ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 22 ਜਨਵਰੀ (ਤਰਨਜੀਤ ਸਿੰਘ ਕਿੰਨੜਾ) ਉੱਚ ਅਧਿਕਾਰੀਆਂ ਦੇ ਤਬਾਦਲੇ....
ਸੰਯੁਕਤ ਸਮਾਜ ਮੋਰਚੇ ਵਲੋਂ 35 ਉਮੀਦਵਾਰਾਂ ਦਾ ਐਲਾਨ, ਲੱਖਾ ਸਿਧਾਣਾ ਨੂੰ ਮੋੜ ਹਲਕੇ ਤੋਂ ਮਿਲੀ ਟਿਕਟ
. . .  1 day ago
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਮੋਰਚੇ ਵਲੋਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਸਤਖ਼ਤਾਂ ਹੇਠ 35 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚੇ ਨੇ ਲੱਖਾ ਸਿਧਾਣਾ ਨੇ ਮੌੜ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ...
ਲੁਧਿਆਣਾ 'ਚ ਕੋਰੋਨਾ ਦਾ ਵੱਡਾ ਧਮਾਕਾ, 10 ਮਰੀਜ਼ਾਂ ਦੀ ਮੌਤ ਸਣੇ 1032 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 22 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 13 ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਗਿਣਤੀ 'ਚ 10 ਮਰੀਜ਼ਾਂ ਦੀ ਜਾਨ ਚਲੀ ਗਈ ਹੈ ਜਦਕਿ ਨਵੇਂ ਪੀੜਤ ਮਰੀਜ਼ਾਂ ਦਾ ਆਉਣਾ ਵੀ ਲਗਾਤਾਰ...
ਬੱਲੂਆਣਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਨਵਾਂ ਉਮੀਦਵਾਰ, ਪ੍ਰਿਥੀ ਰਾਮ ਮੇਘਵਾਲ ਲੜਨਗੇ ਚੋਣ
. . .  1 day ago
ਚੰਡੀਗੜ੍ਹ, 22 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘਰੇਲੂ ਹਾਲਾਤ ਕਾਰਨ ਬੱਲੂਆਣਾ ਤੋਂ ਆਪਣਾ ਉਮੀਦਵਾਰ ਹਰਦੇਵ ਸਿੰਘ ਮੇਘ ਦੀ ਬੇਨਤੀ 'ਤੇ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਪ੍ਰਿਥੀ ਰਾਮ ਮੇਘਵਾਲ...
ਮਹਿਲ ਕਲਾਂ ਦੇ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 22 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਦੇ ਇਕ ਦਲਿਤ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਧੀ ਸਿੰਘ (37) ਪੁੱਤਰ ਬੁੱਗਰ ਸਿੰਘ ਵਾਸੀ ਮਹਿਲ ਕਲਾਂ ...
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਰੈਲੀਆਂ ਅਤੇ ਰੋਡ ਸ਼ੋਅ ’ਤੇ 31 ਜਨਵਰੀ ਤੱਕ ਜਾਰੀ ਰਹੇਗੀ ਪਾਬੰਦੀ
. . .  1 day ago
ਨਵੀਂ ਦਿੱਲੀ, , 22 ਜਨਵਰੀ- ਦੇਸ਼ ਦੇ 5 ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਸਾਫ਼ ਕਰ ਦਿੱਤਾ ਹੈ ਕਿ ਰੈਲੀਆਂ, ਜੁਲੂਸਾਂ ’ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਰੈਲੀਆਂ ਰੋਡ ਅਤੇ ਬਾਈਕ ਸ਼ੋਅ ’ਤੇ ਪਾਬੰਦੀ ਜਾਰੀ..
ਹੋਰਡਿੰਗ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ
. . .  1 day ago
ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਅਹੂਜਾ)-ਹਲਕਾ ਆਤਮ ਨਗਰ ਦੇ ਇਲਾਕੇ ਏ.ਟੀ.ਆਈ. ਰੋਡ 'ਤੇ ਹੋਰਡਿੰਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੀ ਕੁੱਟਮਾਰ...
ਮੁੱਖ ਮੰਤਰੀ ਚੰਨੀ ਮੇਰੇ ਖ਼ਿਲਾਫ਼ ਧੂਰੀ ਤੋਂ ਚੋਣ ਲੜਨ: ਭਗਵੰਤ ਮਾਨ
. . .  1 day ago
ਅੰਮ੍ਰਿਤਸਰ, 22 ਜਨਵਰੀ- ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਣ ਤੋਂ ਬਾਅਦ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਰਾਮ ਤੀਰਥ ਮੰਦਰ ’ਚ ਵੀ ਮੱਥਾ ਟੇਕਿਆ...
ਮੇਰੇ ਹੱਥ 'ਚ ਪਾਰਟੀ ਨੇ ਕੈਂਪੇਨ ਦੀ ਅਗਵਾਈ ਕਰਨ ਦਾ ਕੰਮ ਸੌਂਪਿਆ ਹੈ: ਹਰੀਸ਼ ਰਾਵਤ
. . .  1 day ago
ਨਵੀਂ ਦਿੱਲੀ, 22 ਜਨਵਰੀ- ਉੱਤਰਾਖੰਡ 'ਚ ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਨੇ ਪ੍ਰਚਾਰ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮੇਰੇ ਹੱਥਾਂ 'ਚ ਸੌਂਪੀ ਹੈ। ਮੇਰਾ ਕੰਮ ਬਹੁਮਤ ਹਾਸਲ ਕਰਨਾ ਹੈ। ਇਕ ਵਾਰ ਬਹੁਮਤ...
ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  1 day ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  1 day ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  1 day ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  1 day ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  1 day ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  1 day ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  1 day ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  1 day ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  1 day ago
ਭੀਖੀ, 22 ਜਨਵਰੀ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਸਵੇਰੇ ਕਰੀਬ ਨੌਂ ਵਜੇ ਆਈ ਟਵੰਟੀ ਕਾਰ ਤੇ ਗੈਸ ਵਾਲੇ ਟੈਂਕਰ 'ਚ ਹਾਦਸਾ ਹੋਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਪਤੀ ਪਤਨੀ ਤੇ ਉਨ੍ਹਾਂ ...
ਅਸੀਂ ਇਹ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ-ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 22 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ ਅਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣਾ ਸਾਡਾ ਮੁੱਖ ਟੀਚਾ ਹੈ। ਨਵਜੋਤ ਸਿੰਘ ਸਿੱਧੂ ...
ਆਪਣੇ ਚੋਣ ਹਲਕੇ 'ਚ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ
. . .  1 day ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਚੋਣ ਹਲਕੇ 'ਚ ਪਹੁੰਚੇ। ਇੱਥੇ ਸ. ਬਾਦਲ ਸਭ ਤੋ ਪਹਿਲਾਂ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ ਤੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਰੂਪਨਗਰ

ਅੱਧ ਵਿਚਾਲੇ ਹੀ ਲਟਕ ਰਿਹੈ 'ਨੰਗਲ ਡੈਮ ਫਲਾਈ ਓਵਰ' ਦਾ ਨਿਰਮਾਣ ਕਾਰਜ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਬਣ ਰਹੇ ਬਹੁਕਰੋੜੀ 'ਫਲਾਈ ਓਵਰ' ਦਾ ਨਿਰਮਾਣ ਕਾਰਜ ਅੱਧ ਵਿਚਾਲੇ ਹੀ ਲਟਕ ਰਿਹਾ ਹੈ ਜਿਸ ਕਾਰਨ ਟ੍ਰੈਫ਼ਿਕ ਦੀ ਸਮੱਸਿਆ ਪੈਦਾ ਹੁੰਦੀ ਹੈ ਤੇ ਇਲਾਕਾ ਵਾਸੀਆਂ ਨੂੰ ਪ੍ਰੇਸ਼ਾਨੀਆਂ ਨਾਲ ਜੂਝਣਾ ਪੈਂਦਾ ਹੈ | ਦਿਨ 'ਚ ਕਈ ਵਾਰ ਰੇਲ ਗੱਡੀਆਂ ਦੇ ਆਉਣ ਜਾਣ ਕਾਰਨ ਰੇਲਵੇ ਫਾਟਕ ਕਈ ਵਾਰ ਬੰਦ ਹੰੁਦੇ ਹਨ ਤਾਂ ਇਸ ਰਸਤੇ ਤੋਂ ਭਾਰੀ ਆਵਾਜਾਈ ਰਹਿਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ | ਦੱਸਣਯੋਗ ਹੈ ਕਿ ਬੀ. ਬੀ. ਐਮ. ਬੀ. ਵਲੋਂ ਬਣਾਏ ਨੰਗਲ ਡੈਮ ਪੁਲ ਉੱਤੋਂ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਨੂੰ ਆਉਣ ਲਈ ਜਾਣ ਲਈ ਲੋਕ ਗੁਜ਼ਰਦੇ ਹਨ ਪਰ ਇਹ ਪੁਲ ਅਜੋਕੇ ਸਮੇਂ ਅੰਦਰ ਤੰਗ ਹੋਣ ਕਾਰਨ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ ਜਿਸ ਕਾਰਨ ਨੰਗਲ ਤੋਂ ਨਵਾਂ ਨੰਗਲ ਆਉਣ ਜਾਣ ਲਈ ਲੋਕਾਂ ਨੂੰ ਕਾਫ਼ੀ ਸੋਚਣਾ ਪੈਂਦਾ ਹੈ | ਇਸ ਸਮੱਸਿਆ ਕਾਰਨ ਸ਼ਹਿਰ ਦਾ ਵਪਾਰ ਵੀ ਕਾਫ਼ੀ ਪ੍ਰਭਾਵਿਤ ਹੋਇਆ ਹੈ | ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਅਕਸਰ ਇਹ ਦਾਅਵਾ ਕੀਤਾ ਜਾਂਦਾ ਕਿ ਮੈਂ ਦਿਲਚਸਪੀ ਨਾਲ ਸਰਕਾਰ ਕੋਲੋਂ ਸੂਬੇ ਹਿੱਸੇ ਆਉਂਦੀ ਰਾਸ਼ੀ ਜਾਰੀ ਕਰਵਾ ਕੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਪਰ ਸਰਕਾਰ ਦੇ ਪੌਣੇ ਪੰਜ ਸਾਲ ਬੀਤਣ ਮਗਰੋਂ ਵੀ ਇਸ ਦਾ ਨਿਰਮਾਣ ਵਿਚਾਲੇ ਹੀ ਲਟਕ ਰਿਹਾ | ਦੱਸਣਯੋਗ ਹੈ ਕਿ ਸਤਲੁਜ ਦਰਿਆ 'ਤੇ ਤਾਂ ਕਾਫ਼ੀ ਸਮਾਂ ਪਹਿਲਾਂ ਨਿਰਮਾਣ ਕੰਪਨੀ ਵਲੋਂ ਸਲੈਬ ਪਾਈ ਜਾ ਚੁੱਕੀ ਹੈ | ਕੁੱਝ ਮਹੀਨੇ ਪਹਿਲਾਂ ਡੀ. ਸੀ. ਰੂਪਨਗਰ ਸੋਨਾਲੀ ਗਿਰੀ ਵਲੋਂ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਦਾ ਨਿਰਮਾਣ ਜਲਦ ਸ਼ੁਰੂ ਹੋਵੇਗਾ ਜੋ ਕਿ ਨਹੀਂ ਹੋਇਆ |
ਕੀ ਕਹਿੰਦੇ ਹਨ ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ
ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਬੱਸ ਸਟੈਂਡ ਲਾਗੇ ਅੰਡਰ ਪਾਸ ਬਣਾਏ ਜਾਣ ਦੀ ਯੋਜਨਾ ਸੀ ਪਰ ਇਸ ਨੂੰ ਸਥਾਨਕ ਲੋਕਾਂ ਵਲੋਂ ਨਾ ਬਣਾਉਣ ਦੀ ਮੰਗ ਕੀਤੀ ਗਈ ਸੀ ਜਿਸ ਮਗਰੋਂ ਰੇਲਵੇ ਵਿਭਾਗ ਵਲੋਂ ਇਸ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ | ਡੀ. ਸੀ. ਰੂਪਨਗਰ ਸੋਨਾਲੀ ਗਿਰੀ ਵਲੋਂ ਦਿੱਲੀ ਵਿਖੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਖ਼ੁਦ ਮੀਟਿੰਗਾਂ ਕੀਤੀਆਂ ਜਿਸ ਕਾਰਨ ਹੁਣ ਅੰਡਰ ਪਾਸ ਸੰਬੰਧੀ ਫ਼ੈਸਲਾ ਹੋ ਚੁੱਕਿਆ ਹੈ ਤੇ ਰੇਲਵੇ ਵਿਭਾਗ ਵਲੋਂ ਫ਼ੈਸਲੇ ਦੀ ਕਾਪੀ ਜਾਰੀ ਕੀਤੇ ਜਾਣ ਉਪਰੰਤ ਇਸ ਦਾ ਨਿਰਮਾਣ ਜਲਦ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਪੰਜਾਬ ਸਰਕਾਰ ਜਨਤਾ ਦੀ ਸਹੂਲਤ ਲਈ ਵਿਕਾਸ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

ਧਾਰਮਿਕ ਅਸਥਾਨ ਦੇ ਜਿੰਦਰੇ ਤੋੜ ਕੇ ਵੂਫਰ, ਸਟੀਰੀਓ ਤੇ ਨਕਦੀ ਚੋਰੀ

ਭਰਤਗੜ੍ਹ, 17 ਅਕਤੂਬਰ (ਜਸਬੀਰ ਸਿੰਘ ਬਾਵਾ)-ਅੱਜ ਤੜਕਸਾਰ ਖਰੋਟਾ ਸਥਿਤ ਬਾਬਾ ਜੰਡਾਂ ਵਾਲੇ ਦੇ ਅਸਥਾਨ 'ਤੇ ਕੁੱਝ ਅਣਪਛਾਤਿਆਂ ਵਲੋਂ ਜਿੰਦਰੇ ਤੋੜ ਕੇ ਬੂਫਰ, ਸਟੀਰੀਓ ਤੇ ਨਕਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਸੇਵਾਦਾਰਾਂ 'ਚੋਂ ਦਿਲਬਾਗ ਸਿੰਘ ਬਾਗ਼ੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਕਰਨ 'ਤੇ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਵਲੋਂ ਇਕ ਜਾਂਚ ਉਪਰੰਤ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਕ ਔਰਤ ਵਲੋਂ ਕੋਟਲਾ ਪਾਵਰ ਹਾਊਸ ਦੇ ਰਹਿਣ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਬਲਾਕ ਨੂਰਪੁਰ ਬੇਦੀ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਸਨਮਾਨ

ਨੂਰਪੁਰ ਬੇਦੀ, 17 ਅਕਤੂਬਰ (ਪ. ਪ.)-ਪੈੱ੍ਰਸ ਕਲੱਬ ਬਲਾਕ ਨੂਰਪੁਰ ਬੇਦੀ (ਰਜਿ:) ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਕਲੱਬ ਨੂੰ ਗਰਾਂਟ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪ੍ਰੈੱਸ ਕਲੱਬ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਦੀ ਹਾਲਤ ਖਸਤਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਰਾਹਗੀਰ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਕੁੱਝ ਅਰਸਾ ਪਹਿਲਾਂ ਨਵੇਂ ਬਣੇ ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਹਰ ਰੋਜ਼ ਪ੍ਰੇਸ਼ਾਨ ਹੋ ਰਹੇ ਹਨ | ਟਿੱਬਾ ਟੱਪਰੀਆਂ ਤੋਂ ਗੜਵਾ ਅਜੇ ਤੱਕ ਇਸ ਸੜਕ ਦੀ ਹਾਲਤ ਇੰਨੀ ਖਸਤਾ ਹੋ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਪਪਰਾਲਾ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਭੇਟ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਹਲਕੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨ੍ਹਾਂ ਅੱਜ ਰੂਪਨਗਰ ਦੇ ਪਿੰਡ ਪਪਰਾਲਾ 'ਚ ...

ਪੂਰੀ ਖ਼ਬਰ »

ਅੰਬਿਕਾ ਸੋਨੀ ਵਲੋਂ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਕਾਂਗਰਸ ਦੇ ਸਕੱਤਰ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਨੂਰਪੁਰ ਬੇਦੀ ਵਿਖੇ ਕੀਤੀ ਗਈ | ਮੀਟਿੰਗ 'ਚ ਕਾਂਗਰਸੀ ਆਗੂਆਂ ਵਲੋਂ ਆਲ ਇੰਡੀਆ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਸੰਗ ਭਵਨ ਨੰਗਲ 'ਚ ਲਗਾਏ ਕੈਂਪ ਦਾ ਕੌਂਸਲ ਪ੍ਰਧਾਨ ਸੰਜੇ ਸਾਹਨੀ ਨੇ ਕੀਤਾ ਉਦਘਾਟਨ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੰਤ ਨਿਰੰਕਾਰੀ ਸਤਸੰਗ ਭਵਨ ਨੰਗਲ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਤੇ ਮਹਾਤਮਾ ਪ੍ਰਦੀਪ ਕੁਮਾਰ ਵਰਮਾ ਖੇਤਰੀ ਸੰਚਾਲਕ ਸੇਵਾਦਲ ਨੇ ਸਾਂਝੇ ਰੂਪ 'ਚ ਆਪਣੇ ਕਰ ...

ਪੂਰੀ ਖ਼ਬਰ »

ਅਗਵਾ ਕਰਨ ਦੇ ਸ਼ੱਕ 'ਤੇ ਅਗਿਆਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਡੱਲਾ ਪੁਲਿਸ ਨੇ ਬਹਿਰਾਮਪੁਰ ਬੇਟ ਦੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਫਿਰੌਤੀ ਮੰਗਣ ਦੇ ਸ਼ੱਕ 'ਚ ਨਾ ਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਗਰੂਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਬਹਿਰਾਮਪੁਰ ਬੇਟ ਨੇ ਡੱਲਾ ...

ਪੂਰੀ ਖ਼ਬਰ »

ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਟ੍ਰੈਫ਼ਿਕ ਜਾਮ

ਮੋਰਿੰਡਾ, 17 ਅਕਤੂਬਰ (ਕੰਗ)-ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਢੋਲਣਮਾਜਰਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਟ੍ਰੈਫਿਕ ਜਾਮ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪ.ਸ.ਸ.ਫ. ਨੇ ਸਾਂਭੀ ਦੂਜੇ ਦਿਨ ਪੱਕੇ ਮੋਰਚੇ ਦੀ ਕਮਾਨ

ਮੋਰਿੰਡਾ, 17 ਅਕਤੂਬਰ (ਪਿ੍ਤਪਾਲ ਸਿੰਘ, ਤਰਲੋਚਨ ਸਿੰਘ ਕੰਗ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ ਬੀਤੇ ਦਿਨ ਵਿਸ਼ਾਲ ਰੈਲੀ ਕਰਨ ਉਪਰੰਤ ਲਗਾਏ ਪੱਕੇ ਮੋਰਚੇ ਦੇ ਦੂਜੇ ਦਿਨ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1406/ 22ਬੀ) ਦੇ ...

ਪੂਰੀ ਖ਼ਬਰ »

ਟਰੱਕ ਯੂਨੀਅਨ ਨੰਗਲ ਦੇ ਮੀਤ ਪ੍ਰਧਾਨ ਮਾਨ ਸਿੰਘ ਸੈਣੀ ਦਾ ਦਿਹਾਂਤ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਟਰੱਕ ਯੂਨੀਅਨ ਨੰਗਲ ਦੇ ਮੀਤ ਪ੍ਰਧਾਨ ਤੇ ਵਪਾਰੀ ਆਗੂ ਸਰਦਾਰ ਮਾਨ ਸਿੰਘ ਸੈਣੀ ਰੇਲਵੇ ਰੋਡ ਵਾਲਿਆ ਦਾ ਦਿਹਾਂਤ ਹੋ ਗਿਆ | ਉਹ 58 ਵਰਿ੍ਹਆਂ ਦੇ ਸਨ ਤੇ ਪਿਛਲੇ ਕਈ ਮਹੀਨਿਆਂ ਤੋਂ ਗੁਰਦਿਆਂ ਦੀ ਬਿਮਾਰੀ ਨਾਲ ਜੂਝ ਰਹੇ ਸਨ | ਨੰਗਲ ...

ਪੂਰੀ ਖ਼ਬਰ »

ਆਲ ਪੰਜਾਬ ਸੀ. ਆਈ. ਟੀ. ਕੰਟਰੈਕਟ ਯੂਨੀਅਨ ਵਲੋਂ ਧਰਨਾ ਜਾਰੀ

ਮੋਰਿੰਡਾ, 17 ਅਕਤੂਬਰ (ਕੰਗ)-ਆਲ ਪੰਜਾਬ ਸੀ. ਆਈ. ਟੀ., ਡੀ. ਐੱਸ. ਟੀ. ਤੇ ਸੀ. ਟੀ. ਐੱਸ. ਕੰਟਰੈਕਟ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਇਸ ਸੰਬੰਧੀ ਸੰਦੀਪ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਤੇ ਹਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੂਬੇ 'ਚ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਸਰਕਾਰ ਨੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਪ੍ਰੇਰਿਤ ਕੀਤਾ-ਰਾਣਾ ਕੇ.ਪੀ.

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ 'ਚ ਖੇਡ ਸਟੇਡੀਅਮ ਤੇ ਖੇਡ ਮੈਦਾਨਾਂ ਦਾ ਨਿਰਮਾਣ ਕਰਵਾ ਕੇ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਢੁਕਵਾ ਵਾਤਾਵਰਨ ਸਿਰਜਿਆ ਹੈ | ਸੂਬਾ ਸਰਕਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਢੇਰ, 17 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬੱਸ ਅੱਡਾ ਢੇਰ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿੱਤ ਸ਼ਾਹ ਆਦਿ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨ ਆਗੂ ਤੇ ਸਰਪੰਚ ਰਜਿੰਦਰ ਸਿੰਘ ਡੋਡ, ਭਵਨ ਸਿੰਘ ਢੇਰ, ਬਰਜਿੰਦਰ ...

ਪੂਰੀ ਖ਼ਬਰ »

ਦੁਕਾਨਾਂ ਦੇ ਅੱਗੇ ਲੱਗੀਆਂ ਰੇਹੜੀਆਂ-ਫੜ੍ਹੀਆਂ ਤੋਂ ਹੋ ਰਹੀ ਹੈ ਆਵਾਜਾਈ ਪ੍ਰਭਾਵਿਤ, ਲੋਕ ਪ੍ਰੇਸ਼ਾਨ

ਮੋਰਿੰਡਾ, 17 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੇ ਰੁਝਾਨ ਨੇ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ | ਕੁਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅੱਗੇ ਸ਼ੈੱਡ ਪਾ ਕੇ ਸਰਕਾਰੀ ਜਗ੍ਹਾ 'ਤੇ ਲਗਪਗ ਪੱਕੇ ਤੌਰ 'ਤੇ ਹੀ ਕਬਜ਼ਾ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਰੈਲੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਭਰ ਤੋਂ ਆਏ ਹਜ਼ਾਰਾਂ ਅਧਿਆਪਕਾਂ ਤੇ ਨਰਸਿੰਗ ਸਟਾਫ਼ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਕੰਮਲ ਰੂਪ 'ਚ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਟੇਡੀਅਮ ਵਿਚ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੂਤੇ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਮੌਸਮ ਦੀ ਖ਼ਰਾਬੀ ਨੇ ਇਕ ਵਾਰ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਅੱਜ ਰੁਕ-ਰੁਕ ਕੇ ਕਿਣ-ਮਿਣ ਕਾਣੀ ਹੁੰਦੀ ਰਹੀ ਜਦ ਕਿ ਮੌਸਮ ਵਿਭਾਗ 18 ਅਕਤੂਬਰ ਨੂੰ ਵੀ ਬਾਰਿਸ਼ ਦੀ ਸੰਭਾਵਨਾ ਦੱਸ ਰਿਹਾ ਹੈ | ਇਨ੍ਹਾਂ ਦਿਨਾਂ 'ਚ ਝੋਨੇ 'ਚ ...

ਪੂਰੀ ਖ਼ਬਰ »

'ਆਪ' ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਭੇਜੀ ਅਨਿਯਮਿਤ ਚੱਲਣ ਵਾਲੀਆਂ ਬੱਸਾਂ ਦੀ ਸੂਚੀ

ਚੰਡੀਗੜ੍ਹ, 17 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਆਰ. ਟੀ. ਆਈ. ਕਾਰਕੁੰਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਸਬੂਤ ਭੇਜੇ ਹਨ ਕਿ ਕਿਵੇਂ ਰਾਜ 'ਚ ਸਿਆਸੀ ਆਗੂਆਂ ਦੇ ਟਰਾਂਸਪੋਰਟ ...

ਪੂਰੀ ਖ਼ਬਰ »

ਪਿੰਡ ਹੁਸ਼ਿਆਰਪੁਰ ਵਿਖੇ ਅੱਠਵਾਂ ਕਬੱਡੀ ਕੱਪ 24 ਨੂੰ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਨੇੜਲੇ ਪਿੰਡ ਹੁਸ਼ਿਆਰਪੁਰ ਵਿਖੇ ਅੱਠਵਾਂ ਕਬੱਡੀ ਕੱਪ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਦਸਮੇਸ਼ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ, ਉਪ ਪ੍ਰਧਾਨ ਬਿੱਟੂ ਢਿੱਲੋਂ ਤੇ ਰੱਬੀ ਸੋਹੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕੁਰਾਲੀ ਵਿਖੇ ਅੱਜ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 18 ਅਕਤੂਬਰ ਨੂੰ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੁਰਾਲੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਰੋਕਣ ਲਈ ਧਰਨਾ ਲਗਾਇਆ ਜਾਵੇਗਾ | ਇਸ ਸੰਬੰਧੀ ਕਿਸਾਨ ਆਗੂ ਰੇਸ਼ਮ ਸਿੰਘ ਬਡਾਲੀ, ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਜੀ.ਟੀ.ਯੂ. ਮੁਹਾਲੀ ਦੇ ਨੁਮਾਇੰਦੇ ਤੀਜੀ ਵਾਰ ਭੁੱਖ ਹੜਤਾਲ 'ਤੇ ਬੈਠੇ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਹੱਕ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਓੜੀ ਨੇੜੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ 133ਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ | ਗੌਰਮਿੰਟ ਟੀਚਟਜ਼ ਯੂਨੀਅਨ ਮੁਹਾਲੀ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਵਿੰਗਾਂ ਦੀਆਂ ਅਧਿਆਪਕ ਯੂਨੀਅਨਾਂ ਨੇ ਹਸਪਤਾਲ ਰੋਡ 'ਤੇ ਲਗਾਇਆ ਰੋਸ ਧਰਨਾ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਨਵੀਂ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾ ਯੂਨੀਅਨ, ਡੀ. ਪੀ. ਆਈ. ਅਧਿਆਪਕ ਯੂਨੀਅਨ ਤੇ ਡੋਮੀਸਾਈਲ ਯੂਨੀਅਨ ਪੰਜਾਬ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਹਸਪਤਾਲ ਰੋਡ 'ਤੇ ਰੋਸ ਧਰਨਾ ਦੇ ਕੇ ...

ਪੂਰੀ ਖ਼ਬਰ »

ਮਾਜਰਾ ਵਿਖੇ ਛਿੰਝ ਮੌਕੇ ਝੰਡੀ ਦੀ ਕੁਸ਼ਤੀ ਪਿ੍ਤਪਾਲ ਫ਼ਗਵਾੜਾ ਤੇ ਧਰਮਿੰਦਰ ਕੁਹਾਲੀ ਵਿਚਕਾਰ ਰਹੀ ਬਰਾਬਰ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਪਿੰਡ ਮਾਜਰਾ ਵਿਖੇ ਛਿੰਝ ਕਮੇਟੀ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 51ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਨੌਗਜ਼ਾ ਪੀਰ ਦੀ ਮਜਾਰ 'ਤੇ ਭਰਨ ਵਾਲੇ ਸਾਲਾਨਾ ਮੇਲੇ ਮੌਕੇ ਕਰਵਾਏ ਕੁਸ਼ਤੀ ਦੰਗਲ ਦੌਰਾਨ 1.50 ...

ਪੂਰੀ ਖ਼ਬਰ »

ਖਰੜ 'ਚ ਅਧਿਆਪਕਾਂ ਨੇ ਆਪਣੀਆਂ ਡਿਗਰੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਐਨ. ਐਸ. ਕਿਊ. ਐਫ. ਵੋਕੇਸ਼ਨਲ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਹਸਪਤਾਲ ਰੋਡ ਤੋਂ ਜਾਂਦੀ ਸੜਕ 'ਤੇ ਮਿਹਨਤ ਨਾਲ ਪ੍ਰਾਪਤ ਕੀਤੀਆਂ ਡਿਗਰੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਕੋਵਿਡ-19 ਮੈਡੀਕਲ ਤੇ ਪੈਰਾ-ਮੈਡੀਕਲ ਵਲੰਟੀਅਰਾਂ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੋਵਿਡ-19 ਮੈਡੀਕਲ ਤੇ ਪੈਰਾ-ਮੈਡੀਕਲ ਵਲੰਟੀਅਰ ਯੂਨੀਅਨ ਦੇ ਆਗੂਆਂ ਦੀ ਬੀਤੀ ਰਾਤ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਹੋਈ | ਯੂਨੀਅਨ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੇ ਚਮਕੌਰ ਸਿੰਘ ...

ਪੂਰੀ ਖ਼ਬਰ »

ਸਿੱਖ ਸਮਾਜ ਦੇ ਦਬੇ-ਕੁਚਲੇ ਲੋਕਾਂ ਵਲੋਂ ਧਰਮ ਪਰਿਵਰਤਨ ਕਰਨਾ ਚਿੰਤਾ ਦਾ ਵੱਡਾ ਵਿਸ਼ਾ-ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਤੇ ਹੋਰਨਾਂ ਸੂਬਿਆਂ 'ਚ ਸਿੱਖ ਸਮਾਜ ਦੇ ਦੱਬੇ ਕੁਚਲੇ ਲੋਕਾਂ ਵਲੋਂ ਧਰਮ ਪਰਿਵਰਤਨ ਕਰਦਿਆਂ ਕ੍ਰਿਸਚਨ ਧਰਮ ਨੂੰ ਅਪਣਾਇਆ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵੱਡਾ ਵਿਸ਼ਾ ਹੈ ਤੇ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ...

ਪੂਰੀ ਖ਼ਬਰ »

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਸੰਗੀਤਕਾਰ ਲਾਲ-ਕਮਲ ਵਲੋਂ ਮੌਂਟੀ ਬਾਵਾ ਦਾ ਗੀਤ 'ਰਪੀਟ' ਜਾਰੀ

ਖਰੜ, 17 ਅਕਤੂਬਰ (ਗੁਰਮੁੱਖ ਸਿੰਘ ਮਾਨ)-ਲੋਕ ਗਾਇਕ ਸਤਵਿੰਦਰ ਬੁੱਗਾ ਨੇ ਕਿਹਾ ਕਿ ਇਕ ਸੁਰੀਲੇ ਗਾਇਕ ਲਈ ਉਸ ਦੀ ਸਖ਼ਤ ਮਿਹਨਤ, ਰਿਆਜ ਤੇ ਚੰਗੀ ਸੰਗਤ ਹੀ ਉਸ ਦੀ ਸਫ਼ਲਤਾ ਦਾ ਮੁਕਾਮ ਹੁੰਦੀ ਹੈ | ਉਹ ਲਾਲ-ਕਮਲ ਸਟੂਡੀਓ ਖਰੜ ਵਿਖੇ ਗਾਇਕ ਮੌਂਟੀ ਬਾਵਾ ਦੇ ਸਿੰਗਲ ਟਰੈਕ ਗੀਤ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਜੀ ਨੇ ਮਹਾਂ-ਕਾਵਿ ਰਾਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 17 ਅਕਤੂਬਰ (ਕੇ. ਐੱਸ. ਰਾਣਾ)-ਮਹਾਂਰਿਸ਼ੀ ਵਾਲਮੀਕਿ ਜੀ ਨੇ ਮਹਾਂ-ਕਾਵਿ ਰਾਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ ਹੈ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦੇ ਮੁਦਈ ਹੋਣ ਦਾ ਸੰਦੇਸ਼ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹਮਾਂਯੂਪੁਰ ਤਸਿੰਬਲੀ 'ਚ ਪਲੇਟਲੈਟ ਘਟਣ ਤੇ ਬੁਖਾਰ ਨਾਲ ਮਰਨ ਵਾਲਿਆਂ ਦਾ ਸਿਲਸਿਲਾ ਜਾਰੀ

ਲਾਲੜੂ, 17 ਅਕਤੂਬਰ (ਰਾਜਬੀਰ ਸਿੰਘ)-ਪਿੰਡ ਹਮਾਂਯੂਪੁਰ-ਤਸਿੰਬਲੀ ਵਿਖੇ ਪਲੇਟਲੈਟਸ ਘਟਣ ਤੇ ਬੁਖਾਰ ਦੀ ਬਿਮਾਰੀ ਦੇ ਚਲਦਿਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਤੇ ਕਰੀਬ ਇਕ ਹਫ਼ਤੇ 'ਚ ਹੀ 9 ਮੌਤਾਂ ਹੋ ਗਈਆਂ ਹਨ | ਪਿੰਡ ਹਮਾਂਯੂਪੁਰ ਵਾਸੀ ਦਲਬੀਰ ...

ਪੂਰੀ ਖ਼ਬਰ »

ਪਿੰਡ ਹੁਸ਼ਿਆਰਪੁਰ ਵਿਖੇ ਅੱਠਵਾਂ ਕਬੱਡੀ ਕੱਪ 24 ਨੂੰ

ਮੁੱਲਾਂਪੁਰ ਗਰੀਬਦਾਸ, 17 ਅਕਤੂਬਰ (ਖੈਰਪੁਰ)-ਨੇੜਲੇ ਪਿੰਡ ਹੁਸ਼ਿਆਰਪੁਰ ਵਿਖੇ ਅੱਠਵਾਂ ਕਬੱਡੀ ਕੱਪ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਦਸਮੇਸ਼ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ, ਉਪ ਪ੍ਰਧਾਨ ਬਿੱਟੂ ਢਿੱਲੋਂ ਤੇ ਰੱਬੀ ਸੋਹੀ ...

ਪੂਰੀ ਖ਼ਬਰ »

ਗੁਰਦੁਆਰੇ ਦੀ ਗੋਲਕ ਤੋੜ ਕੇ ਚੋਰੀ ਕਰਨ ਵਾਲੇ ਵਿਰੁੱਧ ਮੁਕੱਦਮਾ ਦਰਜ

ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਸਥਾਨਕ ਪੁਲਿਸ ਨੇ ਨੇੜਲੇ ਪਿੰਡ ਮਾਹਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਕਰਨ ਵਾਲੇ ਚੋਰ ਨੂੰ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ | ਭੀਮ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਾਹਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅਕਾਲਗੜ੍ਹ ਬੁਰਜਵਾਲਾ ਦੇ ਨੌਜਵਾਨਾਂ ਨੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਪੁਰਖਾਲੀ, 17 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਅਕਾਲਗੜ੍ਹ ਬੁਰਜਵਾਲਾ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਦੇ ਨੌਜਵਾਨਾਂ ਵਲੋਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਵਲੋਂ ਕੀਤਾ | ਇਸ ...

ਪੂਰੀ ਖ਼ਬਰ »

ਸਿੱਖ ਨੌਜਵਾਨ ਸਭਾ ਨੇ ਕਰਵਾਏ ਸੁੰਦਰ ਦਸਤਾਰ ਸਜਾਓ ਮੁਕਾਬਲੇ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਿੱਖ ਨੌਜਵਾਨ ਸਭਾ ਨੰਗਲ ਵਲੋਂ ਗੁਰਦੁਆਰਾ ਰਾੜਾ ਸਾਹਿਬ ਵਿਖੇ ਬੱਚਿਆਂ ਦੇ ਸੁੰਦਰ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਤਿੰਨ ਵੱਖ-ਵੱਖ ਗਰੁੱਪਾਂ 5 ਤੋਂ 10 ਸਾਲ, 11 ਤੋਂ 16 ਸਾਲ ਤੇ 17 ਸਾਲਾਂ ਤੋਂ ਉੱਪਰ ਲੜਕੇ ...

ਪੂਰੀ ਖ਼ਬਰ »

ਕੌਂਸਲਰ ਅਮਰਿੰਦਰ ਸਿੰਘ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਸਪੀਕਰ ਰਾਣਾ ਕੇ. ਪੀ.

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਿੰਦਰਪਾਲ ਸਿੰਘ ਬਿੱਲਾ ਚੇਅਰਮੈਨ ਓ. ਬੀ. ਸੀ. ਡਿਪਾਰਟਮੈਂਟ ਪੰਜਾਬ ਤੇ ਉੱਪ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਦੇ ਭਤੀਜੇ ਅਮਰਿੰਦਰ ਸਿੰਘ ਰੀਹਲ ਕੌਂਸਲਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਵਿਧਾਨ ...

ਪੂਰੀ ਖ਼ਬਰ »

ਮਹਿਲਾ ਚੈਰੀਟੇਬਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਔਰਤਾਂ ਲਈ ਕੈਂਸਰ ਚੈੱਕਅਪ ਕੈਂਪ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਂਸਰ ਦੀ ਬਿਮਾਰੀ ਦੇ ਖ਼ਾਤਮੇ ਲਈ ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਹਿਲਾ ਚੈਰੀਟੇਬਲ ਐਂਡ ਵੈੱਲਫੇਅਰ ਸੁਸਾਇਟੀ ਨੰਗਲ ਵਲੋਂ ਮੈਡਮ ਦਿਵਿਆ ਰਾਣਾ ਦੀ ਅਗਵਾਈ ਹੇਠ ਕਾਂਗੜਾ ਗਰਾਊਾਡ ਨੰਗਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਫੇਰੀ ਦੀਆਂ ਤਿਆਰੀਆਂ ਮੁਕੰਮਲ

ਬੇਲਾ, 17 ਅਕਤੂਬਰ (ਮਨਜੀਤ ਸਿੰਘ ਸੈਣੀ)-ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਬੇਟ ਖੇਤਰ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਕਾਸ ਕਾਰਜਾਂ ਦੇ ਚੈੱਕ ਵੰਡਣ ਲਈ ਪਹੁੰਚ ਰਹੇ ਹਨ | ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲੇ੍ਹ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਬਲਾਕ ਮੋਰਿੰਡਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਕੱਲ੍ਹ ਚੈੱਕ ਵੰਡਣਗੇ

ਮੋਰਿੰਡਾ, 17 ਅਕਤੂਬਰ (ਪਿ੍ਤਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 19 ਅਕਤੂਬਰ ਨੂੰ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਦੇਣ ਤੇ ਗ੍ਰਾਮ ਪੰਚਾਇਤਾਂ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਕੈਂਟਰ ਚਾਲਕ ਦੁਆਰਾ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰਨ ਕਾਰਨ ਵਿਅਕਤੀ ਦੀ ਮੌਤ

ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੀ ਦੇਰ ਰਾਤ ਨੂਰਪੁਰ ਬੇਦੀ ਰੋਪੜ ਰੋਡ 'ਤੇ ਪਿੰਡ ਔਲਖ ਲਾਗੇ ਇਕ ਕੈਂਟਰ ਵਲੋਂ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰਨ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਈ | ਮਿ੍ਤਕ ਦੀ ਪਛਾਣ ਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX