ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਸੰਪਾਦਕੀ

ਫਿਰ ਬਰਬਾਦ ਹੋਣ ਲੱਗਾ ਝੋਨਾ

ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਦੇ ਕਿਸਾਨਾਂ ਨੂੰ ਅੱਜ ਵੀ ਉਸੇ ਬਦਕਿਸਮਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਨਾਲ ਉਹ ਸਦੀਆਂ ਤੋਂ ਜੂਝਦੇ ਆ ਰਹੇ ਹਨ। ਕਣਕ, ਝੋਨਾ ਅਤੇ ਮੱਕੀ ਆਦਿ ਕੋਈ ਵੀ ਫ਼ਸਲ ਹੋਵੇ, ਮੰਡੀਆਂ 'ਚ ਉਸ ਦੀ ਖ਼ੱਜਲ-ਖ਼ੁਆਰੀ ਹੋਣਾ ਆਮ ਗੱਲ ਬਣ ਗਈ ਹੈ। ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਖਾਧ ਭੰਡਾਰ ਨੂੰ ਭਰਨ 'ਚ ਜ਼ਿਆਦਾਤਰ ਹਿੱਸਾ ਇਸੇ ਸੂਬੇ ਤੋਂ ਆਉਂਦਾ ਹੈ, ਪਰ ਤ੍ਰਾਸਦੀ ਵਾਲੀ ਗੱਲ ਹੈ ਕਿ ਇਸ ਸੂਬੇ ਦੇ ਕਿਸਾਨਾਂ ਨੂੰ ਮੰਡੀਕਰਨ ਲਈ ਹਰ ਸਾਲ ਪ੍ਰੇਸ਼ਾਨ ਹੋਣਾ ਪੈਂਦਾ ਹੈ। ਇਸ ਦੇ ਲਈ ਕਦੇ ਫ਼ਸਲ ਦੀ ਖ਼ਰੀਦ 'ਚ ਦੇਰੀ ਬਹਾਨਾ ਬਣਦੀ ਹੈ, ਕਦੇ ਸਰਕਾਰ ਵਲੋਂ ਨਮੀ ਦਾ ਦਾਅਵਾ ਰੁਕਾਵਟ ਬਣ ਜਾਂਦਾ ਹੈ। ਬਾਰਦਾਨੇ ਦੀ ਘਾਟ ਅਤੇ ਬਾਰਦਾਨਾ ਉਪਲਬਧ ਹੀ ਨਾ ਹੋਣ ਨਾਲ ਵੀ ਅਕਸਰ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਜਲਦ ਖ਼ਰੀਦ ਹੋਣ ਤੋਂ ਰਹਿ ਜਾਂਦੀ ਹੈ। ਇਸ ਤੋਂ ਇਲਾਵਾ ਵੀ ਕਈ ਕਾਰਨ ਹਨ, ਪਰ ਇਨ੍ਹਾਂ ਕਾਰਨਾਂ ਕਰਕੇ ਆਮ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਰਹਿੰਦੀਆਂ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਵੀ ਸਹਿਣਾ ਪੈਂਦਾ ਹੈ। ਦੇਸ਼ 'ਚ ਦੋ ਪ੍ਰਮੁੱਖ ਫ਼ਸਲਾਂ ਹੁੰਦੀਆਂ ਹਨ, ਹਾੜੀ ਦੀ ਰਬੀ ਮਤਲਬ ਕਣਕ ਅਤੇ ਸਾਉਣੀ ਦੀ ਖ਼ਰੀਫ਼ ਮਤਲਬ ਝੋਨਾ। ਦੋਵਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰਕਾਰੀ ਖ਼ਰੀਦ ਹੁੰਦੀ ਹੈ, ਪਰ ਹਰ ਸਾਲ ਖ਼ਰੀਦ ਨੀਤੀ ਅਤੇ ਇਸ ਦੇ ਸਮਰਥਨ ਮੁੱਲ ਦੇ ਐਲਾਨ 'ਚ ਦੇਰੀ ਹੁੰਦੀ ਹੈ। ਇਨ੍ਹਾਂ ਫ਼ਸਲਾਂ ਦੀ ਖ਼ਰੀਦ ਕਰਨ ਵਾਲੀਆਂ ਏਜੰਸੀਆਂ ਸਮਰਥਨ ਮੁੱਲ ਦੇ ਐਲਾਨ ਹੋ ਜਾਣ ਦੇ ਬਾਵਜੂਦ ਦੇਰੀ ਨਾਲ ਸਰਗਰਮ ਹੁੰਦੀਆਂ ਹਨ। ਇਸ ਤੋਂ ਬਾਅਦ ਸਭ ਤੋਂ ਵੱਡੀ ਰੁਕਾਵਟ ਤੇ ਸਮੱਸਿਆ ਬਾਰਦਾਨੇ ਦੀ ਹੁੰਦੀ ਹੈ। ਖ਼ਰੀਦ-ਮੁੱਲ ਦੇ ਐਲਾਨ ਤੋਂ ਪਹਿਲਾਂ ਅਕਸਰ ਸਰਕਾਰੀ ਵਿਭਾਗ ਅਤੇ ਖ਼ਰੀਦ ਏਜੰਸੀਆਂ ਵਲੋਂ ਬਾਰਦਾਨੇ ਦੀ ਪੂਰੀ ਉਪਲਬਧਤਾ ਦੇ ਦਾਅਵਿਆਂ ਦੇ ਬਾਵਜੂਦ ਖ਼ਰੀਦ ਪ੍ਰਕਿਰਿਆ ਦੌਰਾਨ ਵਾਰ-ਵਾਰ ਇਸ ਕਮੀ ਦਾ ਸੰਕਟ ਸਾਹਮਣੇ ਆਉਂਦਾ ਰਹਿੰਦਾ ਹੈ। ਇਸ ਤਰ੍ਹਾਂ ਦੀਆਂ ਰੁਕਾਵਟਾਂ ਦੌਰਾਨ ਅਕਸਰ ਮੌਸਮ ਵੀ ਕਿਸਾਨਾਂ ਦੇ ਖ਼ਿਲਾਫ਼ ਹੋ ਜਾਂਦਾ ਹੈ। ਦੋਵੇਂ ਫ਼ਸਲਾਂ ਦੀ ਖ਼ਰੀਦ ਦੌਰਾਨ ਮੀਂਹ, ਹਨੇਰੀ ਤੇ ਝੱਖੜ ਵਰਗੀਆਂ ਕੁਦਰਤੀ ਆਫ਼ਤਾਂ ਆਉਂਦੀਆਂ ਰਹਿੰਦੀਆਂ ਹਨ। ਇਸ ਨਾਲ ਇਕ ਪਾਸੇ ਜਿੱਥੇ ਮੰਡੀਆਂ 'ਚ ਪਈ ਫ਼ਸਲ ਗਿੱਲੀ ਅਤੇ ਉਸ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਉੱਥੇ ਹੀ ਉਸ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ। ਇਨ੍ਹਾਂ ਦੋਵਾਂ ਹਾਲਤਾਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਹੀ ਭੁਗਤਣਾ ਪੈਂਦਾ ਹੈ। ਸਰਕਾਰੀ ਏਜੰਸੀਆਂ ਨੂੰ ਇਸ 'ਚ ਨਮੀ ਹੋਣ ਦੀ ਆੜ 'ਚ ਖ਼ਰੀਦ ਦੇਰੀ ਨਾਲ ਕਰਨ ਦਾ ਬਹਾਨਾ ਮਿਲ ਜਾਂਦਾ ਹੈ। ਇਸ ਨਾਲ ਕਿਸਾਨਾਂ ਦੇ ਸ਼ੋਸ਼ਣ ਕੀਤੇ ਜਾਣ ਦੇ ਮੌਕੇ ਵਧਦੇ ਜਾਂਦੇ ਹਨ।
ਵਰਤਮਾਨ 'ਚ ਵੀ ਝੋਨੇ ਦੀ ਖ਼ਰੀਦ 'ਚ ਇਹੀ ਹੋਇਆ ਹੈ। ਝੋਨੇ ਦੀ ਫ਼ਸਲ ਇਸ ਵਾਰ ਸਰਕਾਰੀ ਖ਼ਰੀਦ ਦੇ ਬਕਾਇਦਾ ਐਲਾਨ ਤੋਂ ਪਹਿਲਾਂ ਹੀ ਮੰਡੀਆਂ 'ਚ ਆਉਣੀ ਸ਼ੁਰੂ ਹੋ ਗਈ ਸੀ। ਪਹਿਲਾਂ ਤਾਂ ਸਰਕਾਰ ਦੁਆਰਾ ਖ਼ਰੀਦ ਦੀ ਤਰੀਕ ਵਧਾਏ ਜਾਣ ਦੇ ਐਲਾਨ ਨਾਲ ਸੰਕਟ ਪੈਦਾ ਹੋਣ ਲੱਗਾ ਸੀ। ਸਰਕਾਰ ਨੂੰ ਸਹੀ ਸਮੇਂ 'ਤੇ ਸਮਝ ਆ ਜਾਣ ਨਾਲ ਖ਼ਰੀਦ ਬਾਕਾਇਦਾ ਸ਼ੁਰੂ ਹੋਈ, ਤਾਂ ਇਸ ਦਰਮਿਆਨ ਰੁਕ-ਰੁਕ ਕੇ ਹੁੰਦੀ ਰਹੀ ਬਾਰਿਸ਼ ਨੇ ਝੋਨੇ ਦੀ ਫ਼ਸਲ ਨੂੰ ਗਿੱਲਾ ਕਰ ਦਿੱਤਾ। ਇਸ ਦੀ ਆੜ 'ਚ ਸਰਕਾਰੀ ਏਜੰਸੀਆਂ ਦੀ ਬਹਾਨੇਬਾਜ਼ੀ ਨੂੰ ਫਿਰ ਇਕ ਕਾਰਨ ਮਿਲ ਗਿਆ। ਨਮੀ ਹੋਣ ਦਾ ਦਾਅਵਾ ਕਰ ਕਿਸਾਨਾਂ ਦੀ ਪ੍ਰੇਸ਼ਾਨੀ ਨੂੰ ਵਧਾਇਆ ਗਿਆ। ਫਿਰ ਬਾਰਦਾਨੇ ਦੀ ਕਮੀ ਦਾ ਸੰਕਟ ਉੱਭਰਿਆ ਅਤੇ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾ ਹੋਣ ਨਾਲ ਬਰਬਾਦੀ ਹੋ ਰਹੀ ਹੈ। ਜਿਸ ਝੋਨੇ ਨੂੰ ਪਹਿਲਾਂ ਨਮੀ ਵਾਲਾ ਕਹਿ ਕੇ ਖ਼ਰੀਦਣ 'ਚ ਦੇਰੀ ਕੀਤੀ ਜਾ ਰਹੀ ਸੀ, ਉਹ ਹੁਣ ਖੁੱਲ੍ਹੇ ਆਸਮਾਨ ਦੇ ਥੱਲੇ ਧੁੱਪ ਅਤੇ ਧੂੜ-ਮਿੱਟੀ 'ਚ ਖ਼ਰਾਬ ਹੋ ਰਿਹਾ ਹੈ। ਭਰੀਆਂ ਹੋਈਆਂ ਬੋਰੀਆਂ ਦੀ ਲਦਾਈ ਨਾ ਹੋਣ ਨਾਲ ਮੰਡੀਆਂ 'ਚ ਝੋਨੇ ਦੇ ਅੰਬਾਰ ਲੱਗਣ ਲੱਗੇ ਹਨ। ਮੰਡੀਆਂ 'ਚ ਲੱਗੇ ਝੋਨੇ ਦੇ ਅੰਬਾਰਾਂ ਕਾਰਨ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਉਨ੍ਹਾਂ ਦੀ ਪ੍ਰੇਸ਼ਾਨੀ 'ਚ ਵੀ ਵਾਧਾ ਹੁੰਦਾ ਹੈ। ਚੁਕਾਈ ਨਾ ਹੋਣ ਦਾ ਕਾਰਨ ਵੀ ਸਰਕਾਰ ਦੇ ਹਿੱਸੇ 'ਚ ਆਉਂਦਾ ਹੈ, ਕਿਉਂਕਿ ਮੰਡੀਆਂ ਤੋਂ ਝੋਨਾ ਸਿੱਧਾ ਮਿੱਲਾਂ 'ਚ ਭੇਜਣਾ ਹੁੰਦਾ ਹੈ, ਪਰ ਸਰਕਾਰੀ ਟੈਂਡਰਾਂ ਦਾ ਨਿਪਟਾਰਾ ਅਜੇ ਤੱਕ ਠੰਢੇ ਬਸਤੇ 'ਚ ਪਿਆ ਹੈ। ਅਫ਼ਸਰਾਂ ਦੀ ਲੇਟ-ਲਤੀਫ਼ੀ ਵੀ ਝੋਨੇ ਦੀ ਖ਼ਰੀਦ 'ਚ ਦੇਰੀ ਦਾ ਕਾਰਨ ਬਣ ਰਹੀ ਹੈ। ਖ਼ਰੀਦ ਕਰਨ ਵਾਲੇ ਸਟਾਫ਼ ਦੀ ਕਮੀ ਅਤੇ ਇਸ ਦੌਰਾਨ ਆ ਜਾਣ ਵਾਲੀਆਂ ਛੁੱਟੀਆਂ ਕਾਰਨ ਮੰਡੀਆਂ 'ਚੋਂ ਝੋਨੇ ਦੀ ਚੁਕਾਈ ਨਹੀਂ ਹੋ ਸਕੀ, ਜਿਸ ਦਾ ਨੁਕਸਾਨ ਅਖੀਰ ਕਿਸਾਨਾਂ ਨੂੰ ਹੀ ਭੁਗਤਣਾ ਪੈ ਰਿਹਾ ਹੈ।
ਸਮੱਸਿਆ ਇਹ ਵੀ ਹੈ ਕਿ ਅਜੇ ਤੱਕ ਸੂਬੇ ਦੀਆਂ ਮੰਡੀਆਂ 'ਚ 17 ਲੱਖ 68 ਹਜ਼ਾਰ 560 ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 33 ਲੱਖ 54 ਹਜ਼ਾਰ ਟਨ ਝੋਨੇ ਦੀ ਆਮਦ ਹੋਈ ਸੀ। ਇਸ ਦਾ ਮਤਲਬ ਇਹ ਹੈ ਕਿ ਮੰਡੀਆਂ 'ਚ ਝੋਨੇ ਦੇ ਅੰਬਾਰ ਅਜੇ ਹੋਰ ਵਧਣਗੇ। ਅਜਿਹੇ ਹਾਲਾਤ 'ਚ ਮੰਡੀਆਂ 'ਚ ਝੋਨੇ ਦੀ ਫ਼ਸਲ ਜਲਦ ਚੁੱਕੀ ਜਾਣੀ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਕਿਸਾਨ ਮੰਡੀਆਂ ਦੇ ਅੰਦਰ-ਬਾਹਰ ਝੋਨੇ ਨਾਲ ਲੱਦੀਆਂ ਟਰਾਲੀਆਂ ਦੇ ਉੱਪਰ ਅਤੇ ਮੰਡੀਆਂ ਦੇ ਅੰਦਰ ਲੱਗੇ ਝੋਨੇ ਦੇ ਢੇਰਾਂ ਉੱਪਰ ਖੁੱਲ੍ਹੇ ਆਸਮਾਨ ਹੇਠ ਰਾਤਾਂ ਬਤੀਤ ਕਰਨ ਲਈ ਮਜਬੂਰ ਹਨ। ਮੰਡੀਆਂ ਦੇ ਨੇੜੇ ਪਖਾਨਿਆਂ ਦਾ ਪ੍ਰਬੰਧ ਨਾ ਹੋਣ ਅਤੇ ਖਾਣ-ਪੀਣ ਦੀ ਅਤੇ ਸਿਹਤ ਸਹੂਲਤਾਂ ਦੀ ਕੋਈ ਵਿਵਸਥਾ ਨਾ ਹੋਣ ਨਾਲ ਬਿਮਾਰੀਆਂ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ। ਮੰਡੀਆਂ 'ਚ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦਾ ਪਾਲਣ ਨਾ ਹੋਣ ਨਾਲ ਵੀ ਖ਼ਤਰੇ ਦੀ ਦਸਤਕ ਮਹਿਸੂਸ ਹੁੰਦੀ ਰਹਿੰਦੀ ਹੈ।
ਅਸੀਂ ਸਮਝਦੇ ਹਾਂ ਕਿ ਸਰਕਾਰਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਅਧੀਨ ਖ਼ਰੀਦ ਕੀਤੀ ਜਾਣ ਵਾਲੀ ਨਕਦੀ ਫ਼ਸਲਾਂ ਦੇ ਮੰਡੀਕਰਨ ਦੀ ਵਿਵਸਥਾ ਫ਼ਸਲਾਂ ਦੇ ਪੱਕਣ ਅਤੇ ਕੱਟਣ ਤੋਂ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਇਹ ਕਿਰਿਆਵਾਂ ਹਰੇਕ ਸਾਲ ਹੋਣੀਆਂ ਚਾਹੀਦੀਆਂ ਹਨ ਅਤੇ ਮੰਡੀਕਰਨ ਨਾਲ ਜੁੜੇ ਹਰੇਕ ਕੰਮ ਦੀ ਸਮਾਂ ਸਾਰਨੀ ਪਹਿਲਾਂ ਹੀ ਤਿਆਰ ਹੋ ਜਾਣੀ ਚਾਹੀਦੀ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ, ਉੱਥੇ ਹੀ ਦੇਸ਼ ਦੇ ਬਹੁਮੁੱਲੇ ਖਾਧ ਪਦਾਰਥਾਂ ਦੀ ਹੋਣ ਵਾਲੀ ਖ਼ਰਾਬੀ ਤੇ ਬਰਬਾਦੀ ਨੂੰ ਵੀ ਰੋਕਿਆ ਜਾ ਸਕੇਗਾ। ਖੁੱਲ੍ਹੇ 'ਚ ਪਏ ਅੰਨ ਦੇ ਢੇਰਾਂ ਨਾਲ ਬਰਬਾਦੀ ਦੀਆਂ ਸੰਭਾਵਨਾਵਾਂ ਵਧਦੀਆਂ ਹਨ। ਇਨ੍ਹਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਦੇ ਲਈ ਤਰੁਟੀ ਰਹਿਤ ਅਤੇ ਸਮੇਂ ਤੋਂ ਪਹਿਲਾਂ ਹੀ ਕਰ ਲਏ ਜਾਣ ਵਾਲਾ ਮੰਡੀਕਰਨ ਹੀ ਮੁੱਖ ਹੱਲ ਹੋ ਸਕਦਾ ਹੈ।

ਜ਼ਮੀਨ ਦੇ ਰਿਕਾਰਡ ਦੇ ਆਧਾਰ 'ਤੇ ਹੋਣ ਵਾਲੀ ਖਰੀਦ ਸੰਬੰਧੀ ਮੁਸ਼ਕਿਲਾਂ

ਕਣਕ ਅਤੇ ਝੋਨੇ ਦੀ ਵਿਕਰੀ ਲਈ ਜ਼ਮੀਨ ਦੇ ਰਿਕਾਰਡ ਨੂੰ ਆਧਾਰ ਬਣਾਉਣ ਦੀ ਕੇਂਦਰ ਸਰਕਾਰ ਦੀ ਹਦਾਇਤ ਨੇ ਕਿਸਾਨਾਂ ਅਤੇ ਖ਼ਾਸ ਕਰਕੇ ਠੇਕੇ 'ਤੇ ਜ਼ਮੀਨ ਲੈ ਕੇ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਮਨਾਂ ਵਿਚ ਕਈ ਸ਼ੰਕੇ ਪੈਦਾ ਕੀਤੇ ਹਨ। ਇਸੇ ਕਰਕੇ ਬਹੁਤ ਸਾਰੀਆਂ ਕਿਸਾਨ ...

ਪੂਰੀ ਖ਼ਬਰ »

ਚੈਨਲ ਕਿਉਂ ਖਰੀਦਦੇ ਹਨ ਕ੍ਰਿਕਟ ਪ੍ਰਸਾਰਨ ਦੇ ਅਧਿਕਾਰ?

ਟੀ-20 ਕ੍ਰਿਕਟ ਵਰਲਡ ਕੱਪ 2021 ਦੌਰਾਨ 24 ਅਕਤੂਬਰ ਨੂੰ ਭਾਰਤ-ਪਾਕਿ ਦਾ ਮੈਚ ਹੋਵੇਗਾ। ਇਸ ਮੈਚ ਦੌਰਾਨ ਪ੍ਰਸਾਰਿਤ ਹੋਣ ਵਾਲੇ ਇਸ਼ਤਿਹਾਰਾਂ ਦੀ ਬੁਕਿੰਗ ਜ਼ੋਰ-ਸ਼ੋਰ ਨਾਲ ਜਾਰੀ ਹੈ। 10 ਸਕਿੰਟ ਦੇ ਇਸ਼ਤਿਹਾਰ ਦੇ ਸਲਾਟ ਲਈ 25 ਤੋਂ 30 ਲੱਖ ਰੁਪਏ ਲਏ ਜਾ ਰਹੇ ਹਨ। ਭਾਰਤੀ ਟੈਲੀਵਿਜ਼ਨ ...

ਪੂਰੀ ਖ਼ਬਰ »

ਜਾਰੀ ਹੈ ਕੇਂਦਰੀ ਸੈਨਿਕ ਬਲਾਂ ਦਾ ਸਿਆਸੀਕਰਨ?

ਕੇਂਦਰ ਸਰਕਾਰ ਕੇਂਦਰੀ ਅਰਧ ਸੈਨਿਕ ਬਲਾਂ ਦਾ ਸਿਆਸੀਕਰਨ ਕਰ ਰਹੀ ਹੈ। ਪੱਛਮੀ ਬੰਗਾਲ 'ਚ ਇਸ ਸਾਲ ਹੋਈਆਂ ਚੋਣਾਂ ਦੇ ਸਮੇਂ ਇਹ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ ਸੀ। ਚੋਣਾਂ 'ਚ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਇਕ ਬੂਥ 'ਤੇ ਸੀ.ਆਰ.ਪੀ.ਐਫ਼. ਦੀ ਗੋਲੀਬਾਰੀ 'ਚ ਕਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX