ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਫਰੀਦਕੋਟ

ਕੇਂਦਰ ਸਰਕਾਰ ਵਲੋਂ ਪੰਜਾਬ 'ਚ ਬੀ.ਐਸ.ਐਫ. ਦਾ ਘੇਰਾ ਵਧਾਉਣਾ ਬਦਲੇ ਦੀ ਭਾਵਨਾ ਨਾਲ ਲਿਆ ਫ਼ੈਸਲਾ-ਦਰਸ਼ਨ ਸਿੰਘ ਢਿੱਲਵਾਂ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਸਰਕਾਰ ਵਲੋਂ ਪੰਜਾਬ ਦੀ ਸਰਹੱਦ 'ਤੇ ਬੀ.ਐਸ.ਐਫ. ਦਾ ਘੇਰਾ 15 ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਕਰਨ ਦਾ ਫ਼ੈਸਲਾ ਬਦਲੇ ਦੀ ਭਾਵਨਾ ਨਾਲ ਲਿਆ ਗਿਆ ਹੈ ਤੇ ਇਸ ਦੀ ਜਿੰਨ੍ਹੀ ਨਿੰਦਾ ਕੀਤੀ ਜਾਵੇ ਉਨ੍ਹਾਂ ਥੋੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਦਰਸ਼ਨ ਸਿੰਘ ਢਿੱਲਵਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਇਥੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਰਹੱਦੀ ਰਾਜਾਂ 'ਚ ਸੀਮਾ ਸੁੁਰੱਖਿਆ ਬਲ ਦਾ ਘੇਰਾ ਵਧਾਉਣ ਦੇ ਫ਼ੈਸਲੇ ਨੂੰ ਸੰਵਿਧਾਨ ਦੇ ਮੁੁਤਾਬਿਕ ਸੰਘੀ ਢਾਂਚੇ 'ਤੇ ਵੱਡਾ ਹਮਲਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ਾਤਰ ਢੰਗ ਨਾਲ ਪੰਜਾਬ ਦੇ ਹਾਲਾਤ ਵਿਗੜਣਾ ਚਾਹੁੰਦਾ ਹੈ ਤਾਂ ਜੋ ਕਿ ਸੂਬੇ 'ਚ ਰਾਸ਼ਟਰਪਤੀ ਰਾਜ ਲਗਾਉਣ ਲਈ ਰਾਹ ਪੱਧਰਾ ਹੋ ਜਾਵੇਗਾ ਦੀ ਤਾਂਗ ਵਿਚ ਹੈ | ਜਦ ਕਿ ਪੰਜਾਬ ਵਾਸੀ ਕੇਂਦਰ ਦੀਆਂ ਕੋਝੀਆਂ ਚਾਲਾਂ ਨੂੰ ਕੇਦ ਵੀ ਕਾਮਯਾਬ ਨਹੀਂ ਹੋਣ ਦੇਣਗੇ | ਇਸ ਮੌਕੇ ਬਲਾਕ ਸੰਮਤੀ ਕੋਟਕਪੂਰਾ ਦੇ ਵਾਇਸ ਚੇਅਰਮੈਨ ਸੁਖਜੀਤ ਸਿੰਘ ਕੋਠੇ ਹਵਾਨਾ, ਮੈਂਬਰ ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆ ਅਤੇ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਗਿਆ ਹੈ ਅਤੇ ਲੋਕਾਂ ਨੂੰ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਦਾ ਲਾਭ ਪੰਜਾਸ ਵਾਸੀ ਉਠਾ ਰਹੇ ਹਨ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਵਿੱਕੀ ਬਰਾੜ ਪੰਜਗਰਾਈਾ, ਭੁਪਿੰਦਰ ਸਿੰਘ ਭੱਪਾ ਸੇਵੇਵਾਲਾ, ਸਾਬਕਾ ਸਰਪੰਚ ਲਛਮਣ ਸਿੰਘ ਲੰਭਵਾਲੀ, ਚਮਕੌਰ ਸਿੰਘ ਰਾਮੇਆਣਾ, ਗਿਆਨ ਸਿੰਘ ਰਾਮੇਆਣਾ, ਮੈਂਬਰ ਮਨਪ੍ਰੀਤ ਸਿੰਘ ਸੁਰਘੂਰੀ ਅਤੇ ਬੇਅੰਤ ਸਿੰਘ ਬੁਰਜ ਹਰੀਕਾ, ਆਦਿ ਵਰਕਰ ਮੌਜੂਦ ਸਨ |

ਟੋਰਾਂਟੋ ਰੇਲ ਹਾਦਸੇ 'ਚ ਮਰਨ ਵਾਲੀ ਇਕ ਲੜਕੀ ਪਿੰਡ ਦੀਪ ਸਿੰਘ ਵਾਲਾ ਦੀ

ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਦੀ ਲੜਕੀ ਦੀ ਟੋਰਾਂਟੋ ਵਿਚ ਹੋਏ ਕਾਰ ਨਾਲ ਰੇਲ ਹਾਦਸੇ ਵਿਚ ਮੌਤ ਹੋਣ ਜਾਣ ਦੀ ਦੁਖਦਾਈ ਘਟਨਾ ਵਾਪਰੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਭਦੀਪ ਕੌਰ (24) ਪੁੱਤਰੀ ਜਸਕਰਨ ...

ਪੂਰੀ ਖ਼ਬਰ »

ਸਾਦਿਕ ਦੀਆਂ ਮੰਡੀਆਂ 'ਚ ਹੁਣ ਤੱਕ 29856 ਟਨ ਝੋਨੇ ਦੀ ਖ਼ਰੀਦ ਹੋਈ

ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੀਆਂ ਮੰਡੀਆਂ, ਸਾਦਿਕ, ਜੰਡ ਸਾਹਿਬ, ਮਹਿਮੂਆਣਾ, ਕਾਉਣੀ, ਸ਼ੇਰ ਸਿੰਘ ਵਾਲਾ, ਸੁੱਖਣ ਵਾਲਾ, ਬੁੱਟਰ, ਘੁਗਿਆਣਾ, ਦੀਪ ਸਿੰਘ ਵਾਲਾ, ਸਾਧਾਂਵਾਲਾ, ਮੁਮਾਰਾ, ਡੋਡ, ਗੋਲੇਵਾਲਾ ਅਤੇ ਮਲੂਕਾ ਪੱਤੀ 'ਚ ਝੋਨੇ ਦੀ ਖ਼ਰੀਦ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਵਾਲੇ ਟਰਾਲੇ ਨੂੰ ਅੱਗ ਲੱਗੀ

ਸਾਦਿਕ, 17 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਅੱਜ ਪਿੰਡ ਗੋਲੇਵਾਲਾ ਵਿਖੇ ਪਰਾਲੀ ਦੀਆਂ ਗੱਠਾਂ ਢੋਹਣ ਵਾਲੇ ਟਰੈਕਟਰ ਟਰਾਲੇ ਨੂੰ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਛੂਹ ਜਾਣ ਨਾਲ ਅੱਗ ਲੱਗੀ ਦੱਸੀ ਗਈ ਹੈ | ਅੱਗ ਇਕ ਦਮ ਟਰਾਲੇ ਨੂੰ ਫੈਲ ਗਈ ਪਰ ਖੇਤਾਂ ਵਿਚ ਫਿਰਦੇ ...

ਪੂਰੀ ਖ਼ਬਰ »

ਓਵਰ ਹੈੱਡ ਸਾਈਨ ਬੋਰਡ 'ਤੇ ਖ਼ਰਾਬ ਹੋਏ ਸ਼ਬਦਾਂ ਨੂੰ ਦੁਬਾਰਾ ਲਿਖਣ ਦੀ ਮੰਗ

ਫ਼ਰੀਦਕੋਟ,17 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 15 ਤੇ ਸਥਾਨਕ ਕੋਟਕਪੂਰਾ ਰੋਡ ਤੇ ਬਾਬਾ ਫਰੀਦ ਚੌਂਕ ਨੇੜੇ ਸਬੰਧਿਤ ਵਿਭਾਗ ਵਲੋਂ ਗੱਡੀ ਚਾਲਕਾਂ ਦੀ ਸਹੂਲਤ ਲਈ ਬਣਾਏ ਗਏ ਓਵਰ ਹੈਡ ਸਾਈਨ ਬੋਰਡ ਤੇ ਵੱਖ-ਵੱਖ ਸ਼ਹਿਰਾਂ ਨੂੰ ...

ਪੂਰੀ ਖ਼ਬਰ »

ਸਿੰਕਦਰ ਸਿੰਘ ਮੜ੍ਹਾਕ ਨੇ ਪਿੰਡ ਰਾਮੇਆਣਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਆਰੰਭ ਕਰਵਾਈ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿੰਕਦਰ ਸਿੰਘ ਮੜ੍ਹਾਕ ਨੇ ਬੀਤੇ ਦਿਨੀਂ ਪਿੰਡ ਰਾਮੇਆਣਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਆਰੰਭ ਕਰਵਾਈ | ਉਨ੍ਹਾਂ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਸ਼ਹਿਰ 'ਚ ਮੱਛਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰੇ ਵਿਚ ਦਿਨ ਪ੍ਰਤੀ ਦਿਨ ਵੱਧ ਰਹੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜਰ ਭਾਵੇਂ ਸਿਹਤ ਵਿਭਾਗ ਵਲੋਂ ਆਪਣੇ ਤੌਰ 'ਤੇ ਡੇਂਗੂ ਦੀ ਬਿਮਾਰੀ 'ਤੇ ਕਾਬੂ ਪਾਉਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਹੋਈ 144050 ਮੀਟਰਿਕ ਟਨ ਝੋਨੇ ਦੀ ਖਰੀਦ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਸਰਕਾਰੀ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਵੱਖ-ਵੱਖ ਏਜੰਸੀਆਂ ਵਲੋਂ ਬੀਤੀ ਸ਼ਾਮ ਤੱਕ 144050 ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਨੂੰ ਵੰਡੀ ਜਾ ਰਹੀ ਘਟੀਆ ਕਿਸਮ ਦੀ ਕਣਕ ਫ਼ੂਡ ਸਪਲਾਈ ਮੰਤਰੀ ਨੂੰ ਭੇਟ ਕਰਾਂਗਾ-ਵਿਧਾਇਕ ਸੰਧਵਾਂ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਹੈ ਕਿ ਲੋੜਵੰਦਾਂ ਅਤੇ ਦਲਿਤ-ਗ਼ਰੀਬ ਵਰਗ ਨੂੰ 'ਆਟਾ-ਦਾਲ' ਸਕੀਮ ਅਧੀਨ ਪੰਜਾਬ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਪੰਜਗਰਾੲੀਂ ਕਲਾਂ, 17 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਅਨਾਜ ਖ਼ਰੀਦ ਕੇਂਦਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ | ਖ਼ਰੀਦ ਦੀ ਰਸਮੀ ਸ਼ੁਰੂਆਤ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਾਸ਼ਾ ਲਖਵੰਤ ਸਿੰਘ ਬਰਾੜ ਨੇ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ਰੀਦਕੋਟ ਸੜਕ 'ਤੇ ਰਾਤ ਸਮੇਂ ਵਾਪਰੇ ਇਕ ਕਾਰ ਹਾਦਸੇ 'ਚ ਇਕ ਨੌਜਵਾਨ ਦੀ ਦੁਖਦਾਈ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਮਵਰ ਸਾਹਿਤਕਾਰ ਲਾਲ ਸਿੰਘ ਕਲਸੀ ਦੇ ਨੇੜਲੇ ਰਿਸ਼ਤੇਦਾਰ ਗੁਰਿੰਦਰ ਸਿੰਘ (32) ਸਾਲ ...

ਪੂਰੀ ਖ਼ਬਰ »

ਇੰਸਟਰੱਕਟਰ ਜਥੇਬੰਦੀ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਆਈ.ਟੀ.ਆਈ. ਇੰਸਟਰੱਕਟਰ ਯੂਨੀਅਨ ਫ਼ਰੀਦਕੋਟ ਦੇ ਆਗੂ ਪਰਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਵਿਚ ਰੱਖੇ ਗਏ ਡੀ.ਐੱਸ.ਟੀ. ਅਤੇ ਸੀ.ਟੀ.ਐਸ. ਇੰਸਟਰੱਕਟਰ ਜਥੇਬੰਦੀ ਵਲੋਂ ਆਪਣੀਆਂ ਮੰਗਾਂ ਨੂੰ ਮੋਰਿੰਡਾ ਵਿਖੇ ਮੁੱਖ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕੇ ਦੇ ਪਿੰਡਾਂ ਦਾ ਕੀਤਾ ਦੌਰਾ

ਦੋਦਾ, 17 ਅਕਤੂਬਰ (ਰਵੀਪਾਲ)-ਪੰਜਾਬ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਦਾ ਸਵਾਗਤ ਕਬੂਲਦੇ ਉਨ੍ਹਾਂ ਦੀ ਮੁਸ਼ਕਿਲਾਂ ਵੀ ਸੁਣੀਆਂ | ਬੀਤੀ ਦੇਰ ਸ਼ਾਮ ਪਿੰਡ ਗੂੜ੍ਹੀ ਸੰਘਰ ਸਾਬਕਾ ਸਰਪੰਚ ...

ਪੂਰੀ ਖ਼ਬਰ »

ਦਿੱਲੀ ਕਾਰ ਸੇਵਾ ਵਾਲੇ ਬਾਬੇ ਨੂੰ ਸਹਿਯੋਗ ਦੀ ਕਿਸਾਨ ਆਗੂਆਂ ਵਲੋਂ ਅਪੀਲ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨੀ ਸੰਘਰਸ਼ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਦਿੱਲੀ ਵਾਲੇ ਕਾਰ ਸੇਵਾ ਵਾਲੇ ਬਾਬੇ ਨੂੰ ਵੱਧ ਤੋਂ ਵੱਧ ਉਗਰਾਹੀ ਦੇ ਕੇ ਲੰਗਰਾਂ ਵਿਚ ...

ਪੂਰੀ ਖ਼ਬਰ »

ਭਾਰਤ ਬੰਦ ਦੀ ਸਫਲਤਾ ਲਈ ਕਿਸਾਨ ਆਗੂਆਂ ਵਲੋਂ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 17 ਅਕਤੂਬਰ (ਨਿਰਭੋਲ ਸਿੰਘ)-ਭਾਰਤ ਬੰਦ ਦੀ ਸਫਲਤਾ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਅਗਵਾਈ ਵਿਚ ਕਿਸਾਨ ਆਗੂਆਂ ਵਲੋਂ ਸਰਕਲ ਬਰੀਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ...

ਪੂਰੀ ਖ਼ਬਰ »

ਸੁਖਦੀਪ ਸਿੰਘ ਸੁੱਖਾ ਹਾਂਗਕਾਂਗ ਨੂੰ ਸੈਂਕੜੇ ਨਮਨ ਅੱਖਾਂ ਵਲੋਂ ਸ਼ਰਧਾਂਜਲੀਆਂ ਭੇਟ

ਬਠਿੰਡਾ, 17 ਅਕਤੂਬਰ (ਵੀਰਪਾਲ ਸਿੰਘ)- ਸੁਖਦੀਪ ਸਿੰਘ ਸੁੱਖਾ ਹਾਂਗਕਾਂਗ ਦੀ ਆਤਮਾ ਦੀ ਸਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਚੈਨਾ ਫ਼ਰੀਦਕੋਟ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ | ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਵਿਰਾਗ ਮਈ ਕੀਰਤਨ ਗਿਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ,17 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਬੱਚਿਆਂ ਦੇ ਵਾਰਡ 'ਚ ਭਾਰ ਤੋਲਣ ਵਾਲੀਆਂ ਮਸ਼ੀਨਾਂ ਭੇਟ ਕੀਤੀਆਂ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਗਰਗ ਅਤੇ ਸਕੱਤਰ ਅਰਸ਼ ਸੱਚਰ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬੱਚਿਆਂ ਦੇ ਵਾਰਡ 'ਚ ਭਾਰ ਤੋਲਣ ਵਾਲੀਆਂ ਮਸ਼ੀਨਾਂ ਭੇਟ ਕੀਤੀਆਂ | ਐਡਵੋਕੇਟ ਰਾਮੇਸ਼ ਚੰਦਰ ਜੈਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਨੂੰ ਐਵਾਰਡ ਮਿਲਿਆ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਜ਼ਿਲ੍ਹਾ 321ਐੱਫ ਦੀ ਦੂਜੀ ਕੈਬਨਿਟ ਮੀਟਿੰਗ ਨਕੇਸ਼ ਗਰਗ ਜ਼ਿਲ੍ਹਾ ਗਵਰਨਰ ਦੀ ਪ੍ਰਧਾਨਗੀ ਹੇਠ ਚੋਖਾ ਪੈਲੇਸ ਬਰਨਾਲਾ-ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਗਵਰਨਰ ਨੇ ਮਹੀਨਾ ਜੁਲਾਈ ਤੋਂ ...

ਪੂਰੀ ਖ਼ਬਰ »

ਸਮੂਹਿਕ ਵਿਆਹਾਂ ਦੀ ਸਿਲਵਰ ਜੁਬਲੀ ਮਨਾਉਣ ਦਾ ਫ਼ੈਸਲਾ, ਸ਼ਾਦੀਆਂ 21 ਨਵੰਬਰ ਨੂੰ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਮਨਮੋਹਨ ਸ਼ਰਮਾ ਦੀ ਅਗਵਾਈ 'ਚ ਹੋਈ, ਜਿਸ ਵਿਚ ਸਮੂਹਿਕ ਵਿਆਹ ਸਮਾਰੋਹਾਂ ਦੇ 25 ਸਾਲ ਪੂਰੇ ਹੋਣ 'ਤੇ ਵਿਸ਼ਾਲ ਵਿਆਹ ਸਮਾਰੋਹ 21 ਨਵੰਬਰ ਨੂੰ ਵੱਡੇ ...

ਪੂਰੀ ਖ਼ਬਰ »

ਪਿੰਡ ਮੱਤਾ ਨਿਵਾਸੀਆਂ ਨੇ ਮਾਸਟਰ ਜਸਵਿੰਦਰ ਸਿੰਘ (ਜੈਤੋ) ਨੂੰ ਕੀਤਾ ਸਨਮਾਨਿਤ

ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜਥੇਦਾਰ ਨੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੱਤਾ ਵਿਖੇ ਪਿਛਲੇ ਦਿਨੀ ਸਮੂਹ ਨਗਰ ਨਿਵਾਸੀਆਂ, ਤਿੰਨੇ ਪੰਚਾਇਤਾਂ, ਸਮੂਹ ਸਕੂਲ ਸਟਾਫ ਮੈਂਬਰ ਅਤੇ ਐਨ.ਆਰ.ਆਈ. ਸੱਜਣਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਓਪਨ ਕਬੱਡੀ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 225 ਮਰੀਜ਼ਾਂ ਨੂੰ ਦਵਾਈਆਂ ਤੇ ਨਜ਼ਰ ਦੀਆਂ ਐਨਕਾਂ ਮੁਫ਼ਤ ਵੰਡੀਆਂ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਰਾਮ ਸ਼ਰਨਮ ਆਸ਼ਰਮ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾਕਟਰ ਸੰਜੀਵ ਗੋਇਲ ਦੀ ਮਾਤਾ ਊਸ਼ਾ ਗੋਇਲ ਸੁਪਤਨੀ ਸਵ: ਵੇਦ ਪ੍ਰਕਾਸ਼ ਗੋਇਲ ਸੇਵਾਦਾਰ ਰਾਮ ਸ਼ਰਨਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਹੋਈ

ਫ਼ਰੀਦਕੋਟ, 17 ਅਕਤੂਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਡਾ. ਅੰਮਿ੍ਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਹੁ ਗਿਣਤੀ ਮੈਬਰਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅੰਮਿ੍ਤਪਾਲ ...

ਪੂਰੀ ਖ਼ਬਰ »

ਰਿਸ਼ੀ ਸਕੂਲ 'ਚ ਮਨਾਇਆ ਦੁਸਹਿਰਾ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਚ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਖ਼ੂਬਸੂਰਤ ਢੰਗ ਨਾਲ ਇਸ ਪੁਰਬ ਸਬੰਧੀ ਪ੍ਰੋਗਰਾਮ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਮਜ਼ਦੂਰਾਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਧੀਰ ਸਿੰਘ ਸਾਗੂ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਸੀਰਵਾਲੀ ਵਿਖੇ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ...

ਪੂਰੀ ਖ਼ਬਰ »

ਮਨਜਿੰਦਰ ਬਿੱਟੂ ਨੇ ਚੱਕ ਗਾਂਧਾ ਸਿੰਘ ਵਾਲਾ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਸੱਤਾ ਵਿਚ ਆਉਣ 'ਤੇ 13 ਨੁਕਾਤੀ ਏਜੰਡਾ ਲਾਗੂ ਕੀਤਾ ਜਾਵੇਗਾ ਅਤੇ ਇਸ ਏਜੰਡੇ ਵਿਚ ਨੀਲੇ ਕਾਰਡ ਧਾਰਕਾਂ ਦੇ ਘਰ ਦੀ ਮੁਖੀ ਬਜ਼ੁਰਗ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤੇ ਹੋਰ ਸਾਮਾਨ ਵੰਡਿਆ

ਸ਼ਹਿਣਾ, 17 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਐਨ.ਆਰ.ਆਈਜ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਗੋਕੇ ਵਿਖੇ ਚੱਲ ਰਹੇ ਵਿਸ਼ੇਸ਼ ਲੋੜ ਵਾਲੇ ਬੱਚਿਆਂ ਦੇ ਸਕੂਲ ਵਿਚ ਸਰਦੀਆਂ ਲਈ ਮੁਕੰਮਲ ਵਰਦੀ ਕਿੱਟ ਤੇ ਹੋਰ ਸਮਾਨ ਵੰਡਿਆਂ | ਸਿੱਖ ਸੇਵਾ ...

ਪੂਰੀ ਖ਼ਬਰ »

ਸ਼ੀਤਲ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਚੈੱਕਅਪ ਕੈਂਪ

ਭਦੌੜ, 17 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੀਤਲ ਚੈਰੀਟੇਬਲ ਟਰੱਸਟ ਬਰਨਾਲਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸ਼ੀਤਲ ਵਲੋਂ ਨਿਰਾਲੇ ਬਾਬਾ ਗਊਧਾਮ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਂਝੇ ਤੌਰ 'ਤੇ ਵਪਾਰੀ ਆਗੂ ਵਿਜੈ ...

ਪੂਰੀ ਖ਼ਬਰ »

ਚੇਅਰਮੈਨ ਰਾਜਾ ਰਾਹਲ ਕੈਨੇਡਾ ਨੂੰ ਸਦਮਾ, ਮਸੇਰੇ ਭਰਾ ਦਾ ਮਨੀਲਾ 'ਚ ਦਿਹਾਂਤ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਦੇ ਚੇਅਰਮੈਨ ਰਾਜਾ ਰਾਹਲ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਸੇਰੇ ਭਰਾ ਪਵਨਦੀਪ ਸਿੰਘ ਸਿੱਧੂ (23) ਵਾਸੀ ਧੂਰਕੋਟ (ਰਾਏਕੋਟ) ਦਾ ਭਰਾ ਜੁਆਨੀ 'ਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ ਤੇ ਲੋੜਵੰਦਾਂ ਨੂੰ ਵੰਡੇ ਚੈੱਕ

ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਟੀਮ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਭਗਵੰਤ ਮਾਨ ਦੇ 48ਵੇਂ ਜਨਮ ਦਿਨ ਮੌਕੇ ਬੂਟੇ ਲਗਾਏ

ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਲਗਾਤਾਰ ਦੂਸਰੀ ਵਾਰ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਦੇ ਲੋਕਾਂ ਨੇ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਪਿਛਲੇ ਲੰਮੇ ਸਮੇਂ ਤੋਂ ਲਟਕੇ ਆ ਰਹੇ ...

ਪੂਰੀ ਖ਼ਬਰ »

ਸਿੰਘੂ ਬਾਰਡਰ ਲਈ ਕਿਸਾਨਾਂ ਦਾ ਕਾਫ਼ਲਾ ਰਵਾਨਾ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਬੀਕੇਯੂ-ਡਕੌਂਦਾ ਇਕਾਈ ਪਿੰਡ ਕਿਲਾ ਭਰੀਆਂ ਅਤੇ ਦੁੱਗਾਂ ਬਲਾਕ ਸੰਗਰੂਰ ਦਾ ਜਥਾ ਦਿੱਲੀ ਸਿੰਘੂ ਬਾਰਡਰ ਨੂੰ ਬੱਸਾਂ ਰਾਹੀਂ ਕਾਫ਼ਲਾ ਰਵਾਨਾ ਹੋਇਆ | ਕਿਸਾਨ ਆਗੂ ਸਤਨਾਮ ਸਿੰਘ ਨੇ ਕਿਹਾ ਕਿ 10 ਮਹੀਨਿਆਂ ਤੋਂ ਵੱਧ ਸਮਾਂ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਦੌਰਾਨ 150 ਮਰੀਜ਼ਾਂ ਦੀ ਜਾਂਚ

ਅਮਰਗੜ੍ਹ, 17 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੇਵੀ ਕਾਰਜਾਂ ਵਿਚ ਜੁਟੀ ਨੌਜਵਾਨਾਂ ਦੀ ਸੰਸਥਾ ਬਾਬਾ ਜੋਧ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਗੁਰਦੁਆਰਾ ਸਾਹਿਬ ਪਿੰਡ ਸੰਗਾਲਾ ਵਿਖੇ ਲਗਾਏ ਅੱਖਾਂ ਦੇ ਕੈਂਪ ਦੌਰਾਨ 150 ਮਰੀਜ਼ਾਂ ਦੀਆਂ ਅੱਖਾਂ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਮੈਂਬਰਸ਼ਿਪ ਸ਼ੁਰੂ

ਛਾਜਲੀ, 17 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਅੱਜ ਪਿੰਡ ਛਾਜਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮੈਂਬਰਸ਼ਿਪ ਮੁਹਿੰਮ ਤਹਿਤ ਨਵੇਂ ਕਿਸਾਨ ਭਰਾਵਾਂ ਨੂੰ ਜਥੇਬੰਦੀ 'ਚ ਸ਼ਾਮਿਲ ਕੀਤਾ ਗਿਆ | ਬਲਾਕ ਪ੍ਰਧਾਨ ਸੰਤ ਰਾਮ ਛਾਜਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਮ ਨਗਰ ਬਸਤੀ 'ਚ ਲਗਾਏ ਕੈਂਪ ਦੌਰਾਨ 550 ਮਰੀਜ਼ਾਂ ਦੀ ਹੋਈ ਜਾਂਚ

ਸੰਗਰੂਰ, 17 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਹਲਕਾ ਸੰਗਰੂਰ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਮੈਡੀਕਲ ਕੈਂਪਾਂ ਦੀ ਇਕ ਲੜੀ ਆਰੰਭ ਕੀਤੀ ਗਈ ਹੈ, ਜਿਸ 'ਚ ਵਿਸ਼ੇਸ਼ ਤੌਰ 'ਤੇ ਅੱਖਾਂ ਦੀਆਂ ਬਿਮਾਰੀਆਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕਰਵਾਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX