ਤਾਜਾ ਖ਼ਬਰਾਂ


ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਬੱਸੀ ਪਠਾਣਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਭਰਾ ਡਾ. ਮਨੋਹਰ ਵਲੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਪੱਤਰ ਦਾਖ਼ਲ
. . .  1 day ago
ਬੱਸੀ ਪਠਾਣਾਂ, 28 ਜਨਵਰੀ (ਰਵਿੰਦਰ ਮੌਦਗਿਲ)-ਬੱਸੀ ਪਠਾਣਾਂ ਤੋਂ ਮੁੱਖ ਮੰਤਰੀ ਚੰਨੀ ਦੇ ਭਰਾ ਡਾ.ਮਨੋਹਰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਵਲੋਂ ਅੱਜ ਚੋਣ ਅਫ਼ਸਰ ਕਮ ਐੱਸ.ਡੀ.ਐੱਮ. ਯਸ਼ਪਾਲ ਸ਼ਰਮਾ ਅੱਗੇ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ ਗਏ...
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ 'ਤੇ ਨਵਾਂਸ਼ਹਿਰ 'ਚ ਕਰਨਗੇ ਵੱਡੀ ਚੋਣ ਰੈਲੀ
. . .  1 day ago
ਚੰਡੀਗੜ੍ਹ, 28 ਜਨਵਰੀ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ 'ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 8 ਫਰਵਰੀ...
ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫਤਹਿਗੜ੍ਹ ਸਾਹਿਬ, 28 ਜਨਵਰੀ-ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ...
ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸੰਗਰੂਰ, 28 ਜਨਵਰੀ (ਧੀਰਜ ਪਸ਼ੋਰੀਆ)- ਸੰਗਰੂਰ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਨਰਿੰਦਰ ਕੌਰ ਭਰਾਜ ਨੇ ਅੱਜ ਐੱਸ ਡੀ.ਐੱਮ ਕਮ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ। ਉਨ੍ਹਾਂ ਦੇ ਮਾਤਾ ਚਰਨਜੀਤ ਕੌਰ...
ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਭਦੌੜ ਹਲਕੇ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ...
ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਮਜੀਠਾ ਅਤੇ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਿਕਰਮ ਸਿੰਘ ਮਜੀਠੀਆ ਵਲੋਂ ਚੇਅਰਮੈਨ ਉਪਕਾਰ ਸਿੰਘ ਸੰਧੂ, ਕੌਂਸਲਰ ਲਾਡੋ ਪਹਿਲਵਾਨ...
ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ ਸਿੱਧੂ: ਬਿਕਰਮ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 28 ਜਨਵਰੀ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ..
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਫਾਜ਼ਿਲਕਾ / ਅਬੋਹਰ

ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫ਼ਾਜ਼ਿਲਕਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਜੰਕਸ਼ਨ 'ਤੇ ਰੇਲ ਆਵਾਜਾਈ ਰੋਕਦਿਆਂ ਰੇਲ ਪਟੜੀਆਂ 'ਤੇ ਧਰਨਾ ਦਿੱਤਾ ਗਿਆ | ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ | ਇਸ ਮੌਕੇ ਜਥੇਬੰਦੀ ਦੇ ਆਗੂ ਹਰੀਸ਼ ਨੱਢਾ, ਲਖਵਿੰਦਰ ਸਿੰਘ, ਮਾਸਟਰ ਬੂਟਾ ਸਿੰਘ ਚਿਮਨੇਵਾਲਾ, ਰਾਜ ਕੁਮਾਰ, ਕਰਨ ਥਿੰਦ, ਹਰੀਸ਼ ਮਾਸਟਰ, ਰਮੇਸ਼ ਵਢੇਰਾ, ਜਸਬੀਰ ਸਿੰਘ, ਨਿਸ਼ਾਨ ਸਿੰਘ, ਪਵਨ ਕੁਮਾਰ, ਸੁਰਿੰਦਰ ਸਿੰਘ, ਦਰਸ਼ਨ ਲਾਧੂਕਾ, ਵਜ਼ੀਰ ਚੰਦ, ਸੁਬੇਗ ਸਿੰਘ, ਸੰਨ੍ਹੀ ਕੰਬੋਜ, ਹਰਮੀਤ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਉੱਧਰ ਲਖੀਮ ਪੁਰ ਖੀਰੀ ਮਾਮਲੇ ਵਿਚ ਵੀ ਮੋਦੀ ਅਤੇ ਯੋਗੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ 85 ਪ੍ਰਤੀਸ਼ਤ ਦੇਸ਼ ਦੀ ਜਨਤਾ ਵਲੋਂ ਚੁਣੀ ਗਈ ਮੋਦੀ ਸਰਕਾਰ ਅੱਜ ਸਿਰਫ 15 ਪ੍ਰਤੀਸ਼ਤ ਲੋਕਾਂ ਲਈ ਹੀ ਕੰਮ ਕਰ ਰਹੀ ਹੈ | ਅੱਜ ਸੜਕਾਂ 'ਤੇ ਕਿਸਾਨ ਰੁਲ ਰਿਹਾ ਹੈ, ਮਹਿੰਗਾਈ ਸਿਖ਼ਰਾਂ 'ਤੇ ਪੁੱਜ ਗਈ ਹੈ ਪਰ ਕਿਸਾਨਾਂ ਨੂੰ ਫ਼ਸਲਾਂ ਦਾ ਸਹੀ ਭਾਅ ਅਜੇ ਵੀ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਨਹੀਂ ਹਨ, ਮਸਲਾ ਅਜੇ ਤੱਕ ਉੱਥੇ ਹੀ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਕੋਲ ਨਵੀਂ ਪਾਰਲੀਮੈਂਟ ਅਤੇ ਮੂਰਤੀਆਂ ਬਣਾਉਣ ਲਈ ਪੈਸੇ ਤਾਂ ਹਨ ਪਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ | ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਤੋਂ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਜਿਸ ਵਿਚ ਫ਼ਾਜ਼ਿਲਕਾ-ਫ਼ਿਰੋਜ਼ਪੁਰ, ਫ਼ਾਜ਼ਿਲਕਾ-ਬਠਿੰਡਾ ਰੇਲ ਗੱਡੀਆਂ ਸ਼ਾਮਿਲ ਹਨ | ਉੱਥੇ ਹੀ ਕਿਸਾਨਾਂ ਵਲੋਂ ਰੇਲਵੇ ਜੰਕਸ਼ਨ ਨੇੜੇ ਕੇਂਦਰ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਵੀ ਕੀਤਾ ਗਿਆ | ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਰੇਲਵੇ ਅਤੇ ਪੰਜਾਬ ਪੁਲਿਸ ਵਲੋਂ ਰੇਲਵੇ ਜੰਕਸ਼ਨ 'ਤੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ | ਉੱਥੇ ਹੀ ਕਿਸਾਨਾਂ ਵਲੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਸਟੇਸ਼ਨ 'ਤੇ ਹੀ ਰੋਕਿਆ ਗਿਆ |
ਭਾਕਿਯੂ ਏਕਤਾ ਉਗਰਾਹਾਂ ਨੇ ਲਿਆ ਰੇਲ ਰੋਕੋ ਪੋ੍ਰਗਰਾਮ 'ਚ ਹਿੱਸਾ
ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ
ਰੇਲਵੇ ਫਾਟਕ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਦੀ ਅਗਵਾਈ ਹੇਠ 'ਰੇਲ ਰੋਕੂ' ਧਰਨਾ ਲਗਾਇਆ ਗਿਆ | ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਅਤੇ ਕੇਂਦਰ ਦੀ ਮੋਦੀ ਸਰਕਾਰ ਵਲ਼ੋਂ ਆਪਣੇ ਮੰਤਰੀ ਅਤੇ ਦੂਸਰੇ ਕਾਤਲਾਂ ਦੇ ਵਿਰੁੱਧ ਕੋਈ ਕਾਰਵਾਈ ਨਾ ਕਰਨਾ ਸਰਕਾਰ ਦੀ ਕਿਸਾਨਾਂ ਪ੍ਰਤੀ ਮਨਸ਼ਾ ਨੂੰ ਦਰਸਾਉਂਦਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਕੋਈ ਹਮਦਰਦੀ ਨਹੀਂ ਰੱਖਦੀ, ਦੇਸ਼ ਵਿਚ ਕਿਸਾਨਾਂ ਤੇ ਮੰਤਰੀਆਂ ਲਈ ਕਾਨੂੰਨ ਵੱਖ-ਵੱਖ ਹਨ | ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਪੂਰਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਸਲਾਹਕਾਰ, ਗੁਰਮੀਤ ਸਿੰਘ ਮੀਤ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ, ਜਗਸੀਰ ਸਿੰਘ ਘੋਲਾ, ਬਲਾਕ ਆਗੂ ਸਰਵਮਿੱਤਰ, ਸਤਪਾਲ, ਸੁਖਵਿੰਦਰ ਸਿੰਘ , ਜਸਵੰਤ ਸਿੰਘ ਰੱਤਾ ਥੇੜ, ਸੰਤਪਾਲ ਸਿੰਘ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ, ਕਿਰਤੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ਼ ਆਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਅੱਜ ਦਾ ਰੇਲ ਰੋਕੋ ਧਰਨਾ ਪੂਰੀ ਅਮਨ ਸ਼ਾਂਤੀ ਦੇ ਨਾਲ ਹੋਇਆ | ਆਗੂਆਂ ਨੇ ਸਰਕਾਰ ਤੋਂ ਕਾਲੇ ਕਾਨੂੰਨ ਜਲਦ ਰੱਦ ਕਰਨ ਦੀ ਮੰਗ ਵੀ ਕੀਤੀ |

ਉਦਯੋਗਾਂ ਨੂੰ ਪ੍ਰਫੁਲਿਤ ਕਰਨ ਲਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਅਧੀਨ ਆਨਲਾਈਨ ਪੋਰਟਲ ਬਣਾਇਆ-ਡੀ. ਸੀ.

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਲਈ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਅਧੀਨ ਆਨਲਾਈਨ ਪੋਰਟਲ ਬਣਾਇਆ ਗਿਆ ਹੈ ਜਿਸ 'ਤੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਂ ਨੂੰ ਸੁਵਿਧਾਵਾਂ ਮੁਹੱਈਆ ...

ਪੂਰੀ ਖ਼ਬਰ »

ਬੀ.ਐੱਸ.ਐਫ. ਦਾ ਦਾਇਰਾ ਵਧਾਏ ਜਾਣ 'ਤੇ 'ਆਪ' ਨੇ ਫੂਕਿਆ ਮੁੱਖ ਮੰਤਰੀ ਚੰਨੀ ਤੇ ਅਮਿੱਤ ਸ਼ਾਹ ਦਾ ਪੁਤਲਾ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਸੀਮਾ ਸੁਰੱਖਿਆ ਬੱਲ ਦਾ ਦਾਇਰਾ ਵਧਾਏ ਜਾਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਜੂਆ ਖਿਡਾਉਂਦੇ 6 ਵਿਅਕਤੀ ਕਾਬੂ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਨਗਦੀ ਸਮੇਤ ਹਿਰਾਸਤ 'ਚ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜੋਗਿੰਦਰ ਸਿੰਘ ਵਗ਼ੈਰਾ ਸਬਜ਼ੀ ਮੰਡੀ ਫ਼ਾਜ਼ਿਲਕਾ ...

ਪੂਰੀ ਖ਼ਬਰ »

ਸੁਖਬੀਰ ਨੇ ਅਕਾਲੀ ਉਮੀਦਵਾਰ ਡਾ: ਰਿਣਵਾ ਦੇ ਹੱਕ ਵਿਚ ਕੀਤੀ ਮੀਟਿੰਗ

ਖੂਈਆਂ ਸਰਵਰ, 18 ਅਕਤੂਬਰ (ਵਿਵੇਕ ਹੂੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਬੋਹਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਮਹਿੰਦਰ ਕੁਮਾਰ ਰਿਣਵਾ ਦੇ ਹੱਕ ਵਿਚ ਸਥਾਨਕ ਇਲਾਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਮੰਡੀ ਰੋੜਾਂਵਾਲੀ, 18 ਅਕਤੂਬਰ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਏ. ਐੱਸ. ਆਈ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਫ਼ੁੱਲ ਅਤੇ ਸਜਾਵਟੀ ਬੂਟੇ ਲਗਾ ਕੇ ਬਿਜਲੀਘਰ ਦੀ ਦਿੱਖ ਸੰਵਾਰਨ ਵਿਚ ਜੁਟੇ ਬਿਜਲੀ ਮੁਲਾਜ਼ਮ

ਮੰਡੀ ਅਰਨੀਵਾਲਾ, 18 ਅਕਤੂਬਰ (ਸੰਧੂ)-ਸਥਾਨਕ ਬਿਜਲੀ ਘਰ ਵਿਚ ਘਾਹ ਫੂਸ, ਝਾੜੀਆਂ ਅਤੇ ਕੰਡੇਦਾਰ ਰੁੱਖਾਂ ਕਰਕੇ ਇਸ ਦੀ ਦਿੱਖ ਦਫ਼ਤਰੀ ਨਾ ਹੋ ਕੇ ਕਿਸੇ ਬੀਆਬਾਨ ਵਾਂਗ ਲੱਗਦੀ ਸੀ ਪਰ ਕੁੱਝ ਬਿਜਲੀ ਮੁਲਾਜ਼ਮਾਂ ਨੇ ਇਸ ਦੀ ਦਿੱਖ ਨੂੰ ਸੁੰਦਰ ਬਣਾਉਣ ਦਾ ਅਜਿਹਾ ਸੰਕਲਪ ...

ਪੂਰੀ ਖ਼ਬਰ »

ਅਬੋਹਰ 'ਚ ਕਿਸਾਨ ਜਥੇਬੰਦੀਆਂ ਨੇ ਰੇਲਵੇ ਲਾਈਨ 'ਤੇ ਦਿੱਤਾ ਧਰਨਾ

ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮੰਗਾਂ ਦੇ ਹੱਕ ਵਿਚ ਰੇਲਵੇ ਸਟੇਸ਼ਨ 'ਤੇ ਲਾਈਨਾਂ ਦੇ ਉੱਪਰ ਧਰਨਾ ਲਗਾਇਆ ਗਿਆ | ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਸੰਧੂ, ਸੁਭਾਸ਼ ਬਿਸ਼ਨੋਈ, ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਸਨਮਾਨ ਪੱਤਰ ਮੋੜੇ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਥਾਨਕ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਛੇ ਮਹੀਨਿਆਂ ਦੀਆਂ ਤਨਖ਼ਾਹਾਂ ...

ਪੂਰੀ ਖ਼ਬਰ »

ਸੁਖਬੀਰ ਦੀ ਫ਼ਾਜ਼ਿਲਕਾ ਆਮਦ ਮੌਕੇ ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫ਼ਾਜ਼ਿਲਕਾ ਆਮਦ ਮੌਕੇ ਸ਼ਹਿਰ ਦੇ ਬਾਹਰ ਅਬੋਹਰ ਰੋਡ 'ਤੇ ਟਰੱਕ ਯੂਨੀਅਨ ਦੇ ਨਜ਼ਦੀਕ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਾਫ਼ਲਾ ਪੁੱਜਣ ਮੌਕੇ ...

ਪੂਰੀ ਖ਼ਬਰ »

ਬੱਲੂਆਣਾ ਹਲਕੇ ਦੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਫੇਰ ਫਸਿਆ ਪੇਚ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਬੱਲੂਆਣਾ ਰਿਜ਼ਰਵ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਫਿਰ ਪੇਚ ਫਸਦਾ ਨਜ਼ਰ ਆ ਰਿਹਾ ਹੈ | ਹਾਲਾਂਕਿ ਅਕਾਲੀ ਦਲ ਵਲੋਂ ਜ਼ਿਲ੍ਹੇ ਦੀਆਂ ਚਾਰ ਸੀਟਾਂ 'ਚੋਂ ਅਬੋਹਰ, ਫ਼ਾਜ਼ਿਲਕਾ, ਜਲਾਲਾਬਾਦ ਤੋਂ ਆਪਣਾ ਉਮੀਦਵਾਰ ਐਲਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਬੋਹਰ ਦੇ ਸੇਵਾ ਕੇਂਦਰ ਦਾ ਕੀਤਾ ਨਿਰੀਖਣ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਵਲੋਂ ਅਬੋਹਰ ਦੇ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ | ਇਸ ਦੌਰਾਨ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਵਧਣ ਕਰਕੇ ਲੋਕਾਂ ਵਿਚ ਹਾਹਾਕਾਰ

ਮੰਡੀ ਅਰਨੀਵਾਲਾ, 18 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸਬਜ਼ੀਆਂ ਦੇ ਭਾਅ ਵਧ ਜਾਣ ਕਰਕੇ ਮੱਧ ਵਰਗੀ ਅਤੇ ਨਿਮਨ ਵਰਗ ਦੀ ਰਸੋਈ ਦਾ ਬਜਟ ਲੜ ਖੜ੍ਹਾ ਗਿਆ ਹੈ | ਸਬਜ਼ੀਆਂ ਦੇ ਭਾਅ ਵੱਧ ਹੋਣ ਕਰਕੇ ਆਮ ਲੋਕਾਂ ਵਲੋਂ ਸਬਜ਼ੀ ਦੀ ਖ਼ਰੀਦ ਕੀਤੀ ਜਾਣੀ ਪਹੁੰਚ ਤੋਂ ਬਾਹਰ ਹੁੰਦੀ ਜਾ ...

ਪੂਰੀ ਖ਼ਬਰ »

ਨਵੋਦਿਆ ਸਕੂਲ ਲਈ 6ਵੀਂ ਅਤੇ 9ਵੀਂ ਜਮਾਤ ਦੇ ਦਾਖ਼ਲੇ ਖੁੱਲੇ੍ਹ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ)-ਨਵੋਦਿਆ ਸਕੂਲ ਵਿਚ ਵਿੱਦਿਅਕ ਸੈਸ਼ਨ 2022-23 ਲਈ ਛੇਵੀਂ ਅਤੇ ਨੌਵੀਂ ਜਮਾਤ ਵਿਚ ਖ਼ਾਲੀ ਸੀਟਾਂ ਵਿਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਨੇ ਦਿੱਤੀ | ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਦਾਇਰਾ ਵਧਾਉਣਾ ਪੰਜਾਬ ਦੇ ਅਧਿਕਾਰਾਂ 'ਤੇ ਡਾਕਾ-ਡਾ. ਕਾਲੜਾ

ਫ਼ਾਜ਼ਿਲਕਾ, 18 ਅਕਤੂਬਰ(ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਵਲੋਂ ਸੂਬੇ ਅੰਦਰ ਸਰਹੱਦ ਤੋਂ ਬੀ.ਐੱਸ.ਐਫ. ਦਾ ਵਧਾਇਆ ਗਿਆ ਦਾਇਰਾ ਸਿੱਧੇ ਤੌਰ ਤੇ ਪੰਜਾਬ ਦੇ ਅਧਿਕਾਰਾਂ 'ਤੇ ਡਾਕਾ ਹੈ ਜਿਸ ਨੂੰ ਕੋਈ ਵੀ ਪੰਜਾਬੀ ਬਰਦਾਸ਼ਤ ਨਹੀਂ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਗਿਆਤ ਵਾਹਨ ਦੀ ਟੱਕਰ ਨਾਲ ਅਵਾਰਾ ਵੱਛੀ ਮਰੀ

ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਇਲਾਕੇ ਵਿਚ ਆਵਾਰਾ ਪਸ਼ੂਆਂ ਦੀ ਬਹੁਤਾਤ ਕਰਨ ਰੋਜ਼ਾਨਾ ਹੀ ਸੜਕ ਹਾਦਸੇ ਵਾਪਰ ਰਹੇ ਹਨ | ਕਈ ਲੋਕ ਪਹਿਲਾਂ ਹੀ ਆਵਾਰਾ ਪਸ਼ੂਆਂ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ | ਸੋਮਵਾਰ ਤੜਕਸਾਰ ਪਿੰਡ ...

ਪੂਰੀ ਖ਼ਬਰ »

ਵਿਧਾਇਕ ਆਂਵਲਾ ਦੇ ਯਤਨਾਂ ਸਦਕਾ ਦੋ ਧਿਰਾਂ ਦੇ ਆਪਸੀ ਝਗੜੇ ਦਾ ਕਰਵਾਇਆ ਰਾਜ਼ੀਨਾਮਾ

ਮੰਡੀ ਅਰਨੀਵਾਲਾ, 18 ਅਕਤੂਬਰ(ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਯਤਨਾਂ ਸਦਕਾ ਬਲਾਕ ਅਰਨੀਵਾਲਾ ਦੇ ਪਿੰਡ ਚੱਕ ਬੰਨਵਾਲਾ ਵਿਚ ਦੋ ਆਪਸੀ ਧਿਰਾਂ ਦੇ ਚੱਲਦੇ ਵਿਵਾਦ ਨੂੰ ਜ਼ੋਨ ਇੰਚਾਰਜ ਰਿਤੇਸ਼ ਆਵਲਾ ਨੇ ਹੱਲ ਕਰਵਾ ਰਾਜ਼ੀਨਾਮਾ ਕਰਵਾ ਦਿੱਤਾ ...

ਪੂਰੀ ਖ਼ਬਰ »

ਬਿਨਾਂ ਕੈ੍ਰਸ਼ਰ ਪਾਏ ਮਿੱਟੀ ਉੱਪਰ ਹੀ ਲਗਾਈਆਂ ਜਾ ਰਹੀਆਂ ਹਨ ਇੰਟਰਲਾਕ ਟਾਇਲਾਂ

ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਭਾਂਵੇ ਕਾਂਗਰਸ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਵਿਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਜੇਕਰ ਜ਼ਮੀਨੀ ਹਕੀਕਤ ਨੂੰ ਦੇਖਿਆ ਜਾਵੇ ਤਾਂ ਦਾਅਵਿਆਂ ਅਨੁਸਾਰ 50 ਫ਼ੀਸਦੀ ਵੀ ਵਿਕਾਸ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ 'ਚ 71ਵਾਂ ਧਾਰਮਿਕ ਸਮਾਗਮ

ਬੱਲੂਆਣਾ, 18 ਅਕਤੂਬਰ(ਢਿੱਲੋਂ)-ਪਿੰਡ ਬੱਲੂਆਣਾ ਵਿਖੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ 71ਵਾਂ ਸਾਲਾਨਾ ਧਾਰਮਿਕ ਸਮਾਗਮ ਬੀਤੇ ਦਿਨ ਸਮਾਪਤ ਹੋ ਗਿਆ | 15 ਅਕਤੂਬਰ ਨੂੰ ਨਗਰ ਕੀਰਤਨ ਗੁਰਦੁਆਰਾ ਟਿੱਬਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਗਲੀਆਂ ਵਿਚੋਂ ਦੀ ਹੁੰਦਾ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦੇਣਾ ਸ਼ਲਾਘਾਯੋਗ ਕਦਮ-ਕਾਲੜਾ

ਫ਼ਾਜ਼ਿਲਕਾ, 18 ਅਕਤੂਬਰ (ਅਮਰਜੀਤ ਸ਼ਰਮਾ)-ਪੰਜਾਬ ਵਿਚ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਂ ਨੂੰ 'ਮੇਰਾ ਘਰ ਮੇਰੇ ਨਾਮ' ਸਕੀਮ ਅਧੀਨ ਮਾਲਕਾਨਾ ਹੱਕ ਦੇਣਾ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ਕੰਮ ਹੈ ਜਿਸ ਦਾ ਫ਼ਾਇਦਾ ਪਿੰਡਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੇ ਹਿਤਾਂ ਦਾ ਹੱਕ ਕੇਂਦਰ ਨੂੰ ਦਿੱਤਾ-ਗੁਰਾਇਆ

ਜਲਾਲਾਬਾਦ, 18 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਹੱਦੀ ਖੇਤਰ ਦੇ ਲੋਕਾਂ ਦੇ ਹਿਤਾਂ ਦਾ ਹੱਕ ਕੇਂਦਰ ਨੂੰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਯੂਥ ਅਕਾਲੀ ਦਲ ਦੇ ਸੂਬਾ ਸੰਯੁਕਤ ਸਕੱਤਰ ਕਰਮਬੀਰ ਸਿੰਘ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਕਈ ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਲ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਸਥਾਨਕ ਵਾਰਡ ਨੰਬਰ 1 ਤੋਂ ਅਕਾਲੀ ਦਲ ਦੇ ਕੌਂਸਲਰ ਉਮੀਦਵਾਰ ਰਾਮ ਲਾਲ ਸਣੇ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ)-ਨੌਜਵਾਨ ਸਮਾਜ ਸੇਵੀ ਸੰਸਥਾ ਵਲੋਂ ਮਹਾਵੀਰ ਕੰਪਿਊਟਰ ਲੈਬ ਦੇ ਸਹਿਯੋਗ ਨਾਲ ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ ਮੌਕੇ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਸੇਵਾਮੁਕਤ ਪਟਵਾਰੀ ਇੰਦਰ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਯੋਗਦਾਨ ਦੇਣ ਕਾਰਨ ਸਾਬਕਾ, ਮੌਜੂਦਾ ਅਹੁਦੇਦਾਰ ਸਨਮਾਨਿਤ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਕੈਮਿਸਟ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਅਰੋੜਵੰਸ਼ ਭਵਨ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪਰਿਵਾਰਾਂ ਦੇ ਅਹਿਮ ਯੋਗਦਾਨ ਦੇ ਚੱਲਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 18 ਅਕਤੂਬਰ(ਦਵਿੰਦਰ ਪਾਲ ਸਿੰਘ): ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪ੍ਰੀਤੋ ਬਾਈ ਪਤਨੀ ਜੰਗੀਰ ਸਿੰਘ ਵਾਸੀ ਹਸਤਾ ਕਲਾ ਨੇ ਦੱਸਿਆ ਕਿ ਪਰਮਜੀਤ ਕੌਰ ਪਤਨੀ ਹਰਬੰਸ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਕੱਚੇ ਅਧਿਆਪਕਾਂ ਦੀ ਮੀਟਿੰਗ ਹੋਈ

ਜਲਾਲਾਬਾਦ,18 ਅਕਤੂਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਦੀ ਮੀਟਿੰਗ ਜ਼ਿਲ੍ਹਾ ਆਗੂ ਜਸਪਾਲ ਸਿੰਘ ਟਿਵਾਣਾ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਗੱਲਬਾਤ ਕਰਦੇ ਹੋਏ ਆਗੂ ਜਸਪਾਲ ...

ਪੂਰੀ ਖ਼ਬਰ »

ਚੰਨੀ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਨਹੀਂ ਬਚਾ ਸਕਦਾ : ਸੁਖਬੀਰ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਕਾਂਗਰਸ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਡੁੱਬਣੋਂ ਨਹੀਂ ਬਚਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਰਕਾਰ ਬਣਦਿਆਂ ਪਹਿਲੀ ਕੈਬਨਿਟ ਮੀਟਿੰਗ 'ਚ ਸਰਹੱਦੀ ਇਲਾਕੇ ਲਈ ਬਾਰਡਰ ਵਿਕਾਸ ਬੋਰਡ ਬਣਾਇਆ ਜਾਵੇਗਾ-ਸੁਖਬੀਰ ਸਿੰਘ ਬਾਦਲ

ਫ਼ਾਜ਼ਿਲਕਾ, 18 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਬਾਰਡਰ ਵਿਕਾਸ ਬੋਰਡ ਦਾ ਗਠਨ ਕੀਤਾ ਜਾਵੇਗਾ, ਕਿਉਂਕਿ ਸਰਹੱਦੀ ਇਲਾਕੇ ਦੀਆਂ ਬਹੁਤ ਮੁਸ਼ਕਲਾਂ ਹਨ, ਦਾ ਹਲ ਸਿਰਫ਼ ਦੂਜੇ ਵਿਭਾਗਾਂ ਦੇ ਬਣੇ ਬੋਰਡਾਂ ਵਾਂਗੂ ...

ਪੂਰੀ ਖ਼ਬਰ »

ਏਟਕ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਜਲਾਲਾਬਾਦ, 18 ਅਕਤੂਬਰ (ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰ ਯੂਨੀਅਨ ਪੰਜਾਬ ਏਟਕ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੀਟਿੰਗ ਪਿ੍ੰਸੀਪਲ ਸਕੱਤਰ ਨਾਲ ਚੰਡੀਗੜ੍ਹ ਵਿਖੇ ਹੋਈ | ਮੀਟਿੰਗ 'ਚ ਏਟਕ ਦੇ ਪੰਜ ਮੈਂਬਰ ਤੇ ਸੀਟੂ ਦੇ ਚਾਰ ਮੈਂਬਰ ਸ਼ਾਮਲ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ 'ਤੇ 1 ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 18 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਨੇ ਇਕ ਵਿਅਕਤੀ ਖ਼ਿਲਾਫ਼ ਵਿਆਹੁਤਾ ਦੇ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਪੀੜਤਾ ਨੇ ਬਿਆਨ ਦਿੱਤੇ ਸਨ ਕਿ ਬਲਕਾਰ ਸਿੰਘ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਮੋਟਰਸਾਈਕਲ ਚੋਰ ਫੜ ਕੇ ਕੀਤਾ ਪੁਲਿਸ ਹਵਾਲੇ

ਜਲਾਲਾਬਾਦ, 18 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਚੌਂਕ ਦੇ ਨੇੜੇ ਇਕ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਦੇ ਹੋਏ ਦੁਕਾਨਦਾਰਾਂ ਵਲ਼ੋਂ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਚੋਰ ਦੁਕਾਨ ਦੇ ਬਾਹਰ ਖੜ੍ਹੇ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਟਰੱਸਟ ਵੱਲੋਂ ਖੇਡ ਮੁਕਾਬਲੇ ਕਰਵਾਏ

ਅਬੋਹਰ, 18 ਅਕਤੂਬਰ(ਸੁਖਜੀਤ ਸਿੰਘ ਬਰਾੜ)-ਚੌਧਰੀ ਸੁਰਿੰਦਰ ਕੁਮਾਰ ਜਾਖੜ ਇਫਕੋ ਟਰੱਸਟ ਵਲੋਂ ਸਥਾਨਕ ਨਹਿਰੂ ਪਾਰਕ ਵਿਖੇ ਬਾਡੀ ਬਿਲਡਰ ਅਤੇ ਹੋਰ ਖੇਡ ਮੁਕਾਬਲੇ ਕਰਵਾਏ ਗਏ, 'ਚ ਜ਼ਿਲ੍ਹੇ ਦੇ 240 ਖਿਡਾਰੀਆਂ ਨੇ ਹਿੱਸਾ ਲਿਆ | ਇਸ ਦੌਰਾਨ ਵੱਖ-ਵੱਖ ਵਰਗ ਦੇ ਮੁਕਾਬਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX