ਤਾਜਾ ਖ਼ਬਰਾਂ


ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . .  26 minutes ago
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
328 ਸਰੂਪਾ ਦੇ ਸੰਬੰਧੀ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . .  45 minutes ago
ਸੁਲਤਾਨਵਿੰਡ, 20 (ਗੁਰਨਾਮ ਸਿੰਘ ਬੁੱਟਰ) - ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ...
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . .  57 minutes ago
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . .  about 1 hour ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . .  about 1 hour ago
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . .  about 1 hour ago
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . .  about 2 hours ago
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . .  about 1 hour ago
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਲੁਧਿਆਣਾ

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ 'ਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ਕੱਢੀ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 11ਵੀਂ ਬ੍ਰਹਮ ਜੋਤੀ 'ਵਿਸ਼ਾਲ ਸ਼ੋਭਾ ਯਾਤਰਾ' ਭਗਵਾਨ ਵਾਲਮੀਕਿ ਗੇਟ ਦਰੇਸੀ ਮੈਦਾਨ ਤੋਂ ਸ਼ੁਰੂ ਹੋ ਕੇ ਪੁਰਾਣੀ ਸਬਜ਼ੀ ਮੰਡੀ ਚੌਕ, ਮਾਲੀਗੰਜ ਚੌਕ ਤੋਂ ਪ੍ਰਤਾਪ ਬਾਜਾਰ, ਮੀਨਾ ਬਾਜਾਰ, ਮਾਤਾ ਰਾਣੀ ਚੌਕ ਜੋਨ-ਏ ਤੋਂ ਘੰਟਾ ਘਰ ਚੌਕ 'ਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਭਾਰੀ ਸਵਾਗਤ ਕੀਤਾ | ਇਹ ਸ਼ੋਭਾ ਯਾਤਰਾ ਗਿਰਜਾ ਘਰ ਚੌਕ, ਗੁੜਮੰਡੀ ਚੌਕ, ਘਾਹ ਮੰਡੀ, ਡਵੀਜ਼ਨ ਨੰਬਰ 3 ਤੋਂ ਇਸਲਾਮੀਆਂ ਸਕੂਲ ਰੋਡ, ਘਾਟੀ ਵਾਲਮੀਕਿ ਚੌਕ ਭਗਵਾਨ ਵਾਲਮੀਕਿ ਬ੍ਰਹਮਾਲਿਆ (ਮੰਦਿਰ) ਵਿਖੇ ਸਮਾਪਤ ਹੋਈ | ਸ਼ੋਭਾ ਯਾਤਰਾ 'ਚ ਭਾਵਾਧਸ ਦੇ ਕੇਂਦਰੀ ਸੰਗਠਨ, ਪ੍ਰਾਂਤੀਯ ਸੰਗਠਨ ਦੇ ਅਹੁਦੇਦਾਰ, ਧਾਰਮਿਕ ਵਿਦਵਾਨ, ਰਾਜਨੀਤਿਕ ਅਤੇ ਸਮਾਜਿਕ ਨੇਤਾ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਸ਼ੋਭਾ ਯਾਤਰਾ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ, ਝੰਡੇ ਦੀ ਰਸਮ ਪ੍ਰਦੀਪ ਕੁਮਾਰ ਸਭਰਵਾਲ (ਆਈ.ਏ.ਐੱਸ.) ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਜੋਤੀ ਪ੍ਰਚੰਡ ਐਡਵੋਕੇਟ ਚੰਦਰ ਸ਼ੇਖਰ ਆਜਾਦ ਸੰਸਥਾਪਕ ਭੀਮ ਆਰਮੀ, ਕੌਮੀ ਪ੍ਰਧਾਨ ਆਜਾਦ ਸਮਾਜ ਪਾਰਟੀ, ਸ਼ੋਭਾ ਯਾਤਰਾ ਦੀ ਰਵਾਨਗੀ ਸ. ਬਲਕਾਰ ਸਿੰਘ ਸੰਧੂ ਮੇਅਰ ਨਗਰ ਨਿਗਮ ਲੁਧਿਆਣਾ ਤੇ ਸ੍ਰੀਮਤੀ ਮਮਤਾ ਆਸ਼ੂ ਸੀਨੀਅਰ ਕਾਂਗਰਸੀ ਆਗੂ ਤੇ ਪਰਮ ਪੂਜਨੀਯ ਧਰਮ ਗੁਰੂ ਡਾ. ਦੇਵ ਸਿੰਘ ਅਦੈਵਤੀ ਜੀ ਮਹਾਰਾਜ ਨੇ ਕੀਤਾ ਤੇ ਆਪਣੇ ਪ੍ਰਵਚਨਾਂ ਰਾਹੀਂ ਅਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਯੋਗਵਿਸ਼ਿਸ਼ਟ ਮਹਾਂਰਮਾਇਣ ਦੇ ਪ੍ਰਚਾਰ ਪ੍ਰਸਾਰ ਨੂੰ ਘਰ-ਘਰ ਤਕ ਪਹੁੰਚਾਉਣਾ ਚਾਹੀਦਾ ਹੈ | ਇਸ 'ਵਿਸ਼ਾਲ ਸ਼ੋਭਾ ਯਾਤਰਾ' 'ਚ ਭਗਵਾਨ ਵਾਲਮੀਕਿ ਮਹਾਰਾਜ ਦੀ ਫੁੱਲਾਂ ਨਾਲ ਸਜਾਈ ਪਾਲਕੀ, ਡਾ. ਦੇਵ ਸਿੰਘ ਅਦਵੈਤੀ ਜੀ ਦਾ ਸਜਾਇਆ ਰੱਥ, ਅਸ਼ਵਨੀ ਸਹੋਤਾ ਤੇ ਭਾਵਾਧਸ ਕੇਂਦਰੀ ਸੰਗਠਨ, ਪ੍ਰਾਂਤੀਯ, ਜ਼ਿਲ੍ਹਾ ਸੰਗਠਨ ਦੇ ਅਹੁਦੇਦਾਰਾਂ ਦਾ ਸ਼ਹਿਰ ਵਾਸੀਆਂ ਨੇ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ | 'ਬ੍ਰਹਮ ਜੋਤਿ ਯਾਤਰਾ' ਵਿਚ ਭਜਨ ਮੰਡਲੀਆਂ, ਬੈਂਡ ਬਾਜੇ, ਢੋਲ ਨਗਾਰੇ, ਹਾਥੀ-ਘੋੜੇ, ਗੱਤਕਾ ਪਾਰਟੀਆਂ, ਡਾਂਡੀਆ ਪਾਰਟੀ ਤੇ ਭੰਗੜਾ ਪਾਰਟੀ ਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੀ ਯੋਗਵਸ਼ਿਸ਼ਟ ਮਹਾਰਾਮਾਇਣ ਨਾਲ ਸਬੰਧਿਤ ਤੇ ਬਾਬਾ ਜੀਵਨ ਸਿੰਘ ਜੀ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਤੇ ਪਾਵਨ ਵਾਲਮੀਕਿ ਤੀਰਥ ਸ੍ਰੀ ਅੰਮਿ੍ਤਸਰ 'ਤੇ ਅਧਾਰਿਤ ਸੁੰਦਰ ਝਾਕੀਆਂ ਦਾ ਮਨਮੋਹਕ ਦਿ੍ਸ਼ ਆਤਮਾ ਨੂੰ ਪ੍ਰਮਾਤਮਾ ਨਾਲ ਜੋੜ ਰਿਹਾ ਸੀ | ਇਸ ਯਾਤਰਾ ਦਾ ਥਾਂ-ਥਾਂ 'ਤੇ ਲੋਕਾਂ ਵਲੋਂ ਪਟਾਕੇ ਤੇ ਆਤਿਸ਼ਬਾਜੀ ਚਲਾਈ ਤੇ ਬਾਜਾਰ ਐਸੋਸੀਏਸ਼ਨ, ਸਭਾ ਸੁਸਾਇਟੀਆਂ ਨੇ ਲੰਗਰ ਲਗਾ ਕੇ ਭਾਰੀ ਸਵਾਗਤ ਕੀਤਾ | ਸ੍ਰੀ ਸਹੋਤਾ ਨੇ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਈਆਂ ਉੱਘੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਦਿਆਂ ਸਭ ਦਾ ਧੰਨਵਾਦ ਕੀਤਾ | ਸ਼ੋਭਾ ਯਾਤਰਾ 'ਚ ਮੁੱਖ ਮਹਿਮਾਨ ਲੱਲਾ ਬਾਬੂ ਦ੍ਰਾਵਿੜ (ਮੁਰਾਦਾਬਾਦ) ਰਾਸ਼ਟਰੀ ਸਰਵਉਚ ਨਿਰਦੇਸ਼ਕ, ਓ.ਪੀ. ਦ੍ਰਾਵਿੜ (ਚੰਡੀਗੜ੍ਹ) ਰਾਸ਼ਟਰੀ ਮੁੱਖ ਸੰਚਾਲਕ, ਵੀਰਸ੍ਰੇਸ਼ਠ ਰਾਜਿੰਦਰ ਵਾਲਮੀਕਿ (ਯਮੁਨਾਨਗਰ) ਰਾਸ਼ਟਰੀ ਨਿਰਦੇਸ਼ਕ, ਵੀਰਸ਼੍ਰੇਸਠ ਮਦਨ ਲਾਲ ਸਿਰਸਵਾਲ (ਸ੍ਰੀ ਗੰਗਾ ਨਗਰ) ਰਾਸ਼ਟਰੀ ਨਿਰਦੇਸ਼ਕ ਭਾਵਾਧਸ-ਭਾਰਤ ਤੋਂ ਇਲਾਵਾ ਸਮੂਹ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਸ਼ਰਨਜੀਤ ਸਿੰਘ ਢਿਲੋਂ, ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਸਮੇਂ ਸਿੰਘ ਬਿਰਲਾ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ, ਜਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕਮਲਜੀਤ ਸਿੰਘ ਕੜਵਲ ਇੰਚਾਰਜ ਹਲਕਾ ਆਤਮ ਨਗਰ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਹਰਭਜਨ ਸਿੰਘ ਡੰਗ, ਜਸਪਾਲ ਸਿੰਘ ਗਿਆਸਪੁਰਾ ਵਿਰੋਧੀ ਧਿਰ ਆਗੂ, ਜਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਗਲ, ਗੁਰਦੇਵ ਸ਼ਰਮਾ ਦੇਬੀ, ਰਾਜੀਵ ਕੁਮਾਰ ਲਵਲੀ, ਐਡਵੋਕੇਟ ਇੰਦਰਜੀਤ ਸਿੰਘ ਆਜਾਦ ਸਮਾਜ ਪਾਰਟੀ, ਚੰਦਰ ਸ਼ੇਖਰ ਸਹੋਤਾ ਪ੍ਰਧਾਨ ਦਲਿਤ ਮਹਾਂਪੰਚਾਇਤ, ਜਥੇਦਾਰ ਸਤਨਾਮ ਸਿੰਘ ਸਹੋਤਾ ਤਰਨਾ ਦਲ, ਮਹੰਤ ਭੋਲੀ ਮਾਈ ਸਮਾਜ ਸੇਵਕਾ ਤੋਂ ਇਲਾਵਾ ਸਮੂਹ ਕਾਂਗਰਸ, ਅਕਾਲੀ-ਬਸਪਾ, ਭਾਜਪਾ, ਆਪ, ਲੋਕ ਇਨਸਾਫ ਪਾਰਟੀ, ਆਜਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਦੇ ਸਮੂਹ ਆਗੂ ਅਤੇ ਸਮੂਹ ਕੌਂਸਲਰ ਨਗਰ ਨਿਗਮ ਲੁਧਿਆਣਾ, ਲੁਧਿਆਣਾ ਫਰੈਂਡਸ ਗਰੁਪ, ਬੀ.ਵੀ.ਐੱਮ. ਓਲਡ ਫਰੈਂਡਜ਼ ਗਰੁੱਪ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਇੰਦਰਪਾਲ ਚੌਹਾਨ, ਰਾਸ਼ਟਰੀ ਮਹਾਂਮੰਤਰੀ ਵਿਜੈ ਮਾਨਵ, ਰਾਸ਼ਟਰੀ ਸਲਾਹਕਾਰ ਸ਼ਿਵ ਸੋਨੀ, ਰਾਜ ਕੁਮਾਰ ਸਹੋਤਾ, ਰਾਸ਼ਟਰੀ ਪ੍ਰਚਾਰ ਮੰਤਰੀ ਸਵਾਮੀ ਅਸ਼ਵਨੀ ਭੀਲ, ਕਿਸ਼ਨਪਾਲ ਬੇਦੀ, ਸੂਬਾ ਇੰਚਾਰਜ ਰਾਜੇਸ਼ ਦੈਤਯ, ਰਾਸ਼ਟਰੀ ਕਾਰਜਕਾਰਨੀ ਮੈਂਬਰ ਵਰਿੰਦਰ ਸਿੰਘ ਕਾਲਾ ਸਵਾਮੀ, ਨਰੇਸ਼ ਸੌਦਾ, ਬਲਵੀਰ ਸਹੋਤਾ, ਮੇਨਪਾਲ ਡੁਲਗਚ, ਅਜੈ ਕਾਲੜਾ, ਸਿਕੰਦਰ ਚੌਹਾਨ, ਬਿੱਟੂ ਡੁਲਗਚ, ਅਰੁਣ ਗੋਗਨਾ, ਦੀਪਕ ਸਭਰਵਾਲ ਨਰੇਸ਼ ਸਹੋਤਾ, ਬਿੱਟੂ ਮੱਟੂ, ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਸਹੋਤਾ, ਸੰਜੇ ਅਸੁਰ, ਭਾਵਾਧਸ ਐਜੂਕੇਸ਼ਨ ਬੋਰਡ ਉੱਪ ਪ੍ਰਧਾਨ ਨਿਸ਼ੂ ਘਈ, ਸੂਬਾ ਕਨਵੀਨਰ ਐਜੂਕੇਸ਼ਨ ਬੋਰਡ ਅਭੈ ਸਹੋਤਾ, ਸੂਬਾ ਕਨਵੀਨਰ ਭਾਵਾਧਸ ਯੂਥ ਵਿੰਗ ਕਰਨ ਬਾਲੀ, ਭਾਵਾਧਸ ਲੇਬਰ ਵਿੰਗ ਰਾਜੂ ਸ਼ੇਰਪੁਰੀਆ, ਭਾਵਾਧਸ ਯੂਥ ਵਿੰਗ ਕੁਲਦੀਪ ਕੁੱਦਾ, ਪ੍ਰਦੀਪ ਟਾਂਕ, ਰੋਨੀ ਬੈਨੀਵਾਲ, ਜ਼ਿਲ੍ਹਾ ਕਨਵੀਨਰ ਸੁਨੀਲ ਲੌਹਟ, ਸ਼ਾਖਾ ਪ੍ਰਧਾਨ ਅਜੈ ਸਭਰਵਾਲ, ਭਾਵਾਧਸ ਪ੍ਰੈੱਸ ਸੋਸ਼ਲ ਮੀਡੀਆ ਪ੍ਰਚਾਰ ਬੋਰਡ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ ਪੱਤੜ, ਸ਼ਾਖਾ ਪ੍ਰਧਾਨ ਰਾਜਨ ਮੇਹਰਾ, ਦਫਤਰ ਸਕੱਤਰ ਰਾਜੇਸ਼ ਮੱਟੂ, ਸੰਦੀਪ ਗੌਤਮ, ਚੀਫ ਸੈਨੇਟਰੀ ਇੰਸਪੈਕਟਰ ਰਜਿੰਦਰ ਕਲਿਆਣ, ਸੈਨਟਰੀ ਇੰਸਪੈਕਟਰਜ਼ ਰਾਜਿੰਦਰ ਕਲਿਆਣ, ਸੈਨਟਰੀ ਇੰਸਪੈਕਟਰ ਪਵਨ ਸ਼ਰਮਾ, ਰਵੀ ਸ਼ਰਮਾ, ਦਸ਼ਰਸ਼ਨ ਸਿੰਘ ਟੋਨੀ, ਰਾਮ ਲਾਲ, ਪਵਨ ਸਹੋਤਾ, ਵਿਮਲ ਸਹੋਤਾ, ਕੌਸ਼ਲ ਮੱਟੂ, ਰਾਜੇਸ਼ ਖੋਸਲਾ, ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਪ੍ਰਧਾਨ ਜਸਦੇਵ ਸਿੰਘ ਸੇਖੋਂ, ਮਿਊਾਸਪਲ ਸਫਾਈ ਕਰਮਚਾਰੀ ਐਸੋਸੀਏਸ਼ਨ, ਮਿਊਾਸਪਲ ਸੈਨੇਟਰੀ ਸੁਪਰਵਾਈਜ਼ਰ ਐਸੋਸੀਏਸ਼ਨ, ਮਿਊਾਸਪਲ ਸੀਵਰਮੈਨ ਐਸੋਸੀਏਸ਼ਨ, ਮਿਊਾਸਪਲ ਸਫਾਈ ਕਰਮਚਾਰੀ ਐਸੋਸੀਏਸ਼ਨ ਤੋਂ ਇਲਾਵਾ ਸੰਜੀਵ ਸਹੋਤਾ, ਹਰਪ੍ਰੀਤ ਸਿੰਘ ਸਹੋਤਾ (ਮੱਝਫੱਗੂਵਾਲ), ਨਰੇਸ਼ ਸਹੋਤਾ, ਰਿਸ਼ੀ ਸਹੋਤਾ, ਤਰੁਣ ਵਿਸ਼ਿਸ਼ਟ (ਡਾ. ਲਾਡੀ), ਪ੍ਰਦੀਪ ਟਾਂਕ, ਰਵਿੰਦਰ ਡੁਗਚ, ਵਿਸ਼ਾਲ ਸਭਰਵਾਲ, ਜਿੰਦਰ ਕੁਮਾਰ, ਮਣੀ ਮੂੰਗ, ਰਾਕੇਸ਼ ਗਿੱਲ, ਬੌਬੀ ਚੰਡਾਲੀਆ, ਗਾਇਕ ਮੋਤੀ ਅਟਵਾਲ, ਗਾਇਕ ਰਵੀ ਸਾਹਿਲ, ਗਾਇਕ ਚੰਦਨ ਆਂਚਲ, ਗਿਆਨੋ ਦੇਵੀ, ਰਾਜਵਤੀ, ਮਨਜੀਤ ਕੌਰ ਸਹੋਤਾ, ਮੀਨੂੰ ਆਂਚਲ, ਪ੍ਰੀਤੀ ਭੱਟੀ, ਸੋਨੀਆ ਕਟਾਰੀਆ, ਨੇਹਾ, ਰਮੇਸ਼ ਸਹੋਤਾ, ਓਮੀ ਧੀਂਗਾਨ, ਹਰੀ ਕ੍ਰਿਸਨ ਢੇਰੂ, ਸੰਜੀਵ ਸਹੋਤਾ ਬੰਟੀ, ਸੋਨੂੰ ਸੂਦ, ਬਲਵਿੰਦਰ ਕੁਮਾਰ, ਰਵੀ ਸ਼ੰਕਰ ਮੱਟੂ, ਲੱਕੀ ਸਹੋਤਾ, ਸੰਜੇ ਸਹੋਤਾ, ਜੋਗਿੰਦਰ ਕੁਮਾਰ, ਅਰਜੁਨ ਸਿੰਘ ਸਹੋਤਾ, ਮੁੰਨਾ ਨਾਹਰ, ਪਿ੍ੰਸ ਅਟਵਾਲ, ਮਣੀ ਬੋਹਤ ਜਮਾਲਪੁਰ, ਬਿੱਟੂ ਪਾਰਚਾ, ਸੂਰਜ ਟਾਂਕ, ਨੰਦ ਕਿਸ਼ੋਰ, ਰਮੇਸ਼ ਧੀਂਗਾਨ, ਰਾਜੇਸ਼ ਟਾਂਕ, ਲੰਬੜਦਾਰ ਬਬਲੂ ਗਿੱਲ, ਸੁਰਿੰਦਰ ਕੁਮਾਰ, ਚਾਂਦ ਕੁਮਾਰ, ਸ਼੍ਰੀਕਾਂਤ, ਪਵਨ ਕੁਮਾਰ ਪੰਮਾ, ਰੋਕੀ ਘਈ, ਬਬਲੂ ਭੰਗਾਨੀਆਂ, ਸੰਜੀਵ ਲੋਹਟ, ਗੌਰਵ ਗਾਗਟ, ਰਾਹੁਲ ਕਲਿਆਣ, ਰਾਕੇਸ਼ ਗਿੱਲ, ਹੈਪੀ ਸਹੋਤਾ, ਚੀਨੀ ਰੱਤੀ, ਧਰਮਪਾਲ ਬੱਬੂ, ਦਮਨ ਘਈ, ਵਿਸ਼ਾਲ ਸਭਰਵਾਲ, ਸੰਜੀਵ ਸਹੋਤਾ ਘੁੰਗਰੀ, ਸੰਨੀ ਸਹੋਤਾ, ਨੀਰਜ ਨਾਹਰ ਆਦਿ ਸ਼ਾਮਿਲ ਸਨ |

ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਦਿੱਤੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਸਵੇਰੇ ਰੇਲ ਲਾਈਨਾਂ 'ਤੇ ਕੀਤੇ ਗਏ ਪ੍ਰਦਰਸ਼ਨ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਕਿਸਾਨ ...

ਪੂਰੀ ਖ਼ਬਰ »

'ਆਪ' ਵਲੋਂ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ 'ਚ ਸ਼ਾਹ ਤੇ ਚੰਨੀ ਖਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਕੇਂਦਰ ਵਲੋਂ ਭਾਰਤੀ ਸੀਮਾ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦਾ ਪੰਜਾਬ ਵਿਚ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਵਧਾਇਆ ਗਿਆ ਹੈ | ਜਿਸ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਮਿੰਨੀ ਸਕੱਤਰੇਤ ਵਿਖੇ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਬੀਤੀ ਸ਼ਾਮ ਜੇਲ੍ਹ ਵਿਚ ਚੈਕਿੰਗ ਕੀਤੀ ਗਈ ਸੀ ਤੇ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਚੈੱਕਅੱਪ ਕੈਂਪ ਅੱਜ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼ੰਕਰਾ ਆਈ ਹਸਪਤਾਲ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਉੱਘੇ ਸਮਾਜਸੇਵੀ ਆਗੂ ਜਗਦੀਪ ਸਿੰਘ ਡਾਬਾ ਦੀ ਦੇਖ ਰੇਖ ਹੇਠ 19 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਵਿਖੇ ਮੁਫ਼ਤ ...

ਪੂਰੀ ਖ਼ਬਰ »

ਫ਼ਿਕੋ ਵਲੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਵਾਪਸ ਨਾ ਲੈਣ 'ਤੇ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 18 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਚੇਅਰਮੈਨ ਕੇ.ਕੇ. ਸੇਠ ਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ...

ਪੂਰੀ ਖ਼ਬਰ »

ਜਾਅਲੀ ਮਾਅਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਮਾਰਕੇ ਦੀ ਵਰਤੋਂ ਕਰਨ ਦੇ ਦੋਸ਼ ਤਹਿਤ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭੁਪਿੰਦਰ ਸਿੰਘ ਵਾਸੀ ਜੰਮੂ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 18 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2626318 ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜੂ ...

ਪੂਰੀ ਖ਼ਬਰ »

ਆਏ ਦਿਨ ਵਧ ਰਹੀਆਂ ਤੇਲ ਕੀਮਤਾਂ ਨੇ ਵਧਾਈਆਂ ਮੁਸ਼ਕਿਲਾਂ-ਇੰਦਰਪਾਲ ਬਿੰਦਰਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਕੋਰੋਨਾ ਮਹਾਂਮਾਰੀ ਦੇ ਕਾਰਨ ਹੋ ਰਹੇ ਨੁਕਸਾਨ ਤੋਂ ਦੇਸ਼ ਦੇ ਲੋਕ ਸੰਭਲ ਨਹੀਂ ਪਾ ਰਹੇ | ਉਪਰੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਆਏ ਦਿਨ ਹੋ ਰਹੇ ਵਾਧੇ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵੀ ਦਿਨੋ ਦਿਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਕੀਕੀ ਤੌਰ 'ਤੇ ਜਨਤਾ ਨੂੰ ਸਹੂਲਤਾਂ ਦੇ ਰਹੀ-ਖੁਰਾਣਾ

ਲੁਧਿਆਣਾ, 18 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਕਿਹਾ ਹੇ ਕਿ ਸ਼ੋ੍ਰਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਜਥੇਦਾਰ ਗਾਬੜੀਆ ਨੂੰ ਪੂਰਨ ਬਹੁਮੱਤ ਨਾਲ ਜਿਤਾਵਾਂਗੇ-ਟੀਮ ਗਰਚਾ

ਢੰਡਾਰੀ ਕਲਾਂ, 18 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਦੱਖਣੀ ਦੀ ਫੇਰੀ ਦੌਰਾਨ ਵਾਰਡ ਨੰਬਰ 30 ਦੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਨੇ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਅਕਾਲੀ ਦਲ ਬਸਪਾ ਦੇ ਸਾਂਝੇ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਭੋਲਾ ਸਿੰਘ

ਲੁਧਿਆਣਾ, 18 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਭੋਲਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸਦੇ ਨਾਲ-ਨਾਲ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਿਆ ਨੌਜਵਾਨ ਕਾਬੂ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅੰਬੇਡਕਰ ਨਗਰ ਵਿਚ ਔਰਤ ਦਾ ਪਰਸ ਖੋਹ ਕੇ ਭੱਜੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵੰਦਨਾ ਪਤਨੀ ਗਿਆਸਪੁਰਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸੱਟੇਬਾਜ਼ਾਂ 'ਤੇ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਸੱਟੇਬਾਜ਼ਾਂ 'ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਵੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੋਗਾ ਤੇ ਕੁਲਵੰਤ ਸਿੰਘ ਦੀ ਅਗਵਾਈ 'ਚ ਅੱਖਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ 18 ਅਕਤੂਬਰ (ਕਵਿਤਾ ਖੱੁਲਰ)-ਟੀਮ ਗੋਗਾ ਦੇ ਸਹਿਯੋਗ ਨਾਲ ਕੈਪਟਨ ਕੁਲਵੰਤ ਸਿੰਘ ਦੀ ਟੀਮ ਵਲੋਂ ਵੱਡਾ ਗੁਰਦੁਆਰਾ ਸਾਂਝਾ ਸਾਹਿਬਾਨ ਬਾੜੇਵਾਲ ਅਵਾਣਾ ਵਿਖੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਰਾਮਗੜ੍ਹੀਆ ਭਲਾਈ ਬੋਰਡ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਬਿਜਲੀ ਬਿੱਲ ਮੁਆਫ਼ੀ ਸੰਬੰਧੀ ਫ਼ੈਸਲਾ ਇਤਿਹਾਸਕ-ਠੁਕਰਾਲ

ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਤੇ ਵਾਰਡ ਨੰਬਰ 39 ਦੇ ਕੌਂਸਲਰ ਜਸਪ੍ਰੀਤ ਕੌਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲ ਮੁਆਫ਼ੀ ਦਾ ਫ਼ੈਸਲਾ ਇਤਿਹਾਸਕ ਹੈ ਤੇ ਇਸ ਨਾਲ ਸੂਬੇ ਦੇ ...

ਪੂਰੀ ਖ਼ਬਰ »

ਬਲਰਾਮ ਰਿਸ਼ੀ ਦਾ ਧਾਰਮਿਕ ਗੀਤ 21 ਨੂੰ ਜਾਰੀ ਹੋਵੇਗਾ

ਡਾਬਾ/ਲੁਹਾਰਾ, 18 ਅਕਤੂਬਰ (ਕੁਲਵੰਤ ਸਿੰਘ ਸੱਪਲ)- ਐੱਮ.ਡੀ. ਮਿਊਜ਼ਿਕ ਵਲੋਂ ਬਲਰਾਮ ਰਿਸ਼ੀ ਦਾ ਗਾਇਆ ਧਾਰਮਿਕ ਗੀਤ 'ਨਾ ਕੋਈ ਦਿੱਲੀਓਾ ਸੀਸ ਲਿਆ ਸਕਦਾ' 21 ਅਕਤੂਬਰ ਨੂੰ ਰਿਲੀਜ਼ ਹੋ ਰਿਹਾ ਹੈ | ਇਸ ਸਬੰਧੀ ਬਲਰਾਮ ਰਿਸ਼ੀ ਨੇ ਦੱਸਿਆ ਕਿ ਇਸ ਗੀਤ ਦੇ ਲੇਖਕ ਸੰਤੋਖ ਧਿਰਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਯੂਥ ਅਕਾਲੀ ਆਗੂ ਤੇ ਵਰਕਰ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਡਟ ਕੇ ਮਿਹਨਤ ਕਰਨਗੇ-ਮੰਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਯੂਥ ਅਕਾਲੀ ਦਲ ਦੇ ਆਗੂ/ਵਰਕਰ ਡੱਟ ਕੇ ਪ੍ਰਚਾਰ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਾਏ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਾਏ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਸਬੰਧੀ ਪ੍ਰਭਾਤ ਫ਼ੇਰੀ ਕੱਢੀ

ਲੁਧਿਆਣਾ 18 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਸਥਾਨਕ ਘਾਟੀ ਮੁਹੱਲਾ ਵਿਖੇ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਵਲੋਂ ਵਾਲਮੀਕਿ ਤੀਰਥ ਅਸਥਾਨ ਲਈ ਬੱਸਾਂ ਰਵਾਨਾ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਜਿੱਥੇ ਸਮੁੱਚੇ ਸੰਸਾਰ 'ਚ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਪਵਿੱਤਰ ਸਥਾਨ ਵਾਲਮੀਕਿ ਤੀਰਥ ਅਸਥਾਨ ਅੰਮਿ੍ਤਸਰ ਵਿਖੇ ਪ੍ਰਗਟ ਦਿਵਸ ਨੂੰ ਲੈ ਕੇ ਹੋ ਰਹੇ ਸਮਾਗਮਾਂ 'ਚ ਹਲਕਾ ...

ਪੂਰੀ ਖ਼ਬਰ »

ਜਗਜੀਤ ਅਰੋੜਾ ਵਲੋਂ ਗਰੇਵਾਲ, ਡੰਗ ਤੇ ਬੀਬੀ ਦਿਆਲ ਦਾ ਸਨਮਾਨ

ਲੁਧਿਆਣਾ, 18 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਵਲੋਂ ਆਪਣੇ ਗ੍ਰਹਿ ਜੋਸ਼ੀ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਤੋਂ ਵਿਧਾਇਕ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ, ਲੁਧਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX