵਿਚ ਮਿਹਨਤੀ ਨੌਜਵਾਨਾਂ ਨੂੰ ਮਿਲੇ ਸਤਿਕਾਰ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੇ ਮਨਦੀਪ ਸਿੰਘ ਸ਼ਾਹਪੁਰ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 17 ਅਕੂਤਬਰ (ਬਲਜਿੰਦਰਪਾਲ ਸਿੰਘ)- ਬੀ. ਐੱਸ. ਸੀ. ਬਾਇਓਟੈਕਨਾਲੌਜੀ (ਆਨਰਜ਼) ਸਮੈਸਟਰ 4 ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਫਾਈਨਲ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਨੇ ਸਫ਼ਾਈ ਮੁਹਿੰਮ ਚਲਾਈ

ਦਸੂਹਾ, 17 ਅਕਤੂਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਐੱਨ. ਐੱਸ. ਐੱਸ. ਵਲੰਟੀਅਰ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਕੋਆਰਡੀਨੇਟਰ ਐੱਨ. ਐੱਸ. ਐੱਸ. ਪ੍ਰੋਗਰਾਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 31 ...

ਪੂਰੀ ਖ਼ਬਰ »

ਸੁਪਰ ਫੁੱਟਬਾਲ ਲੀਗ ਦੇ ਮੁਕਾਬਲੇ 'ਚ ਜੇ.ਸੀ.ਟੀ. ਫਗਵਾੜਾ ਦੀ ਟੀਮ ਜੇਤੂ

ਹੁਸ਼ਿਆਰਪੁਰ 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)-35ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਇੱਕ ਮੈਚ ਫੁੱਟਬਾਲ ਅਕੈਡਮੀ ਬੱਡੋਂ ਅਤੇ ਜੇ.ਸੀ.ਟੀ. ਅਕੈਡਮੀ ਫਗਵਾੜਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ 'ਚ ਜੇ.ਸੀ.ਟੀ. ਫਗਵਾੜਾ ਦੀ ਟੀਮ 2-1 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਭੇਟ

ਖੁੱਡਾ, 17 ਅਕਤੂਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਟਾਂਡਾ ਉੜਮੁੜ ਇੰਚਾਰਜ ਮਨਜੀਤ ਸਿੰਘ ਦਸੂਹਾ ਵਲੋਂ ਚਲਾਈਆਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਲੋਕ ਭਲਾਈ ਸਕੀਮਾਂ ਤਹਿਤ ਖੁੱਡਾ ਦੇ ਲੋੜਵੰਦ ਪਰਿਵਾਰ ਦੀ ਔਰਤ ਵਿਜੈ ਕੌਰ ਦੇ ਇਲਾਜ ਲਈ ...

ਪੂਰੀ ਖ਼ਬਰ »

ਪੱਟੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਚੱਬੇਵਾਲ 17 ਅਕਤੂਬਰ (ਥਿਆੜਾ)-ਪਿੰਡ ਪੱਟੀ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ©ਤੀਕ ਦੁਸਹਿਰੇ ਦਾ ਤਿਉਹਾਰ ਦੁਸਹਿਰਾ ਕਮੇਟੀ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਸਥਾਨ ਦੁਸਹਿਰਾ ਗਰਾਊਾਡ ਵਿਖੇ ਰਾਵਣ, ਮੇਘਨਾਥ ਅਤੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਨੂੰ ਆਈ.ਟੀ.ਆਈ. ਇੰਸਟਰਕਟਰ ਯੂਨੀਅਨ ਦਾ ਵਫ਼ਦ ਮਿਲਿਆ

ਤਲਵਾੜਾ, 17 ਅਕਤੂਬਰ (ਅ. ਪ)- ਤਕਨੀਕੀ ਸਿੱਖਿਆ ਵਿਭਾਗ ਦੇ ਮੰਤਰੀ ਸ. ਗੁਰਜੀਤ ਸਿੰਘ ਰਾਣਾ ਨੂੰ ਆਈ.ਟੀ.ਆਈ. ਇੰਸਟਰਕਟਰ ਯੂਨੀਅਨ ਦੇ ਪ੍ਰਧਾਨ ਤਲਵਿੰਦਰ ਸਿੰਘ, ਜਨਰਲ ਸੈਕਟਰੀ ਸਤਨਾਮ ਸਿੰਘ, ਕੈਸ਼ੀਅਰ ਪਰਮਿੰਦਰ ਸਿੰਘ ਤਲਵਾੜਾ, ਹਰਜਿੰਦਰ ਸਿੰਘ, ਮਨਿੰਦਰ ਸਿੰਘ ਅਤੇ ਹੋਰ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਮੋਦੀ, ਯੋਗੀ ਦਾ ਪੁਤਲਾ ਫੂਕਿਆ

ਦਸੂਹਾ, 17 ਅਕਤੂਬਰ (ਕੌਸ਼ਲ)- ਸਥਾਨਕ ਹਾਜੀਪੁਰ ਚੌਕ ਵਿਖੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਮਰਜੀਤ ਸਿੰਘ ਰੜਾ ਦੀ ਅਗਵਾਈ ਹੇਠ ਕਿਸਾਨਾਂ ਦੇ ਵੱਡੇ ਇਕੱਠ ਵਲੋਂ ਮੋਦੀ, ਜੋਗੀ ਅਤੇ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ ਕਰਵਾਇਆ

ਕੋਟਫ਼ਤੂਹੀ, 17 ਅਕਤੂਬਰ (ਅਟਵਾਲ)- ਪਿੰਡ ਬਿੰਜੋ ਪਰਉਪਕਾਰੀ ਦੁਰਗਾ ਜਗਰਾਤਾ ਮੰਡਲੀ ਵੱਲੋਂ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ 'ਚ ਸਮੂਹ ਨਗਰ ਨਿਵਾਸੀਆਂ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਮਾਂ ਭਗਵਤੀ ਸੀਤਲਾ ਮੰਦਿਰ ਵਿਖੇ 11ਵਾਂ ਮਾਂ ਭਗਵਤੀ ਜਾਗਰਣ ਕਰਵਾਇਆ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਦੌਰਾਨ ਓਪਨ 'ਚ ਕੈਲੋਂ ਕਲੱਬ ਦੀ ਝੰਡੀ ਰਹੀ

ਹਰਿਆਣਾ, 17 ਅਕਤੂਬਰ (ਹਰਮੇਲ ਸਿੰਘ ਖੱਖ)-ਨਿਊ ਸ੍ਰੀ ਰਾਮ ਵੈੱਲਫੇਅਰ ਸੁਸਾਇਟੀ ਹਰਿਆਣਾ ਦੀ ਟੂਰਨਾਮੈਂਟ ਕਮੇਟੀ ਵੱਲੋਂ ਸੁਖਜੀਤ ਸਿੰਘ ਸੁੱਖਾ ਧਾਮੀ ਤੇ ਨੰ: ਮੁਕੰਦ ਲਾਲ ਕੁਲੀਆਂ, ਮਾ: ਸਰਬਜੀਤ ਸਿੰਘ ਜੱਲੋਵਾਲ ਅਤੇ ਲਾਲਾ ਛੱਜੂ ਰਾਮ ਦੀ ਯਾਦ ਨੂੰ ਸਮਰਪਿਤ 18ਵਾਂ ...

ਪੂਰੀ ਖ਼ਬਰ »

ਮੁਫਤ ਮੈਡੀਕਲ ਕੈਂਪ ਲਗਾਇਆ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)- ਡੇਰਾ ਲੋਹ ਲੰਗਰ (ਬਿਸ਼ਨਪੁਰੀ) ਪਿੰਡ ਨੰਗਲ ਖੁਰਦ ਵਿਖੇ ਮੁਫਤ ਮੈਡੀਕਲ ਕੈਂਪ ਡੇਰੇ ਦੇ ਸੰਚਾਲਕ ਸੰਤ ਬਿਕਰਮਜੀਤ ਸਿੰਘ ਦੀ ਦੇਖ ਰੇਖ 'ਚ ਲਗਾਇਆ ਗਿਆ | ਇਸ ਕੈਂਪ 'ਚ ਦਿਮਾਗ, ਰੀੜ ਦੀ ਹੱਡੀ ਤੇ ਜੋੜ ਦੇ ਮਾਹਰ ਡਾ. ਦਿਪਾਸ਼ੂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 17 ਅਕਤੂਬਰ (ਰਜਿੰਦਰ ਸਿੰਘ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ 'ਚ ਇਕ ਧਾਰਮਿਕ ਸਮਾਰੋਹ ਕਰਵਾਇਆ ਗਿਆ | ਜਿਸ ਮੌਕੇ ਸੈਸ਼ਨ 2021-22 ਦੀ ਆਰੰਭਤਾ ਸਬੰਧੀ ਕਾਲਜ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ...

ਪੂਰੀ ਖ਼ਬਰ »

ਸ੍ਰੀ ਰਾਮ ਚੰਦਰ ਜੀ ਦਾ ਅਯੁੱਧਿਆ ਮੰਦਰ ਬਣਨ ਨਾਲ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਸੰਜੀਵ ਮਿਨਹਾਸ

ਤਲਵਾੜਾ, 17 ਅਕਤੂਬਰ (ਅ.ਪ.)-ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਦਸੂਹਾ ਦੇ ਪਿੰਡ ਸੰਘਵਾਲ ਵਿਖੇ ਦੁਸਹਿਰੇ ਦੇ ਤਿਉਹਾਰ 'ਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਸਾਰੇ ਧਰਮਾਂ ਦੀ ਆਸਥਾ ਦਾ ਕੇਂਦਰ ਹਨ | ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਮੁਕੇਰੀਆਂ, 17 ਅਕਤੂਬਰ (ਰਾਮਗੜ੍ਹੀਆ)-ਅੱਜ ਮੁਕੇਰੀਆਂ ਵਿਧਾਨ ਸਭਾ 'ਚ ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਕਰਮਜੀਤ ਸੰਧੂ ਹਲਕਾ ਇੰਚਾਰਜ ਦੀ ਅਗਵਾਈ 'ਚ ਹੋਈ | ਇਸ ਮੀਟਿੰਗ 'ਚ ਪ੍ਰਧਾਨ ਜੋਗਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਸਾਰੀ ਟੀਮ ਨੇ ਹਿੱਸਾ ਲਿਆ | ਇਸ ਮੀਟਿੰਗ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦੇਨੋਵਾਲ ਕਲਾਂ ਦਾ 18ਵਾਂ ਛਿੰਝ ਮੇਲਾ ਤੇ ਕਬੱਡੀ ਕੱਪ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਪਿੰਡ ਦੇਨੋਵਾਲ ਕਲਾਂ ਵਿਖੇ ਰੋਜ਼ਾ ਪੰਜ ਪੀਰ ਵਲੋਂ ਮੁੱਖ ਸੇਵਾਦਾਰ ਬਾਬਾ ਰਘੂਭਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪ੍ਰਵਾਸੀ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 18ਵਾਂ ਛਿੰਝ ਮੇਲਾ ਤੇ ਕਬੱਡੀ ਕੱਪ ...

ਪੂਰੀ ਖ਼ਬਰ »

ਕੇਂਦਰ ਵਲੋਂ ਬੀ. ਐੱਸ. ਐੱਫ. ਨੂੰ ਬਾਰਡਰ ਦਾ 50 ਕਿੱਲੋਮੀਟਰ ਇਲਾਕਾ ਦੇਣ ਦਾ ਫ਼ੈਸਲਾ ਅਤਿ ਨਿੰਦਣਯੋਗ-ਕੈਰੇ, ਘੋਗਰਾ

ਦਸੂਹਾ, 17 ਅਕਤੂਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਖੁੱਲ੍ਹੀਆਂ ਤਾਕਤਾਂ ਦੇਣੀਆਂ ਤੇ ...

ਪੂਰੀ ਖ਼ਬਰ »

ਸੀਕਰੀ 'ਚ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਗਿਲਜੀਆਂ ਵਲੋਂ ਗ੍ਰਾਂਟ ਭੇਟ

ਅੱਡਾ ਸਰਾਂ, 17 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਸੀਕਰੀ 'ਚ ਹੋਏ ਸਮਾਗਮ ਦੌਰਾਨ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਹੋਰ ਗ੍ਰਾਂਟ ਭੇਟ ਕੀਤੀ ਗਈ | ਪਿੰਡ ਦੇ ਸਰਪੰਚ ਸੇਵਾ ਸਿੰਘ ਨੂੰ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਮਾਣਕ ਤੇ ਆਤਿਸ਼ ਨੇ ਲੁੱਟਿਆ

ਬੁੱਲ੍ਹੋਵਾਲ, 17 ਅਕਤੂਬਰ (ਲੁਗਾਣਾ)-ਕਸਬਾ ਬੁੱਲ੍ਹੋਵਾਲ 'ਚ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰਾਮ ਲੀਲ੍ਹਾ ਕਮੇਟੀ ਬੁੱਲ੍ਹੋਵਾਲ, ਗਰਾਮ ਪੰਚਾਇਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਪੰਜਾਬ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਦਾ ਘੇਰਾ ਵਧਾਉਣਾ ਪੰਜਾਬ 'ਤੇ ਕੇਂਦਰ ਦਾ ਕੰਟਰੋਲ ਕਰਨ ਦੀ ਸ਼ੁਰੂਆਤ- ਰਾਠਾਂ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਕੇਂਦਰ ਸਰਕਾਰ ਵਲੋਂ ਕਈ ਹੋਰ ਸਰਹੱਦੀ ਸੂਬਿਆਂ ਸਮੇਤ ਪੰਜਾਬ 'ਚ ਬੀ.ਐੱਸ.ਐੱਫ. ਦਾ ਘੇਰਾ ਵਧਾਏ ਜਾਣ ਦੀ ਨਿਖੇਧੀ ਕਰਦਿਆਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 17 ਅਕਤੂਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ...

ਪੂਰੀ ਖ਼ਬਰ »

ਅਗਿਆਨਤਾ ਤੋਂ ਗਿਆਨਤਾ ਦਿਵਸ ਸੰਬੰਧੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 16 ਅਕਤੂਬਰ (ਧਾਲੀਵਾਲ)- ਡਾ. ਬੀ. ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਡਾ. ਬੀ. ਆਰ. ਅੰਬੇਡਕਰ ਭਵਨ ਨੇੜੇ ਖ਼ਾਨਪੁਰ ਗੇਟ ਵਿਖੇ ਅਸ਼ੋਕ ਵਿਜੇ ਦਸਮੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਆਰੰਭ ਕੀਤੀ ਬੁੱਧ ਧੱਮ ਅਤੇ ਸੱਭਿਆਚਾਰਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਟਾਂਡਾ ਉੜਮੁੜ, 17 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾ ਰਹੇ 5 ਦਿਨਾ ਗੁਰਮਤਿ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ 'ਵਰਲਡ ਵਾਈਟ ਕੇਨ ਡੇਅ' 'ਤੇ ਨੇਤਰਹੀਣ ਕੋਮਲ ਕਲਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਵਲੋਂ 'ਵਰਲਡ ਵਾਈਟ ਕੇਨ ਡੇਅ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਦੀ ਅਗਵਾਈ 'ਚ ਗੁਰੂ ਹਰ ਰਾਇ ਨੇਤਰਹੀਣ ...

ਪੂਰੀ ਖ਼ਬਰ »

ਢੋਲਬਾਹਾ ਸਕੂਲ 'ਚ ਕੋਰੋਨਾ ਜਾਂਚ ਸਬੰਧੀ ਕੈਂਪ ਲਗਾਇਆ

ਹੁਸ਼ਿਆਰਪੁਰ, 17 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿਹਤ ਜਾਂਚ ਤੇ ਕੋਰੋਨਾ ਵਾਇਰਸ ਦਾ ਟੈੱਸਟ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕੋਵਿਡ-19 ਅਧੀਨ ਪੂਰੇ ਜ਼ਿਲ੍ਹੇ 'ਚ ਕੀਤਾ ਜਾ ਰਿਹਾ ਹੈ ¢ ਇਸੇ ਲੜੀ ਦੇ ਤਹਿਤ ਡਾ. ਵਿਵੇਕ ਦੀ ਅਗਵਾਈ 'ਚ ਇਕ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ 'ਮਾਂ ਬੋਲੀ ਦਿਵਸ' ਮਨਾਇਆ

ਹਾਜੀਪੁਰ, 17 ਅਕਤੂਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ 'ਚ ਪੰਜਾਬੀ ਬੋਲੀ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ 'ਮਾਂ ਬੋਲੀ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮਨਦੀਪ ਕੌਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX