ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553

ਮਾਨਸਾ

ਸੰਯੁਕਤ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਅੱਜ ਰੋਕੀਆਂ ਜਾਣਗੀਆਂ ਰੇਲਾਂ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਅੰਦੋਲਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ 18 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ | ਮੋਰਚੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਨਸਾ, ਬੁਢਲਾਡਾ ਅਤੇ ਬਰੇਟਾ ਵਿਖੇ ਰੇਲ ਆਵਾਜਾਈ ਜਾਮ ਕਰਨ ਲਈ ਤਿਆਰੀਆਂ ਮੁਕੰਮਲ ਹਨ | ਇਸੇ ਦੌਰਾਨ ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਜਥੇਬੰਦੀ ਵਲੋਂ ਵੱਖਰੇ ਤੌਰ 'ਤੇ ਬੁਢਲਾਡਾ ਤੇ ਮਾਨਸਾ ਵਿਖੇ ਰੇਲ ਜਾਮ ਲਗਾਏ ਜਾਣਗੇ | ਉੱਧਰ ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਰਤੀ ਵਿਰੋਧੀ ਦੱਸਦਿਆਂ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਅਹਿਦ ਕੀਤਾ ਕਿ ਕਾਨੂੰਨ ਰੱਦ ਹੋਣ ਤੱਕ ਮੋਰਚਾ ਜਾਰੀ ਰਹੇਗਾ | ਇਸ ਮੌਕੇ ਤੇਜ ਸਿੰਘ ਚੇਕਰੀਆਂ, ਜਥੇਦਾਰ ਜਸਵੰਤ ਸਿੰਘ ਜਵਾਹਰਕੇ, ਜਗਰਾਜ ਸਿੰਘ ਰੱਲਾ, ਰਤਨ ਭੋਲਾ, ਕੁਲਵਿੰਦਰ ਸਿੰਘ, ਬੂਟਾ ਸਿੰਘ ਬਰਨਾਲਾ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਸੰਘਰਸ਼ ਨੂੰ ਲੀਹੋਂ ਲਾਹੁਣ ਲਈ ਚੱਲ ਰਹੀ ਚਾਲਾਂ
ਬਰੇਟਾ ਤੋਂ ਪਾਲ ਸਿੰਘ ਮੰਡੇਰ/ ਜੀਵਨ ਸ਼ਰਮਾ ਅਨੁਸਾਰ- ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰਿਲਾਇੰਸ ਤੇਲ ਪੰਪ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਧਰਨੇ ਨੂੰ ਜ਼ਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰੇਲਾਂ ਰੋਕੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਲਈ ਤਰ੍ਹਾਂ ਤਰ੍ਹਾਂ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਅਤੇ ਸੰਘਰਸ਼ ਨੂੰ ਬਦਨਾਮ ਕਰਨ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੀ ਹੈ | ਇਸ ਮੌਕੇ ਗੁਰਮੇਲ ਸਿੰਘ ਰੰਘੜਿਆਲ, ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਭੋਲਾ ਸਿੰਘ ਦਿਆਲਪੁਰਾ, ਅਮਰੀਕ ਸਿੰਘ ਗੋਰਖਨਾਥ, ਅਜੈਬ ਸਿੰਘ ਕਾਹਨਗੜ੍ਹ, ਜਸਵਿੰਦਰ ਕੌਰ ਬਹਾਦਰਪੁਰ, ਸੁਖਚੈਨ ਕੌਰ ਖੁਡਾਲ, ਬਲਵੀਰ ਕੌਰ ਖੁਡਾਲ, ਗੁਰਲਾਲ ਸਿੰਘ ਬਰੇਟਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬੁਢਲਾਡਾ ਅੱਗੇ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਖੇਤੀਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਰੰਭੇ ਅੰਦੋਲਨ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਰਿਲਾਇੰਸ ਤੇਲ ਪੰਪ ਬੁਢਲਾਡਾ ਅੱਗੇ ਧਰਨਾ ਜਾਰੀ ਰਿਹਾ | ਮਹਿੰਦਰ ਸਿੰਘ ਦਿਆਲਪੁਰਾ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸਵਰਨ ਸਿੰਘ ਬੋੜਾਵਾਲ, ਭੁਪਿੰਦਰ ਸਿੰਘ ਗੁਰਨੇ ਕਲਾਂ, ਸਤਪਾਲ ਸਿੰਘ, ਹਰਮੀਤ ਸਿੰਘ ਬੋੜਾਵਾਲ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਗ੍ਰਹਿ ਰਾਜ ਮੰਤਰੀ ਮਿਸ਼ਰਾ ਸਮੇਤ ਕਾਤਲਾਂ ਨੂੰ ਫ਼ੌਰੀ ਗਿ੍ਫਤਾਰ ਕਰ ਕੇ ਜੇਲ੍ਹ 'ਚ ਡੱਕਿਆ ਜਾਵੇ | ਇਸ ਮੌਕੇ ਦਰਸ਼ਨ ਸਿੰਘ ਗੁਰਨੇ, ਮੇਵਾ ਸਿੰਘ ਕੁਲਾਣਾ, ਰਾਮਫਲ ਸਿੰਘ ਬਹਾਦਰਪੁਰ, ਭਰਪੂਰ ਸਿੰਘ, ਦੀਵਾਨ ਮੱਲ ਆਦਿ ਕਿਸਾਨ ਆਗੂ ਹਾਜ਼ਰ ਸਨ |

ਵੋਟਰਾਂ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ ਜਾਰੀ

ਮਾਨਸਾ, 17 ਅਕਤੂਬਰ (ਵਿ.ਪ੍ਰਤੀ.)-ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰਪਾਲ ਨੇ ਦੱਸਿਆ ਕਿ ਚੋਣਾਂ ਸਬੰਧੀ ਕੋਈ ਵੀ ਸੂਚਨਾ ਸਬੰਧੀ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 01652-1950 ਸਥਾਪਿਤ ਕੀਤਾ ਹੋਇਆ ਹੈ, ਜੋ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੇ ਨੌਜਵਾਨ ਨੇ ਦਮ ਤੋੜਿਆ

ਭਗਤਾ ਭਾਈਕਾ, 17 ਅਕਤੂਬਰ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਸਥਾਨਕ ਰੌਂਤਾ ਰਜਵਾਹਾ ਦੀ ਪੱਟੜੀ ਉੱਪਰੋਂ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਫ਼ਰੀਦਕੋਟ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ | ਮਿ੍ਤਕ ਨੌਜਵਾਨ ਬੂਟਾ ਸਿੰਘ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਵਿੱਛੜ ਗਏ ਕਿਸਾਨ ਦੀ ਪਤਨੀ ਨੂੰ ਸੰਸਥਾ ਸਰਬੱਤ ਦਾ ਭਲਾ ਵੱਲੋਂ ਲਗਾਈ ਪੈਨਸ਼ਨ

ਬਾਲਿਆਂਵਾਲੀ, 17 ਅਕਤੂਬਰ (ਕੁਲਦੀਪ ਮਤਵਾਲਾ)- ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਕਿਸਾਨ ਅੰਦੋਲਨ ਦੌਰਾਨ ਵਿੱਛੜ ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਢੱਡੇ ਦੇ ਕਿਸਾਨ ਉੱਗਰ ਸਿੰਘ ਖ਼ਾਲਸਾ ਪੁੱਤਰ ਅਜਮੇਰ ਸਿੰਘ ਢਿੱਲੋਂ ਦੀ ਪਤਨੀ ਚਰਨਜੀਤ ਕੌਰ ਨੂੰ ਹਰ ...

ਪੂਰੀ ਖ਼ਬਰ »

ਅਤਲਾ ਕਲਾਂ 'ਚ ਕਾਨੂੰਨੀ ਜਾਗਰੂਕਤਾ ਮਾਰਚ ਕੱਢਿਆ

ਜੋਗਾ, 17 ਅਕਤੂਬਰ (ਵਿ.ਪ੍ਰਤੀ.)- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤਲਾ ਕਲਾਂ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨੋਡਲ ਇੰਚਾਰਜ ਅਧਿਆਪਕਾ ਹਰਪ੍ਰੀਤ ਰਿਸ਼ੀ ਦੀ ਅਗਵਾਈ 'ਚ ਕਾਨੂੰਨੀ ...

ਪੂਰੀ ਖ਼ਬਰ »

ਮਾਰਬਲ ਸਟੋਰ 'ਚੋਂ ਸਾਮਾਨ ਚੋਰੀ

ਬਰੇਟਾ, 17 ਅਕਤੂਬਰ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੇ ਜਾਖ਼ਲ ਰੋਡ 'ਤੇ ਸਥਿਤ ਮਾਰਬਲ ਸਟੋਰ 'ਚੋਂ ਸਾਮਾਨ ਚੋਰੀ ਹੋ ਗਿਆ ਹੈ | ਭਗਵਾਨ ਦਾਸ ਨੇ ਦੱਸਿਆ ਕਿ ਉਸ ਦੇ ਜਾਖ਼ਲ ਰੋਡ 'ਤੇ ਸਥਿਤ ਮਾਰਬਲ ਸਟੋਰ 'ਚੋਂ ਜਨਰੇਟਰ ਦਾ ਅਲਟੀਨੇਟਰ, ਦਾਣੇ ਝਾੜਨ ਵਾਲੇ ਪੱਖੇ ਦੀ ਮੋਟਰ, 2 ...

ਪੂਰੀ ਖ਼ਬਰ »

ਸਕੱਤਰ ਵਲੋਂ ਖ਼ਰੀਦ ਕੇਂਦਰਾਂ ਦਾ ਦੌਰਾ

ਇਸੇ ਤਰ੍ਹਾਂ ਮਾਰਕਿਟ ਕਮੇਟੀ ਮਾਨਸਾ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਅੱਜ ਸ਼ਾਮ ਸਮੇਂ ਕਈ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰਾਂ 'ਚ ਆਈ ਜਿਣਸ ਨੂੰ ਤਿਰਪਾਲਾਂ ਨਾਲ ਢੱਕਣ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੋਈ ਅਣਗਹਿਲੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ

ਮਾਨਸਾ, 17 ਅਕਤੂਬਰ (ਵਿ.ਪ੍ਰਤੀ.)- ਵੱਖ-ਵੱਖ ਸਲੱਮ ਇਲਾਕਿਆਂ ਤੇ ਬਸਤੀਆਂ ਵਿੱਚ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਸ਼ਿਲਪਾ ਨੇ ਦੱਸਿਆ ਕਿ ਐਡਵੋਕੇਟ ਹਰਮਨ ਸਿੰਘ ਚਹਿਲ ਵੱਲੋਂ ਗ਼ਰੀਬ ਵਿਅਕਤੀਆਂ ...

ਪੂਰੀ ਖ਼ਬਰ »

ਮਾਲਵਾ ਖੇਤਰ 'ਚ ਮੌਸਮ ਦੇ ਵਿਗੜੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤੇ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਲਵਾ ਖੇਤਰ ਦੇ ਨਰਮਾ ਪੱਟੀ ਵਾਲੇ ਇੱਧਰਲੇ ਜ਼ਿਲਿ੍ਹਆਂ 'ਚ ਅਸਮਾਨ 'ਚ ਛਾਈ ਬੱਦਲਵਾਈ ਦੇ ਨਾਲ ਹੀ ਨਿੱਕੀ ਮੋਟੀ ਕਿਣ-ਮਿਣ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 18 ਅਕਤੂਬਰ ਮੀਂਹ ਪੈਣ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਦੇ ਕਰਮਚਾਰੀ ਕੱਲ੍ਹ ਤੋਂ ਕਲਮ ਛੋੜ ਹੜਤਾਲ 'ਤੇ

ਮਾਨਸਾ, 17 ਅਕਤੂਬਰ (ਵਿ.ਪ੍ਰਤੀ.)- ਮਾਨਸਾ ਕੇਂਦਰੀ ਸਹਿਕਾਰੀ ਬੈਂਕ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਕਰਮਚਾਰੀਆਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਝੱਲਬੂਟੀ ਨੇ ਫੂਡ ਸਪਲਾਈ ਮੰਤਰੀ ਆਸ਼ੂ ਕੋਲ ਹਲਕੇ ਦੇ ਮੁੱਦੇ ਉਠਾਏ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਕਾਂਗਰਸ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦੇ ਗ੍ਰਹਿ ਲੁਧਿਆਣਾ ਵਿਖੇ ਮਿਲਣੀ ਕੀਤੀ | ਉਨ੍ਹਾਂ ਹਲਕਾ ਮਾਨਸਾ 'ਚ ...

ਪੂਰੀ ਖ਼ਬਰ »

ਬਿਕਰਮ ਸਿੰਘ ਮੋਫਰ ਵਲੋਂ ਅਨਾਜ ਮੰਡੀ ਦੇ ਫੜ੍ਹ ਦਾ ਉਦਘਾਟਨ

ਸਰਦੂਲਗੜ੍ਹ, 17 ਅਕਤੂਬਰ (ਜੀ.ਐਮ ਅਰੋੜਾ)- ਸਥਾਨਕ ਅਨਾਜ ਮੰਡੀ ਵਿਚ 1 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਫੜ੍ਹ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਵਿਚ ਕੋਈ ...

ਪੂਰੀ ਖ਼ਬਰ »

ਪਰਨੀਤ ਕੌਰ ਨੇ ਆਈਲੈਟਸ 'ਚੋਂ 6.5 ਬੈਂਡ ਲਏ

ਮਾਨਸਾ, 17 ਅਕਤੂਬਰ (ਧਾਲੀਵਾਲ)- ਸਥਾਨਕ ਆਈਲੈਟਸ ਪੁਆਇੰਟ ਦੀ ਵਿਦਿਆਰਥਣ ਪਰਨੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਜਖੇਪਲ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6.5 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ਐਮ.ਡੀ. ਭੁਪਿੰਦਰ ...

ਪੂਰੀ ਖ਼ਬਰ »

ਰੰਘਰੇਟਾ ਦਲ ਦੀ ਮੀਟਿੰਗ

ਬੁਢਲਾਡਾ, 17 ਅਕਤੂਬਰ (ਸਵਰਨ ਸਿੰਘ ਰਾਹੀ)-ਆਲ ਇੰਡੀਆ ਰੰਘਰੇਟਾ ਦਲ ਦੀ ਮੀਟਿੰਗ ਇੱਥੇ ਹੋਈ | ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ, ਸੂਬਾਈ ਸਲਾਹਕਾਰ ਬੀਰਬਲ ਸਿੰਘ ਮਾਣਕ, ਸਹਿਜਪਾਲ ਸਿੰਘ ਬਰੇਟਾ, ਸ਼ਿੰਦਰਪਾਲ ਸਿੰਘ ਬੁਢਲਾਡਾ ਨੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਮਾਨਸਾ 'ਚ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਮਾਨਸਾ, 17 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਮੈਜਿਸਟਰੇਟ ਮਹਿੰਦਰਪਾਲ ਨੇ ਕੋਵਿਡ-19 ਸਬੰਧੀ ਰੋਕਾਂ 'ਚ 31 ਅਕਤੂਬਰ ਤੱਕ ਕੁਝ ਹੋਰ ਢਿੱਲ ਦੇਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹੇ 'ਚ ਉਹੀ ਯਾਤਰੀ ਦਾਖਲ ਹੋ ਸਕਣਗੇ, ਜਿਨ੍ਹਾਂ ਦੇ ਕੋਰੋਨਾ ਤੋਂ ਬਚਾਅ ਵਾਲੇ ਦੋਵੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX